1 Tessalonicenses 2
Punjabi Bible (GL_PUNJABI) vs NVT
NVT Nova Versão Transformadora
1 ਥੱਸਲੁਨੀਕਾ ਵਿੱਚ ਪੌਲੁਸ ਦਾ ਕਾਰਜ ਭਰਾਵੋ ਅਤੇ ਭੈਣੋ, ਤੁਸੀਂ ਜਾਣਦੇ ਹੋ ਕਿ ਤੁਹਾਡੀ ਜਗ਼੍ਹਾ ਵੱਲ ਸਾਡੀ ਫ਼ੇਰੀ ਅਸਫ਼ਲ ਨਹੀਂ ਸੀ।"
1 Vocês mesmos sabem, irmãos, que a visita que lhes fizemos não foi inútil.
2 ਤੁਹਾਡੇ ਵੱਲੋਂ ਆਉਣ ਤੋਂ ਪਹਿਲਾਂ ਅਸੀਂ ਫ਼ਿਲਿੱਪੈ ਵਿੱਚ ਕਸ਼ਟ ਸਹਾਰੇ। ਉੱਥੋਂ ਦੇ ਲੋਕਾਂ ਨੇ ਸਾਡੇ ਖਿਲਾਫ਼ ਮੰਦੀਆਂ ਗੱਲਾਂ ਆਖੀਆਂ। ਤੁਸੀਂ ਇਸ ਬਾਰੇ ਸਭ ਕੁਝ ਜਾਣਦੇ ਹੋ। ਅਤੇ ਜਦੋਂ ਅਸੀਂ ਤੁਹਾਡੇ ਕੋਲ ਆਏ ਬਹੁਤ ਸਾਰੇ ਲੋਕ ਸਾਡੇ ਖਿਲਾਫ਼ ਸਨ। ਪਰ ਸਾਡੇ ਪਰਮੇਸ਼ੁਰ ਨੇ ਦਲੇਰ ਬਣਨ ਵਿੱਚ ਸਾਡੀ ਸਹਾਇਤਾ ਕੀਤੀ। ਉਸ ਨੇ ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨ ਵਿੱਚ ਸਾਡੀ ਸਹਾਇਤਾ ਕੀਤੀ।"
2 Sabem como fomos maltratados e quanto sofremos em Filipos, antes de chegarmos aí. E, no entanto, com confiança em nosso Deus, anunciamos a vocês as boas-novas de Deus, apesar de grande oposição.
3 ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।"
3 Portanto, como veem, não pregamos com a intenção de enganá-los, nem com motivos impuros, nem com artimanhas.
4 ਨਹੀਂ। ਅਸੀਂ ਖੁਸ਼ਖਬਰੀ ਬਾਰੇ ਬੋਲਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸਾਨੂੰ ਪਰੱਖ ਲਿਆ ਹੈ ਅਤੇ ਸਾਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਨਾ ਸੌਂਪਿਆ ਹੈ। ਇਸ ਲਈ ਜਦੋਂ ਅਸੀਂ ਬੋਲਦੇ ਹਾਂ ਅਸੀਂ ਮਨੁੱਖਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਅਸੀਂ ਪਰਮੇਸ਼ੁਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੇ ਹੁੰਦੇ ਹਾਂ। ਪਰਮੇਸ਼ੁਰ ਹੀ ਹੈ ਜਿਹੜਾ ਸਾਡੇ ਦਿਲਾਂ ਨੂੰ ਪਰੱਖਦਾ ਹੈ।"
4 Em vez disso, falamos como mensageiros aprovados por Deus, aos quais foram confiadas as boas-novas. Nosso propósito não é agradar as pessoas, mas a Deus, que examina as intenções de nosso coração.
5 ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।"
5 Como bem sabem, nunca tentamos conquistá-los com bajulação, e Deus é nossa testemunha de que não agimos motivados pela ganância.
