2 Coríntios 6

Punjabi Bible (GL_PUNJABI) vs VC

Sair da comparação
VC Versão Católica
1 ਅਸੀਂ ਪਰਮੇਸ਼ੁਰ ਦੇ ਨਾਲ ਕੰਮ ਕਰਨ ਵਾਲੇ ਕਾਮੇ ਹਾਂ। ਇਸ ਲਈ ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ। ਇਹ ਵੇਖਣਾ ਕਿ ਜਿਹੜੀ ਮਿਹਰ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਦੇ ਹੋ ਕਿਤੇ ਵਿਅਰਥ ਨਾ ਹੋ ਜਾਵੇ।"
1 Na qualidade de colaboradores seus, exortamo-vos a que não recebais a graça de Deus em vão.
2 ਪਰਮੇਸ਼ੁਰ ਦਾ ਕਥਨ ਹੈ; “ਮੈਂ ਸਹੀ ਸਮੇਂ ਤੁਹਾਨੂੰ ਸੁਣਿਆ ਅਤੇ ਮੁਕਤੀ ਦੇ ਦਿਹਾੜੇ ਤੁਹਾਡੀ ਸਹਾਇਤਾ ਕੀਤੀ।” ਮੈਂ ਤੁਹਾਨੂੰ ਆਖਦਾ ਹਾਂ ਕਿ “ਸਹੀ ਸਮਾਂ” ਹੁਣ ਹੈ “ਮੁਕਤੀ ਦਾ ਦਿਹਾੜਾ” ਹੁਣ ਹੈ।"
2 Pois ele diz: Eu te ouvi no tempo favorável e te ajudei no dia da salvação {Is 49,8}. Agora é o tempo favorável, agora é o dia da salvação.
3 ਅਸੀਂ ਨਹੀਂ ਚਾਹੁੰਦੇ ਕਿ ਲੋਕ ਸਾਡੇ ਕੰਮ ਵਿੱਚ ਕੋਈ ਨੁਕਸ ਲੱਭ ਸੱਕਣ। ਇਸ ਲਈ ਅਸੀਂ ਅਜਿਹਾ ਕੁਝ ਨਹੀਂ ਕਰਦੇ ਜੋ ਲੋਕਾਂ ਲਈ ਰੁਕਾਵਟਾਂ ਪਾਉਂਦਾ ਹੋਵੇ।"
3 A ninguém damos qualquer motivo de escândalo, para que o nosso ministério não seja criticado.
4 ਪਰ ਅਸੀਂ ਇਸ ਤਰ੍ਹਾਂ ਨਾਲ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ; ਬਹੁਤ ਸਾਰੀਆਂ ਸਖਤ ਗੱਲਾਂ ਵਿੱਚ ਦੁੱਖ ਪ੍ਰਵਾਨ ਕਰਨ ਵਿੱਚ, ਮੁਸ਼ਕਿਲਾਂ ਅਤੇ ਸਮੱਸਿਆਵਾਂ ਵਿੱਚ।"
4 Mas em todas as coisas nos apresentamos como ministros de Deus, por uma grande constância nas tribulações, nas misérias, nas angústias,
5 ਸਾਨੂੰ ਮਾਰਿਆ ਕੁੱਟਿਆ ਅਤੇ ਬੰਦੀ ਬਣਾਇਆ ਜਾਂਦਾ ਹੈ। ਲੋਕ ਪਰੇਸ਼ਾਨ ਹੁੰਦੇ ਹਨ ਅਤੇ ਸਾਡੇ ਨਾਲ ਲੜਦੇ ਹਨ। ਅਸੀਂ ਸਖਤ ਮਿਹਨਤ ਕਰਦੇ ਹਾਂ, ਅਤੇ ਕਦੇ ਕਦੇ ਅਸੀਂ ਨੀਂਦ ਅਤੇ ਭੋਜਨ ਤੋਂ ਵਾਂਝੇ ਰਹਿ ਜਾਂਦੇ ਹਾਂ।"
5 nos açoites, nos cárceres, nos tumultos populares, nos trabalhos, nas vigílias, nas privações;
