1 Samuel 25
Punjabi Bible (GL_PUNJABI) vs NVT
NVT Nova Versão Transformadora
1 ਦਾਊਦ ਅਤੇ ਮੂਰਖ ਨਾਬਾਲ ਸਮੂਏਲ ਮਰ ਗਿਆ। ਸਾਰੇ ਇਸਰਾਏਲੀਆਂ ਨੇ ਇੱਕਤਰ ਹੋਕੇ ਸਮੂਏਲ ਦੀ ਮੌਤ ਉੱਤੇ ਆਪਣਾ ਦੁੱਖ ਪਰਗਟ ਕੀਤਾ ਅਤੇ ਉਸ ਦੇ ਹੀ ਘਰ ਰਾਮਾਹ ਵਿੱਚ ਉਸ ਨੂੰ ਦਫ਼ਨਾਇਆ। ਤਦ ਦਾਊਦ ਪਾਰਾਨ ਦੀ ਉਜਾੜ ਵੱਲ ਆ ਗਿਆ।"
1 Samuel morreu, e todo o Israel se reuniu para lamentar sua morte. Foi sepultado em Ramá, onde tinha vivido. Então Davi desceu para o deserto de Maom.
2 ਮਾਓਨ ਵਿੱਚ ਇੱਕ ਬੜਾ ਹੀ ਅਮੀਰ ਆਦਮੀ ਰਹਿੰਦਾ ਸੀ। ਉਸ ਕੋਲ 3,000 ਭੇਡਾਂ ਅਤੇ 1,000 ਬੱਕਰੀਆਂ ਸਨ। ਉਹ ਮਨੁੱਖ ਕਰਮਲ ਵਿੱਚ ਕਿਸੇ ਕਾਰੋਬਾਰ ਦੇ ਸਿਲਸਿਲੇ ਵਿੱਚ ਸੀ।"
2 Havia um homem rico em Maom, que tinha propriedades perto da região do Carmelo. Possuía três mil ovelhas e mil cabras, e era época da tosquia das ovelhas.
3 ਇਸ ਮਨੁੱਖ ਦਾ ਨਾਉਂ ਨਾਬਾਲ ਸੀ। ਨਾਬਾਲ ਕਾਲੇਬ ਦੇ ਪਰਿਵਾਰ ਵਿੱਚੋਂ ਸੀ ਅਤੇ ਇਸਦੀ ਪਤਨੀ ਦਾ ਨਾਮ ਅਬੀਗੈਲ ਸੀ, ਉਹ ਬੜੀ ਖੂਬਸੂਰਤ ਅਤੇ ਬੁਧੀਮਾਨ ਔਰਤ ਸੀ ਪਰ ਨਾਬਾਲ ਬੜਾ ਨਿਰਦਯੀ ਕਠੋਰ ਅਤੇ ਜ਼ਾਲਿਮ ਆਦਮੀ ਸੀ।"
3 O homem se chamava Nabal; sua esposa, Abigail, era uma mulher inteligente e bonita. Mas Nabal, descendente de Calebe, era um homem rude e perverso em tudo que fazia.
4 ਤਦ ਦਾਊਦ ਉਜਾੜ ਵਿੱਚ ਸੀ ਜਦ ਉਸ ਨੂੰ ਇਹ ਪਤਾ ਲੱਗਾ ਕਿ ਨਾਬਾਲ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਹੈ।"
4 Quando Davi soube que Nabal estava tosquiando as ovelhas,
5 ਦਾਊਦ ਨੇ ਨਾਬਾਲ ਨਾਲ ਗੱਲ ਕਰਨ ਲਈ ਦਸ ਜੁਆਨ ਭੇਜੇ। ਦਾਊਦ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਰਮਲ ਵਿੱਚ ਜਾਕੇ ਨਾਬਾਲ ਨੂੰ ਲੱਭਕੇ ਉਸ ਨੂੰ ਮੇਰੇ ਵੱਲੋਂ ਸੁੱਖ-ਸਾਂਦ ਪੁੱਛੋ।”"
5 chamou dez rapazes e lhes disse: “Subam ao Carmelo e vão a Nabal; enviem saudações em meu nome.
6 ਦਾਊਦ ਨੇ ਉਨ੍ਹਾਂ ਦੇ ਹੱਥ ਨਾਬਾਲ ਲਈ ਸੁਨੇਹਾ ਘੱਲਿਆ, “ਮੈਨੂੰ ਆਸ ਹੈ ਕਿ ਤੂੰ ਅਤੇ ਤੇਰਾ ਪਰਿਵਾਰ ਰਾਜ਼ੀ-ਖੁਸ਼ੀ ਹੋਵੇਂਗਾ। ਤੇਰਾ ਘਰ-ਪਰਿਵਾਰ ਤੇ ਜੋ ਕੁਝ ਤੇਰੇ ਕੋਲ ਹੈ ਸਭ ਸਹੀ ਸਲਾਮਤ ਹੋਵੇਗਾ।"
