1 Samuel 2
Punjabi Bible (GL_PUNJABI) vs NVT
NVT Nova Versão Transformadora
1 ਹੰਨਾਹ ਦਾ ਧੰਨਵਾਦ ਦਾ ਗੀਤ ਹੰਨਾਹ ਨੇ ਆਖਿਆ: “ਮੇਰਾ ਦਿਲ ਯਹੋਵਾਹ ਤੋਂ ਬਹੁਤ ਪ੍ਰਸੰਨ ਹੈ! ਮੈਂ ਯਹੋਵਾਹ ਵਿੱਚ ਬਹੁਤ ਤਕੜਾ ਮਹਿਸੂਸ ਕਰਦੀ ਹਾਂ। ਮੈਂ ਬਹੁਤ ਖੁਸ਼ ਹਾਂ ਕਿਉਂਕਿ ਤੂੰ ਮੇਰੀ ਮਦਦ ਕੀਤੀ ਅਤੇ ਮੈਂ ਆਪਣੇ ਦੁਸ਼ਮਣਾ ਉੱਤੇ ਹੱਸਦੀ ਹਾਂ!"
1 Então Ana orou: “Meu coração se alegra no S o S Agora dou risada de meus inimigos; sim, eu me alegro porque me libertaste!
2 ਯਹੋਵਾਹ ਵਰਗਾ ਪਵਿੱਤਰ ਹੋਰ ਕੋਈ ਨਹੀਂ ਹੈ, ਤੇਰੇ ਸਿਵਾਏ ਹੋਰ ਕੋਈ ਦੂਜਾ ਪਰਮੇਸ਼ੁਰ ਨਹੀਂ ਹੈ! ਸਾਡੇ ਪਰਮੇਸ਼ੁਰ ਵਰਗੀ ਕੋਈ ਚੱਟਾਨ ਹੋਰ ਨਹੀਂ।"
2 Ninguém é santo como o S enhor ; não há outro além de ti, não há Rocha como o nosso Deus!
3 ਏਡੇ ਹੰਕਾਰ ਦੀਆਂ ਗੱਲਾਂ ਨਾ ਆਖ! ਏਡੇ ਆਕੜ ਦੀ ਗੱਲ ਮੂੰਹੋਂ ਨਾ ਕੱਢ! ਕਿਉਂਕਿ ਯਹੋਵਾਹ ਪਰਮੇਸ਼ੁਰ ਜਾਨੀ-ਜਾਨ ਹੈ। ਉਹ ਸਭ ਕਰਤਾ ਅਤੇ ਚਾਲਕ ਸਭ ਦਾ ਨਿਆਂ ਕਰਦਾ ਹੈ।"
3 “Deixem de ser tão orgulhosos e soberbos! Não falem com tamanha arrogância! Pois o S ele julgará as ações de todos.
4 ਤਾਕਤਵਰ ਯੋਧਿਆਂ ਦੇ ਧਨੁੱਖ ਟੁੱਟ ਗਏ ਹਨ ਅਤੇ ਕਮਜ਼ੋਰ ਲੋਕ ਬਲਵਾਨ ਹੋ ਗਏ ਹਨ।"
4 O arco dos poderosos foi quebrado, e os que tropeçavam agora estão firmes.
5 ਜਿਨ੍ਹਾਂ ਲੋਕਾਂ ਕੋਲ ਅਤੀਤ ਵਿੱਚ ਢੇਰ ਸਾਰਾ ਭੋਜਨ ਸੀ, ਹੁਣ ਉਨ੍ਹਾਂ ਨੂੰ ਆਪਣੇ ਭੋਜਨ ਲਈ ਕੰਮ ਕਰਨਾ ਪਵੇਗਾ। ਪਰ ਜਿਨ੍ਹਾਂ ਨੇ ਅਤੀਤ ਵਿੱਚ ਭੁੱਖ ਕੱਟੀ ਹੈ ਹੁਣ ਪੂਰਨ ਭੋਜਨ ਖਾ ਰਹੇ ਹਨ। ਜਿਹੜੀ ਔਰਤ ਬੱਚੇ ਨਾ ਜਣ ਸੱਕੀ ਹੁਣ ਉਸ ਕੋਲ ਸੱਤ ਬੱਚੇ ਹਨ, ਪਰ ਜਿਸ ਔਰਤ ਕੋਲ ਅਨੇਕਾਂ ਬੱਚੇ ਸਨ ਹੁਣ ਉਦਾਸ ਅਤੇ ਦੁੱਖੀ ਹੈ।"
5 Os que tinham fartura de comida agora passam fome, e os que passavam fome estão saciados. A mulher que não tinha filhos agora tem sete, e a que tinha muitos desfalece.
