2 Coríntios 4

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਮਿੱਟੀ ਦੇ ਗਮਲਿਆਂ ਵਿੱਚ ਆਤਮਕ ਖਜ਼ਾਨਾ ਪਰਮੇਸ਼ੁਰ ਨੇ ਸਾਨੂੰ ਇਹ ਕਾਰਜ ਆਪਣੀ ਮਿਹਰ ਰਾਹੀਂ ਦਿੱਤਾ ਸੀ। ਇਸ ਲਈ ਅਸੀਂ ਉਤਸਾਹ ਨਹੀਂ ਗੁਆਵਾਂਗੇ।"
1 Por isso, tendo este ministério, segundo a misericórdia que nos foi dada, não desanimamos.
2 ਪਰੰਤੂ ਅਸੀਂ ਗੁਪਤ ਅਤੇ ਸ਼ਰਮਨਾਕ ਰਾਹਾਂ ਤੋਂ ਦੂਰ ਲੰਘ ਗਏ ਹਾਂ ਅਸੀਂ ਚਲਾਕੀਆਂ ਨਹੀਂ ਵਰਤਦੇ ਅਤੇ ਨਾਹੀ ਅਸੀਂ ਪਰਮੇਸ਼ੁਰ ਦੇ ਉਪਦੇਸ਼ ਨੂੰ ਤਬਦੀਲ ਕਰਦੇ ਹਾਂ। ਨਹੀਂ। ਅਸੀਂ ਸਪੱਸ਼ਟ ਤੌਰ ਤੇ ਸੱਚ ਦਾ ਪ੍ਰਚਾਰ ਕਰਦੇ ਹਾਂ। ਇਸੇ ਢੰਗ ਨਾਲ, ਅਸੀਂ ਲੋਕਾਂ ਨੂੰ ਦਿਖਉਂਦੇ ਹਾਂ ਅਸੀਂ ਕੌਣ ਹਾਂ। ਤਾਂ ਜੋ ਉਹ ਅਪਣੇ ਮਨਾਂ ਵਿੱਚ ਇਹ ਜਾਣ ਸੱਕਣ ਕਿ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਅਸੀਂ ਕਿਸ ਤਰ੍ਹਾਂ ਦੇ ਇਨਸਾਨ ਹਾਂ।"
2 Pelo contrário, rejeitamos as coisas ocultas que trazem vergonha, não agindo com astúcia, nem adulterando a palavra de Deus. E assim, pela manifestação da verdade, nos recomendamos à consciência de todos na presença de Deus.
3 ਉਹ ਖੁਸ਼ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂ ਲਈ ਛੁਪੀ ਹੋਈ ਹੈ ਜਿਹੜੇ ਗੁਆਚੇ ਹੋਏ ਹਨ।"
3 Mas, se o nosso evangelho ainda está encoberto, é para os que se perdem que ele está encoberto,
4 ਇਸ ਦੁਨੀਆਂ ਦੇ ਮਾਲਕ ਨੇ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਅੰਨ੍ਹਾ ਬਣਾ ਦਿੱਤਾ ਹੈ, ਜਿਹੜੇ ਵਿਸ਼ਵਾਸ ਨਹੀਂ ਕਰਦੇ। ਉਹ ਖੁਸ਼ਖਬਰੀ ਦੀ ਰੋਸ਼ਨੀ, ਮਸੀਹ ਦੀ ਮਹਿਮਾ ਦੀ ਖੁਸ਼ਖਬਰੀ ਨੂੰ, ਨਹੀਂ ਦੇਖ ਸੱਕਦੇ। ਸਿਰਫ਼ ਮਸੀਹ ਹੀ ਹੈ ਜਿਹੜਾ ਹੂ-ਬ-ਹੂ ਪਰਮੇਸ਼ੁਰ ਵਰਗਾ ਹੈ।"
4 nos quais o deus deste mundo cegou o entendimento dos descrentes, para que não lhes resplandeça a luz do evangelho da glória de Cristo, o qual é a imagem de Deus.
