2 Crônicas 15

Punjabi Bible (GL_PUNJABI) vs ARIB

Sair da comparação
ARIB Almeida Revisada Imprensa Bíblica
1 ਆਸਾ ਦੇ ਬਦਲਾਵ ਪਰਮੇਸ਼ੁਰ ਦਾ ਆਤਮਾ ਉਦੇਦ ਦੇ ਪੁੱਤਰ ਅਜ਼ਰਯਾਹ ਉੱਪਰ ਆਇਆ।"
1 Então veio o Espírito de Deus sobre Azarias, filho de Odede,
2 ਅਜ਼ਰਯਾਹ ਆਸਾ ਨੂੰ ਮਿਲਣ ਆਇਆ ਅਤੇ ਕਹਿਣ ਲੱਗਾ, “ਹੇ ਆਸਾ! ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ ਮੇਰੀ ਸੁਣੋ! ਜਦ ਤੀਕ ਤੁਸੀਂ ਯਹੋਵਾਹ ਦੇ ਨਾਲ ਹੋ ਉਹ ਤੁਹਾਡੇ ਨਾਲ ਹੈ। ਜੇਕਰ ਤੁਸੀਂ ਉਸ ਦੇ ਚਾਹਵਾਨ ਹੋ ਤਾਂ ਉਹ ਤੁਹਾਨੂੰ ਜ਼ਰੂਰ ਮਿਲੇਗਾ ਪਰ ਜੇਕਰ ਤੁਸੀਂ ਉਸ ਨੂੰ ਛੱਡ ਜਾਵੋਂਗੇ ਤਾਂ ਉਹ ਤੁਹਾਨੂੰ ਛੱਡ ਦੇਵੇਗਾ।"
2 que saiu ao encontro de Asa e lhe disse: Ouvi-me, Asa, e todo o Judá e Benjamim: O Senhor está convosco, enquanto vós estais com ele; se o buscardes, o achareis; mas se o deixardes, ele vos deixará.
3 ਬਹੁਤ ਸਮੇਂ ਤੀਕ ਇਸਰਾਏਲੀ ਬਿਨਾਂ ਸੱਚੇ ਪਰਮੇਸ਼ੁਰ ਅਤੇ ਬਿਨਾਂ ਜਾਜਕਾਂ ਅਤੇ ਉਸਦੀ ਬਿਵਸਥਾ ਤੋਂ ਬਿਨਾ ਜੀਵੇ ਹਨ।"
3 Ora, por muito tempo Israel esteve sem o verdadeiro Deus, sem sacerdote que o ensinasse e sem lei.
4 ਪਰ ਜਦੋਂ ਉਹ ਆਪਣੇ ਦੁੱਖ ਦੀ ਘੜੀ ਵਿੱਚ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਵੱਲ ਮੁੜੇ ਤੇ ਉਸ ਦੇ ਚਾਹਵਾਨ ਹੋਏ ਉਨ੍ਹਾਂ ਨੇ ਉਸ ਨੂੰ ਪਾ ਲਿਆ।"
4 Quando, porém, na sua angústia voltaram para o Senhor, Deus de Israel, e o buscaram, o acharam.
5 ਅਤੇ ਉਨ੍ਹਾਂ ਵੇਲਿਆਂ ਵਿੱਚ ਉਸ ਔਖੀ ਘੜੀ ਵਿੱਚ ਕੋਈ ਵੀ ਸੁਰੱਖਿਆ ਪੂਰਵਕ ਸਫ਼ਰ ਨਹੀਂ ਸੀ ਕਰ ਸੱਕਦਾ। ਸਾਰੇ ਹੀ ਰਾਜਾਂ ਵਿੱਚ ਬੜੀ ਮੁਸੀਬਤ ਪਈ ਹੋਈ ਸੀ।"
5 E naqueles tempos não havia paz nem para o que saia, nem para o que entrava, mas grandes perturbações estavam sobre todos os habitantes daquelas terras.
