1 Samuel 28
Punjabi Bible (GL_PUNJABI) vs ARC
ARC Almeida Revista e Corrigida 2009
1 ਫ਼ਲਿਸਤੀਆਂ ਦੀ ਜੰਗ ਲਈ ਤਿਆਰੀ ਬਾਦ ਵਿੱਚ ਫ਼ਲਿਸਤੀਆਂ ਨੇ ਇਸਰਾਏਲ ਦੇ ਵਿਰੁੱਧ ਲੜਾਈ ਕਰਨ ਲਈ ਆਪਣੀਆਂ ਫ਼ੌਜਾਂ ਇਕੱਠੀਆਂ ਕੀਤੀਆਂ। ਤਦ ਆਕੀਸ਼ ਨੇ ਦਾਊਦ ਨੂੰ ਕਿਹਾ, “ਕੀ ਤੂੰ ਇਸ ਗੱਲ ਨੂੰ ਸਮਝ ਰਿਹਾ ਹੈਂ ਕਿ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਮੇਰੇ ਨਾਲ ਇਸਰਾਏਲ ਦੇ ਖਿਲਾਫ਼ ਲੜਾਈ ਕਰਨ ਲਈ ਜਾਣਾ ਹੋਵੇਗਾ।”"
1 E sucedeu, naqueles dias, que, juntando os filisteus os seus exércitos para a peleja, para fazer guerra contra Israel, disse Aquis a Davi: Sabe, decerto, que comigo sairás ao arraial, tu e os teus homens.
2 ਦਾਊਦ ਨੇ ਜਵਾਬ ਦਿੱਤਾ, “ਹਾਂ, ਬਿਲਕੁਲ! ਤਦ ਤੂੰ ਆਪੇ ਹੀ ਵੇਖ ਲਵੇਂਗਾ ਕਿ ਮੈਂ ਕੀ ਕਰਾਂਗਾ।” ਆਕੀਸ਼ ਨੇ ਕਿਹਾ, “ਠੀਕ ਹੈ! ਮੈਂ ਤੈਨੂੰ ਆਪਣਾ ਰਾਖਾ ਬਣਾਵਾਂਗਾ ਅਤੇ ਤੂੰ ਹਮੇਸ਼ਾ ਮੈਨੂੰ ਬਚਾਵੇਂਗਾ।”"
2 Então, disse Davi a Aquis: Assim saberás tu o que fará o teu servo. E disse Aquis a Davi: Por isso, te terei por guarda da minha cabeça para sempre.
3 ਸ਼ਾਊਲ ਅਤੇ ਏਨਦੋਰ ਦੀ ਇੱਕ ਔਰਤ ਸਮੂਏਲ ਮਰ ਗਿਆ ਅਤੇ ਸਭ ਇਸਰਾਏਲੀਆਂ ਨੇ ਉਸਦੀ ਮੌਤ ਉੱਤੇ ਬੜਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸਮੂਏਲ ਨੂੰ ਉਸ ਦੇ ਘਰ ਰਾਮਾਹ ਨਗਰ ਵਿੱਚ ਦਫ਼ਨਾਇਆ। ਪਹਿਲਾਂ ਸ਼ਾਊਲ ਨੇ ਭੂਤ ਮ੍ਰਿਤਾਂ ਅਤੇ ਭਵਿੱਖ ਦੱਸਣ ਵਾਲਿਆਂ ਨੂੰ ਇਸਰਾਏਲ ਵਿੱਚੋਂ ਕੱਢਿਆ ਸੀ।"
3 E já Samuel era morto, e todo o Israel o tinha chorado e o tinha sepultado em Ramá, que era a sua cidade; e Saul tinha desterrado os adivinhos e os encantadores.