6 ਅਸੀਂ ਆਪਣੀ ਸਮਝ ਰਾਹੀਂ, ਆਪਣੇ ਧੀਰਜ, ਆਪਣੀ ਮਿਹਰਬਾਨੀ ਅਤੇ ਆਪਣੇ ਸ਼ੁੱਧ ਜੀਵਨ ਰਾਹੀਂ ਇਹ ਦਰਸ਼ਾਉਂਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਸੇਵਕ ਹਾਂ। ਅਜਿਹਾ ਅਸੀਂ ਪਵਿੱਤਰ ਆਤਮਾ ਰਾਹੀਂ, ਸੱਚੇ ਪ੍ਰੇਮ ਰਾਹੀਂ ਦਰਸ਼ਾਉਂਦੇ ਹਾਂ।"
6 pela pureza, pela ciência, pela longanimidade, pela bondade, pelo Espírito Santo, por uma caridade sincera,
7 ਸੱਚ ਬੋਲਕੇ ਅਤੇ ਪਰਮੇਸ਼ੁਰ ਦੀ ਸ਼ਕਤੀ ਰਾਹੀਂ ਅਸੀਂ ਆਪਣੇ ਸਹੀ ਜੀਵਨ ਢੰਗ ਨੂੰ ਹਰ ਚੀਜ਼ ਦੇ ਖਿਲਾਫ਼ ਰੱਖਿਆ ਕਰਨ ਲਈ ਵਰਤਦੇ ਹਾਂ।"
7 pela palavra da verdade, pelo poder de Deus; pelas armas da justiça ofensivas e defensivas,
8 ਕੁਝ ਲੋਕ ਸਾਡਾ ਸਤਿਕਾਰ ਕਰਦੇ ਹਨ, ਪਰ ਦੂਸਰੇ ਲੋਕ ਸਾਡਾ ਨਿਰਾਦਰ ਕਰਦੇ ਹਨ। ਕੁਝ ਲੋਕ ਸਾਡੇ ਬਾਰੇ ਭਲੀਆਂ ਗੱਲਾਂ ਕਹਿੰਦੇ ਹਨ, ਦੂਸਰੇ ਲੋਕ ਮੰਦਿਆਂ ਗੱਲਾਂ ਬੋਲਦੇ ਹਨ। ਕੁਝ ਲੋਕ ਆਖਦੇ ਹਨ ਕਿ ਅਸੀਂ ਝੂਠੇ ਹਾਂ ਪਰ ਅਸੀਂ ਸੱਚ ਬੋਲਦੇ ਹਾਂ।"
8 através da honra e da desonra, da boa e da má fama.
9 ਕੁਝ ਲੋਕਾਂ ਵੱਲੋਂ ਸਾਨੂੰ ਅਗਿਆਤ ਸਮਝਿਆ ਜਾਂਦਾ ਹੈ, ਜਦਕਿ ਅਸੀਂ ਚੰਗੀ ਤਰ੍ਹਾਂ ਪ੍ਰਸਿੱਧ ਹਾਂ। ਸਾਨੂੰ ਮਰੇ ਹੋਏ ਕਰਾਰ ਦਿੱਤਾ ਗਿਆ, ਪਰ ਦੇਖੋ ਅਸੀਂ ਜਿਉਂ ਰਹੇ ਹਾਂ। ਸਾਨੂੰ ਦੁੱਖ ਦਿੱਤੇ ਜਾਂਦੇ ਹਨ ਪਰ ਅਸੀਂ ਮਾਰੇ ਨਹੀਂ ਗਏ।"
9 Tidos por impostores, somos, no entanto, sinceros; por desconhecidos, somos bem conhecidos; por agonizantes, estamos com vida; por condenados e, no entanto, estamos livres da morte.
10 ਹਾਲਾਂ ਕਿ ਅਸੀਂ ਉਦਾਸ ਹਾਂ, ਪਰ ਅਸੀਂ ਹਮੇਸ਼ਾ ਖੁਸ਼ ਹਾਂ। ਭਾਵੇਂ ਅਸੀਂ ਗਰੀਬ ਹਾਂ ਪਰ ਅਸੀਂ ਬਹੁਤ ਸਾਰੇ ਲੋਕਾਂ ਨੂੰ ਅਮੀਰ ਬਣਾਉਂਦੇ ਹਾਂ। ਸਾਡੇ ਕੋਲ ਕੁਝ ਵੀ ਨਹੀਂ ਪਰ ਅਸਲ ਵਿੱਚ ਸਾਡੇ ਕੋਲ ਸਭ ਕੁਝ ਹੈ।"
10 Somos julgados tristes, nós que estamos sempre contentes; indigentes, porém enriquecendo a muitos; sem posses, nós que tudo possuímos!
11 ਅਸੀਂ ਤੁਹਾਨੂੰ, ਕੋਰਿੰਥੁਸ ਦੇ ਲੋਕਾਂ ਨੂੰ, ਸਪੱਸ਼ਟਤਾ ਨਾਲ ਸੰਬੋਧਨ ਕੀਤਾ ਹੈ। ਅਸੀਂ ਤੁਹਾਡੇ ਅੱਗੇ ਆਪਣੇ ਹਿਰਦੇ ਖੋਲ੍ਹ ਦਿੱਤੇ ਹਨ।"
11 Ó coríntios, acabamos de vos falar com toda a franqueza. O nosso coração está todo ele aberto.
