2 Crônicas 1

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਸੁਲੇਮਾਨ ਦੀ ਬੁੱਧੀ ਲਈ ਮੰਗ ਸੁਲੇਮਾਨ ਬੜਾ ਸ਼ਕਤੀਸ਼ਾਲੀ ਰਾਜਾ ਬਣ ਗਿਆ ਕਿਉਂ ਕਿ ਯਹੋਵਾਹ ਉਸਦਾ ਪਰਮੇਸ਼ੁਰ ਉਸ ਦੇ ਨਾਲ ਸੀ, ਜਿਸਨੇ ਕਿ ਉਸ ਨੂੰ ਇੰਨਾ ਮਹਾਨ ਬਣਾਇਆ।"
1 Salomão, filho de Davi, fortaleceu-se no seu reino; e o SENHOR seu Deus era com ele, e o engrandeceu sobremaneira.
2 ਸੁਲੇਮਾਨ ਨੇ ਸਾਰੇ ਇਸਰਾਏਲ ਦੇ ਲੋਕਾਂ, ਕਪਤਾਨਾਂ, ਸਰਦਾਰਾਂ, ਨਿਆਂਕਾਰਾਂ, ਉੱਥੋਂ ਦੇ ਆਗੂਆਂ ਅਤੇ ਪਰਿਵਾਰਾਂ ਦੇ ਸਾਰੇ ਵੱਡੇਰਿਆਂ ਤੇ ਮੁਖੀਆਂ ਨਾਲ ਗੱਲਾਂ ਕੀਤੀਆਂ। ਤਦ ਸੁਲੇਮਾਨ ਅਤੇ ਸਾਰੀ ਸਭਾ ਮਿਲਕੇ ਉਸ ਉੱਚੇ ਥਾਂ ਜੋ ਗਿਬਓਨ ਵਿੱਚ ਸੀ, ਗਏ ਕਿਉਂ ਕਿ ਪਰਮੇਸ਼ੁਰ ਦਾ ਮੰਡਲੀ ਦਾ ਤੰਬੂ ਉੱਥੇ ਸੀ। ਇਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਜਦੋਂ ਉਹ ਤੇ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ।"
2 E falou Salomão a todo o Israel, aos capitães de mil e de cem, aos juízes e a todos os governadores em todo o Israel, chefes das famílias.
3 ਦਾਊਦ ਪਰਮੇਸ਼ੁਰ ਦੇ ਇਕਰਾਰਨਾਮੇ ਦੇ ਸੰਦੂਕ ਨੂੰ ਕਿਰਯਥ-ਯਆਰੀਮ ਤੋਂ ਯਰੂਸ਼ਲਮ ਵਿੱਚ ਲੈ ਆਇਆ ਸੀ ਕਿਉਂ ਕਿ ਦਾਊਦ ਨੇ ਉਸ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ। ਇਸ ਲਈ ਉਹ ਉਸ ਨੂੰ ਇਸ ਥਾਂ ਤੇ ਲੈ ਆਇਆ ਸੀ।"
3 E foi Salomão, e toda a congregação com ele, ao alto que estava em Gibeom, porque ali estava a tenda da congregação de Deus, que Moisés, servo do Senhor, tinha feito no deserto.
4 ਊਰੀ ਦੇ ਪੁੱਤਰ ਬਸਲਿਏਲ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ ਅਤੇ ਉਹ ਪਿੱਤਲ ਦੀ ਜਗਵੇਦੀ ਗਿਬਓਨ ਵਿੱਚ ਪਵਿੱਤਰ ਤੰਬੂ ਦੇ ਸਾਹਮਣੇ ਸੀ ਇਸ ਲਈ ਸੁਲੇਮਾਨ ਅਤੇ ਬਾਕੀ ਸਾਰੇ ਲੋਕ ਯਹੋਵਾਹ ਕੋਲ ਮੱਤ ਲੈਣ ਲਈ ਗਿਬਓਨ ਵਿੱਚ ਗਏ।"
4 Mas Davi tinha feito subir a arca de Deus de Quiriate-Jearim ao lugar que lhe preparara; porque lhe tinha armado uma tenda em Jerusalém.
