1 Samuel 3
Punjabi Bible (GL_PUNJABI) vs NAA
NAA Nova Almeida Atualizada 2017
1 ਪਰਮੇਸ਼ੁਰ ਦਾ ਸਮੂਏਲ ਨੂੰ ਬੁਲਾਉਣਾ ਸਮੂਏਲ ਏਲੀ ਦੇ ਅਧੀਨ ਯਹੋਵਾਹ ਦੀ ਸੇਵਾ ਕਰਦਾ ਰਿਹਾ। ਉਨ੍ਹਾਂ ਦਿਨਾਂ ਵਿੱਚ, ਯਹੋਵਾਹ ਲੋਕਾਂ ਨਾਲ ਅਕਸਰ ਸਿੱਧਾ ਨਹੀਂ ਬੋਲਦਾ ਸੀ, ਅਤੇ ਬਹੁਤ ਹੀ ਘੱਟ ਦਰਸ਼ਨ ਹੁੰਦੇ ਸਨ।"
1 O menino Samuel servia o Senhor , diante de Eli. Naqueles dias, a palavra do Senhor era muito rara; as visões não eram frequentes.
2 ਏਲੀ ਦੀ ਨਜ਼ਰ ਇੰਨੀ ਕਮਜ਼ੋਰ ਹੋ ਚੁੱਕੀ ਸੀ ਕਿ ਉਸ ਨੂੰ ਤਕਰੀਬਨ ਦਿਸਣਾ ਬੰਦ ਹੋ ਗਿਆ ਸੀ। ਇੱਕ ਰਾਤ ਉਹ ਮੰਜੇ ਉੱਤੇ ਲੰਮਾ ਪਿਆ ਅਤੇ"
2 Certo dia, o sacerdote Eli, cujos olhos já começavam a escurecer-se, a ponto de não poder ver, estava deitado no lugar de costume.
3 ਸਮੂਏਲ ਯਹੋਵਾਹ ਦੇ ਪਵਿੱਤਰ ਭਵਨ ਵਿੱਚ ਲੰਮਾ ਪਿਆ ਸੀ। ਯਹੋਵਾਹ ਦਾ ਪਵਿੱਤਰ ਸੰਦੂਕ ਉਸੇ ਪਵਿੱਤਰ ਘਰ ਵਿੱਚ ਸੀ। ਯਹੋਵਾਹ ਦਾ ਦੀਵਾ ਅਜੇ ਬਲ ਰਿਹਾ ਸੀ।"
3 Também Samuel estava deitado no templo do Senhor , onde estava a arca da aliança. Antes que a lâmpada de Deus se apagasse,
4 ਯਹੋਵਾਹ ਨੇ ਸਮੂਏਲ ਨੂੰ ਬੁਲਾਇਆ ਤਾਂ ਸਮੂਏਲ ਨੇ ਕਿਹਾ, “ਮੈਂ ਇੱਥੇ ਹਾਂ।”"
4 o Senhor chamou o menino: — Samuel, Samuel! Este respondeu: — Eis-me aqui!
5 ਸਮੂਏਲ ਨੇ ਸੋਚਿਆ ਕਿ ਉਸ ਨੂੰ ਏਲੀ ਬੁਲਾ ਰਿਹਾ ਹੈ, ਇਸ ਲਈ ਉਹ ਏਲੀ ਵੱਲ ਭੱਜਦਾ ਗਿਆ ਅਤੇ ਜਾਕੇ ਏਲੀ ਨੂੰ ਕਿਹਾ, “ਮੈਂ ਇੱਥੇ ਹਾਂ। ਕੀ ਤੂੰ ਮੈਨੂੰ ਬੁਲਾਇਆ ਹੈ?” ਪਰ ਏਲੀ ਨੇ ਕਿਹਾ, “ਮੈਂ ਤੈਨੂੰ ਨਹੀਂ ਬੁਲਾਇਆ। ਤੂੰ ਜਾਕੇ ਸੌਂ ਜਾ।” ਸਮੂਏਲ ਆਪਣੇ ਬਿਸਤਰੇ ਉੱਤੇ ਵਾਪਸ ਚੱਲਾ ਗਿਆ।"
5 Então correu para onde estava Eli e disse: — Eis-me aqui, pois você me chamou. Mas Eli respondeu: — Eu não chamei você. Vá deitar. Ele foi e se deitou.
