1 Timóteo 3

Punjabi Bible (GL_PUNJABI) vs NVT

Sair da comparação
NVT Nova Versão Transformadora
1 ਕਲੀਸਿਯਾ ਦੇ ਆਗੂ ਜੋ ਮੈਂ ਕਹਿੰਦਾ ਹਾਂ ਉਹ ਸੱਚ ਹੈ; ਜੇ ਕੋਈ ਵਿਅਕਤੀ ਕਲੀਸਿਯਾ ਦਾ ਬਜ਼ੁਰਗ ਬਣਨਾ ਚਾਹੁੰਦਾ ਹੈ ਤਾਂ ਉਹ ਚੰਗਾ ਕੰਮ ਕਰਨਾ ਚਾਹ ਰਿਹਾ ਹੈ।"
1 Esta é uma afirmação digna de confiança: “Se alguém deseja ser bispo, deseja uma tarefa honrosa”.
2 ਬਜ਼ੁਰਗ ਨੂੰ ਇਸ ਹੱਦ ਤੱਕ ਚੰਗਾ ਹੋਣਾ ਚਾਹੀਦਾ ਹੈ ਕਿ ਲੋਕ ਉਸ ਨੂੰ ਹੱਕੀ ਤੌਰ ਤੇ ਗਲਤ ਨਾ ਕਹਿ ਸੱਕਣ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਬਜ਼ੁਰਗ ਨੂੰ ਆਪਣੇ ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ ਅਤੇ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਚੰਗਾ ਹੋਣਾ ਚਾਹੀਦਾ ਹੈ ਤਾਂ ਜੋ ਲੋਕ ਉਸ ਨੂੰ ਇੱਜ਼ਤ ਦੇ ਸੱਕਣ। ਉਸ ਨੂੰ ਹੋਰਨਾਂ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਆਪਣੇ ਘਰ ਵਿੱਚ ਪ੍ਰਵਾਨ ਕਰਨ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਉਹ ਇੱਕ ਚੰਗਾ ਉਪਦੇਸ਼ਕ ਹੋਣਾ ਚਾਹੀਦਾ ਹੈ।"
2 Portanto, o bispo deve ter uma vida irrepreensível. Deve ser marido de uma só mulher, ter autocontrole, viver sabiamente e ter boa reputação. Deve ser hospitaleiro e apto a ensinar.
3 ਉਸ ਨੂੰ ਬਹੁਤੀ ਸ਼ਰਾਬ ਨਹੀਂ ਪੀਣੀ ਚਾਹੀਦੀ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ। ਉਹ ਸ਼ਰੀਫ਼ ਅਤੇ ਅਮਨ ਪਸੰਦ ਹੋਣਾ ਚਾਹੀਦਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜੇ ਪੈਸੇ ਨਾਲ ਪਿਆਰ ਕਰਦਾ ਹੋਵੇ।"
3 Não deve beber vinho em excesso, nem ser violento. Antes, deve ser amável, pacífico e desapegado do dinheiro.
4 ਉਸ ਨੂੰ ਆਪਣੇ ਘਰ ਦਾ ਇੱਕ ਚੰਗਾ ਆਗੂ ਹੋਣਾ ਚਾਹੀਦਾ। ਇਸਦਾ ਅਰਥ ਇਹ ਹੈ ਕਿ ਉਸ ਦੇ ਬੱਚੇ ਪੂਰੀ ਇੱਜ਼ਤ ਨਾਲ ਉਸਦਾ ਆਖਾ ਮੰਨਦੇ ਹੋਣ।"
4 Deve liderar bem a própria família e ter filhos que o respeitem e lhe obedeçam.
5 ਜੇ ਕਿਸੇ ਵਿਅਕਤੀ ਨੂੰ ਆਪਣੇ ਪਰਿਵਾਰ ਦਾ ਆਗੂ ਨਹੀਂ ਬਣਨਾ ਆਉਂਦਾ ਤਾਂ ਉਹ ਪਰਮੇਸ਼ੁਰ ਦੀ ਕਲੀਸਿਯਾ ਦਾ ਧਿਆਨ ਰੱਖਣ ਦੇ ਯੋਗ ਨਹੀਂ ਹੋ ਸੱਕਦਾ।"
5 Pois, se um homem não é capaz de liderar a própria família, como poderá cuidar da igreja de Deus?
6 ਪਰ ਇੱਕ ਬਜ਼ੁਰਗ ਨੂੰ ਨਵਾਂ ਨਿਹਚਾਵਾਨ ਨਹੀਂ ਹੋਣ ਚਾਹੀਦਾ। ਕਿਉਂਕਿ ਜਿਹੜਾ ਇਨਸਾਨ ਨਵਾਂ ਨਿਹਚਾਵਾਨ ਹੈ। ਤਾਂ ਉਹ ਆਪਣੇ ਆਪ ਉੱਪਰ ਗੁਮਾਨ ਕਰ ਸੱਕਦਾ ਹੈ। ਫ਼ੇਰ ਉਹ ਆਪਣੇ ਹੰਕਾਰ ਲਈ ਉਸੇ ਤਰ੍ਹਾਂ ਨਿੰਦਿਆ ਜਾਵੇਗਾ ਜਿਵੇਂ ਸ਼ੈਤਾਨ ਨਿੰਦਿਆ ਗਿਆ ਸੀ।"