5 ਸੁਲੇਮਾਨ ਉਸ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਜਿਹੜੀ ਉੱਚੇ ਥਾਂ ਸੀ ਅਤੇ ਮੰਡਲੀ ਦੇ ਤੰਬੂ ਕੋਲ ਸੀ ਉੱਥੇ ਗਿਆ। ਸੁਲੇਮਾਨ ਨੇ ਉੱਥੇ 1,000 ਹੋਮ ਦੀਆਂ ਭੇਟਾਂ ਚੜ੍ਹਾਈਆਂ।"
5 Também o altar de cobre que tinha feito Bezaleel, filho de Uri, filho de Hur, estava ali diante do tabernáculo do Senhor; e Salomão e a congregação o buscavam.
6 ਉਸ ਰਾਤ ਪਰਮੇਸ਼ੁਰ ਨੇ ਸੁਲੇਮਾਨ ਨੂੰ ਦਰਸ਼ਨ ਦਿੱਤਾ ਅਤੇ ਕਿਹਾ, “ਸੁਲੇਮਾਨ, ਮੰਗ, ਮੈਂ ਤੈਨੂੰ ਕੀ ਦੇਵਾਂ!”"
6 E Salomão ofereceu ali sacrifícios perante o Senhor, sobre o altar de cobre que estava na tenda da congregação; e ofereceu sobre ele mil holocaustos.
7 ਸੁਲੇਮਾਨ ਨੇ ਪਰਮੇਸ਼ੁਰ ਨੂੰ ਆਖਿਆ, “ਤੁਸੀਂ ਆਪ ਮੇਰੇ ਪਿਤਾ ਦਾਊਦ ਉੱਪਰ ਇੰਨੀ ਦਯਾ ਕੀਤੀ ਹੈ ਅਤੇ ਮੇਰੇ ਪਿਤਾ ਵਾਲੇ ਅਸਥਾਨ ਤੇ ਤੁਸੀਂ ਮੈਨੂੰ ਨਵਾਂ ਪਾਤਸ਼ਾਹ ਚੁਣਿਆ ਹੈ।"
7 Naquela mesma noite Deus apareceu a Salomão, e disse-lhe: Pede o que queres que eu te dê.
8 ਸੋ ਯਹੋਵਾਹ ਪਰਮੇਸ਼ੁਰ, ਤੂੰ ਮੇਰੇ ਪਿਤਾ ਦਾਊਦ ਨਾਲ ਕੀਤਾ ਇਕਰਾਰ ਪੂਰਾ ਕਰ ਕਿਉਂ ਕਿ ਤੂੰ ਮੈਨੂੰ ਧਰਤੀ ਦੀ ਧੂੜ ਜਿੰਨੀ ਗਿਣਤੀ ਦੇ ਲੋਕਾਂ ਦਾ ਰਾਜਾ ਬਣਾਇਆ ਹੈ।"
8 E Salomão disse a Deus: Tu usaste de grande benignidade com meu pai Davi, e a mim me fizeste rei em seu lugar.
9 ਹੁਣ ਤੁਸੀਂ ਮੈਨੂੰ ਬੁੱਧ ਅਤੇ ਗਿਆਨ ਦੇਵੋ ਤਾਂ ਜੋ ਮੈਂ ਇਨ੍ਹਾਂ ਲੋਕਾਂ ਨੂੰ ਸਹੀ ਢੰਗ ਨਾਲ ਚੱਲਾ ਸੱਕਾਂ। ਕਿਉਂ ਕਿ ਕੋਈ ਵੀ ਤੁਹਾਡੀ ਕਿਰਪਾ ਬਿਨਾ ਇਸ ਦੁਨੀਆਂ ਨੂੰ ਨਹੀਂ ਚੱਲਾ ਸੱਕਦਾ।”"
9 Agora, pois, ó Senhor Deus, confirme-se a tua palavra, dada a meu pai Davi; porque tu me fizeste reinar sobre um povo numeroso como o pó da terra.
