1 Timóteo 2
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਆਦਮੀਆ ਤੇ ਔਰਤਾਂ ਲਈ ਕੁਝ ਨਿਰਦੇਸ਼ ਸਭ ਤੋਂ ਪਹਿਲਾਂ, ਮੈਂ ਤੁਹਾਨੂੰ ਸਰਬੱਤ ਲੋਕਾਂ ਲਈ ਪ੍ਰਾਰਥਨਾ ਕਰਨ ਲਈ ਆਖਦਾ ਹਾਂ। ਸਾਰੇ ਲੋਕਾਂ ਲਈ ਪਰਮੇਸ਼ੁਰ ਨਾਲ ਗੱਲ ਕਰੋ। ਉਸ ਕੋਲੋਂ ਉਹ ਚੀਜ਼ਾਂ ਮੰਗੋ ਜਿਹੜੀਆਂ ਲੋਕਾਂ ਨੂੰ ਲੋੜੀਂਦੀਆਂ ਹਨ, ਅਤੇ ਉਸਦਾ ਧੰਨਵਾਦ ਕਰੋ।"
1 Em primeiro lugar peço que sejam feitos orações, pedidos, súplicas e ações de graças a Deus em favor de todas as pessoas.
2 ਰਾਜਿਆਂ ਅਤੇ ਉਨ੍ਹਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਕਰੋ ਜਿਨ੍ਹਾਂ ਕੋਲ ਅਧਿਕਾਰ ਦੀਆਂ ਪਦਵੀਆਂ ਹਨ। ਉਨ੍ਹਾਂ ਆਗੂਆਂ ਲਈ ਪ੍ਰਾਰਥਨਾ ਕਰੋ ਤਾਂ ਜੋ ਅਸੀਂ ਇੱਕ ਅਜਿਹਾ ਜੀਵਨ ਜਿਉਂ ਸੱਕੀਏ ਜੋ ਸ਼ਾਂਤ, ਖਾਮੋਸ਼, ਉਪਾਸਨਾ ਨਾਲ ਭਰਪੂਰ ਅਤੇ ਪਰਮੇਸ਼ੁਰ ਨੂੰ ਸਤਿਕਾਰਦਾ ਹੋਵੇ।"
2 Orem pelos reis e por todos os outros que têm autoridade, para que possamos viver uma vida calma e pacífica, com dedicação a Deus e respeito aos outros.
3 ਇਹ ਚੰਗਾ ਹੈ, ਅਤੇ ਇਹ ਪਰਮੇਸ਼ੁਰ ਸਾਡੇ ਮੁਕਤੀ ਦਾਤਾ ਨੂੰ ਪ੍ਰਸੰਨ ਕਰਦਾ ਹੈ।"
3 Isso é bom, e Deus, o nosso Salvador, gosta disso.
4 ਪਰਮੇਸ਼ੁਰ ਚਾਹੁੰਦਾ ਹੈ ਕਿ ਸਾਰੇ ਲੋਕ ਮੁਕਤ ਹੋ ਸੱਕਣ। ਅਤੇ ਉਹ ਚਾਹੁੰਦਾ ਹੈ ਕਿ ਸਾਰੇ ਲੋਕ ਸੱਚ ਨੂੰ ਜਾਣ ਲੈਣ।"