6 E digam a ele: ‘Paz e prosperidade ao senhor e à sua família, e a tudo que é seu.
7 ਮੈਂ ਸੁਣਿਆ ਹੈ ਕਿ ਤੂੰ ਭੇਡਾਂ ਦੀ ਉੱਨ ਕੁਤਰ ਰਿਹਾ ਹੈ। ਕੁਝ ਦੇਰ ਲਈ ਅਯਾਲੀ ਮੇਰੇ ਨਾਲ ਸਨ ਅਤੇ ਅਸੀਂ ਉਨ੍ਹਾਂ ਨਾਲ ਕੋਈ ਗਲਤ ਗੱਲ ਨਹੀਂ ਕੀਤੀ। ਜਦੋਂ ਤੇਰੇ ਅਯਾਲੀ ਕਰਮਲ ਵਿੱਚ ਸਨ, ਅਸੀਂ ਉਨ੍ਹਾਂ ਦਾ ਕੁਝ ਨਹੀਂ ਖੋਹਿਆ।"
7 Disseram-me que é época da tosquia. Enquanto seus pastores estiveram entre nós perto do Carmelo, nunca lhes fizemos mal, e nada foi roubado deles.
8 ਤੂੰ ਆਪਣੇ ਸੇਵਕਾਂ ਨੂੰ ਪੁੱਛ ਅਤੇ ਉਹ ਤੈਨੂੰ ਦੱਸਣਗੇ ਕਿ ਇਹ ਸੱਚ ਹੈ। ਕਿਰਪਾ ਕਰਕੇ ਮੇਰੇ ਜੁਆਨਾ ਉੱਤੇ ਵੀ ਰਹਿਮ ਕਰੀਂ। ਇਹ ਇਸ ਖੁਸ਼ੀ ਦੇ ਮੌਕੇ ਉੱਤੇ ਤੇਰੇ ਕੋਲ ਆਏ ਹਨ। ਕਿਰਪਾ ਕਰਕੇ ਇਨ੍ਹਾਂ ਜੁਆਨਾ ਨੂੰ ਤੂੰ ਜੋ ਕੁਝ ਵੀ ਆਪਣੇ ਖਜ਼ਾਨੇ ਵਿੱਚੋਂ ਦੇ ਸੱਕਦਾ ਹੈਂ ਦੇ। ਕਿਰਪਾ ਕਰਕੇ ਤੂੰ ਮੇਰੀ ਖਾਤਿਰ ਉਹ ਉਪਕਾਰ ਕਰ। ਤੇਰਾ ਮਿੱਤਰ, ਦਾਊਦ।”"
8 Pergunte a seus homens, e eles lhe dirão que isso é verdade. Diante disso, pedimos que o senhor seja bondoso conosco, pois chegamos numa época de celebração. Por favor, reparta conosco e com seu amigo Davi o que puder dos seus mantimentos’”.
9 ਦਾਊਦ ਦੇ ਆਦਮੀ ਨਾਬਾਲ ਕੋਲ ਗਏ ਅਤੇ ਉਸਦਾ (ਦਾਊਦ) ਸੁਨੇਹਾ ਜਾਕੇ ਨਾਬਾਲ ਨੂੰ ਦਿੱਤਾ।"
9 Os rapazes transmitiram essa mensagem a Nabal em nome de Davi e esperaram pela resposta.
10 ਪਰ ਨਾਬਾਲ ਉਨ੍ਹਾਂ ਨਾਲ ਕਮੀਨਗੀ ਨਾਲ ਪੇਸ਼ ਆਇਆ ਅਤੇ ਕਿਹਾ, “ਦਾਊਦ ਹੈ ਕੌਣ? ਕੌਣ ਯੱਸੀ ਦਾ ਪੁੱਤਰ? ਅੱਜ ਕੱਲ ਅਜਿਹੇ ਬੜੇ ਸੇਵਕ ਹਨ ਜੋ ਆਪਣੇ ਮਾਲਕਾਂ ਕੋਲੋਂ ਨੱਸ ਗਏ ਹਨ! ਮੇਰੇ ਕੋਲ ਪਾਣੀ ਅਤੇ ਰੋਟੀ ਹੈ।"
10 “Quem é esse tal de Davi?”, perguntou-lhes Nabal. “Quem esse filho de Jessé pensa que é? Hoje em dia, há muitos servos que fogem de seus senhores.
11 ਅਤੇ ਆਪਣੇ ਚਾਕਰਾਂ ਦੇ ਖਾਣ ਲਈ ਮਾਸ ਹੈ ਕਿਉਂਕਿ ਉਹ ਮੇਰੀਆਂ ਭੇਡਾਂ ਦੀ ਉੱਨ ਕੁਤਰਦੇ ਹਨ ਪਰ ਇਹ ਸਭ ਮੈਂ ਉਨ੍ਹਾਂ ਲੋਕਾਂ ਨੂੰ ਕਿਵੇਂ ਦੇ ਦੇਵਾਂ ਜਿਨ੍ਹਾਂ ਨੂੰ ਮੈਂ ਜਾਣਦਾ ਤੱਕ ਨਹੀਂ।”"
11 Devo pegar meu pão, minha água e a carne dos animais que abati para meus tosquiadores e entregar a um bando que vem não se sabe de onde?”
