1 Timóteo 1

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।"
1 Paulo, apóstolo de Jesus Cristo, segundo o mandado de Deus, nosso Salvador, e do Senhor Jesus Cristo, esperança nossa,
2 ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਵਿੱਚ ਇੱਕ ਸੱਚੇ ਪੁੱਤਰ ਵਰਗਾ ਹੈ। ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ ਮਿਲਦੀ ਰਹੇ।"
2 A Timóteo meu verdadeiro filho na fé: Graça, misericórdia e paz da parte de Deus nosso Pai, e da de Cristo Jesus, nosso Senhor.
3 ਝੂਠੇ ਉਪਦੇਸ਼ ਬਾਰੇ ਚੇਤਾਵਨੀ ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ।"
3 Como te roguei, quando parti para a macedônia, que ficasses em Éfeso, para advertires a alguns, que não ensinem outra doutrina,
4 ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹੜੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪੱਤ੍ਰੀਆਂ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖੜ੍ਹਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ।"
4 Nem se dêem a fábulas ou a genealogias intermináveis, que mais produzem questões do que edificação de Deus, que consiste na fé; assim o faço agora.
5 ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।"
5 Ora, o fim do mandamento é o amor de um coração puro, e de uma boa consciência, e de uma fé não fingida.
6 ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚੱਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹੜੀਆਂ ਨਿਕਾਰਥਕ ਹਨ।"
6 Do que, desviando-se alguns, se entregaram a vãs contendas;
7 ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪੱਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।"
7 Querendo ser mestres da lei, e não entendendo nem o que dizem nem o que afirmam.
8 ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਸਹੀ ਢੰਗ ਨਾਲ ਸ਼ਰ੍ਹਾ ਦੀ ਵਰਤੋਂ ਕਰਦਾ ਹੈ ਤਾਂ ਸ਼ਰ੍ਹਾ ਚੰਗੀ ਹੈ।"
8 Sabemos, porém, que a lei é boa, se alguém dela usa legitimamente;
9 ਅਸੀਂ ਇਹ ਵੀ ਜਾਣਦੇ ਹਾਂ ਕਿ ਸ਼ਰ੍ਹਾ ਚੰਗੇ ਲੋਕਾਂ ਲਈ ਨਹੀਂ ਬਣਾਈ ਗਈ। ਸਗੋਂ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਸ਼ਰ੍ਹਾ ਦੇ ਵਿਰੁੱਧ ਹਨ ਅਤੇ ਉਨ੍ਹਾਂ ਲੋਕਾਂ ਲਈ ਜਿਹੜੇ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹਨ। ਸ਼ਰ੍ਹਾ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹਨ, ਉਨ੍ਹਾਂ ਲਈ ਜੋ ਪਾਪੀ ਹਨ, ਉਨ੍ਹਾਂ ਲਈ ਜਿਹੜੇ ਅਪਵਿੱਤਰ ਹਨ, ਉਨ੍ਹਾਂ ਲਈ ਜਿਹੜੇ ਮਜ਼ਹਬ ਦੇ ਖਿਲਾਫ਼ ਹਨ, ਉਨ੍ਹਾਂ ਲਈ ਜਿਹੜੇ ਆਪਣੇ ਮਾਤਾ ਪਿਤਾ ਨੂੰ ਮਾਰਦੇ ਹਨ, ਖੂਨੀਆਂ ਲਈ,"
9 Sabendo isto, que a lei não é feita para o justo, mas para os injustos e obstinados, para os ímpios e pecadores, para os profanos e irreligiosos, para os parricidas e matricidas, para os homicidas,
10 ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।"
10 Para os devassos, para os sodomitas, para os roubadores de homens, para os mentirosos, para os perjuros, e para o que for contrário à sã doutrina,
11 ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।"
