1 Samuel 7

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਤਦ ਕਿਰਯਥ-ਯਾਰੀਮ ਦੇ ਲੋਕ ਆਏ ਅਤੇ ਯਹੋਵਾਹ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰ ਜੋ ਕਿ ਪਹਾੜੀ ਉੱਪਰ ਸੀ ਉੱਥੇ ਛੱਡ ਆਏ। ਉਨ੍ਹਾਂ ਨੇ ਅਬੀਨਾਦਾਬ ਦੇ ਪੁੱਤਰ ਅਲਆਜ਼ਾਰ ਨੂੰ ਖਾਸ ਰਸਮ ਨਾਲ ਪਵਿੱਤਰ ਕੀਤਾ, ਤਾਂ ਜੋ ਉਹ ਯਹੋਵਾਹ ਦੇ ਸੰਦੂਕ ਦੀ ਰਾਖੀ ਕਰ ਸੱਕੇ।"
1 Então os homens da cidade de Jearim foram até lá e levaram a arca do Senhor . Eles a colocaram na casa de Abinadabe, que ficava num morro. E escolheram e separaram o seu filho Eleazar para tomar conta dela.
2 ਕਿਰਯਥ-ਯਾਰੀਮ ਵਿੱਚ ਉਹ ਸੰਦੂਕ ਤਕਰੀਬਨ 20 ਵਰ੍ਹੇ ਪਿਆ ਰਿਹਾ। ਯਹੋਵਾਹ ਦਾ ਇਸਰਾਏਲੀਆਂ ਨੂੰ ਬਚਾਉਣਾ ਇਸਰਾਏਲ ਦੇ ਲੋਕਾਂ ਨੇ ਮੁੜ ਤੋਂ ਯਹੋਵਾਹ ਨੂੰ ਮੰਨਣਾ ਸ਼ੁਰੂ ਕਰ ਦਿੱਤਾ।"
2 A arca da aliança ficou na cidade de Jearim bastante tempo, isto é, mais ou menos vinte anos. Durante esse tempo todos os israelitas oravam a Deus, o Senhor , pedindo ajuda.
3 ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਕਿਹਾ, “ਜੇਕਰ ਤੁਸੀਂ ਸੱਚੇ ਦਿਲੋਂ ਯਹੋਵਾਹ ਵੱਲ ਵਾਪਸ ਪਰਤੇ ਹੋ ਤਾਂ ਤੁਸੀਂ ਸਾਰੇ ਬਾਹਰਲੇ ਦੇਵਤਿਆਂ ਨੂੰ ਸੁੱਟ ਦੇਵੋ। ਤੁਹਾਨੂੰ ਆਪਣੇ ਅਸ਼ਤਾਰੋਥ ਦੇ ਬੁੱਤ ਨੂੰ ਵੀ ਸੁੱਟਣਾ ਹੋਵੇਗਾ ਅਤੇ ਤੁਹਾਨੂੰ ਪੂਰਨ ਰੂਪ ਵਿੱਚ ਇੱਕ ਮਨ ਯਹੋਵਾਹ ਨੂੰ ਆਪਣਾ-ਆਪ ਸਮਰਪਣ ਕਰਨਾ ਹੋਵੇਗਾ। ਤਾਂ ਹੀ ਯਹੋਵਾਹ ਤੁਹਾਨੂੰ ਫ਼ਲਿਸਤੀਆਂ ਕੋਲੋਂ ਬਚਾਵੇਗਾ।”"
3 Samuel disse ao povo de Israel: — Se vocês querem com todo o coração voltar a Deus, o
4 ਤਾਂ ਫ਼ਿਰ ਇਸਰਾਏਲੀਆਂ ਨੇ ਆਪਣੇ ਬਆਲੀਮ ਅਤੇ ਅਸ਼ਤਾਰੋਥ ਦੇ ਬੁੱਤਾਂ ਨੂੰ ਬਾਹਰ ਕੱਢ ਸੁੱਟਿਆ। ਅਤੇ ਕੇਵਲ ਯਹੋਵਾਹ ਦੀ ਸੇਵਾ ਕਰਨ ਲੱਗ ਪਏ।"
4 Aí os israelitas jogaram fora as suas várias imagens de Baal e também as de Astarote e adoraram somente a Deus, o Senhor .
