2 Coríntios 10
Punjabi Bible (GL_PUNJABI) vs ARC
ARC Almeida Revista e Corrigida 2009
1 ਪੌਲੁਸ ਆਪਣੇ ਆਤਮਕ ਮਿਸ਼ਨ ਨੂੰ ਉਚਿਤ ਠਹਿਰਾਉਂਦਾ ਹੈ ਮੈਂ ਪੌਲੁਸ ਹਾਂ ਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਂ ਕੋਮਲਤਾ ਨਾਲ ਅਤੇ ਮਸੀਹ ਦੀ ਕਿਰਪਾ ਨਾਲ ਦਲੀਲ ਪੇਸ਼ ਕਰਦਾ ਹਾਂ ਕੁਝ ਲੋਕ ਇਹ ਆਖਦੇ ਹਨ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਤਾਂ ਹਲੀਮੀ ਵਾਲਾ ਹੁੰਦਾ ਹਾਂ ਅਤੇ ਜਦੋਂ ਤੁਹਾਡੇ ਤੋਂ ਦੂਰ ਹੁੰਦਾ ਹਾਂ ਮੈਂ ਦਲੇਰ ਹੁੰਦਾ ਹਾਂ।"
1 Além disso, eu, Paulo, vos rogo, pela mansidão e benignidade de Cristo, eu que, na verdade, quando presente entre vós, sou humilde, mas ausente, ousado para convosco;
2 ਕੁਝ ਲੋਕੀ ਸੋਚਦੇ ਨੇ ਕਿ ਅਸੀਂ ਦੁਨਿਆਦਾਰਾਂ ਵਾਂਗ ਰਹਿੰਦੇ ਹਾਂ। ਜਦੋਂ ਮੈਂ ਆਵਾਂਗਾ ਤਾਂ ਇਹੋ ਜਿਹੇ ਲੋਕਾਂ ਦੇ ਖਿਲਾਫ਼ ਮੈਂ ਬਹੁਤ ਬੇਬਾਕੀ ਤੋਂ ਕੰਮ ਲਵਾਂਗਾ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਜਦੋਂ ਮੈਂ ਆਵਾਂਗਾ ਤਾਂ ਮੈਨੂੰ ਅਜਿਹੀ ਬੇਬਾਕੀ ਤੁਹਾਡੇ ਨਾਲ ਨਹੀਂ ਵਰਤਣੀ ਪਵੇਗੀ।"
2 rogo- vos, pois, que, quando estiver presente, não me veja obrigado a usar com confiança da ousadia que espero ter com alguns que nos julgam como se andássemos segundo a carne.
3 ਅਸੀਂ ਦੁਨੀਆਂ ਵਿੱਚ ਰਹਿੰਦੇ ਹਾਂ ਪਰ ਅਸੀਂ ਉਸ ਤਰ੍ਹਾਂ ਨਹੀਂ ਲੜਦੇ ਜਿਵੇਂ ਦੁਨੀਆਂ ਲੜਦੀ ਹੈ।"
3 Porque, andando na carne, não militamos segundo a carne.
4 ਅਸੀਂ ਜਿਨ੍ਹਾਂ ਹਥਿਆਰਾਂ ਨਾਲ ਲੜਦੇ ਹਾਂ ਉਹ ਦੁਨਿਆਵੀ ਹਥਿਆਰਾਂ ਨਾਲੋਂ ਵੱਖਰੇ ਹਨ। ਸਾਡੇ ਹਥਿਆਰਾਂ ਵਿੱਚ ਪਰਮੇਸ਼ੁਰ ਦੀ ਸ਼ਕਤੀ ਹੈ। ਇਹ ਹਥਿਆਰ ਦੁਸ਼ਮਣ ਦੇ ਮਜ਼ਬੂਤ ਟਿਕਾਣਿਆਂ ਨੂੰ ਨਸ਼ਟ ਕਰ ਸੱਕਦੇ ਹਨ। ਇਨ੍ਹਾਂ ਹਥਿਆਰਾਂ ਦੀ ਸਹਾਇਤਾ ਨਾਲ, ਅਸੀਂ ਲੋਕਾਂ ਦੀਆਂ ਦਲੀਲਾਂ ਨੂੰ ਤਬਾਹ ਕਰਨ ਦੇ ਯੋਗ ਹਾਂ।"
4 Porque as armas da nossa milícia não são carnais, mas, sim, poderosas em Deus, para destruição das fortalezas;