5 ਅਸੀਂ ਆਪਣੇ ਆਪ ਦਾ ਪ੍ਰਚਾਰ ਨਹੀਂ ਕਰਦੇ। ਪਰੰਤੂ ਅਸੀਂ ਇਹ ਪ੍ਰਚਾਰ ਕਰਦੇ ਹਾਂ ਕਿ ਯਿਸੂ ਮਸੀਹ ਪ੍ਰਭੂ ਹੈ। ਅਤੇ ਅਸੀਂ ਪ੍ਰਚਾਰ ਕਰਦੇ ਹਾਂ ਕਿ ਅਸੀਂ ਯਿਸੂ ਲਈ ਤੁਹਾਡੇ ਸੇਵਾਦਾਰ ਹਾਂ।"
5 Porque não pregamos a nós mesmos, mas a Jesus Cristo como Senhor e a nós mesmos como servos de vocês, por causa de Jesus.
6 ਇੱਕ ਵਾਰੀ ਪਰਮੇਸ਼ੁਰ ਨੇ ਆਖਿਆ ਸੀ, “ਚਾਨਣ ਨੂੰ ਹਨੇਰੇ ਤੋਂ ਬਾਹਰ ਚਮਕਣ ਦਿਉ।” ਅਤੇ ਇਹ ਓਹੀ ਪਰਮੇਸ਼ੁਰ ਹੈ ਜਿਸਨੇ ਸਾਡੇ ਹਿਰਦਿਆਂ ਵਿੱਚ ਜੋਤ ਜਗਾਈ ਹੈ। ਉਸ ਨੇ ਸਾਨੂੰ ਪਰਮੇਸ਼ੁਰ ਦੀ ਮਹਿਮਾ ਤੋਂ ਜਾਣੂ ਕਰਵਾਇਆ ਜਿਹੜੀ ਮਸੀਹ ਹੈ ਅਤੇ ਇਸ ਨੂੰ ਸਾਨੂੰ ਦਿੱਤਾ।"
6 Porque Deus, que disse: “Das trevas resplandeça a luz”, ele mesmo resplandeceu em nosso coração, para iluminação do conhecimento da glória de Deus na face de Jesus Cristo.
7 ਸਾਡੇ ਕੋਲ ਇਹ ਖਜ਼ਾਨਾ ਹੈ ਜੋ ਪਰਮੇਸ਼ੁਰ ਵੱਲੋਂ ਦਿੱਤਾ ਹੋਇਆ ਹੈ। ਪਰੰਤੂ ਅਸੀਂ ਸਿਰਫ਼ ਮਿੱਟੀ ਦੇ ਉਨ੍ਹਾਂ ਗਮਲਿਆਂ ਵਾਂਗ ਹਾਂ ਜਿਨ੍ਹਾਂ ਵਿੱਚ ਖਜ਼ਾਨਾ ਸਾਂਭਿਆ ਹੁੰਦਾ ਹੈ। ਇਸਤੋਂ ਪ੍ਰਤੱਖ ਹੁੰਦਾ ਹੈ ਕਿ ਇਹ ਮਹਾਨ ਸ਼ਕਤੀ ਸਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਦਿੱਤੀ ਹੋਈ ਹੈ।"
7 Temos, porém, este tesouro em vasos de barro, para que se veja que a excelência do poder provém de Deus, não de nós.
8 ਅਸੀਂ ਮੁਸ਼ਕਿਲਾਂ ਵਿੱਚ ਘਿਰੇ ਹੋਏ ਹਾਂ ਪਰ ਅਸੀਂ ਹਾਰੇ ਹੋਏ ਨਹੀਂ ਹਾਂ। ਬਹੁਤੀ ਵਾਰ ਸਾਨੂੰ ਇਹ ਪਤਾ ਨਹੀਂ ਹੁੰਦਾ ਕਿ ਅਸੀਂ ਕੀ ਕਰੀਏ ਪਰ ਅਸੀਂ ਹਿੰਮਤ ਨਈਂ ਹਾਰਦੇ।"
8 Em tudo somos atribulados, porém não angustiados; ficamos perplexos, porém não desanimados;
9 ਸਾਨੂੰ ਸਤਾਇਆ ਜਾਂਦਾ ਹੈ ਪਰ ਪਰਮੇਸ਼ੁਰ ਸਾਨੂੰ ਨਹੀਂ ਛੱਡਦਾ। ਕਈ ਵਾਰੀ ਸਾਨੂੰ ਥੱਲੇ ਸੁੱਟ ਦਿੱਤਾ ਜਾਂਦਾ ਹੈ ਪਰ ਅਸੀਂ ਕਦੇ ਵੀ ਤਬਾਹ ਨਹੀਂ ਹੁੰਦੇ।"
9 somos perseguidos, porém não abandonados; somos derrubados, porém não destruídos.