6 ਯਹੋਵਾਹ ਲੋਕਾਂ ਲਈ ਮੌਤ ਲਿਆਉਂਦਾ ਅਤੇ ਉਹ ਉਨ੍ਹਾਂ ਨੂੰ ਜਿਉਣ ਦਿੰਦਾ। ਯਹੋਵਾਹ ਹੀ ਲੋਕਾਂ ਨੂੰ ਕਬਰ ਵਿੱਚ ਭੇਜਦਾ ਅਤੇ ਫ਼ੇਰ ਤੋਂ ਜੀਵਨ ਵੱਲ ਉਭਾਰਦਾ ਹੈ।"
6 O S enhor tira a vida e dá a vida, faz descer à sepultura
7 ਯਹੋਵਾਹ ਕੁਝ ਲੋਕਾਂ ਨੂੰ ਗਰੀਬ ਬਨਾਉਂਦਾ ਅਤੇ ਉਹ ਕਈਆਂ ਨੂੰ ਅਮੀਰ ਬਣਾਉਂਦਾ ਹੈ। ਉਹ ਕੁਝ ਲੋਕਾਂ ਨੂੰ ਨੀਵਾਂ ਕਰਦਾ ਹੈ ਅਤੇ ਕੁਝ ਲੋਕਾਂ ਨੂੰ ਆਪਣੇ ਸਮੇਂ ਵਿੱਚ ਉੱਚਾ ਚੁੱਕਦਾ ਹੈ।"
7 O S enhor empobrece alguns e enriquece outros, humilha e também exalta.
8 ਗਰੀਬਾਂ ਨੂੰ ਯਹੋਵਾਹ ਜ਼ਮੀਨ ਤੋਂ ਚੁੱਕਦਾ ਹੈ। ਉਹ ਗਰੀਬ ਲੋਕਾਂ ਨੂੰ ਸੁਆਹ ਦੀ ਢੇਰੀ ਤੋਂ ਚੁੱਕਦਾ ਹੈ। ਉਹ ਗਰੀਬਾਂ ਨੂੰ ਸ਼ਹਿਜ਼ਾਦਿਆਂ ਨਾਲ ਅਤੇ ਇੱਜ਼ਤਦਾਰ ਜਗ਼੍ਹਾਵਾਂ ਉੱਤੇ ਬਿਠਾਉਂਦਾ ਹੈ। ਯਹੋਵਾਹ ਨੇ ਸਾਰੀ ਦੁਨੀਆਂ ਨੂੰ ਸਾਜਿਆ! ਸਾਰੀ ਦੁਨਿਆਂ ਉਸਦੀ ਹੈ।"
8 Levanta o pobre do pó e do monte de cinzas tira o necessitado. Coloca-os entre príncipes e os faz sentar em lugares de honra. Ao S e sobre eles firmou o mundo.
9 ਯਹੋਵਾਹ ਆਪਣੇ ਪਵਿੱਤਰ ਲੋਕਾਂ ਦੀ ਰੱਖਿਆ ਕਰਦਾ ਹੈ ਉਹ ਉਨ੍ਹਾਂ ਨੂੰ ਲੜਖੜ੍ਹਾਉਣ ਤੋਂ ਬਚਾਉਂਦਾ ਹੈ ਪਰ ਦੁਸ਼ਟ ਮਾਰੇ ਜਾਣਗੇ ਉਹ ਹਨੇਰੇ ਵਿੱਚ ਸੁੱਟੇ ਜਾਣਗੇ ਉਨ੍ਹਾਂ ਦੀ ਤਾਕਤ ਉਨ੍ਹਾਂ ਨੂੰ ਜੇਤੂ ਨਾ ਕਰ ਸੱਕੇਗੀ।"
9 “Ele protegerá os fiéis, mas os perversos desaparecerão nas trevas, pois ninguém vencerá só pela força.
