1 Timóteo 4

Punjabi Bible (GL_PUNJABI) vs BKJ

Sair da comparação
1 ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।"
1 Ora, o Espírito expressamente diz que, nos últimos tempos, alguns deixarão a fé, dando ouvidos a espíritos enganadores e a doutrinas de demônios,
2 ਉਹ ਉਪਦੇਸ਼ ਉਨ੍ਹਾਂ ਲੋਕਾਂ ਵੱਲੋਂ ਆਉਂਦੇ ਹਨ ਜੋ ਝੂਠੇ ਅਤੇ ਕਪਟੀ ਹਨ। ਉਨ੍ਹਾਂ ਲੋਕਾਂ ਨੇ ਸਹੀ ਅਤੇ ਗਲਤ ਵਿੱਚ ਫ਼ਰਕ ਕਰਨ ਦੀ ਆਪਣੀ ਯੋਗਤਾ ਗੁਆ ਲਈ ਹੈ। ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀ ਅੰਤਰ ਆਤਮਾ ਨੂੰ ਗਰਮ ਲੋਹੇ ਨਾਲ ਸਾੜ ਦਿੱਤਾ ਗਿਆ ਹੋਵੇ।"
2 falando mentiras em hipocrisia, tendo a sua própria consciência cauterizada com ferro quente,
3 ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹੜਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹੜੇ ਲੋਕ ਨਿਹਚਾਵਾਨ ਹਨ ਅਤੇ ਜਿਹੜੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਧੰਨਵਾਦ ਕਰਕੇ ਖਾ ਸੱਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ।"
3 proibindo o casamento e ordenando a abstinência de carnes que Deus criou para ser recebido, com ação de graças, pelos que creem e conhecem a verdade;
4 ਹਰ ਉਹ ਚੀਜ਼ ਜਿਹੜੀ ਪਰਮੇਸ਼ੁਰ ਨੇ ਸਾਜੀ ਹੈ ਚੰਗੀ ਹੈ। ਪਰਮੇਸ਼ੁਰ ਦੀ ਸਾਜੀ ਹੋਈ ਕੋਈ ਵੀ ਚੀਜ਼ ਨਾਮੰਜ਼ੂਰ ਨਹੀਂ ਕਰਨੀ ਚਾਹੀਦੀ ਜੇ ਇਸ ਨੂੰ ਪਰਮੇਸ਼ੁਰ ਦੇ ਧੰਨਵਾਦ ਨਾਲ ਲਿਆ ਜਾਵੇ।"
4 porque toda criatura de Deus é boa, e não há nada que rejeitar, sendo recebido com ações de graças,
5 ਪਰਮੇਸ਼ੁਰ ਦੁਆਰਾ ਸਾਜਿਆ ਹੋਇਆ ਸਭ ਕੁਝ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਬਣ ਜਾਂਦਾ ਹੈ।"
5 porque é santificada pela palavra de Deus e pela oração.
6 ਮਸੀਹ ਯਿਸੂ ਦੇ ਚੰਗੇ ਸੇਵਕ ਬਣੋ ਇਹ ਗੱਲਾਂ ਓਥੋਂ ਦੇ ਭਰਾਵਾਂ ਅਤੇ ਭੈਣਾਂ ਨੂੰ ਦੱਸੋ। ਇਹ ਸਾਬਤ ਕਰ ਦੇਵੇਗਾ ਕਿ ਤੁਸੀਂ ਮਸੀਹ ਯਿਸੂ ਦੇ ਸੱਚੇ ਸੇਵਕ ਹੋ। ਤੁਸੀਂ ਸਾਬਤ ਕਰ ਦੇਵੋਂਗੇ ਕਿ ਤੁਸੀਂ ਵਿਸ਼ਵਾਸ ਦੇ ਬਚਨਾਂ ਦੁਆਰਾ ਅਤੇ ਉਨ੍ਹਾਂ ਸੱਚੇ ਉਪਦੇਸ਼ਾਂ ਦੁਆਰਾ, ਜਿਨ੍ਹਾਂ ਦਾ ਤੁਸੀਂ ਅਨੁਸਰਣ ਕੀਤਾ ਹੈ ਤਕੜੇ ਬਣ ਗਏ ਹੋ।"
6 Propondo estas coisas aos irmãos, serás bom ministro de Jesus Cristo, nutrido com as palavras da fé e da boa doutrina que tens alcançado.
7 ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ।"
7 Todavia, recusa as fábulas profanas e de velhas e exercita-te a ti mesmo em piedade.
8 ਤੁਹਾਡੀ ਸਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿੱਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।"
8 Porque o exercício corporal para pouco aproveita, mas a piedade para todas as coisas é proveitosa, tendo a promessa da vida que agora é, e da que há de vir.