10 ਪਰਮੇਸ਼ੁਰ ਨੇ ਸੁਲੇਮਾਨ ਨੂੰ ਆਖਿਆ, “ਤੂੰ ਨਿਰਪੱਖ ਬਿਨ ਸਵਾਰਥ ਦਾ ਫ਼ੈਸਲਾ ਕੀਤਾ ਹੈ। ਨਾ ਤੂੰ ਦੌਲਤ ਮੰਗੀ, ਨਾ ਅਮੀਰੀ, ਮਾਨ-ਵਡਿਆਈ ਅਤੇ ਰੁਤਬਾ। ਤੂੰ ਆਪਣੇ ਵੈਰੀਆਂ ਦਾ ਨਾਸ ਕਰਨ ਨੂੰ ਵੀ ਨਹੀਂ ਕਿਹਾ ਅਤੇ ਨਾ ਹੀ ਤੂੰ ਆਪਣੇ ਲਈ ਵੱਡੀ ਉਮਰ ਦੀ ਮੰਗ ਕੀਤੀ। ਤੂੰ ਇਹ ਸਭ ਕੁਝ ਮੰਗਣ ਦੀ ਥਾਵੇਂ ਬੁੱਧ-ਵਿਵੇਕ ਦੀ ਮੰਗ ਕੀਤੀ ਇਸ ਲਈ ਕਿ ਤੂੰ ਮੇਰੀ ਪਰਜਾ ਦਾ ਸਹੀ ਨਿਆਂ ਕਰ ਸੱਕੇਂ, ਜਿਸ ਦਾ ਮੈਂ ਤੈਨੂੰ ਪਾਤਸ਼ਾਹ ਠਹਿਰਾਇਆ ਹੈ।"
10 Dá-me, pois, agora, sabedoria e conhecimento, para que possa sair e entrar perante este povo; pois quem poderia julgar a este tão grande povo?
11 ਇਸ ਲਈ ਮੈਂ ਤੈਨੂੰ ਬੁੱਧੀ ਅਤੇ ਗਿਆਨ ਦੇਵਾਂਗਾ ਪਰ ਇਸਦੇ ਨਾਲ ਹੀ ਮੈਂ ਤੈਨੂੰ ਧਨ, ਦੌਲਤ, ਅਮੀਰੀ, ਮਾਨ-ਵਡਿਆਈ ਇਹ ਸਭ ਕੁਝ ਵੀ ਦੇਵਾਂਗਾ ਅਤੇ ਉਹ ਵੀ ਇੰਨਾ ਕਿ ਜੋ ਤੇਰੇ ਤੋਂ ਪਹਿਲਾ ਜਾਂ ਤੇਰੇ ਤੋਂ ਬਾਅਦ ਵਿੱਚ ਆਉਣ ਵਾਲੇ ਕਿਸੇ ਵੀ ਪਾਤਸ਼ਾਹ ਨੂੰ ਨਾ ਕਦੇ ਮਿਲਿਆ ਹੋਵੇਗਾ ਅਤੇ ਨਾ ਹੀ ਭਵਿੱਖ ਵਿੱਚ ਕਿਸੇ ਨੂੰ ਇੰਨਾ ਮਿਲੇਗਾ।”"
11 Então Deus disse a Salomão: Porquanto houve isto no teu coração, e não pediste riquezas, bens, ou honra, nem a morte dos que te odeiam, nem tampouco pediste muitos dias de vida, mas pediste para ti sabedoria e conhecimento, para poderes julgar a meu povo, sobre o qual te constituí rei,
12 ਤਦ ਸੁਲੇਮਾਨ ਗਿਬਓਨ ਵਿੱਚ ਉਪਾਸਨਾ ਵਾਲੇ ਅਸਥਾਨ ਤੇ ਗਿਆ। ਫ਼ਿਰ ਉਹ ਮੰਡਲੀ ਵਾਲੇ ਤੰਬੂ ਤੋਂ ਮੁੜ ਕੇ ਯਰੂਸ਼ਲਮ ਵਿੱਚ ਵਾਪਸ ਚੱਲਾ ਗਿਆ। ਉੱਥੇ ਇਸਰਾਏਲ ਦੇ ਨਵੇਂ ਪਾਤਸ਼ਾਹ ਵਜੋਂ ਰਾਜ ਕਰਨ ਲੱਗਾ।"
12 Sabedoria e conhecimento te são dados; e te darei riquezas, bens e honra, quais não teve nenhum rei antes de ti, e nem depois de ti haverá.
