1 Samuel 8
Punjabi Bible (GL_PUNJABI) vs VC
VC Versão Católica
1 ਇਸਰਾਏਲ ਦੀ ਪਾਤਸ਼ਾਹ ਲਈ ਮੰਗ ਜਦੋਂ ਸਮੂਏਲ ਬੁੱਢਾ ਹੋ ਗਿਆ ਤਾਂ ਉਸ ਨੇ ਇਸਰਾਏਲ ਉੱਪਰ ਨਿਆਉਂ ਕਰਨ ਲਈ ਆਪਣੇ ਪੁੱਤਰਾਂ ਨੂੰ ਠਹਿਰਾਇਆ।"
1 Samuel, tendo envelhecido, estabeleceu os seus filhos juízes de Israel.
2 ਸਮੂਏਲ ਦੇ ਜੇਠੇ ਪੁੱਤਰ ਦਾ ਨਾਉਂ ਯੋਏਲ ਸੀ ਅਤੇ ਦੂਜੇ ਪੁੱਤਰ ਦਾ ਅੱਬਿਯਾਹ। ਯੋਏਲ ਅਤੇ ਅੱਬਿਯਾਹ ਬਏਰਸ਼ਬਾ ਵਿੱਚ ਨਿਆਉਂ ਕਰਦੇ ਸਨ।"
2 Seu filho primogênito chamava-se Joel, e o segundo Abia; e julgavam em Bersabéia.
3 ਪਰ ਸਮੂਏਲ ਦੇ ਪੁੱਤਰ ਉਸ ਦੇ ਵਾਂਗ ਨਾ ਰਹੇ। ਯੋਏਲ ਅਤੇ ਅੱਬਿਯਾਹ ਨੇ ਰਿਸ਼ਵਤਾਂ ਲਈਆਂ ਅਤੇ ਅਦਾਲਤ ਵਿੱਚ ਆਪਣੇ ਨਿਆਂ ਬਦਲ ਦਿੰਦੇ ਸਨ। ਉਹ ਅਦਾਲਤ ਵਿੱਚ ਲੋਕਾਂ ਨਾਲ ਧੋਖਾ ਕਰਦੇ ਸਨ।"
3 Os filhos de Samuel, porém, não seguiram as suas pisadas, mas deixaram-se arrastar pela cobiça, recebendo presentes e violando o direito.
4 ਤਾਂ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੇ ਇਕੱਠੇ ਹੋਕੇ ਇੱਕ ਸਭਾ ਕੀਤੀ ਅਤੇ ਉਹ ਸਮੂਏਲ ਨੂੰ ਮਿਲਣ ਲਈ ਰਾਮਾਹ ਵਿੱਚ ਗਏ।"
4 Todos os anciãos de Israel vieram em grupo ter com Samuel em Ramá,
5 ਬਜ਼ੁਰਗਾਂ ਨੇ ਸਮੂਏਲ ਨੂੰ ਕਿਹਾ, “ਤੂੰ ਹੁਣ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਸਹੀ ਮਾਰਗ ਉੱਤੇ ਨਹੀਂ ਚੱਲ ਰਹੇ, ਉਹ ਤੇਰੇ ਨਕਸ਼ੇ ਕਦਮਾਂ ਉੱਤੇ ਨਹੀਂ ਚੱਲਦੇ ਸੋ ਸਾਨੂੰ ਕੋਈ ਅਜਿਹਾ ਬਾਦਸ਼ਾਹ ਦੇ ਜੋ ਬਾਕੀ ਕੌਮਾਂ ਵਾਂਗ ਸਾਡੇ ਉੱਤੇ ਰਾਜ ਕਰ ਸੱਕੇ।”"
5 e disseram-lhe: Estás velho e teus filhos não seguem as tuas pisadas. Dá-nos um rei que nos governe, como o têm todas as nações.
