2 Crônicas 18
Punjabi Bible (GL_PUNJABI) vs NVI
NVI Nova Versão Internacional
1 ਮੀਕਾਯਾਹ ਦੀ ਅਹਾਬ ਨੂੰ ਚੇਤਾਵਨੀ ਯਹੋਸ਼ਾਫ਼ਾਟ ਕੋਲ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸ ਨੇ ਇਉਂ ਅਹਾਬ ਨਾਲ ਰਿਸ਼ਤਾ ਗੰਢਿਆ।"
1 Josafá tinha grande riqueza e honra, e aliou-se a Acabe mediante casamento.
2 ਕੁਝ ਸਾਲਾਂ ਬਾਅਦ ਯਹੋਸ਼ਾਫ਼ਾਟ ਅਹਾਬ ਕੋਲ ਸਾਮਰਿਯਾ ਨੂੰ ਗਿਆ ਤੇ ਅਹਾਬ ਨੇ ਉਸ ਲਈ ਤੇ ਉਸ ਦੇ ਸਾਥੀਆਂ ਲਈ ਬਹੁਤ ਸਾਰੀਆਂ ਭੇਡਾਂ ਅਤੇ ਗਊਆਂ ਦੀ ਬਲੀ ਦਿੱਤੀ। ਅਹਾਬ ਨੇ ਯਹੋਸ਼ਾਫ਼ਾਟ ਨੂੰ ਰਾਮੋਥ ਗਿਲਆਦ ਤੇ ਹਮਲਾ ਕਰਨ ਲਈ ਪਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ।"
2 Alguns anos depois, ele foi visitar Acabe em Samaria. Acabe abateu muitas ovelhas e bois para receber a ele e à sua comitiva, e insistiu que atacasse Ramote-Gileade.
3 ਅਹਾਬ ਨੇ ਉਸ ਨੂੰ ਕਿਹਾ, “ਕੀ ਤੂੰ ਮੇਰੇ ਨਾਲ ਰਾਮੋਥ-ਗਿਲਆਦ ਤੇ ਲੜਾਈ ਕਰਨ ਲਈ ਚੱਲੇਂਗਾ?” ਅਹਾਬ ਉਸ ਵਕਤ ਇਸਰਾਏਲ ਦਾ ਪਾਤਸ਼ਾਹ ਸੀ ਅਤੇ ਯਹੋਸ਼ਾਫ਼ਾਟ ਯਹੂਦਾਹ ਦਾ। ਤਾਂ ਯਹੋਸ਼ਾਫ਼ਾਟ ਨੇ ਅਹਾਬ ਨੂੰ ਉੱਤਰ ਦਿੱਤਾ, “ਮੈਂ ਵੀ ਤਾਂ ਤੇਰੇ ਹੀ ਵਰਗਾ ਹਾਂ ਤੇ ਜਿਵੇਂ ਦੇ ਤੇਰੇ ਲੋਕ ਹਨ ਉਵੇਂ ਦੇ ਮੇਰੇ ਹਨ। ਸੋ ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ।”"
3 Acabe, rei de Israel, perguntou a Josafá, rei de Judá: "Irás comigo lutar contra Ramote-Gileade? " Josafá respondeu: "Sou como tu, e meu povo é como o teu povo; estaremos contigo na guerra".
4 ਯਹੋਸ਼ਾਫ਼ਾਟ ਨੇ ਅਹਾਬ ਨੂੰ ਇਹ ਵੀ ਕਿਹਾ, “ਪਹਿਲਾਂ, ਸਾਨੂੰ ਯਹੋਵਾਹ ਪਾਸੋਂ ਬਚਨ ਪ੍ਰਾਪਤ ਕਰਨ ਦੇਹ।”"
