2 Coríntios 5
Punjabi Bible (GL_PUNJABI) vs ACF
ACF Almeida Corrigida Fiel
1 ਸਾਨੂੰ ਪਤਾ ਹੈ ਕਿ ਇਹ ਤੰਬੂ ਭਾਵ ਧਰਤੀ ਉੱਪਰਲਾ ਸਾਡਾ ਇਹ ਸਰੀਰ ਜਿਸ ਵਿੱਚ ਅਸੀਂ ਰਹਿੰਦੇ ਹਾਂ, ਤਬਾਹ ਕਰ ਦਿੱਤਾ ਜਾਵੇਗਾ। ਪਰ ਜਦੋਂ ਅਜਿਹਾ ਹੋਵੇਗਾ ਤਾਂ ਪਰਮੇਸ਼ੁਰ ਸਾਨੂੰ ਰਹਿਣ ਲਈ ਘਰ ਦੇਵੇਗਾ। ਇਹ ਘਰ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੋਵੇਗਾ। ਇਹ ਘਰ ਸਵਰਗ ਵਿੱਚ ਹੋਵੇਗਾ ਜਿਹੜਾ ਸਦੀਵੀ ਹੈ।"
1 Porque sabemos que, se a nossa casa terrestre deste tabernáculo se desfizer, temos de Deus um edifício, uma casa não feita por mãos, eterna, nos céus.
2 ਪਰ ਹੁਣ ਅਸੀਂ ਇਸ ਭੌਤਿਕ ਸਰੀਰ ਤੋਂ ਥੱਕ ਗਏ ਹਾਂ। ਅਸੀਂ ਆਪਣੇ ਆਪ ਨੂੰ ਸਾਡੇ ਸੁਰਗੀ ਘਰ ਨਾਲ ਢੱਕੇ ਜਾਣ ਲਈ ਬੜੀ ਤੀਬ੍ਰ ਇੱਛਾ ਕਰਦੇ ਹਾਂ।"
2 E por isso também gememos, desejando ser revestidos da nossa habitação, que é do céu;
3 ਇਹ ਸਾਨੂੰ ਕੱਜ ਲਵੇਗਾ ਅਤੇ ਅਸੀਂ ਨਗਨ ਨਹੀਂ ਹੋਵਾਂਗੇ।"
3 Se, todavia, estando vestidos, não formos achados nus.
4 ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸਰੀਰ ਪੂਰੀ ਤਰ੍ਹਾਂ ਜੀਵਨ ਨਾਲ ਕੱਜਿਆ ਜਾਵੇਗਾ।"
4 Porque também nós, os que estamos neste tabernáculo, gememos carregados; não porque queremos ser despidos, mas revestidos, para que o mortal seja absorvido pela vida.
5 ਪਰਮੇਸ਼ੁਰ ਨੇ ਸਾਡੀ ਸਾਜਨਾ ਇਸ ਲਈ ਕੀਤੀ ਸੀ। ਅਤੇ ਉਸ ਨੇ ਪ੍ਰਮਾਣ ਦੇਣ ਲਈ ਜ਼ਮਾਨਤ ਵਜੋਂ ਸਾਨੂੰ ਇੱਕ ਆਤਮਾ ਪ੍ਰਦਾਨ ਕੀਤਾ ਹੈ ਕਿ ਉਹ ਸਾਨੂੰ ਇਹ ਨਵਾਂ ਜੀਵਨ ਦੇਵੇਗਾ।"