10 ਯਹੋਵਾਹ ਆਪਣੇ ਵੈਰਿਆਂ ਦਾ ਨਾਸ਼ ਕਰਦਾ ਹੈ, ਅੱਤ ਉੱਚ ਪਰਮੇਸ਼ੁਰ ਆਕਾਸ਼ ਵੱਲੋਂ ਉਨ੍ਹਾਂ ਉੱਤੇ ਗਰਜੇਗਾ। ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਉਂ ਕਰੇਗਾ ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ ਉਹ ਆਪਣੇ ਪਾਤਸ਼ਾਹ ਨੂੰ ਜ਼ੋਰ ਦੇਵੇਗਾ ਉਹ ਆਪਣੇ ਪਾਤਸ਼ਾਹ ਨੂੰ ਖਾਸ ਮਸੀਹ ਦੀ ਤਾਕਤ ਉੱਤੇ ਜ਼ੋਰ ਨੂੰ ਖਾਸਾ ਉੱਚਾ ਕਰੇਗਾ।”"
10 Os que lutam contra o S enhor serão despedaçados. Do céu ele troveja contra eles; o S Ele dá poder a seu rei, concede força a
11 ਅਲਕਾਨਾਹ ਅਤੇ ਉਸਦਾ ਪਰਿਵਾਰ ਆਪਣੇ ਘਰ ਰਾਮਾਹ ਨੂੰ ਪਰਤ ਗਏ। ਉਹ ਬਾਲਕ ਸ਼ੀਲੋਹ ਵਿੱਚ ਹੀ ਰਿਹਾ ਅਤੇ ਏਲੀ ਜਾਜਕ ਦੇ ਥੱਲੇ ਯਹੋਵਾਹ ਦੀ ਟਹਿਲ ਕਰਦਾ ਰਿਹਾ।"
11 Então Elcana voltou para casa em Ramá. E o menino servia ao S enhor ajudando o sacerdote Eli.
12 ਏਲੀ ਦੇ ਦੁਸ਼ਟ ਪੁੱਤਰ ਏਲੀ ਦੇ ਪੁੱਤਰ ਦੁਸ਼ਟ ਆਦਮੀ ਸਨ। ਉਨ੍ਹਾਂ ਨੇ ਲਾਪਰਵਾਹੀ ਅਤੇ ਯਹੋਵਾਹ ਵੱਲ ਅਤੇ ਉਸ ਦੀਆਂ ਬਿਧੀਆਂ ਵੱਲ ਅਨਾਦਰ ਦਾ ਵਿਖਾਵਾ ਕੀਤਾ।"
12 Os filhos de Eli eram homens perversos, que não tinham nenhuma consideração pelo S enhor ,
13 ਉਹ ਇਹ ਵੀ ਪਰਵਾਹ ਨਹੀਂ ਸੀ ਕਰਦੇ ਕਿ ਜਾਜਕਾਂ ਨੂੰ ਲੋਕਾਂ ਨਾਲ ਕਿਵੇਂ ਦਾ ਵਿਵਹਾਰ ਕਰਨਾ ਚਾਹੀਦਾ ਹੈ। ਜਦ ਕਿ ਜਾਜਕਾਂ ਦੀ ਇਹ ਰੀਤ ਹੈ ਕਿ ਉਹ ਲੋਕਾਂ ਨਾਲ ਕਿਵੇਂ ਦਾ ਵਤੀਰਾ ਕਰਨ: ਹਰ ਵਾਰ ਜਦੋਂ ਕੋਈ ਮਨੁੱਖ ਬਲੀ ਲਿਆਉਂਦਾ ਹੈ, ਤਾਂ ਜਾਜਕ ਦਾ ਇਹ ਕੰਮ ਹੈ ਕਿ ਉਹ ਮਾਸ ਨੂੰ ਉੱਬਲਦੇ ਪਾਣੀ ਦੀ ਦੇਗ ਵਿੱਚ ਪਾਵੇ ਅਤੇ ਫ਼ਿਰ ਜਾਜਕ ਦੇ ਟਹਿਲੂਏ ਇੱਕ ਖਾਸ ਕਿਸਮ ਦਾ ਕਾਂਟਾ, ਤ੍ਰਿਸ਼ੂਲ ਵਰਗਾ, ਲੈ ਕੇ ਆਉਣ,"
13 nem por seus deveres de sacerdotes. Cada vez que alguém oferecia um sacrifício, vinha um servo do sacerdote com um garfo grande, de três dentes. Enquanto a carne do animal sacrificado ainda estava cozinhando,
14 ਅਤੇ ਉਹ ਉਸ ਤ੍ਰਿਸ਼ੂਲ ਨੁਮਾ ਕਾਂਟੇ ਨਾਲ ਕੁਝ ਮਾਸ ਉਸ ਦੇਗ ਵਿੱਚੋਂ ਕੱਢਣ ਅਤੇ ਜਾਜਕ ਸਿਰਫ਼ ਉਹੀ ਮਾਸ ਲਵੇ ਜਿਹੜਾ ਟਹਿਲੂਆਂ ਨੇ ਉਸ ਕਾਂਟੇ ਵਿੱਚ ਕੱਢਿਆ ਜਾਂ ਲਾਹਿਆ ਹੋਵੇ। ਉਹ ਸ਼ੀਲੋਹ ਵਿੱਚ ਸਭਨਾ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਬਲੀ ਭੇਟ ਕਰਨ ਲਈ ਉਨ੍ਹਾਂ ਨਾਲ ਜਾਜਕ ਅਜਿਹਾ ਕਰਦੇ ਸਨ।"
14 o servo colocava o garfo na panela, no tacho ou no caldeirão, e exigia que tudo que viesse com o garfo fosse entregue aos filhos de Eli. Assim eles tratavam todos os israelitas que iam adorar em Siló.
