2 Crônicas 14

Punjabi Bible (GL_PUNJABI) vs BKJ

Sair da comparação
1 ਅਬੀਯਾਹ ਦੀ ਮੌਤ ਹੋ ਗਈ ਤਾਂ ਉਹ ਵੀ ਆਪਣੇ ਪੁਰਖਿਆਂ ’ਚ ਸ਼ਾਮਿਲ ਹੋ ਗਿਆ ਅਤੇ ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਅ ਦਿੱਤਾ ਤੇ ਉਸਦੀ ਥਾਵੇਂ ਉਸਦਾ ਪੁੱਤਰ ਆਸਾ ਨਵਾਂ ਪਾਤਸ਼ਾਹ ਬਣਿਆ। ਆਸਾ ਦੇ ਰਾਜ ਵਿੱਚ ਦੇਸ ਵਿੱਚ 10 ਸਾਲ ਤੀਕ ਸ਼ਾਂਤੀ ਰਹੀ।"
1 Assim, Abias dormiu com os seus pais; e eles o sepultaram na cidade de Davi; e Asa, o seu filho, reinou em seu lugar. Nos seus dias a terra teve paz por dez anos.
2 ਯਹੂਦਾਹ ਦਾ ਪਾਤਸ਼ਾਹ ਆਸਾ ਆਸਾ ਪਾਤਸ਼ਾਹ ਨੇ ਉਹੀ ਕੀਤਾ ਜੋ ਯਹੋਵਾਹ ਆਪਣੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਸੀ।"
2 E Asa fez aquilo que era bom e reto aos olhos do SENHOR seu Deus;
3 ਉਸ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਆਸਥਾਨਾਂ ਨੂੰ ਢਾਹ ਦਿੱਤਾ ਅਤੇ ਯਾਦਗਾਰੀ ਪੱਥਰ ਨੂੰ ਭੰਨ ਸੁੱਟਿਆ ਅਤੇ ਯਾਦਗਾਰੀ ਪੱਥਰ ਨੂੰ ਚੂਰ-ਚੂਰ ਕਰ ਦਿੱਤਾ।"
3 porque ele removeu os altares dos deuses estranhos, e os lugares altos, e demoliu as imagens, e cortou os bosques;
4 ਪਾਤਸ਼ਾਹ ਨੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਣ ਨੂੰ ਕਿਹਾ ਜਿਨ੍ਹਾਂ ਦੀ ਕਿ ਉਸ ਦੇ ਪੁਰਖਿਆਂ ਨੇ ਵੀ ਉਪਾਸਨਾ ਕੀਤੀ ਹੈ ਤੇ ਆਸਾ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਹੁਕਮ ਅਤੇ ਨੇਮਾਂ ਨੂੰ ਮੰਨਣ ਦਾ ਆਦੇਸ਼ ਦਿੱਤਾ।"
4 e ordenou Judá que buscassem ao SENHOR Deus dos seus pais, e a praticar a lei e o mandamento.
5 ਆਸਾ ਨੇ ਸਾਰੇ ਯਹੂਦਾਹ ਸ਼ਹਿਰ ਵਿੱਚੋਂ ਉੱਚੀਆਂ ਥਾਵਾਂ, ਧੂਪਾਂ ਅਤੇ ਜਗਵੇਦੀਆਂ ਨੂੰ ਢਾਹ ਦਿੱਤਾ ਇਸ ਲਈ ਉਸ ਦੇ ਰਾਜ ਵਿੱਚ ਦੇਸ ਵਿੱਚ ਚਾਰੋਂ ਪਾਸੇ ਸ਼ਾਂਤੀ ਰਹੀ।"