6 ਉਨ੍ਹਾਂ ਬਜ਼ੁਰਗਾਂ ਨੇ ਜੋ ਇਹ ਆਖਿਆ ਕਿ ਸਾਨੂੰ ਕੋਈ ਅਜਿਹਾ ਪਾਤਸ਼ਾਹ ਦੇ ਜੋ ਸਾਡਾ ਨਿਆਉਂ ਕਰੇ ਤਾਂ ਸਮੂਏਲ ਨੇ ਇਸ ਨੂੰ ਦੁਰਵਿੱਚਾਰ ਸਮਝਿਆ ਤਾਂ ਸਮੂਏਲ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ।"
6 Estas palavras: Dá-nos um rei que nos governe, desagradaram a Samuel, que se pôs em oração diante do Senhor.
7 ਯਹੋਵਾਹ ਨੇ ਸਮੂਏਲ ਨੂੰ ਕਿਹਾ, “ਤੂੰ ਉਹੀ ਕਰ ਜੋ ਤੈਨੂੰ ਲੋਕੀ ਆਖਦੇ ਹਨ। ਉਨ੍ਹਾਂ ਨੇ ਤੈਨੂੰ ਰੱਦ ਨਹੀਂ ਕੀਤਾ ਸਗੋਂ ਉਨ੍ਹਾਂ ਨੇ ਮੈਨੂੰ ਰੱਦ ਕੀਤਾ ਹੈ। ਇਸਦਾ ਮਤਲਬ ਉਹ ਮੈਨੂੰ ਆਪਣਾ ਪਾਤਸ਼ਾਹ ਨਹੀਂ ਠਹਿਰਾਉਣਾ ਚਾਹੁੰਦੇ।"
7 O Senhor disse-lhe: Ouve a voz do povo em tudo o que te disseram. Não é a ti que eles rejeitam, mas a mim, pois já não querem que eu reine sobre eles.
8 ਉਹ ਮੇਰੇ ਖਿਲਾਫ਼ ਉਹੀ ਗੱਲਾਂ ਕਰ ਰਹੇ ਹਨ ਜੋ ਉਹ ਮੇਰੇ ਉਨ੍ਹਾਂ ਨੇ ਮਿਸਰ ਤੋਂ ਬਾਹਰ ਕੱਢਣ ਦੇ ਦਿਨ ਤੋਂ ਕਰਦੇ ਆ ਰਹੇ ਹਨ। ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਹੋਰਨਾਂ ਦੇਵਤਿਆਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੀ ਉਪਾਸਨਾ ਕੀਤੀ। ਹੁਣ ਉਹ ਉਹੀ ਤੇਰੇ ਨਾਲ ਕਰ ਰਹੇ ਹਨ।"
8 Fazem contigo como sempre o têm feito comigo, desde o dia em que os tirei do Egito até o presente: abandonam-me para servir a deuses estranhos.
9 ਇਸ ਲਈ ਤੂੰ ਉਨ੍ਹਾਂ ਦੀ ਸੁਣ ਅਤੇ ਉਹੀ ਕਰ ਜੋ ਉਹ ਕਹਿੰਦੇ ਹਨ ਪਰ ਤੂੰ ਉਨ੍ਹਾਂ ਨੂੰ ਖਬਰਦਾਰ ਕਰ ਦੇ। ਉਨ੍ਹਾਂ ਨੂੰ ਦੱਸ ਕਿ ਜਿਹੜਾ ਪਾਤਸ਼ਾਹ ਉਨ੍ਹਾਂ ਉੱਪਰ ਰਾਜ ਕਰੇਗਾ ਉਸੀ ਡੌਲ-ਚਾਲ ਕਿਹੋ ਜਿਹੀ ਹੋਵੇਗੀ!”"