4 Ele quer que todos sejam salvos e venham a conhecer a verdade.
5 ਪਰਮੇਸ਼ੁਰ ਕੇਵਲ ਇੱਕ ਹੈ। ਅਤੇ ਪਰਮੇਸ਼ੁਰ ਤੱਕ ਪਹੁੰਚਣ ਦਾ ਕੇਵਲ ਇੱਕ ਹੀ ਰਾਹ ਹੈ। ਇਹ ਰਾਹ ਮਸੀਹ ਯਿਸੂ ਰਾਹੀਂ ਹੈ, ਜੋ ਕਿ ਇੱਕ ਇਨਸਾਨ ਹੈ।"
5 Pois existe um só Deus e uma só pessoa que une Deus com os seres humanos — o ser humano Cristo Jesus,
6 ਯਿਸੂ ਨੇ ਲੋਕਾਂ ਦੇ ਪਾਪਾਂ ਦੀ ਕੀਮਤ ਆਪਣੇ ਆਪ ਨੂੰ ਭੇਟਾ ਕਰਕੇ ਅਦਾ ਕੀਤੀ। ਯਿਸੂ ਇਸ ਗੱਲ ਦਾ ਪ੍ਰਮਾਣ ਹੈ ਕਿ ਪਰਮੇਸ਼ੁਰ ਸਮੂਹ ਲੋਕਾਂ ਨੂੰ ਬਚਾਉਣਾ ਚਾਹੁੰਦਾ ਹੈ। ਅਤੇ ਉਹ ਸਹੀ ਸਮੇਂ ਤੇ ਆਇਆ।"
6 que deu a sua vida para que todos fiquem livres dos seus pecados. Esta foi a prova, dada no tempo certo, de que Deus quer que todos sejam salvos.
7 ਇਹੀ ਕਾਰਣ ਹੈ ਜੋ ਉਸ ਨੂੰ ਖੁਸ਼ਖਬਰੀ ਦੇਣ ਲਈ ਚੁਣਿਆ ਗਿਆ। ਇਹੀ ਕਾਰਣ ਹੈ ਕਿ ਮੈਨੂੰ ਰਸੂਲ ਚੁਣਿਆ ਗਿਆ ਸੀ। ਮੈਂ ਸੱਚ ਕਹਿ ਰਿਹਾ ਹਾਂ, ਝੂਠ ਨਹੀਂ ਬੋਲ ਰਿਹਾ। ਮੈਂ ਗੈਰ ਯਹੂਦੀਆਂ ਲਈ ਗੁਰੂ ਦੇ ਤੌਰ ਤੇ ਚੁਣਿਆ ਗਿਆ ਸੀ। ਮੈਂ ਉਨ੍ਹਾਂ ਨੂੰ ਵਿਸ਼ਵਾਸ ਕਰਨ ਅਤੇ ਸੱਚ ਜਾਨਣ ਦੇ ਉਪਦੇਸ਼ ਦਿੰਦਾ ਹਾਂ।"
7 E eu fui escolhido como apóstolo e mestre dos não judeus para anunciar a mensagem da fé e da verdade. Eu não estou mentindo; estou dizendo a verdade.
8 ਆਦਮੀ ਅਤੇ ਔਰਤਾਂ ਲਈ ਖਾਸ ਨਿਰਦੇਸ਼ ਮੈਂ ਚਾਹੁੰਨਾ ਕਿ ਹਰ ਜਗ਼੍ਹਾ ਆਦਮੀ ਪ੍ਰਾਰਥਨਾ ਕਰਨ। ਲੋਕ ਜਿਹੜੇ ਪ੍ਰਾਰਥਨਾ ਵਿੱਚ ਆਪਣੇ ਹੱਥ ਉੱਪਰ ਚੁੱਕਦੇ ਹਨ ਪਵਿੱਤਰ ਹੋਣੇ ਚਾਹੀਦੇ ਹਨ। ਉੱਥੇ ਉਹ ਲੋਕ ਨਹੀਂ ਹੋਣੇ ਚਾਹੀਦੇ ਜਿਹੜੇ ਕ੍ਰੋਧ ਕਰਦੇ ਹਨ ਅਤੇ ਝਗੜਦੇ ਹਨ।"
8 Quero que em todos os lugares os homens orem, homens dedicados a Deus; e que, ao orarem, eles levantem as mãos, sem ódio e sem brigas.
9 ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪੜੇ ਪਾਉਣ ਜਿਹੜੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪੜੇ ਨਹੀਂ ਪਹਿਨਣੇ ਚਾਹੀਦੇ।"
9 Quero também que as mulheres sejam sensatas e usem roupas decentes e simples. Que elas se enfeitem, mas não com penteados complicados, nem com joias de ouro ou de pérolas, nem com roupas caras!