5 Ora, quem para isto mesmo nos preparou foi Deus, o qual nos deu também o penhor do Espírito.
6 ਇਸ ਲਈ ਅਸੀਂ ਸਦਾ ਹੌਂਸਲਾ ਰੱਖਦੇ ਹਾਂ ਅਸੀਂ ਜਾਣਦੇ ਹਾਂ ਕਿ ਜਿੰਨਾ ਚਿਰ ਅਸੀਂ ਇਸ ਸਰੀਰ ਵਿੱਚ ਰਹਿ ਰਹੇ ਹਾਂ ਅਸੀਂ ਪ੍ਰਭੂ ਤੋਂ ਦੂਰ ਹਾਂ।"
6 Por isso estamos sempre de bom ânimo, sabendo que, enquanto estamos no corpo, vivemos ausentes do Senhor
7 ਅਸੀਂ ਉਸੇ ਸੰਗ ਰਹਿੰਦੇ ਹਾਂ ਜਿਸ ਵਿੱਚ ਅਸੀਂ ਵਿਸ਼ਵਾਸ ਰੱਖਦੇ ਹਾਂ ਨਾ ਕਿ ਜੋ ਸਾਨੂੰ ਨਜ਼ਰ ਆਉਂਦਾ ਹੈ।"
7 (Porque andamos por fé, e não por vista).
8 ਇਸ ਲਈ ਮੈਂ ਕਹਿੰਦਾ ਹਾਂ ਕਿ ਸਾਨੂੰ ਯਕੀਨ ਹੈ। ਅਤੇ ਅਸੀਂ ਸੱਚ ਮੁੱਚ ਇਸ ਸਰੀਰ ਨੂੰ ਛੱਡਣਾ ਲੋਚਦੇ ਹਾਂ ਅਤੇ ਪ੍ਰਭੂ ਦੀ ਹਾਜ਼ਰੀ ਵਿੱਚ ਰਹਿਣਾ ਚਾਹੁੰਦੇ ਹਾਂ।"
8 Mas temos confiança e desejamos antes deixar este corpo, para habitar com o Senhor.
9 ਸਾਡਾ ਇੱਕੋ ਇੱਕ ਟੀਚਾ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਹੈ। ਜਿੱਥੇ ਕਿਤੇ ਵੀ ਅਸੀਂ ਹਾਂ, ਭਾਵੇਂ ਅਸੀਂ ਇੱਥੇ ਸਰੀਰ ਵਿੱਚ ਰਹੀਏ ਜਾਂ ਉੱਥੇ ਪ੍ਰਭੂ ਨਾਲ, ਸਾਡੀ ਇੱਛਾ ਉਸ ਨੂੰ ਪ੍ਰਸੰਨ ਕਰਨ ਦੀ ਹੈ।"
9 Pois que muito desejamos também ser-lhe agradáveis, quer presentes, quer ausentes.
10 ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਹਮਣੇ ਨਿਆਂ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸ ਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸ ਨੇ ਇਸ ਭੌਤਿਕ ਸਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ।"
10 Porque todos devemos comparecer ante o tribunal de Cristo, para que cada um receba segundo o que tiver feito por meio do corpo, ou bem, ou mal.
11 ਲੋਕਾਂ ਨੂੰ ਪਰਮੇਸ਼ੁਰ ਦੇ ਦੋਸਤ ਬਨਣ ਵਿੱਚ ਸਹਾਇਤਾ ਕਰਨਾ ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।"
11 Assim que, sabendo o temor que se deve ao Senhor, persuadimos os homens à fé, mas somos manifestos a Deus; e espero que nas vossas consciências sejamos também manifestos.
