2 Crônicas 21
Punjabi Bible (GL_PUNJABI) vs VC
VC Versão Católica
1 ਤਦ ਯਹੋਸ਼ਾਫ਼ਾਟ ਦੀ ਮੌਤ ਹੋ ਗਈ ਅਤੇ ਉਹ ਆਪਣੇ ਪੁਰਖਿਆਂ ਦੇ ਕੋਲ ਹੀ ਦਫ਼ਨਾਇਆ ਗਿਆ। ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ ਗਿਆ ਤੇ ਉਸਦੀ ਥਾਵੇਂ ਉਸਦਾ ਪੁੱਤਰ ਯਹੋਰਾਮ ਰਾਜ ਕਰਨ ਲੱਗਾ।"
1 Josafá adormeceu com seus pais e foi sepultado na cidade de Davi. Seu filho Jorão lhe sucedeu no trono.
2 ਯਹੋਸ਼ਾਫ਼ਾਟ ਦੇ ਪੁੱਤਰ ਅਜ਼ਰਯਾਹ, ਯਹੀਏਲ, ਜ਼ਕਰਯਾਹ, ਅਜ਼ਰਯਾਹ, ਮੀਕਾਏਲ ਅਤੇ ਸਫ਼ਟਯਾਹ ਸਨ। ਇਹ ਸਾਰੇ ਇਸਰਾਏਲ ਦੇ ਪਾਤਸ਼ਾਹ ਯਹੋਸ਼ਾਫ਼ਾਟ ਦੇ ਪੁੱਤਰ ਅਤੇ ਯਹੋਰਾਮ ਦੇ ਭਰਾ ਸਨ।"
2 Jorão tinha irmãos, filhos de Josafá: Azarias, Jaiel, Zacarias, Azaria, Miguel e Safatias, todos filhos de Josafá, rei de Judá.
3 ਯਹੋਸ਼ਾਫ਼ਾਟ ਨੇ ਆਪਣੇ ਪੁੱਤਰਾਂ ਨੂੰ ਸੋਨਾ-ਚਾਂਦੀ, ਬਹੁ-ਮੁੱਲੀਆਂ ਵਸਤਾਂ ਦੇ ਵੱਡੇ ਇਨਾਮ ਅਤੇ ਯਹੂਦਾਹ ਦੇ ਗੜ੍ਹ ਵਾਲੇ ਸ਼ਹਿਰ ਦਿੱਤੇ ਪਰ ਰਾਜ ਯਹੋਰਾਮ ਨੂੰ ਦਿੱਤਾ। ਕਿਉਂ ਕਿ ਯਹੋਰਾਮ ਉਸਦਾ ਸਭ ਤੋਂ ਵੱਡਾ ਪੁੱਤਰ ਸੀ।"
3 O pai deles tinha-os dotado consideravelmente de prata, ouro, objetos preciosos, e lhes dera fortalezas em Judá; mas legara o reino a Jorão, porque era o primogênito.
4 ਯਹੂਦਾਹ ਦਾ ਪਾਤਸ਼ਾਹ ਯਹੋਰਾਮ ਯਹੋਰਾਮ ਨੇ ਆਪਣੇ ਪਿਤਾ ਦਾ ਰਾਜ ਸੰਭਾਲ ਕੇ ਆਪਣੇ-ਆਪ ਨੂੰ ਮਜ਼ਬੂਤ ਕੀਤਾ। ਫ਼ਿਰ ਉਸ ਨੇ ਆਪਣੇ ਸਾਰੇ ਭਰਾਵਾਂ ਨੂੰ ਤਲਵਾਰ ਨਾਲ ਵੱਢ ਸੁੱਟਿਆ। ਇਹੀ ਨਹੀਂ ਉਸ ਨੇ ਇਸਰਾਏਲ ਦੇ ਕਈ ਆਗੂਆਂ ਨੂੰ ਵੀ ਵੱਢ ਸੁੱਟਿਆ।"
4 Uma vez consolidado na posse do reino de seu pai, Jorão fez perecer pela espada todos os seus irmãos, assim como alguns chefes de Israel.
5 ਜਦੋਂ ਯਹੋਰਾਮ ਰਾਜ ਕਰਨ ਲੱਗਾ ਉਹ 32 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਅੱਠ ਸਾਲ ਰਾਜ ਕੀਤਾ।"
5 Tinha ele trinta e dois anos quando começou a reinar e reinou oito anos em Jerusalém.
6 ਯਹੋਰਾਮ ਅਹਾਬ ਦੇ ਘਰਾਣੇ ਵਾਂਗ ਇਸਰਾਏਲ ਦੇ ਪਾਤਸ਼ਾਹ ਦੇ ਰਾਹਾਂ ਉੱਪਰ ਹੀ ਤੁਰਿਆ ਕਿਉਂ ਕਿ ਉਹ ਅਹਾਬ ਦੀ ਧੀ ਨਾਲ ਵਿਆਹਿਆ ਸੀ ਅਤੇ ਉਸ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ।"
6 Seguiu as pegadas dos reis de Israel, como havia feito a casa de Acab, cuja filha desposara. Praticou o mal aos olhos do Senhor.
