2 Crônicas 10

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਰਹਬੁਆਮ ਦੀ ਨਾਸਮਝੀ ਦੇ ਕਾਰਨਾਮੇ ਰਹਬੁਆਮ ਸ਼ਕਮ ਦੇਸ ਨੂੰ ਗਿਆ ਕਿਉਂ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਨਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।"
1 Roboão foi a Siquém, porque todo o Israel se havia reunido ali, para o fazer rei.
2 ਨਬਾਟ ਦਾ ਪੁੱਤਰ ਯਾਰਾਬੁਆਮ ਮਿਸਰ ਵਿੱਚ ਸੀ ਕਿਉਂ ਕਿ ਉਹ ਸੁਲੇਮਾਨ ਤੋਂ ਡਰਦਾ ਸੀ। ਪਰ ਜਦੋਂ ਉਸ ਨੇ ਸੁਣਿਆ ਕਿ ਸੁਲੇਮਾਨ ਮਰ ਚੁੱਕਿਆ ਸੀ ਅਤੇ ਰਹਬੁਆਮ ਨੂੰ ਜਲਦੀ ਹੀ ਰਾਜੇ ਦਾ ਤਾਜ ਪਹਿਨਾਇਆ ਜਾਣਾ ਸੀ, ਉਹ ਇਸਰਾਏਲ ਨੂੰ ਵਾਪਸ ਮੁੜ ਆਇਆ।"
2 Jeroboão, filho de Nebate, que ainda estava no Egito, para onde havia fugido da presença do rei Salomão, ouviu isso e voltou do Egito.
3 ਇਸਰਾਏਲ ਦੇ ਲੋਕਾਂ ਨੇ ਯਾਰਾਬੁਆਮ ਨੂੰ ਆਪਣੇ ਨਾਲ ਚੱਲਣ ਨੂੰ ਕਿਹਾ ਤਦ ਯਾਰਾਬੁਆਮ ਅਤੇ ਸਾਰੇ ਇਸਰਾਏਲੀ ਰਹਬੁਆਮ ਕੋਲ ਗਏ ਅਤੇ ਜਾ ਕੇ ਉਸ ਨੂੰ ਕਿਹਾ, “ਰਹਬੁਆਮ,"
3 Mandaram chamá-lo, e ele veio com todo o Israel a Roboão, para lhe dizer:
4 ਤੇਰੇ ਪਿਤਾ ਨੇ ਸਾਡਾ ਜਿਉਣਾ ਮੁਸ਼ਕਿਲ ਕੀਤਾ ਹੋਇਆ ਸੀ, ਉਸ ਦੇ ਹੁੰਦੇ ਜ਼ਿੰਦਗੀ ਬੋਝਾ ਢੋਣ ਦੇ ਬਰਾਬਰ ਸੀ ਇਸ ਲਈ ਪਹਿਲਾਂ ਸਾਡਾ ਭਾਰ ਹੌਲਾ ਕਰ ਫ਼ਿਰ ਅਸੀਂ ਤੇਰੀ ਸੇਵਾ ਕਰਾਂਗੇ।”"
4 — O seu pai nos impôs um pesado jugo; alivie a dura servidão de seu pai e o pesado jugo que ele nos impôs, e nós o serviremos.
5 ਰਹਬੁਆਮ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਕੋਲ ਤਿੰਨ ਦਿਨ ਬਾਅਦ ਆਉਣਾ।” ਤਾਂ ਲੋਕ ਵਾਪਸ ਚੱਲੇ ਗਏ।"
5 Roboão respondeu: — Voltem daqui a três dias. E o povo se foi.
6 ਤਦ ਰਹਬੁਆਮ ਪਾਤਸ਼ਾਹ ਨੇ ਆਪਣੇ ਬਜ਼ੁਰਗ ਮਨੁੱਖਾਂ ਜਿਨ੍ਹਾਂ ਨੇ ਉਸ ਦੇ ਪਿਤਾ ਸੁਲੇਮਾਨ ਦੀ ਸੇਵਾ ਕੀਤੀ ਸੀ ਉਸ ਨਾਲ ਸਲਾਹ ਕੀਤੀ, “ਤੁਸੀਂ ਮੈਨੂੰ ਕੀ ਰਾਇ ਦਿੰਦੇ ਹੋ? ਤੁਹਾਡੀ ਕੀ ਰਾਇ ਹੈ ਕਿ ਮੈਂ ਉਨ੍ਹਾਂ ਨਾਲ ਕੀ ਗੱਲ ਕਰਾਂ?”"
