2 Crônicas 24
Punjabi Bible (GL_PUNJABI) vs VC
VC Versão Católica
1 ਯੋਆਸ਼ ਦਾ ਮੁੜ ਮੰਦਰ ਉਸਾਰਨਾ ਜਦੋਂ ਯੋਆਸ਼ ਪਾਤਸ਼ਾਹ ਬਣਿਆ ਉਹ ਸੱਤ ਵਰ੍ਹਿਆਂ ਦਾ ਸੀ ਅਤੇ ਉਸ ਨੇ 40 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਂ ਦਾ ਨਾਂ ਸੀਬਯਾਹ ਸੀ ਜੋ ਕਿ ਬਏਰਸ਼ਬਾ ਸ਼ਹਿਰ ਦੀ ਸੀ।"
1 Joás tinha sete anos quando começou a reinar. Seu reinado, em Jerusalém, durou quarenta anos. Sua mãe chamava-se Sébia; era ela de Bersabéia.
2 ਜਦ ਤੀਕ ਯਹੋਯਾਦਾ ਜਿਉਂਦਾ ਰਿਹਾ ਯੋਆਸ਼ ਯਹੋਵਾਹ ਅੱਗੇ ਸਹੀ ਜੀਵਨ ਜਿਉਂਦਾ ਰਿਹਾ।"
2 Joás fez o bem aos olhos do Senhor durante toda a vida do sacerdote Jojada,
3 ਯਹੋਯਾਦਾ ਨੇ ਉਸ ਨੂੰ ਦੋ ਔਰਤਾਂ ਨਾਲ ਵਿਆਹ ਦਿੱਤਾ। ਯੋਆਸ਼ ਦੇ ਘਰ ਪੁੱਤਰ ਅਤੇ ਧੀਆਂ ਹੋਏ।"
3 o qual lhe deu por esposas duas mulheres, das quais teve filhos e filhas.
4 ਫ਼ਿਰ ਬਾਅਦ ਵਿੱਚ, ਯੋਆਸ਼ ਨੇ ਯਹੋਵਾਹ ਦੇ ਮੰਦਰ ਦਾ ਮੁੜ ਤੋਂ ਨਿਰਮਾਣ ਕਰਨ ਦਾ ਨਿਸ਼ਚਾ ਕੀਤਾ।"
4 Depois disso, Joás tomou a peito restaurar o templo do Senhor.
5 ਯੋਆਸ਼ ਨੇ ਜਾਜਕਾਂ ਅਤੇ ਲੇਵੀਆਂ ਨੂੰ ਇਕੱਠਿਆਂ ਬੁਲਵਾਇਆ ਅਤੇ ਉਨ੍ਹਾਂ ਨੂੰ ਆਖਿਆ, “ਯਹੂਦਾਹ ਦੇ ਸ਼ਹਿਰਾਂ ਵਿੱਚ ਜਾ ਕੇ ਸਾਰੇ ਇਸਰਾਏਲ ਕੋਲੋਂ ਹਰ ਸਾਲ ਆਪਣੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਧਨ ਦੌਲਤ ਇਕੱਠੀ ਕਰਿਆ ਕਰੋ। ਜਾਓ ਤੇ ਜਲਦੀ ਹੀ ਇਉਂ ਕਰੋ।” ਪਰ ਲੇਵੀਆਂ ਨੇ ਕੋਈ ਜਲਦੀ ਨਾ ਕੀਤੀ।"
5 Convocou os sacerdotes e levitas e lhes disse: Ide e percorrei as cidades de Judá, e delas recolhereis anualmente dinheiro dos israelitas para reparar o templo de vosso Deus. Executai isso com presteza. Mas os levitas não se apressaram.