11 Conforme o evangelho da glória de Deus bem-aventurado, que me foi confiado.
12 ਪਰਮੇਸ਼ੁਰ ਦੀ ਦਯਾ ਲਈ ਧੰਨਵਾਦ ਮੈਂ ਮਸੀਹ ਯਿਸੂ, ਸਾਡੇ ਪ੍ਰਭੂ, ਦਾ ਧੰਨਵਾਦ ਕਰਦਾ ਹਾਂ ਕਿਉਂ ਕਿ ਉਸ ਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ।"
12 E dou graças ao que me tem confortado, a Cristo Jesus Senhor nosso, porque me teve por fiel, pondo-me no ministério;
13 ਅਤੀਤ ਵਿੱਚ, ਮੈਂ ਮਸੀਹ ਦੇ ਵਿਰੁੱਧ ਬੋਲਦਾ ਸਾਂ ਤੇ ਉਸ ਨੂੰ ਸਤਾਇਆ ਅਤੇ ਮੈਂ ਉਸ ਨੂੰ ਦੁੱਖ ਪਹੁੰਚਾਇਆ। ਪਰ ਪਰਮੇਸ਼ੁਰ ਨੇ ਮੈਨੂੰ ਆਪਣੀ ਕਿਰਪਾ ਦਿਤੀ ਕਿਉਂਕਿ ਮੈਂ ਨਹੀਂ ਜਾਣਦਾ ਸੀ ਕਿ ਮੈਂ ਕੀ ਕਰ ਰਿਹਾ ਸਾਂ। ਇਹ ਗੱਲਾਂ ਮੈਂ ਉਦੋਂ ਕੀਤੀਆਂ ਸਨ ਜਦੋਂ ਮੇਰੇ ਅੰਦਰ ਵਿਸ਼ਵਾਸ ਨਹੀਂ ਸੀ।"
13 A mim, que dantes fui blasfemo, e perseguidor, e injurioso; mas alcancei misericórdia, porque o fiz ignorantemente, na incredulidade.
14 ਪਰ ਸਾਡੇ ਪ੍ਰਭੂ ਦੀ ਕਿਰਪਾ ਮੈਨੂੰ ਪੂਰੀ ਤਰ੍ਹਾਂ ਦਿੱਤੀ ਹੋਈ ਸੀ, ਅਤੇ ਕਿਰਪਾ ਦੇ ਨਾਲ ਵਿਸ਼ਵਾਸ ਅਤੇ ਉਹ ਪਿਆਰ ਆਇਆ ਜੋ ਮਸੀਹ ਯਿਸੂ ਵਿੱਚ ਹੈ।"
14 E a graça de nosso Senhor superabundou com a fé e amor que há em Jesus Cristo.
15 ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।"
15 Esta é uma palavra fiel, e digna de toda a aceitação, que Cristo Jesus veio ao mundo, para salvar os pecadores, dos quais eu sou o principal.
16 ਪਰ ਮੈਨੂੰ ਕਿਰਪਾ ਦਿਤੀ ਗਈ। ਤਾਂ ਜੋ ਮਸੀਹ ਯਿਸੂ ਮੇਰੇ ਵਿੱਚ ਵਿਖਾ ਸੱਕੇ ਕਿ ਉਸਦਾ ਸਬਰ ਅਸੀਮ ਹੈ। ਮਸੀਹ ਨੇ ਆਪਣਾ ਸਬਰ ਮੇਰੇ, ਸਭ ਪਾਪੀਆਂ ਤੋਂ ਗਏ ਗੁਜਰੇ, ਤੇ ਵਿਖਾਇਆ। ਯਿਸੂ ਚਾਹੁੰਦਾ ਸੀ ਕਿ ਮੈਂ ਉਨ੍ਹਾਂ ਲੋਕਾਂ ਲਈ ਇੱਕ ਮਿਸਾਲ ਬਣਾ ਜਿਹੜੇ ਉਸ ਵਿੱਚ ਵਿਸ਼ਵਾਸ ਕਰਦੇ ਹਨ ਅਤੇ ਸਦੀਪਕ ਜੀਵਨ ਪ੍ਰਾਪਤ ਕਰਦੇ ਹਨ।"
16 Mas por isso alcancei misericórdia, para que em mim, que sou o principal, Jesus Cristo mostrasse toda a sua longanimidade, para exemplo dos que haviam de crer nele para a vida eterna.