4 ਸੋ ਫ਼ਲਿਸਤੀ ਇਕੱਠੇ ਹੋਕੇ ਆਏ ਅਤੇ ਸ਼ੂਨੇਮ ਵਿੱਚ ਆਕੇ ਉਨ੍ਹਾਂ ਡੇਰੇ ਲਾਏ ਅਤੇ ਸ਼ਾਊਲ ਨੇ ਵੀ ਸਾਰੇ ਇਸਰਾਏਲੀਆਂ ਨੂੰ ਇਕੱਠਿਆਂ ਕੀਤਾ ਅਤੇ ਗਿਲਬੋਆ ਵਿੱਚ ਡੇਰੇ ਲਾ ਲਏ।"
4 E ajuntaram-se os filisteus, e vieram, e acamparam-se em Suném; e ajuntou Saul a todo o Israel, e se acamparam em Gilboa.
5 ਸ਼ਾਊਲ ਨੇ ਜਦੋਂ ਫ਼ਲਿਸਤੀਆਂ ਦੀ ਫ਼ੌਜ ਵੇਖੀ ਤਾਂ ਉਹ ਡਰ ਨਾਲ ਕੰਬਣ ਲੱਗਾ।"
5 E, vendo Saul o arraial dos filisteus, temeu, e estremeceu muito o seu coração.
6 ਸ਼ਾਊਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, ਪਰ ਯਹੋਵਾਹ ਨੇ ਉਸ ਨੂੰ ਕੋਈ ਜਵਾਬ ਨਾ ਦਿੱਤਾ। ਪਰਮੇਸ਼ੁਰ ਨੇ ਸ਼ਾਊਲ ਨਾਲ ਸੁਪਨੇ ਵਿੱਚ ਗੱਲ ਨਾ ਕੀਤੀ ਅਤੇ ਨਾ ਉਸ ਨੇ ਹੀ ਊਰੀਮ ਜਾਂ ਨਬੀਆਂ ਨੂੰ ਉਸ ਨਾਲ ਗੱਲ ਕਰਨ ਲਈ ਵਰਤਿਆ।"
6 E perguntou Saul ao Senhor , porém o Senhor lhe não respondeu, nem por sonhos, nem por Urim, nem por profetas.
7 ਅਖੀਰ ਵਿੱਚ, ਸ਼ਾਊਲ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਇੱਕ ਔਰਤ ਲੱਭੋ ਜੋ ਭੂਤ ਮ੍ਰਿਤ ਹੋਵੇ ਤਦ ਮੈਂ ਉਸ ਕੋਲੋਂ ਪੁੱਛਾਂਗਾ ਕਿ ਇਸ ਜੰਗ ਵਿੱਚ ਕੀ ਹੋਵੇਗਾ?” ਉਸ ਦੇ ਅਫ਼ਸਰਾਂ ਨੇ ਜਵਾਬ ਦਿੱਤਾ, “ਅਜਿਹੀ ਇੱਕ ਔਰਤ ਏਨਦੋਰ ਵਿੱਚ ਹੈ!”"
7 Então, disse Saul aos seus criados: Buscai-me uma mulher que tenha o espírito de feiticeira, para que vá a ela e a consulte. E os seus criados lhe disseram: Eis que em En-Dor há uma mulher que tem o espírito de adivinhar.
8 ਸੋ ਸ਼ਾਊਲ ਨੇ ਆਪਣਾ ਭੇਸ ਵਟਾਕੇ ਹੋਰ ਕੱਪੜੇ ਪਾ ਲਏ ਅਤੇ ਉੱਥੇ ਗਿਆ। ਦੋ ਜਨੇ ਹੋਰ ਉਸ ਦੇ ਨਾਲ ਸਨ ਅਤੇ ਉਹ ਰਾਤ ਨੂੰ ਉਸ ਔਰਤ ਕੋਲ ਪਹੁੰਚਿਆ ਅਤੇ ਉਸ ਨੂੰ ਕਿਹਾ, “ਕਿਰਪਾ ਕਰਕੇ ਆਪਣੇ ਭੂਤ ਮ੍ਰਿਤ ਕੋਲੋਂ ਮੇਰੇ ਲਈ ਸਲਾਹ ਪੁੱਛ ਅਤੇ ਜਿਸਦਾ ਨਾਮ ਮੈਂ ਤੈਨੂੰ ਦੱਸਾਂ ਉਸ ਨੂੰ ਮੇਰੇ ਲਈ ਬੁਲਾ ਲਿਆਈਂ।”"
8 E Saul se disfarçou e vestiu outras vestes, e foi ele e com ele dois homens, e de noite vieram à mulher; e disse: Peço- te que me adivinhes pelo espírito de feiticeira e me faças subir a quem eu te disser.