15 ਪਰ ਏਲੀ ਦੇ ਪੁੱਤਰਾਂ ਨੇ ਅਜਿਹਾ ਨਾ ਕੀਤਾ। ਅਜਿਹਾ ਵੀ ਹੁੰਦਾ ਸੀ ਕਿ ਉਨ੍ਹਾਂ ਦੀ ਜਗਵੇਦੀ ਉੱਤੇ ਚਰਬੀ ਸੜਨ ਤੋਂ ਪਹਿਲਾਂ ਜਾਜਕ ਜਾਂ ਸੇਵਕ ਆਉਂਦਾ ਸੀ, ਅਤੇ ਜਿਸਨੇ ਭੇਟ ਚੜ੍ਹਾਈ ਹੋਵੇ, ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂਕਿ ਉਹ ਤੇਰੇ ਕੋਲੋਂ ਰਿੱਝਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਲੈਂਦੇ ਹਨ।"
15 Às vezes, o servo chegava antes mesmo que a gordura do animal fosse queimada no altar, exigindo: “Não dê a carne cozida, mas sim a carne crua, para que o sacerdote a asse”.
16 ਅਤੇ ਜੇਕਰ ਕੋਈ ਆਦਮੀ ਬਲੀ ਭੇਟ ਕਰਨ ਵਾਲਾ ਇਹ ਆਖੇ ਕਿ, “ਪਹਿਲਾਂ ਚਰਬੀ ਸਾੜ ਫ਼ਿਰ ਤੂੰ ਜੋ ਚਾਹੇ ਲੈ।” ਤਾਂ ਜਾਜਕ ਦੇ ਸੇਵਕ ਆਖਦੇ, “ਨਹੀਂ! ਪਹਿਲਾਂ ਸਾਨੂੰ ਮਾਸ ਦੇ। ਜੇਕਰ ਤੂੰ ਮੈਨੂੰ ਨਹੀਂ ਦੇਵੇਗਾ ਤਾਂ ਮੈਂ ਤੇਰੇ ਕੋਲੋਂ ਖੋਹਕੇ ਲੈ ਲਵਾਂਗਾ।”"
16 Se o homem que oferecia o sacrifício dizia: “Leve quanto quiser, mas antes é preciso queimar a gordura”, o servo retrucava: “Não! Entregue a carne agora, ou eu a tomarei à força”.
17 ਇਸ ਤਰ੍ਹਾਂ ਹਾਫ਼ਨੀ ਅਤੇ ਫ਼ਿਨੀਹਾਸ ਨੇ ਯਹੋਵਾਹ ਅੱਗੇ ਆਈ ਭੇਟ ਵਿੱਚ ਆਪਣੀ ਕੋਈ ਰੁਚੀ ਨਾ ਵਿਖਾਈ ਨਾ ਸਤਿਕਾਰ ਵਿਖਾਇਆ ਅਤੇ ਇਹ ਯਹੋਵਾਹ ਦੇ ਵਿਰੋਧ ਵਿੱਚ ਬਹੁਤ ਵੱਡਾ ਪਾਪ ਸੀ।"
17 O pecado desses homens era muito sério aos olhos do S enhor , pois eles tratavam com desprezo as ofertas para o S enhor .
18 ਪਰ ਸਮੂਏਲ ਨੇ ਯਹੋਵਾਹ ਦੀ ਪੂਰੀ ਟਹਿਲ ਸੇਵਾ ਕੀਤੀ। ਉਹ ਲਿਨਨ ਦਾ ਏਫ਼ੋਦ ਪਾਕੇ ਸੇਵਾ ਕਰਦਾ ਹੁੰਦਾ ਸੀ। ਹਰ ਸਾਲ ਸਮੂਏਲ ਦੀ ਮਾਂ ਉਸ ਲਈ ਛੋਟਾ ਜਿਹਾ ਇੱਕ ਚੋਗਾ ਬਣਾਕੇ ਲਿਆਉਂਦੀ।"
18 Samuel, porém, embora ainda fosse apenas um menino, servia ao S enhor . Ele usava uma veste de linho semelhante à do sacerdote.
