2 Crônicas 17
Punjabi Bible (GL_PUNJABI) vs ARIB
ARIB Almeida Revisada Imprensa Bíblica
1 ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਯਹੂਦਾਹ ਵਿੱਚ ਆਸਾ ਦੀ ਥਾਵੇਂ ਉਸਦਾ ਪੁੱਤਰ ਯਹੋਸ਼ਾਫ਼ਾਟ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਹੂਦਾਹ ਨੂੰ ਪੱਕਿਆਂ ਕੀਤਾ ਤਾਂ ਜੋ ਉਹ ਤਗੜਾ ਹੋ ਕੇ ਇਸਰਾਏਲ ਨੂੰ ਹਰਾ ਸੱਕੇ।"
1 Jeosafá, seu filho, reinou em seu lugar, e fortaleceu-se contra Israel.
2 ਉਸ ਨੇ ਯਹੂਦਾਹ ਦੇ ਸਾਰੇ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਫ਼ੌਜਾਂ ਰੱਖੀਆਂ। ਉਸ ਨੇ ਯਹੂਦਾਹ ਦੇ ਦੇਸ ਵਿੱਚ ਅਤੇ ਅਫ਼ਰਾਈਮ ਦੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਉਸ ਦੇ ਪਿਤਾ ਆਸਾ ਨੇ ਕਬਜ਼ੇ ’ਚ ਕੀਤੇ ਸਨ ਉੱਥੇ ਗੜ੍ਹ ਬਣਾ ਦਿੱਤੇ।"
2 Pôs forças armadas em todas as cidades fortes de Judá e dispôs guarnições na terra de Judá, como também nas cidades de Efraim que Asa, seu pai, tinha tomado.
3 ਯਹੋਵਾਹ ਯਹੋਸ਼ਾਫ਼ਾਟ ਦੇ ਨਾਲ ਸੀ ਕਿਉਂ ਕਿ ਉਸ ਨੇ ਆਪਣੀ ਜੁਆਨੀ ਵਿੱਚ ਆਪਣੇ ਪੁਰਖਿਆਂ ’ਚ ਜਿਵੇਂ ਦਾਊਦ ਨੇ ਚੰਗੇ ਕੰਮ ਕੀਤੇ ਸਨ ਇਸਨੇ ਵੀ ਕੀਤੇ। ਯਹੋਸ਼ਾਫ਼ਾਟ ਨੇ ਬਆਲਾਂ ਦੀ ਉਪਾਸਨਾ ਨਾ ਕੀਤੀ।"
3 E o Senhor era com Jeosafá, porque andou conforme os primeiros caminhos de Davi, seu pai, e não buscou aos baalins;
4 ਸਗੋਂ ਉਹ ਆਪਣੇ ਪਿਤਾ ਪਰਮੇਸ਼ੁਰ ਦਾ ਸ਼ਰਧਾਲੂ ਬਣਿਆ। ਅਤੇ ਉਸ ਦੇ ਹੁਕਮਾਂ ਉੱਪਰ ਚਲਦਾ ਰਿਹਾ ਅਤੇ ਉਸ ਨੇ ਇਸਰਾਏਲ ਵਰਗੇ ਕੰਮ ਨਾ ਕੀਤੇ।"
4 antes buscou ao Deus de seu pai, e andou nos seus mandamentos, e não segundo as obras de Israel.
5 ਯਹੋਵਾਹ ਨੇ ਉਸ ਨੂੰ ਯਹੂਦਾਹ ਦਾ ਸ਼ਕਤੀਵਾਨ ਪਾਤਸ਼ਾਹ ਬਣਾਇਆ। ਸਾਰੇ ਯਹੂਦਾਹ ਦੇ ਲੋਕ ਉਸ ਲਈ ਤੋਹਫ਼ੇ ਲਿਆਉਂਦੇ ਇਉਂ ਉਸਦੀ ਦੌਲਤ ਤੇ ਇਜ਼ਤ ਦਾ ਬਹੁਤ ਵਾਧਾ ਹੋ ਗਿਆ।"
5 Por isso o Senhor confirmou o reino na sua mão; e todo o Judá trouxe presentes a Jeosafá; e ele teve riquezas e glória em abundância.
6 ਉਹ ਪ੍ਰਸੰਨਤਾ ਨਾਲ ਪਰਮੇਸ਼ੁਰ ਦੇ ਰਾਹਾਂ ਤੇ ਚੱਲਿਆ ਅਤੇ ਇਸ ਵਿੱਚ ਗਰਵ ਮਹਿਸੂਸ ਕੀਤਾ । ਉਸ ਨੇ ਦੇਸ ਵਿੱਚੋਂ ਉਚਿਆਂ ਥਾਵਾਂ ਅਤੇ ਅਸ਼ੇਰਾਹ ਦੇ ਥੰਮਾਂ ਨੂੰ ਬਾਹਰ ਕੱਢ ਸੁੱਟਿਆ।"