6 O rei Roboão foi pedir conselho aos anciãos que haviam estado na presença de Salomão, seu pai, quando este ainda vivia, dizendo: — Como vocês me aconselham a responder a este povo?
7 ਬਜ਼ੁਰਗ ਆਦਮੀਆਂ ਨੇ ਰਹਬੁਆਮ ਨੂੰ ਕਿਹਾ, “ਜੇਕਰ ਤੂੰ ਉਨ੍ਹਾਂ ਲੋਕਾਂ ਨਾਲ ਹਿੱਤ ਕਰੇਂਗਾ ਅਤੇ ਉਨ੍ਹਾਂ ਨੂੰ ਖੁਸ਼ ਕਰੇਂਗਾ ਤਦ ਉਹ ਹਮੇਸ਼ਾ ਤੇਰੀ ਚਾਕਰੀ ਕਰਦੇ ਰਹਿਣਗੇ।”"
7 Eles disseram: — Se o senhor for bom com este povo, e lhes agradar, e lhes falar boas palavras, eles se farão seus servos para sempre.
8 ਪਰ ਰਹਬੁਆਮ ਨੇ ਬਜ਼ੁਰਗਾਂ ਦੀ ਮਤ ਨੂੰ ਸਵੀਕਾਰ ਨਾ ਕੀਤਾ। ਫ਼ਿਰ ਉਸ ਨੇ ਆਪਣੀ ਉਮਰ ਦੇ ਜੁਆਨਾਂ ਨਾਲ ਮਸ਼ਵਰਾ ਕੀਤਾ ਜਿਹੜੇ ਕਿ ਉਸ ਦੇ ਨਾਲ ਹੀ ਵੱਡੇ ਹੋਏ ਸਨ ਅਤੇ ਉਸਦੀ ਚਾਕਰੀ ਕਰ ਰਹੇ ਸਨ।"
8 Mas Roboão desprezou o conselho que os anciãos lhe tinham dado e foi pedir conselho aos jovens que haviam crescido com ele e o serviam.
9 ਰਹਬੁਆਮ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਮੈਨੂੰ ਕੀ ਰਾਇ ਦਿੰਦੇ ਹੋ? ਸਾਨੂੰ ਉਨ੍ਹਾਂ ਲੋਕਾਂ ਨੂੰ ਕੀ ਕਹਿਣਾ ਚਾਹੀਦਾ ਹੈ? ਉਹ ਮੈਨੂੰ ਆਪਣਾ ਬੋਝ ਹਲਕਾ ਕਰਨ ਨੂੰ ਆਖ ਰਹੇ ਹਨ ਅਤੇ ਉਹ ਇਹ ਵੀ ਆਖਦੇ ਹਨ ਕਿ ਜਿੰਨਾ ਕੰਮ ਦਾ ਭਾਰ ਤੇਰੇ ਪਿਤਾ ਨੇ ਸਾਡੇ ਉੱਪਰ ਪਾਇਆ ਹੋਇਆ ਸੀ, ਪਹਿਲਾਂ ਤੂੰ ਉਹ ਭਾਰ ਸਾਡੇ ਤੋਂ ਹਲਕਾ ਕਰ।”"
9 Ele perguntou: — O que vocês me aconselham? O que devo responder a este povo que me pediu para aliviar o jugo que o meu pai lhes impôs?
10 ਤਾਂ ਉਹ ਜੁਆਨ ਜਿਹੜੇ ਉਸ ਦੇ ਹਮਜੋਲੀ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡਾ ਕੰਮ ਦਾ ਬੋਝ ਵੱਧਾਇਆ ਪਰ ਤੂੰ ਸਾਡੇ ਲਈ ਉਸ ਨੂੰ ਹਲਕਾ ਕਰ ਤਾਂ ਤੂੰ ਉਨ੍ਹਾਂ ਨੂੰ ਇਹ ਜਵਾਬ ਦੇ ਕਿ ਮੇਰੀ ਉਂਗਲ ਮੇਰੇ ਪਿਤਾ ਦੇ ਕਮਰ ਨਾਲੋਂ ਵੀ ਤਕੜੀ ਹੈ।"
10 E os jovens que haviam crescido com ele responderam: — Diga o seguinte ao povo que se queixa do pesado jugo que o seu pai lhe impôs e que pede para que ele seja aliviado. Diga-lhe o seguinte: “O meu dedo mínimo é mais grosso do que a cintura do meu pai.
