2 Crônicas 23

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਹੋਯਾਦਾ ਜਾਜਕ ਅਤੇ ਯੋਆਸ਼ ਪਾਤਸ਼ਾਹ ਸੱਤਵੇਂ ਸਾਲ ਵਿੱਚ, ਯਹੋਯਾਦਾ ਨੇ ਆਪਣੀ ਤਾਕਤ ਵਿਖਾਈ। ਉਸ ਨੇ ਕਪਤਾਨਾਂ ਨਾਲ ਇੱਕ ਇਕਰਾਰਨਾਮਾ ਕੀਤਾ। ਉਹ ਕਪਤਾਨ ਸਨ! ਯਹੋਰਾਮ ਦਾ ਪੁੱਤਰ ਅਜ਼ਰਯਾਹ, ਯਹੋਹਾਨਾਨ ਦਾ ਪੁੱਤਰ ਇਸ਼ਮਾਏਲ, ਓਬੇਦ ਦਾ ਪੁੱਤਰ ਅਜ਼ਰਯਾਹ ਤੇ ਅਦਾਯਾਹ ਦਾ ਪੁੱਤਰ ਮਅਸੇਯਾਹ ਅਤੇ ਜ਼ਿਕਰੀ ਦਾ ਪੁੱਤਰ ਅਲੀਸ਼ਾਫ਼ਾਟ।"
1 No sétimo ano do reinado de Atalia, o sacerdote Joiada decidiu agir. Criou coragem e fez um acordo com os comandantes dos batalhões: Azarias, filho de Jeroão; Ismael, filho de Joanã; Azarias, filho de Obede; Maaseias, filho de Adaías; e Elisafate, filho de Zicri.
2 ਉਹ ਸਾਰੇ ਯਹੂਦਾਹ ਸ਼ਹਿਰ ਵਿੱਚ ਫ਼ਿਰੇ ਅਤੇ ਉਸ ਦੇ ਸਾਰੇ ਸ਼ਹਿਰਾਂ ਵਿੱਚੋਂ ਲੇਵੀਆਂ ਨੂੰ ਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਇੱਕਤਰ ਕੀਤਾ। ਤਦ ਉਹ ਸਾਰੇ ਯਰੂਸ਼ਲਮ ਵਿੱਚ ਆਏ।"
2 Esses homens viajaram por todo o reino de Judá e convocaram os levitas e os chefes das famílias de todas as cidades para irem a Jerusalém.
3 ਸਾਰੇ ਇੱਕਤਰ ਹੋਏ ਲੋਕਾਂ ਨੇ ਯਹੋਵਾਹ ਦੇ ਮੰਦਰ ਵਿੱਚ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ। ਤਦ ਯਹੋਯਾਦਾ ਨੇ ਉਨ੍ਹਾਂ ਨੂੰ ਆਖਿਆ, “ਪਾਤਸ਼ਾਹ ਦਾ ਪੁੱਤਰ ਰਾਜ ਕਰੇਗਾ ਕਿਉਂ ਕਿ ਯਹੋਵਾਹ ਨੇ ਦਾਊਦ ਦੇ ਉੱਤਰਾਧਿਕਾਰੀਆਂ ਨਾਲ ਇਹੀ ਇਕਰਾਰਨਾਮਾ ਕੀਤਾ ਸੀ ਕਿ ਉਸ ਦੇ ਵੰਸ਼ਜ ਰਾਜ ਕਰਨਗੇ।"
3 Todos se reuniram no templo de Deus, onde firmaram um pacto solene com o jovem rei Joás. Joiada lhes disse: “Aqui está o filho do rei! Chegou a hora de ele governar! O S
4 ਹੁਣ ਤੁਸੀਂ ਇੱਕ ਕੰਮ ਜ਼ਰੂਰ ਕਰਨਾ ਹੈ: ਜਾਜਕਾਂ ਅਤੇ ਲੇਵੀਆਂ ਵਿੱਚੋਂ ਇੱਕ ਤਿਹਾਈ ਸਬਤ ਨੂੰ ਆ ਕੇ ਫ਼ਾਟਕਾਂ ਦੇ ਦਰਬਾਨ ਬਣ ਜਾਣ।"
4 Vocês devem fazer o seguinte: quando os sacerdotes e os levitas entrarem em serviço no sábado, uma terça parte de vocês ficará de guarda nas portas.
