2 Crônicas 16
Punjabi Bible (GL_PUNJABI) vs ACF
ACF Almeida Corrigida Fiel
1 ਆਸਾ ਦੇ ਅੰਤਿਮ ਵਰ੍ਹੇ ਆਸਾ ਦੇ ਰਾਜ ਦੇ 36 ਵਰ੍ਹੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨੇ ਯਹੂਦਾਹ ਉੱਤੇ ਚੜ੍ਹਾਈ ਕੀਤੀ ਅਤੇ ਰਾਮਾਹ ਨੂੰ ਕਿਲਾ ਬਣਾਇਆ। ਬਆਸ਼ਾ ਨੇ ਰਾਮਾਹ ਸ਼ਹਿਰ ਨੂੰ ਕਿਲਾ ਇਸ ਲਈ ਬਣਾਇਆ ਤਾਂ ਜੋ ਲੋਕ ਯਹੂਦਾਹ ਪਾਤਸ਼ਾਹ ਜੋ ਯਹੂਦਾਹ ਦਾ ਸੀ ਕੋਲ ਨਾ ਆ ਜਾ ਸੱਕਣ।"
1 No trigésimo sexto ano do reinado de Asa, Baasa, rei de Israel, subiu contra Judá e edificou a Ramá, para não deixar ninguém sair, nem chegar a Asa, rei de Judá.
2 ਆਸਾ ਨੇ ਯਹੋਵਾਹ ਦੇ ਮੰਦਰ ਅਤੇ ਸ਼ਾਹੀ ਮਹਿਲ ਵਿੱਚੋਂ ਉਨ੍ਹਾਂ ਖਜ਼ਾਨਿਆਂ ਚੋ ਚਾਂਦੀ ਅਤੇ ਸੋਨਾ ਕੱਢ ਕੇ ਅਰਾਮ ਦੇ ਬਾਦਸ਼ਾਹ ਬਨ-ਹਦਦ ਕੋਲ ਜੋ ਕਿ ਦੰਮਿਸਕ ਵਿੱਚ ਸੀ ਇਹ ਆਖ ਕੇ ਭੇਜਿਆ:"
2 Então Asa tirou a prata e o ouro dos tesouros da casa do Senhor, e da casa do rei; e enviou servos a Ben-Hadade, rei da Síria, que habitava em Damasco, dizendo:
3 “ਉਹ ਨੇਮ ਜੋ ਤੇਰੇ ਤੇ ਮੇਰੇ ਦਰਮਿਆਨ ਹੈ ਅਤੇ ਮੇਰੇ ਅਤੇ ਤੇਰੇ ਪਿਤਾ ਦੇ ਦਰਮਿਆਨ ਸੀ, ਵੇਖ, ਉਸ ਅਨੁਸਾਰ ਮੈਂ ਤੇਰੇ ਕੋਲ ਚਾਂਦੀ ਅਤੇ ਸੋਨਾ ਭੇਜ ਰਿਹਾ ਹਾਂ। ਹੁਣ ਤੂੰ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਨਾਲ ਆਪਣਾ ਨੇਮ ਤੋੜ ਤਾਂ ਜੋ ਉਹ ਮੈਨੂੰ ਤੰਗ ਕਰਨਾ ਛੱਡੇ ਤੇ ਮੈਨੂੰ ਇੱਕਲਿਆਂ ਜਿਉੱਣ ਦੇਵੇ।”"
3 Acordo há entre mim e ti, como houve entre meu pai e o teu; eis que te envio prata e ouro; vai, pois, e anula o teu acordo com Baasa, rei de Israel, para que se retire de sobre mim.
4 ਬਨ-ਹਦਦ ਨੇ ਆਸਾ ਦੀ ਗੱਲ ਮੰਨ ਲਈ ਅਤੇ ਉਸ ਨੇ ਆਪਣੀਆਂ ਫ਼ੌਜਾਂ ਦੇ ਸਰਦਾਰਾਂ ਨੂੰ ਇਸਰਾਏਲ ਦੇ ਸ਼ਹਿਰਾਂ ਦੇ ਵਿਰੁੱਧ ਭੇਜਿਆ। ਉਨ੍ਹਾਂ ਨੇ ਈਯੋਨ, ਦਾਨ, ਅਬੇਲ-ਮਾਇਮ ਅਤੇ ਨਫ਼ਤਾਲੀ ਦੇ ਸ਼ਹਿਰਾਂ ਵਿੱਚ ਦੇ ਸਾਰੇ ਭੰਡਾਰਾਂ ਜਿੱਥੇ ਖਜ਼ਾਨੇ ਇੱਕਤਰ ਹੁੰਦੇ ਸਨ ਨੂੰ ਤਬਾਹ ਕਰ ਦਿੱਤਾ।"
4 E Ben-Hadade deu ouvidos ao rei Asa, e enviou os capitães dos seus exércitos, contra as cidades de Israel, e eles feriram a Ijom, a Dã, a Abel-Maim, e a todas as cidades-armazéns de Naftali.