19 ਹਰ ਸਾਲ ਜਦੋਂ ਉਹ ਆਪਣੇ ਪਤੀ ਨਾਲ ਸ਼ੀਲੋਹ ਬਲੀ ਦੀ ਭੇਟ ਕਰਨ ਜਾਂਦੀ ਤਾਂ ਸਮੂਏਲ ਲਈ ਕੱਪੜੇ ਦਾ ਇੱਕ ਚੋਗਾ ਬਣਾਕੇ ਲੈ ਕੇ ਜਾਂਦੀ।"
19 Cada ano, sua mãe lhe fazia uma pequena túnica e a levava quando ia com o marido oferecer o sacrifício anual.
20 ਏਲੀ ਅਲਕਾਨਾਹ ਅਤੇ ਉਸਦੀ ਪਤਨੀ ਨੂੰ ਆਸ਼ੀਰਵਾਦ ਦੇਕੇ ਇਹ ਕਹਿੰਦਾ, “ਯਹੋਵਾਹ ਤੈਨੂੰ ਹੰਨਾਹ ਤੋਂ ਜੁਆਕਾਂ ਨਾਲ ਪੁਰਸੱਕਰਿਤ ਕਰੇ। ਇਹ ਬੱਚੇ ਉਸ ਪੁੱਤਰ ਦੀ ਜਗ਼੍ਹਾ ਪਾਉਣ ਜਿਸ ਲਈ ਹੰਨਾਹ ਨੇ ਪ੍ਰਾਰਥਨਾ ਕੀਤੀ ਹੈ ਅਤੇ ਯਹੋਵਾਹ ਨੂੰ ਦੇ ਦਿੱਤਾ।” ਫ਼ੇਰ ਅਲਕਾਨਾਹ ਅਤੇ ਹੰਨਾਹ ਵਾਪਸ ਘਰ ਨੂੰ ਮੁੜ ਆਉਂਦੇ।"
20 Antes de Elcana e sua esposa voltarem para casa, Eli os abençoava e dizia: “Que o S enhor lhes dê outros filhos em lugar deste que foi dedicado ao S enhor ”.
21 ਯਹੋਵਾਹ ਹੰਨਾਹ ਉੱਤੇ ਦਿਆਲ ਸੀ। ਫ਼ਿਰ ਉਸ ਦੇ ਘਰ ਤਿੰਨ ਪੁੱਤਰ ਅਤੇ ਦੋ ਧੀਆਂ ਨੇ ਜਨਮ ਲਿਆ ਅਤੇ ਸਮੂਏਲ ਯਹੋਵਾਹ ਦੇ ਕੋਲ ਪਵਿੱਤਰ ਅਸਥਾਨ ਉੱਪਰ ਹੀ ਵੱਡਾ ਹੋਇਆ।"
21 E o S enhor abençoou Ana, e ela engravidou e deu à luz três filhos e duas filhas. Enquanto isso, Samuel crescia na presença do S enhor .
22 ਏਲੀ ਆਪਣੇ ਬਦ ਬੱਚਿਆਂ ਉੱਤੇ ਕਾਬੂ ਨਾ ਪਾ ਸੱਕਿਆ ਏਲੀ ਬਹੁਤ ਬੁੱਢਾ ਹੋ ਗਿਆ ਸੀ ਅਤੇ ਸ਼ਿਲੋਹ ਵਿੱਚ ਇਸਰਾਏਲੀਆਂ ਬਾਰੇ ਆਪਣੇ ਪੁੱਤਰਾਂ ਦੀਆਂ ਬਦ ਕਰਨੀਆਂ ਬਾਰੇ ਸੁਣਦਾ ਰਹਿੰਦਾ। ਉਸ ਨੂੰ ਇਹ ਵੀ ਖਬਰ ਮਿਲੀ ਕਿ ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ ਦੁਆਰ ਉੱਤੇ ਉਨ੍ਹਾਂ ਔਰਤਾਂ ਨਾਲ ਵੀ ਸੌਁਦੇ ਸਨ ਜਿਹੜੀਆਂ ਯਹੋਵਾਹ ਲਈ ਭੇਟਾ ਲਿਆਉਣ ਲਈ ਇਕੱਠੀਆਂ ਹੁੰਦੀਆਂ ਸਨ।"
22 Eli já estava muito idoso, mas sabia o que seus filhos faziam ao povo de Israel, e que eles seduziam as moças que serviam junto à entrada da tenda do encontro.
23 ਏਲੀ ਨੇ ਆਪਣੇ ਪੁੱਤਰ ਨੂੰ ਕਿਹਾ, “ਤੁਸੀਂ ਜੋ ਕੁਝ ਕਰਤੂਤਾਂ ਕਰਦੇ ਹੋ ਲੋਕਾਂ ਨੇ ਮੈਨੂੰ ਸਭਨਾ ਬਾਰੇ ਦੱਸਿਆ ਹੈ। ਤੁਸੀਂ ਅਜਿਹੇ ਕੁਕਰਮ ਭਲਾ ਕਿਉਂ ਕਰਦੇ ਹੋ?"
