1 Timóteo 5

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਕਿਸੇ ਬਜ਼ੁਰਗ ਨਾਲ ਗੁੱਸੇ ਨਾਲ ਨਾ ਬੋਲੋ ਸਗੋਂ ਉਸ ਨਾਲ ਇੰਝ ਗੱਲ ਕਰੋ ਜਿਵੇਂ ਉਹ ਤੁਹਾਡਾ ਪਿਤਾ ਹੋਵੇ। ਛੋਟਿਆਂ ਨਾਲ ਭਰਾਵਾਂ ਦੀ ਤਰ੍ਹਾਂ ਵਰਤਾਉ ਕਰੋ।"
1 Não repreendas asperamente a um velho, mas admoesta-o como a um pai; aos moços, como a irmãos;
2 ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁੱਧਤਾ ਨਾਲ ਵਿਹਾਰ ਕਰੋ।"
2 às mulheres idosas, como a mães; às moças, como a irmãs, com toda a pureza.
3 ਵਿਧਵਾਵਾਂ ਦਾ ਖਿਆਲ ਰੱਖਣਾ ਕਲੀਸਿਯਾ ਨੂੰ ਉਨ੍ਹਾਂ ਵਿਧਵਾਵਾਂ ਦਾ ਖਿਆਲ ਰੱਖਣਾ ਚਾਹੀਦਾ ਹੈ ਜੋ ਸੱਚਮੁੱਚ ਇੱਕਲੀਆਂ ਹਨ।"
3 Honra as viúvas que são verdadeiramente viúvas.
4 ਪਰ ਜੇ ਕਿਸੇ ਵਿਧਵਾ ਦੇ ਬੱਚੇ ਹਨ ਜਾਂ ਪੋਤਰੇ-ਪੋਤਰੀਆਂ ਹਨ, ਤਾਂ ਜਿਹੜੀ ਗੱਲ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਸਿਖਣੀ ਚਾਹੀਦੀ ਹੈ ਉਹ ਇਹ ਹੈ; ਉਨ੍ਹਾਂ ਨੂੰ ਆਪਣੇ ਖੁਦ ਦੇ ਪਰਿਵਾਰ ਦੇ ਜੀਆਂ ਦਾ ਧਿਆਨ ਰੱਖਕੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਚਾਹੀਦੀ ਹੈ। ਜਦੋਂ ਉਹ ਇਵੇਂ ਕਰਨਗੀਆਂ, ਤਾਂ ਉਹ ਆਪਣੇ ਮਾਪਿਆਂ ਅਤੇ ਬਜ਼ੁਰਗਾਂ ਉੱਤੇ ਉਪਕਾਰ ਕਰ ਰਹੀਆਂ ਹੋਣਗੀਆਂ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।"
4 Mas, se alguma viúva tiver filhos, ou netos, aprendam eles primeiro a exercer piedade para com a sua própria família, e a recompensar seus progenitores; porque isto é agradável a Deus.
5 ਜੇਕਰ ਇੱਕ ਵਿਧਵਾ ਸੱਚਮੁੱਚ ਬਿਨਾ ਕਿਸੇ ਦੇ ਸਹਾਰਿਉਂ ਇੱਕਲੀ ਹੈ, ਤਾਂ ਉਹ ਆਸ ਰੱਖਦੀ ਹੈ ਕਿ ਪਰਮੇਸ਼ੁਰ ਇੱਕਲਾ ਉਸਦੀ ਸਹਾਇਤਾ ਕਰੇਗਾ। ਉਹ ਪਰਮੇਸ਼ੁਰ ਨੂੰ ਸਹਾਇਤਾ ਲਈ ਦਿਨ ਰਾਤ ਪ੍ਰਾਰਥਨਾ ਕਰਨੀ ਜਾਰੀ ਰੱਖਦੀ ਹੈ।"
5 Ora, a que é verdadeiramente viúva e desamparada espera em Deus, e persevera de noite e de dia em súplicas e orações;
6 ਪਰ ਜਿਹੜੀ ਵਿਧਵਾ ਆਪਣੇ ਜੀਵਨ ਨੂੰ ਕੇਵਲ ਆਪਣੀ ਖੁਸ਼ੀ ਲਈ ਬਿਤਾਉਂਦੀ ਹੈ ਉਹ ਜਿਉਂਦੀ ਹੋਈ ਵੀ ਮੁਰਦਾ ਹੈ।"
6 mas a que vive em prazeres, embora viva, está morta.
