1 Samuel 26
Punjabi Bible (GL_PUNJABI) vs ARA
ARA Almeida Revista e Atualizada 1993
1 ਦਾਊਦ ਅਤੇ ਅਬੀਸ਼ਈ ਸ਼ਾਊਲ ਦੇ ਡੇਰੇ ’ਚ ਦਾਖਲ ਹੋਏ ਜ਼ਿਫ਼ੀ ਦੇ ਲੋਕ ਗਿਬਆਹ ਵੱਲ ਸ਼ਾਊਲ ਕੋਲ ਆਕੇ ਬੋਲੇ, “ਦਾਊਦ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਉੱਥੇ ਲੁਕਿਆ ਹੋਇਆ ਹੈ।”"
1 Vieram os zifeus a Saul, a Gibeá, e disseram: Não se acha Davi escondido no outeiro de Haquila, defronte de Jesimom?
2 ਸੋ ਸ਼ਾਊਲ ਉੱਠਿਆ ਅਤੇ ਜ਼ੀਫ਼ ਦੇ ਉਜਾੜ ਵੱਲ ਗਿਆ। ਉਸ ਨੇ ਸਾਰੇ ਇਸਰਾਏਲ ਵਿੱਚੋਂ ਜੋ 3,000 ਸਿਪਾਹੀ ਚੁਣੇ ਹੋਏ ਸਨ ਉਨ੍ਹਾਂ ਨੂੰ ਆਪਣੇ ਨਾਲ ਲੈ ਗਿਆ। ਸ਼ਾਊਲ ਅਤੇ ਉਸ ਦੇ ਆਦਮੀ ਇਸ ਉਜਾੜ ਵਿੱਚ ਦਾਊਦ ਨੂੰ ਲੱਭਣ ਗਏ।"
2 Então, Saul se levantou e desceu ao deserto de Zife, e com ele, três mil homens escolhidos de Israel, a buscar a Davi.
3 ਸ਼ਾਊਲ ਨੇ ਹਕੀਲਾਹ ਦੇ ਪਹਾੜ ਉੱਤੇ ਆਪਣਾ ਡੇਰਾ ਲਾ ਲਿਆ ਜੋ ਯਸ਼ੀਮੋਨ ਦੇ ਸਾਹਮਣੇ ਰਾਹ ਉੱਪਰ ਹੀ ਸੀ। ਦਾਊਦ ਉਜਾੜ ਵਿੱਚ ਠਹਿਰਿਆ ਸੀ ਪਰ ਉਸ ਨੂੰ ਪਤਾ ਲੱਗ ਗਿਆ ਕਿ ਸ਼ਾਊਲ ਉਸ ਦੇ ਪਿੱਛੇ-ਪਿੱਛੇ ਤੁਰਦਾ ਆਉਂਦਾ ਹੈ।"
3 Acampou-se Saul no outeiro de Haquila, defronte de Jesimom, junto ao caminho; porém Davi ficou no deserto, e, sabendo que Saul vinha para ali à sua procura,
4 ਤਾਂ ਦਾਊਦ ਨੇ ਆਪਣੇ ਖੁਫ਼ੀਆਂ ਨੂੰ ਭੇਜਿਆ ਤਾਂ ਪਤਾ ਲੱਗਾ ਕਿ ਸ਼ਾਊਲ ਸੱਚ ਮੁੱਚ ਉਸ ਦੇ ਪਿੱਛੇ-ਪਿੱਛੇ ਆ ਰਿਹਾ ਹੈ।"
4 enviou espias, e soube que Saul tinha vindo.
5 ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰੇ ਕੋਲ ਆਇਆ ਅਤੇ ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਉਸ ਦੇ ਨਾਲ ਨੇਰ ਦੇ ਪੁੱਤਰ ਅਬਨੇਰ ਨੂੰ ਵੀ ਜੋ ਉਸਦਾ ਸੇਨਾਪਤੀ ਸੀ, ਉਨ੍ਹਾਂ ਨੂੰ ਵੇਖਿਆ ਕਿ ਉਹ ਸੁੱਤੇ ਪਏ ਸਨ। ਸ਼ਾਊਲ ਡੇਰੇ ਦੇ ਬਿਲਕੁਲ ਵਿੱਚਕਾਰ ਸੁੱਤਾ ਹੋਇਆ ਸੀ ਅਤੇ ਉਸ ਦੇ ਚਾਰੋਂ ਪਾਸੇ ਸਿਪਾਹੀ ਸਨ।"
5 Davi se levantou, e veio ao lugar onde Saul acampara, e viu o lugar onde se deitaram Saul e Abner, filho de Ner, comandante do seu exército. Saul estava deitado no acampamento, e o povo, ao redor dele.
