2 Coríntios 7

Punjabi Bible (GL_PUNJABI)

1 ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁੱਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸਰੀਰ ਜਾਂ ਆਤਮਾ ਨੂੰ ਅਸ਼ੁੱਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਦਾ ਆਦਰ ਕਰਦੇ ਹਾਂ।"

2 ਪੌਲੁਸ ਦੀ ਖੁਸ਼ੀ ਸਾਡੇ ਲਈ ਆਪਣੇ ਦਿਲ ਖੋਲ੍ਹ ਦਿਓ। ਅਸੀਂ ਕਿਸੇ ਦਾ ਬੁਰਾ ਨਹੀਂ ਕੀਤਾ। ਅਸੀਂ ਕਿਸੇ ਵਿਅਕਤੀ (ਦੇ ਵਿਸ਼ਵਾਸ) ਨੂੰ ਤਬਾਹ ਨਹੀਂ ਕੀਤਾ, ਅਤੇ ਕਿਸ ਨੂੰ ਵੀ ਧੋਖਾ ਨਹੀਂ ਦਿੱਤਾ।"

3 ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਣ ਦੇ ਇੱਛੁਕ ਹਾਂ ਅਤੇ ਇੱਥੋਂ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ।"

4 ਮੈਨੂੰ ਤੁਹਾਡੇ ਉੱਪਰ ਪੂਰਾ ਭਰੋਸਾ ਹੈ। ਮੈਨੂੰ ਤੁਹਾਡੇ ਉੱਪਰ ਬਹੁਤ ਮਾਣ ਹੈ। ਮੈਂ ਤੁਹਾਡੇ ਕੋਲੋਂ ਬਹੁਤ ਹੌਂਸਲਾ ਪ੍ਰਾਪਤ ਕੀਤਾ ਹੈ। ਅਤੇ ਮੈਂ ਆਪਣੇ ਸਾਰੇ ਦੁੱਖਾਂ ਵਿੱਚ ਬਹੁਤ ਖੁਸ਼ ਹਾਂ।"

5 ਜਦੋਂ ਅਸੀਂ ਮਕਦੂਨਿਯਾ ਵਿੱਚ ਆਏ ਸੀ ਤਾਂ ਸਾਨੂੰ ਕੋਈ ਅਰਾਮ ਨਹੀਂ ਮਿਲਿਆ। ਸਾਨੂੰ ਸਾਰੇ ਪਾਸੇ ਔਕੜਾਂ ਦਿਖਾਈ ਦਿੰਦੀਆਂ ਸਨ। ਸਾਡੇ ਬਾਹਰ ਲੜਾਈਆਂ ਸਨ ਅਤੇ ਸਾਡੇ ਅੰਦਰ ਡਰ।"

6 ਪਰ ਪਰਮੇਸ਼ੁਰ ਦੁੱਖੀਆਂ ਨੂੰ ਸੁੱਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ।"

7 ਉਸਦੀ ਆਮਦ ਨੇ ਸਾਨੂੰ ਦਿਲਾਸਾ ਦਿੱਤਾ ਅਤੇ ਨਾਲੇ ਜਿਹੜਾ ਦਿਲਾਸਾ ਤੁਸੀਂ ਉਸ ਨੂੰ ਦਿੱਤਾ, ਤੀਤੁਸ ਨੇ ਸਾਨੂੰ ਦੱਸਿਆ ਕਿ ਤੁਸੀਂ ਮੈਨੂੰ ਮਿਲਣਾ ਚਾਹੁੰਦੇ ਹੋ। ਉਸ ਨੇ ਦੱਸਿਆ ਕਿ ਤੁਸੀਂ ਆਪਣੇ ਗਲਤ ਕੀਤੇ ਲਈ ਮਾਫ਼ੀ ਚਾਹੁੰਦੇ ਸੀ। ਅਤੇ ਤੀਤੁਸ ਨੇ ਮੈਨੂੰ ਤੁਹਾਡੀ ਮੇਰੇ ਲਈ ਚਿੰਤਾ ਬਾਰੇ ਵੀ ਦੱਸਿਆ। ਇਹ ਸੁਣਕੇ ਮੈਨੂੰ ਬਹੁਤ ਖੁਸ਼ੀ ਹੋਈ।"