5 ਜਦੋਂ ਬਆਸ਼ਾ ਨੂੰ ਇਸਰਾਏਲ ਦੇ ਸ਼ਹਿਰਾਂ ਉੱਪਰ ਹਮਲੇ ਦੀ ਖਬਰ ਮਿਲੀ ਤਾਂ ਉਸ ਨੇ ਰਾਮਾਹ ਵਿੱਚ ਕਿਲਾ ਬਨਾਉਣਾ ਛੱਡ ਕੇ ਆਪਣਾ ਕੰਮ ਉੱਥੇ ਹੀ ਬੰਦ ਕਰ ਦਿੱਤਾ।"
5 E sucedeu que, ouvindo-o Baasa, deixou de edificar a Ramá, e não continuou a sua obra.
6 ਤਦ ਆਸਾ ਪਾਤਸ਼ਾਹ ਨੇ ਸਾਰੇ ਯਹੂਦੀਆਂ ਨੂੰ ਸੱਦਿਆ ਅਤੇ ਉਹ ਰਾਮਾਹ ਸ਼ਹਿਰ ਵਿੱਚ ਗਏ ਤੇ ਬਆਸ਼ਾ ਉੱਥੇ ਕਿਲਾ ਬਨਾਉਣ ਲਈ ਜੋ ਲੱਕੜ ਅਤੇ ਪੱਥਰ ਦੀ ਵਰਤੋਂ ਕਰ ਰਿਹਾ ਸੀ, ਉਹ ਸਭ ਚੁੱਕ ਲਿਆਏ। ਆਸਾ ਅਤੇ ਯਹੂਦਾਹ ਦੇ ਲੋਕਾਂ ਨੇ ਉਸ ਲੱਕੜ ਅਤੇ ਪੱਥਰ ਨਾਲ ਗ਼ਬਾ ਅਤੇ ਮਿਸਫ਼ਾਹ ਸ਼ਹਿਰ ਨੂੰ ਪੱਕਿਆ ਕੀਤਾ।"
6 Então o rei Asa tomou a todo o Judá, e levaram as pedras de Ramá, e a sua madeira, com que Baasa edificara; e com elas edificou a Geba e a Mizpá.
7 ਉਸ ਵਕਤ ਹਨਾਨੀ ਨਬੀ ਆਸਾ ਕੋਲ ਆਇਆ ਅਤੇ ਉਸ ਨੂੰ ਆਖਿਆ, “ਆਸਾ, ਤੂੰ ਅਰਾਮ ਦੇ ਪਾਤਸ਼ਾਹ ਉੱਪਰ ਨਿਰਭਰ ਹੋਇਆ ਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਤੇ ਨਿਰਭਰ ਨਹੀਂ ਹੋਇਆ, ਇਸੇ ਕਾਰਣ ਅਰਾਮ ਦੀ ਸੈਨਾ ਤੇਰੇ ਹੱਥੋਂ ਬਚ ਕੇ ਨਿਕਲ ਗਈ ਹੈ।"
7 Naquele mesmo tempo veio Hanani, o vidente, a Asa, rei de Judá, e disse-lhe: Porquanto confiaste no rei da Síria, e não confiaste no Senhor teu Deus, por isso o exército do rei da Síria escapou da tua mão.
8 ਕੂਸ਼ੀਆਂ ਅਤੇ ਲੂਬੀਆਂ ਦੀ ਵੀ ਬੜੀ ਤਕੜੀ ਫ਼ੌਜ ਸੀ। ਉਨ੍ਹਾਂ ਕੋਲ ਕਈ ਰੱਥ ਅਤੇ ਰਥਵਾਨ ਸਨ। ਪਰ ਆਸਾ, ਤੂੰ ਯਹੋਵਾਹ ਉੱਪਰ ਭਰੋਸਾ ਰੱਖਿਆ ਕਿ ਉਹ ਭਾਰੀ ਫ਼ੌਜ ਨੂੰ ਹਾਰ ਦੇਵੇ ਸੋ ਯਹੋਵਾਹ ਨੇ ਉਨ੍ਹਾਂ ਨੂੰ ਤੇਰੇ ਹੱਥ ਕਰ ਦਿੱਤਾ।"
8 Porventura não foram os etíopes e os líbios um grande exército, com muitíssimos carros e cavaleiros? Confiando tu, porém, no Senhor, ele os entregou nas tuas mãos.