12 ਦਾਊਦ ਦੇ ਆਦਮੀਆਂ ਨੇ ਵਾਪਸ ਪਰਤਕੇ ਇਹ ਸਭ ਕੁਝ ਜਾਕੇ ਦਾਊਦ ਨੂੰ ਦੱਸਿਆ।"
12 Então os rapazes enviados por Davi voltaram e lhe contaram tudo que Nabal tinha dito.
13 ਤਦ ਦਾਊਦ ਨੇ ਆਪਣੇ ਆਦਮੀਆਂ ਨੂੰ ਕਿਹਾ, “ਸਭ ਆਪੋ-ਆਪਣੀਆਂ ਤਲਵਾਰਾਂ ਬੰਨ੍ਹੋ।” ਤਾਂ ਦਾਊਦ ਅਤੇ ਉਸ ਦੇ ਆਦਮੀਆਂ ਨੇ ਆਪੋ-ਆਪਣੀਆਂ ਤਲਵਾਰਾਂ ਬੰਨ੍ਹੀਆਂ। 400 ਦੇ ਕਰੀਬ ਮਨੁੱਖ ਦਾਊਦ ਦੇ ਨਾਲ ਗਏ ਅਤੇ 200 ਆਦਮੀ ਰਸਦ ਲਈ ਪਿੱਛੇ ਠਹਿਰੇ।"
13 “Peguem suas espadas!”, disse Davi, e pôs sua espada à cintura, e seus homens fizeram a mesma coisa. Quatrocentos deles partiram com Davi, enquanto duzentos ficaram para guardar a bagagem.
14 ਅਬੀਗੈਲ ਮੁਸੀਬਤ ਨੂੰ ਰੋਕਦੀ ਹੈ ਨਾਬਾਲ ਦੇ ਨੌਕਰਾਂ ਵਿੱਚੋਂ ਇੱਕ ਨੇ ਉਸਦੀ ਬੀਵੀ ਅਬੀਗੈਲ ਨੂੰ ਜਾਕੇ ਆਖਿਆ, “ਵੇਖੋ, ਦਾਊਦ ਨੇ ਉਜਾੜ ਤੋਂ ਸਾਡੇ ਮਾਲਕ ਦੀ ਸੁੱਖ-ਸਾਂਦ ਪੁੱਛਣ ਲਈ ਕੁਝ ਹਲਕਾਰੇ ਭੇਜੇ ਸਨ ਪਰ ਨਾਬਾਲ ਉਨ੍ਹਾਂ ਨਾਲ ਬੜਾ ਮਾੜਾ ਪੇਸ਼ ਆਇਆ।"
14 Enquanto isso, um dos servos de Nabal foi até Abigail e lhe disse: “Davi enviou mensageiros do deserto para saudar nosso senhor, mas ele lhes respondeu com insultos.
15 ਇਹ ਆਦਮੀ ਸਾਡੇ ਨਾਲ ਬੜਾ ਚੰਗਾ ਸਲੂਕ ਕਰਦੇ ਸਨ। ਜਿੰਨਾ ਚਿਰ ਅਸੀਂ ਰੜਿਆਂ ਵਿੱਚ ਭੇਡਾਂ ਨਾਲ ਸਾਂ ਤਾਂ ਦਾਊਦ ਦੇ ਆਦਮੀ ਵੀ ਉਨ੍ਹਾਂ ਸਮਿਆਂ ਵਿੱਚ ਸਾਡੇ ਨਾਲ ਰਹੇ, ਪਰ ਉਨ੍ਹਾਂ ਸਾਡੇ ਨਾਲ ਬੜੀ ਭਲਾਈ ਕੀਤੀ, ਸਾਨੂੰ ਕਦੇ ਕੋਈ ਔਖ ਨਾ ਆਉਣ ਦਿੱਤੀ।"
15 Os homens de Davi foram muito bons conosco e nunca nos fizeram mal. Nada foi roubado de nós durante o tempo em que estiveram conosco no campo.
16 ਦਾਊਦ ਦੇ ਆਦਮੀਆਂ ਨੇ ਦਿਨ-ਰਾਤ ਸਾਡੀ ਰੱਖਿਆ ਕੀਤੀ। ਜਦੋਂ ਅਸੀਂ ਆਪਣੀਆਂ ਭੇਡਾਂ ਦੀ ਰੱਖਵਾਲੀ ਲਈ ਨਿਕਲੇ ਸਾਂ ਤਾਂ ਦਾਊਦ ਦੇ ਆਦਮੀਆਂ ਨੇ ਸਾਨੂੰ, ਚਾਰ ਦਿਵਾਰੀ ਵਾਂਗ, ਹਰ ਮੁਸੀਬਤ ਤੋਂ ਬਚਾਇਆ ਅਤੇ ਸਾਡੀ ਹਿਫ਼ਾਜ਼ਤ ਕੀਤੀ।"
16 Na verdade, dia e noite eles foram como um muro de proteção para nós e para as ovelhas.
17 ਹੁਣ ਇਸ ਬਾਰੇ ਜ਼ਰਾ ਸੋਚੋ ਅਤੇ ਵਿੱਚਾਰੋ ਕਿ ਤੁਸੀਂ ਕੀ ਕਰੋਂਗੇ? ਨਾਬਾਲ ਇੰਨਾ ਦੁਸ਼ਟ ਸੀ, ਕਿ ਉਸ ਨੂੰ ਉਸਦਾ ਮਨ ਬਦਲਣ ਲਈ ਪ੍ਰੇਰਣਾ ਅਸੰਭਵ ਸੀ। ਸਾਡੇ ਮਾਲਕ ਅਤੇ ਉਸ ਦੇ ਪਰਿਵਾਰ ਉੱਪਰ ਲਈ ਭਾਰੀ ਕਰੋਪੀ ਆਉਣ ਵਾਲੀ ਹੈ।”"
17 É bom que a senhora leve esses fatos em consideração e resolva o que fazer, pois haverá problemas para nosso senhor e para toda a sua família. Nabal é um homem tão cruel que ninguém consegue conversar com ele!”.