6 ਤਦ ਯੋਆਸ਼ ਪਾਤਸ਼ਾਹ ਨੇ ਯਹੋਯਾਦਾ ਜਾਜਕ ਨੂੰ ਸੱਦਿਆ ਤੇ ਆਖਿਆ, “ਤੈਨੂੰ ਯਹੂਦਾਹ ਅਤੇ ਯਰੂਸ਼ਲਮ ਵਿੱਚੋਂ ਲੰਘ ਕੇ ਕਰ ਇਕੱਠਾ ਕਰਨ ਲਈ ਲੇਵੀਆਂ ਦੀ ਜ਼ਰੂਰਤ ਕਿਉਂ ਨਹੀਂ, ਜੋ ਕਿ ਮੂਸਾ, ਯਹੋਵਾਹ ਦੇ ਸੇਵਕ ਦੁਆਰਾ ਲਾਇਆ ਗਿਆ ਸੀ। ਮੂਸਾ ਅਤੇ ਇਸਰਾਏਲੀ ਕਰ ਦੇ ਉਸ ਧਨ ਨੂੰ ਪਵਿੱਤਰ ਤੰਬੂ ਲਈ ਵਰਤਦੇ ਸਨ।”"
6 Então o rei mandou vir o sumo sacerdote Jojada e lhe disse: Por que não cuidaste que os levitas trouxessem de Judá e de Jerusalém a contribuição imposta por Moisés, servo do Senhor, à comunidade de Israel para a tenda do testemunho?
7 ਇਸ ਤੋਂ ਪਹਿਲਾਂ ਅਥਲਯਾਹ ਦੇ ਪੁੱਤਰਾਂ ਨੇ ਯਹੋਵਾਹ ਦੇ ਮੰਦਰ ਨੂੰ ਤੋੜਿਆ ਸੀ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਦੀਆਂ ਵਸਤਾਂ ਬਆਲਾਂ ਲਈ ਵਰਤ ਲਈਆਂ ਸਨ। ਅਥਲਯਾਹ ਇੱਕ ਬੜੀ ਹੀ ਦੁਸ਼ਟ ਰਾਣੀ ਸੀ।"
7 A ímpia Atalia e seus filhos destruíram a casa de Deus: fizeram servir ao culto de Baal todos os objetos sagrados do templo do Senhor.
8 ਯੋਆਸ਼ ਪਾਤਸ਼ਾਹ ਨੇ ਹੁਕਮ ਦਿੱਤਾ ਤੇ ਉਨ੍ਹਾਂ ਨੇ ਇੱਕ ਸੰਦੂਕ ਬਣਾ ਕੇ ਉਸ ਨੂੰ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬਾਹਰ ਰੱਖ ਦਿੱਤਾ।"
8 Então o rei ordenou que se fizesse um cofre e o colocassem na parte externa da porta do templo.
9 ਤਦ ਲੇਵੀਆਂ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਇੱਕ ਘੋਸ਼ਣਾ ਕੀਤੀ ਤੇ ਲੋਕਾਂ ਨੂੰ ਕਿਹਾ ਕਿ ਯਹੋਵਾਹ ਲਈ ਉਹ ਕਰ ਲੈ ਕੇ ਆਉਣ ਜਿਹੜਾ ਪਰਮੇਸ਼ੁਰ ਦੇ ਸੇਵਕ ਮੂਸਾ ਨੇ ਉਜਾੜ ਵਿੱਚ ਇਸਰਾਏਲ ਉੱਤੇ ਲਗਾਇਆ ਸੀ।"
9 Em seguida, publicou-se em Judá e em Jerusalém que levassem ao Senhor a contribuição imposta a Israel no deserto, por Moisés, servo do Senhor.
10 ਸਾਰੇ ਆਗੂ ਅਤੇ ਲੋਕ ਖੁਸ਼ ਸਨ। ਉਹ ਸਾਰੇ ਖੁਸ਼ੀ-ਖੁਸ਼ੀ ਧਨ ਦੌਲਤ ਲਿਆਏ ਅਤੇ ਉਸ ਸੰਦੂਕ ਵਿੱਚ ਪਾਇਆ ਤੇ ਜਦ ਤੀਕ ਉਹ ਸੰਦੂਕ ਭਰ ਨਾ ਗਿਆ ਉਹ ਪੈਸੇ ਦਿੰਦੇ ਰਹੇ।"