6 Não deve ser recém-convertido, pois poderia se tornar orgulhoso, e o diabo o faria cair.
7 ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।"
7 Além disso, os que são de fora devem falar bem dele, para que não seja desacreditado e caia na armadilha do diabo.
8 ਕਲੀਸਿਯਾ ਦੇ ਸਹਾਇਕ ਇਸੇ ਢੰਗ ਨਾਲ, ਜਿਹੜੇ ਆਦਮੀ ਕਲੀਸਿਯਾ ਵਿੱਚ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਦੇ ਹਨ, ਇੱਜ਼ਤ ਦੇ ਭਾਗੀ ਵਿਅਕਤੀ ਹੋਣੇ ਚਾਹੀਦੇ ਹਨ। ਉਨ੍ਹਾਂ ਨੂੰ ਉਹ ਗੱਲਾਂ ਨਹੀਂ ਆਖਣੀਆਂ ਚਾਹੀਦੀਆਂ ਜਿਨ੍ਹਾਂ ਦਾ ਕੋਈ ਅਰਥ ਨਹੀਂ, ਅਤੇ ਉਨ੍ਹਾਂ ਨੂੰ ਆਪਣਾ ਸਮਾਂ ਸ਼ਰਾਬ ਪੀਣ ਵਿੱਚ ਨਹੀਂ ਬਿਤਾਉਣਾ ਚਾਹੀਦਾ। ਉਹ ਅਜਿਹੇ ਵਿਅਕਤੀ ਨਹੀਂ ਹੋਣੇ ਚਾਹੀਦੇ ਜਿਹੜੇ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਹੋਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ।"
8 Da mesma forma, os diáconos devem ser respeitáveis e ter integridade. Não devem beber vinho em excesso, nem se deixar conduzir pela ganância.
9 ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਚੱਲਣਾ ਚਾਹੀਦਾ ਹੈ ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ। ਅਤੇ ਉਨ੍ਹਾਂ ਨੂੰ ਹਮੇਸ਼ਾ ਉਸੇ ਆਧਾਰ ਤੇ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਸਹੀ ਸਮਝਦੇ ਹਨ।"
9 Devem ser comprometidos com o segredo da fé e viver com a consciência limpa.
10 ਤੁਹਾਨੂੰ ਇਨ੍ਹਾਂ ਲੋਕਾਂ ਦੀ ਪਰੱਖ ਪਹਿਲਾਂ ਹੀ ਕਰ ਲੈਣੀ ਚਾਹੀਦੀ ਹੈ। ਜੇ ਤੁਹਾਨੂੰ ਉਨ੍ਹਾਂ ਵਿੱਚ ਕੋਈ ਨੁਕਸ ਦਿਖਾਈ ਨਾ ਦੇਵੇ ਤਾਂ ਉਹ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰ ਸੱਕਦੇ ਹਨ।"
10 Antes de serem nomeados diáconos, é necessário que se faça uma avaliação cuidadosa. Se forem aprovados, então que exerçam a função de diáconos.
11 ਇਸੇ ਤਰ੍ਹਾਂ ਹੀ ਔਰਤਾਂ ਨੂੰ ਵੀ ਹੋਰਨਾਂ ਲੋਕਾਂ ਪਾਸੋਂ ਇੱਜ਼ਤ ਦੇ ਯੋਗ ਹੋਣਾ ਚਾਹੀਦਾ ਹੈ। ਉਹ ਅਜਿਹੀਆਂ ਔਰਤਾਂ ਨਹੀਂ ਹੋਣੀਆਂ ਚਾਹੀਦੀਆਂ ਜਿਹੜੀਆਂ ਦੂਸਰਿਆਂ ਬਾਰੇ ਮੰਦਾ ਬੋਲਦੀਆਂ ਹਨ। ਉਨ੍ਹਾਂ ਨੂੰ ਆਪਣੇ ਆਪ ਉੱਤੇ ਸੰਜਮ ਹੋਣ ਚਾਹੀਦਾ ਹੈ ਅਤੇ ਅਜਿਹੀਆਂ ਔਰਤਾਂ ਬਣਨਾ ਚਾਹੀਦਾ ਹੈ ਜਿਨ੍ਹਾਂ ਉੱਪਰ ਹਰ ਗੱਲੋਂ ਇਤਬਾਰ ਕੀਤਾ ਜਾ ਸੱਕੇ।"
11 De igual modo, as mulheres devem ser respeitáveis e não caluniar ninguém. Devem ter autocontrole e ser fiéis em tudo que fazem.