12 ਅਸੀਂ ਤੁਹਾਨੂੰ ਆਪਣੇ ਆਪ ਦਾ ਮੁੜਕੇ ਪ੍ਰਮਾਣ ਦੇਣ ਦੀ ਕੋਸ਼ਿਸ਼ ਨਹੀਂ ਕਰ ਰਹੇ। ਪਰ ਅਸੀਂ ਤੁਹਾਨੂੰ ਆਪਣੇ ਬਾਰੇ ਦੱਸ ਰਹੇ ਹਾਂ। ਅਸੀਂ ਕਾਰਣ ਦੇ ਰਹੇ ਹਾਂ ਜਿਸ ਵਾਸਤੇ ਤੁਸੀਂ ਸਾਡੇ ਉੱਤੇ ਮਾਣ ਕਰ ਸੱਕਦੇ ਹੋ। ਫ਼ੇਰ ਤੁਹਾਡਾ ਕਲ ਉਨ੍ਹਾਂ ਲਈ ਉੱਤਰ ਹੋਵੇਗਾ ਜਿਹੜੇ ਦ੍ਰਿਸ਼ਟਮਾਨ ਚੀਜ਼ਾਂ ਉੱਤੇ ਮਾਣ ਕਰਦੇ ਹਨ। ਉਹ ਲੋਕ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕਿਸੇ ਵਿਅਕਤੀ ਦੇ ਦਿਲ ਵਿੱਚ ਕੀ ਹੈ।"
12 Porque não nos recomendamos outra vez a vós; mas damo-vos ocasião de vos gloriardes de nós, para que tenhais que responder aos que se gloriam na aparência e não no coração.
13 ਜੇ ਅਸੀਂ ਝੱਲੇ ਹਾਂ ਤਾਂ ਇਹ ਪਰਮੇਸ਼ੁਰ ਲਈ ਹੈ। ਜੇ ਸਾਡਾ ਦਿਮਾਗ ਸਹੀ ਹੈ ਤਾਂ ਤੁਹਾਡੇ ਲਈ ਹੈ।"
13 Porque, se enlouquecemos, é para Deus; e, se conservamos o juízo, é para vós.
14 ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।"
14 Porque o amor de Cristo nos constrange, julgando nós assim: que, se um morreu por todos, logo todos morreram.
15 ਮਸੀਹ ਸਾਰਿਆਂ ਲਈ ਮਰਿਆ, ਤਾਂ ਜੋ ਜਿਹੜੇ ਲੋਕ ਜਿਉ ਰਹੇ ਹਨ ਉਨ੍ਹਾਂ ਨੂੰ ਆਪਣੇ ਆਪ ਲਈ ਜਿਉਣਾ ਬੰਦ ਕਰ ਦੇਣਾ ਚਾਹੀਦਾ ਹੈ। ਉਹ ਉਨ੍ਹਾਂ ਲਈ ਮਰਿਆ ਅਤੇ ਮੁਰਦਿਆਂ ਵਿੱਚੋਂ ਜੀ ਉੱਠਿਆ। ਤਾਂ ਜੋ ਉਹ ਲੋਕ ਉਸ ਦੇ ਲਈ ਜਿਉਣ।"
15 E ele morreu por todos, para que os que vivem não vivam mais para si, mas para aquele que por eles morreu e ressuscitou.
16 ਹੁਣ ਤੋਂ ਅਸੀਂ ਕਿਸੇ ਵਿਅਕਤੀ ਬਾਰੇ ਉਸ ਤਰ੍ਹਾਂ ਨਹੀਂ ਸੋਚਦੇ ਜਿਵੇਂ ਦੁਨੀਆਂ ਦੇ ਲੋਕ ਸੋਚਦੇ ਹਨ। ਇਹ ਸੱਚ ਹੈ ਕਿ ਪਿੱਛਲੇ ਸਮੇਂ ਅਸੀਂ ਮਸੀਹ ਬਾਰੇ ਦੁਨੀਆਂ ਦੇ ਲੋਕਾਂ ਵਾਂਗ ਹੀ ਸੋਚਿਆ ਸੀ। ਪਰ ਹੁਣ ਅਸੀਂ ਉਸ ਤਰ੍ਹਾਂ ਨਹੀਂ ਸੋਚਦੇ।"
16 Assim que daqui por diante a ninguém conhecemos segundo a carne, e, ainda que também tenhamos conhecido Cristo segundo a carne, contudo agora já não o conhecemos deste modo.