5 ਅਤੇ ਇੱਕ ਤਿਹਾਈ ਸ਼ਾਹੀ ਮਹਿਲ ਉੱਪਰ ਹੋਣ ਅਤੇ ਇੱਕ ਤਿਹਾਈ ਨੀਂਹ ਵਾਲੇ ਫ਼ਾਟਕ ਉੱਪਰ ਜਿਹੜਾ ਬੁਨਿਆਦ ਹੈ। ਪਰ ਬਾਕੀ ਦੇ ਸਾਰੇ ਲੋਕ ਯਹੋਵਾਹ ਦੇ ਮੰਦਰ ਦੇ ਵਿਹੜਿਆਂ ਵਿੱਚ ਖੜ੍ਹੇ ਰਹਿਣ।"
5 Outra terça parte irá ao palácio real. E a última terça parte ficará de guarda na Porta do Alicerce. Os demais permanecerão nos pátios do templo do S enhor .
6 ਕਿਸੇ ਮਨੁੱਖ ਨੂੰ ਯਹੋਵਾਹ ਦੇ ਮੰਦਰ ਵਿੱਚ ਪ੍ਰਵੇਸ਼ ਨਾ ਕਰਨ ਦੇਣਾ। ਸਿਰਫ਼ ਜਾਜਕ ਅਤੇ ਲੇਵੀ ਜਿਹੜੇ ਸੇਵਾ ਕਰਦੇ ਹਨ ਉਹੀ ਯਹੋਵਾਹ ਦੇ ਮੰਦਰ ਵਿੱਚ ਪ੍ਰਵੇਸ਼ ਕਰ ਸੱਕਦੇ ਹਨ ਕਿਉਂ ਕਿ ਉਹ ਪਵਿੱਤਰ ਹਨ ਤੇ ਬਾਕੀ ਦੇ ਸਾਰੇ ਮਨੁੱਖ ਉਹੀ ਕੰਮ ਕਰਨ ਜਿਹੜੇ ਯਹੋਵਾਹ ਨੇ ਉਨ੍ਹਾਂ ਨੂੰ ਸੌਂਪੇ ਹਨ।"
6 Lembrem-se: apenas os sacerdotes e os levitas de serviço podem entrar no templo do S enhor , pois foram consagrados. O restante do povo deve obedecer às instruções do S enhor e ficar do lado de fora.
7 ਲੇਵੀ ਪਾਤਸ਼ਾਹ ਕੋਲ ਜ਼ਰੂਰ ਖੜ੍ਹੇ ਰਹਿਣ ਅਤੇ ਹਰ ਮਨੁੱਖ ਕੋਲ ਆਪਣੀ ਤਲਵਾਰ ਜ਼ਰੂਰ ਹੋਵੇ। ਜੇਕਰ ਕੋਈ ਮਨੁੱਖ ਮੰਦਰ ਅੰਦਰ ਵੜਨ ਦੀ ਕੋਸ਼ਿਸ਼ ਕਰੇ ਤਾਂ ਉਸ ਨੂੰ ਵੱਢ ਦਿੱਤਾ ਜਾਵੇ। ਜਿੱਥੇ ਵੀ ਪਾਤਸ਼ਾਹ ਜਾਵੇ ਤੁਸੀਂ ਉਸ ਦੇ ਮਗਰ ਜ਼ਰੂਰ ਹੋਵੋ।”"
7 Vocês, levitas, posicionem-se em volta do rei, de armas na mão. Matem qualquer pessoa que tentar entrar no templo. Permaneçam com o rei aonde ele for”.