18 ਅਬੀਗੈਲ ਨੇ ਬੜੀ ਫ਼ੁਰਤੀ ਨਾਲ ਉੱਠ ਕੇ 200 ਰੋਟੀਆਂ ਅਤੇ ਦੋ ਵੱਡੀਆਂ ਬੋਤਲਾਂ ਮੈਅ ਦੀਆਂ, ਰਿੰਨ੍ਹੀਆਂ ਹੋਈਆਂ ਪੰਜ ਭੇਡਾਂ, ਪੰਜ ਟੋਕਰੇ ਭੁੱਜੇ ਹੋਏ ਦਾਣਿਆਂ ਦੇ, 100 ਗੁਛਾ ਸੌਗੀ ਦਾ, ਅਤੇ 200 ਪਿੰਨੀਆਂ ਅੰਜੀਰਾਂ ਦੀਆਂ ਲੈ ਕੇ ਖੋਤਿਆਂ ਉੱਪਰ ਲੱਦ ਲਿਆ।"
18 Sem perder tempo, Abigail providenciou duzentos pães, duas vasilhas de couro cheias de vinho, cinco ovelhas preparadas, cinco cestos de grãos tostados, cem bolos de passas e duzentos bolos de figo. Colocou tudo em jumentos
19 ਤਦ ਅਬੀਗੈਲ ਨੇ ਆਪਣੇ ਚਾਕਰਾਂ ਨੂੰ ਆਖਿਆ, “ਤੁਸੀਂ ਮੇਰੇ ਅੱਗੇ ਤੁਰੋ, ਮੈਂ ਤੁਹਾਡੇ ਨਾਲ ਚੱਲਦੀ ਹਾਂ।” ਪਰ ਇਹ ਸਭ ਉਸ ਨੇ ਆਪਣੇ ਪਤੀ ਨੂੰ ਨਾ ਦੱਸਿਆ।"
19 e disse aos servos: “Vão adiante, e logo os seguirei”. Mas não contou a seu marido, Nabal, o que estava fazendo.
20 ਅਬੀਗੈਲ ਆਪਣੇ ਖੋਤੇ ਉੱਤੇ ਚੜ੍ਹੀ ਅਤੇ ਪਹਾੜੀ ਦੇ ਦੂਜੇ ਪਾਸੇ ਪਹੁੰਚ ਗਈ। ਹ ਦੂਜੀ ਦਿਸ਼ਾ ਵੱਲੋਂ ਆਉਂਦੇ ਦਾਊਦ ਅਤੇ ਉਸ ਦੇ ਸਾਥੀਆਂ ਨੂੰ ਆਉਂਦਿਆਂ ਨੂੰ ਮਿਲੀ।"
20 Quando Abigail entrava num desfiladeiro montada em seu jumento, avistou Davi e seus homens vindo em sua direção.
21 ਦਾਊਦ ਅਜੇ ਜਦੋਂ ਅਬੀਗੈਲ ਨੂੰ ਨਹੀਂ ਸੀ ਮਿਲਿਆ ਤਾਂ ਦਾਊਦ ਆਖ ਰਿਹਾ ਸੀ, “ਮੈਂ ਉਜਾੜ ਵਿੱਚ ਨਾਬਾਲ ਦੀ ਜ਼ਾਇਦਾਦ ਦੀ ਰੱਖਿਆ ਕੀਤੀ। ਮੈਂ ਉਸਦੀ ਇੱਕ ਵੀ ਭੇਡ ਨਾ ਗੁਆਚਣ ਦਿੱਤੀ। ਮੈਂ ਵਿਅਰਥ ਹੀ ਉਸਦੀ ਇੰਨੀ ਰਾਖੀ ਕਰਦਾ ਰਿਹਾ। ਮੈਂ ਉਸ ਨਾਲ ਭਲਾਈ ਕਰਦਾ ਰਿਹਾ ਪਰ ਉਸ ਨੇ ਮੇਰੇ ਨਾਲ ਬੁਰਿਆਈ ਕੀਤੀ।"
21 Davi tinha acabado de dizer: “De nada adiantou ajudarmos esse sujeito. Protegemos seus rebanhos no deserto, e nenhum de seus bens se perdeu ou foi roubado. Mas ele me pagou o bem com o mal.