7 ਉੱਥੋਂ ਦੇ ਨਿਹਚਾਵਾਨਾਂ ਨੂੰ ਇਹ ਕਰਨ ਲਈ ਆਖੋ ਤਾਂ ਜੋ ਕੋਈ ਵੀ ਵਿਅਕਤੀ ਇਹ ਨਾ ਕਹਿ ਸੱਕੇ ਕਿ ਉਹ ਗਲਤ ਕੰਮ ਕਰ ਰਹੇ ਹਨ।"
7 Manda, pois, estas coisas, para que elas sejam irrepreensíveis.
8 ਇੱਕ ਵਿਅਕਤੀ ਨੂੰ ਆਪਣੇ ਸਾਰੇ ਲੋਕਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਖਾਸੱਕਰ, ਉਸ ਨੂੰ ਆਪਣੇ ਪਰਿਵਾਰ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇ ਕੋਈ ਅਜਿਹਾ ਨਹੀਂ ਕਰਦਾ, ਤਾਂ ਉਹ ਸੱਚੇ ਵਿਸ਼ਵਾਸ ਨੂੰ ਨਹੀਂ ਮੰਨਦਾ। ਉਹ ਵਿਅਕਤੀ ਇੱਕ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।"
8 Mas, se alguém não cuida dos seus, e especialmente dos da sua família, tem negado a fé, e é pior que um incrédulo.
9 ਵਿਧਵਾਵਾਂ ਦੀ ਤੁਹਾਡੀ ਸੂਚੀ ਵਿੱਚ ਜੁੜਨ ਲਈ ਉਹ ਸੱਠਾਂ ਵਰ੍ਹਿਆਂ ਦੀ ਜਾਂ ਇਸਤੋਂ ਵਡੇਰੀ ਹੋਣੀ ਚਾਹੀਦੀ ਹੈ। ਉਹ ਆਪਣੇ ਪਤੀ ਦੀ ਵਫ਼ਾਦਾਰ ਰਹੀ ਹੋਣੀ ਚਾਹੀਦੀ ਹੈ।"
9 Não seja inscrita como viúva nenhuma que tenha menos de sessenta anos, e só a que tenha sido mulher de um só marido,
10 ਉਹ ਅਜਿਹੀ ਔਰਤ ਵਜੋਂ ਜਾਣੀ ਜਾਂਦੀ ਹੋਣੀ ਚਾਹੀਦੀ ਹੈ ਜਿਸਨੇ ਚੰਗੇ ਕੰਮ ਕੀਤੇ ਹੋਣ। ਮੇਰਾ ਭਾਵ ਚੰਗੀਆਂ ਗੱਲਾਂ ਹਨ, ਜਿਵੇਂ ਆਪਣੇ ਬੱਚਿਆਂ ਦੀ ਪਰਵਰਿਸ਼ ਕਰਨੀ, ਆਪਣੇ ਘਰ ਆਏ ਓਪਰਿਆਂ ਦੀ ਮਹਿਮਾਨ-ਨਵਾਜ਼ੀ ਕਰਨੀ, ਪਰਮੇਸ਼ੁਰ ਦੇ ਲੋਕਾਂ ਦੇ ਪੈਰ ਧੋਣੇ, ਉਨ੍ਹਾਂ ਦੀ ਸਹਾਇਤਾ ਕਰਨੀ ਜਿਹੜੇ ਮੁਸੀਬਤਾਂ ਵਿੱਚ ਹਨ ਅਤੇ ਆਪਣੇ ਜੀਵਨ ਨੂੰ ਹਰ ਤਰ੍ਹਾਂ ਦੇ ਚੰਗੇ ਕੰਮ ਕਰਨ ਲਈ ਵਰਤਣਾ।"
10 aprovada com testemunho de boas obras, se criou filhos, se exercitou hospitalidade, se lavou os pés aos santos, se socorreu os atribulados, se praticou toda sorte de boas obras.