6 E encorajou-se o seu coração nos caminhos do Senhor; e ele tirou de Judá os altos e os aserins.
7 ਉਸ ਨੇ ਆਪਣੇ ਆਗੂਆਂ ਨੂੰ ਯਹੂਦਾਹ ਦੇ ਸ਼ਹਿਰਾਂ ਵਿੱਚ ਸਿੱਖਿਆ ਦੇਣ ਲਈ ਭੇਜਿਆ ਇਉਂ ਉਸ ਨੇ ਆਪਣੇ ਰਾਜ ਦੇ ਤੀਜੇ ਵਰ੍ਹੇ ਕੀਤਾ। ਉਹ ਆਗੂ ਬਨਹਯਿਲ, ਓਬਦਯਾਹ, ਜ਼ਕਰਯਾਹ, ਨਥਾਨਏਲ ਅਤੇ ਮੀਕਾਯਾਹ ਸਨ।"
7 No terceiro ano do seu reinado enviou ele os seus príncipes, Bene-Hail, Obadias, Zacarias, Netanel e Micaías, para ensinarem nas cidades de Judá;
8 ਯਹੋਸ਼ਾਫ਼ਾਟ ਨੇ ਆਗੂਆਂ ਦੇ ਨਾਲ਼ ਲੇਵੀਆਂ ਨੂੰ ਵੀ ਭੇਜਿਆ ਜਿਹੜੇ ਸ਼ਮਆਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਮੋਥ, ਯਹੋਨਾਥਾਨ, ਅਦੋਨੀਯਾਹ, ਟੋਬੀਯਾਹ ਅਤੇ ਟੋਬ-ਅਦੋਨੀਯਾਹ ਸਨ। ਇਨ੍ਹਾਂ ਦੇ ਨਾਲ ਉਸ ਨੇ ਅਲੀਸ਼ਾਮਾ ਅਤੇ ਯਹੋਰਾਮ ਜਾਜਕਾਂ ਨੂੰ ਵੀ ਭੇਜਿਆ।"
8 e com eles os levitas Semaías, Netanias, Zebadias, Asael, Semiramote, Jônatas, Adonias, Tobias e Tobadonias e, com estes levitas, os sacerdotes Elisama e Jeorão.
9 ਉਨ੍ਹਾਂ ਆਗੂਆਂ, ਲੇਵੀਆਂ ਅਤੇ ਜਾਜਕਾਂ ਨੇ ਯਹੂਦਾਹ ਵਿੱਚ ਉਨ੍ਹਾਂ ਲੋਕਾਂ ਨੂੰ ਸਿੱਖਿਆ ਦਿੱਤੀ। ਪਰਮੇਸ਼ੁਰ ਦੇ ਨਿਆਂ ਦੀ ਪੋਥੀ ਉਨ੍ਹਾਂ ਦੇ ਕੋਲ ਹੁੰਦੀ ਤੇ ਇਉਂ ਯਹੂਦਾਹ ਦੇ ਨਗਰ-ਨਗਰ ਵਿੱਚ ਜਾਕੇ ਉਨ੍ਹਾਂ ਨੇ ਲੋਕਾਂ ਨੂੰ ਸਿੱਖਿਆ ਦਿੱਤੀ।"
9 E ensinaram em Judá, levando consigo o livro da lei do Senhor; foram por todas as cidades de Judá, ensinando entre o povo.
10 ਯਹੋਵਾਹ ਦਾ ਡਰ ਯਹੂਦਾਹ ਦੇ ਆਸ-ਪਾਸ ਦੇ ਸਾਰੇ ਰਾਜਾਂ ਵਿੱਚ ਛਾ ਗਿਆ। ਇਸ ਭੈਅ ਨਾਲ ਉਹ ਯਹੋਸ਼ਾਫ਼ਾਟ ਨਾਲ ਜੰਗ ਕਰਨ ਤੋਂ ਡਰਦੇ।"
10 Então caiu o temor do Senhor sobre todos os reinos das terras que estavam ao redor de Judá, de modo que não fizeram guerra contra Jeosafá.
11 ਕੁਝ ਫ਼ਲਿਸਤੀ ਲੋਕ ਯਹੋਸ਼ਾਫ਼ਾਟ ਲਈ ਤੋਹਫ਼ੇ ਲਿਆਏ ਤੇ ਉਸਦੀ ਤਾਕਤ ਨੂੰ ਜਾਣਦੇ ਹੋਏ ਸਗੋਂ ਉਹ ਉਸ ਲਈ ਚਾਂਦੀ ਦੇ ਤੋਹਫ਼ੇ ਲੈ ਕੇ ਆਏ। ਅਰਬ ਦੇ ਲੋਕ ਉਸ ਕੋਲ ਨਜ਼ਰਾਨੇ ਵਿੱਚ ਇੱਜੜ ਲਿਆਏ ਜਿਸ ਵਿੱਚ 7,700 ਭੇਡਾਂ ਅਤੇ 7,700 ਬੱਕਰੀਆਂ ਸਨ।"
11 Alguns dentre os filisteus traziam presentes a Jeosafá, e prata como tributo; e os árabes lhe trouxeram rebanhos: sete mil e setecentos carneiros, e sete mil e setecentos bodes.