17 ਜੇਕਰ ਕੋਈ ਵੀ ਮਸੀਹ ਵਿੱਚ ਹੈ, ਉਹ ਨਵਾਂ ਬਣ ਗਿਆ ਹੈ। ਪੁਰਾਣੀਆਂ ਚੀਜ਼ਾਂ ਦੂਰ ਚਲੀਆਂ ਗਈਆਂ ਅਤੇ ਹੁਣ ਸਭ ਕੁਝ ਨਵਾਂ ਹੈ।"
17 Assim que, se alguém está em Cristo, nova criatura é; as coisas velhas já passaram; eis que tudo se fez novo.
18 ਇਹ ਸਾਰਾ ਕੁਝ ਪਰਮੇਸ਼ੁਰ ਵੱਲੋਂ ਹੈ। ਪਰਮੇਸ਼ੁਰ ਨੇ ਮਸੀਹ ਦੇ ਰਾਹੀਂ ਸਾਡੇ ਅਤੇ ਆਪਣੇ ਵਿੱਚਕਾਰ ਸ਼ਾਂਤੀ ਦਾ ਸੰਬੰਧ ਜੋੜਿਆ ਹੈ। ਅਤੇ ਪਰਮੇਸ਼ੁਰ ਨੇ ਸਾਨੂੰ ਲੋਕਾਂ ਅਤੇ ਉਸ ਵਿੱਚਕਾਰ ਸ਼ਾਂਤੀ ਬਨਾਉਣ ਦਾ ਕੰਮ ਦਿੱਤਾ ਹੈ।"
18 E tudo isto provém de Deus, que nos reconciliou consigo mesmo por Jesus Cristo, e nos deu o ministério da reconciliação;
19 ਭਾਵ ਇਹ ਹੈ ਕਿ ਪਰਮੇਸ਼ੁਰ ਮਸੀਹ ਵਿੱਚ ਆਪਣੇ ਅਤੇ ਦੁਨੀਆਂ ਵਿੱਚਕਾਰ ਸ਼ਾਂਤੀ ਸਥਾਪਿਤ ਕਰ ਰਿਹਾ ਸੀ। ਮਸੀਹ ਵਿੱਚ ਪਰਮੇਸ਼ੁਰ ਨੇ ਲੋਕਾਂ ਨੂੰ ਉਨ੍ਹਾਂ ਦੇ ਜੁਰਮੀ ਗੁਨਾਹਾਂ ਦਾ ਜ਼ਿੰਮੇਦਾਰ ਨਹੀਂ ਠਹਿਰਾਇਆ। ਉਸ ਨੇ ਸਾਨੂੰ ਸ਼ਾਂਤੀ ਦਾ ਸੰਦੇਸ਼ ਦਿੱਤਾ।"
19 Isto é, Deus estava em Cristo reconciliando consigo o mundo, não lhes imputando os seus pecados; e pôs em nós a palavra da reconciliação.
20 ਲਈ ਅਸੀਂ ਮਸੀਹ ਬਾਰੇ ਗੱਲ ਕਰਨ ਲਈ ਭੇਜੇ ਗਏ ਹਾਂ। ਇਹ ਇਸ ਤਰ੍ਹਾਂ ਹੈ ਜਿਵੇ ਪਰਮੇਸ਼ੁਰ ਸਾਡੇ ਰਾਹੀਂ ਲੋਕਾਂ ਨੂੰ ਸੱਦ ਰਿਹਾ ਹੈ। ਇਸ ਲਈ ਮਸੀਹ ਦੇ ਪੱਖੋਂ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ; ਪਰਮੇਸ਼ੁਰ ਨਾਲ ਸ਼ਾਂਤੀ ਬਣਾਓ।"
20 De sorte que somos embaixadores da parte de Cristo, como se Deus por nós rogasse. Rogamo-vos, pois, da parte de Cristo, que vos reconcilieis com Deus.
21 ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ।"
21 Àquele que não conheceu pecado, o fez pecado por nós; para que nele fôssemos feitos justiça de Deus.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Coríntios 5, comparar traduções ou montar um estudo — tudo direto pelo WhatsApp.