5 ਅਤੇ ਅਸੀਂ ਹਰ ਗੁਮਾਨ ਭਰੀ ਗੱਲ ਦਾ ਨਾਸ਼ ਕਰਦੇ ਹਾਂ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਖਿਲਾਫ਼ ਆਪਣੇ ਆਪ ਨੂੰ ਵੱਧਾਉਂਦੀ ਹੈ। ਅਤੇ ਅਸੀਂ ਹਰ ਵਿੱਚਾਰ ਨੂੰ ਫ਼ੜਦੇ ਹਾਂ ਅਤੇ ਇਸ ਨੂੰ ਨਿਰਹੰਕਾਰ ਬਣਾਕੇ ਮਸੀਹ ਦੇ ਆਗਿਆਕਾਰ ਬਣਾਉਂਦੇ ਹਾਂ।"
5 destruindo os conselhos e toda altivez que se levanta contra o conhecimento de Deus, e levando cativo todo entendimento à obediência de Cristo,
6 ਉੱਥੇ ਅਸੀਂ ਹਰ ਉਸ ਵਿਅਕਤੀ ਨੂੰ ਸਜ਼ਾ ਦੇਣ ਲਈ ਤਿਆਰ ਰਹਿੰਦੇ ਹਾਂ ਜਿਹੜਾ ਆਗਿਆਕਾਰ ਨਹੀਂ ਹੈ। ਪਰ ਪਹਿਲੋਂ ਅਸੀਂ ਚਾਹੁੰਦੇ ਹਾਂ ਕਿ ਤਸੀਂ ਪੂਰੀ ਤਰ੍ਹਾਂ ਆਗਿਆਕਾਰ ਹੋਵੋਂ।"
6 e estando prontos para vingar toda desobediência, quando for cumprida a vossa obediência.
7 ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਆਪਣੇ ਸਾਹਮਣੇ ਪੇਸ਼ ਹੋਏ ਤੱਥਾਂ ਨੂੰ ਗਹੁ ਨਾਲ ਦੇਖੋਂ। ਜੋ ਕੋਈ ਵਿਅਕਤੀ ਸੋਚਦਾ ਹੈ ਕਿ ਉਹ ਮਸੀਹ ਨਾਲ ਸੰਬੰਧਿਤ ਹੈ। ਤਾਂ ਉਸ ਨੂੰ ਚੇਤੇ ਰੱਖਣਾ ਚਾਹੀਦਾ ਜਿਵੇਂ ਉਹ ਸੰਬੰਧਿਤ ਹੈ ਅਸੀਂ ਵੀ ਉਵੇਂ ਹੀ ਮਸੀਹ ਨਾਲ ਸੰਬੰਧ ਰੱਖਦੇ ਹਾਂ।"
7 Olhais para as coisas segundo a aparência? Se alguém confia de si mesmo que é de Cristo, pense outra vez isto consigo: assim como ele é de Cristo, também nós de Cristo somos.
8 ਇਹ ਸੱਚ ਹੈ ਕਿ ਅਸੀਂ ਪ੍ਰਭੂ ਵੱਲੋਂ ਦਿੱਤੇ ਗਏ ਇਖਤਿਆਰ ਬਾਰੇ ਸ਼ੇਖੀ ਮਾਰਦੇ ਹਾਂ। ਪਰ ਉਸ ਨੇ ਤੁਹਾਨੂੰ ਮਜ਼ਬੂਤ ਬਨਾਉਣ ਲਈ ਸਾਨੂੰ ਇਹ ਇਖਤਿਆਰ ਦਿੱਤਾ ਹੈ ਨਾ ਕਿ ਤੁਹਾਨੂੰ ਦੁੱਖ ਪਹੁੰਚਾਉਣ ਲਈ। ਇਸ ਲਈ ਮੈਂ ਆਪਣੀ ਸ਼ੇਖੀ ਉੱਤੇ ਸ਼ਰਮਸਾਰ ਨਹੀਂ ਹਾਂ।"
8 Porque, ainda que eu me glorie mais alguma coisa do nosso poder, o qual o Senhor nos deu para edificação e não para vossa destruição, não me envergonharei,
9 ਮੈਂ ਨਹੀਂ ਚਾਹੁੰਦਾ ਕਿ ਤੁਸੀਂ ਇਹ ਸੋਚੋ ਕਿ ਮੈਂ ਤੁਹਾਨੂੰ ਆਪਣੇ ਪੱਤਰਾਂ ਰਾਹੀਂ ਭੈਭੀਤ ਕਰ ਰਿਹਾ ਹਾਂ।"
9 para que não pareça como se quisera intimidar-vos por cartas.