10 Todos os chefes e todo o povo, cheios de alegria, vieram colocar dinheiro no cofre até que este estivesse cheio.
11 ਜਦ ਸੰਦੂਕ ਲੇਵੀਆਂ ਦੁਆਰਾ ਕਰਿੰਦਿਆਂ ਦੇ ਹੱਥ ਪੁਜਿਆ ਅਤੇ ਉਨ੍ਹਾਂ ਵੇਖਿਆ ਕਿ ਇਸ ਵਿੱਚ ਬਹੁਤ ਰਕਮ ਹੈ ਤਾਂ ਪਾਤਸ਼ਾਹ ਦੇ ਮੁਨਸ਼ੀ (ਲਿਖਾਰੀ) ਅਤੇ ਪਰਧਾਨ ਜਾਜਕ ਦੇ ਅਫ਼ਸਰ ਨੇ ਆ ਕੇ ਸੰਦੂਕ ਨੂੰ ਖਾਲੀ ਕੀਤਾ ਤੇ ਉਸ ਨੂੰ ਫ਼ਿਰ ਉਸੇ ਹੀ ਜਗ੍ਹਾ ਤੇ ਰੱਖਵਾ ਦਿੱਤਾ ਜਿੱਥੋਂ ਕਿ ਉਹ ਚੁੱਕਿਆ ਸੀ। ਇਉਂ ਹਰ ਰੋਜ਼ ਅਜਿਹਾ ਕਰਦਿਆਂ ਉਨ੍ਹਾਂ ਨੇ ਬਹੁਤ ਸਾਰਾ ਮਾਲ ਇਕੱਠਾ ਕਰ ਲਿਆ।"
11 Cada vez que, por meio dos levitas, era o cofre levado para a inspeção do rei - o que acontecia quando o dinheiro se acumulava -, o escriba real e um comissário do sumo sacerdote esvaziavam-no e depois os levitas iam colocá-lo no lugar. Assim faziam eles cada vez, e recolheram, em abundância, dinheiro,
12 ਫ਼ੇਰ ਯੋਆਸ਼ ਪਾਤਸ਼ਾਹ ਅਤੇ ਯਹੋਯਾਦਾ ਨੇ ਉਹ ਧਨ ਉਨ੍ਹਾਂ ਲੋਕਾਂ ਨੂੰ ਦਿੱਤਾ ਜਿਹੜੇ ਯਹੋਵਾਹ ਦੇ ਮੰਦਰ ਦੀ ਮੁਰੰਮਤ ਲਈ ਕੰਮ ਕਰਦੇ ਸਨ। ਅਤੇ ਉਨ੍ਹਾਂ ਲੋਕਾਂ ਨੂੰ ਜਿਹੜੇ ਯਹੋਵਾਹ ਦੇ ਮੰਦਰ ਨੂੰ ਠੀਕ ਕਰਨ ਲਈ ਰਾਜਾਂ ਤੇ ਤਰਖਾਣਾਂ ਨੂੰ ਬੁਲਾਇਆ ਗਿਆ। ਅਤੇ ਪਰਮੇਸ਼ੁਰ ਦੇ ਮੰਦਰ ਦੀ ਮੁਰੰਮਤ ਲਈ ਲੋਹਾਰਾਂ ਅਤੇ ਠਠੇਰਿਆਂ ਨੂੰ ਮਜੂਰੀ ਉੱਤੇ ਰੱਖਿਆ ਗਿਆ।"
12 que o rei e Jojada entregavam ao empreiteiro das obras do templo. Este contratava os carpinteiros, os canteiros e os trabalhadores que modelavam o ferro e o bronze, para restaurar e reparar o templo do Senhor.
13 ਉਹ ਲੋਕ ਜਿਹੜੇ ਕਾਮਿਆਂ ਵਜੋਂ ਨਿਯੁਕਤ ਕੀਤੇ ਗਏ ਸਨ, ਬੜੇ ਵਫਾਦਾਰ ਸਨ ਇਉਂ ਮੰਦਰ ਦੀ ਮੁਰੰਮਤ ਦਾ ਕਾਰਜ ਸਫ਼ਲਤਾ ਨਾਲ ਸਿਰੇ ਚੜ੍ਹਿਆ। ਯਹੋਵਾਹ ਦਾ ਮੰਦਰ ਬਿਲਕੁਲ ਉਵੇਂ ਹੀ ਬਣਾਇਆ ਗਿਆ ਜਿਵੇਂ ਕਿ ਇਹ ਪਹਿਲਾਂ ਸੀ ਅਤੇ ਉਨ੍ਹਾਂ ਨੇ ਇਸ ਨੂੰ ਮਜਬੂਤ ਬਣਾਇਆ।"
13 Os empreiteiros fizeram com que os reparos fossem acabados pelos seus cuidados, e restabeleceram o templo em seu primeiro estado e o consolidaram.