22 ਪਰਮੇਸ਼ੁਰ ਮੈਨੂੰ ਉਸਤੋਂ ਵੀ ਵੱਧੇਰੇ ਸਜ਼ਾ ਦੇਵੇ ਜਿੰਨੀ ਉਸ ਨੇ ਮੇਰੇ ਦੁਸ਼ਮਣਾਂ ਨੂੰ ਦਿੱਤੀ ਹੈ ਜੇਕਰ ਮੈਂ ਉਸ ਦੇ ਪਰਿਵਾਰ ਦੇ ਇੱਕ ਵੀ ਸਦੱਸ ਨੂੰ ਇੱਕ ਰਾਤ ਲਈ ਵੀ ਜਿਉਣ ਦੇਵਾਂ।”"
22 Que Deus me castigue severamente se eu deixar um homem ou menino vivo na casa de Nabal até amanhã de manhã!”.
23 ਉਸੇ ਵਕਤ ਉੱਥੇ ਅਬੀਗੈਲ ਪਹੁੰਚ ਗਈ। ਜਦੋਂ ਅਬੀਗੈਲ ਨੇ ਦਾਊਦ ਨੂੰ ਵੇਖਿਆ, ਉਹ ਝਟ੍ਟ ਆਪਣੇ ਖੋਤੇ ਤੋਂ ਉੱਤਰੀ ਅਤੇ ਅੱਗੇ ਆਪਣਾ ਸਿਰ ਝੁਕਾ ਕੇ ਮੱਥਾ ਟੇਕਿਆ।"
23 Quando Abigail viu Davi, desceu depressa do jumento e se curvou diante de Davi com o rosto em terra.
24 ਅਤੇ ਆਖਣ ਲਗੀ, “ਹੇ ਸੁਆਮੀ! ਕਿਰਪਾ ਕਰਕੇ ਮੇਰੀ ਬੇਨਤੀ ਸੁਣ। ਹੇ ਮਹਾਰਾਜ ਇਹ ਸਭ ਦੋਸ਼ ਮੇਰੇ ਉੱਤੇ ਰੱਖ ਅਤੇ ਆਪਣੀ ਦਾਸੀ ਦੀ ਬੇਨਤੀ ਸੁਣ।"
24 Caiu a seus pés e disse: “A culpa é toda minha, meu senhor! Por favor, ouça o que sua serva tem a dizer.
25 ਆਦਮੀ ਤੁਸੀਂ ਭੇਜੇ ਮੈਂ ਉਨ੍ਹਾਂ ਨੂੰ ਨਹੀਂ ਮਿਲੀ। ਹੇ ਸੁਆਮੀ, ਉਸੇ ਬੁਰੇ ਮਨੁੱਖ ਦੀ ਗੱਲ ਵੱਲ ਧਿਆਨ ਨਾ ਦੇ ਉਹ ਆਪਣੇ ਨਾਮ ਵਰਗਾ ਹੀ ਹੈ। ਜੇਕਰ ਉਸ ਦੇ ਨਾਮ ਦਾ ਅਰਥ ਹੀ ‘ਮੂਰੱਖ’ ਹੈ ਤਾਂ ਉਹ ਵਾਸਤਵ ਵਿੱਚ ਵੀ ਮੂਰਖ ਹੀ ਹੈ।"
25 Nabal é um homem perverso; não dê atenção ao que ele disse. Ele é um insensato, como seu nome indica. Mas eu nem sequer vi os rapazes que o senhor enviou.
26 ਯਹੋਵਾਹ ਨੇ ਤੈਨੂੰ ਮਾਸੂਮ ਲੋਕਾਂ ਨੂੰ ਮਾਰਨ ਤੋਂ ਬਚਾਉਣ ਲਈ ਭੇਜਿਆ ਹੈ। ਤੂੰ ਉਨ੍ਹਾਂ ਦੀ ਰਾਖੀ ਲਈ ਆਇਆ ਹੈ ਜੋ ਮਾਸੂਮ ਹਨ। ਸੋ ਹੁਣ ਹੇ ਮਹਾਰਾਜ, ਜਿਉਂਦੇ ਯਹੋਵਾਹ ਦੀ ਸੌਂਹ ਅਤੇ ਤੇਰੀ ਜਿੰਦ ਦੀ ਸੌਂਹ ਕਿ ਹੁਣ ਤੁਹਾਡੇ ਵੈਰੀ ਅਤੇ ਉਹ ਲੋਕ ਜੋ ਮੇਰੇ ਮਹਾਰਾਜ ਦੀ ਬੁਰਿਆਈ ਕਰਨ ਉਹ ਨਾਬਾਲ ਵਰਗੇ ਹੋ ਜਾਣ।"
26 “Agora, meu senhor, tenha certeza de que, tão certo como vive o S enhor , e tão certo como a sua própria vida, foi o S enhor que o impediu de matar e se vingar com as próprias mãos! Que todos os seus inimigos e os que procuram matá-lo acabem como Nabal!