9 Atende-os, agora; mas declara-lhes solenemente, dando-lhes a conhecer os direitos do rei que reinará sobre eles.
10 ਉਨ੍ਹਾਂ ਲੋਕਾਂ ਨੇ ਪਾਤਸ਼ਾਹ ਦੀ ਮੰਗ ਕੀਤੀ ਤਾਂ ਸਮੂਏਲ ਨੂੰ ਉਨ੍ਹਾਂ ਨੂੰ ਉਹ ਸਭ ਕੁਝ ਕਿਹਾ ਜੋ ਉਸ ਨੂੰ ਯਹੋਵਾਹ ਨੇ ਆਖਿਆ ਸੀ।"
10 Referiu Samuel todas as palavras do Senhor ao povo que reclamava um rei:
11 ਸਮੂਏਲ ਨੇ ਕਿਹਾ, “ਜੇਕਰ ਤੁਹਾਡੇ ਉੱਪਰ ਜੋ ਹੋਰ ਪਾਤਸ਼ਾਹ ਆਵੇਗਾ ਉਹ ਤੁਹਾਡੇ ਉੱਪਰ ਇੰਝ ਰਾਜ ਕਰੇਗਾ: ਉਹ ਤੁਹਾਡੇ ਕੋਲੋਂ ਤੁਹਾਡੇ ਪੁੱਤਰ ਖੋਹ ਲਵੇਗਾ ਅਤੇ ਉਨ੍ਹਾਂ ਨੂੰ ਆਪਣੀ ਸੇਵਾ ਕਰਨ ਲਈ ਮਜ਼ਬੂਰ ਕਰੇਗਾ। ਉਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਅਤੇ ਉਨ੍ਹਾਂ ਨੂੰ ਆਪਣੇ ਰੱਥਾਂ ਦੇ ਲਈ ਅਤੇ ਆਪਣੇ ਘੁੜ-ਸਵਾਰ ਬਣਾਕੇ ਲੜਨ ਲਈ ਮਜ਼ਬੂਰ ਕਰੇਗਾ। ਤੁਹਾਡੇ ਪੁੱਤਰ ਪਾਤਸ਼ਾਹ ਦੇ ਰੱਥ ਦੇ ਅੱਗੇ ਉਸ ਦੇ ਰੱਖਵਾਲੇ ਬਣਕੇ ਉਸਦੀ ਰਾਖੀ ਕਰਦੇ ਉਸ ਦੇ ਅੱਗੇ-ਅੱਗੇ ਭੱਜਣਗੇ।"
11 Eis, disse ele, como vos há de tratar o vosso rei: tomará os vossos filhos para os seus carros e sua cavalaria, ou para correr diante do seu carro.
12 “ਪਾਤਸ਼ਾਹ ਉਨ੍ਹਾਂ ਨੂੰ ਸਿਪਾਹੀ ਬਣਨ ਲਈ ਮਜ਼ਬੂਰ ਕਰੇਗਾ। ਉਨ੍ਹਾਂ ਵਿੱਚੋਂ ਕੁਝ 1,000 ਮਨੁੱਖਾਂ ਦੇ ਉੱਪਰ ਅਫ਼ਸਰ ਲੱਗਣਗੇ ਅਤੇ ਕੁਝ 50 ਦੇ ਉੱਪਰ। “ਤੁਹਾਡੇ ਕੁਝ ਪੁੱਤਰਾਂ ਤੋਂ ਪਾਤਸ਼ਾਹ ਹੱਲ ਚਲਵਾਏਗਾ ਅਤੇ ਵਾਢੀ ਕਰਵਾਏਗਾ। ਕੁਝ ਤੁਹਾਡੇ ਪੁੱਤਰਾਂ ਨੂੰ ਪਾਤਸ਼ਾਹ ਔਜ਼ਾਰ ਬਨਾਉਣ ਦਾ ਹੁਕਮ ਦੇਵੇਗਾ ਤਾਂ ਜੋ ਉਹ ਸ਼ਸਤਰ ਜੰਗ ਵਿੱਚ ਵਰਤੇ ਜਾਣ ਅਤੇ ਉਨ੍ਹਾਂ ਨੂੰ ਉਹ ਆਪਣੇ ਰੱਥ ਲਈ ਕਈ ਕੁਝ ਬਨਾਉਣ ਲਈ ਮਜ਼ਬੂਰ ਕਰੇਗਾ।"
12 Fará deles chefes de mil e chefes de cinqüenta, empregá-los-á em suas lavouras e em suas colheitas, na fabricação de suas armas de guerra e de seus carros.