12 ਜਿਹੜੇ ਆਦਮੀ ਵਿਸ਼ੇਸ਼ ਸਹਾਇਕਾਂ ਵਜੋਂ ਸੇਵਾ ਕਰਨਾ ਚਾਹੁੰਦੇ ਹਨ ਉਨ੍ਹਾਂ ਨੂੰ ਕੇਵਲ ਇੱਕ ਪਤਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੇ ਚੰਗੇ ਆਗੂ ਹੋਣਾ ਚਾਹੀਦਾ ਹੈ।"
12 O diácono deve ser marido de uma só mulher e liderar bem seus filhos e sua casa.
13 ਉਹ ਜਿਹੜੇ ਸਹੀ ਢੰਗ ਨਾਲ ਸੇਵਾ ਕਰਦੇ ਹਨ ਆਪਣੇ ਆਪ ਲਈ ਸਨਮਾਨ ਯੋਗ ਥਾਂ ਬਣਾ ਰਹੇ ਹਨ ਅਤੇ ਉਹ ਮਸੀਹ ਯਿਸੂ ਵਿੱਚ ਆਪਣੇ ਵਿਸ਼ਵਾਸ ਦੀ ਨਿਸ਼ਚਿਤਤਾ ਪਾਉਣਗੇ।"
13 Aqueles que exercerem bem a função de diáconos serão recompensados com o respeito de outros e terão cada vez mais convicção de sua fé em Cristo Jesus.
14 ਸਾਡੀ ਜ਼ਿੰਦਗੀ ਦਾ ਰਹੱਸ ਮੈਨੂੰ ਉਮੀਦ ਹੈ ਕਿ ਮੈਂ ਛੇਤੀ ਹੀ ਤੁਹਾਡੇ ਵੱਲ ਆ ਸੱਕਦਾ ਹਾਂ। ਪਰ ਹੁਣ ਮੈਂ ਤੁਹਾਨੂੰ ਇਹ ਗੱਲਾਂ ਲਿਖ ਰਿਹਾ ਹਾਂ।"
14 Embora espere vê-lo em breve, escrevo-lhe estas coisas agora,
15 ਤਾਂ ਫ਼ੇਰ ਜੇ ਮੈਂ ਤੁਹਾਡੇ ਵੱਲ ਛੇਤੀ ਨਾ ਵੀ ਆ ਸੱਕਿਆ, ਤੁਸੀਂ ਉਨ੍ਹਾਂ ਗੱਲਾਂ ਬਾਰੇ ਜਾਣ ਲਵੋ ਜਿਹੜੀਆਂ ਪਰਮੇਸ਼ੁਰ ਦੇ ਪਰਿਵਾਰ ਵਿੱਚ ਲੋਕਾਂ ਲਈ ਕਰਨੀਆਂ ਜ਼ਰੂਰੀ ਹਨ। ਇਹ ਪਰਿਵਾਰ ਜਿਉਂਦੇ ਜਾਗਦੇ ਪਰਮੇਸ਼ੁਰ ਦੀ ਕਲੀਸਿਯਾ ਹੈ। ਅਤੇ ਪਰਮੇਸ਼ੁਰ ਦੀ ਕਲੀਸਿਯਾ ਸੱਚ ਦਾ ਸਹਾਰਾ ਤੇ ਬੁਨਿਆਦ ਹੈ।"
15 para que, se eu demorar, você saiba como as pessoas devem se comportar na casa de Deus. Ela é a igreja do Deus vivo, coluna e alicerce da verdade.
16 ਬਿਨਾ ਕਿਸੇ ਸ਼ੱਕ, ਸਾਡੀ ਰੱਬੀ ਜ਼ਿੰਦਗੀ ਦਾ ਰਹੱਸ ਮਹਾਨ ਹੈ: ਉਹ ਸਾਨੂੰ ਮਨੁੱਖੀ ਸਰੀਰ ਦੇ ਰੂਪ ਵਿੱਚ ਦਰਸ਼ਾਇਆ ਗਿਆ ਸੀ; ਆਤਮਾ ਨੇ ਇਹ ਪ੍ਰਮਾਣ ਦਿੱਤਾ ਕਿ ਉਹ ਸਹੀ ਸੀ; ਉਸ ਨੂੰ ਦੂਤਾਂ ਨੇ ਦੇਖਿਆ। ਉਸ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਹੋਰਾਂ ਕੌਮਾਂ ਵਿੱਚ ਕੀਤਾ ਗਿਆ; ਦੁਨੀਆਂ ਦੇ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ ਉਸ ਨੂੰ ਪੂਰੀ ਮਹਿਮਾ ਨਾਲ ਸਵਰਗਾਂ ਵਿੱਚ ਲਿਜਾਇਆ ਗਿਆ।"
16 Sem dúvida, este é o grande segredo de nossa fé: Cristo justificado pelo Espírito, visto por anjos, anunciado às nações, crido em todo o mundo e levado para o céu em glória.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Timóteo 3, comparar traduções ou montar um estudo — tudo direto pelo WhatsApp.