6 ਦਾਊਦ ਨੇ ਤਦ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਕਿ ਯੋਆਬ ਦਾ ਭਰਾ ਸੀ, ਉੱਤਰ ਦੇਕੇ ਆਖਿਆ, “ਸ਼ਾਊਲ ਦੇ ਡੇਰਿਆ ਵੱਲ ਮੇਰੇ ਨਾਲ ਕੌਣ ਚੱਲੇਗਾ?” ਅਬੀਸ਼ਈ ਨੇ ਕਿਹਾ, “ਮੈਂ ਤੇਰੇ ਨਾਲ ਚੱਲਾਂਗਾ।”"
6 Disse Davi a Aimeleque, o heteu, e a Abisai, filho de Zeruia, irmão de Joabe: Quem descerá comigo a Saul, ao arraial? Respondeu Abisai: Eu descerei contigo.
7 ਜਦੋਂ ਰਾਤ ਪਈ ਤਾਂ ਦਾਊਦ ਅਤੇ ਅਬੀਸ਼ਈ ਸ਼ਾਊਲ ਦੇ ਡੇਰੇ ਵਿੱਚ ਚੱਲੇ ਗਏ। ਸ਼ਾਊਲ ਡੇਰੇ ਦੇ ਵਿੱਚਕਾਰ ਸੁੱਤਾ ਪਿਆ ਸੀ। ਉਸਦੀ ਬਰਛੀ ਉਸ ਦੇ ਸਿਰਹਾਨੇ ਜ਼ਮੀਨ ਉੱਪਰ ਗੱਡੀ ਪਈ ਸੀ। ਅਬੀਨੇਰ ਅਤੇ ਸਿਪਾਹੀ ਉਸ ਦੇ ਦੁਆਲੇ ਸੁੱਤੇ ਪਏ ਸਨ।"
7 Vieram, pois, Davi e Abisai, de noite, ao povo, e eis que Saul estava deitado, dormindo no acampamento, e a sua lança, fincada na terra à sua cabeceira; Abner e o povo estavam deitados ao redor dele.
8 ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, “ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਵਿੱਚ ਕਰ ਦਿੱਤਾ ਹੈ। ਜੋ ਤੁਸੀਂ ਹੁਣ ਆਗਿਆ ਕਰੋ ਤਾਂ ਮੈਂ ਉਸ ਨੂੰ ਬਰਛੀ ਦਾ ਇੱਕੋ ਵਾਰ ਮਾਰਕੇ ਧਰਤੀ ਨਾਲ ਵਿੰਨ੍ਹਾਂ। ਮੈਂ ਇੱਕੋ ਵਾਰ ਵਿੱਚ ਉਸ ਨੂੰ ਚਿੱਤ ਕਰ ਦੇਵਾਂਗਾ।”"
8 Então, disse Abisai a Davi: Deus te entregou, hoje, nas mãos o teu inimigo; deixa-me, pois, agora, encravá-lo com a lança, ao chão, de um só golpe; não será preciso segundo.
9 ਪਰ ਦਾਊਦ ਨੇ ਅਬੀਸ਼ਈ ਨੂੰ ਕਿਹਾ, “ਉਸ ਨੂੰ ਨਾ ਮਾਰ ਕਿਉਂਕਿ ਯਹੋਵਾਹ ਦੇ ਮਸਹ ਹੋਏ ਉੱਪਰ ਕਿਹੜਾ ਹੈ ਜੋ ਹੱਥ ਚੁੱਕ ਕੇ ਖੁਦ ਬੇਦੋਸ਼ਾ ਠਹਿਰੇ?"
9 Davi, porém, respondeu a Abisai: Não o mates, pois quem haverá que estenda a mão contra o ungido do Senhor e fique inocente?