23 Por isso lhes disse: “Ouvi de todo o povo o mal que vocês praticam. Por que continuam a agir assim?
24 ਪੁੱਤਰੋ! ਤੁਹਾਨੂੰ ਅਜਿਹੇ ਕੁਕਰਮ ਨਹੀਂ ਕਰਨੇ ਚਾਹੀਦੇ। ਪਰਮੇਸ਼ੁਰ ਦੇ ਭਗਤ ਤੁਹਾਡੇ ਬਾਰੇ ਬਹੁਤ ਬੁਰਾ ਆਖ ਰਹੇ ਹਨ।"
24 Parem com isso, meus filhos! Não são bons os comentários que escuto entre o povo do S enhor .
25 ਜੇਕਰ ਕੋਈ ਇੱਕ ਮਨੁੱਖ ਦੂਜੇ ਨਾਲ ਬੁਰਾ ਕਰੇ, ਪਰਮੇਸ਼ੁਰ ਭਾਵੇਂ ਉਸਦੀ ਮਦਦ ਕਰ ਦੇਵੇ ਪਰ ਜੇਕਰ ਕੋਈ ਮਨੁੱਖ ਯਹੋਵਾਹ ਨਾਲ ਹੀ ਵੈਰ ਕਮਾਏ ਤਾਂ ਉਸ ਮਨੁੱਖ ਨੂੰ ਕੌਣ ਬਚਾਵੇ?” ਪਰ ਏਲੀ ਦੇ ਪੁੱਤਰਾਂ ਨੇ ਉਸਦੀ ਕੁਝ ਨਾ ਸੁਣੀ, ਨਾ ਮੰਨੀ। ਇਸ ਲਈ ਯਹੋਵਾਹ ਨੇ ਏਲੀ ਦੇ ਪੁੱਤਰਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।"
25 Se alguém peca contra outra pessoa, Deus poderá intervir em favor do culpado. Mas, se alguém peca contra o S enhor , quem poderá interceder?”. Contudo, os filhos de Eli não deram atenção ao pai, pois o S enhor já havia decidido matá-los.
26 ਸਮੂਏਲ ਵੱਡਾ ਹੁੰਦਾ ਗਿਆ ਅਤੇ ਉਹ ਪਰਮੇਸ਼ੁਰ ਤੋਂ ਅਤੇ ਲੋਕਾਂ ਤੋਂ ਇੱਜ਼ਤ ਪ੍ਰਾਪਤ ਕਰ ਰਿਹਾ ਸੀ।"
26 Enquanto isso, o menino Samuel crescia e era cada vez mais estimado pelo S enhor e pelo povo.
27 ਏਲੀ ਦੇ ਪਰਿਵਾਰ ਲਈ ਭਿਅੰਕਰ ਭਵਿੱਖਬਾਣੀ ਪਰਮੇਸ਼ੁਰ ਦੇ ਇੱਕ ਨਬੀ ਨੇ ਏਲੀ ਕੋਲ ਆਕੇ ਆਖਿਆ, “ਯਹੋਵਾਹ ਤੈਨੂੰ ਇਹ ਆਖਦਾ ਹੈ, ‘ਤੇਰੇ ਪੁਰਖੇ ਮਿਸਰ ਵਿੱਚ ਗੁਲਾਮ ਸਨ, ਪਰ ਮੈਂ ਉਨ੍ਹਾਂ ਨੂੰ ਆਪਣਾ-ਆਪ ਪ੍ਰਕਾਸ਼ਿਤ ਕੀਤਾ ਜਦੋਂ ਉਹ ਫ਼ਿਰਊਨ ਦੇ ਗੁਲਾਮ ਸਨ।"
27 Certo dia, veio a Eli um homem de Deus e lhe transmitiu a seguinte mensagem: “Assim diz o S enhor : Eu me revelei a seus antepassados quando eles eram escravos do faraó, no Egito.
