1 Tessalonicenses 5
Punjabi Bible (GL_PUNJABI) vs VC
VC Versão Católica
1 ਪ੍ਰਭੂ ਦੀ ਆਮਦ ਲਈ ਤਿਆਰ ਰਹੋ ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ।"
1 A respeito da época e do momento, não há necessidade, irmãos, de que vos escrevamos.
2 ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।"
2 Pois vós mesmos sabeis muito bem que o dia do Senhor virá como um ladrão de noite.
3 ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰੱਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀੜਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।"
3 Quando os homens disserem: Paz e segurança!, então repentinamente lhes sobrevirá a destruição, como as dores à mulher grávida. E não escaparão.
4 ਪਰ ਤੁਸੀਂ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ।"
4 Mas vós, irmãos, não estais em trevas, de modo que esse dia vos surpreenda como um ladrão.
5 ਤੁਸੀਂ ਸਾਰੇ ਜਿਹੜੇ ਰੋਸ਼ਨੀ ਵਿੱਚ ਜਿਉਂ ਰਹੇ ਹੋ, ਅਤੇ ਤੁਸੀਂ ਦਿਨ ਨਾਲ ਸੰਬੰਧਿਤ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸੰਬੰਧਿਤ ਨਹੀਂ ਹਾਂ।"
5 Porque todos vós sois filhos da luz e filhos do dia. Não somos da noite nem das trevas.
6 ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ।"
6 Não durmamos, pois, como os demais. Mas vigiemos e sejamos sóbrios.
7 ਜਿਹੜੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹਨ।"
7 Porque os que dormem, dormem de noite; e os que se embriagam, embriagam-se de noite.
8 ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰੱਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ।"
8 Nós, ao contrário, que somos do dia, sejamos sóbrios. Tomemos por couraça a fé e a caridade, e por capacete a esperança da salvação.
9 ਪਰਮੇਸ਼ੁਰ ਨੇ ਸਾਨੂੰ ਆਪਣਾ ਕਹਿਰ ਝੱਲਣ ਲਈ ਨਹੀਂ ਚੁਣਿਆ। ਪਰਮੇਸ਼ੁਰ ਨੇ ਸਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਰਾਹੀਂ ਮੁਕਤੀ ਪਾਉਣ ਲਈ ਚੁਣਿਆ।"
9 Porquanto não nos destinou Deus para a ira, mas para alcançar a salvação por nosso Senhor Jesus Cristo.
10 ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ।"
10 Ele morreu por nós, a fim de que nós, quer em estado de vigília, quer de sono, vivamos em união com ele.
11 ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ।"
11 Assim, pois, consolai-vos mutuamente e edificai-vos uns aos outros, como já o fazeis.
12 ਆਖਰੀ ਉਪਦੇਸ਼ ਅਤੇ ਸ਼ੁਭਕਾਮਨਾਵਾਂ ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।"
12 Suplicamo-vos, irmãos, que reconheçais aqueles que arduamente trabalham entre vós para dirigir-vos no Senhor e vos admoestar.
13 ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹੜਾ ਉਹ ਕਰਦੇ ਹਨ। ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ।"
13 Tende para com eles singular amor, em vista do cargo que exercem. Conservai a paz entre vós.
14 ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹੜੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹੜੇ ਡਰਦੇ ਹਨ। ਜਿਹੜੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।"
14 Pedimo-vos, porém, irmãos, corrigi os desordeiros, encorajai os tímidos, amparai os fracos e tende paciência para com todos.
15 ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ।"
15 Vede que ninguém pague a outro mal por mal. Antes, procurai sempre praticar o bem entre vós e para com todos.
16 ਹਮੇਸ਼ਾ ਖੁਸ਼ ਰਹੋ।"
16 Vivei sempre contentes.
17 ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ।"
17 Orai sem cessar.
18 ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।"
18 Em todas as circunstâncias, dai graças, porque esta é a vosso respeito a vontade de Deus em Jesus Cristo.
19 ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ।"
19 Não extingais o Espírito.
20 ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ।"
20 Não desprezeis as profecias.
21 ਪਰ ਹਰ ਗੱਲ ਦੀ ਪਰੱਖ ਕਰੋ। ਜੋ ਚੰਗਾ ਹੈ ਉਸ ਨੂੰ ਰੱਖ ਲਵੋ।"
21 Examinai tudo: abraçai o que é bom.
22 ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।"
22 Guardai-vos de toda a espécie de mal.
23 ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁੱਰੱਖਿਅਤ ਅਤੇ ਦੋਸ਼ ਰਹਿਤ ਰਹਿਣ।"
23 O Deus da paz vos conceda santidade perfeita. Que todo o vosso ser, espírito, alma e corpo, seja conservado irrepreensível para a vinda de nosso Senhor Jesus Cristo!
24 ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰੱਖ ਸੱਕਦੇ ਹੋ।"
24 Fiel é aquele que vos chama, e o cumprirá.
25 ਭਰਾਵੋ ਅਤੇ ਭੈਣੋ, ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ।"
25 Irmãos, orai também por nós.
26 ਜਦੋਂ ਤੁਸੀਂ ਇਕੱਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ।"
26 Saudai a todos os irmãos com o ósculo santo.
27 ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪੜ੍ਹਕੇ ਸੁਣਾਉਣ ਲਈ ਆਖਦਾ ਹਾਂ।"
27 Peço-vos encarecidamente, no Senhor, que esta carta seja lida a todos os irmãos.
28 ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।"
28 A graça de nosso Senhor Jesus Cristo esteja convosco!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 1 Tessalonicenses 5, comparar traduções ou montar um estudo — tudo direto pelo WhatsApp.