9 ਜੋ ਮੈਂ ਆਖ ਰਿਹਾਂ ਉਹ ਸੱਚ ਹੈ ਅਤੇ ਤੁਹਾਨੂੰ ਇਸ ਨੂੰ ਪੂਰੀ ਤਰ੍ਹਾਂ ਪ੍ਰਵਾਨ ਕਰ ਲੈਣਾ ਚਾਹੀਦਾ ਹੈ।"
9 Esta é uma palavra fiel e digna de toda a aceitação.
10 ਇਹੀ ਕਾਰਣ ਹੈ ਕਿ ਅਸੀਂ ਕੰਮ ਕਰਦੇ ਹਾਂ ਅਤੇ ਸੰਘਰਸ਼ ਕਰਦੇ ਹਾਂ; ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਵਿੱਚ ਆਸ ਰੱਖਦੇ ਹਾਂ। ਉਹ ਸਮੂਹ ਲੋਕਾਂ ਦਾ ਮੁਕਤੀਦਾਤਾ ਹੈ। ਖਾਸ ਤੌਰ ਤੇ ਜਿਹੜੇ ਲੋਕ ਉਸ ਵਿੱਚ ਨਿਹਚਾ ਰੱਖਦੇ ਹਨ।"
10 Porque para isto trabalhamos e sofremos reprovação, porque confiamos no Deus vivo, que é o Salvador de todos os homens, especialmente daqueles que creem.
11 ਹੁਕਮ ਦਿਉ ਅਤੇ ਇਨ੍ਹਾਂ ਗੱਲਾਂ ਦੇ ਉਪਦੇਸ਼ ਦਿਉ।"
11 Ordena estas coisas e ensina-as.
12 ਤੁਸੀਂ ਨੌਜਵਾਨ ਹੋ ਪਰ ਕਿਸੇ ਨੂੰ ਇਸ ਤਰ੍ਹਾਂ ਦਾ ਵਰਤਾਓ ਨਾ ਕਰਨ ਦਿਉ ਜਿਵੇਂ ਤੁਸੀਂ ਮਹੱਤਵਪੂਰਣ ਨਹੀਂ ਹੋ। ਉਨ੍ਹਾਂ ਲਈ ਆਪਣੇ ਭਾਸ਼ਣ ਵਿੱਚ, ਆਪਣੇ ਜ਼ਿੰਦਗੀ ਦੇ ਢੰਗ ਵਿੱਚ, ਆਪਣੇ ਪ੍ਰੇਮ ਵਿੱਚ, ਆਪਣੀ ਨਿਹਚਾ ਵਿੱਚ ਅਤੇ ਆਪਣੇ ਪਵਿੱਤਰ ਜੀਵਨ ਵਿੱਚ ਇੱਕ ਉਦਾਹਰਣ ਬਣੋ।"
12 Ninguém despreze a tua juventude; mas sê tu um exemplo dos fiéis, em palavra, em conversação, em caridade, em espírito, em fé, em pureza.
13 ਲੋਕਾਂ ਨੂੰ ਪੋਥੀ ਦਾ ਪਾਠ ਸੁਣਾਉਂਦੇ ਰਹੋ, ਉਨ੍ਹਾਂ ਨੂੰ ਮਜਬੂਤ ਬਣਾਉ, ਅਤੇ ਉਪਦੇਸ਼ ਦਿਉ। ਜਦੋਂ ਤੱਕ ਮੈਂ ਆਉਂਦਾ ਨਹੀਂ ਇਹ ਗੱਲਾਂ ਕਰੋ।"
13 Até que eu chegue, dedique-se à leitura, à exortação e à doutrina.
14 ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।"
14 Não negligencies o dom que há em ti, o qual te foi dado por profecia, com a imposição das mãos do presbitério.
15 ਇਹ ਗੱਲਾਂ ਕਰਦੇ ਰਹੋ। ਇਨ੍ਹਾਂ ਗੱਲਾਂ ਨੂੰ ਕਰਨ ਲਈ ਆਪਣਾ ਜੀਵਨ ਅਰਪਨ ਕਰ ਦਿਉ। ਫ਼ੇਰ ਸਾਰੇ ਲੋਕ ਵੇਖ ਸੱਕਣਗੇ ਕਿ ਤੁਹਾਡਾ ਆਤਮਕ ਜੀਵਨ ਪ੍ਰਗਤੀ ਕਰ ਰਿਹਾ ਹੈ।"
15 Medita sobre estas coisas, entrega-te a ti mesmo inteiramente a elas, para que o teu aproveitamento apareça a todos.
16 ਆਪਣੇ ਜੀਵਨ ਅਤੇ ਉਪਦੇਸ਼ਾਂ ਵੱਲ ਧਿਆਨ ਦਿਉ। ਉਪਦੇਸ਼ ਦੇਣਾ ਅਤੇ ਸਹੀ ਢੰਗ ਨਾਲ ਰਹਿਣਾ ਜਾਰੀ ਰੱਖੋ। ਫ਼ੇਰ ਤੁਸੀਂ ਆਪਣੇ ਆਪ ਨੂੰ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਸੱਕਦੇ ਹੋਂ, ਜਿਹੜੇ ਤੁਹਾਡੇ ਉਪਦੇਸ਼ ਸੁਣਦੇ ਹਨ।"
16 Tem cuidado de ti mesmo e da doutrina; persevera nelas; porque, fazendo isto, te salvarás, tanto a ti mesmo como aos que te ouvem.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Timóteo 4, comparar traduções ou montar um estudo — tudo direto pelo WhatsApp.