28 ਮੈਂ ਸਾਰੇ ਇਸਰਾਏਲੀ ਪਰਿਵਾਰਾਂ ਵਿੱਚੋਂ ਤੇਰੇ ਪਰਿਵਾਰ ਦੇ ਕੁਟੁੰਬ ਨੂੰ ਚੁਣਿਆ। ਮੈਂ ਤੇਰੇ ਪਰਿਵਾਰ ਦੇ ਬੰਦਿਆਂ ਨੂੰ ਆਪਣੇ ਜਾਜਕਾਂ ਵਜੋਂ ਚੁਣਿਆ ਅਤੇ ਮੈਂ ਆਪਣੀ ਜਗਵੇਦੀ ਉੱਤੇ ਬਲੀ ਭੇਟ ਕਰਨ ਲਈ ਉਨ੍ਹਾਂ ਨੂੰ ਚੁਣਿਆ। ਮੈਂ ਉਨ੍ਹਾਂ ਨੂੰ ਧੂਫ਼ ਜਗਾਉਣ ਅਤੇ ਏਫ਼ੋਦ ਪਾਉਣ ਲਈ ਚੁਣਿਆ। ਅਤੇ ਇਸਰਾਏਲੀ ਲੋਕ ਜਿਹੜੀਆਂ ਬਲੀਆਂ ਚੜ੍ਹਾਉਂਦੇ ਸਨ ਉਨ੍ਹਾਂ ਵਿੱਚੋਂ ਮੈਂ ਤੇਰੇ ਪਰਿਵਾਰ ਦੇ ਲੋਕਾਂ ਨੂੰ ਮਾਸ ਛਕਣ ਦਾ ਹੱਕ ਦਿੱਤਾ।"
28 Escolhi seus antepassados dentre todas as tribos de Israel para serem meus sacerdotes, oferecerem sacrifícios sobre meu altar, queimarem incenso e usarem o colete sacerdotal em minha presença. Além disso, designei as ofertas queimadas dos israelitas a vocês, sacerdotes.
29 ਤਾਂ ਫ਼ਿਰ ਤੂੰ ਬਲੀਆਂ ਅਤੇ ਸੁਗਾਤਾਂ ਦਾ ਸਂਮਾਨ ਕਿਉਂ ਨਾ ਕੀਤਾ? ਤੂੰ ਆਪਣੇ ਪੁੱਤਰਾਂ ਨੂੰ ਮੇਰੇ ਤੋਂ ਵੱਧ ਸੰਮਾਨ ਦਿੰਦਾ ਹੈ ਅਤੇ ਉਸ ਮਾਸ ਦੇ ਸਭ ਤੋਂ ਵੱਧੀਆਂ ਹਿੱਸੇ ਖਾਕੇ ਮੋਟਾ ਹੋ ਗਿਆ ਹੈਂ ਜੋ ਇਸਰਾਏਲੀ ਮੇਰੇ ਕੋਲ ਲਿਆਉਂਦੇ ਹਨ।’"
29 Então por que você despreza meus sacrifícios e ofertas? Por que honra seus filhos mais que a mim? Pois você e eles engordaram com as melhores partes das ofertas de meu povo, Israel!
30 “ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਤੇਰੇ ਪਿਤਾ ਦਾ ਪਰਿਵਾਰ ਸਦੈਵ ਉਸਦੀ ਸੇਵਾ ਕਰੇਗਾ। ਪਰ ਹੁਣ ਯਹੋਵਾਹ ਕਹਿੰਦਾ ਹੈ, ‘ਇੰਝ ਕਦੇ ਨਹੀਂ ਵਾਪਰੇਗਾ। ਮੈਂ ਉਨ੍ਹਾਂ ਲੋਕਾਂ ਨੂੰ ਹੀ ਸੰਮਾਨ ਦੇਵਾਂਗਾ ਜਿਹੜੇ ਮੇਰਾ ਆਦਰ ਕਰਦੇ ਹਨ। ਪਰ ਉਹ ਜਿਹੜੇ ਮੈਨੂੰ ਤਿਰਸੱਕਾਰਦੇ ਹਨ, ਨਿੰਦਿਆ ਵਿੱਚ ਫ਼ਸ ਜਾਣਗੇ।"
30 “Portanto, assim declara o S enhor , Deus de Israel: Prometi que membros de sua família, da tribo de Levi, sempre seriam meus sacerdotes. Agora, porém, declara o S enhor : Isso não acontecerá! Honrarei aqueles que me honram, e desprezarei aqueles que me desprezam.
31 ਸਮਾਂ ਆ ਰਿਹਾ ਹੈ ਜਦੋਂ ਮੈਂ ਤੇਰੇ ਸਾਰੇ ਉੱਤਰਾਧਿਕਾਰੀਆਂ ਦਾ ਨਾਸ਼ ਕਰਾਂਗਾ। ਤੇਰੀ ਕੁੱਲ ਵਿੱਚੋਂ ਕੋਈ ਮਨੁੱਖ ਬਜ਼ੁਰਗ ਉਮਰ ਨਾ ਭੋਗ ਸੱਕੇਗਾ।"
31 Está chegando o tempo em que acabarei com a força de sua família, e nenhum de seus descendentes chegará à velhice.
32 ਇਸਰਾਏਲ ਨਾਲ ਬਹੁਤ ਚੰਗਾ ਹੋਵੇਗਾ ਪਰ ਤੂੰ ਘਰ ਵਿੱਚ ਬੈਠਾ ਹੀ ਬੁਰੀਆਂ ਖਬਰਾਂ ਵੇਖੇਂਗਾ। ਤੇਰੇ ਪਰਿਵਾਰ ਵਿੱਚੋਂ ਕੋਈ ਵੀ ਬੁੱਢਾ ਨਾ ਹੋਵੇਗਾ।"
32 Você verá a aflição de minha casa, e, quando eu trouxer todo o bem sobre Israel, ninguém em sua família chegará à velhice para testemunhar!