10 ਮੈਂ ਯਹੋਵਾਹ ਦੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਕਿ ਯਹੋਵਾਹ ਸ਼ਾਊਲ ਨੂੰ ਆਪਣੇ ਤਰੀਕੇ ਨਾਲ ਸਜ਼ਾ ਦੇਵੇਗਾ। ਉਸ ਦਿਨ, ਜਿਸਦਾ ਯਹੋਵਾਹ ਫ਼ੈਸਲਾ ਕਰੇਗਾ ਸ਼ਾਊਲ ਸੁਭਾਵਿਕ ਮੌਤ ਜਾਂ ਯੁੱਧ ਵਿੱਚ ਮਰ ਜਾਵੇਗਾ।"
10 Acrescentou Davi: Tão certo como vive o Senhor , este o ferirá, ou o seu dia chegará em que morra, ou em que, descendo à batalha, seja morto.
11 ਪਰ ਮੈਂ ਪ੍ਰਾਰਥਨਾ ਕਰਦਾ ਹਾਂ ਜੋ ਯਹੋਵਾਹ ਦੇ ਮਸਹ ਹੋਏ ਉੱਪਰ ਕਿਤੇ ਮੈਂ ਹੱਥ ਨਾ ਚਲਾਵਾਂ। ਸੋ ਹੁਣ ਸ਼ਾਊਲ ਦੇ ਸਿਰਾਹਣਿਓ ਪਾਣੀ ਦਾ ਭਾਂਡਾ ਅਤੇ ਬਰਛੀ ਚੁਕੀਏ ਅਤੇ ਚੱਲ ਇੱਥੋਂ ਵਾਪਸ ਚੱਲੀਏ।”"
11 O Senhor me guarde de que eu estenda a mão contra o seu ungido; agora, porém, toma a lança que está à sua cabeceira e a bilha da água, e vamo-nos.
12 ਤਾਂ ਦਾਊਦ ਨੇ ਉਸ ਦੇ ਸਿਰਾਹਣਿਓ ਪਾਣੀ ਦਾ ਭਾਂਡਾ ਅਤੇ ਬਰਛੀ ਚੁੱਕੀ ਅਤੇ ਉਸ ਡੇਰੇ ਵਿੱਚੋਂ ਬਾਹਰ ਨਿਕਲ ਆਏ। ਕਿਸੇ ਨੂੰ ਵੀ ਪਤਾ ਨਾ ਲੱਗਿਆ ਕਿ ਕੀ ਹੋ ਚੁੱਕਾ ਹੈ। ਕਿਸੇ ਨੇ ਉਨ੍ਹਾਂ ਨੂੰ ਵੇਖਿਆ ਵੀ ਨਾ। ਸ਼ਾਊਲ ਅਤੇ ਉਸ ਦੇ ਸਾਰੇ ਸਿਪਾਹੀ ਗੂੜ੍ਹੀ ਨੀਂਦ ਸੁੱਤੇ ਰਹੇ ਕਿਉਂਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਦ ਗੂੜ੍ਹੀ ਨੀਂਦਰ ਸਵਾਇਆ ਸੀ।"
12 Tomou, pois, Davi a lança e a bilha da água da cabeceira de Saul, e foram-se; ninguém o viu, nem o soube, nem se despertou, pois todos dormiam, porquanto, da parte do Senhor , lhes havia caído profundo sono.
13 ਦਾਊਦ ਦਾ ਦੁਬਾਰਾ ਸ਼ਾਊਲ ਨੂੰ ਸ਼ਰਮਸਾਰ ਕਰਨਾ ਦਾਊਦ ਵਾਦੀਓਁ ਪਾਰ ਚੱਲਾ ਗਿਆ ਅਤੇ ਸ਼ਾਊਲ ਦੇ ਡੇਰੇ ਤੋਂ ਵਾਦੀ ਦੇ ਪਾਰ ਦੀ ਪਹਾੜੀ ਉੱਤੇ ਚੜ੍ਹਕੇ ਖੜ੍ਹਾ ਹੋ ਗਿਆ। ਦਾਊਦ ਅਤੇ ਸ਼ਾਊਲ ਦੇ ਡੇਰੇ ਦੂਰ-ਦੂਰ ਸਨ ਤਾਂ"