8 ਸਾਰੇ ਲੇਵੀਆਂ ਅਤੇ ਯਹੂਦੀਆਂ ਨੇ ਯਹੋਯਾਦਾ ਜਾਜਕ ਦੇ ਹੁਕਮ ਨੂੰ ਮੰਨਿਆ। ਸੋ ਉਨ੍ਹਾਂ ਨੇ ਆਪੋ-ਆਪਣੇ ਆਦਮੀਆਂ ਨੂੰ ਜਿਹੜੇ ਸਬਤ ਨੂੰ ਅੰਦਰ ਆਉਣ ਵਾਲੇ ਸਨ, ਉਨ੍ਹਾਂ ਦੇ ਨਾਲ ਜਿਹੜੇ ਸਬਤ ਨੂੰ ਬਾਹਰ ਜਾਣ ਵਾਲੇ ਸਨ ਲਿਆ ਕਿਉਂ ਕਿ ਯਹੋਯਾਦਾ ਜਾਜਕ ਨੇ ਜਿਨ੍ਹਾਂ ਦੀ ਰੱਖਵਾਲੀ ਲਈ ਵਾਰੀ ਸੀ ਉਨ੍ਹਾਂ ਨੂੰ ਜਾਣ ਨਹੀਂ ਸੀ ਦਿੱਤਾ।"
8 Então os levitas e o povo de Judá fizeram tudo que o sacerdote Joiada ordenou. Os comandantes se encarregaram dos homens que iam entrar em serviço naquele sábado e dos que iam sair. O sacerdote Joiada não deixou ninguém ir para casa no fim do turno.
9 ਯਹੋਯਾਦਾ ਜਾਜਕ ਨੇ ਉਹ ਬਰਛੀਆਂ, ਫ਼ਰੀਆਂ ਅਤੇ ਢਾਲਾਂ ਜੋ ਦਾਊਦ ਪਾਤਸ਼ਾਹ ਦੀਆਂ ਸਨ ਉਨ੍ਹਾਂ ਸਰਦਾਰਾਂ ਨੂੰ ਦਿੱਤੀਆਂ। ਇਹ ਸਾਰੇ ਹਥਿਆਰ ਯਹੋਵਾਹ ਦੇ ਮੰਦਰ ਵਿੱਚ ਪਏ ਹੋਏ ਸਨ।"
9 Depois, Joiada forneceu aos comandantes as lanças e os escudos grandes e pequenos que haviam pertencido ao rei Davi e que estavam guardados no templo de Deus.
10 ਫ਼ਿਰ ਉਸ ਨੇ ਉਨ੍ਹਾਂ ਨੂੰ ਕਿੱਥੇ-ਕਿੱਥੇ ਖੜ੍ਹੇ ਹੋਣਾ ਹੈ, ਦੱਸਿਆ। ਹਰ ਮਨੁੱਖ ਦੇ ਹੱਥ ਵਿੱਚ ਉਸਦਾ ਸ਼ਸਤਰ ਵਿਰਾਜਮਾਨ ਸੀ। ਸਾਰੇ ਮਨੁੱਖ ਮੰਦਰ ਦੇ ਸੱਜੇ ਖੂੰਜੇ ਤੋਂ ਲੈ ਕੇ ਖੱਬੇ ਖੂੰਜੇ ਤੀਕ ਜਗਵੇਦੀ ਤੇ ਮੰਦਰ ਦੇ ਆਸੇ-ਪਾਸੇ ਪਾਤਸ਼ਾਹ ਦੇ ਇਰਦ ਗਿਰਦ ਖੜ੍ਹਾ ਕਰ ਦਿੱਤਾ।"
10 Posicionou todos os homens em volta do rei, de armas na mão. Formaram uma fileira desde o lado sul do templo até o lado norte e ao redor do altar.
