1 Samuel 31

Punjabi Bible (GL_PUNJABI) vs BKJ

Sair da comparação
1 ਸ਼ਾਊਲ ਦੀ ਮੌਤ ਫ਼ਲਿਸਤੀ ਇਸਰਾਏਲੀਆਂ ਦੇ ਵਿਰੁੱਧ ਲੜੇ ਤਾਂ ਇਸਰਾਏਲੀ ਫ਼ਲਿਸਤੀ ਵਿੱਚੋਂ ਭੱਜ ਗਏ। ਬਹੁਤ ਸਾਰੇ ਇਸਰਾਏਲੀ ਗਿਲਬੋਆ ਦੇ ਪਹਾੜ ਵਿੱਚ ਮਾਰੇ ਗਏ।"
1 Ora, os filisteus lutaram contra Israel; e os homens de Israel fugiram de diante dos filisteus, e caíram mortos no Monte Gilboa.
2 ਫ਼ਲਿਸਤੀਆਂ ਨੇ ਸ਼ਾਊਲ ਅਤੇ ਉਸ ਦੇ ਪੁੱਤਰਾਂ ਦੇ ਵਿਰੁੱਧ ਬੜੀ ਸਖਤ ਅਤੇ ਔਖੀ ਲੜਾਈ ਲੜੀ। ਫ਼ਲਿਸਤੀਆਂ ਨੇ ਸ਼ਾਊਲ ਦੇ ਯੋਨਾਥਾਨ, ਅਬੀਨਾਦਾਬ ਅਤੇ ਮਲਕਿਸ਼ੂਆ ਪੁੱਤਰਾਂ ਨੂੰ ਮਾਰ ਸੁੱਟਿਆ।"
2 E os filisteus perseguiram com afinco Saul e os seus filhos; e os filisteus mataram Jônatas, e Abinadabe, e Malquisua; os filhos de Saul.
3 ਸ਼ਾਊਲ ਦੇ ਉੱਪਰ ਇਹ ਲੜਾਈ ਬਹੁਤ ਭਾਰੀ ਪਈ। ਤੀਰ ਅੰਦਾਜ਼ਾਂ ਨੇ ਸ਼ਾਊਲ ਉੱਪਰ ਤੀਰ ਉੱਤੇ ਤੀਰ ਛੱਡੇ। ਤਾਂ ਉਹ ਤੀਰਾਂ ਨਾਲ ਵਿੰਨ੍ਹਕੇ ਘਾਇਲ ਹੋ ਗਿਆ।"
3 E a batalha se intensificou contra Saul, e os arqueiros o atingiram; e ele foi gravemente ferido pelos arqueiros.
4 ਸ਼ਾਊਲ ਨੇ ਆਪਣੇ ਸੇਵਕ ਜਿਸਨੇ ਉਸ ਦੇ ਸ਼ਸਤਰ ਚੁੱਕੇ ਹੋਏ ਸਨ ਉਸ ਨੂੰ ਆਖਿਆ, “ਆਪਣੀ ਤਲਵਾਰ ਕੱਢ ਮੈਨੂੰ ਵੱਢ ਸੁੱਟ। ਫ਼ਿਰ ਉਹ ਅਸੁੰਨਤੀਏ ਮੈਨੂੰ ਦੁੱਖ ਦੇਕੇ ਮੇਰਾ ਮਖੌਲ ਨਾ ਉਡਾਉਣਗੇ।” ਪਰ ਸ਼ਾਊਲ ਦਾ ਸਹਾਇਕ ਇਸ ਕੰਮੋਂ ਡਰ ਗਿਆ ਅਤੇ ਉਸ ਨੇ ਮਾਰਨ ਤੋਂ ਇਨਕਾਰ ਕਰ ਦਿੱਤਾ। ਸ਼ਾਊਲ ਨੇ ਆਪਣੀ ਤਲਵਾਰ ਖੁਦ ਕੱਢੀ ਅਤੇ ਆਪਣੇ-ਆਪ ਨੂੰ ਵੱਢ ਸੁੱਟਿਆ।"
4 Então disse Saul ao seu escudeiro: Desembainha a tua espada, e atravessa-me com ela; para que não venham estes incircuncisos e me atravessem, e de mim abusem. Porém, o seu escudeiro não quis fazê-lo; pois ficou mui temeroso. Então Saul tomou uma espada, e caiu sobre ela.