12 ਤੁਹਾਡੇ ਲਈ ਸਾਡਾ ਪ੍ਰੇਮ ਖਤਮ ਨਹੀਂ ਹੋਇਆ। ਪਰ ਤੁਸੀਂ ਸਾਡੇ ਵੱਲ ਆਪਣਾ ਪਿਆਰ ਰੋਕ ਦਿੱਤਾ ਹੈ।"
12 Não é estreito o lugar que nele ocupais. Estreito, isso sim, é vosso íntimo.
13 ਮੈਂ ਤੁਹਾਡੇ ਨਾਲ ਗੱਲਾਂ ਕਰ ਰਿਹਾ ਹਾਂ ਜਿਵੇਂ ਤੁਸੀਂ ਮੇਰੇ ਬੱਚੇ ਹੋਵੋਂ। ਉਵੇਂ ਹੀ ਕਰੋ ਜਿਵੇਂ ਅਸੀਂ ਕੀਤਾ ਹੈ-ਆਪਣੇ ਹਿਰਦੇ ਵੀ ਖੋਲ੍ਹ ਦਿਓ।"
13 Correspondei-me com igual ternura. Falo como a meus filhos: também vós outros abri largamente os vossos corações.
14 ਗੈਰ ਮਸੀਹੀਆਂ ਬਾਰੇ ਚੇਤਾਵਨੀ ਤੁਸੀਂ ਉਨ੍ਹਾਂ ਵਿਅਕਤੀਆਂ ਵਰਗੇ ਨਹੀਂ ਹੋ ਜਿਹੜੇ ਵਿਸ਼ਵਾਸ ਨਹੀਂ ਰੱਖਦੇ। ਇਸ ਲਈ ਉਨ੍ਹਾਂ ਦੇ ਨਾਲ ਨਾ ਜੁੜੋ। ਚੰਗਿਆਈ ਅਤੇ ਬੁਰਿਆਈ ਇਕੱਠੇ ਨਹੀਂ, ਚਾਨਣ ਅਤੇ ਹਨੇਰੇ ਦੀ ਸੰਗਤ ਇਕੱਠਿਆਂ ਨਹੀਂ ਹੋ ਸੱਕਦੀ।"
14 Não vos prendais ao mesmo jugo com os infiéis. Que união pode haver entre a justiça e a iniqüidade? Ou que comunidade entre a luz e as trevas?
15 ਕੀ ਮਸੀਹ ਅਤੇ ਬਲਿਆਲ (ਸ਼ੈਤਾਨ) ਵਿੱਚ ਕੋਈ ਕਰਾਰ ਹੋ ਸੱਕਦਾ? ਇੱਕ ਵਿਸ਼ਵਾਸੀ ਅਤੇ ਅਵਿਸ਼ਵਾਸੀ ਵਿੱਚ ਕੀ ਸਾਂਝ ਹੈ।"
15 Que compatibilidade pode haver entre Cristo e Belial? Ou que acordo entre o fiel e o infiel?
16 ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”"
16 Como conciliar o templo de Deus e os ídolos? Porque somos o templo de Deus vivo, como o próprio Deus disse: Eu habitarei e andarei entre eles, e serei o seu Deus e eles serão o meu povo {Lv 26,11s}.
17 “ਇਸ ਲਈ ਉਨ੍ਹਾਂ ਲੋਕਾਂ ਤੋਂ ਬਾਹਰ ਆ ਜਾਓ ਅਤੇ ਉਨ੍ਹਾਂ ਤੋਂ ਅਲੱਗ ਹੋ ਜਾਓ। ਪ੍ਰਭੂ ਆਖਦਾ ਹੈ। ਕਿਸੇ ਵੀ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਫ਼ੇਰ ਮੈਂ ਤੁਹਾਨੂੰ ਕਬੂਲ ਕਰ ਲਵਾਂਗਾ।”"
17 Portanto, saí do meio deles e separai-vos, diz o Senhor. Não toqueis no que é impuro, e vos receberei.
18 “ਮੈਂ ਤੁਹਾਡਾ ਪਿਤਾ ਹੋਵਾਂਗਾ ਅਤੇ ਤੁਸੀਂ ਮੇਰੇ ਪੁੱਤਰ ਅਤੇ ਧੀਆਂ ਹੋਵੋਂਗੇ, ਇਹ ਸਰਬ-ਸ਼ਕਤੀਮਾਨ ਪ੍ਰਭੂ ਆਖਦਾ ਹੈ।”"
18 Serei para vós um Pai e vós sereis para mim filhos e filhas, diz o Senhor todo-poderoso {Is 52,11; Jr 31,9}.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Coríntios 6, comparar traduções ou montar um estudo — tudo direto pelo WhatsApp.