13 “ਪਾਤਸ਼ਾਹ ਤੁਹਾਡੀਆਂ ਸਾਰੀਆਂ ਧੀਆਂ ਤੁਹਾਡੇ ਕੋਲੋਂ ਲੈ ਲਵੇਗਾ। ਤੁਹਾਡੀਆਂ ਕੁਝ ਧੀਆਂ ਨੂੰ ਉਹ ਆਪਣੇ ਲਈ ਇਤਰ ਬਨਾਉਣ ਦਾ ਹੁਕਮ ਦੇਵੇਗਾ ਅਤੇ ਕੁਝ ਨੂੰ ਸੇਵਕਾਂ ਦਾਸੀਆਂ ਵਾਲੇ ਕੰਮ ਰੋਟੀ ਬਨਾਉਣ ਤੇ ਦੇਖ-ਰੇਖ ਕਰਨ ਦੇ ਕੰਮ ਕਰਨ ਨੂੰ ਮਜ਼ਬੂਰ ਕਰੇਗਾ।"
13 Fará de vossas filhas suas perfumistas, cozinheiras e padeiras.
14 “ਪਾਤਸ਼ਾਹ ਤੁਹਾਡੀਆਂ ਸਭ ਤੋਂ ਵੱਧੀਆਂ ਪੈਲੀਆਂ, ਦਾਖਾਂ ਦੇ ਬਾਗ਼ ਅਤੇ ਜੈਤੂਨ ਦੇ ਬੇਲੇ ਨੂੰ ਤੁਹਾਡੇ ਕੋਲੋਂ ਲੈ ਲਵੇਗਾ। ਉਹ ਤੁਹਾਡੇ ਕੋਲੋਂ ਇਹ ਸਭ ਕੁਝ ਲੈ ਕੇ ਆਪਣੇ ਅਫ਼ਸਰਾਂ ਨੂੰ ਦੇ ਦੇਵੇਗਾ।"
14 Tomará também o melhor de vossos campos, de vossas vinhas e de vossos olivais, e dá-los-á aos seus servos.
15 ਉਹ ਤੁਹਾਡੇ ਅਨਾਜ ਅਤੇ ਅੰਗੂਰਾਂ ਦਾ ਦਸਵੰਧ ਤੁਹਾਡੇ ਕੋਲੋਂ ਲੈ ਲਵੇਗਾ। ਅਤੇ ਇਹ ਵਸਤਾਂ ਉਹ ਆਪਣੇ ਸੇਵਕਾਂ ਅਤੇ ਅਫ਼ਸਰਾਂ ਨੂੰ ਵੰਡ ਦੇਵੇਗਾ।"
15 Tomará também o dízimo de vossas semeaduras e de vossas vinhas para dá-los aos seus eunucos e aos seus servos.
16 “ਇਹ ਪਾਤਸ਼ਾਹ ਤੁਹਾਡੇ ਮਰਦਾਂ ਅਤੇ ਔਰਤਾਂ ਨੂੰ ਆਪਣੇ ਦਾਸ ਬਣਾਵੇਗਾ। ਉਹ ਤੁਹਾਡੇ ਸਭ ਤੋਂ ਵੱਧੀਆਂ ਨਸਲ ਦੇ ਜਾਨਵਰ ਅਤੇ ਖੋਤੇ ਤੁਹਾਡੇ ਕੋਲੋਂ ਲੈ ਕੇ ਉਨ੍ਹਾਂ ਨੂੰ ਆਪਣੇ ਕੰਮ ਵਿੱਚ ਲਿਆਵੇਗਾ।"
16 Tomará também vossos servos e vossas servas, vossos melhores bois e vossos jumentos, para empregá-los no seu trabalho.