7 ਪਰ ਯਹੋਵਾਹ ਦਾਊਦ ਦੇ ਘਰਾਣੇ ਨੂੰ ਨਸ਼ਟ ਨਹੀਂ ਕਰੇਗਾ। ਕਿਉਂ ਕਿ ਉਸ ਨੇ ਦਾਊਦ ਨਾਲ ਇਕਰਾਰਨਾਮਾ ਕੀਤਾ ਸੀ ਕਿ ਹਮੇਸ਼ਾ ਉਸ ਦੇ ਪਰਿਵਾਰ ਵਿੱਚੋਂ ਇੱਕ ਆਦਮੀ ਪਾਤਸ਼ਾਹ ਬਣੇਗਾ।"
7 Contudo, não quis o Senhor destruir a casa de Davi, em vista da aliança feita com Davi e porque lhe tinha prometido deixar uma lâmpada, assim como a seus descendentes.
8 ਯਹੋਰਾਮ ਦੇ ਸਮੇਂ ਅਦੋਮੀ ਯਹੂਦਾਹ ਦੇ ਰਾਜ ਤੋਂ ਆਕੀ ਹੋ ਗਏ ਅਤੇ ਉਨ੍ਹਾਂ ਆਪਣਾ ਇੱਕ ਹੋਰ ਪਾਤਸ਼ਾਹ ਆਪੇ ਠਹਿਰਾ ਲਿਆ।"
8 No tempo de Jorão, Edom libertou-se da dominação de Judá, e constituiu um rei para si.
9 ਤਦ ਯਹੋਰਾਮ ਆਪਣੇ ਸਰਦਾਰਾਂ ਅਤੇ ਸਾਰੇ ਰਥਾਂ ਨੂੰ ਲੈ ਕੇ ਬਾਹਰ ਨਿਕਲਿਆ ਅਤੇ ਰਾਤ ਨੂੰ ਉੱਠ ਕੇ ਉਨ੍ਹਾਂ ਅਦੋਮੀਆਂ ਨੂੰ, ਜਿਨ੍ਹਾਂ ਨੇ ਉਸ ਨੂੰ ਉਸ ਦੇ ਰਥਾਂ ਨੂੰ ਅਤੇ ਸਰਦਾਰਾਂ ਨੂੰ ਘੇਰ ਲਿਆ ਸੀ, ਮਾਰ ਦਿੱਤਾ।"
9 Jorão se pôs a caminho, com seus chefes e seus carros, e no meio da noite bateu os edomitas que cercavam ele e os chefes dos carros.
10 ਉਸ ਸਮੇਂ ਤੋਂ ਹੁਣ ਤੀਕ, ਅਦੋਮ ਯਹੂਦਾਹ ਦੇ ਵਿਰੁੱਧ, ਵਿਦ੍ਰੋਹੀ ਹੈ। ਲਿਬਨਾਹ ਨਗਰ ਦੇ ਲੋਕਾਂ ਨੇ ਵੀ ਯਹੋਰਾਮ ਦੇ ਵਿਰੁੱਧ ਬਗਾਵਤ ਕਰ ਦਿੱਤੀ। ਇਹ ਇਸ ਲਈ ਵਾਪਰਿਆ ਕਿਉਂ ਕਿ ਯਹੋਰਾਮ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ।"
10 Contudo, os edomitas ficaram livres da dominação de Judá até o dia de hoje. Pela mesma época, Lobna revoltou-se igualmente, porque Jorão tinha abandonado o Senhor, Deus de seus pais.
11 ਯਹੋਰਾਮ ਨੇ ਯਹੂਦਾਹ ਦੇ ਪਰਬਤਾਂ ਉੱਪਰ ਉੱਚੇ ਅਸਥਾਨ ਬਣਾਏ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਅਤੇ ਯਹੂਦਾਹ ਦੇ ਲੋਕਾਂ ਨੂੰ ਯਹੋਵਾਹ ਦੇ ਰਾਹ ਤੋਂ ਗੁਮਰਾਹ ਕੀਤਾ।"
11 Jorão estabeleceu também lugares altos nas montanhas de Judá; induziu â idolatria os habitantes de Jerusalém, e arrastou Judá ao mal.