5 ਸਮੂਏਲ ਨੇ ਕਿਹਾ, “ਮਿਸਫ਼ਾਹ ਵਿੱਚ ਤੁਸੀਂ ਸਾਰੇ ਇਸਰਾਏਲੀਆਂ ਨੂੰ ਇਕੱਠੇ ਕਰੋ ਤਾਂ ਤੁਹਾਡੇ ਲਈ ਯਹੋਵਾਹ ਅੱਗੇ ਮੈਂ ਬੇਨਤੀ ਕਰਾਂਗਾ।”"
5 Então Samuel mandou que todos os israelitas se reunissem em Mispa. E prometeu que ali oraria por eles ao Senhor .
6 ਸਾਰੇ ਇਸਰਾਏਲੀ ਮਿਸਫ਼ਾਹ ਵਿੱਚ ਇੱਕਤਰ ਹੋਏ। ਉਨ੍ਹਾਂ ਨੇ ਪਾਣੀ ਭਰਕੇ ਯਹੋਵਾਹ ਦੇ ਅੱਗੇ ਰੋੜ੍ਹਿਆ ਅਤੇ ਉਸ ਦਿਨ ਵਰਤ ਰੱਖਿਆ ਉਸ ਦਿਨ ਉਨ੍ਹਾਂ ਨੇ ਕੁਝ ਵੀ ਨਾ ਖਾਧਾ, ਅਤੇ ਆਪਣੇ ਪਾਪਾਂ ਨੂੰ ਕਬੂਲ ਕੀਤਾ ਅਤੇ ਕਿਹਾ, “ਅਸੀਂ ਯਹੋਵਾਹ ਦੇ ਨਾਲ ਧ੍ਰੋਹ ਕੀਤਾ ਅਤੇ ਪਾਪ ਕੀਤਾ ਹੈ।” ਅਤੇ ਮਿਸਫ਼ਾਹ ਦੇ ਵਿੱਚ ਸਮੂਏਲ ਦੇ ਇਸਰਾਏਲੀਆਂ ਦਾ ਨਿਆਉਂ ਕੀਤਾ।"
6 Assim todos eles se reuniram em Mispa. Tiraram água e a derramaram em oferta ao Senhor , jejuaram o dia todo e disseram: — Nós pecamos contra Deus, o E ali em Mispa Samuel julgava e governava o povo de Israel.
7 ਜਦੋਂ ਫ਼ਲਿਸਤੀਆਂ ਨੂੰ ਪਤਾ ਲੱਗਾ ਕਿ ਇਸਰਾਏਲੀ ਮਿਸਫ਼ਾਹ ਵਿੱਚ ਇਕੱਠੇ ਹੋਏ ਹਨ ਤਾਂ ਉਨ੍ਹਾਂ ਦੇ ਸ਼ਾਸਕਾਂ ਨੇ ਇਸਰਾਏਲੀਆਂ ਉੱਪਰ ਹਮਲਾ ਕਰ ਦਿੱਤਾ। ਜਦੋਂ ਇਸਰਾਏਲੀਆਂ ਨੂੰ ਫ਼ਲਿਸਤੀਆਂ ਬਾਰੇ ਪਤਾ ਲੱਗਾ ਤਾਂ ਉਹ ਡਰ ਗਏ।"
7 Quando os filisteus souberam que os israelitas haviam se reunido em Mispa, os cinco governadores filisteus saíram com os seus homens para atacá-los. Os israelitas souberam disso e ficaram com medo.
8 ਇਸਰਾਏਲੀਆਂ ਨੇ ਸਮੂਏਲ ਨੂੰ ਕਿਹਾ, “ਚੁੱਪ ਨਾ ਰਹੋ? ਸਾਡੇ ਯਹੋਵਾਹ ਪਰਮੇਸ਼ੁਰ ਅੱਗੇ ਬੇਨਤੀ ਕਰੀ ਜਾਵੋ? ਯਹੋਵਾਹ ਨੂੰ ਆਖੋ ਕਿ ਸਾਨੂੰ ਫ਼ਲਿਸਤੀਆਂ ਕੋਲੋਂ ਬਚਾਵੋ।”"
8 E disseram a Samuel: — Não pare de orar ao
9 ਸਮੂਏਲ ਨੇ ਇੱਕ ਛੋਟਾ ਲੇਲਾ ਲਿਆ ਅਤੇ ਇਸ ਨੂੰ ਹੋਮ ਦੀ ਭੇਟ ਵਜੋਂ ਯਹੋਵਾਹ ਦੇ ਅੱਗੇ ਚੜ੍ਹਾਇਆ। ਉਸ ਨੇ ਇਸਰਾਏਲ ਵਾਸਤੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਉਸ ਨੂੰ ਉੱਤਰ ਦਿੱਤਾ।"
9 Então Samuel matou um carneirinho e queimou todo ele como sacrifício a Deus, o Senhor . Pediu que o Senhor ajudasse o povo de Israel, e ele respondeu à sua oração.