13 Tendo Davi passado ao outro lado, pôs-se no cimo do monte ao longe, de maneira que entre eles havia grande distância.
14 ਦਾਊਦ ਨੇ ਜ਼ੋਰ ਦੀ ਲਲਕਾਰ ਕੇ ਨੇਰ ਦੇ ਪੁੱਤਰ ਅਬੀਨੇਰ ਨੂੰ ਅਤੇ ਉਸ ਦੇ ਸਿਪਾਹੀਆਂ ਨੂੰ ਕਿਹਾ, “ਅਬੀਨੇਰ! ਮੈਨੂੰ ਜਵਾਬ ਦੇ, ਤੂੰ ਜਵਾਬ ਕਿਉਂ ਨਹੀਂ ਦਿੰਦਾ?” ਤਦ ਅਬੀਨੇਰ ਨੇ ਉੱਤਰ ਦੇਕੇ ਆਖਿਆ, “ਤੂੰ ਕੌਣ ਹੈਂ, ਜੋ ਪਾਤਸ਼ਾਹ ਨੂੰ ਲਲਕਾਰ ਰਿਹਾ ਹੈ?”"
14 Bradou ao povo e a Abner, filho de Ner, dizendo: Não respondes, Abner? Então, Abner acudiu e disse: Quem és tu, que bradas ao rei?
15 ਤਦ ਦਾਊਦ ਨੇ ਅਬੀਨੇਰ ਨੂੰ ਆਖਿਆ, “ਭਲਾ ਤੂੰ ਮਰਦ ਸੂਰਮਾ ਨਹੀਂ? ਅਤੇ ਤੂੰ ਸਾਡੇ ਇਸਰਾਏਲ ਵਿੱਚ ਸਭ ਤੋਂ ਬਹਾਦੁਰ ਮਨੁੱਖ ਹੈਂ, ਕੀ ਇਹ ਝੂਠ ਹੈ? ਤਾਂ ਫ਼ਿਰ ਤੂੰ ਆਪਣੇ ਮਾਲਕ ਪਾਤਸ਼ਾਹ ਦੀ ਰੱਖਵਾਲੀ ਕਿਵੇਂ ਕਰਦਾ ਹੈਂ? ਕੀ ਇੱਕ ਸਾਧਾਰਣ ਆਦਮੀ ਤੁਹਾਡੇ ਡੇਰੇ ਵਿੱਚ ਤੇਰੇ ਮਾਲਕ ਪਾਤਸ਼ਾਹ ਨੂੰ ਮਾਰਨ ਲਈ ਵੜ ਆਇਆ।"
15 Então, disse Davi a Abner: Porventura, não és homem? E quem há em Israel como tu? Por que, pois, não guardaste o rei, teu senhor? Porque veio um do povo para destruir o rei, teu senhor.
16 ਤੂੰ ਵੱਡੀ ਭੁੱਲ ਕੀਤੀ ਹੈ। ਜਦ ਤੱਕ ਯਹੋਵਾਹ ਜਿਉਂਦਾ ਹੈ ਤਾਂ ਤੈਨੂੰ ਅਤੇ ਤੇਰੇ ਆਦਮੀਆਂ ਨੂੰ ਮਰਨਾ ਹੀ ਪਵੇਗਾ, ਕਿਉਂ ਕਿ ਤੁਸੀਂ ਆਪਣੇ ਪਾਤਸ਼ਾਹ ਦੀ ਵੀ ਰਾਖੀ ਨਾ ਕਰ ਸੱਕੇ, ਆਪਣੇ ਸੁਆਮੀ ਦੀ ਜੋ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਹੈ। ਵੇਖ ਅਤੇ ਵੇਖਕੇ ਦੱਸ ਕਿ ਜਿਹੜਾ ਪਾਣੀ ਵਾਲਾ ਭਾਂਡਾ ਅਤੇ ਬਰਛੀ ਸ਼ਾਊਲ ਦੇ ਸਿਰਹਾਨੇ ਵੱਲ ਸੀ, ਉਹ ਕਿੱਥੇ ਹੈ?”"
16 Não é bom isso que fizeste; tão certo como vive o Senhor , deveis morrer, vós que não guardastes a vosso senhor, o ungido do Senhor ; vede, agora, onde está a lança do rei e a bilha da água, que tinha à sua cabeceira.