4 Mas acrescentou: "Peço-te que busques primeiro o conselho do Senhor".
5 ਤਾਂ ਅਹਾਬ ਪਾਤਸ਼ਾਹ ਨੇ ਨਬੀਆਂ ਨੂੰ ਬੁਲਾਇਆ। 400 ਨਬੀ ਇੱਕਤਰ ਹੋਏ ਤਾਂ ਅਹਾਬ ਨੇ ਉਨ੍ਹਾਂ ਨੂੰ ਕਿਹਾ, “ਸਾਨੂੰ ਰਾਮੋਥ-ਗਿਲਆਦ ਦੇ ਵਿਰੁੱਧ ਯੁੱਧ ਕਰਨਾ ਚਾਹੀਦਾ ਹੈ ਕਿ ਨਹੀਂ?” ਨਬੀਆਂ ਨੇ ਅਹਾਬ ਨੂੰ ਕਿਹਾ, “ਜਾਓ ਕਿਉਂ ਕਿ ਯਹੋਵਾਹ ਤੁਹਾਨੂੰ ਜਿੱਤ ਦੇਵੇਗਾ।”"
5 Então o rei de Israel reuniu quatrocentos profetas, e lhes perguntou: "Devemos ir à guerra contra Ramote-Gileade, ou não? " Eles responderam: "Sim, pois Deus a entregará nas mãos do rei".
6 ਪਰ ਯਹੋਸ਼ਾਫ਼ਾਟ ਨੇ ਆਖਿਆ, “ਇਨ੍ਹਾਂ ਨਬੀਆਂ ਤੋਂ ਇਲਾਵਾ, ਕੀ ਇੱਥੇ ਯਹੋਵਾਹ ਦਾ ਕੋਈ ਨਬੀ ਹੈ? ਅਸੀਂ ਯਹੋਵਾਹ ਪਾਸੋਂ ਉਸ ਦੇ ਕਿਸੇ ਨਬੀ ਦੁਆਰਾ ਪੁੱਛਣਾ ਚਾਹੁੰਦੇ ਹਾਂ।”"
6 Josafá, porém, perguntou: "Não existe aqui mais nenhum profeta do Senhor, a quem possamos consultar? "
7 ਤਦ ਅਹਾਬ ਪਾਤਸ਼ਾਹ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਇੱਥੇ ਇੱਕ ਅਜਿਹਾ ਮਨੁੱਖ ਹੈ ਜਿਸ ਕੋਲੋਂ ਅਸੀਂ ਯਹੋਵਾਹ ਤੋਂ ਪੁੱਛੀਏ, ਪਰ ਮੈਂ ਉਸ ਆਦਮੀ ਨੂੰ ਨਫ਼ਰਤ ਕਰਦਾ ਹਾਂ ਕਿਉਂ ਕਿ ਉਹ ਹਮੇਸ਼ਾ ਮੇਰੇ ਲਈ ਯਹੋਵਾਹ ਵੱਲੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਸ ਮਨੁੱਖ ਦਾ ਨਾਂ ਹੈ ਮੀਕਾਯਾਹ। ਉਹ ਯਿਮਲਾਹ ਦਾ ਪੁੱਤਰ ਹੈ।” ਪਰ ਯਹੋਸ਼ਾਫ਼ਾਟ ਨੇ ਕਿਹਾ, “ਅਹਾਬ, ਇੰਝ ਨਾ ਕਹੋ!”"
7 O rei de Israel respondeu a Josafá: "Ainda há um homem por meio de quem podemos consultar o Senhor, mas eu o odeio, porque nunca profetiza coisas boas a meu respeito, mas sempre coisas ruins. É Micaías, filho de Inlá". "O rei não deveria dizer isso", Josafá respondeu.
8 ਤਦ ਅਹਾਬ ਪਾਤਸ਼ਾਹ ਨੇ ਆਪਣੇ ਇੱਕ ਖੁਸਰੇ (ਕਰਮਚਾਰੀ) ਨੂੰ ਸੱਦ ਕੇ ਕਿਹਾ, “ਛੇਤੀ ਕਰ ਅਤੇ ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਲੈ ਕੇ ਆ।”"
8 Então o rei de Israel chamou um dos seus oficiais e disse: "Traga Micaías, filho de Inlá, imediatamente".
9 ਇਸਰਾਏਲ ਦਾ ਪਾਤਸ਼ਾਹ ਅਹਾਬ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਟ ਆਪੋ-ਆਪਣੀਆਂ ਰਾਜ-ਗੱਦੀਆਂ ਉੱਤੇ ਪਾਤਸ਼ਾਹੀ ਪੋਸ਼ਾਕ ਪਾ ਕੇ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫ਼ਾਟਕ ਅੱਗੇ ਬੈਠੇ ਹੋਏ ਸਨ। ਅਤੇ 400 ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ।"
9 Usando vestes reais, o rei de Israel e Josafá, rei de Judá, estavam sentados em seus tronos, na eira, junto à porta de Samaria, e todos os profetas estavam profetizando em transe diante deles.