12 ਯਹੋਰਾਮ ਨੂੰ ਏਲੀਯਾਹ ਨਬੀ ਵੱਲੋਂ ਇੱਕ ਸੰਦੇਸ਼ ਆਇਆ ਕਿ, “ਯਹੋਵਾਹ ਪਰਮੇਸ਼ੁਰ ਤੇਰੇ ਬਾਰੇ ਇਉਂ ਫ਼ਰਮਾਉਂਦਾ ਹੈ: ਉਹ ਯਹੋਵਾਹ ਜਿਸ ਨੂੰ ਤੇਰੇ ਪੁਰਖੇ ਦਾਊਦ ਨੇ ਮੰਨਿਆ, ਤਾਂ ਯਹੋਰਾਮ ਨਾ ਤਾਂ ਤੂੰ ਉਸ ਯਹੋਵਾਹ ਨੂੰ ਜਿਵੇਂ ਤੇਰੇ ਪਿਤਾ ਯਹੋਸ਼ਾਫ਼ਾਟ ਨੇ ਮੰਨਿਆ ਸੀ ਤੂੰ ਅਮਲ ਕੀਤਾ ਤੇ ਨਾ ਹੀ ਤੂੰ ਆਪਣੇ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਹ ਉੱਪਰ ਤੁਰਿਆ।"
12 Foi então que lhe trouxeram da parte do profeta Elias uma mensagem concebida nos seguintes termos: Eis o que diz o Senhor, Deus de Davi, teu pai: Porque não andaste nas pegadas de teu pai Josafá, nem nas de Asa, rei de Judá,
13 ਸਗੋਂ ਤੂੰ ਇਸਰਾਏਲ ਦੇ ਪਾਤਸ਼ਾਹਾਂ ਦੇ ਜੀਵਨ ਰਾਹ ਉੱਪਰ ਤੁਰਿਆ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਵਿਭਚਾਰੀ ਬਣਾਇਆ ਜਿਵੇਂ ਕਿ ਅਹਾਬ ਦੇ ਘਰਾਣੇ ਨੇ ਕੀਤਾ ਸੀ। ਤੇਰੇ ਭਰਾ ਤੇਰੇ ਕੋਲੋਂ ਚੰਗੇ ਸਨ ਤੇ ਤੂੰ ਉਨ੍ਹਾਂ ਨੂੰ ਵੀ ਵੱਢ ਸੁੱਟਿਆ।"
13 mas imitaste os reis de Israel, induziste à idolatria os habitantes de Judá e Jerusalém, como o fez a casa de Acab, e assassinaste teus irmãos, a família de teu pai, que eram melhores do que tu,
14 ਇਸ ਲਈ ਹੁਣ ਇਸ ਤੋਂ ਵੱਡੀ ਸਜ਼ਾ ਯਹੋਵਾਹ ਤੇਰੇ ਲੋਕਾਂ ਨੂੰ ਦੇਵੇਗਾ। ਸੋ ਵੇਖ, ਯਹੋਵਾਹ ਤੇਰੇ ਲੋਕਾਂ ਨੂੰ, ਤੇਰੇ ਪੁੱਤਰਾਂ ਨੂੰ ਅਤੇ ਤੇਰੀਆਂ ਰਾਣੀਆਂ ਨੂੰ ਵੱਡੀ ਬਿਮਾਰੀ ਨਾਲ ਮਾਰੇਗਾ। ਅਤੇ ਸਾਰੀ ਸੰਪਤੀ ਦਾ ਨਾਸ ਕਰੇਗਾ।"
14 o Senhor há de ferir com uma grande praga teu povo, teus filhos, tuas mulheres e todos os teus bens;
15 ਤੂੰ ਆਂਤੜੀਆਂ ਦੇ ਰੋਗ ਨਾਲ ਸਖਤ ਬੀਮਾਰ ਹੋ ਜਾਵੇਂਗਾ, ਇੱਥੋਂ ਤੀਕ ਕਿ ਤੇਰੀਆਂ ਆਂਤੜੀਆਂ ਹਰ ਰੋਜ਼ ਬੀਮਾਰੀ ਕਾਰਣ ਤੇਰੇ ਸ਼ਰੀਰ ਚੋ ਬਾਹਰ ਨਿਕਲਦੀਆਂ ਜਾਣਗੀਆਂ।”"
15 quanto a ti, hás de contrair no ventre uma grave doença, enfermidade que fará sair de teu corpo as entranhas durante longos dias.