5 Ele também removeu de todas as cidades de Judá os lugares altos e as imagens; e o reino esteve calmo diante dele.
6 ਆਸਾ ਨੇ ਯਹੂਦਾਹ ਵਿੱਚ ਜਦੋਂ ਸ਼ਾਂਤੀ ਦਾ ਰਾਜ ਸੀ ਉਸ ਵੇਲੇ ਸ਼ਹਿਰਾਂ ਨੂੰ ਪੱਕਿਆਂ ਕੀਤਾ ਤੇ ਇਨ੍ਹਾਂ ਸਾਲਾਂ ਵਿੱਚ ਆਸਾ ਨੇ ਕੋਈ ਲੜਾਈ ਨਾ ਕੀਤੀ ਕਿਉਂ ਕਿ ਯਹੋਵਾਹ ਵੱਲੋਂ ਉਸ ਨੂੰ ਸ਼ਾਂਤੀ ਪ੍ਰਾਪਤ ਹੋਈ ਸੀ।"
6 E ele edificou cidades fortificadas em Judá; porque a terra teve descanso, e ele não teve guerra alguma naqueles anos; porque o SENHOR lhe dera descanso.
7 ਆਸਾ ਨੇ ਯਹੂਦਾਹ ਦੇ ਲੋਕਾਂ ਨੂੰ ਆਖਿਆ, “ਆਓ ਅਸੀਂ ਇਹ ਸ਼ਹਿਰ ਬਣਾਈੇਏ ਅਤੇ ਇਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈੇਏ ਅਤੇ ਫ਼ਾਟਕ ਬਣਾ ਕੇ ਉਨ੍ਹਾਂ ਤੇ ਅਰਲ ਲਗਾਈੇਏ, ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ। ਇਹ ਦੇਸ ਸਾਡੇ ਕਬਜ਼ੇ ਵਿੱਚ ਇਸ ਲਈ ਹੈ ਕਿਉਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਧਿਆਇਆ ਤੇ ਉਸ ਨੇ ਸਾਡੇ ਚਾਰੇ-ਪਾਸੇ ਸ਼ਾਂਤੀ ਵਰਤਾਈ ਹੈ।” ਇਉਂ ਉਨ੍ਹਾਂ ਨੇ ਇਸ ਰਾਜ ਨੂੰ ਬਣਾਇਆ ਅਤੇ ਸਫ਼ਲਤਾ ਪ੍ਰਾਪਤ ਕੀਤੀ।"
7 Portanto, ele disse a Judá: Edifiquemos estas cidades, e façamos junto a elas muros e torres, portões e barras, enquanto a terra ainda está diante de nós; porque temos buscado ao SENHOR nosso Deus, buscamo-lo e deu-nos descanso em todos os lados. Assim, eles edificaram e prosperaram.
8 ਆਸਾ ਪਾਤਸ਼ਾਹ ਕੋਲ ਯਹੂਦਾਹ ਘਰਾਣੇ ਵਿੱਚੋਂ 3,00,000 ਮਨੁੱਖਾਂ ਦੀ ਫ਼ੌਜ ਸੀ ਅਤੇ ਬਿਨਯਾਮੀਨ ਵਿੱਚੋਂ 2,80,000 ਯਹੂਦਾਹ ਦੇ ਸੈਨਿਕਾਂ ਦੇ ਹੱਥਾਂ ’ਚ ਢਾਲਾਂ ਅਤੇ ਬਰਛੇ ਹੁੰਦੇ ਸਨ ਅਤੇ ਬਿਨਯਾਮੀਨ ਦੇ ਸੈਨਿਕਾਂ ਦੇ ਹੱਥਾਂ ਵਿੱਚ ਛੋਟੀਆਂ ਢਾਲਾਂ ਹੁੰਦੀਆਂ ਅਤੇ ਤੀਰ ਚਲਾਉਂਦੇ ਸਨ। ਇਹ ਸਾਰੇ ਮਨੁੱਖ ਤਕੜੇ ਵੀਰ ਯੋਧੇ ਸਨ।"
8 E Asa tinha um exército de homens que portavam broquéis e lanças, de Judá trezentos mil; e de Benjamim, que portavam escudos e atiravam com arcos, duzentos e oitenta mil; e estes eram homens fortes e valentes.