13 ਸੁਲੇਮਾਨ ਦਾ ਆਪਣੀ ਫ਼ੌਜ ਅਤੇ ਧਨ ਬਨਾਉਣਾ ਸੁਲੇਮਾਨ ਨੇ ਆਪਣੀ ਸੈਨਾ ਲਈ ਘੋੜੇ ਅਤੇ ਰੱਥ ਇਕੱਠੇ ਕਰਨੇ ਸ਼ੁਰੂ ਕੀਤੇ। ਉਸ ਕੋਲ 1,400 ਰੱਥ ਅਤੇ 12,000 ਘੁੜਸਵਾਰ ਸਨ। ਸੁਲੇਮਾਨ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰ ਵਿੱਚ ਰੱਖਿਆ। ਕੱਝ ਨੂੰ ਸੁਲੇਮਾਨ ਨੇ ਯਰੂਸ਼ਲਮ ਵਿੱਚ ਜਿੱਥੇ ਪਾਤਸ਼ਾਹ ਦਾ ਮਹਿਲ ਸੀ ਉੱਥੇ ਰੱਖਿਆ।"
13 Assim Salomão veio a Jerusalém, do alto que estava em Gibeom, de diante da tenda da congregação; e reinou sobre Israel.
14 ਯਰੂਸ਼ਲਮ ਵਿੱਚ, ਸੁਲੇਮਾਨ ਨੇ ਇੰਨਾ ਸੋਨਾ ਅਤੇ ਚਾਂਦੀ ਇੱਕਤ੍ਰ ਕੀਤਾ ਕਿ ਇਹ ਚੱਟਾਨਾਂ ਵਾਂਗ ਆਮ ਸੀ। ਉਸ ਨੇ ਇੰਨਾ ਦਿਆਰ ਇੱਕਤਰ ਕੀਤਾ ਕਿ ਇਹ ਸ਼ੇਫ਼ਲਾਹ ਦੇ ਗੂਲਰ ਦੇ ਰੁੱਖਾਂ ਜਿੰਨਾ ਅਧਿਕ ਸੀ।"
14 E Salomão ajuntou carros e cavaleiros, e teve mil e quatrocentos carros, e doze mil cavaleiros; os quais pôs nas cidades dos carros, e junto ao rei em Jerusalém.
15 ਸੁਲੇਮਾਨ ਘੋੜੇ ਮਿਸਰ ਅਤੇ ਸਿਲੀਸੀਆਂ ਤੋਂ ਮੰਗਵਾਉਂਦਾ ਸੀ।"
15 E fez o rei que houvesse ouro e prata em Jerusalém como pedras; e cedros em tanta abundância como figueiras bravas que há pelas campinas.
16 ਸੁਲੇਮਾਨ ਦੇ ਵਿਉਪਾਰੀ ਮਿਸਰ ਤੋਂ ਇੱਕ ਰੱਥ ਚਾਂਦੀ ਦੇ 15 ਪੌਂਡ ਦਾ ਅਤੇ ਇੱਕ ਘੋੜਾ ਚਾਂਦੀ ਦੇ 3 3/4 ਪੌਂਡ ਦਾ ਖਰੀਦਦੇ ਸਨ। ਫ਼ੇਰ ਉਨ੍ਹਾਂ ਨੇ ਇਹ ਘੋੜੇ ਅਤੇ ਰੱਥ ਹਿੱਤੀ ਲੋਕਾਂ ਦੇ ਰਾਜਿਆਂ ਅਤੇ ਆਰਾਮ ਦੇ ਰਾਜਿਆਂ ਨੂੰ ਵੇਚ ਦਿੱਤੇ।"
16 E os cavalos, que tinha Salomão, eram trazidos do Egito; e os mercadores do rei os recebiam em tropas, cada uma pelo seu preço.
17 — ausente —
17 E faziam subir e sair do Egito cada carro por seiscentos siclos de prata, e cada cavalo por cento e cinqüenta; e assim, por meio deles eram para todos os reis dos heteus, e para os reis da Síria.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 1, comparar traduções ou montar um estudo — tudo direto pelo WhatsApp.