16 ਯਹੋਰਾਮ ਦੇ ਵਿਰੁੱਧ ਯਹੋਵਾਹ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਕੂਸ਼ੀਆਂ ਦੇ ਵੱਲ ਰਹਿੰਦੇ ਸਨ ਕ੍ਰੋਧਿਤ ਕੀਤਾ।"
16 O Senhor excitou contra Jorão o ânimo dos filisteus e dos árabes, vizinhos dos etíopes.
17 ਉਨ੍ਹਾਂ ਲੋਕਾਂ ਨੇ ਯਹੂਦਾਹ ਉੱਪਰ ਹਮਲਾ ਕੀਤਾ ਅਤੇ ਉਹ ਸਾਰਾ ਯਹੋਰਾਮ ਦਾ ਖਜ਼ਾਨਾ, ਧਨ ਦੌਲਤ ਲੁੱਟ ਕੇ ਲੈ ਗਏ। ਉਹ ਯਹੋਰਾਮ ਦੇ ਮਹਿਲ ਦਾ ਸਾਰਾ ਮਾਲ, ਪਤਨੀਆਂ ਅਤੇ ਬੱਚੇ ਸਭ ਲੁੱਟ ਕੇ ਲੈ ਗਏ। ਸਿਰਫ਼ ਯਹੋਰਾਮ ਦਾ ਸਭ ਤੋਂ ਛੋਟਾ ਲੜਕਾ ਬਚ ਗਿਆ। ਉਸ ਦੇ ਸਭ ਤੋਂ ਛੋਟੇ ਪੁੱਤਰ ਦਾ ਨਾਂ ਯਹੋਆਹਾਜ਼ ਸੀ।"
17 Eles subiram a Judá, irromperam por toda parte, pilharam todas as riquezas que estavam amontoadas no palácio real e levaram seus filhos com suas mulheres, de modo que só lhe ficou Joacaz, o filho mais novo.
18 ਇਸ ਉਪਰੰਤ ਯਹੋਵਾਹ ਨੇ ਯਹੋਰਾਮ ਨੂੰ ਆਂਤੜੀਆਂ ਦੇ ਰੋਗ ਨਾਲ ਅਜਿਹਾ ਪੀੜਿਤ ਕੀਤਾ ਕਿ ਉਹ ਮੁੜ ਕਦੇ ਵੀ ਰਾਜੀ ਨਾ ਹੋ ਸੱਕਿਆ।"
18 Depois disso, o Senhor feriu-o no ventre com um mal incurável.
19 ਇਉਂ 2 ਸਾਲਾਂ ਵਿੱਚ ਹੀ ਬਿਮਾਰੀ ਨਾਲ ਉਸ ਦੀਆਂ ਆਂਦਰਾਂ ਬਾਹਰ ਨਿਕਲ ਆਈਆਂ ਅਤੇ ਉਹ ਬੜਾ ਕਰਾਹ-ਕਰਾਹ ਕੇ ਮਰਿਆ ਅਤੇ ਲੋਕਾਂ ਨੇ ਉਸ ਦੇ ਮਰਨ ਤੇ ਅੱਗ ਨਾ ਬਾਲੀ ਜਿਵੇਂ ਕਿ ਉਹ ਉਸ ਦੇ ਵੱਡੇਰਿਆਂ ਦੇ ਮਰਨ ਤੇ ਬਾਲਦੇ ਸਨ।"
19 Isso durou certo tempo e, pelo fim do segundo ano, a violência do mal fez-lhe sair as entranhas. Morreu no meio de violentas dores. Seu povo não queimou perfumes em sua honra como o tinham feito para seu pai.
20 ਯਹੋਰਾਮ ਜਦੋਂ ਸਿੰਘਾਸਣ ਤੇ ਬੈਠਾ ਤਾਂ ਉਹ 32 ਵਰ੍ਹਿਆਂ ਦਾ ਸੀ। ਉਸ ਨੇ 8 ਵਰ੍ਹੇ ਪਾਤਸ਼ਾਹੀ ਕੀਤੀ ਪਰ ਜਦੋਂ ਉਹ ਮਰਿਆ ਤਾਂ ਕੋਈ ਵੀ ਮਨੁੱਖ ਦੁੱਖੀ ਜਾਂ ਉਦਾਸ ਨਹੀਂ ਹੋਇਆ। ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ’ਚ ਦਫ਼ਨਾਇਆ ਪਰ ਉਨ੍ਹਾਂ ਨੇ ਉਸ ਨੂੰ ਵੈਸੀਆਂ ਕਬਰਾਂ ਵਿੱਚ ਨਾ ਦਫ਼ਨਾਇਆ ਜੈਸੀਆਂ ਪਾਤਸ਼ਾਹਾਂ ਦੀਆਂ ਹੁੰਦੀਆਂ ਹਨ।"
20 Sua idade era de trinta e dois anos quando começou a reinar e reinou oito anos em Jerusalém. Morreu sem ser chorado. Sepultaram-no na cidade dê Davi, mas não nos sepulcros reais.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 21, comparar traduções ou montar um estudo — tudo direto pelo WhatsApp.