9 ਪਰ ਉਸ ਔਰਤ ਨੇ ਸ਼ਾਊਲ ਨੂੰ ਕਿਹਾ, “ਤੈਨੂੰ ਪਤਾ ਹੈ ਕਿਸ ਸ਼ਾਊਲ ਨੇ ਕੀ ਕੀਤਾ! ਉਸ ਨੇ ਸਾਰੇ ਭੂਤ ਮ੍ਰਿਤਾਂ ਅਤੇ ਜੋਤਸ਼ੀਆਂ ਨੂੰ ਇਸਰਾਏਲ ਦੀ ਧਰਤੀ ਤੋਂ ਬਾਹਰ ਕੱਢ ਮਾਰਿਆ। ਫ਼ਿਰ ਤੂੰ ਮੇਰੀ ਜਾਨ ਕਿਸ ਲਈ ਫ਼ਸਾਉਂਦਾ ਹੈ? ਤੂੰ ਮੈਨੂੰ ਵੀ ਮਰਵਾਉਣਾ ਚਾਹੁੰਦਾ ਹੈ?”"
9 Então, a mulher lhe disse: Eis aqui tu sabes o que Saul fez, como tem destruído da terra os adivinhos e os encantadores; por que, pois, me armas um laço à minha vida, para me fazer matar?
10 ਤਦ ਸ਼ਾਊਲ ਨੇ ਯਹੋਵਾਹ ਦੀ ਸੌਂਹ ਚੁੱਕ ਕੇ ਆਖਿਆ, “ਮੈਨੂੰ ਜਿਉਂਦੇ ਯਹੋਵਾਹ ਦੀ ਸੌਂਹ ਕਿ ਇਸ ਗੱਲ ਦੀ ਤੈਨੂੰ ਕੋਈ ਸਜ਼ਾ ਨਾ ਮਿਲੇਗੀ।”"
10 Então, Saul lhe jurou pelo Senhor , dizendo: Vive o Senhor , que nenhum mal te sobrevirá por isso.
11 ਔਰਤ ਨੇ ਪੁੱਛਿਆ, “ਮੈਂ ਤੇਰੇ ਲਈ ਕਿਸਨੂੰ ਮੰਗਾਵਾਂ?” ਸ਼ਾਊਲ ਨੇ ਕਿਹਾ, “ਸਮੂਏਲ ਨੂੰ ਬੁਲਾ।”"
11 A mulher, então, lhe disse: A quem te farei subir? E disse ele: Faze-me subir a Samuel.
12 ਅਤੇ ਇੰਝ ਹੋਇਆ ਕਿ ਜਿਸ ਵੇਲੇ ਉਸ ਔਰਤ ਨੇ ਸਮੂਏਲ ਨੂੰ ਵੇਖਿਆ ਤਾਂ ਉਸ ਜ਼ੋਰ ਦੀ ਚੀਕ ਮਾਰੀ ਅਤੇ ਉਸ ਨੇ ਸ਼ਾਊਲ ਨੂੰ ਆਖਿਆ, “ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ ਕਿਉਂਕਿ ਸ਼ਾਊਲ ਤਾਂ ਤੂੰ ਹੀ ਹੈਂ।”"
12 Vendo, pois, a mulher a Samuel, gritou em alta voz; e a mulher falou a Saul, dizendo: Por que me tens enganado? Pois tu mesmo és Saul.