9 ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਵੇਖਦੀਆਂ ਹਨ ਤਾਂ ਕਿ ਉਹ ਉਨ੍ਹਾਂ ਦੀ ਮਦਦ ਕਰੇ ਜਿਨ੍ਹਾਂ ਦਾ ਦਿਲ ਉਸ ਉੱਪਰ ਪੂਰਾ ਨਿਹਚਾ ਰੱਖਦਾ ਹੈ। ਆਸਾ, ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਅੱਗੇਰੇ ਜੀਵਨ ’ਚ ਲੜਾਈ ਹੀ ਲੜਾਈ ਹੈ।”"
9 Porque, quanto ao Senhor, seus olhos passam por toda a terra, para mostrar-se forte para com aqueles cujo coração é perfeito para com ele; nisto, pois, procedeste loucamente porque desde agora haverá guerras contra ti.
10 ਆਸਾ ਨੂੰ ਹਨਾਨੀ ਦੇ ਇਨ੍ਹਾਂ ਬਚਨਾ ਤੇ ਕਰੋਧ ਆਇਆ। ਉਹ ਇੰਨਾ ਕਰੋਧ ਵਿੱਚ ਆਇਆ ਕਿ ਉਸ ਨੇ ਹਨਾਨੀ ਨੂੰ ਕੈਦ ਕਰ ਦਿੱਤਾ ਇਉਂ ਆਸਾ ਨੇ ਕਈਆਂ ਲੋਕਾਂ ਨਾਲ ਵੇਲੇ ਬੜਾ ਰੁੱਖਾ ਵਿਵਹਾਰ ਵੀ ਕੀਤਾ।"
10 Porém Asa se indignou contra o vidente, e lançou-o na casa do tronco; porque estava enfurecido contra ele, por causa disto; também Asa, no mesmo tempo, oprimiu a alguns do povo.
11 ਆਸਾ ਦੇ ਸ਼ੁਰੂ ਤੋਂ ਲੈ ਕੇ ਅੰਤ ਤੀਕ ਦੇ ਕਾਰਨਾਮੇ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"
11 E eis que os atos de Asa, tanto os primeiros, como os últimos, estão escritos no livro dos reis de Judá e Israel.
12 ਆਸਾ ਦੀ ਪਾਤਸ਼ਾਹੀ ਦੇ 39 ਵਰ੍ਹੇ ਵਿੱਚ ਉਸ ਨੂੰ ਉਸ ਦੇ ਪੈਰ ਤੇ ਇੱਕ ਬਿਮਾਰੀ ਲੱਗ ਗਈ ਜੋ ਕਿ ਬਹੁਤ ਭਿਆਨਕ ਸੀ। ਉਸ ਨੇ ਵੈਦਾਂ ਤੋਂ ਖੁਦ ਦਾ ਇਲਾਜ ਕਰਵਾਇਆ ਅਤੇ ਯਹੋਵਾਹ ਵੱਲ ਨਾ ਪਰਤਿਆ।"
12 E, no ano trinta e nove do seu reinado, Asa caiu doente de seus pés, a sua doença era em extremo grave; contudo, na sua enfermidade, não buscou ao Senhor, mas antes os médicos.
13 ਆਸਾ ਆਪਣੇ ਰਾਜ ਦੇ 41ਵਰ੍ਹੇ ਮਰ ਗਿਆ ਅਤੇ ਆਪਣੇ ਪੁਰਖਿਆਂ ਵਿੱਚ ਜਾ ਮਿਲਿਆ,"
13 E Asa dormiu com seus pais; e morreu no ano quarenta e um do seu reinado.
14 ਤੇ ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਆਸਾ ਦੇ ਆਪਣੇ ਬਣਾਏ ਮਕਬਰੇ ਵਿੱਚ ਉਸ ਨੂੰ ਦਫ਼ਨਾਅ ਦਿੱਤਾ। ਲੋਕਾਂ ਨੇ ਉਸ ਨੂੰ ਖੂਸ਼ਬੂਦਾਰ ਮਸਾਲਿਆਂ ਤੇ ਇਤਰ ਭਰੀ ਸੇਜਾਂ ਤੇ ਲਿਟਾਅ ਕੇ ਉਸ ਨੂੰ ਦਫ਼ਨਾਇਆ ਅਤੇ ਉਸ ਦੇ ਸੰਮਾਨ ਵਿੱਚ ਵੱਡੀ ਅੱਗ ਬਾਲੀ।"
14 E o sepultaram no seu sepulcro, que tinha cavado para si na cidade de Davi, havendo-o deitado na cama, que se enchera de perfumes e especiarias preparadas segundo a arte dos perfumistas; e, destas coisas fizeram-lhe uma grande queima.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 16, comparar traduções ou montar um estudo — tudo direto pelo WhatsApp.