11 ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਸ ਦੇ ਸਿਰ ਤੇ ਤਾਜ ਰੱਖਿਆ ਅਤੇ ਉਸ ਨੂੰ ਇਕਰਾਰਨਾਮੇ ਦੀ ਇੱਕ ਨਕਲ ਦਿੱਤੀ। ਇਉਂ ਉਨ੍ਹਾਂ ਨੇ ਯੋਆਸ਼ ਨੂੰ ਪਾਤਸ਼ਾਹ ਠਹਿਰਾਇਆ ਅਤੇ ਯਹੋਯਾਦਾ ਤੇ ਉਸ ਦੇ ਪੁੱਤਰਾਂ ਨੇ ਉਸ ਨੂੰ ਮਸਹ ਕੀਤਾ ਅਤੇ ਆਖਿਆ, “ਪਾਤਸ਼ਾਹ ਸਲਾਮਤ ਰਹੇ।”"
11 Então Joiada e seus filhos trouxeram Joás, o filho do rei, para fora, puseram a coroa em sua cabeça e lhe entregaram uma cópia da lei. Depois, ungiram Joás e o proclamaram rei, e todos gritaram: “Viva o rei!”.
12 ਜਦੋਂ ਅਥਲਯਾਹ ਨੇ ਲੋਕਾਂ ਦਾ ਸ਼ੋਰ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਸਤਤ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਮੰਦਰ ਵਿੱਚੋਂ ਲੋਕਾਂ ਕੋਲ ਆਈ।"
12 Quando Atalia ouviu o barulho do povo correndo e os gritos de louvor ao rei, foi para o templo do S enhor , onde o povo estava reunido.
13 ਉਸ ਨੇ ਪਾਤਸ਼ਾਹ ਵੱਲ ਵੇਖਿਆ। ਪਾਤਸ਼ਾਹ ਆਪਣੇ ਥੰਮ ਦੇ ਫ਼ਾਟਕ ਕੋਲ ਖੜ੍ਹਾ ਸੀ। ਅਤੇ ਜੋ ਤੁਰ੍ਹੀਆਂ ਵਜਾ ਰਹੇ ਸਨ ਅਤੇ ਸਰਦਾਰ ਸਨ ਉਹ ਪਾਤਸ਼ਾਹ ਦੇ ਕੋਲ ਖੜ੍ਹੇ ਸਨ। ਅਤੇ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ। ਗਾਉਣ ਵਾਲੇ ਵਾਜਿਆਂ ਨਾਲ ਉਸਤਤ ਕਰਨ ਵਿੱਚ ਅਗਵਾਈ ਕਰ ਰਹੇ ਸਨ। ਤਦ ਅਥਲਯਾਹ ਨੇ ਆਪਣੇ ਕੱਪੜੇ ਫ਼ਾੜੇ ਅਤੇ ਉੱਚੀ ਆਵਾਜ਼ ਵਿੱਚ ਬੋਲੀ “ਗਦਰ ਗਦਰ।”"
13 Ao chegar, viu o rei em pé, no lugar de honra junto à coluna na entrada do templo. Estava rodeado pelos comandantes e tocadores de trombeta, e gente de toda a terra se alegrava e tocava trombetas. Cantores com instrumentos musicais dirigiam o povo numa grande celebração. Quando Atalia viu tudo isso, rasgou suas roupas e gritou: “Traição! Traição!”.