10 ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।"
10 Que se enfeitem com boas ações, como devem fazer as mulheres que dizem que são dedicadas a Deus!
11 ਔਰਤ ਨੂੰ ਖਾਮੋਸ਼ੀ ਨਾਲ ਸੁਣਨ ਅਤੇ ਹਮੇਸ਼ਾ ਮੰਨਣ ਲਈ ਪੂਰੀ ਤਰ੍ਹਾਂ ਤਿਆਰ ਰਹਿਣਾ ਸਿਖਣਾ ਚਾਹੀਦਾ ਹੈ।"
11 As mulheres devem aprender em silêncio e com toda a humildade.
12 ਮੈਂ ਔਰਤ ਨੂੰ ਆਗਿਆ ਨਹੀਂ ਦਿੰਦਾ ਕਿ ਉਹ ਮਰਦ ਨੂੰ ਸਿੱਖਾਵੇ। ਅਤੇ ਮੈਂ ਔਰਤ ਨੂੰ ਮਰਦ ਉਪਰ ਹੁਕਮ ਚਲਾਉਣ ਦੀ ਇਜਾਜ਼ਤ ਨਹੀਂ ਦਿੰਦਾ। ਔਰਤ ਨੂੰ ਖਾਮੋਸ਼ ਰਹਿਣਾ ਚਾਹੀਦਾ ਹੈ।"
12 Não permito que as mulheres ensinem ou tenham autoridade sobre os homens; elas devem ficar em silêncio.
13 ਕਿਉਂਕਿ ਆਦਮ ਨੂੰ ਪਹਿਲਾਂ ਸਾਜਿਆ ਗਿਆ ਸੀ ਅਤੇ ਫ਼ੇਰ ਹੱਵਾਹ ਬਣਾਈ ਗਈ ਸੀ।"
13 Pois Adão foi criado primeiro, e depois Eva.
14 ਇਹ ਵੀ, ਕਿ ਉਹ ਆਦਮ ਨਹੀਂ ਸੀ ਜੋ ਸ਼ੈਤਾਨ ਦੁਆਰਾ ਗੁਮਰਾਹ ਕੀਤਾ ਗਿਆ ਸੀ। ਇਹ ਔਰਤ ਸੀ ਜੋ ਗੁਮਰਾਹ ਕੀਤੀ ਗਈ ਸੀ ਅਤੇ ਪਰਮੇਸ਼ੁਰ ਵੱਲ ਅਵੱਗਿਆਕਾਰੀ ਬਣ ਗਈ।"
14 E não foi Adão quem foi enganado; a mulher é que foi enganada e desobedeceu à lei de Deus.
15 ਪਰ ਔਰਤਾਂ ਨੂੰ ਬੱਚੇ ਪੈਦਾ ਕਰਨ ਦੇ ਆਪਣੇ ਕਾਰਜ ਰਾਹੀਂ ਮੁਕਤੀ ਮਿਲੇਗੀ, ਉਹ ਬਚਾਈਆਂ ਜਾਣਗੀਆਂ ਜੇ ਉਹ ਆਪਣੇ ਵਿਸ਼ਵਾਸ ਵਿੱਚ ਟਿਕੀਆਂ ਰਹਿਣਗੀਆਂ ਅਤੇ ਪਿਆਰ ਅਤੇ ਪਵਿੱਤਰਤਾ ਅਤੇ ਸਹੀ ਢੰਗ ਨਾਲ ਸਵੈ ਉੱਪਰ ਕਾਬੂ ਰੱਖਣਗੀਆਂ।"
15 Mas a mulher será salva tendo filhos se ela, com pureza, continuar na fé, no amor e na dedicação a Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Timóteo 2, comparar traduções ou montar um estudo — tudo direto pelo WhatsApp.