6 ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ।"
6 Quanto ao reconhecimento humano, nunca o buscamos de vocês, nem de nenhum outro.
7 ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬੱਚਿਆਂ ਦਾ ਧਿਆਨ ਰੱਖਦੀ ਹੈ।"
7 Ainda que, como apóstolos de Cristo, tivéssemos o direito de fazer certas exigências, agimos como crianças entre vocês. Ou melhor, fomos como a mãe que alimenta os filhos e deles cuida.
8 ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।"
8 Nós os amamos tanto que compartilhamos com vocês não apenas as boas-novas de Deus, mas também nossa própria vida.
9 ਭਰਾਵੋ ਅਤੇ ਭੈਣੋ, ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ।"
9 Não se lembram, irmãos, de como trabalhamos arduamente entre vocês? Noite e dia nos esforçamos para obter sustento, a fim de não sermos um peso para ninguém enquanto lhes anunciávamos as boas-novas de Deus.
10 ਸ਼ਰਧਾਲੂਓ, ਜਦੋਂ ਅਸੀਂ ਤੁਹਾਦੇ ਨਾਲ ਸਾਂ, ਅਸੀਂ ਪਵਿੱਤਰ, ਧਰਮੀ ਅਤੇ ਦੋਸ਼ ਰਹਿਤ ਜ਼ਿੰਦਗੀ ਵਤੀਤ ਕੀਤੀ। ਤੁਸੀਂ ਜਾਣਦੇ ਹੋ ਕਿ ਇਹ ਸੱਚ ਹੈ ਅਤੇ ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।"
10 Vocês mesmos são nossas testemunhas, e Deus também é, de que fomos dedicados, honestos e irrepreensíveis com todos vocês, os que creem.
11 ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚ ਹਰ ਇੱਕ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਿਹੋ ਜਿਹਾ ਕੋਈ ਪਿਤਾ ਆਪਣੇ ਬੱਚਿਆਂ ਨਾਲ ਕਰਦਾ ਹੈ।"
11 E sabem que tratamos a cada um como um pai trata seus filhos.
12 ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸੱਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ।"
12 Aconselhamos, incentivamos e insistimos para que vivam de modo que Deus considere digno, pois ele os chamou para terem parte em seu reino e em sua glória.
13 ਇਹ ਵੀ ਕਿ, ਜਿਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਨੂੰ ਕਬੂਲਿਆ ਅਸੀਂ ਨਿਰੰਤਰ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹਿੰਦੇ ਹਾਂ। ਤੁਸੀਂ ਸਾਥੋਂ ਇਹ ਸੰਦੇਸ਼ ਸੁਣਿਆ ਅਤੇ ਇਸ ਨੂੰ ਪ੍ਰਮੇਸ਼ੁਰ ਦੇ ਸ਼ਬਦਾਂ ਵਾਂਗ ਕਬੂਲ ਲਿਆ ਨਾ ਕਿ ਇਨਸਾਨੀ ਸ਼ਬਦਾਂ ਵਾਂਗ। ਅਤੇ ਸੱਚਮੁੱਚ ਇਹ ਪਰਮੇਸ਼ੁਰ ਦਾ ਸੰਦੇਸ਼ ਹੈ। ਅਤੇ ਇਹ ਸੰਦੇਸ਼ ਤੁਹਾਡੇ ਵਿੱਚ ਕੰਮ ਕਰਦਾ ਹੈ ਜੋ ਸ਼ਰਧਾਲੂ ਹੋ।"
13 Portanto, nunca deixamos de agradecer a Deus, pois, quando vocês receberam de nós a mensagem dele, não consideraram nossas palavras meras ideias humanas, mas as aceitaram como palavra de Deus, o que sem dúvida são. E essa mensagem continua a atuar em vocês, os que creem.
