1 Samuel 27

Punjabi Bible (GL_PUNJABI) vs NVI

Sair da comparação
NVI Nova Versão Internacional
1 ਦਾਊਦ ਦਾ ਫ਼ਲਿਸਤੀਆਂ ਨਾਲ ਰਹਿਣਾ ਪਰ ਦਾਊਦ ਨੇ ਆਪਣੇ ਮਨ ਵਿੱਚ ਸੋਚਿਆ, “ਸ਼ਾਊਲ ਮੈਨੂੰ ਕਿਸੇ ਦਿਨ ਫ਼ੜੇਗਾ ਜ਼ਰੂਰ। ਸਭ ਤੋਂ ਚੰਗਾ ਤਾਂ ਇਹੀ ਹੋਵੇਗਾ ਜੇ ਮੈਂ ਫ਼ਲਿਸਤੀ ਦੀ ਧਰਤੀ ਉੱਤੇ ਹੀ ਬਚਕੇ ਨਿਕਲ ਜਾਵਾਂ। ਤਦ ਸ਼ਾਊਲ ਇਸਰਾਏਲ ਵਿੱਚ ਮੇਰੀ ਭਾਲ ਛੱਡ ਦੇਵੇਗਾ। ਇਉਂ ਮੈਂ ਸ਼ਾਊਲ ਦੇ ਹੱਥੋਂ ਬੱਚ ਜਾਵਾਂਗਾ।”"
1 Davi, contudo, pensou: "Algum dia serei morto por Saul. É melhor fugir para a terra dos filisteus. Então Saul desistirá de procurar-me por todo o Israel, e escaparei dele".
2 ਇਉਂ ਦਾਊਦ ਅਤੇ ਉਸ ਦੇ 600 ਸਾਥੀ ਇਸਰਾਏਲ ਛੱਡ ਗਏ। ਉਹ ਗਥ ਦੇ ਰਾਜਾ ਮਾਓਕ ਦੇ ਪੁੱਤਰ ਆਕੀਸ਼ ਵੱਲ ਚੱਲਾ ਗਿਆ।"
2 Assim, Davi e os seiscentos homens que estavam com ele foram até Aquis, filho de Maoque, rei de Gate.
3 ਦਾਊਦ, ਉਸ ਦੇ ਸਾਥੀ, ਅਤੇ ਉਨ੍ਹਾਂ ਦੇ ਟੱਬਰ ਗਥ ਵਿੱਚ ਆਕੀਸ਼ ਨਾਲ ਰਹੇ। ਦਾਊਦ ਦੇ ਨਾਲ ਉਸ ਦੀਆਂ ਦੋ ਬੀਵੀਆਂ ਅਹੀਨੋਅਮ ਜੋ ਯਿਜ਼ਰਾਏਲ ਤੋਂ ਸੀ ਅਤੇ ਜੋ ਕਰਮਲ ਦੇ ਨਾਬਾਲ ਦੀ ਪਤਨੀ ਸੀ ਅਬੀਗੈਲ, ਦੋਨੋਂ ਉੱਥੇ ਹੀ ਆਕੀਸ਼ ਵੱਲ ਰਹੀਆਂ।"
3 Davi e seus soldados se estabeleceram com Aquis, em Gate. Cada homem levou sua família, e Davi, suas duas mulheres, Ainoã, de Jezreel, e Abigail, mulher de Nabal, de Carmelo.