9 ਤਦ ਜ਼ਰਹ ਜੋ ਕੂਸ਼ੀ ਤੋਂ ਸੀ ਆਸਾ ਦੇ ਵਿਰੁੱਧ ਉੱਠਿਆ। ਉੱਸਦੀ ਫ਼ੌਜ ਵਿੱਚ ਉਸ ਕੋਲ 10,00,000 ਸੈਨਿਕ ਅਤੇ 300 ਰੱਥ ਸਨ ਅਤੇ ਉਸਦੀ ਫ਼ੌਜ ਦੂਰ ਤੱਕ ਮਾਰੇਸ਼ਾਹ ਦੇ ਸ਼ਹਿਰ ਤੀਕ ਗਈ।"
9 E Zerá, o etíope, saiu contra eles, com um exército de um milhão e com trezentas carruagens; e entrou em Maressa.
10 ਆਸਾ ਵੀ ਉਸ ਦੇ ਵਿਰੁੱਧ ਲੜਿਆ ਅਤੇ ਆਸਾ ਦੀ ਫ਼ੌਜ ਨੇ ਮਾਰੇਸ਼ਾਹ ਵਿੱਚ ਸਫ਼ਾਥਾਹ ਦੀ ਵਾਦੀ ਵਿੱਚ ਲੜਾਈ ਲਈ ਤਿਆਰੀ ਕਸੀ।"
10 Então, Asa saiu contra ele, e ordenaram a batalha em formação no vale de Zefatá, em Maressa.
11 ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪੁਕਾਰਿਆ, “ਹੇ ਯਹੋਵਾਹ, ਸਿਰਫ਼ ਤੂੰ ਹੀ ਬਲਵਾਨ ਲੋਕਾਂ ਅੱਗੇ ਨਿਰਬਲ ਲੋਕਾਂ ਦੀ ਮਦਦ ਕਰ ਸੱਕਦਾ ਹੈਂ ਸੋ ਇਸ ਵਾਸਤੇ ਹੇ ਯਹੋਵਾਹ, ਸਾਡੇ ਪਰਮੇਸ਼ੁਰ ਅਸੀਂ ਤੇਰੇ ਅਧੀਨ ਹਾਂ ਸਾਡੀ ਮਦਦ ਕਰ। ਅਸੀਂ ਤੇਰਾ ਨਾਂ ਲੈ ਕੇ ਇੰਨੀ ਬਲਵਾਨ ਫ਼ੌਜ ਨਾਲ ਟਾਕਰਾ ਕਰਨ ਲੱਗੇ ਹਾਂ। ਹੇ ਯਹੋਵਾਹ ਪਰਮੇਸ਼ੁਰ ਤੂੰ ਆਪਣੇ ਨਾਂ ਦੀ ਲਾਜ ਰੱਖੀਂ ਤੇ ਕਿਸੇ ਨੂੰ ਆਪਣੇ ਵਿਰੁੱਧ ਨਾ ਉੱਠਣ ਦੇਵੀਂ।”"
11 E Asa clamou ao SENHOR seu Deus, e disse: SENHOR, não é nada para ti ajudar, seja com aqueles que não têm nenhum poder, seja com todos eles. Ajuda-nos, ó SENHOR nosso Deus; porque nós descansamos em ti, e em teu nome vamos contra esta multidão. Ó SENHOR, tu és o nosso Deus; não permitas que o homem prevaleça contra ti.