6 ਹਰ ਕੌਮ ਦੂਸਰੀ ਕੌਮ ਦੇ ਖਿਲਾਫ ਸੀ, ਅਤੇ ਹਰ ਨਗਰ ਦੂਸਰੇ ਨਗਰਾਂ ਦੇ ਖਿਲਾਫ ਯੁੱਧ ਕਰ ਰਿਹਾ ਸੀ। ਇਹ ਸਭ ਇਸ ਲਈ ਵਾਪਰਿਆ ਕਿਉਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਕਸ਼ਟ ਦੇ ਰਿਹਾ ਸੀ।"
6 Pois nação contra nação e cidade contra cidade se despedaçavam, porque Deus as conturbara com toda sorte de aflições.
7 ਪਰ ਹੇ ਆਸਾ, ਯਹੂਦਾਹ ਅਤੇ ਬਿਨਯਾਮੀਨ ਦੇ ਲੋਕੋ! ਤੁਸੀਂ ਤਕੜੇ ਹੋਵੋ। ਹਿੰਮਤ ਨਾ ਹਾਰੋ, ਕਮਜ਼ੋਰ ਨਾ ਪਵੋ ਕਿਉਂ ਕਿ ਤੁਹਾਨੂੰ ਤੁਹਾਡੀ ਨੇਕੀ ਦਾ ਫ਼ਲ ਜ਼ਰੂਰ ਮਿਲੇਗਾ।”"
7 Vós, porém, esforçai-vos, e não desfaleçam as vossas mãos; porque a vossa obra terá uma recompensa.
8 ਜਦੋਂ ਆਸਾ ਨੇ ਇਨ੍ਹਾਂ ਗੱਲਾਂ ਬਾਰੇ ਅਤੇ ਉਦੇਦ ਨਬੀ ਦੇ ਬਚਨਾਂ ਬਾਰੇ ਸੁਣਿਆ, ਉਸ ਨੂੰ ਉਤਸਾਹ ਮਿਲਿਆ, ਉਸ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਇਲਾਕਿਆ ਵਿੱਚੋਂ ਅਤੇ ਉਨ੍ਹਾਂ ਸਾਰੇ ਨਗਰਾਂ ਵਿੱਚੋਂ ਜਿਨ੍ਹਾਂ ਉੱਤੇ ਉਸ ਨੇ ਅਫ਼ਰਾਈਮ ਦੇ ਪਹਾੜੀ ਇਲਾਕਿਆ ਵਿੱਚੋਂ ਕਬਜਾ ਕੀਤਾ ਸੀ, ਸਾਰੇ ਘਿਰਣਾ ਯੋਗ ਬੁੱਤਾਂ ਨੂੰ ਹਟਾਇਆ ਉਸ ਨੇ ਯਹੋਵਾਹ ਦੀ ਜਗਵੇਦੀ ਦੀ ਫ਼ੇਰ ਤੋਂ ਮੁਰੰਮਤ ਕੀਤੀ, ਜੋ ਯਹੋਵਾਹ ਦੇ ਵਰਾਂਡੇ ਦੇ ਸਾਹਮਣੇ ਸੀ।"
8 Asa, tendo ouvido estas palavras, e a profecia do profeta filho de Odede, cobrou ânimo e lançou fora as abominações de toda a terra de Judá e de Benjamim, como também das cidades que tomara na região montanhosa de Efraim, e renovou o altar do Senhor, que estava diante do pórtico do Senhor.
9 ਤਦ ਆਸਾ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸਾਰੇ ਲੋਕਾਂ ਨੂੰ ਇਕੱਠਿਆਂ ਕੀਤਾ ਇਸਦੇ ਇਲਾਵਾ ਉਸ ਨੇ ਅਫ਼ਰਾਈਮ ਅਤੇ ਮਨੱਸ਼ਹ ਅਤੇ ਸ਼ਿਮਓਨ ਦੇ ਲੋਕਾਂ ਨੂੰ ਵੀ ਇਕੱਠਿਆਂ ਕੀਤਾ ਕਿਉਂ ਕਿ ਜਦੋਂ ਉਨ੍ਹਾਂ ਨੇ ਵੇਖਿਆ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸ ਦੇ ਨਾਲ ਹੈ ਤਾਂ ਉਹ ਇਸਰਾਏਲ ਵਿੱਚੋਂ ਬਹੁਤ ਗਿਣਤੀ ਵਿੱਚ ਉਸ ਦੇ ਨਾਲ ਆਏ।"
9 E congregou todo o Judá e Benjamim, e os de Efraim, Manassés e Simeão que com eles peregrinavam; pois que muitos e Israel tinham vindo a ele quando viram que o Senhor seu Deus era com ele.