33 ਸਿਰਫ਼ ਇੱਕ ਮਨੁੱਖ ਹੈ ਜਿਸ ਨੂੰ ਮੈਂ ਜਾਜਕ ਵਜੋਂ ਬਚਾਵਾਂਗਾ ਅਤੇ ਜੋ ਮੇਰੀ ਜਗਵੇਦੀ ਦੀ ਸੇਵਾ ਕਰੇਗਾ। ਉਹ ਬੜੀ ਉਮਰਾਂ ਭੇਗੇਗਾ। ਉਹ ਤਦ ਤੱਕ ਜਿਉਂਦਾ ਰਹੇਗਾ ਜਦ ਤੱਕ ਉਸਦਾ ਸ਼ਰੀਰ ਖੀਣ ਨਾ ਹੋ ਜਾਵੇ ਅਤੇ ਅੱਖਾਂ ਬਾਹਰ ਨਾ ਨਿਕਲ ਜਾਣ।"
33 Sobreviverão os poucos que eu não eliminar do serviço em meu altar, mas seus olhos ficarão cegos e seu coração se partirá, e seus filhos morrerão pela espada.
34 ਮੈਂ ਤੈਨੂੰ ਇਸ ਗੱਲ ਦਾ ਪਹਿਲਾਂ ਸੰਕੇਤ ਜਾਂ ਨਿਸ਼ਾਨ ਦੇਵਾਂਗਾ ਇਹ ਦੱਸਣ ਲਈ ਕਿ ਜੋ ਮੈਂ ਆਖਿਆ ਹੈ ਸੱਚ ਹੋਵੇਗਾ। ਤੇਰੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ ਦੋਵੇਂ ਇੱਕੋ ਦਿਨ ਮਰ ਜਾਣਗੇ।"
34 E, para provar que minhas palavras se cumprirão, farei que seus dois filhos, Hofni e Fineias, morram no mesmo dia!
35 ਆਪਣੇ ਲਈ ਮੈਂ ਇੱਕ ਭਰੋਸੇਮੰਦ ਜਾਜਕ ਚੁਣਾਗਾ। ਅਤੇ ਉਹ ਮੈਨੂੰ ਚੁਣੇਗਾ ਅਤੇ ਉਹੀ ਕਰੇਗਾ ਜੋ ਮੈਂ ਚਾਹਾਂਗਾ। ਮੈਂ ਜਾਜਕ ਦੇ ਪਰਿਵਾਰ ਨੂੰ ਤਕੜਾ ਬਣਾਵਾਂਗਾ। ਉਹ ਮੇਰੇ ਚੁਣੇ ਹੋਏ ਪਾਤਸ਼ਾਹ ਦੇ ਅੱਗੇ ਹਮੇਸ਼ਾ ਟਹਿਲ ਸੇਵਾ ਕਰੇਗਾ।"
35 “Então levantarei um sacerdote fiel que me servirá e fará tudo que desejo. Estabelecerei a família dele, e eles serão sacerdotes diante do meu ungido para sempre.
36 ਫ਼ੇਰ ਜਿੰਨੇ ਵੀ ਤੇਰੇ ਪਰਿਵਾਰ ਦੇ ਜੀਅ ਬਚੇ ਰਹਿਣਗੇ ਉਹ ਇਸ ਜਾਜਕ ਦੇ ਅੱਗੇ ਸਿਰ ਝੁਕਾਕੇ ਇਸ ਕੋਲੋਂ ਭਿੱਖਿਆ ਮੰਗਣਗੇ ਅਤੇ ਇੱਕ ਗਰਾਹੀ ਲਈ ਹੱਥ ਅੱਡਕੇ ਆਖਣਗੇ, “ਜਾਜਕ ਦਾ ਕੋਈ ਕੰਮ ਕਿਰਪਾ ਕਰਕੇ ਮੈਨੂੰ ਦੇ ਤਾਂ ਜੋ ਮੈਂ ਵੀ ਕੁਝ ਭੋਜਨ ਖਾ ਸੱਕਾਂ।”’”"
36 Então todos que restarem de sua família se curvarão diante dele, mendigando dinheiro e alimento e pedindo: ‘Por favor, consiga para nós algum trabalho entre os sacerdotes, para termos o que comer’”.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 2, comparar traduções ou montar um estudo — tudo direto pelo WhatsApp.