10 ਜਦੋਂ ਸਮੂਏਲ ਹੋਮ ਦੀ ਬਲੀ ਚੜ੍ਹਾ ਰਿਹਾ ਸੀ ਉਸ ਵਕਤ ਫ਼ਲਿਸਤੀ ਇਸਰਾਏਲ ਉੱਪਰ ਹਮਲਾ ਕਰਨ ਵਾਲੇ ਸਨ ਕਿ ਯਹੋਵਾਹ ਫ਼ਲਿਸਤੀਆਂ ਉੱਪਰ ਇੱਕ ਵੱਡੀ ਗਰਜਨ ਦੇ ਨਾਲ ਗਰਜਿਆ। ਫ਼ਲਿਸਤੀ ਇਸ ਨਾਲ ਘਬਰਾ ਗਏ। ਗਰਜਨ ਨੇ ਉਨ੍ਹਾਂ ਨੂੰ ਡਰਾ ਦਿੱਤਾ ਅਤੇ ਉਹ ਬੜੇ ਪਰੇਸ਼ਾਨ ਹੋ ਗਏ। ਉਨ੍ਹਾਂ ਦੇ ਆਗੂ ਆਪਣੇ ਵੱਸ ਵਿੱਚ ਨਾ ਰਹੇ, ਤਾਂ ਇਉਂ ਇਸਰਾਏਲੀਆਂ ਨੇ ਫ਼ਲਿਸਤੀਆਂ ਨੂੰ ਲੜਾਈ ਵਿੱਚ ਹਰਾ ਦਿੱਤਾ।"
10 Enquanto Samuel estava oferecendo o sacrifício, os filisteus avançaram contra os israelitas. Mas o Senhor os atacou com fortes trovoadas. Então eles ficaram em completa confusão e fugiram.
11 ਅਤੇ ਇਸਰਾਏਲੀਆਂ ਨੇ ਮਿਸਫ਼ਾਹ ਵਿੱਚੋਂ ਨਿਕਲਕੇ ਫ਼ਲਿਸਤੀਆਂ ਦਾ ਪਿੱਛਾ ਕੀਤਾ, ਅਤੇ ਬੈਤ-ਕਰ ਤੱਕ ਉਨ੍ਹਾਂ ਦੇ ਸਿਪਾਹੀਆਂ ਨੂੰ ਮਾਰਦੇ ਚੱਲੇ ਗਏ।"
11 Os israelitas saíram de Mispa e perseguiram os filisteus até Bete-Car, matando-os pelo caminho.
12 ਇਸਰਾਏਲ ਵਿੱਚ ਅਮਨ ਬਹਾਲ ਇਸਤੋਂ ਬਾਦ, ਸਮੂਏਲ ਨੇ ਇੱਕ ਖਾਸ ਪੱਥਰ ਲੈ ਕੇ ਮਿਸਫ਼ਾਹ ਅਤੇ ਸ਼ੇਨ ਦੇ ਵਿੱਚਕਾਰ ਖੜ੍ਹਾ ਕੀਤਾ। ਇਸਦਾ ਨਾਮ ਉਸ ਨੇ ਅਬਨ-ਅਜ਼ਰ ਮਦਦ ਦਾ ਪੱਥਰ ਰੱਖਿਆ। ਇਹ ਸਭ ਉਸ ਨੇ ਇਸ ਲਈ ਕੀਤਾ ਤਾਂ ਜੋ ਲੋਕ ਪਰਮੇਸ਼ੁਰ ਦੀ ਕਰਨੀ ਨੂੰ ਯਾਦ ਰੱਖਣ। ਅਤੇ ਸਮੂਏਲ ਨੇ ਆਖਿਆ, “ਇੱਥੋਂ ਤੀਕ ਯਹੋਵਾਹ ਨੇ ਸਾਡੀ ਸਹਾਇਤਾ ਕੀਤੀ ਹੈ।”"