10 ਯਿਸੂ ਦੀ ਮੌਤ ਸਾਡੇ ਸਰੀਰਾਂ ਵਿੱਚ ਹੈ ਅਤੇ ਜਿੱਥੇ ਵੀ ਅਸੀਂ ਜਾਂਦੇ ਹਾਂ, ਅਸੀਂ ਇਸ ਮੌਤ ਨੂੰ ਹਮੇਸ਼ਾ ਆਪਣੇ ਨਾਲ ਚੁੱਕਦੇ ਹਾਂ, ਤਾਂ ਜੋ ਯਿਸੂ ਦਾ ਜੀਵਨ ਸਾਡੇ ਸਰੀਰਾਂ ਵਿੱਚ ਵਿਖਾਇਆ ਜਾ ਸੱਕੇ।"
10 Levamos sempre no corpo o morrer de Jesus, para que também a vida dele se manifeste em nosso corpo.
11 ਅਸੀਂ ਜਿਉਂਦੇ ਹਾਂ ਪਰ ਯਿਸੂ ਲਈ ਅਸੀਂ ਸਾਰੇ ਮੌਤ ਦੇ ਖਤਰੇ ਹੇਠਾਂ ਰਹਿੰਦੇ ਹਾਂ ਇਹ ਸਾਡੇ ਨਾਲ ਵਾਪਰਦਾ ਹੈ ਤਾਂ ਜੋ ਸਾਡੇ ਮਰ ਜਾਣ ਵਾਲੇ ਸਰੀਰਾਂ ਵਿੱਚ ਯਿਸੂ ਦਾ ਜੀਵਨ ਦੇਖਿਆ ਜਾ ਸੱਕਦਾ ਹੈ।"
11 Porque nós, que vivemos, somos sempre entregues à morte por causa de Jesus, para que também a vida de Jesus se manifeste em nossa carne mortal.
12 ਇਸੇ ਲਈ ਮੌਤ ਸਾਡੇ ਵਿੱਚ ਕੰਮ ਕਰ ਰਹੀ ਹੈ, ਪਰ ਜੀਵਨ ਤੁਹਾਡੇ ਵਿੱਚ ਕੰਮ ਕਰ ਰਿਹਾ ਹੈ।"
12 De modo que em nós opera a morte; em vocês, a vida.
13 ਇਹ ਪੋਥੀਆਂ ਵਿੱਚ ਲਿਖਿਆ ਹੋਇਆ ਹੈ: “ਮੈਂ ਵਿਸ਼ਵਾਸ ਕੀਤਾ ਇਸ ਲਈ, ਮੈਂ ਬੋਲਿਆ ਹਾਂ।” ਸਾਡੀ ਨਿਹਚਾ ਵੀ ਉਸੇ ਤਰ੍ਹਾਂ ਦੀ ਹੈ। ਅਸੀਂ ਵਿਸ਼ਵਾਸ ਕਰਦੇ ਹਾਂ ਅਤੇ ਇਸੇ ਲਈ ਬੋਲਦੇ ਹਾਂ।"
13 Tendo, porém, o mesmo espírito de fé, como está escrito: “Eu cri, por isso falei”, também nós cremos e, por isso, também falamos,
14 ਪਰਮੇਸ਼ੁਰ ਨੇ ਪ੍ਰਭੂ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ। ਅਤੇ ਸਾਨੂੰ ਪਤਾ ਹੈ ਕਿ ਪਰਮੇਸ਼ੁਰ ਸਾਨੂੰ ਵੀ ਯਿਸੂ ਦੇ ਸਮੇਤ ਜਿਵਾਲੇਗਾ। ਪਰਮੇਸ਼ੁਰ ਸਾਨੂੰ ਤੁਹਾਡੇ ਨਾਲ ਲਿਆਵੇਗਾ ਅਸੀਂ ਉਸ ਦੇ ਸਨਮੁੱਖ ਖੜ੍ਹੇ ਹੋਵਾਂਗੇ।"
14 sabendo que aquele que ressuscitou o Senhor Jesus também nos ressuscitará com Jesus e nos apresentará juntamente com vocês.