10 ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਕਿਹਾ, “ਯਹੋਵਾਹ ਆਖਦਾ ਹੈ, ‘ਤੂੰ ਇਨ੍ਹਾਂ ਲੋਹੇ ਦੇ ਸਿੰਗਾਂ ਨੂੰ ਅਰਾਮੀਆਂ ਨੂੰ ਮੌਤ ਦੇ ਘਾਟ ਉਤਾਰਨ ਲਈ ਵਰਤ ਸੱਕਦੇ ਹੋ।’”"
10 E Zedequias, filho de Quenaaná, tinha feito chifres de ferro, e declarou: "Assim diz o Senhor: ‘Com estes chifres tu ferirás os arameus até que sejam destruídos’ ".
11 ਸਾਰੇ ਨਬੀਆਂ ਨੇ ਇੱਕੋ ਜਿਹੀ ਹੀ ਗੱਲ ਆਖੀ। ਉਨ੍ਹਾਂ ਕਿਹਾ, “ਰਾਮੋਥ-ਗਿਲਆਦ ਦੇ ਸ਼ਹਿਰ ਜਾਵੋ ਅਤੇ ਤੁਹਾਨੂੰ ਉੱਥੇ ਜਿੱਤ ਪ੍ਰਾਪਤ ਹੋਵੇਗੀ। ਕਿਉਂ ਕਿ ਯਹੋਵਾਹ ਅਰਾਮੀ ਲੋਕਾਂ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ।”"
11 Todos os outros profetas estavam profetizando a mesma coisa, dizendo: "Ataca Ramote-Gileade, e serás vitorioso, pois o Senhor a entregará nas mãos do rei".
12 ਉਹ ਹਲਕਾਰਾ ਜਿਹੜਾ ਮੀਕਾਯਾਹ ਨੂੰ ਸੱਦਣ ਗਿਆ ਸੀ, ਉਸ ਨੂੰ ਬੋਲਿਆ, “ਮੀਕਾਯਾਹ, ਸੁਣ, ਸਾਰੇ ਨਬੀ ਇੱਕ ਮੂੰਹ ਹੋਕੇ ਪਾਤਸ਼ਾਹ ਲਈ ਭਲਾਈ ਦੀਆਂ ਗੱਲਾਂ ਦੱਸਦੇ ਹਨ। ਉਹ ਆਖ ਰਹੇ ਹਨ ਕਿ ਪਾਤਸ਼ਾਹ ਨੂੰ ਜਿੱਤ ਪ੍ਰਾਪਤ ਹੋਵੇਗੀ ਤਾਂ ਤੂੰ ਵੀ ਅਜਿਹੀ ਗੱਲ ਹੀ ਕਰੀਂ। ਤੂੰ ਵੀ ਭਲਾਈ ਦੀ ਗੱਲ ਹੀ ਕਰੀਂ।”"
12 O mensageiro que tinha ido chamar Micaías lhe disse: "Veja, todos os outros profetas estão predizendo que o rei terá sucesso. Sua palavra também deve ser favorável".
13 ਪਰ ਮੀਕਾਯਾਹ ਨੇ ਆਖਿਆ, “ਜਿਉਂਦੇ ਯਹੋਵਾਹ ਦੀ ਸੌਂਹ, ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੀ ਕੁਝ ਬੋਲਾਂਗਾ।”"
13 Micaías, porém, disse: "Juro pelo nome do Senhor, que direi o que o meu Deus mandar".
14 ਤਦ ਮੀਕਾਯਾਹ ਪਾਤਸ਼ਾਹ ਕੋਲ ਆਇਆ। ਪਾਤਸ਼ਾਹ ਨੇ ਉਸ ਨੂੰ ਕਿਹਾ, “ਮੀਕਾਯਾਹ ਸਾਨੂੰ ਰਾਮੋਥ-ਗਿਲਆਦ ਵਿੱਚ ਲੜਾਈ ਕਰਨ ਜਾਣਾ ਚਾਹੀਦਾ ਹੈ ਜਾਂ ਨਹੀਂ?” ਮੀਕਾਯਾਹ ਨੇ ਜਵਾਬ ਦਿੱਤਾ, “ਜਾਓ ਅਤੇ ਜਾ ਕੇ ਹਮਲਾ ਕਰੋ, ਤੁਸੀਂ ਜਿੱਤੋਂਗੇ ਅਤੇ ਉਨ੍ਹਾਂ ਨੂੰ ਹਾਰ ਪ੍ਰਾਪਤ ਹੋਵੇਗੀ।”"
14 Quando ele chegou, o rei lhe perguntou: "Micaías, devemos ir à guerra contra Ramote-Gileade, ou não? " Ele respondeu: "Atacai, e sereis vitoriosos, pois eles serão entregues em vossas mãos".