13 ਤਾਂ ਸ਼ਾਊਲ ਨੇ ਕਿਹਾ, “ਡਰ ਨਾ! ਤੂੰ ਦੱਸ ਕਿ ਤੂੰ ਵੇਖਿਆ?” ਉਸ ਔਰਤ ਨੇ ਕਿਹਾ, “ਮੈਂ ਇੱਕ ਆਤਮਾ ਧਰਤੀ ਤੋਂ ਉੱਪਰ ਉੱਠਦਾ ਵੇਖਿਆ।”"
13 E o rei lhe disse: Não temas; porém que é o que vês? Então, a mulher disse a Saul: Vejo deuses que sobem da terra.
14 ਸ਼ਾਊਲ ਨੇ ਪੁੱਛਿਆ, “ਉਹ ਕਿਵੇਂ ਦੀ ਲੱਗਦੀ ਸੀ?” ਉਸ ਔਰਤ ਨੇ ਜਵਾਬ ’ਚ ਕਿਹਾ, “ਉਹ ਇੱਕ ਬੁੱਢਾ ਆਦਮੀ ਖਾਸ ਕਿਸਮ ਦਾ ਚੋਲਾ ਪਾਇਆ ਲੱਗਦਾ ਸੀ।” ਤਦ ਸ਼ਾਊਲ ਜਾਣ ਗਿਆ ਕਿ ਇਹ ਸਮੂਏਲ ਹੀ ਸੀ। ਸ਼ਾਊਲ ਨੇ ਝੁਕ ਕੇ ਮੱਥਾ ਟੇਕਿਆ।"
14 E lhe disse: Como é a sua figura? E disse ela: Vem subindo um homem ancião e está envolto numa capa. Entendendo Saul que era Samuel, inclinou-se com o rosto em terra e se prostrou.
15 ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੈਨੂੰ ਕਿਉਂ ਤੰਗ ਕਰਦਾ ਹੈ, ਕਿਉਂ ਤੂੰ ਮੈਨੂੰ ਧਰਤੀ ਉੱਪਰ ਸੱਦਿਆ ਹੈ?” ਸ਼ਾਊਲ ਨੇ ਕਿਹਾ, “ਮੈਂ ਮੁਸੀਬਤ ਵਿੱਚ ਹਾਂ। ਫ਼ਲਿਸਤੀ ਮੇਰੇ ਵਿਰੁੱਧ ਲੜਨ ਆਏ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ, ਉਹ ਹੁਣ ਮੇਰੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ। ਹੁਣ ਉਹ ਨਬੀ ਵੀ ਨਹੀਂ ਘੱਲਦਾ ਅਤੇ ਮੇਰੇ ਸੁਪਨਿਆਂ ’ਚ ਵੀ ਗੱਲ ਨਹੀਂ ਕਰਦਾ। ਇਸੇ ਲਈ ਮੈਂ ਤੈਨੂੰ ਬੁਲਾਇਆ ਹੈ ਕਿ ਦੱਸ ਹੁਣ ਮੈਂ ਕੀ ਕਰਾਂ?”"
15 Samuel disse a Saul: Por que me desinquietaste, fazendo-me subir? Então, disse Saul: Mui angustiado estou, porque os filisteus guerreiam contra mim, e Deus se tem desviado de mim e não me responde mais, nem pelo ministério dos profetas, nem por sonhos; por isso, te chamei a ti, para que me faças saber o que hei de fazer.
16 ਸਮੂਏਲ ਨੇ ਕਿਹਾ, “ਯਹੋਵਾਹ ਨੇ ਤੈਨੂੰ ਛੱਡ ਦਿੱਤਾ ਅਤੇ ਤੇਰਾ ਦੁਸ਼ਮਣ ਬਣ ਗਿਆ ਹੈ। ਸੋ ਫ਼ਿਰ ਤੂੰ ਮੈਨੂੰ ਕਿਉਂ ਤੰਗ ਕਰਦਾ ਹੈਂ?"
16 Então, disse Samuel: Por que, pois, a mim me perguntas, visto que o Senhor te tem desamparado e se tem feito teu inimigo?
17 ਯਹੋਵਾਹ ਨੇ ਤਾਂ ਆਪਣੇ ਵੱਲੋਂ ਉਹੀ ਕੀਤਾ ਜੋ ਉਸ ਨੇ ਮੇਰੇ ਰਾਹੀਂ ਆਖਿਆ ਸੀ ਕਿ ਯਹੋਵਾਹ ਨੇ ਤੇਰੇ ਹੱਥੋਂ ਰਾਜ ਖੋਹ ਲਿਆ ਅਤੇ ਤੇਰੇ ਪੜੋਸੀ ਦਾਊਦ ਨੂੰ ਦੇ ਦਿੱਤਾ।"
17 Porque o Senhor tem feito para contigo como pela minha boca te disse, e o Senhor tem rasgado o reino da tua mão, e o tem dado ao teu companheiro Davi.