12 ਇਉਂ ਯਹੋਸ਼ਾਫ਼ਾਟ ਦਿਨੋ-ਦਿਨ ਸ਼ਕਤੀਸ਼ਾਲੀ ਹੁੰਦਾ ਗਿਆ ਤੇ ਉਸ ਨੇ ਯਹੂਦਾਹ ਦੇਸ ਵਿੱਚ ਗੜ੍ਹ ਅਤੇ ਗੋਦਾਮ ਬਣਵਾਏ।"
12 Assim Jeosafá ia-se tornando cada vez mais poderoso; e edificou fortalezas e cidades-armazéns em Judá;
13 ਅਤੇ ਗੁਦਾਮਾਂ ਵਾਲੇ ਸ਼ਹਿਰਾਂ ਵਿੱਚ ਉਸ ਨੇ ਭੰਡਾਰ ਰੱਖੇ ਅਤੇ ਯਰੂਸ਼ਲਮ ਵਿੱਚ ਉਸ ਨੇ ਸੂਰਮੇ ਯੋਧੇ ਰੱਖੇ।"
13 e teve grande quantidade de munições nas cidades de Judá, e soldados, homens valorosos, em Jerusalém.
14 ਉਨ੍ਹਾਂ ਸਿਪਾਹੀਆਂ ਦੀ ਸੂਚੀ ਜਿਹੜੇ ਯਰੂਸ਼ਲਮ ਵਿੱਚ ਸਨ, ਉਨ੍ਹਾਂ ਦੇ ਪਰਿਵਾਰ-ਸਮੂਹਾਂ ਮੁਤਾਬਕ ਇਉਂ ਸੀ: ਯਹੂਦਾਹ ਦੇ ਪਰਿਵਾਰ-ਸਮੂਹ ਵਿੱਚੋਂ ਜਿਹੜੇ ਸਰਦਾਰ ਸਨ, ਇਉਂ ਸਨ: ਅਦਨਾਹ 3,00,000ਸੂਰਬੀਰ ਸਿਪਾਹੀਆਂ ਦਾ ਸਰਦਾਰ ਸੀ।"
14 Este é o número deles segundo as suas casas paternas: de Judá os comandantes de mil: o comandante Adná, com trezentos mil homens valorosos;
15 ਦੂਜੇ ਦਰਜੇ ਤੇ ਯਹੋਹਾਨਾਨ 2,80,000 ਸਿਪਾਹੀਆਂ ਦਾ ਸਰਦਾਰ ਸੀ।"
15 após ele o comandante Jeoanã com duzentos e oitenta mil;
16 ਅਮਸਯਾਹ ਜੋ ਕਿ ਜ਼ਿਕਰੀ ਦਾ ਪੁੱਤਰ ਸੀ, ਉਸ ਹੇਠ 2,00,000 ਸਿਪਾਹੀ ਸਨ ਅਤੇ ਉਹ ਆਪਣੇ ਆਪ ਨੂੰ ਯਹੋਵਾਹ ਨੂੰ ਅਰਪਿਤ ਕਰਕੇ ਬੜਾ ਖੁਸ਼ ਸੀ।"
16 após ele Amasias, filho de Zicri, que voluntariamente se entregou ao Senhor, e com ele duzentos mil valorosos;
17 ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਜਿਹੜੇ ਆਗੂ ਸਰਦਾਰ ਸਨ: ਅਲਯਾਦਾ ਕੋਲ 2,00,000 ਸਿਪਾਹੀ ਸਨ ਜਿਹੜੇ ਧਨੁੱਖ, ਤੀਰ, ਅਤੇ ਢਾਲਾਂ ਵਰਤਦੇ ਸਨ। ਅਲਯਾਦਾ ਖੁਦ ਵੀ ਇੱਕ ਬਹਾਦੁਰ ਸਿਪਾਹੀ ਸੀ।"
17 e de Benjamim: Eliadá, homem destemido, com duzentos mil armados de arco e de escudo;
18 ਯਹੋਜ਼ਾਬਾਦ ਕੋਲ 1,80,000 ਸਿਪਾਹੀ ਸਨ ਜਿਹੜੇ ਹਮੇਸ਼ਾ ਯੁੱਧ ਲਈ ਤਿਆਰ ਹੁੰਦੇ ਸਨ।"
18 e após ele Jeozabade, com cento e oitenta mil armados para a guerra.
19 ਇਹ ਸਾਰੇ ਯੋਧੇ ਯਹੋਸ਼ਾਫ਼ਾਟ ਪਾਤਸ਼ਾਹ ਦੇ ਸੇਵਾਦਾਰ ਸਨ ਅਤੇ ਪਾਤਸ਼ਾਹ ਕੋਲ ਹੋਰ ਵੀ ਅਜਿਹੇ ਆਦਮੀ ਸਨ ਜਿਨ੍ਹਾਂ ਨੂੰ ਉਸ ਨੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਰੱਖਿਆ ਹੋਇਆ ਸੀ।"
19 Estes estavam no serviço do rei, afora os que o rei tinha posto nas cidades fortes por todo o Judá.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 17, comparar traduções ou montar um estudo — tudo direto pelo WhatsApp.