15 ਅਹਾਬ ਪਾਤਸ਼ਾਹ ਨੇ ਮੀਕਾਯਾਹ ਨੂੰ ਕਿਹਾ, “ਮੈਂ ਤੈਨੂੰ ਕਿੰਨੀ ਵਾਰ ਸੌਂਹ ਚੁਕਾਈ ਹੈ ਕਿ ਤੂੰ ਮੈਨੂੰ ਯਹੋਵਾਹ ਦੇ ਨਾਂ ਉੱਤੇ ਸੱਚਾਈ ਤੋਂ ਬਿਨਾ ਹੋਰ ਕੁਝ ਨਾ ਦੱਸੀਂ।”"
15 O rei lhe disse: "Quantas vezes devo fazer você jurar que me irá dizer somente a verdade em nome do Senhor? "
16 ਤਦ ਮੀਕਾਯਾਹ ਨੇ ਕਿਹਾ, “ਮੈਂ ਇਸਰਾਏਲੀਆਂ ਨੂੰ ਉਨ੍ਹਾਂ ਭੇਡਾਂ ਵਾਂਗ ਸਾਰੇ ਪਹਾੜਾਂ ਉੱਤੇ ਖਿੰਡਿਆ ਹੋਇਆ ਵੇਖਿਆ ਜਿਨ੍ਹਾਂ ਦਾ ਕੋਈ ਅਯਾਲੀ ਨਾ ਹੋਵੇ ਅਤੇ ਯਹੋਵਾਹ ਨੇ ਆਖਿਆ, ‘ਇਨ੍ਹਾਂ ਦਾ ਕੋਈ ਮਾਲਿਕ ਨਹੀਂ। ਇਨ੍ਹਾਂ ਵਿੱਚੋਂ ਹਰ ਕੋਈ ਆਪਣੇ ਘਰ ਸ਼ਾਂਤੀ ਨਾਲ ਪਹੁੰਚ ਜਾਵੇ।’”"
16 Então Micaías respondeu: "Vi todo o Israel espalhado pelas colinas, como ovelhas sem pastor, e o Senhor dizer: ‘Estes não têm dono. Cada um volte para casa em paz’ ".
17 ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਮੈਂ ਤੈਨੂੰ ਪਹਿਲਾਂ ਹੀ ਆਖਿਆ ਸੀ ਕਿ ਮੀਕਾਯਾਹ ਮੇਰੀ ਭਲਾਈ ਨਹੀਂ ਸਗੋਂ ਬੁਰਾਈ ਦਾ ਹੀ ਸੰਦੇਸ਼ ਦੇਵੇਗਾ।”"
17 O rei de Israel disse a Josafá: "Não lhe disse que ele nunca profetiza nada de bom a meu respeito, mas apenas coisas ruins? "
18 ਮੀਕਾਯਾਹ ਨੇ ਕਿਹਾ, “ਤੁਸੀਂ ਯਹੋਵਾਹ ਦਾ ਬਚਨ ਸੁਣੋ: ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਤੇ ਬੈਠਾ ਵੇਖਿਆ ਅਤੇ ਸੁਰਗ ਦੀ ਸਾਰੀ ਸੈਨਾ ਉਸ ਦੇ ਸੱਜੇ-ਖੱਬੇ ਖਲੋਤੀ ਸੀ।"
18 Micaías prosseguiu: "Ouçam a palavra do Senhor: Vi o Senhor assentado em seu trono, com todo o exército dos céus à sua direita e à sua esquerda.