10 ਕੁਝ ਲੋਕੀਂ ਆਖਦੇ ਨੇ, “ਪੌਲੁਸ ਦੇ ਪੱਤਰ ਸ਼ਕਤੀਸ਼ਾਲੀ ਹਨ ਤੇ ਮਹੱਤਵਪੂਰਣ ਹਨ। ਪਰ ਜਦੋਂ ਉਹ ਸਾਡੇ ਨਾਲ ਹੁੰਦਾ ਹੈ ਉਹ ਕਮਜ਼ੋਰ ਹੁੰਦਾ ਹੈ। ਅਤੇ ਉਸਦੀ ਬੋਲਚਾਲ ਕੁਝ ਵੀ ਨਹੀਂ ਹੁੰਦੀ।”"
10 Porque as suas cartas, dizem, são graves e fortes, mas a presença do corpo é fraca, e a palavra, desprezível.
11 ਉਨ੍ਹਾਂ ਲੋਕਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ; ਹੁਣ ਅਸੀਂ ਉੱਥੇ ਤੁਹਾਡੇ ਨਾਲ ਨਹੀਂ ਹਾਂ ਇਸ ਲਈ ਇਹ ਗੱਲਾਂ ਅਸੀਂ ਪੱਤਰਾਂ ਰਾਹੀਂ ਆਖ ਰਹੇ ਹਾਂ। ਪਰ ਜਦੋਂ ਅਸੀ ਤੁਹਾਡੇ ਨਾਲ ਹੋਵਾਂਗੇ, ਤਾਂ ਜਿਹੜਾ ਇਖਤਿਆਰ ਅਸੀਂ ਆਪਣੀਆਂ ਚਿੱਠੀਆਂ ਵਿੱਚ ਵਿਖਾਉਂਦੇ ਹਾਂ, ਉਹੀ ਇਖਤਿਆਰ ਅਸੀਂ ਤੁਹਾਨੂੰ ਵਿਖਾਵਾਂਗੇ।"
11 Pense o tal isto: quais somos na palavra por cartas, estando ausentes, tais seremos também por obra, estando presentes.
12 ਅਸੀਂ ਇਸ ਗੱਲ ਬਾਰੇ ਸੋਚਾਂਗੇ ਵੀ ਨਹੀਂ ਕਿ ਅਸੀਂ ਉਨ੍ਹਾਂ ਲੋਕਾਂ ਨਾਲ ਜੁੜ ਜਾਈਏ ਜਿਹੜੇ ਆਪਣੇ ਆਪ ਨੂੰ ਮਹੱਤਵਪੂਰਣ ਕਰਾਰ ਦਿੰਦੇ ਹਨ। ਅਸੀਂ ਆਪਣੇ ਆਪ ਦੀ ਤੁਲਨਾ ਉਨ੍ਹਾਂ ਨਾਲ ਨਹੀਂ ਕਰਦੇ। ਉਹ ਖੁਦ ਨਾਲ ਆਪਣੇ ਆਪ ਦਾ ਮੁਲਾਂਕਣ ਕਰਦੇ ਹਨ, ਅਤੇ ਆਪਣੇ ਆਪ ਦੀ ਤੁਲਨਾ ਆਪਣੇ ਆਪ ਨਾਲ ਕਰਦੇ ਹਨ। ਇਹ ਵਿਖਾਉਂਦਾ ਕਿ ਉਹ ਮੂਰਖ ਹਨ।"
12 Porque não ousamos classificar-nos ou comparar-nos com alguns que se louvam a si mesmos; mas esses que se medem a si mesmos e se comparam consigo mesmos estão sem entendimento.
13 ਪਰ ਅਸੀਂ ਉਨ੍ਹਾਂ ਚੀਜ਼ਾਂ ਬਾਰੇ ਗੁਮਾਨ ਨਹੀਂ ਕਰਾਂਗੇ ਜਿਹੜੀਆਂ ਸਾਨੂੰ ਦਿੱਤੇ ਹੋਏ ਕਾਰਜ ਤੋਂ ਬਾਹਰ ਹਨ। ਅਸੀਂ ਆਪਣੀ ਸ਼ੇਖੀ ਨੂੰ ਉਸੇ ਕਾਰਜ ਤੱਕ ਸੀਮਤ ਰੱਖਾਂਗੇ ਜਿਹੜਾ ਪਰਮੇਸ਼ੁਰ ਨੇ ਸਾਨੂੰ ਪ੍ਰਦਾਨ ਕੀਤਾ ਹੈ। ਪਰ ਇਹ ਕਾਰਜ ਸਾਡੇ ਕਾਰਜ ਨੂੰ ਤੁਹਾਡੇ ਨਾਲ ਸ਼ਾਮਿਲ ਕਰਦਾ ਹੈ।"
13 Porém não nos gloriaremos fora de medida, mas conforme a reta medida que Deus nos deu, para chegarmos até vós;