17 ਉਸ ਬਾਦਸ਼ਾਹ ਨੂੰ ਮਹਿਮਾ ਤੇ ਸਨਮਾਨ ਜਿਹੜਾ ਸਦੀਵੀ ਤੌਰ ਤੇ ਰਾਜ ਕਰਦਾ ਹੈ। ਉਸ ਨੂੰ ਤਬਾਹ ਨਹੀਂ ਕੀਤਾ ਜਾ ਸੱਕਦਾ ਅਤੇ ਨਾ ਹੀ ਦੇਖਿਆ ਜਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਨੂੰ ਹੀ ਸਦਾ ਅਤੇ ਸਦਾ ਲਈ ਸਤਿਕਾਰ ਅਤੇ ਮਹਿਮਾ। ਆਮੀਨ!"
17 Ora, ao Rei dos séculos, imortal, invisível, ao único Deus sábio, seja honra e glória para todo o sempre. Amém.
18 ਤਿਮੋਥਿਉਸ, ਤੁਸੀਂ ਮੇਰੇ ਲਈ ਇੱਕ ਪੁੱਤਰ ਵਾਂਗ ਹੋ। ਮੈਂ ਤੁਹਾਨੂੰ ਆਦੇਸ਼ ਦੇ ਰਿਹਾ ਹਾਂ। ਇਹ ਆਦੇਸ਼ ਉਨ੍ਹਾਂ ਅਗੰਮੀ ਵਾਕਾਂ ਦੇ ਅਨੁਸਾਰ ਹੈ ਜਿਹੜੇ ਅਤੀਤ ਵਿੱਚ ਤੁਹਾਡੇ ਸੰਬੰਧ ਵਿੱਚ ਦੱਸੇ ਗਏ ਸਨ। ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਦੱਸ ਰਿਹਾ ਹਾਂ ਤਾਂ ਜੋ ਤੁਸੀਂ ਉਨ੍ਹਾਂ ਅਗੰਮ ਵਾਕਾਂ ਅਨੁਸਾਰ ਚੱਲੋ ਅਤੇ ਵਿਸ਼ਵਾਸ ਲਈ ਸਫ਼ਲ ਯੁੱਧ ਲੜੋ।"
18 Este mandamento te dou, meu filho Timóteo, que, segundo as profecias que houve acerca de ti, milites por elas boa milícia;
19 ਵਿਸ਼ਵਾਸ ਵਿੱਚ ਸਥਿਰ ਰਹੋ, ਅਤੇ ਉਸ ਦੇ ਆਧਾਰ ਤੇ ਜੀਣ ਜਿਸ ਨੂੰ ਤੁਸੀਂ ਮੰਨੋ ਕਿ ਸਹੀ ਹੈ। ਕੁਝ ਲੋਕਾਂ ਨੇ ਅਜਿਹਾ ਨਹੀਂ ਕੀਤਾ, ਇਸ ਲਈ ਉਹ ਵਿਸ਼ਵਾਸ ਤੋਂ ਡਿੱਗ ਗਏ।"
19 Conservando a fé, e a boa consciência, a qual alguns, rejeitando, fizeram naufrágio na fé.
20 ਹੁਮਿਨਾਯੁਸ ਅਤੇ ਸਿਕੰਦਰ ਉਨ੍ਹਾਂ ਲੋਕਾਂ ਵਿੱਚੋਂ ਹਨ ਜਿਨ੍ਹਾਂ ਨੇ ਇਹ ਕੀਤਾ ਹੈ। ਮੈਂ ਉਨ੍ਹਾਂ ਨੂੰ ਸ਼ੈਤਾਨ ਦੇ ਹਵਾਲੇ ਕਰ ਦਿੱਤਾ ਹੈ ਤਾਂ ਜੋ ਉਹ ਪਰਮੇਸ਼ੁਰ ਦੇ ਖਿਲਾਫ਼ ਬੋਲਣਾ ਨਾ ਸਿੱਖਣਗੇ।"
20 E entre esses foram Himeneu e Alexandre, os quais entreguei a Satanás, para que aprendam a não blasfemar.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Timóteo 1, comparar traduções ou montar um estudo — tudo direto pelo WhatsApp.