27 ਹੁਣ ਮੈਂ ਇਹ ਤੁਛ ਭੇਟਾ ਤੁਹਾਡੇ ਅੱਗੇ ਹਾਜ਼ਿਰ ਕਰਦੀ ਹਾਂ, ਕਿਰਪਾ ਕਰਕੇ ਆਪਣੇ ਆਦਮੀਆਂ ਨੂੰ ਦੇ ਦੇਵੋ।"
27 Aqui está um presente que sua serva trouxe para o senhor e seus companheiros.
28 ਕਿਰਪਾ ਕਰਕੇ ਮੈਨੂੰ ਗਲਤੀ ਲਈ ਖਿਮਾ ਕਰੋ! ਮੈਂ ਜਾਣਦੀ ਹਾਂ ਯਹੋਵਾਹ ਤੁਹਾਡੇ ਘਰ-ਪਰਿਵਾਰ ਨੂੰ ਹੋਰ ਤਕੜਾ ਕਰੇਗਾ। ਤੁਹਾਡੇ ਪਰਿਵਾਰ ਵਿੱਚੋਂ ਹੋਰ ਵੀ ਪਾਤਸ਼ਾਹ ਪੈਦਾ ਹੋਣਗੇ। ਯਹੋਵਾਹ ਇਹ ਸਭ ਇਸ ਲਈ ਕਰੇਗਾ ਕਿਉਂ ਜੋ ਤੂੰ ਯਹੋਵਾਹ ਦੇ ਲਈ ਲੜਾਈ ਲੜਦਾ ਹੈਂ। ਜਦ ਤੱਕ ਤੂੰ ਜਿਉਂਦਾ ਹੈਂ ਲੋਕਾਂ ਨੂੰ ਤੇਰੇ ਵਿੱਚ ਕੋਈ ਬੁਰਾਈ ਨਹੀਂ ਲੱਭੇਗੀ।"
28 Por favor, perdoe-me se o ofendi de algum modo. Que o S enhor lhe conceda uma dinastia duradoura, pois está lutando as batalhas do S enhor . Que ele o livre de fazer o mal durante toda a sua vida!
29 ਜੇਕਰ ਕੋਈ ਮਨੁੱਖ ਤੈਨੂੰ ਮਾਰਨ ਲਈ ਤੇਰਾ ਪਿੱਛਾ ਕਰਦਾ ਹੈ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਬਚਾਵੇਗਾ। ਪਰ ਯਹੋਵਾਹ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਜੋ ਤੇਰੇ ਵੈਰੀ ਹਨ ਇਵੇਂ ਲੈ ਲਵੇਗਾ ਜਿਵੇਂ ਗੁਲੇਲ ਵਿੱਚੋਂ ਰੋੜਾ।"
29 “Mesmo quando for perseguido por aqueles que procuram matá-lo, sua vida estará segura sob o cuidado do S enhor , seu Deus, protegida como um tesouro. Mas a vida de seus inimigos desaparecerá como pedras atiradas de uma funda!
30 ਯਹੋਵਾਹ ਆਪਣੇ ਆਖੇ ਅਨੁਸਾਰ ਤੇਰੇ ਨਾਲ ਸਭ ਭਲਾਈਆਂ ਕਰੇਗਾ ਅਤੇ ਆਪਣੇ ਸਾਰੇ ਕੌਲ ਨਿਭਾਵੇਗਾ। ਪਰਮੇਸ਼ੁਰ ਤੈਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਵੇਗਾ।"
30 Quando o S enhor tiver feito tudo que prometeu e o tiver colocado como líder de Israel,
31 ਤਾਂ ਫ਼ਿਰ ਇਹ ਗੱਲ ਤੁਹਾਨੂੰ ਮੁਸੀਬਤ ਦਾ ਕਾਰਣ ਨਾ ਹੋਵੇਗੀ ਅਤੇ ਮੇਰੇ ਮਹਾਰਾਜ ਦੇ ਮਨ ਵਿੱਚ ਕੋਈ ਕਲੇਸ਼ ਨਹੀਂ ਹੋਵੇਗਾ ਕਿ ਮੈਂ ਏਵੇਂ ਹੀ ਫ਼ਿਜ਼ੂਲ ਖੂਨ ਵਗਾਇਆ ਜਾਂ ਮੇਰੇ ਮਹਾਰਾਜ ਨੇ ਆਪਣਾ ਬਦਲਾ ਲਿਆ। ਜਿਸ ਵੇਲੇ ਯਹੋਵਾਹ ਮੇਰੇ ਸੁਆਮੀ ਤੇਰੇ ਉੱਤੇ ਕਿਰਪਾ ਕਰੇ ਤਦ ਤੁਸੀਂ ਆਪਣੀ ਦਾਸੀ ਨੂੰ ਜ਼ਰੂਰ ਯਾਦ ਕਰਨਾ।”"
31 não haverá em sua consciência a tristeza e o peso de ter derramado sangue e se vingado sem necessidade. E, quando o S enhor tiver feito grandes coisas em seu favor, lembre-se de sua serva!”.
32 ਦਾਊਦ ਨੇ ਅਬੀਗੈਲ ਨੂੰ ਉੱਤਰ ’ਚ ਕਿਹਾ, “ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤਿ ਕਰ। ਉਸਤਤਿ ਕਰ ਉਸ ਪਰਮੇਸ਼ੁਰ ਦੀ ਜਿਸਨੇ ਤੈਨੂੰ ਮੇਰੇ ਨਾਲ ਮਿਲਾਇਆ।"
32 Davi respondeu a Abigail: “Louvado seja o S enhor , Deus de Israel, que hoje a enviou ao meu encontro!
33 ਪਰਮੇਸ਼ੁਰ ਤੇਰੀ ਚੰਗੀ ਮੱਤ ਕਾਰਣ ਤੇਰੇ ਉੱਤੇ ਮਿਹਰ ਕਰੇ। ਤੂੰ ਅੱਜ ਮੈਨੂੰ ਬੇਗੁਨਾਹਾਂ ਦੇ ਲਹੂ ਵਗਾਉਣ ਤੋਂ ਬਚਾ ਲਿਆ।"
33 Graças a Deus por seu bom senso! Que você seja abençoada por me impedir de matar e me vingar com minhas próprias mãos.