18 ਉਹ ਇਸ ਲਈ ਕਿ ਤੂੰ ਯਹੋਵਾਹ ਦਾ ਬਚਨ ਨਾ ਮੰਨਿਆ ਅਤੇ ਤੂੰ ਅਮਾਲੇਕੀਆਂ ਦੇ ਨਾਲ ਉਸ ਦੇ ਕਰੋਧ ਦੀ ਅੱਗ ਮੁਤਾਬਕ ਬਦਲਾ ਨਾ ਲਿਆ, ਕੰਮ ਨਾ ਕੀਤਾ। ਇਸੇ ਕਰਕੇ ਅੱਜ ਯਹੋਵਾਹ ਨੇ ਤੇਰੇ ਨਾਲ ਅਜਿਹਾ ਕੀਤਾ।"
18 Como tu não deste ouvidos à voz do Senhor e não executaste o fervor da sua ira contra Amaleque, por isso, o Senhor te fez hoje isso.
19 ਯਹੋਵਾਹ ਤੇਰੇ ਸਮੇਤ ਸਾਰੇ ਇਸਰਾਏਲ ਨੂੰ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ ਅਤੇ ਕੱਲ ਤੂੰ ਤੇਰੇ ਪੁੱਤਰ ਮੇਰੇ ਕੋਲ ਹੋਣਗੇ ਅਤੇ ਇਸਰਾਏਲੀ ਦਲ ਨੂੰ ਵੀ ਯਹੋਵਾਹ ਫ਼ਲਿਸਤੀਆਂ ਦੇ ਹੱਥ ਵਿੱਚ ਕਰ ਦੇਵੇਗਾ।”"
19 E o Senhor entregará também a Israel contigo na mão dos filisteus, e amanhã tu e teus filhos estareis comigo; e o arraial de Israel o Senhor entregará na mão dos filisteus.
20 ਤਦ ਸ਼ਾਊਲ ਉਸੇ ਵੇਲੇ ਧਰਤੀ ਉੱਪਰ ਲੰਮਾ ਹੋਕੇ ਡਿੱਗ ਪਿਆ ਅਤੇ ਸਮੂਏਲ ਦੀਆਂ ਗੱਲਾਂ ਨਾਲ ਬੜਾ ਡਰ ਗਿਆ ਅਤੇ ਉਸ ਵਿੱਚ ਕੁਝ ਸਾਹ ਸੱਤ ਨਾ ਬੱਚਿਆਂ ਕਿਉਂਕਿ ਉਸ ਨੇ ਉਸ ਸਾਰਾ ਦਿਨ ਅਤੇ ਰਾਤ ਰੋਟੀ ਨਹੀਂ ਖਾਧੀ ਸੀ।"
20 E, imediatamente, Saul caiu estendido por terra e grandemente temeu por causa daquelas palavras de Samuel; e não houve força nele, porque não tinha comido pão todo aquele dia e toda aquela noite.
21 ਤਦ ਉਹ ਔਰਤ ਸ਼ਾਊਲ ਕੋਲ ਆਈ। ਉਸ ਵੇਖਿਆ ਕਿ ਸ਼ਾਊਲ ਤਾਂ ਸੱਚਮੁੱਚ ਬਹੁਤ ਡਰਿਆ ਹੋਇਆ ਹੈ ਤਾਂ ਉਸ ਨੇ ਕਿਹਾ, “ਵੇਖ! ਮੈਂ ਤੇਰੀ ਸੇਵਕ ਦਾਸੀ ਹਾਂ। ਮੈਂ ਤੇਰਾ ਹੁਕਮ ਮੰਨਿਆ। ਮੈਂ ਆਪਣੀ ਜਾਨ ਖਤਰੇ ਵਿੱਚ ਪਾਕੇ ਜੋ ਤੂੰ ਕਿਹਾ ਮੈਂ ਕੀਤਾ।"
21 Então, veio a mulher a Saul e, vendo que estava tão perturbado, disse-lhe: Eis que deu ouvidos a tua criada à tua voz, e pus a minha vida na minha mão e ouvi as palavras que disseste.