12 Aí Samuel pegou uma pedra, pôs entre Mispa e Sem e disse: — Até aqui o Por isso deu a ela o nome de Ebenézer .
13 ਫ਼ਲਿਸਤੀਆਂ ਦੀ ਹਾਰ ਹੋਈ ਤਾਂ ਫ਼ਿਰ ਉਹ ਕਦੇ ਇਸਰਾਏਲ ਦੀ ਧਰਤੀ ਤੇ ਨਾ ਵੜੇ। ਸਮੂਏਲ ਦੇ ਜੀਵਨ ਕਾਲ ਤੱਕ ਯਹੋਵਾਹ ਫ਼ਲਿਸਤੀਆਂ ਦੇ ਵਿਰੁੱਧ ਹੀ ਰਿਹਾ।"
13 Assim os filisteus foram derrotados, e o Senhor Deus não deixou que eles invadissem a terra de Israel enquanto Samuel viveu.
14 ਫ਼ਲਿਸਤੀਆਂ ਨੇ ਅਕਰੋਨ ਅਤੇ ਗਥ ਵਿੱਚਲੇ ਇਲਾਕੇ ਦੇ ਸਾਰੇ ਇਸਰਾਏਲੀ ਨਗਰ ਲੈ ਲਈ ਸਨ। ਪਰ ਇਸਰਾਏਲੀਆਂ ਨੇ ਇਨ੍ਹਾਂ ਨਗਰਾਂ ਨੂੰ ਇਨ੍ਹਾਂ ਦੇ ਆਲੇ-ਦੁਆਲੇ ਦੀ ਜ਼ਮੀਨ ਸਮੇਤ ਵਾਪਸ ਜਿੱਤ ਲਿਆ। ਇਸਰਾਏਲ ਅਤੇ ਅਮੋਰੀਆਂ ਵਿੱਚਕਾਰ ਅਮਨ ਹੋ ਗਿਆ।"
14 Todas as cidades que os filisteus haviam tomado, desde Ecrom até Gate, foram devolvidas ao povo de Israel. Dessa maneira os israelitas receberam de volta toda a sua terra. E também houve paz entre os israelitas e os amorreus.
15 ਜਦੋਂ ਤੀਕ ਸਮੂਏਲ ਜਿਉਂਦਾ ਰਿਹਾ ਇਸਰਾਏਲ ਦਾ ਨਿਆਉਂ ਕਰਦਾ ਰਿਹਾ।"
15 Até o fim da sua vida Samuel foi chefe e juiz do povo de Israel.
16 ਉਹ ਹਰ ਵਰ੍ਹੇ ਦੇਸ਼ ਦਾ ਦੌਰਾ ਕਰਦਾ। ਅਤੇ ਬੈਤੇਲ, ਗਿਲਗਾਲ ਅਤੇ ਮਿਸਫ਼ਾਹ ਵਿੱਚ ਫ਼ੇਰੀ ਕਰਦਾ। ਇੰਝ ਉਸ ਨੇ ਇਸਰਾਏਲ ਦੀਆਂ ਇਨ੍ਹਾਂ ਸਾਰੀਆਂ ਥਾਵਾਂ ਉੱਪਰ ਨਿਆਉਂ ਅਤੇ ਰਾਜ ਕੀਤਾ।"
16 Todos os anos ele ia a Betel, Gilgal e Mispa e nesses lugares resolvia as questões que o povo lhe apresentava.
17 ਪਰ ਸਮੂਏਲ ਦਾ ਘਰ ਰਾਮਾਹ ਵਿੱਚ ਸੀ ਇਸ ਲਈ ਅਖੀਰ ਉਹ ਰਾਮਾਹ ਨੂੰ ਜ਼ਰੂਰ ਪਰਤਦਾ ਅਤੇ ਉਸ ਸ਼ਹਿਰ ਵਿੱਚੋਂ ਸਮੂਏਲ ਇਸਰਾਏਲ ਵਿੱਚ ਰਾਜ ਅਤੇ ਨਿਆਉਂ ਕਰਦਾ ਅਤੇ ਉੱਥੇ ਰਾਮਾਹ ਵਿੱਚ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।"
17 Depois voltava para a sua casa na cidade de Ramá, onde também era juiz. E em Ramá Samuel construiu um altar para Deus, o Senhor .

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Samuel 7, comparar traduções ou montar um estudo — tudo direto pelo WhatsApp.