6 ਯਹੋਵਾਹ ਨੇ ਫ਼ਿਰ ਬੁਲਾਇਆ “ਸਮੂਏਲ!” ਸਮੂਏਲ ਫ਼ਿਰ ਏਲੀ ਵੱਲ ਦੌੜਦਾ ਗਿਆ ਅਤੇ ਆਖਿਆ, “ਤੁਸੀਂ ਮੈਨੂੰ ਬੁਲਾਇਆ, ਮੈਂ ਹਾਜ਼ਿਰ ਹਾਂ।” ਏਲੀ ਨੇ ਕਿਹਾ, “ਮੈਂ ਤੈਨੂੰ ਨਹੀਂ ਬੁਲਾਇਆ। ਜਾ ਆਪਣੇ ਮੰਜੇ ਉੱਤੇ ਵਾਪਸ ਜਾ।”"
6 O Senhor tornou a chamar: — Samuel! Este se levantou, foi até Eli e disse: — Eis-me aqui, pois você me chamou. Mas Eli respondeu: — Meu filho, eu não chamei você. Vá deitar.
7 ਸਮੂਏਲ ਅਜੇ ਤੱਕ ਯਹੋਵਾਹ ਨੂੰ ਨਹੀਂ ਜਾਣਦਾ ਸੀ ਉਸ ਨੇ ਹਾਲੇ ਤੱਕ ਸਿੱਧਾ ਯਹੋਵਾਹ ਤੋਂ ਸ਼ਬਦ ਪ੍ਰਾਪਤ ਨਹੀਂ ਕੀਤਾ ਸੀ।"
7 Porém Samuel ainda não conhecia o Senhor , e a palavra do Senhor ainda não havia sido manifestada a ele.
8 ਯਹੋਵਾਹ ਨੇ ਸਮੂਏਲ ਨੂੰ ਤੀਜੀ ਵਾਰ ਬੁਲਾਇਆ। ਸਮੂਏਲ ਫ਼ਿਰ ਉੱਠਿਆ ਅਤੇ ਏਲੀ ਵੱਲ ਗਿਆ ਅਤੇ ਕਿਹਾ, “ਮੈਂ ਹਾਜ਼ਰ ਹਾਂ, ਤੁਸੀਂ ਮੈਨੂੰ ਬੁਲਾਇਆ ਹੈ।” ਤਦ ਏਲੀ ਸਮਝ ਗਿਆ ਕਿ ਯਹੋਵਾਹ ਹੀ ਇਸ ਲੜਕੇ ਨੂੰ ਬੁਲਾ ਰਿਹਾ ਹੈ।"
8 E o Senhor chamou Samuel pela terceira vez. Ele se levantou, foi até Eli e disse: — Eis-me aqui, pois você me chamou. Então Eli entendeu que era o
9 ਏਲੀ ਨੇ ਸਮੂਏਲ ਨੂੰ ਕਿਹਾ, “ਜਾ, ਆਪਣੇ ਮੰਜੇ ਉੱਤੇ ਜਾ ਜੇਕਰ ਉਹ ਤੈਨੂੰ ਫ਼ਿਰ ਬੁਲਾਵੇ ਤਾਂ ਆਖੀ, ‘ਹੇ ਯਹੋਵਾਹ! ਫ਼ਰਮਾਉ, ਤੇਰਾ ਦਾਸ ਸੁਣਦਾ ਹੈ।’” ਤਾਂ ਸਮੂਏਲ ਮੰਜੇ ਉੱਤੇ ਪੈ ਗਿਆ।"
9 Por isso, Eli disse a Samuel: — Vá deitar. Se alguém chamar, diga: “Fala, E Samuel foi para o seu lugar e se deitou.
10 ਯਹੋਵਾਹ ਆਇਆ ਅਤੇ ਉਸ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਜਿਵੇਂ ਉਸ ਨੇ ਪਹਿਲਾਂ ਉਸ ਨੂੰ ਬੁਲਾਇਆ ਸੀ ਉਵੇਂ ਹੀ ਫ਼ਿਰ ਕਿਹਾ, “ਸਮੂਏਲ, ਸਮੂਏਲ!” ਸਮੂਏਲ ਨੇ ਆਖਿਆ, “ਫ਼ਰਮਾਉ! ਮੈਂ ਤੁਹਾਡਾ ਦਾਸ ਸੁਣ ਰਿਹਾ ਹਾਂ।”"
10 Então o Senhor veio e ali esteve, e chamou como das outras vezes: — Samuel, Samuel! Este respondeu: — Fala, porque o teu servo ouve.