10 ਆਸਾ ਅਤੇ ਉਹ ਲੋਕ ਯਰੂਸ਼ਲਮ ਵਿੱਚ ਆਸਾ ਦੇ ਰਾਜ ਦੇ 15ਵਰ੍ਹੇ ਦੇ ਤੀਜੇ ਮਹੀਨੇ ਵਿੱਚ ਇਕੱਠੇ ਹੋਏ।"
10 Ajuntaram-se em Jerusalém no terceiro mês, no décimo quinto ano do reinado de Asa.
11 ਉਸ ਵੇਲੇ ਉਨ੍ਹਾਂ ਨੇ 700 ਬਲਦ ਅਤੇ 7,000 ਭੇਡਾਂ-ਬੱਕਰੀਆਂ ਯਹੋਵਾਹ ਦੇ ਅੱਗੇ ਚੜ੍ਹਾਈਆਂ। ਆਸਾ ਅਤੇ ਉਸਦੀ ਸੈਨਾ ਨੇ ਉਹ ਸਾਰੀ ਚੜ੍ਹਤ ਤੇ ਹੋਰ ਕੀਮਤੀ ਸਾਮਾਨ ਆਪਣਾ ਦੁਸ਼ਮਣਾਂ ਤੋਂ ਲੈ ਲਈਆਂ।"
11 E no mesmo dia ofereceram em sacrifício ao Senhor, do despojo que trouxeram, setecentos bois e sete mil ovelhas.
12 ਤਦ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਦਿਲੋ-ਜਾਨ ਨਾਲ ਸੇਵਾ ਕਰਨ ਦੀ ਸੌਂਹ ਖਾਧੀ। ਉਸ ਪਰਮੇਸ਼ੁਰ ਦੀ, ਜਿਸ ਦੀ ਉਨ੍ਹਾਂ ਦੇ ਪੁਰਖਿਆਂ ਨੇ ਸੇਵਾ ਕੀਤੀ ਸੀ।"
12 E entraram no pacto de buscarem ao Senhor, Deus de seus pais, de todo o seu coração e de toda a sua alma;
13 ਜਿਹੜਾ ਕੋਈ ਵੀ ਯਹੋਵਾਹ ਪਰਮੇਸ਼ੁਰ ਦੀ ਸੇਵਾ ਤੋਂ ਇਨਕਾਰੀ ਹੋਵੇ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ। ਭਾਵੇਂ ਉਹ ਖਾਸ ਆਦਮੀ ਹੋਵੇ ਭਾਵੇਂ ਆਮ, ਭਾਵੇਂ ਮਰਦ ਤੇ ਭਾਵੇਂ ਔਰਤ।"
13 e de que todo aquele que não buscasse ao Senhor, Deus de Israel, fosse morto, tanto pequeno como grande, tanto homem como mulher.
14 ਤਦ ਆਸਾ ਅਤੇ ਉਸ ਦੇ ਲੋਕਾਂ ਨੇ ਯਹੋਵਾਹ ਅੱਗੇ ਸੌਂਹ ਚੁੱਕੀ ਅਤੇ ਉਹ ਜ਼ੋਰ ਦੀ ਉੱਚੀ ਆਵਾਜ਼ ਵਿੱਚ ਨਰਸਿੰਗਿਆਂ ਅਤੇ ਤੁਰ੍ਹੀਆਂ ਨਾਲ ਲਲਕਾਰੇ।"