5 ਸਹਾਇਕ ਨੇ ਵੇਖਿਆ ਕਿ ਸ਼ਾਊਲ ਮੋਇਆ ਪਿਆ ਹੈ ਤਾਂ ਉਸ ਨੇ ਵੀ ਆਪਣੀ ਤਲਵਾਰ ਕੱਢ ਕੇ ਆਪਣੇ-ਆਪ ਨੂੰ ਵੀ ਵੱਢ ਸੁੱਟਿਆ। ਉਹ ਸ਼ਾਊਲ ਦੇ ਨਾਲ ਉੱਥੇ ਹੀ ਮਰ ਗਿਆ।"
5 E quando o seu escudeiro viu que Saul estava morto, ele caiu, de modo semelhante, sobre a sua espada, e morreu com ele.
6 ਤਾਂ ਉਸ ਦਿਨ ਸ਼ਾਊਲ ਉਸਦਾ ਸਹਾਇਕ ਆਦਮੀ ਅਤੇ ਸ਼ਾਊਲ ਦੇ ਤਿੰਨ ਪੁੱਤਰ ਇੱਕੋ ਦਿਨ ਹੀ ਇਕੱਠਿਆਂ ਹੀ ਮਰੇ।"
6 Assim, Saul morreu e os seus três filhos, e o seu escudeiro, e todos os seus homens juntos, naquele mesmo dia.
7 ਫ਼ਲਿਸਤੀਆਂ ਨੇ ਸ਼ਾਊਲ ਦੀ ਮੌਤ ਦਾ ਜਸ਼ਨ ਮਨਾਇਆ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਦੇ ਦੂਜੇ ਪਾਸੇ ਸਨ ਅਤੇ ਉਨ੍ਹਾਂ ਨੇ ਜੋ ਯਰਦਨ ਨਦੀ ਤੋਂ ਪਾਰ ਸਨ ਜਦ ਇਹ ਵੇਖਿਆ ਕਿ ਇਸਰਾਏਲ ਦੇ ਲੋਕ ਨੱਸ ਗਏ ਹਨ ਅਤੇ ਸ਼ਾਊਲ ਅਤੇ ਉਸ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਿਲਸਤੀ ਉਨ੍ਹਾਂ ਜਗ਼੍ਹਾ ਉੱਤੇ ਆਕੇ ਵੱਸ ਗਏ।"
7 E quando os homens de Israel que estavam no outro lado do vale, e aqueles que estavam do outro lado do Jordão viram que os homens de Israel fugiram, e que Saul e os seus filhos estavam mortos, eles abandonaram as cidades e fugiram; e os filisteus vieram e nelas ­habitaram.
8 ਅਗਲੇ ਦਿਨ, ਜਦ ਫ਼ਲਿਸਤੀ ਉਨ੍ਹਾਂ ਲੋਥਾਂ ਦੇ ਸਮਾਨ ਲਾਹੁਣ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰ ਗਿਲਬੋਆ ਪਹਾੜ ਵਿੱਚ ਡਿੱਗੇ ਪਏ ਲੱਭੇ।"
8 E sucedeu, ao amanhecer, quando os filisteus vieram para despir os mortos, que encontraram Saul e os seus três filhos caídos no Monte Gilboa.
9 ਤਾਂ ਉਨ੍ਹਾਂ ਨੇ ਉਸਦਾ ਸਿਰ ਵੱਢ ਸੁੱਟਿਆ ਅਤੇ ਉਸ ਦੇ ਸ਼ਸਤਰ ਲਾਹਕੇ ਫ਼ਲਿਸਤੀਆਂ ਦੇ ਦੇਸ਼ ਵਿੱਚ ਭੇਜ ਦਿੱਤੇ ਜੋ ਉਹ ਉਨ੍ਹਾਂ ਬੁੱਤਾਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸਦਾ ਢੰਡੋਰਾ ਫ਼ੇਰਨ।"
9 E eles cortaram a sua cabeça, e removeram a sua armadura, e a enviaram à terra dos filisteus ao redor, para expô-la na casa dos seus ídolos e no meio do povo.