15 ਇਹ ਸਾਰੀਆਂ ਚੀਜ਼ਾਂ ਤੁਹਾਡੇ ਵਾਸਤੇ ਹਨ। ਇਸ ਲਈ ਪਰਮੇਸ਼ੁਰ ਦੀ ਕਿਰਪਾ ਵੱਧ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਹੈ। ਇਸ ਲਈ ਪਰਮੇਸ਼ੁਰ ਨੂੰ ਉਸਦੀ ਮਹਿਮਾ ਲਈ ਵੱਧ ਤੋਂ ਵੱਧ ਧੰਨਵਾਦ ਹੋਣਗੇ।"
15 Porque tudo isso é para o bem de vocês, para que a graça, multiplicando-se, torne abundantes as ações de graças por meio de muitos, para a glória de Deus.
16 ਵਿਸ਼ਵਾਸ ਅਨੁਸਾਰ ਜਿਉਣਾ ਇਹੀ ਕਾਰਣ ਹੈ ਕਿ ਅਸੀਂ ਕਦੇ ਵੀ ਕਮਜ਼ੋਰ ਨਹੀਂ ਬਣਾਂਗੇ। ਸਾਡਾ ਭੌਤਿਕ ਸਰੀਰ ਬੁੱਢਾ ਤੇ ਕਮਜ਼ੋਰ ਹੋ ਰਿਹਾ ਹੈ, ਪਰ ਸਾਡੀ ਅੰਦਰਲੀ ਹੋਂਦ ਦਿਨ ਪ੍ਰਤਿ ਦਿਨ ਨਵੀਂ ਬਣਦੀ ਜਾ ਰਹੀ ਹੈ।"
16 Por isso não desanimamos. Pelo contrário, mesmo que o nosso ser exterior se desgaste, o nosso ser interior se renova dia a dia.
17 ਹੁਣ ਥੋੜੇ ਸਮੇਂ ਲਈ, ਸਾਨੂੰ ਛੋਟੀਆਂ ਤਕਲੀਫ਼ਾਂ ਮਿਲਣਗੀਆਂ। ਪਰ ਇਹ ਮੁਸ਼ਕਿਲਾਂ ਸਾਨੂੰ ਸਦੀਵੀ ਮਹਿਮਾ ਹਾਸਿਲ ਕਰਨ ਵਿੱਚ ਸਹਾਈ ਹੋ ਰਹੀਆਂ ਹਨ। ਉਹ ਸਦੀਵੀ ਮਹਿਮਾ ਇਨ੍ਹਾਂ ਮੁਸ਼ਕਿਲਾਂ ਨਾਲੋਂ ਕਿਤੇ ਮਹਾਨ ਹੈ।"
17 Porque a nossa leve e momentânea tribulação produz para nós um eterno peso de glória, acima de toda comparação,
18 ਇਸ ਲਈ ਅਸੀਂ ਉਨ੍ਹਾਂ ਗੱਲਾਂ ਬਾਰੇ ਨਹੀਂ ਸੋਚਦੇ ਜੋ ਅਸੀਂ ਦੇਖਦੇ ਹਾਂ, ਸਗੋਂ ਉਨ੍ਹਾਂ ਗੱਲਾਂ ਬਾਰੇ ਸੋਚਦੇ ਹਾਂ ਜੋ ਅਸੀਂ ਦੇਖ ਨਹੀਂ ਸੱਕਦੇ। ਜੋ ਚੀਜ਼ਾਂ ਅਸੀਂ ਦੇਖਦੇ ਹਾਂ ਉਹ ਥੋੜੇ ਚਿਰ ਲਈ ਹਨ ਅਤੇ ਜੋ ਚੀਜ਼ਾਂ ਅਸੀਂ ਦੇਖ ਨਹੀਂ ਸੱਕਦੇ, ਸਦੀਵੀ ਹਨ।"
18 na medida em que não olhamos para as coisas que se veem, mas para as que não se veem. Porque as coisas que se veem são temporais, mas as que não se veem são eternas.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Coríntios 4, comparar traduções ou montar um estudo — tudo direto pelo WhatsApp.