14 ਅਸੀਂ ਬਹੁਤੀ ਸ਼ੇਖੀ ਨਹੀਂ ਮਾਰਦੇ। ਜੇਕਰ ਅਸੀਂ ਪਹਿਲਾਂ ਹੀ ਤੁਹਾਡੇ ਕੋਲ ਨਾ ਆਏ ਹੁੰਦੇ, ਤਾਂ ਸਾਡੀ ਸ਼ੇਖੀ ਬਹੁਤ ਜ਼ਿਆਦਾ ਹੁੰਦੀ। ਪਰ ਅਸੀਂ ਤੁਹਾਡੇ ਕੋਲ ਆ ਗਏ ਹਾਂ ਅਸੀਂ ਤੁਹਾਡੇ ਕੋਲ ਮਸੀਹ ਦੀ ਖੁਸ਼ਖਬਰੀ ਲੈ ਕੇ ਆਏ ਹਾਂ।"
14 porque não nos estendemos além do que convém, como se não houvéssemos de chegar até vós, pois já chegamos também até vós no evangelho de Cristo;
15 ਅਸੀਂ ਆਪਣੀ ਸ਼ੇਖੀ ਨੂੰ ਆਪਣੇ ਕਾਰਜ ਤੱਕ ਹੀ ਸੀਮਿਤ ਰੱਖਦੇ ਹਾਂ ਅਸੀਂ ਹੋਰਾਂ ਦੇ ਕੀਤੇ ਹੋਏ ਕਾਰਜ ਬਾਰੇ ਗੁਮਾਨ ਨਹੀਂ ਕਰਦੇ। ਉਵੇਂ ਹੀ ਜਿਵੇਂ ਤੁਹਾਡੀ ਨਿਹਚਾ ਵੱਧਣਾ ਜਾਰੀ ਰੱਖਦੀ ਹੈ, ਸਾਨੂੰ ਉਮੀਦ ਹੈ ਕਿ ਤੁਹਾਡੇ ਵਿੱਚ ਸਾਡਾ ਕਾਰਜ ਵੀ ਵੱਧੇਰੇ ਹੱਦ ਤੱਕ ਵੱਧੇਗਾ।"
15 não nos gloriando fora de medida nos trabalhos alheios; antes, tendo esperança de que, crescendo a vossa fé, seremos abundantemente engrandecidos entre vós, conforme a nossa regra,
16 ਅਸੀਂ ਖੁਸ਼ਖਬਰੀ ਦਾ ਪ੍ਰਚਾਰ ਤੁਹਾਡੇ ਸ਼ਹਿਰ ਤੋਂ ਅਗੇਰੇ ਹੋਰਨਾਂ ਸ਼ਹਿਰਾਂ ਵਿੱਚ ਵੀ ਕਰਨਾ ਚਾਹੁੰਦੇ ਹਾਂ। ਅਸੀਂ ਉਸ ਕਾਰਜ ਬਾਰੇ ਆਤਮ ਪ੍ਰਸ਼ੰਸਾ ਲੈਣਾ ਨਹੀਂ ਚਾਹੁੰਦੇ ਜਿਹੜਾ ਪਹਿਲਾਂ ਹੀ ਕਿਸੇ ਹੋਰ ਵਿਅਕਤੀ ਦੇ ਇਲਾਕੇ ਵਿੱਚ ਕੀਤਾ ਜਾ ਚੁੱਕਿਆ ਹੈ।"
16 para anunciar o evangelho nos lugares que estão além de vós e não em campo de outrem, para nos não gloriarmos no que estava já preparado.
17 ਪਰ, “ਜਿਹੜਾ ਵਿਅਕਤੀ ਗੁਮਾਨ ਕਰਦਾ ਹੈ ਉਸ ਨੂੰ ਪ੍ਰਭੂ ਵਿੱਚ ਹੀ ਗੁਮਾਨ ਕਰਨਾ ਚਾਹੀਦਾ ਹੈ।”"
17 Aquele, porém, que se gloria, glorie-se no Senhor.
18 ਜਿਹੜਾ ਵਿਅਕਤੀ ਆਪਣੇ ਆਪ ਨੂੰ ਚੰਗਾ ਆਖਦਾ ਹੈ ਉਹ ਪ੍ਰਵਾਨ ਨਹੀਂ ਹੁੰਦਾ। ਪਰ ਜਿਸ ਵਿਅਕਤੀ ਨੂੰ ਪ੍ਰਭੂ ਚੰਗਾ ਸਮਝਦਾ ਹੈ ਉਹੀ ਪ੍ਰਵਾਨ ਹੁੰਦਾ ਹੈ।"
18 Porque não é aprovado quem a si mesmo se louva, mas, sim, aquele a quem o Senhor louva.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Coríntios 10, comparar traduções ou montar um estudo — tudo direto pelo WhatsApp.