1 Tessalonicenses 3

Punjabi Bible (GL_PUNJABI)

1 ਅਸੀਂ ਤੁਹਾਡੇ ਕੋਲ ਨਹੀਂ ਆ ਸੱਕੇ, ਪਰ ਹੋਰ ਕੁਝ ਸਮਾਂ ਇੰਤਜਾਰ ਕਰਨਾ ਬਹੁਤ ਔਖਾ ਸੀ। ਇਸ ਲਈ ਅਸੀਂ ਫ਼ੈਸਲਾ ਕੀਤਾ ਕਿ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜੀਏ ਤੇ ਅਥੇਨੇ ਵਿੱਚ ਇੱਕਲੇ ਰਹੀਏ। ਤਿਮੋਥਿਉਸ ਸਾਡਾ ਭਰਾ ਹੈ। ਉਹ ਪਰਮੇਸ਼ੁਰ ਲਈ ਸਾਡੇ ਨਾਲ ਕੰਮ ਕਰਦਾ ਹੈ ਉਹ ਯਿਸੂ ਮਸੀਹ ਬਾਰੇ ਖੁਸ਼ਖਬਰੀ ਫ਼ੈਲਾ ਰਿਹਾ ਹੈ। ਅਸੀਂ ਤਿਮੋਥਿਉਸ ਨੂੰ ਤੁਹਾਡੇ ਵਿਸ਼ਵਾਸ ਨੂੰ ਮਜਬੂਤ ਬਨਾਉਣ ਲਈ ਅਤੇ ਤੁਹਾਨੂੰ ਆਰਾਮ ਦੇਣ ਲਈ ਭੇਜਿਆ।"

2 ਅਸੀਂ ਤਿਮੋਥਿਉਸ ਨੂੰ ਇਸ ਲਈ ਭੇਜਿਆ ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਨ੍ਹਾਂ ਮੁਸੀਬਤਾਂ ਤੋਂ ਪਰੇਸ਼ਾਨ ਨਾ ਹੋਵੇ ਜਿਹੜੀਆਂ ਹੁਣ ਸਾਨੂੰ ਹਨ। ਤੁਸੀਂ ਖੁਦ ਜਾਣਦੇ ਹੋ ਕਿ ਉਹ ਮੁਸੀਬਤਾਂ ਸਾਡੇ ਨਾਲ ਵਾਪਰਨ ਵਾਲੀਆਂ ਹਨ।"

3 ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦੱਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ।"

4 ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ।"

5 ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸ ਨੇ ਸਾਨੂੰ ਦੱਸਿਆ ਕਿ ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸ ਨੇ ਸਾਨੂੰ ਦੱਸਿਆ ਕਿ ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ।"

6 ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ।"

7 ਜੇਕਰ ਤੁਸੀਂ ਦ੍ਰਿੜਤਾ ਨਾਲ ਪ੍ਰਭੂ ਵਿੱਚ ਖਲੋਤੇ ਹੋਂ, ਫ਼ੇਰ ਸਾਡਾ ਜੀਵਨ ਸੱਚਮੁੱਚ ਭਰਪੂਰ ਹੈ।"

8 ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸੱਕਦੇ।"

9 ਅਸੀਂ ਰਾਤ ਦਿਨ ਤੁਹਾਡੇ ਬਾਰੇ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਇੱਕ ਵਾਰ ਫ਼ੇਰ ਉੱਥੇ ਆ ਸੱਕੀਏ ਤੇ ਤੁਹਾਨੂੰ ਮਿਲ ਸੱਕੀਏ ਤੁਹਾਡੇ ਵਿਸ਼ਵਾਸ ਨੂੰ ਹੋਰ ਮਜਬੂਤ ਬਨਾਉਣ ਲਈ ਤੁਹਾਨੂੰ ਸਾਰੀਆਂ ਚੀਜ਼ਾਂ ਪ੍ਰਦਾਨ ਕਰ ਸੱਕੀਏ।"

10 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ।"

11 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵੱਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ।"

12 ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸੱਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰੇ ਪਵਿੱਤਰ ਲੋਕਾਂ ਨਾਲ ਆਵੇਗਾ।"

Ler em outra tradução

Comparar lado a lado

Estude este capítulo no WhatsApp

Peça à IA da Bíblia Fala para explicar 1 Tessalonicenses 3, comparar traduções ou montar um estudo — tudo direto pelo WhatsApp.