8 ਹਾਲਾਂ ਕਿ ਮੈਂ ਤੁਹਾਨੂੰ ਆਪਣੀ ਚਿੱਠੀ ਰਾਹੀਂ ਉਦਾਸ ਕੀਤਾ ਹੈ, ਪਰ ਮੈਨੂੰ ਇਸ ਵਾਸਤੇ ਕੋਈ ਖੇਦ ਨਹੀਂ। ਮੈਨੂੰ ਪਤਾ ਹੈ ਕਿ ਤੁਸੀਂ ਮੇਰੀ ਚਿੱਠੀ ਰਾਹੀਂ ਉਦਾਸ ਹੋ ਗਏ ਅਤੇ ਇਸ ਲਈ ਦੁੱਖ ਮਹਿਸੂਸ ਕੀਤਾ। ਪਰ ਇਸ ਨੇ ਤੁਹਾਨੂੰ ਬਹੁਤ ਥੇੜੇ ਚਿਰ ਲਈ ਉਦਾਸ ਕੀਤਾ।"

9 ਹੁਣ ਮੈਂ ਖੁਸ਼ ਹਾਂ। ਇਸ ਲਈ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੋ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁੱਖ ਨਹੀਂ ਪਹੁੰਚਾਇਆ।"

10 ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁੱਖ ਨਹੀਂ ਹੋ ਸੱਕਦਾ। ਜਿਹੜੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ।"

11 ਤੁਹਾਨੂੰ ਗਮ ਮਿਲਿਆ ਜਿਹੜਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸੱਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮੱਸਿਆ ਬਾਰੇ ਕਿਸੇ ਵੀ ਪੱਖੋਂ ਪਾਪੀ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸ ਨੂੰ ਸਦਮਾ ਲੱਗਿਆ।"

12 ਪਰ ਮੈਂ ਉਹ ਪੱਤਰ ਤੁਹਾਨੂੰ ਇਸ ਲਈ ਲਿਖਿਆ ਸੀ ਕਿ ਤੁਸੀਂ ਪਰਮੇਸ਼ੁਰ ਦੇ ਸਨਮੁੱਖ ਇਹ ਦੇਖ ਸੱਕੋਂ ਕਿ ਤੁਹਾਨੂੰ ਸਾਡੀ ਕਿੰਨੀ ਪਰਵਾਹ ਹੈ।"

13 ਇਹੀ ਕਾਰਣ ਹੈ ਕਿ ਸਾਨੂੰ ਸੁੱਖ ਮਿਲਿਆ। ਸਾਨੂੰ ਇਹ ਗੱਲ ਦੀ ਹੋਰ ਵੀ ਖੁਸ਼ੀ ਹੋਈ ਕਿ ਤੀਤੁਸ ਇੰਨਾ ਖੁਸ਼ ਪਾਇਆ ਗਿਆ ਸੀ। ਤੁਸੀਂ ਸਾਰਿਆਂ ਨੇ ਉਸ ਨੂੰ ਬਹੁਤ ਸੁੱਖ ਦਿੱਤਾ।"

14 ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਾਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ।"

15 ਜਦੋਂ ਵੀ ਉਹ ਯਾਦ ਕਰਦਾ ਹੈ ਕਿ ਤੁਸੀਂ ਸਾਰੇ ਉਸ ਨੂੰ ਮੰਨਣ ਲਈ ਤਿਆਰ ਸੀ ਤੁਹਾਡੇ ਵੱਲ ਉਸਦਾ ਪਿਆਰ ਵੱਧ ਜਾਂਦਾ ਹੈ। ਤੁਸੀਂ ਉਸ ਨੂੰ ਆਦਰ ਅਤੇ ਭੈਅ ਨਾਲ ਜੀ ਆਇਆਂ ਆਖਿਆ ਸੀ"

16 ਮੈਂ ਬਹੁਤ ਖੁਸ਼ ਹਾਂ ਕਿ ਮੈਂ ਤੁਹਾਡੇ ਤੇ ਪੂਰਾ ਭਰੋਸਾ ਕਰ ਸੱਕਦਾ ਹਾਂ।"

Ler em outra tradução

Comparar lado a lado

Estude este capítulo no WhatsApp

Peça à IA da Bíblia Fala para explicar 2 Coríntios 7, comparar traduções ou montar um estudo — tudo direto pelo WhatsApp.