11 ਮੇਰੇ ਪਿਤਾ ਨੇ ਤਾਂ ਭਾਰਾ ਬੋਝ ਤੁਹਾਡੇ ਤੇ ਪਾਇਆ ਸੀ, ਪਰ ਮੈਂ ਉਸ ਭਾਰ ਨੂੰ ਹੋਰ ਵੀ ਵੱਧੀਕ ਕਰਾਂਗਾ। ਮੇਰੇ ਪਿਤਾ ਨੇ ਤਾਂ ਸਿਰਫ਼ ਤੁਹਾਨੂੰ ਕੋਟਲਿਆਂ ਨਾਲ ਮਾਰਿਆ ਸੀ ਪਰ ਮੈਂ ਤੁਹਾਨੂੰ ਲੋਹੇ ਦੇ ਸਿਰੇ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ।"
11 Assim que, se o meu pai lhes impôs um jugo pesado, eu o tornarei ainda mais pesado. Meu pai castigou vocês com açoites; eu vou castigá-los com escorpiões.”
12 ਤਿੰਨਾਂ ਦਿਨਾਂ ਉਪਰੰਤ, ਯਾਰਾਬੁਆਮ ਅਤੇ ਬਾਕੀ ਦੇ ਸਾਰੇ ਲੋਕ ਰਹਬੁਆਮ ਕੋਲ ਆਏ, ਬਿਲਕੁਲ ਜਿਵੇਂ ਕਿ ਉਸ ਨੇ ਉਨ੍ਹਾਂ ਨੂੰ ਕਿਹਾ ਸੀ। “ਮੇਰੇ ਕੋਲ ਤਿੰਨਾਂ ਦਿਨਾਂ ਵਿੱਚ ਵਾਪਸ ਆ ਜਾਵੋ।”"
12 No terceiro dia, Jeroboão e todo o povo foram falar com Roboão, como o rei lhes havia ordenado, dizendo que voltassem em três dias.
13 ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਨਾਲ ਬੜੇ ਕਮੀਨੇਪਨ ਨਾਲ ਗੱਲ ਕੀਤੀ। ਉਸ ਨੇ ਬਜ਼ੁਰਗਾਂ ਦੀ ਗੱਲ ਦਾ ਕਹਿਣਾ ਨਾ ਮੰਨਿਆ।"
13 O rei lhes deu uma resposta dura, porque o rei Roboão havia desprezado o conselho dos anciãos.
14 ਸਗੋਂ ਉਸ ਨੇ ਆਪਣੇ ਹਮਜੋਲੀ ਨੌਜੁਆਨਾਂ ਦੇ ਮਗਰ ਲੱਗਕੇ ਲੋਕਾਂ ਨਾਲ ਉਸੇ ਲਹਿਜੇ ਵਿੱਚ ਗੱਲ ਕੀਤੀ ਜਿਵੇਂ ਉਨ੍ਹਾਂ ਨੇ ਪਾਤਸ਼ਾਹ ਨੂੰ ਸਿੱਖਾਇਆ ਸੀ। ਉਸ ਨੇ ਕਿਹਾ, “ਮੇਰੇ ਪਿਤਾ ਨੇ ਤੁਹਾਡਾ ਬੋਝ ਵੱਧਾਇਆ ਸੀ ਪਰ ਮੈਂ ਤੁਹਾਡਾ ਬੋਝ ਉਸਤੋਂ ਵੀ ਵੱਧੀਕ ਕਰਾਂਗਾ। ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫ਼ੰਡਿਆ ਪਰ ਮੈਂ ਤੁਹਾਨੂੰ ਧਾਤ ਜੜੀਆਂ ਸਿਰੀਆਂ ਵਾਲੇ ਕੋਟਲਿਆਂ ਨਾਲ ਫ਼ੰਡਾਂਗਾ।”"
14 Preferiu seguir o conselho dos jovens, dizendo: — Meu pai lhes impôs um pesado jugo, mas eu o tornarei ainda mais pesado. Meu pai castigou vocês com açoites; eu vou castigá-los com escorpiões.