14 ਤਦ ਯਹੋਯਾਦਾ ਜਾਜਕ ਨੇ ਸੌ-ਸੌ ਦੇ ਸਰਦਾਰਾਂ ਨੂੰ ਜੋ ਫ਼ੌਜ ਦੇ ਹਾਕਮ ਸਨ ਆਗਿਆ ਦਿੱਤੀ ਕਿ ਉਸ ਨੂੰ (ਪਾਤਸ਼ਾਹ) ਕਤਾਰਾਂ ਦੇ ਵਿੱਚੋਂ ਲੈ ਜਾਵੋ। ਜੇਕਰ ਕੋਈ ਉਸ ਦੇ ਪਿੱਛੇ ਆਵੇ ਤਾਂ ਉਸ ਨੂੰ ਤਲਵਾਰ ਨਾਲ ਵੱਢ ਦਿੱਤਾ ਜਾਵੇ। ਤਦ ਜਾਜਕ ਨੇ ਸਿਪਾਹੀਆਂ ਨੂੰ ਚੇਤਾਵਨੀ ਦਿੱਤੀ, “ਅਥਲਯਾਹ ਨੂੰ ਯਹੋਵਾਹ ਦੇ ਮੰਦਰ ਵਿੱਚ ਨਾ ਵੱਢਿਆ ਜਾਵੇ।”"
14 Então o sacerdote Joiada ordenou aos comandantes encarregados das tropas: “Levem-na aos soldados que estão na frente do templo e matem qualquer pessoa que a seguir”. Pois o sacerdote tinha dito: “Ela não deve ser morta dentro do templo do S enhor ”.
15 ਤਦ ਉਨ੍ਹਾਂ ਆਦਮੀਆਂ ਨੇ ਅਥਲਯਾਹ ਨੂੰ ਜਦੋਂ ਉਹ ਪਾਤਸ਼ਾਹ ਦੇ ਮਹਿਲ ਕੋਲ ਘੋੜਿਆਂ ਵਾਲੇ ਫ਼ਾਟਕ ਕੋਲ ਪਹੁੰਚੀ ਤਾਂ ਘੇਰ ਕੇ ਪਕੜ ਲਿਆ ਅਤੇ ਉਸ ਨੂੰ ਉਸੇ ਥਾਂ ਤੇ ਮਾਰ ਸੁੱਟਿਆ।"
15 Eles a prenderam e a levaram à porta dos Cavalos, no terreno do palácio, e a mataram ali.
16 ਤਦ ਯਹੋਯਾਦਾ ਨੇ ਸਾਰੇ ਲੋਕਾਂ ਨਾਲ ਅਤੇ ਪਾਤਸ਼ਾਹ ਨਾਲ ਇਕਰਾਰਨਾਮਾ ਕੀਤਾ ਤੇ ਉਨ੍ਹਾਂ ਸਾਰਿਆਂ ਨੇ ਸੌਂਹ ਖਾਧੀ ਕਿ ਉਹ ਯਹੋਵਾਹ ਦੇ ਲੋਕ ਹੋਣਗੇ।"
16 Joiada fez uma aliança entre ele, o povo e o rei, estabelecendo que eles seriam o povo do S enhor .
17 ਫ਼ਿਰ ਸਾਰੇ ਲੋਕੀਂ ਬਆਲ ਦੇ ਮੰਦਰ ਵਿੱਚ ਗਏ ਅਤੇ ਉਨ੍ਹਾਂ ਉਸ ਬੁੱਤ ਨੂੰ ਢਾਹ ਦਿੱਤਾ ਅਤੇ ਉਸ ਦੇ ਬੁੱਤਾਂ ਅਤੇ ਜਗਵੇਦੀਆਂ ਨੂੰ ਟੁਕੜੇ-ਟੁਕੜੇ ਕਰ ਦਿੱਤਾ। ਅਤੇ ਬਆਲ ਦੇ ਜਾਜਕ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ।"
17 Todo o povo foi ao templo de Baal e o derrubou. Demoliram os altares, despedaçaram os ídolos e executaram Matã, sacerdote de Baal, em frente aos altares.