34 ਕਿਉਂ ਜੋ ਸੱਚ ਮੁੱਚ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸੌਂਹ, ਜਿਸਨੇ ਮੈਨੂੰ ਤੁਹਾਡੇ ਨਾਲ ਬੁਰਾ ਕਰਨ ਤੋਂ ਵਰਜਿਆ, ਜੇਕਰ ਤੂੰ ਕਿਤੇ ਛੇਤੀ ਨਾ ਕਰਦੀ ਅਤੇ ਮੇਰੇ ਮਿਲਣ ਨੂੰ ਨਾ ਆਉਂਦੀ ਤਾਂ ਕੱਲ ਸਵੇਰ ਤੱਕ ਨਾਬਾਲ ਦਾ ਇੱਕ ਵੀ ਬੰਦਾ ਮੈਂ ਨਾ ਛੱਡਦਾ।”"
34 Pois, tão certo como vive o S enhor , o Deus de Israel, que me impediu de lhe fazer mal, se você não tivesse vindo depressa ao meu encontro, amanhã pela manhã não haveria nenhum homem ou menino vivo na casa de Nabal”.
35 ਤਦ ਦਾਊਦ ਨੇ ਅਬੀਗੈਲ ਦੀ ਭੇਟਾ ਸਵੀਕਾਰ ਕੀਤੀ ਅਤੇ ਉਸ ਨੂੰ ਕਿਹਾ, “ਜਾਂ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ! ਮੈਂ ਤੇਰੀ ਬੇਨਤੀ ਸੁਣ ਲਈ ਹੈ ਅਤੇ ਜੋ ਤੂੰ ਆਖਿਆ ਹੈ ਪੂਰਾ ਹੋਵੇਗਾ।”"
35 Então Davi aceitou o presente de Abigail e lhe disse: “Volte para casa em paz. Ouvi o que você disse e farei o que me pediu”.
36 ਨਾਬਾਲ ਦੀ ਮੌਤ ਅਬੀਗੈਲ ਵਾਪਸ ਨਾਬਾਲ ਕੋਲ ਗਈ ਉਹ ਘਰ ਵਿੱਚ ਹੀ ਸੀ। ਉਹ ਰਾਜਿਆਂ ਵਾਂਗ ਘਰ ਵਿੱਚ ਮੌਜ-ਮਸਤੀ ਨਾਲ ਖਾ ਪੀ ਰਿਹਾ ਸੀ। ਇਸ ਲਈ ਅਗਲੀ ਸਵੇਰ ਤੱਕ ਅਬੀਗੈਲ ਨੇ ਨਾਬਾਲ ਨੂੰ ਕੁਝ ਵੀ ਨਾ ਦੱਸਿਆ।"
36 Quando Abigail chegou em casa, viu que Nabal estava oferecendo um banquete digno de rei. Ele se divertia e já estava muito bêbado, de modo que ela só lhe contou sobre o encontro com Davi na manhã seguinte.
37 ਅਗਲੀ ਸਵੇਰ ਜਦ ਉਸਦਾ ਨਸ਼ਾ ਉੱਤਰ ਗਿਆ ਅਤੇ ਉਹ ਠੀਕ ਆਪਣੇ ਹੋਸ਼ ਵਿੱਚ ਸੀ ਤਾਂ ਉਸਦੀ ਪਤਨੀ ਨੇ ਉਸ ਨੂੰ ਸਭ ਕੁਝ ਦੱਸਿਆ। ਸੁਣਦੇ ਹੀ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਕਾਫ਼ ਵਾਂਗ ਆਕੜ ਗਿਆ।"
37 Pela manhã, quando Nabal estava sóbrio, sua esposa lhe contou o que havia acontecido. Como consequência, ele teve um mal súbito e ficou completamente paralisado.
38 ਦਸਾਂ ਦਿਨਾਂ ਵਿੱਚ, ਯਹੋਵਾਹ ਨੇ ਨਾਬਾਲ ਨੂੰ ਸਜ਼ਾ ਦਿੱਤੀ ਅਤੇ ਉਹ ਮਰ ਗਿਆ।"