4 ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਗਥ ਵਿੱਚ ਭੱਜ ਗਿਆ ਹੈ, ਤਾਂ ਸ਼ਾਊਲ ਨੇ ਉਸ ਨੂੰ ਲੱਭਣਾ ਬੰਦ ਕਰ ਦਿੱਤਾ।"
4 Quando contaram a Saul que Davi havia fugido para Gate, ele parou de persegui-lo.
5 ਦਾਊਦ ਨੇ ਆਕੀਸ਼ ਨੂੰ ਕਿਹਾ, “ਜੇਕਰ ਤੇਰੀ ਨਿਗਾਹ ਵਿੱਚ ਮੈਂ ਦਯਾਯੋਗ ਹਾਂ ਤਾਂ ਮੈਨੂੰ ਦੇਸ਼ ਦੇ ਕਿਸੇ ਸ਼ਹਿਰ ਵਿੱਚ ਵਸਣ ਲਈ ਥੋੜਾ ਥਾਂ ਦੇ। ਮੈਂ ਸਿਰਫ਼ ਤੇਰਾ ਸੇਵਕ ਹਾਂ। ਮੈਨੂੰ ਉੱਥੇ ਰਹਿਣਾ ਚਾਹੀਦਾ ਹੈ ਨਾ ਕਿ ਇਸ ਵੱਡੀ ਰਾਜਧਾਨੀ ਵਿੱਚ।”"
5 Então Davi disse a Aquis: "Se eu conto com a sua simpatia, dá-me um lugar numa das cidades desta terra onde eu possa viver. Por que este teu servo viveria contigo na cidade real? "
6 ਉਸ ਦਿਨ ਆਕੀਸ਼ ਨੇ ਦਾਊਦ ਨੂੰ ਸਿਕਲਗ ਸ਼ਹਿਰ ਦੇ ਦਿੱਤਾ। ਅੱਜ ਤੀਕ ਸਿਕਲਗ ਯਹੂਦਾਹ ਦੇ ਪਾਤਸ਼ਾਹਾਂ ਦਾ ਹੈ।"
6 Naquele dia Aquis deu-lhe Ziclague. Por isso, Ziclague pertence aos reis de Judá até hoje.
7 ਦਾਊਦ ਫ਼ਲਿਸਤੀਆਂ ਨਾਲ ਉੱਥੇ ਇੱਕ ਸਾਲ ਅਤੇ ਚਾਰ ਮਹੀਨੇ ਰਿਹਾ।"
7 Davi morou em território filisteu durante um ano e quatro meses.
8 ਦਾਊਦ ਦਾ ਆਕੀਸ਼ ਪਾਤਸ਼ਾਹ ਨੂੰ ਮੂਰਖ ਬਨਾਉਣਾ ਦਾਊਦ ਅਤੇ ਉਸ ਦੇ ਸਾਥੀਆਂ ਨੇ ਗਸ਼ੂਰੀਆਂ ਅਤੇ ਗਜ਼ਰੀਆਂ ਅਤੇ ਅਮਾਲੇਕੀਆਂ ਦੇ ਉੱਤੇ ਹਮਲਾ ਕੀਤਾ ਅਤੇ ਉਹ ਸੂਰ ਦੇ ਰਸਤੇ ਤੋਂ ਲੈ ਕੇ ਮਿਸਰ ਦੇ ਕੰਢੇ ਤੀਕ ਉਸ ਦੇਸ਼ ਵਿੱਚ ਪਹਿਲੇ ਤੋਂ ਵੱਸਦੇ ਸਨ, ਦਾਊਦ ਨੇ ਉਸ ਦੇਸ਼ ਨੂੰ ਜਿੱਤ ਲਿਆ।"
8 Davi e seus soldados atacavam os gesuritas, os gersitas e os amalequitas, povos que, desde tempos antigos, habitavam a terra que se estende de Sur até o Egito.
9 ਦਾਊਦ ਨੇ ਉਸ ਦੇਸ਼ ਨੂੰ ਜਿੱਤ ਲਿਆ ਅਤੇ ਕਿਸੇ ਆਦਮੀ ਜਾਂ ਔਰਤ ਨੂੰ ਉੱਥੇ ਜਿਉਂਦਾ ਨਾ ਛੱਡਿਆ ਅਤੇ ਉਨ੍ਹਾਂ ਦੇ ਇੱਜੜ, ਵੱਗ, ਖੋਤੇ, ਊਠ ਅਤੇ ਕੱਪੜੇ ਆਦਿ ਸਭ ਲੁੱਟ ਲਈ।"
9 Quando Davi atacava a região, não poupava homens nem mulheres, e tomava ovelhas, bois, jumentos, camelos e roupas. Então retornava a Aquis.