19 ਯਹੋਵਾਹ ਨੇ ਆਖਿਆ, ‘ਕੌਣ ਆਹਾਬ ਨੂੰ ਭਰਮਾਏਗਾ ਤਾਂ ਜੋ ਉਹ ਰਾਮੋਥ-ਗਿਲਆਦ ਤੇ ਹਮਲਾ ਕਰਨ ਲਈ ਜਾਵੇ ਅਤੇ ਮਰ ਜਾਵੇ?’ ਯਹੋਵਾਹ ਦੇ ਦੁਆਲੇ ਖਲੋਤੀਆਂ ਹੋਈਆਂ ਹਸਤੀਆਂ ਨੇ ਕਈ ਵੱਖੋ- ਵੱਖ ਮਸ਼ਵਰੇ ਦਿੱਤੇ।"
19 E o Senhor disse: ‘Quem enganará Acabe, rei de Israel, para que ataque Ramote-Gileade e morra lá? ’ "E um sugeria uma coisa, outro sugeria outra, até que,
20 ਤਦ ਇੱਕ ਆਤਮਾ ਨਿਕਲ ਕੇ ਯਹੋਵਾਹ ਦੇ ਅੱਗੇ ਖਲੋ ਗਿਆ ਅਤੇ ਆਖਿਆ, ‘ਮੈਂ ਅਹਾਬ ਨੂੰ ਭਰਮਾਵਾਂਗਾ।’ ਯਹੋਵਾਹ ਨੇ ਉਸ ਆਤਮੇ ਨੂੰ ਪੁੱਛਿਆ, ‘ਕਿਵੇਂ?’"
20 finalmente, um espírito colocou-se diante do Senhor e disse: ‘Eu o enganarei’. " ‘De que maneira? ’, perguntou o Senhor.
21 ਤਾਂ ਉਸ ਆਤਮੇ ਨੇ ਜਵਾਬ ਦਿੱਤਾ, ‘ਮੈਂ ਬਾਹਰ ਜਾ ਕੇ ਇੱਕ ਝੂਠ ਬੋਲਦਾ ਆਤਮਾ ਬਣਕੇ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਵੱਸ ਜਾਵਾਂਗਾ।’ ਤਾਂ ਯਹੋਵਾਹ ਨੇ ਆਖਿਆ, ‘ਤੂੰ ਆਹਾਬ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ। ਇਸ ਲਈ ਤੂੰ ਜਾਹ ਅਤੇ ਜਾ ਕੇ ਆਪਣਾ ਕਾਰਜ ਕਰ।’"
21 "Ele respondeu: ‘Irei e serei um espírito mentiroso na boca de todos os profetas do rei’. "Disse o Senhor: ‘Você conseguirá enganá-lo; vá e engane-o’.
22 “ਹੁਣ ਵੇਖ ਅਹਾਬ, ਯਹੋਵਾਹ ਨੇ ਤੇਰੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਤੇਰੇ ਲਈ ਇੱਕ ਝੂਠਾ ਆਤਮਾ ਪਾ ਦਿੱਤਾ ਹੈ। ਯਹੋਵਾਹ ਦਾ ਫੁਰਮਾਨ ਹੈ ਕਿ ਬਿਪਤਾ ਤੇਰੇ ਉੱਤੇ ਆਵੇਗੀ।”"
22 "E o Senhor pôs um espírito mentiroso na boca destes seus profetas. O Senhor decretou a sua desgraça".
23 ਤਦ ਸਿਦਕੀਯਾਹ ਮੀਕਾਯਾਹ ਦੇ ਕੋਲ ਗਿਆ ਅਤੇ ਉਸ ਦੇ ਮੂੰਹ ਤੇ ਮਾਰਿਆ। ਸਿਦਕੀਯਾਹ ਦਾ ਪਿਤਾ ਕਨਾਨਾਹ ਸੀ। ਸਿਦਕੀਯਾਹ ਨੇ ਕਿਹਾ, “ਯਹੋਵਾਹ ਦਾ ਆਤਮਾ ਕਿਸ ਰਸਤੇ ਮੀਕਾਯਾਹ, ਮੇਰੇ ਕੋਲੋਂ ਦੀ ਲੰਘ ਕੇ ਤੇਰੇ ਕੋਲ ਆਇਆ ਤੇ ਤੈਨੂੰ ਬੋਲਿਆ?”"