14 E prestaram juramento ao Senhor em alta voz, com júbilo, ao som de trombetas e buzinas.
15 ਸਾਰੇ ਯਹੂਦੀ ਇਸ ਸੌਂਹ ਚੁੱਕਣ ਤੇ ਖੁਸ਼ ਸਨ ਕਿਉਂ ਕਿ ਇਹ ਸੌਂਹ ਉਨ੍ਹਾਂ ਨੇ ਆਪਣੇ ਦਿਲੋਂ ਖਾਧੀ ਸੀ ਤੇ ਉਨ੍ਹਾਂ ਨੇ ਪਰਮੇਸ਼ੁਰ ਦਾ ਹੁਕਮ ਤਹਿ ਦਿਲੋਂ ਮੰਨਿਆ। ਉਨ੍ਹਾਂ ਨੇ ਪਰਮੇਸ਼ੁਰ ਨੂੰ ਵੇਖਣ ਦੀ ਰੀਝ ਕੀਤੀ ਤੇ ਉਨ੍ਹਾਂ ਪਾਇਆ ਤਾਂ ਇਉਂ ਪਰਮੇਸ਼ੁਰ ਨੇ ਉਨ੍ਹਾਂ ਦੇ ਦੇਸ ਵਿੱਚ ਸੁੱਖ-ਸ਼ਾਂਤੀ ਵਰਤਾਈ।"
15 E todo o Judá se alegrou deste juramento; porque de todo o seu coração juraram, e de toda a sua vontade buscaram ao Senhor, e o acharam; e o Senhor lhes deu descanso ao redor.
16 ਆਸਾ ਪਾਤਸ਼ਾਹ ਨੇ ਆਪਣੀ ਮਾਂ ਮਅਕਾਹ ਨੂੰ ਰਾਣੀ ਦੀ ਪਦਵੀ ਤੋਂ ਵੀ ਹਟਾਅ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਦੀ ਇੱਕ ਘਿਨਾਉਣੀ ਮੂਰਤ ਬਣਾਈ ਸੀ। ਆਸਾ ਨੇ ਉਸ ਘਿਨਾਉਣੀ ਮੂਰਤ ਦੇ ਟੁਕੜੇ-ਟੁਕੜੇ ਕਰਕੇ ਚਕਨਾਚੂਰ ਕਰ ਦਿੱਤਾ। ਅਤੇ ਉਨ੍ਹਾਂ ਟੋਟਿਆਂ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ।"
16 O rei Asa depôs Maacá, sua mãe, para que não fosse mais rainha, porquanto ela fizera um abominável ídolo para servir de Asera, ao qual Asa derrubou e, despedaçando-o, o queimou junto ao ribeiro de Cedrom.
17 ਯਹੂਦਾਹ ਵਿੱਚੋਂ ਉਚਿਆਂ ਥਾਵਾਂ ਨੂੰ ਤਾਂ, ਨਾ ਹਟਾਇਆ ਗਿਆ ਪਰ ਆਸਾ ਸਾਰੀ ਉਮਰ ਯਹੋਵਾਹ ਵੱਲ ਵਫ਼ਾਦਾਰ ਰਿਹਾ।"
17 Os altos, porém, não se tiraram de Israel; contudo o coração de Asa foi perfeito todos os seus dias.
18 ਪਰਮੇਸ਼ੁਰ ਦੇ ਮੰਦਰ ਵਿੱਚ ਉਨ੍ਹਾਂ ਚੀਜ਼ਾਂ ਨੂੰ ਜੋ ਉਸ ਦੇ ਪਿਤਾ ਨੇ ਪਵਿੱਤਰ ਠਹਿਰਾਈਆਂ ਸਨ ਅਤੇ ਉਹ ਵਸਤਾਂ ਜੋ ਉਸ ਨੇ ਆਪ ਪਵਿੱਤਰ ਠਹਿਰਾਈਆਂ ਸੀ ਉਨ੍ਹਾਂ ਨੂੰ ਅੰਦਰ ਲਿਆਇਆ ਅਤੇ ਉਹ ਵਸਤਾਂ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਸਨ।"
18 E trouxe para a casa de Deus as coisas que seu pai tinha consagrado, e as que ele mesmo tinha consagrado: prata, ouro e utensílios.
19 ਇਉਂ ਆਸਾ ਦੇ ਰਾਜ ਦੇ 35 ਸਾਲ ਤੀਕ ਕੋਈ ਲੜਾਈ ਨਾ ਹੋਈ।"
19 E não mais houve guerra até o ano trigésimo quinto do reinado de Asa.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 15, comparar traduções ou montar um estudo — tudo direto pelo WhatsApp.