17 ਉਹ ਤੁਹਾਡੇ ਇੱਜੜਾਂ ਦੇ ਦਸਵੰਧ ਲੈ ਲਵੇਗਾ। “ਫ਼ੇਰ ਤੁਸੀਂ ਖੁਦ ਹੀ ਪਾਤਸ਼ਾਹ ਦੇ ਗੁਲਾਮ ਬਣ ਜਾਵੋਂਗੇ।"
17 Tomará ainda o dízimo de vossos rebanhos, e vós mesmos sereis seus escravos.
18 ਅਤੇ ਜਦੋਂ ਉਹ ਵਕਤ ਆਵੇਗਾ ਤਾਂ ਤੁਸੀਂ ਦੁਹਾਈ ਦੇ ਦੇਕੇ ਰੋਵੋਂਗੇ ਕਿ ਅਸੀਂ ਕਿਸ ਨੂੰ ਪਾਤਸ਼ਾਹ ਚੁਣਿਆ ਪਰ ਉਸ ਵਕਤ ਯਹੋਵਾਹ ਤੁਹਾਡੀ ਇੱਕ ਵੀ ਨਹੀਂ ਸੁਣੇਗਾ।”"
18 E no dia em que clamardes ao Senhor por causa do rei, que vós mesmos escolhestes, o Senhor não vos ouvirá.
19 ਪਰ ਲੋਕਾਂ ਨੇ ਸਮੂਏਲ ਦੀ ਇੱਕ ਨਾ ਸੁਣੀ। ਉਨ੍ਹਾਂ ਕਿਹਾ, “ਨਹੀਂ! ਸਾਨੂੰ ਆਪਣੇ ਲਈ ਨਵਾਂ ਸ਼ਾਸਕ ਚਾਹੀਦਾ ਹੈ, ਜੋ ਸਾਡੇ ਉੱਤੇ ਰਾਜ ਕਰ ਸੱਕੇ।"
19 O povo recusou ouvir a voz de Samuel. Não, disseram eles; é preciso que tenhamos um rei!
20 ਫ਼ਿਰ ਅਸੀਂ ਵੀ ਸਾਰੀਆਂ ਕੌਮਾਂ ਵਰਗੇ ਹੋ ਜਾਵਾਂਗੇ। ਸਾਡਾ ਪਾਤਸ਼ਾਹ ਸਾਡੇ ਅੱਗੇ-ਅੱਗੇ ਤੁਰੇ, ਜੋ ਸਾਡੇ ਲਈ ਲੜ ਸੱਕੇ।”"
20 Queremos ser como todas as outras nações; o nosso rei nos julgará, marchará à nossa frente e será nosso chefe na guerra.
21 ਸਮੂਏਲ ਨੇ ਉਨ੍ਹਾਂ ਨੂੰ ਧਿਆਨ ਨਾਲ ਸੁਣਿਆ ਅਤੇ ਫ਼ਿਰ ਉਸ ਨੇ ਉਨ੍ਹਾਂ ਦੇ ਸ਼ਬਦ ਯਹੋਵਾਹ ਅੱਗੇ ਦੁਹਰਾਏ।"
21 Samuel ouviu todas as palavras do povo e referiu-as ao Senhor.
22 ਯਹੋਵਾਹ ਨੇ ਆਖਿਆ, “ਤੂੰ ਉਨ੍ਹਾਂ ਦਾ ਕਹਿਣਾ ਮੰਨ ਅਤੇ ਉਨ੍ਹਾਂ ਨੂੰ ਨਵਾਂ ਪਾਤਸ਼ਾਹ ਦੇ।” ਤਦ ਸਮੂਏਲ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਠੀਕ ਹੈ ਤੁਹਾਨੂੰ ਨਵਾਂ ਪਾਤਸ਼ਾਹ ਮਿਲੇਗਾ ਹੁਣ, ਤੁਸੀਂ ਸਾਰੇ ਲੋਕ ਆਪੋ-ਆਪਣੇ ਘਰੀਂ ਜਾਵੋ।”"
22 E respondeu-lhe o Senhor: Ouve-os; dá-lhes um rei. Samuel disse aos israelitas: Volte cada um para a sua cidade.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Samuel 8, comparar traduções ou montar um estudo — tudo direto pelo WhatsApp.