14 ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਰਗੇ ਬਣ ਗਏ, ਜੋ ਕਿ ਮਸੀਹ ਯਿਸੂ ਵਿੱਚ ਯਹੂਦਿਯਾ ਵਿੱਚ ਹਨ। ਯਹੂਦਿਆਂ ਵਿੱਚ ਪਰਮੇਸ਼ੁਰ ਦੇ ਲੋਕਾਂ ਨੇ ਉੱਥੋਂ ਦੇ ਹੋਰ ਯਹੂਦੀਆਂ ਵੱਲੋਂ ਕਸ਼ਟ ਸਹਾਰੇ, ਅਤੇ ਤੁਸੀਂ ਆਪਣੇ ਹੀ ਦੇਸ਼ ਦੇ ਲੋਕਾਂ ਵੱਲੋਂ ਵੀ ਕਸ਼ਟ ਸਹਾਰੇ।"
14 E então, irmãos, vocês foram perseguidos por seus próprios compatriotas, tornando-se assim imitadores das igrejas de Deus em Cristo Jesus na Judeia, que também sofreram nas mãos de seu próprio povo, os judeus.
15 ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।"
15 Eles mataram o Senhor Jesus e os profetas, e agora também nos perseguem. Não agradam a Deus e trabalham contra toda a humanidade,
16 ਹਾਂ! ਉਹ ਸਾਨੂੰ ਗੈਰ-ਯਹੂਦੀਆਂ ਨੂੰ ਉਪਦੇਸ਼ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਅਸੀਂ ਗੈਰ-ਯਹੂਦੀਆਂ ਨੂੰ ਇਸ ਲਈ ਪ੍ਰਚਾਰ ਕਰਦੇ ਹਾਂ ਤਾਂ ਜੋ ਉਨ੍ਹਾਂ ਨੂੰ ਬਚਾਇਆ ਜਾ ਸੱਕੇ। ਪਰ ਉਹ ਯਹੂਦੀ ਆਪਣੇ ਹੁਣ ਤੱਕ ਕੀਤੇ ਪਾਪਾਂ ਵਿੱਚ ਹੋਰ ਪਾਪ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਪਰਮੇਸ਼ੁਰ ਦਾ ਪੂਰਾ ਕਰੋਧ ਉਨ੍ਹਾਂ ਉੱਪਰ ਹੈ।"
16 procurando impedir-nos de anunciar a salvação aos gentios. Com isso, continuam a acumular pecados, mas a ira de Deus finalmente os alcançou.
17 ਪੌਲੁਸ ਦੀ ਉਨ੍ਹਾਂ ਕੋਲ ਫ਼ੇਰ ਜਾਣ ਦੀ ਇੱਛਾ ਭਰਾਵੋ ਅਤੇ ਭੈਣੋ, ਅਸੀਂ ਥੋੜੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ।"
17 Irmãos, depois de um breve tempo separados de vocês, embora nosso coração nunca os tenha deixado, esforçamo-nos por voltar a vê-los, pela grande saudade que sentimos.
18 ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।"
18 Queríamos muito visitá-los, e eu, Paulo, tentei não apenas uma vez, mas duas; Satanás, porém, nos impediu.
19 ਤੁਸੀਂ ਸਾਡੀ ਆਸ, ਸਾਡੀ ਖੁਸ਼ੀ ਅਤੇ ਸਾਡਾ ਤਾਜ ਹੋ ਜਿਸ ਵਾਸਤੇ ਅਸੀਂ ਉਦੋਂ ਮਾਣ ਕਰਾਂਗੇ ਜਦੋਂ ਸਾਡਾ ਪ੍ਰਭੂ ਯਿਸੂ ਮਸੀਹ ਆਵੇਗਾ।"
19 Afinal, o que nos dá esperança e alegria? E qual será nossa magnífica recompensa e coroa diante do Senhor Jesus quando ele voltar? Serão vocês!
20 ਸੱਚਮੁੱਚ ਹੀ ਤੁਸੀਂ ਸਾਡੀ ਮਹਿਮਾ ਅਤੇ ਸਾਡੀ ਖੁਸ਼ੀ ਹੋ।"
20 Sim, vocês são nosso orgulho e nossa alegria.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Tessalonicenses 2, comparar traduções ou montar um estudo — tudo direto pelo WhatsApp.