17 ਸ਼ਾਊਲ ਦਾਊਦ ਦੀ ਆਵਾਜ਼ ਨੂੰ ਪਛਾਣਦਾ ਸੀ ਤਾਂ ਸ਼ਾਊਲ ਨੇ ਆਖਿਆ, “ਦਾਊਦ, ਮੇਰੇ ਪੁੱਤਰ! ਕੀ ਇਹ ਤੂੰ ਬੋਲ ਰਿਹਾ ਹੈਂ?” ਦਾਊਦ ਨੇ ਕਿਹਾ, “ਹਾਂ ਮਾਲਕ ਮੇਰੇ ਪਾਤਸ਼ਾਹ! ਇਹ ਮੇਰੀ ਹੀ ਆਵਾਜ਼ ਹੈ।"
17 Então, reconheceu Saul a voz de Davi e disse: Não é a tua voz, meu filho Davi? Respondeu Davi: Sim, a minha, ó rei, meu senhor.
18 ਦਾਊਦ ਨੇ ਇਹ ਵੀ ਆਖਿਆ, ਹੇ ਸੁਆਮੀ! ਤੂੰ ਮੇਰੇ ਪਿੱਛੇ ਕਿਉਂ ਪਿਆ ਹੋਇਆ ਹੈਂ? ਮੈਂ ਕੀ ਗੁਨਾਹ ਕੀਤਾ ਹੈ, ਤੂੰ ਮੈਨੂੰ ਕਿਸ ਗੱਲੋਂ ਦੋਸ਼ੀ ਠਹਿਰਾਉਂਦਾ ਹੈ?"
18 Disse mais: Por que persegue o meu senhor assim seu servo? Pois que fiz eu? E que maldade se acha nas minhas mãos?
19 ਮੇਰੇ ਸੁਆਮੀ ਅਤੇ ਪਾਤਸ਼ਾਹ! ਮੇਰੀ ਗੱਲ ਧਿਆਨ ਨਾਲ ਸੁਣੋ। ਜੇਕਰ ਯਹੋਵਾਹ ਤੈਨੂੰ ਮੇਰੇ ਖਿਲਾਫ਼ ਉਕਸਾਇਆ ਹੋਵੇ ਤਾਂ ਉਹ ਇਸ ਨੂੰ ਭੇਟ ਮੰਨ ਲਵੇ ਅਤੇ ਜੇਕਰ ਆਦਮ ਜਾਇਆ ਨੇ ਅਜਿਹਾ ਕੀਤਾ ਹੋਵੇ ਤਾਂ ਉਨ੍ਹਾਂ ਨੂੰ ਯਹੋਵਾਹ ਦਾ ਸਰਾਪ ਲੱਗੇ। ਜਿਹੜੀ ਜਗ਼੍ਹਾ ਮੈਨੂੰ ਯਹੋਵਾਹ ਨੇ ਦਿੱਤੀ ਆਦਮੀਆਂ ਨੇ ਉਸ ਨੂੰ ਛੱਡਣ ਲਈ ਮੈਨੂੰ ਮਜ਼ਬੂਰ ਕੀਤਾ ਉਨ੍ਹਾਂ ਮੈਨੂੰ ਆਖਿਆ, ‘ਜਾ, ਜਾਕੇ ਦੂਜੇ ਦੇਵਤਿਆਂ ਨੂੰ ਪੂਜ।’"
19 Ouve, pois, agora, te rogo, ó rei, meu senhor, as palavras de teu servo: se é o Senhor que te incita contra mim, aceite ele a oferta de manjares; porém, se são os filhos dos homens, malditos sejam perante o Senhor ; pois eles me expulsaram hoje, para que eu não tenha parte na herança do Senhor , como que dizendo: Vai, serve a outros deuses.
20 ਸੋ ਹੁਣ ਮੈਨੂੰ ਯਹੋਵਾਹ ਦੀ ਹਾਜ਼ਰੀ ਤੋਂ ਦੂਰ ਕਰਕੇ ਨਾ ਮਾਰ। ਹੁਣ ਉਸ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਪਰ ਨਾ ਵਹੇ ਕਿਉਂ ਜੋ ਇਸਰਾਏਲ ਦਾ ਪਾਤਸ਼ਾਹ ਇੱਕ ਪਿੱਸੂ ਲੱਭਣ ਨੂੰ ਨਿਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਪਰ ਤਿਤ੍ਤਰ ਦਾ ਸ਼ਿਕਾਰ ਲੱਭਣ ਲਈ ਨਿਕਲਦਾ ਹੈ।”"
20 Agora, pois, não se derrame o meu sangue longe desta terra do Senhor ; pois saiu o rei de Israel em busca de uma pulga, como quem persegue uma perdiz nos montes.
