1 Tessalonicenses 4

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਪਰਮੇਸ਼ੁਰ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ।"
1 Finalmente, irmãos, vocês aprenderam de nós como devem viver para agradar a Deus; e é assim mesmo que vocês têm vivido. E agora pedimos e aconselhamos, em nome do Senhor Jesus, que façam ainda mais.
2 ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ।"
2 Pois vocês conhecem os ensinamentos que demos pela autoridade do Senhor Jesus.
3 ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪਾਂ ਤੋਂ ਦੂਰ ਰਹੋ।"
3 O que Deus quer de vocês é isto: que sejam completamente dedicados a ele e que fiquem livres da imoralidade.
4 ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸਰੀਰ ਉੱਤੇ ਕਾਬੂ ਰੱਖਣਾ ਸਿੱਖ ਲਵੇ। ਆਪਣੇ ਸਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹੜਾ ਪਵਿੱਤਰ ਅਤੇ ਸਤਿਕਾਰਯੋਗ ਹੈ।"
4 Que cada um saiba viver com a sua esposa de um modo que agrade a Deus, com todo o respeito
5 ਆਪਣੇ ਸਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹੜੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ।"
5 e não com paixões sexuais baixas, como fazem os incrédulos, que não conhecem a Deus.
6 ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉੱਠਾਉਣਾ ਚਾਹੀਦਾ। ਜਿਹੜੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਤਾਵਨੀ ਦੇ ਚੁੱਕੇ ਹਾਂ।"
6 Nesse assunto, que ninguém prejudique o seu irmão, nem desrespeite os seus direitos! Pois, como nós já lhes dissemos e avisamos, o Senhor castigará duramente os que fazem essas coisas.
7 ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸੱਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ।"
7 Deus não nos chamou para vivermos na imoralidade, mas para sermos completamente dedicados a ele.
8 ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।"
8 Portanto, quem rejeita esse ensinamento não está rejeitando um ser humano, mas a Deus, que dá a vocês o seu Espírito Santo.
9 ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋੜ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿੱਖਾਇਆ ਹੈ।"
9 Não há necessidade de lhes escrever a respeito do amor pelos irmãos na fé, pois o próprio Deus lhes ensinou que vocês devem amar uns aos outros.
10 ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵੱਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ।"
10 Pois é esse o amor que vocês têm mostrado a todos os irmãos que vivem em toda a província da Macedônia. Portanto, meus irmãos, pedimos que façam ainda mais:
11 ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸੱਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰੱਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ।"
11 procurem viver em paz, tratem dos seus próprios assuntos e vivam do seu próprio trabalho, como já dissemos antes.
12 ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹੜੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋੜਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ।"
12 Assim, aqueles que não são cristãos os respeitarão, e vocês não precisarão viver às custas de ninguém.
13 ਪ੍ਰਭੂ ਦੀ ਆਮਦ ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹੜੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦੀ।"
13 Irmãos, queremos que vocês saibam a verdade a respeito dos que já morreram, para que não fiquem tristes como ficam aqueles que não têm esperança.
14 ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ।"
14 Nós cremos que Jesus morreu e ressuscitou; e assim cremos também que, depois que Jesus vier, Deus o levará de volta e, junto com ele, levará os que morreram crendo nele.
15 ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ।"
15 De acordo com o ensinamento do Senhor, afirmamos a vocês o seguinte: nós, os que estivermos vivos no dia da vinda do Senhor, não iremos antes daqueles que já morreram.
16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ।"
16 Porque haverá o grito de comando, e a voz do arcanjo , e o som da trombeta de Deus, e então o próprio Senhor descerá do céu. Aqueles que morreram crendo em Cristo ressuscitarão primeiro.
17 ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।"
17 Então nós, os que estivermos vivos, seremos levados nas nuvens, junto com eles, para nos encontrarmos com o Senhor no ar. E assim ficaremos para sempre com o Senhor.
18 ਇਸ ਲਈ ਇੱਕ ਦੂਸਰੇ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਹੌਂਸਲਾ ਦਿਉ।"
18 Portanto, animem uns aos outros com essas palavras.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 1 Tessalonicenses 4, comparar traduções ou montar um estudo — tudo direto pelo WhatsApp.