38 Passados cerca de dez dias, o S enhor o feriu, e ele morreu.
39 ਦਾਊਦ ਨੂੰ ਪਤਾ ਚੱਲਿਆ ਕਿ ਨਾਬਾਲ ਮਰ ਗਿਆ ਸੀ ਅਤੇ ਕਿਹਾ, “ਯਹੋਵਾਹ ਦੀ ਉਸਤਤਿ ਹੋਵੇ। ਨਾਬਾਲ ਨੇ ਮੇਰੇ ਨਾਲ ਮੰਦਾ ਵਿਹਾਰ ਕੀਤਾ ਅਤੇ ਮੇਰੇ ਪਾਸੇ ਵੱਲ ਖਲੋਇਆ। ਯਹੋਵਾਹ ਨੇ ਮੈਨੂੰ, ਆਪਣੇ ਸੇਵਕ ਨੂੰ ਪਾਪ ਕਰਨ ਤੋਂ ਬਚਾ ਲਿਆ। ਅਤੇ ਨਾਬਾਲ ਦੇ ਭੈੜੇ ਕੰਮਾਂ ਕਾਰਣ ਯਹੋਵਾਹ ਨੇ ਉਸ ਨੂੰ ਮਾਰ ਮੁਕਾਇਆ।” ਤਦ ਦਾਊਦ ਨੇ ਅਬੀਗੈਲ ਨੂੰ ਆਪਣੀ ਪਤਨੀ ਬਨਾਉਣ ਵਜੋਂ ਉਸ ਨੂੰ ਇਹ ਪੁੱਛਦਿਆਂ ਹੋਇਆ ਸੁਨੇਹਾ ਭੇਜਿਆ।"
39 Quando Davi soube que Nabal estava morto, disse: “Louvado seja o S enhor , que vingou o insulto que recebi de Nabal e me impediu de fazer o mal. O S enhor retribuiu a Nabal o castigo por seu pecado”. Então Davi enviou mensageiros a Abigail para pedir que se tornasse sua esposa.
40 ਦਾਊਦ ਦੇ ਸੇਵਕ ਕਰਮਲ ਵਿੱਚ ਗਏ ਅਤੇ ਜਾਕੇ ਅਬੀਗੈਲ ਨੂੰ ਕਿਹਾ, “ਦਾਊਦ ਤੈਨੂੰ ਆਪਣੀ ਪਤਨੀ ਬਨਾਉਣਾ ਚਾਹੁੰਦਾ ਹੈ, ਇਸ ਲਈ ਉਸ ਨੇ ਸਾਡੇ ਹੱਥ ਸੁਨੇਹਾ ਘੱਲਿਆ ਹੈ ਕਿ ਤੈਨੂੰ ਲੈ ਆਈਏ।”"
40 Quando os mensageiros chegaram ao Carmelo, disseram a Abigail: “Davi mandou buscá-la para que se case com ele”.
41 ਅਬੀਗੈਲ ਨੇ ਧਰਤੀ ਉੱਤੇ ਮੱਥਾ ਟੇਕਿਆ ਅਤੇ ਕਿਹਾ, “ਮੈਂ ਤੇਰੀ ਦਾਸੀ ਹਾਂ ਅਤੇ ਮੈਂ ਤੇਰੀ ਸੇਵਾ ਲਈ ਹਾਜ਼ਰ ਹਾਂ। ਮੈਂ ਤਾਂ ਆਪਣੇ ਮਾਲਕ (ਦਾਊਦ) ਦੇ ਸੇਵਕਾਂ ਦੇ ਪੈਰ ਧੋਣ ਨੂੰ ਤਿਆਰ ਹਾਂ।”"
41 Ela se curvou com o rosto em terra e respondeu: “Eu, sua serva, ficarei contente em me casar com Davi e, como uma serva, lavar os pés de seus servos!”.
42 ਅਬੀਗੈਲ ਫ਼ਟਾਫ਼ਟ ਦਾਊਦ ਦੇ ਹਲਕਾਰਿਆਂ ਨਾਲ ਆਪਣੇ ਖੋਤੇ ਉੱਤੇ ਚੜ੍ਹਕੇ ਚਲੀ ਗਈ ਅਤੇ ਆਪਣੇ ਨਾਲ ਪੰਜ ਨੌਕਰਾਣੀਆਂ ਵੀ ਲੈ ਗਈ। ਉਹ ਦਾਊਦ ਦੀ ਪਤਨੀ ਬਣ ਗਈ।"
42 Sem demora, Abigail montou num jumento e, levando consigo cinco moças que a serviam, voltou com os mensageiros de Davi. E assim se tornou esposa dele.
43 ਦਾਊਦ ਦੀ ਯਿਜ਼ਰਏਲ ਵਿੱਚ ਵੀ ਇੱਕ ਪਤਨੀ ਸੀ ਜਿਸਦਾ ਨਾਮ ਅਹੀਨੋਅਮ ਸੀ। ਹੁਣ ਉਹ ਦੋਵੇਂ ਉਸ ਦੀਆਂ ਪਤਨੀਆਂ ਬਣ ਗਈਆਂ।"
43 Davi também se casou com Ainoã, de Jezreel, e ambas foram suas esposas.
44 ਦਾਊਦ ਦਾ ਸ਼ਾਊਲ ਦੀ ਧੀ ਮੀਕਲ ਨਾਲ ਵੀ ਵਿਆਹ ਹੋਇਆ ਸੀ ਪਰ ਸ਼ਾਊਲ ਨੇ ਉਸ ਕੋਲੋਂ ਆਪਣੀ ਧੀ ਵਾਪਸ ਲੈ ਕੇ ਉਸ ਨੂੰ ਲੈਸ਼ ਦੇ ਪੁੱਤਰ ਗੱਲੀਮੀ ਫ਼ਲਟੀ ਨਾਲ ਵਿਆਹ ਦਿੱਤਾ ਸੀ।"
44 Nesse meio-tempo, Saul tinha dado sua filha Mical, esposa de Davi, a um homem de Galim chamado Palti, filho de Laís.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 25, comparar traduções ou montar um estudo — tudo direto pelo WhatsApp.