11 ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।"
11 Mas rejeita as viúvas mais novas, porque, quando se tornam levianas contra Cristo, querem casar-se;
12 ਇਸ ਵਾਸਤੇ ਉਨ੍ਹਾਂ ਦਾ ਨਿਰਨਾ ਹੋਵੇਗਾ। ਕਿਉਂ ਕਿ ਉਨ੍ਹਾਂ ਨੇ ਆਪਣਾ ਪਹਿਲਾ ਵਾਇਦਾ ਨਹੀਂ ਨਿਭਾਇਆ।"
12 tendo já a sua condenação por haverem violado a primeira fé;
13 ਇਹ ਵੀ, ਕਿ ਇਹ ਵਿਧਵਾਵਾਂ ਜਲਦੀ ਹੀ ਇੱਕ ਘਰ ਤੋਂ ਦੂਜੇ ਘਰ ਜਾਕੇ ਆਪਣਾ ਸਮਾਂ ਨਸ਼ਟ ਕਰਨ ਦੀਆਂ ਆਦੀ ਹੋ ਜਾਂਦੀਆਂ ਹਨ। ਉਹ ਦੂਸਰਿਆਂ ਬਾਰੇ ਗੱਲਾਂ ਕਰਦੀਆਂ ਹਨ ਅਤੇ ਦੂਸਰਿਆਂ ਲੋਕਾਂ ਦੀਆਂ ਜ਼ਿੰਦਗੀਆਂ ਵਿੱਚ ਦਖਲ ਦੇਣਾ ਸ਼ੁਰੂ ਕਰ ਦਿੰਦੀਆਂ ਹਨ। ਉਹ ਅਜਿਹੀਆਂ ਗੱਲਾਂ ਆਖਦੀਆਂ ਹਨ ਜਿਹੜੀਆਂ ਉਨ੍ਹਾਂ ਨੂੰ ਨਹੀਂ ਆਖਣੀਆਂ ਚਾਹੀਦੀਆਂ।"
13 e, além disto, aprendem também a ser ociosas, andando de casa em casa; e não somente ociosas, mas também faladeiras e intrigantes, falando o que não convém.
14 ਇਸ ਲਈ ਮੈਂ ਚਾਹੁੰਦਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।"
14 Quero pois que as mais novas se casem, tenham filhos, dirijam a sua casa, e não dêem ocasião ao adversário de maldizer;
15 ਅਸਲ ਵਿੱਚ, ਕੁਝ ਜਵਾਨ ਵਿਧਵਾਵਾਂ ਪਹਿਲਾਂ ਹੀ ਸ਼ੈਤਾਨ ਦਾ ਅਨੁਸਰਣ ਕਰਨ ਲਈ ਮੁੜ ਚੁੱਕੀਆਂ ਹਨ।"
15 porque já algumas se desviaram, indo após Satanás.
16 ਜੇ ਕਿਸੇ ਨਿਹਚਾਵਾਨ ਔਰਤ ਦੇ ਪਰਿਵਾਰ ਵਿੱਚ ਵਿਧਵਾਵਾਂ ਹਨ, ਤਾਂ ਉਸ ਨੂੰ ਖੁਦ ਉਨ੍ਹਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਤਾਂ ਜੋ ਕਲੀਸਿਯਾ ਦੇ ਉਪਰ ਬੋਝ ਨਾ ਹੋਵੇ। ਫ਼ੇਰ ਕਲੀਸਿਯਾ ਉਨ੍ਹਾਂ ਵਿਧਵਾਵਾਂ ਦਾ ਧਿਆਨ ਰੱਖ ਸੱਕੇਗੀ ਜਿਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਦੇਖਭਾਲ ਕਰਨ ਵਾਲਾ ਕੋਈ ਨਹੀ ਹੈ।"
16 Se alguma mulher crente tem viúvas, socorra-as, e não se sobrecarregue a igreja, para que esta possa socorrer as que são verdadeiramente viúvas.
17 ਬਜ਼ੁਰਗ ਅਤੇ ਹੋਰ ਗੱਲਾਂ ਜਿਹੜੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹੜੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹੜੇ ਮਹਾਨ ਇੱਜ਼ਤ ਦੇ ਯੋਗੀ ਹਨ।"
17 Os anciãos que governam bem sejam tidos por dignos de duplicada honra, especialmente os que labutam na pregação e no ensino.
18 ਕਿਉਂਕਿ ਪੋਥੀ ਆਖਦੀ ਹੈ, “ਉਸ ਬਲਦ ਦਾ ਮੂੰਹ ਨਾ ਬੰਨ੍ਹੋ ਜਿਹੜਾ ਗਾਹੁੰਦੇ ਥੱਲੇ ਉੱਤੇ ਕੰਮ ਕਰਦਾ” ਅਤੇ ਪੋਥੀ ਇਹ ਵੀ ਆਖਦੀ ਹੈ, “ਮਜ਼ਦੂਰ ਆਪਣੀ ਮਜਦੂਰੀ ਦੇ ਯੋਗ ਹੈ ।”"