12 ਤਦ ਯਹੋਵਾਹ ਨੇ ਆਸਾ ਅਤੇ ਯਹੂਦਾਹ ਦੇ ਸਾਹਮਣੇ ਕੂਸ਼ੀਆਂ ਨੂੰ ਮਾਰਿਆ ਤਾਂ ਕੂਸ਼ੀ ਹਾਰ ਕੇ ਭੱਜ ਗਏ।"
12 Assim, o SENHOR feriu os etíopes diante de Asa e diante de Judá; e os etíopes fugiram.
13 ਆਸਾ ਦੀ ਫ਼ੌਜ ਨੇ ਕੂਸ਼ੀਆਂ ਦਾ ਗਰਾਰ ਤੀਕ ਪਿੱਛਾ ਕੀਤਾ। ਕਿੰਨੇ ਸਾਰੇ ਕੂਸ਼ੀ ਮਾਰੇ ਗਏ ਤੇ ਉਹ ਮੁੜ ਫ਼ੌਜ ਦੇ ਰੂਪ ’ਚ ਇਕੱਠੇ ਹੋਕੇ ਲੜਨ ਦਾ ਹੌਂਸਲਾ ਨਾ ਕਰ ਸੱਕੇ। ਉਨ੍ਹਾਂ ਨੂੰ ਯਹੋਵਾਹ ਤੇ ਉਸਦੀ ਫ਼ੌਜ ਨੇ ਭੰਨ ਸੁੱਟਿਆ ਅਤੇ ਆਸਾ ਪਾਤਸ਼ਾਹ ਤੇ ਉਸਦੀ ਫ਼ੌਜ ਨੇ ਉਨ੍ਹਾਂ ਦੀ ਕਿੰਨਾ ਕੀਮਤੀ ਸਮਾਨ ਲੁੱਟ ਲਿਆ।"
13 E Asa, e o povo que estava com ele, perseguiu-os até Gerar; e os etíopes foram derrubados, de modo que não conseguiram mais se recuperar; porque eles foram destruídos diante do SENHOR, e diante do seu exército; e eles carregaram consigo muitíssimo despojo.
14 ਆਸਾ ਅਤੇ ਉਸਦੀ ਸੈਨਾ ਨੇ ਗਰਾਰ ਤੇ ਉਸ ਦੇ ਨੇੜੇ ਦੇ ਸ਼ਹਿਰਾਂ ਨੂੰ ਹਰਾਇਆ ਅਤੇ ਉੱਥੋਂ ਦੇ ਵਾਸੀ ਯਹੋਵਾਹ ਤੋਂ ਭੈਅ ਖਾਣ ਲੱਗੇ। ਉਨ੍ਹਾਂ ਸ਼ਹਿਰਾਂ ਵਿੱਚ ਕਾਫ਼ੀ ਵੱਡਮੁੱਲਾ ਸਮਾਨ ਸੀ ਤੇ ਆਸਾ ਦੀ ਫ਼ੌਜ ਨੇ ਉਹ ਸਾਰਾ ਸਮਾਨ ਲੁੱਟ ਲਿਆ ਤੇ ਆਪਣੇ ਸ਼ਹਿਰ ਲੈ ਆਏ।"
14 E eles feriram todas as cidades ao redor de Gerar; pois o temor do SENHOR lhes sobreveio; e espoliaram todas as cidades; porque nelas havia fartura de despojo.
15 ਆਸਾ ਦੀ ਸੈਨਾ ਨੇ ਉਨ੍ਹਾਂ ਡੇਰਿਆਂ ਤੇ ਵੀ ਹਮਲਾ ਬੋਲਿਆ ਜਿੱਥੇ ਆਜੜੀ ਸਨ ਤੇ ਉੱਥੋਂ ਉਹ ਕਿੰਨੇ ਹੀ ਊਠ ਅਤੇ ਭੇਡਾਂ ਯਰੂਸ਼ਲਮ ਵਿੱਚ ਲੈ ਆਏ।"
15 Eles feriram também as tendas do gado, e levaram consigo ovelhas e camelos em abundância, e retornaram a Jerusalém.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 14, comparar traduções ou montar um estudo — tudo direto pelo WhatsApp.