11 ਯਹੋਵਾਹ ਨੇ ਸਮੂਏਲ ਨੂੰ ਕਿਹਾ, “ਮੈਂ ਬਹੁਤ ਜਲਦੀ ਹੀ ਇਸਰਾਏਲ ਵਿੱਚ ਕੁਝ ਕਰਨ ਵਾਲਾ ਹਾਂ ਜੋ ਕੋਈ ਵੀ ਇਹ ਸੁਣੇਗਾ ਚਕਿਤ ਹੋ ਜਾਏਗਾ।"
11 E o Senhor disse a Samuel: — Eis que vou fazer uma coisa tal em Israel, que todos os que a ouvirem ficarão com os dois ouvidos tinindo.
12 ਜਿਸ ਦਿਨ ਮੈਂ ਏਲੀ ਦੇ ਪਰਿਵਾਰ ਦਾ ਨਿਆਂ ਕਰਾਂਗਾ, ਮੈਂ ਪੂਰੀ ਤਰ੍ਹਾਂ ਉਸ ਦੇ ਪਰਿਵਾਰ ਨੂੰ ਸਜ਼ਾ ਦੇਵਾਂਗਾ। ਮੈਂ ਉਸ ਦੇ ਪਰਿਵਾਰ ਦੇ ਖਿਲਾਫ਼ ਬੋਲਿਆ ਸਭ ਕੁਝ ਪੂਰਾ ਕਰਾਂਗਾ-ਸ਼ੁਰੂਆਤ ਤੋਂ ਲੈ ਕੇ ਅੰਤ ਤੀਕ।"
12 Naquele dia farei contra Eli tudo o que eu disse a respeito da casa dele, do começo ao fim.
13 ਇਹ ਮੈਂ ਇਸ ਲਈ ਕਰਾਂਗਾ ਕਿਉਂਕਿ ਏਲੀ ਜਾਣਦਾ ਸੀ ਕਿ ਉਸ ਦੇ ਪੁੱਤਰ ਪਰਮੇਸ਼ੁਰ ਨੂੰ ਬੁਰਾ ਭਲਾ ਕਹਿ ਰਹੇ ਸਨ ਅਤੇ ਮੰਦੇ ਕਰਮ ਕਰ ਰਹੇ ਸਨ। ਅਤੇ ਏਲੀ ਉਨ੍ਹਾਂ ਉੱਤੇ ਕਾਬੂ ਨਾ ਪਾ ਸੱਕਿਆ।"
13 Porque eu já disse a ele que julgarei a sua casa para sempre, pela iniquidade que ele bem conhecia, porque os seus filhos trouxeram maldição sobre si, e ele não os repreendeu.
14 ਇਸੇ ਲਈ ਮੈਂ ਸੌਂਹ ਖਾਧੀ ਕਿ ਬਲੀਆਂ ਅਤੇ ਅਨਾਜ ਦੀਆਂ ਭੇਟਾਂ ਏਲੀ ਦੇ ਪਰਿਵਾਰ ਦੇ ਲੋਕਾਂ ਦੇ ਪਾਪ ਕਦੇ ਵੀ ਨਹੀਂ ਹਟਾ ਸੱਕਣਗੀਆਂ।”"
14 Portanto, jurei à casa de Eli que a sua iniquidade nunca será expiada, nem com sacrifício, nem com oferta de cereais.
15 ਸਵੇਰ ਹੋਣ ਤੀਕ ਸਮੂਏਲ ਬਿਸਤਰ ਉੱਤੇ ਲੇਟਿਆ ਰਿਹਾ। ਉਹ ਸਵੇਰ-ਸਾਰ ਉੱਠਿਆ ਅਤੇ ਪਰਮੇਸ਼ੁਰ ਦੇ ਘਰ ਦੇ ਸਾਰੇ ਦਰਵਾਜ਼ੇ ਖੋਲੇ। ਸਮੂਏਲ ਇਸ ਦਰਸ਼ਨ ਬਾਰੇ ਏਲੀ ਨੂੰ ਦੱਸਦਿਆਂ ਡਰਦਾ ਸੀ।"
15 Samuel ficou deitado até de manhã e, então, abriu os portões da Casa do Senhor . Mas estava com medo de relatar a visão a Eli.