18 ਯਹੋਯਾਦਾ ਨੇ ਮੰਦਰ ਦੀ ਦੇਖਭਾਲ ਦਾ ਕੰਮ ਜਾਜਕਾਂ ਨੂੰ ਸੌਂਪ ਦਿੱਤਾ, ਜੋ ਕਿ ਲੇਵੀ ਸਨ ਅਤੇ ਜੋ ਦਾਊਦ ਦੁਆਰਾ ਯਹੋਵਾਹ ਦੇ ਮੰਦਰ ਵਿੱਚ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖੇ ਅਨੁਸਾਰ ਹੋਮ ਦੀਆਂ ਭੇਟਾਂ ਚੜ੍ਹਾਉਣ ਲਈ ਵਿਵਸਥਿਤ ਕੀਤੇ ਗਏ ਸਨ। ਉਹ ਦਾਊਦ ਦੁਆਰਾ ਵਿਵਸਥਿਤ ਕੀਤੇ ਅਨੁਸਾਰ ਯਹੋਵਾਹ ਲਈ ਬਹੁਤ ਆਨੰਦਿਤ ਸਨ ਅਤੇ ਗਾ ਰਹੇ ਸਨ।"
18 Joiada encarregou os sacerdotes e os levitas de cuidarem do templo do S enhor , segundo as instruções de Davi. Ordenou que apresentassem holocaustos ao S enhor , como ordenava a lei de Moisés, com cânticos e alegria, conforme Davi tinha instruído.
19 ਯਹੋਯਾਦਾ ਨੇ ਯਹੋਵਾਹ ਦੇ ਫ਼ਾਟਕ ਉੱਤੇ ਦਰਬਾਨ ਰੱਖ ਦਿੱਤੇ ਤਾਂ ਕਿ ਕੋਈ ਵੀ ਮਨੁੱਖ ਜੋ ਅਪਵਿੱਤਰ ਹੋਵੇ ਅੰਦਰ ਪ੍ਰਵੇਸ਼ ਨਾ ਕਰ ਸੱਕੇ।"
19 Também pôs guardas às portas do templo do S enhor , para que não entrasse ninguém que, por algum motivo, estivesse cerimonialmente impuro.
20 ਫ਼ਿਰ ਯਹੋਯਾਦਾ ਨੇ ਸੌ-ਸੌ ਦੇ ਸਰਦਾਰਾਂ, ਲੋਕਾਂ ਦੇ ਸ਼ਾਸਕਾਂ ਅਤੇ ਜ਼ਮੀਂਦਾਰਾਂ ਤੇ ਦੇਸ ਦੇ ਸਾਰੇ ਲੋਕਾਂ ਨੂੰ ਲਿਆ ਅਤੇ ਪਾਤਸ਼ਾਹ ਨੂੰ ਯਹੋਵਾਹ ਦੇ ਮੰਦਰ ਤੋਂ ਉਤਾਰ ਲਿਆਏ ਅਤੇ ਉੱਚੇ ਫ਼ਾਟਕ ਦੇ ਰਸਤੇ ਪਾਤਸ਼ਾਹ ਦੇ ਮਹਿਲ ਵਿੱਚ ਆਏ ਅਤੇ ਫ਼ਿਰ ਪਾਤਸ਼ਾਹ ਨੂੰ ਰਾਜ ਸਿੰਘਾਸਣ ਤੇ ਬਿਰਾਜਮਾਨ ਕੀਤਾ।"
20 Então os comandantes dos batalhões, os nobres, os governantes e todo o povo da terra escoltaram o rei para fora do templo do S enhor . Passaram pela porta Superior e entraram no palácio, onde o rei se sentou no trono real.
21 ਤਦ ਯਹੂਦਾਹ ਦੇ ਸਾਰੇ ਲੋਕ ਬੜੇ ਪ੍ਰਸੰਨ ਹੋਏ ਅਤੇ ਸਾਰੇ ਯਰੂਸ਼ਲਮ ਵਿੱਚ ਸ਼ਾਂਤੀ ਹੋ ਗਈ ਕਿਉਂ ਕਿ ਅਥਲਯਾਹ ਤਲਵਾਰ ਨਾਲ ਮਾਰੀ ਜਾ ਚੁੱਕੀ ਸੀ।"
21 Todo o povo do reino se alegrou e a cidade ficou em paz, pois Atalia tinha sido morta.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 23, comparar traduções ou montar um estudo — tudo direto pelo WhatsApp.