18 Porque diz a Escritura: Não atarás a boca ao boi quando debulha. E: Digno é o trabalhador do seu salário.
19 ਉਸ ਬੰਦੇ ਦੀ ਨਾ ਸੁਣੋ ਜਿਹੜਾ ਇੱਕ ਬਜ਼ੁਰਗ ਉੱਤੇ ਇਲਜ਼ਾਮ ਲਾਉਂਦਾ ਹੈ। ਤੁਹਾਨੂੰ ਉਸ ਬੰਦੇ ਨੂੰ ਸਿਰਫ਼ ਤਾਂ ਹੀ ਸੁਨਣਾ ਚਾਹੀਦਾ ਹੈ ਜੇਕਰ ਦੋ ਜਾਂ ਤਿੰਨ ਬੰਦੇ ਗਵਾਹੀ ਦੇਣ ਕਿ ਬਜ਼ੁਰਗ ਨੇ ਗਲਤ ਕੰਮ ਕੀਤਾ ਹੈ।"
19 Não aceites acusação contra um ancião, senão com duas ou três testemunhas.
20 ਪਾਪੀਆਂ ਨੂੰ ਆਖੋ ਕਿ ਉਹ ਗਲਤ ਕੰਮ ਕਰ ਰਹੇ ਹਨ। ਇਹ ਗੱਲ ਸਾਰੀ ਕਲੀਸਿਯਾ ਦੇ ਸਾਹਮਣੇ ਆਖੋ। ਇਸ ਤਰ੍ਹਾਂ ਹੋਰਾਂ ਨੂੰ ਵੀ ਚੇਤਾਵਨੀ ਮਿਲੇਗੀ।"
20 Aos que vivem no pecado, repreende-os na presença de todos, para que também os outros tenham temor.
21 ਮੈਂ ਤੁਹਾਨੂੰ ਪਰਮੇਸ਼ੁਰ, ਯਿਸੂ ਮਸੀਹ ਅਤੇ ਚੁਣੇ ਹੋਏ ਦੂਤਾਂ ਦੇ ਸਨਮੁੱਖ, ਇਹ ਗੱਲਾਂ ਕਰਨ ਦਾ ਹੁਕਮ ਦਿੰਦਾ ਹਾਂ। ਪਰ ਸੱਚ ਜਾਨਣ ਤੋਂ ਪਹਿਲਾਂ ਲੋਕਾਂ ਬਾਰੇ ਨਿਰਨਾ ਨਾ ਕਰੋ। ਅਤੇ ਇਨ੍ਹਾਂ ਗੱਲਾਂ ਬਾਰੇ ਹਰੇਕ ਨਾਲ ਇੱਕੋ ਜਿਹਾ ਸਲੂਕ ਕਰੋ।"
21 Conjuro-te diante de Deus, e de Cristo Jesus, e dos anjos eleitos, que sem prevenção guardes estas coisas, nada fazendo com parcialidade.
22 ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।"
22 A ninguém imponhas precipitadamente as mãos, nem participes dos pecados alheios; conserva-te a ti mesmo puro.
23 ਤਿਮੋਥਿਉਸ, ਤੁਸੀਂ ਕੇਵਲ ਪਾਣੀ ਹੀ ਪੀਂਦੇ ਰਹੇ ਹੋ। ਇਹ ਗੱਲ ਛੱਡੋ ਰਤਾ ਕੁ ਮੈ ਪੀਓ। ਇਹ ਤੁਹਾਡੇ ਮਿਹਦੇ ਅਤੇ ਤੁਹਾਡੀ ਅਕਸਰ ਹੋਣ ਵਾਲੀ ਬਿਮਾਰੀ ਲਈ ਚੰਗੀ ਹੋਵੇਗੀ।"
23 Não bebas mais água só, mas usa um pouco de vinho, por causa do teu estômago e das tuas freqüentes enfermidades.
24 ਕੁਝ ਲੋਕਾਂ ਦੇ ਪਾਪ ਦੇਖਣੇ ਸੁਖਾਲੇ ਹਨ। ਉਨ੍ਹਾਂ ਦੇ ਪਾਪ ਦਰਸ਼ਾਉਂਦੇ ਹਨ ਕਿ ਉਨ੍ਹਾਂ ਦਾ ਅਸਲੀ ਨਿਆਂ ਹੋਣ ਤੋਂ ਪਹਿਲਾਂ ਹੀ ਉਹ ਦੋਸ਼ੀ ਹਨ। ਪਰ ਕੁਝ ਲੋਕਾਂ ਦੇ ਪਾਪ ਮਗਰੋਂ ਨਜ਼ਰ ਆਉਂਦੇ ਹਨ।"
24 Os pecados de alguns homens são manifestos antes de entrarem em juízo, enquanto os de outros descobrem-se depois.
25 ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸੱਕਦੀਆਂ।"
25 Da mesma forma também as boas obras são manifestas antecipadamente; e as que não o são não podem ficar ocultas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Timóteo 5, comparar traduções ou montar um estudo — tudo direto pelo WhatsApp.