16 ਪਰ ਏਲੀ ਨੇ ਸਮੂਏਲ ਨੂੰ ਕਿਹਾ, “ਸਮੂਏਲ, ਮੇਰੇ ਪੁੱਤਰ!” ਸਮੂਏਲ ਨੇ ਆਖਿਆ, “ਹਾਂ, ਸੁਆਮੀ!”"
16 Então Eli chamou Samuel e disse: — Samuel, meu filho! Ele respondeu: — Eis-me aqui!
17 ਏਲੀ ਨੇ ਪੁੱਛਿਆ, “ਯਹੋਵਾਹ ਨੇ ਤੈਨੂੰ ਕੀ ਆਖਿਆ ਹੈ? ਮੇਰੇ ਤੋਂ ਕੁਝ ਨਾ ਲੁਕੋ। ਜੇ ਤੂੰ ਉਹ ਜੋ ਪਰਮੇਸ਼ੁਰ ਤੇਰੇ ਨਾਲ ਬੋਲਿਆ ਮੈਥੋਂ ਛੁਪਾਵੇਂ, ਪਰਮੇਸ਼ੁਰ ਤੈਨੂੰ ਕੜੀ ਸਜ਼ਾ ਦੇਵੇ।”"
17 Então Eli disse: — O que foi que o
18 ਤਾਂ ਸਮੂਏਲ ਨੇ ਏਲੀ ਨੂੰ ਸਭ ਕੁਝ ਦੱਸ ਦਿੱਤਾ। ਸਮੂਏਲ ਨੇ ਏਲੀ ਤੋਂ ਕੁਝ ਨਾ ਲੁਕੋਇਆ। ਏਲੀ ਨੇ ਕਿਹਾ, “ਉਹ ਯਹੋਵਾਹ ਹੈ, ਉਹ ਜੋ ਚਾਹੇ ਕਰ ਸੱਕਦਾ ਹੈ, ਉਸ ਨੂੰ ਇਹ ਹੱਕ ਹੈ।”"
18 Então Samuel lhe contou tudo, sem esconder nada. E Eli disse: — Ele é o
19 ਜਦੋਂ ਸਮੂਏਲ ਵੱਡਾ ਹੋ ਰਿਹਾ ਸੀ ਤਾਂ ਯਹੋਵਾਹ ਉਸ ਦੇ ਨਾਲ ਸੀ। ਯਹੋਵਾਹ ਨੇ ਸਮੂਏਲ ਦੇ ਕਿਸੇ ਵਾਕ ਨੂੰ ਝੂਠਾ ਨਾ ਹੋਣ ਦਿੱਤਾ।"
19 Samuel crescia, e o Senhor estava com ele e não deixou que nenhuma de suas palavras caísse por terra.
20 ਫ਼ਿਰ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਸਾਰਾ ਇਸਰਾਏਲ ਜਾਣ ਗਿਆ ਕਿ ਸਮੂਏਲ ਯਹੋਵਾਹ ਦਾ ਨਬੀ ਠਹਿਰਾਇਆ ਗਿਆ ਹੈ।"
20 Todo o Israel, desde Dã até Berseba, reconheceu que Samuel estava confirmado como profeta do Senhor .
21 ਅਤੇ ਯਹੋਵਾਹ ਸ਼ੀਲੋਹ ਵਿੱਚ ਸਮੂਏਲ ਨੂੰ ਅਕਸਰ ਪਰਗਟ ਹੁੰਦਾ ਰਿਹਾ। ਕਿਉਂਕਿ ਯਹੋਵਾਹ ਨੇ ਆਪਣੇ-ਆਪ ਨੂੰ ਸ਼ੀਲੋਹ ਵਿੱਚ ਸਮੂਏਲ ਉੱਤੇ ਆਪਣੇ ਬਚਨ ਨਾਲ ਪਰਗਟ ਕੀਤਾ।"
21 O Senhor continuou a aparecer em Siló, porque em Siló o Senhor se manifestava a Samuel por meio da palavra do Senhor .
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 3, comparar traduções ou montar um estudo — tudo direto pelo WhatsApp.