21 ਤਦ ਸ਼ਾਊਲ ਨੇ ਕਿਹਾ, “ਮੈਥੋਂ ਪਾਪ ਹੋ ਗਿਆ, ਦਾਊਦ ਮੇਰੇ ਪੁੱਤਰ ਤੂੰ ਮੇਰੇ ਕੋਲ ਵਾਪਸ ਆ ਜਾ। ਅੱਜ ਤੂੰ ਮੈਨੂੰ ਇਹ ਦਰਸਾਇਆ ਹੈ ਕਿ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਦੁਰਲੱਭ ਹੈ। ਮੈਂ ਹੁਣ ਹੋਰ ਤੈਨੂੰ ਦੁੱਖ ਨਾ ਦੇਵਾਂਗਾ। ਮੈਂ ਬਹੁਤ ਵੱਡੀ ਮੂਰੱਖਤਾਈ ਅਤੇ ਭੁੱਲ ਕੀਤੀ ਹੈ।”"
21 Então, disse Saul: Pequei; volta, meu filho Davi, pois não tornarei a fazer-te mal; porque foi, hoje, preciosa a minha vida aos teus olhos. Eis que tenho procedido como louco e errado excessivamente.
22 ਦਾਊਦ ਨੇ ਆਖਿਆ, “ਇਹ ਰਹੀ ਬਾਦਸ਼ਾਹ ਦੀ ਬਰਛੀ। ਤੂੰ ਆਪਣੇ ਇੱਕ ਆਦਮੀ ਨੂੰ ਭੇਜ ਕਿ ਉਹ ਇੱਥੋਂ ਆਕੇ ਲੈ ਜਾਵੇ।"
22 Davi, então, respondeu e disse: Eis aqui a lança, ó rei; venha aqui um dos moços e leve-a.
23 ਯਹੋਵਾਹ ਸਭ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦਾ ਫ਼ਲ ਦੇਵੇ ਕਿਉਂ ਕਿ ਯਹੋਵਾਹ ਨੇ ਅੱਜ ਤੈਨੂੰ ਮੇਰੇ ਹੱਥ ਸੌਂਪ ਦਿੱਤਾ ਪਰ ਮੈਂ ਨਾ ਚਾਹਿਆ ਕਿ ਯਹੋਵਾਹ ਦੇ ਮਸਹ ਹੋਏ ਉੱਪਰ ਹੱਥ ਚਲਾਵਾਂ।"
23 Pague, porém, o Senhor a cada um a sua justiça e a sua lealdade; pois o Senhor te havia entregado, hoje, nas minhas mãos, porém eu não quis estendê-las contra o ungido do Senhor .
24 ਵੇਖ! ਜਿਵੇਂ ਤੇਰੀ ਜਾਨ ਅੱਜ ਮੇਰੀਆਂ ਅੱਖਾਂ ਨੂੰ ਦੁਰਲੱਭ ਦਿਸੀ ਹੈ ਤਿਵੇਂ ਹੀ ਮੇਰੀ ਜਾਨ ਵੀ ਯਹੋਵਾਹ ਦੀ ਨਿਗਾਹ ਵਿੱਚ ਦੁਰਲੱਭ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁੱਖਾਂ ਵਿੱਚੋਂ ਛੁਟਕਾਰਾ ਦੇਵੇ।”"
24 Assim como foi a tua vida, hoje, de muita estima aos meus olhos, assim também seja a minha aos olhos do Senhor , e ele me livre de toda tribulação.
25 ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, “ਪਰਮੇਸ਼ੁਰ ਤੈਨੂੰ ਅਸੀਸ ਦੇਵੇ, ਦਾਊਦ ਮੇਰੇ ਪੁੱਤਰ। ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਕਿਸਮਤ ਵਾਲਾ ਹੀ ਹੋਵੇਂਗਾ।” ਤਾਂ ਦਾਊਦ ਆਪਣੇ ਰਾਹ ਨੂੰ ਮੁੜ ਪਿਆ ਅਤੇ ਸ਼ਾਊਲ ਆਪਣੇ ਘਰ ਨੂੰ ਵਾਪਸ ਚੱਲਾ ਗਿਆ।"
25 Então, Saul disse a Davi: Bendito sejas tu, meu filho Davi; pois grandes coisas farás e, de fato, prevalecerás. Então, Davi continuou o seu caminho, e Saul voltou para o seu lugar.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 26, comparar traduções ou montar um estudo — tudo direto pelo WhatsApp.