10 ਉਨ੍ਹਾਂ ਨੇ ਉਸ ਦੇ ਸ਼ਸਤਰਾਂ ਨੂੰ ਅਸ਼ਤਾਰੋਥ ਦੇਵੀ ਦੇ ਮੰਦਰ ਵਿੱਚ ਰੱਖਿਆ। ਸ਼ਾਊਲ ਦੀ ਲੋਥ ਨੂੰ ਉਨ੍ਹਾਂ ਨੇ ਬੈਤ-ਸ਼ਾਨ ਦੀ ਕੰਧ ਉੱਪਰ ਟੰਗ ਦਿੱਤਾ।"
10 E eles puseram a sua armadura na casa de Astarote; e prenderam o seu corpo à muralha de Bete-Seã.
11 ਜਦ ਯਾਬੇਸ ਗਿਲਆਦ ਦੇ ਵਾਸੀਆਂ ਨੇ ਸੁਣਿਆ ਕਿ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਵੇਂ ਕੀਤਾ।"
11 E quando os habitantes de Jabes-Gileade ouviram aquilo que os filisteus haviam feito a Saul,
12 ਤਾਂ ਯਾਬੇਸ਼ ਦੇ ਸਾਰੇ ਸਿਪਾਹੀ ਬੈਤ-ਸ਼ਾਨ ਨੂੰ ਗਏ। ਉਹ ਸਾਰੀ ਰਾਤ ਤੁਰਦੇ ਗਏ। ਤਾਂ ਉੱਥੇ ਜਾਕੇ ਉਨ੍ਹਾਂ ਨੇ ਸ਼ਾਊਲ ਦੇ ਸ਼ਰੀਰ ਨੂੰ ਬੈਤ-ਸ਼ਾਨ ਦੀ ਕੰਧ ਤੋਂ ਉਤਾਰਿਆ। ਉਨ੍ਹਾਂ ਨੇ ਸ਼ਾਊਲ ਪੁੱਤਰਾਂ ਦੀਆਂ ਲੋਥਾਂ ਨੂੰ ਵੀ ਦੀਵਾਰ ਤੋਂ ਉਤਾਰਿਆ। ਫ਼ੇਰ ਉਹ ਲੋਥਾਂ ਯਾਬੇਸ਼ ਨੂੰ ਲੈ ਗਏ। ਉੱਥੇ ਯਾਬੇਸ਼ ਦੇ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਲੋਥਾਂ ਨੂੰ ਸਾੜ ਦਿੱਤਾ।"
12 todos os homens valentes se levantaram, e foram a noite toda, e pegaram o corpo de Saul e os corpos dos seus filhos da muralha de Bete-Seã, e vieram até Jabes e ali os queimaram.
13 ਫ਼ਿਰ ਇਨ੍ਹਾਂ ਲੋਕਾਂ ਨੇ ਸ਼ਾਊਲ ਅਤੇ ਉਸ ਦੇ ਤਿੰਨੋ ਪੁੱਤਰਾਂ ਦੀਆਂ ਹੱਡੀਆਂ ਨੂੰ ਯਾਬੇਸ ਦੇ ਵੱਡੇ ਬਲੂਤ ਦੇ ਬਿਰਛ ਹੇਠਾਂ ਦੱਬ ਦਿੱਤਾ। ਤਦ ਯਾਬੇਸ ਦੇ ਲੋਕਾਂ ਨੇ ਉਨ੍ਹਾਂ ਪ੍ਰਤੀ ਆਪਣਾ ਦੁੱਖ ਪਰਗਟ ਕੀਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ।"
13 E eles pegaram os seus ossos, e os sepultaram debaixo de uma árvore em Jabes, e jejuaram sete dias.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 31, comparar traduções ou montar um estudo — tudo direto pelo WhatsApp.