23 Então Zedequias, filho de Quenaaná, aproximou-se, deu um tapa no rosto de Micaías e perguntou: "Por qual caminho foi o espírito da parte do Senhor, quando saiu de mim para falar a você? "
24 ਮੀਕਾਯਾਹ ਨੇ ਆਖਿਆ, “ਸਿਦਕੀਯਾਹ ਉਸ ਦਿਨ, ਜਦੋਂ ਤੂੰ ਅੰਦਰਲੇ ਕਮਰੇ ਵਿੱਚ ਲੁਕਣ ਲਈ ਵੜੇਂਗਾ ਤਦ ਤੂੰ ਜਾਣ ਜਾਵੇਂਗਾ।”"
24 Micaías respondeu: "Você descobrirá no dia em que estiver se escondendo de quarto em quarto".
25 ਤਦ ਅਹਾਬ ਪਾਤਸ਼ਾਹ ਨੇ ਕਿਹਾ, “ਮੀਕਾਯਾਹ ਨੂੰ ਲੈ ਕੇ ਸ਼ਹਿਰ ਦੇ ਗਵਰਨਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਭੇਜ ਦੇ।"
25 O rei de Israel então ordenou: "Enviem Micaías de volta a Amom, o governador da cidade, e a Joás, filho do rei,
26 ਆਮੋਨ ਅਤੇ ਯੋਆਸ਼ ਨੂੰ ਕਹਿਣਾ, ‘ਕਿ ਪਾਤਸ਼ਾਹ ਇਉਂ ਫ਼ਰਮਾਉਂਦਾ ਹੈ ਕਿ ਮੀਕਾਯਾਹ ਨੂੰ ਕੈਦ ਕਰ ਲਵੋ ਅਤੇ ਜਦ ਤੀਕ ਮੈਂ ਲੜਾਈ ਤੋਂ ਮੁੜ ਨਾ ਆਵਾ ਇਸ ਨੂੰ ਰੋਟੀ-ਪਾਣੀ ਤੋਂ ਇਲਾਵਾ ਹੋਰ ਕੁਝ ਖਾਣ ਨੂੰ ਨਾ ਦੇਣਾ।’”"
26 e digam: Assim diz o rei: Ponham este homem na prisão a pão e água, até que eu volte em segurança".
27 ਮੀਕਾਯਾਹ ਨੇ ਆਖਿਆ, “ਅਹਾਬ, ਜੇਕਰ ਤੂੰ। ਕਦੇ ਸੁੱਖ-ਸਾਂਦ ਨਾਲ ਮੁੜ ਆਵੇਂ ਤਾਂ ਜਾਣੀਂ ਯਹੋਵਾਹ ਮੇਰੇ ਮੂੰਹੋਂ ਨਹੀਂ ਬੋਲਿਆ। ਤੂੰ ਤੇ ਤੇਰੇ ਸਾਰੇ ਲੋਕ ਮੇਰੀ ਗੱਲ ਧਿਆਨ ਨਾਲ ਸੁਣ ਲਵੋ ਤੇ ਯਾਦ ਰੱਖਣਾ।”"
27 Micaías declarou: "Se você de fato voltar em segurança, o Senhor não falou por meu intermédio". E acrescentou: "Ouçam o que estou dizendo, todos vocês! "
28 ਅਹਾਬ ਦਾ ਰਾਮੋਥ-ਗਿਲਆਦ ਵਿਖੇ ਮਾਰਿਆ ਜਾਣਾ ਤਦ ਇਸਰਾਏਲ ਦੇ ਪਾਤਸ਼ਾਹ ਅਹਾਬ ਅਤੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਟ ਨੇ ਰਾਮੋਥ-ਗਿਲਆਦ ਵਿੱਚ ਚੜ੍ਹਾਈ ਕਰ ਦਿੱਤੀ।"
28 Então o rei de Israel e Josafá, rei de Judá, foram atacar Ramote-Gileade.
29 ਅਹਾਬ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਮੈਂ ਜੰਗ ਵਿੱਚ ਜਾਣ ਤੋਂ ਪਹਿਲਾਂ ਆਪਣਾ ਭੇਸ ਬਦਲ ਲਵਾਂਗਾ, ਪਰ ਤੂੰ ਆਪਣੀ ਪੋਸ਼ਾਕ ਪਾਈ ਰੱਖ।” ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਆਪਣਾ ਭੇਸ ਵਟਾਅ ਲਿਆ ਅਤੇ ਦੋਨੋ ਲੜਾਈ ਲਈ ਚੱਲੇ ਗਏ।"
29 E o rei de Israel disse a Josafá: "Entrarei disfarçado em combate, mas tu, usa as tuas vestes reais". O rei de Israel disfarçou-se, e ambos foram para o combate.