15 ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ, ਕਿਉਂ ਕਿ ਗੱਲਾਂ ਦਾ ਇਹ ਫੇਰ-ਬਦਲ ਪਰਮੇਸ਼ੁਰ ਵੱਲੋਂ ਹੀ ਸੀ। ਇਹ ਵਾਪਰਿਆ ਤਾਂ ਜੋ ਯਹੋਵਾਹ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਬੋਲਿਆ ਸੀ, ਸੱਚ ਹੋ ਸੱਕੇ।"
15 Assim o rei não deu ouvidos ao povo, porque esta reviravolta vinha de Deus, para que o Senhor confirmasse a palavra que tinha dito a Jeroboão, filho de Nebate, por meio de Aías, o silonita.
16 ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਜਵਾਬ ਦਿੱਤਾ ਕਿ, “ਦਾਊਦ ਦੇ ਨਾਲ ਸਾਡਾ ਕੀ ਰਿਸ਼ਤਾ ਅਤੇ ਯੱਸੀ ਦੇ ਪੁੱਤਰ ਨਾਲ ਸਾਡੀ ਕੋਈ ਵੰਡ-ਵਿਹਾਰ ਨਹੀਂ ਹੈ। ਹੇ ਇਸਰਾਏਲ, ਆਪੋ-ਆਪਣੇ ਤੰਬੂਆਂ ਵਿੱਚ ਚਲੋ! ਹੁਣ ਹੇ ਦਾਊਦ! ਤੂੰ ਆਪਣੇ ਹੀ ਘਰਾਣੇ ਨੂੰ ਸੰਭਾਲ।” ਤਦ ਇਸਰਾਏਲ ਦੇ ਸਾਰੇ ਲੋਕ ਆਪੋ-ਆਪਣੇ ਘਰਾਂ ਨੂੰ ਪਰਤ ਗਏ।"
16 Quando todo o Israel viu que o rei não lhe dava ouvidos, reagiu, dizendo: — Que parte temos nós em Davi? Não temos herança no filho de Jessé! Às suas tendas, ó Israel! Cuide, agora, de sua casa, ó Davi! Então todo o Israel se foi às suas tendas.
17 ਪਰ ਉੱਥੇ ਕੁਝ ਇਸਰਾਏਲੀ ਅਜਿਹੇ ਸਨ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਵਸੇ ਹੋਏ ਸਨ ਅਤੇ ਰਹਬੁਆਮ ਉਨ੍ਹਾਂ ਦਾ ਪਾਤਸ਼ਾਹ ਸੀ।"
17 Quanto aos filhos de Israel, porém, que moravam nas cidades de Judá, sobre eles reinou Roboão.
18 ਫ਼ੇਰ ਰਹਬੁਆਮ ਨੇ ਹਦੋਰਾਮ ਨੂੰ, ਜੋ ਕਿ ਮਜਬੂਰ ਮਜਦੂਰਾਂ ਦਾ ਇੰਚਾਰਜ ਸੀ, ਇਸਰਾਏਲ ਦੇ ਲੋਕਾਂ ਕੋਲ ਭੇਜਿਆ, ਪਰ ਉਨ੍ਹਾਂ ਨੇ ਉਸ ਉੱਪਰ ਪਥਰਾਵ ਕਰਕੇ ਉਸ ਨੂੰ ਮਾਰ ਸੁੱਟਿਆ।"
18 Então o rei Roboão enviou Adonirão, superintendente dos que realizavam trabalhos forçados, porém os filhos de Israel o apedrejaram, e ele morreu. Mas o rei Roboão conseguiu subir no seu carro e fugiu para Jerusalém.
19 ਉੱਸ ਦਿਨ ਤੋਂ ਲੈ ਕੇ ਅੱਜ ਤੀਕ ਇਸਰਾਏਲੀ ਦਾਊਦ ਦੇ ਘਰਾਣੇ ਦੇ ਵਿਰੋਧੀ ਹਨ।"
19 Assim, Israel se mantém rebelado contra a casa de Davi até o dia de hoje.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 10, comparar traduções ou montar um estudo — tudo direto pelo WhatsApp.