22 ਹੁਣ ਕਿਰਪਾ ਕਰਕੇ ਮੇਰੀ ਗੱਲ ਧਿਆਨ ਨਾਲ ਸੁਣ, ਹੁਣ ਮੈਂ ਤੈਨੂੰ ਕੁਝ ਰੋਟੀ ਦਿੰਦਾ ਹਾਂ ਤੂੰ ਖਾ ਲੈ, ਫ਼ਿਰ ਤੇਰੇ ਵਿੱਚ ਤਾਕਤ ਆ ਜਾਵੇਗੀ ਤਾਂ ਤੂੰ ਆਪਣੇ ਰਾਹ ਪੈ ਜਾਵੀਂ।”"
22 Agora, pois, ouve também tu as palavras da tua serva, e porei um bocado de pão diante de ti, e come, para que tenhas forças para te pores a caminho.
23 ਪਰ ਸ਼ਾਊਲ ਨੇ ਕੁਝ ਖਾਣ ਤੋਂ ਇਨਕਾਰ ਕਰ ਦਿੱਤਾ। ਸ਼ਾਊਲ ਦੇ ਅਫ਼ਸਰਾਂ ਨੇ ਵੀ ਉਸ ਔਰਤ ਨਾਲ ਮਿਲਕੇ ਉਸ ਨੂੰ ਖਾਣ ਲਈ ਬੇਨਤੀ ਕੀਤੀ। ਅਖੀਰ ਸ਼ਾਊਲ ਨੇ ਉਨ੍ਹਾਂ ਦਾ ਕਿਹਾ ਮੰਨ ਲਿਆ। ਉਹ ਭੁੰਜਿਓਁ ਉੱਠ ਕੇ ਮੰਜੇ ਉੱਤੇ ਬੈਠ ਗਿਆ।"
23 Porém ele o recusou e disse: Não comerei. Porém os seus criados e a mulher o constrangeram; e deu ouvidos à sua voz. E levantou-se do chão e se assentou sobre uma cama.
24 ਉਸ ਔਰਤ ਕੋਲ ਘਰ ਵਿੱਚ ਇੱਕ ਮੋਟਾ ਵੱਛਾ ਸੀ। ਉਸ ਨੇ ਫ਼ਟਾਫ਼ਟ ਉਸ ਨੂੰ ਵੱਢਿਆ। ਉਸ ਨੇ ਕੁਝ ਆਟਾ ਲੈ ਕੇ ਗੁੰਨ੍ਹਕੇ ਉਸ ਨੂੰ ਹੱਥਾਂ ਵਿੱਚ ਦਬਾਕੇ ਬਿਨਾ ਖਮੀਰ ਦੇ ਹੀ ਉਸ ਦੀਆਂ ਰੋਟੀਆਂ ਪਕਾਕੇ ਬਣਾਈਆਂ।"
24 E tinha a mulher em casa uma bezerra cevada, e se apressou, e a degolou, e tomou farinha, e a amassou, e a cozeu em bolos asmos.
25 ਉਸ ਔਰਤ ਨੇ ਸ਼ਾਊਲ ਅਤੇ ਉਸ ਦੇ ਅਫ਼ਸਰਾਂ ਅੱਗੇ ਖਾਣਾ ਪਰੋਸਿਆ। ਉਨ੍ਹਾਂ ਸਭਨਾਂ ਨੇ ਭੋਜਨ ਕੀਤਾ ਅਤੇ ਅਗਲੀ ਸਵੇਰ ਉਹ ਉੱਠੇ ਅਤੇ ਉੱਥੋਂ ਚੱਲੇ ਗਏ।"
25 E os trouxe diante de Saul e de seus criados, e comeram. Depois, levantaram-se e se foram naquela mesma noite.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 28, comparar traduções ou montar um estudo — tudo direto pelo WhatsApp.