10 ਦਾਊਦ ਨੇ ਇਵੇਂ ਕਈ ਵਾਰ ਕੀਤਾ। ਅਤੇ ਆਕੀਸ਼ ਕੋਲ ਪਰਤ ਗਿਆ। ਆਕੀਸ਼ ਨੇ ਪੁੱਛਿਆ, “ਅੱਜ ਤੂੰ ਛਾਪਾ ਮਾਰਦਿਆਂ ਹੋਇਆ ਕਿੱਥੇ ਗਿਆ ਸੀ?” ਦਾਊਦ ਨੇ ਆਖਿਆ, “ਯਹੂਦਾਹ ਦੇ ਦੱਖਣ ਵੱਲ, ਯਰਾਹ ਮਿਏਲੀਆਂ ਅਤੇ ਕੇਨੀਆਂ ਦੇ ਖਿਲਾਫ਼।”"
10 Quando Aquis perguntava: "Onde você atacou hoje? " Davi respondia: "O Neguebe de Judá" ou "O Neguebe de Jerameel" ou "O Neguebe dos queneus".
11 ਦਾਊਦ ਇੱਕ ਵੀ ਜਿਉਂਦੇ ਆਦਮੀ ਜਾਂ ਔਰਤ ਨੂੰ ਗਥ ਵਿੱਚ ਨਾ ਲਿਆਇਆ। ਦਾਊਦ ਨੇ ਸੋਚਿਆ, “ਜੇਕਰ ਅਸੀਂ ਇੱਕ ਵੀ ਜਿਉਂਦਾ ਜੀਅ ਗਥ ਵਿੱਚ ਲੈ ਆਏ ਤਾਂ ਹੋ ਸੱਕਦਾ ਹੈ ਉਹ ਆਕੀਸ਼ ਨੂੰ ਸਾਡੀ ਅਸਲੀਅਤ ਦੱਸ ਦੇਵੇ।” ਦਾਊਦ ਜਿੰਨੀ ਦੇਰ ਫ਼ਲਿਸਤੀ ਦੀ ਧਰਤੀ ਉੱਤੇ ਰਿਹਾ ਇਵੇਂ ਹੀ ਕਰਦਾ ਰਿਹਾ।"
11 Ele matava a todos, homens e mulheres, para que não fossem levados a Gate, pois pensava: "Eles poderão denunciar-me". Este foi o seu procedimento enquanto viveu em território filisteu.
12 ਆਕੀਸ਼ ਨੂੰ ਦਾਊਦ ਉੱਤੇ ਇਤਬਾਰ ਹੋ ਗਿਆ। ਆਕੀਸ਼ ਨੇ ਮਨ ਵਿੱਚ ਸੋਚਿਆ, “ਹੁਣ ਦਾਊਦ ਦੇ ਆਪਣੇ ਲੋਕ ਉਸ ਨੂੰ ਨਫ਼ਰਤ ਕਰਦੇ ਹਨ ਅਤੇ ਇਸਰਾਏਲੀ ਸਾਰੇ ਹੀ ਦਾਊਦ ਨੂੰ ਬੜੀ ਘਿਰਣਾ ਕਰਦੇ ਹਨ ਤਾਂ ਹੁਣ ਤਾਂ ਇਹ ਉਮਰ ਭਰ ਮੇਰੀ ਹੀ ਟਹਿਲ ਸੇਵਾ ਕਰੇਗਾ।”"
12 Aquis confiava em Davi e dizia: "Ele se tornou tão odiado por seu povo, os israelitas, que será meu servo para sempre".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 27, comparar traduções ou montar um estudo — tudo direto pelo WhatsApp.