30 ਪਰ ਅਰਾਮ ਦੇ ਪਾਤਸ਼ਾਹ ਨੇ ਰਥਾਂ ਦੇ ਸਰਦਾਰਾਂ ਨੂੰ, “ਜੋ ਉਸ ਦੇ ਨਾਲ ਸਨ, ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਨਾਲ ਵੀ ਨਹੀਂ ਲੜਨਾ।”"
30 O rei da Síria havia ordenado a seus chefes dos carros de guerra: "Não lutem contra ninguém, seja soldado seja oficial, senão contra o rei de Israel".
31 ਜਦੋਂ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਵੇਖਿਆ ਤਾਂ ਉਨ੍ਹਾਂ ਨੇ ਸੋਚਿਆ, ਇਹ ਹੀ ਇਸਰਾਏਲ ਦਾ ਪਾਤਸ਼ਾਹ ਅਹਾਬ ਹੋਵੇਗਾ। ਤਾਂ ਉਹ ਯਹੋਸ਼ਾਫ਼ਾਟ ਵੱਲ ਲੜਨ ਲਈ ਮੁੜੇ ਪਰ ਯਹੋਸ਼ਾਫ਼ਾਟ ਨੇ ਯਹੋਵਾਹ ਨੂੰ ਪੁਕਾਰਿਆ ਤੇ ਯਹੋਵਾਹ ਨੇ ਉਸ ਨੂੰ ਬਚਾਅ ਲਿਆ। ਪਰਮੇਸ਼ੁਰ ਨੇ ਰੱਥਾਂ ਦੇ ਸਰਦਾਰਾਂ ਦਾ ਉਸ ਵੱਲੋਂ ਮੁਹਾਣਾ ਮੋੜ ਦਿੱਤਾ।"
31 Quando os chefes dos carros viram Josafá, pensaram: "É o rei de Israel", e o cercaram para atacá-lo, mas Josafá clamou, e o Senhor o ajudou. Deus os afastou dele,
32 ਜਦੋਂ ਉਨ੍ਹਾਂ ਨੇ ਵੇਖਿਆ ਕਿ ਯਹੋਸ਼ਾਫ਼ਾਟ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕਰਨਾ ਛੱਡ ਦਿੱਤਾ।"
32 pois, quando os comandantes dos carros viram que não era o rei de Israel, deixaram de persegui-lo.
33 ਇੰਝ ਵਾਪਰਿਆ ਕਿ ਇੱਕ ਸਿਪਾਹੀ ਨੇ ਬਿਨਾਂ ਕਿਸੇ ਨਿਸ਼ਾਨੇ ਤੋਂ ਤੀਰ ਚੱਲਾ ਦਿੱਤਾ ਅਤੇ ਉਹ ਤੀਰ ਇਸਰਾਏਲ ਦੇ ਰਾਜੇ ਆਹਾਬ ਦੇ ਕਵਚ ਦੀ ਕਮਜ਼ੋਰ ਜਗ੍ਹਾ ਤੇ ਵਜਿਆ। ਤਦ ਆਹਾਬ ਨੇ ਆਪਣੇ ਸਾਰਥੀ ਨੂੰ ਆਖਿਆ, “ਵਾਪਸ ਮੁੜ ਮੈਨੂੰ ਇੱਥੋਂ ਬਾਹਰ ਕੱਢ ਕੇ ਲੈ ਜਾ, ਮੈਂ ਜ਼ਖਮੀ ਹਾਂ।”"
33 De repente, um soldado disparou seu arco ao acaso, e atingiu o rei de Israel entre os encaixes da sua armadura. Então o rei disse ao condutor do seu carro: "Tire-me do combate. Fui ferido! "
34 ਉਸ ਦਿਨ ਦੀ ਲੜਾਈ ਹੋਰ ਖੌਫ਼ਨਾਕ ਹੋ ਗਈ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ-ਆਪ ਨੂੰ ਸ਼ਾਮ ਤੀਕ ਅਰਾਮੀਆਂ ਦੇ ਸਾਹਮਣੇ ਰੱਥ ਉੱਪਰ ਥੰਮੀ ਰੱਖਿਆ ਅਤੇ ਸੂਰਜ ਅਸਤ ਹੋਣ ਵੇਲੇ ਤੀਕ ਉਹ ਮਰ ਗਿਆ।"
34 A batalha foi violenta durante todo o dia, e assim, o rei de Israel teve que enfrentar os arameus em pé no seu carro, até à tarde. E, ao pôr-do-sol, ele morreu.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 18, comparar traduções ou montar um estudo — tudo direto pelo WhatsApp.