14 ਜਦੋਂ ਕਾਰੀਗਰਾਂ ਨੇ ਕੰਮ ਪੂਰਾ ਕਰ ਲਿਆ ਤਾਂ ਜਿਹੜਾ ਧੰਨ ਬਚ ਗਿਆ ਉਹ ਪਾਤਸ਼ਾਹ ਅਤੇ ਯਹੋਯਾਦਾ ਕੋਲ ਵਾਪਸ ਲੈ ਕੇ ਆਏ। ਉਨ੍ਹਾਂ ਨੇ ਇਸ ਧੰਨ ਨੂੰ ਯਹੋਵਾਹ ਦੇ ਮੰਦਰ ਦੀ ਉਸਾਰੀ ਤੇ ਵਸਤਾਂ ਲਈ ਵਰਤਿਆ ਸੀ ਅਤੇ ਉਹ ਵਸਤਾਂ ਮੰਦਰ ਦੀ ਸੇਵਾ ਅਤੇ ਹੋਮ ਦੀਆਂ ਭੇਟਾਂ ਲਈ ਵਰਤਿਆਂ ਗਈਆਂ। ਉਨ੍ਹਾਂ ਨੇ ਇਸ ਧੰਨ ਨਾਲ ਸੋਨੇ ਅਤੇ ਚਾਂਦੀ ਦੇ ਕਟੋਰੇ ਅਤੇ ਹੋਰ ਬਰਤਨ ਵੀ ਬਣਾਏ। ਜਦੋਂ ਯਹੋਯਾਦਾ ਜਿਉਂਦਾ ਸੀ ਤਾਂ ਜਾਜਕ ਯਹੋਵਾਹ ਦੇ ਮੰਦਰ ਵਿੱਚ ਹੋਮ ਦੀਆਂ ਭੇਟਾਂ ਚੜ੍ਹਾਉਂਦੇ ਸਨ।"
14 Terminado o trabalho, devolveram na presença do rei e de Jojada o restante do dinheiro, com o qual fabricaram utensílios para o serviço do templo e para os holocaustos, assim como taças e outros objetos de ouro e prata. Enquanto viveu Jojada, foram regularmente oferecidos os holocaustos no templo do Senhor.
15 ਯਹੋਯਾਦਾ ਬੁੱਢਾ ਹੋ ਗਿਆ ਉਹ ਕਾਫ਼ੀ ਵੱਡੀ ਉਮਰ ਤੱਕ ਜੀਵਿਆ ਅਤੇ ਫ਼ੇਰ ਚਲਾਣਾ ਕਰ ਗਿਆ। ਜਦੋਂ ਉਹ ਮਰਿਆ ਉਹ 130 ਵਰ੍ਹਿਆਂ ਦਾ ਸੀ।"
15 Jojada, velho e cheio de dias, morreu. Tinha cento e trinta anos.
16 ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਜਿੱਥੇ ਪਾਤਸ਼ਾਹਾਂ ਨੂੰ ਦਫ਼ਨਾਇਆ ਜਾਂਦਾ ਸੀ, ਉੱਥੇ ਹੀ ਦਫ਼ਨਾਇਆ। ਲੋਕਾਂ ਨੇ ਉਸ ਨੂੰ ਉੱਥੇ ਇਸ ਲਈ ਦਫ਼ਨਾਇਆ ਕਿਉਂ ਕਿ ਉਸ ਨੇ ਆਪਣੇ ਜੀਵਨ ਕਾਲ ਵਿੱਚ ਯਹੋਵਾਹ ਅਤੇ ਉਸ ਦੇ ਮੰਦਰ ਅਤੇ ਇਸਰਾਏਲ ਦੇ ਲੋਕਾਂ ਲਈ ਬੜੇ ਚੰਗੇ ਭਲਾਈ ਦੇ ਕਾਰਜ ਕੀਤੇ।"
16 Sepultaram-no na cidade de Davi, com os reis, pois ele tinha feito o bem em Israel para com o Senhor e seu templo.
17 ਯਹੋਯਾਦਾ ਦੇ ਮਰਨ ਉਪਰੰਤ ਯਹੂਦਾਹ ਦੇ ਆਗੂ ਆਏ ਅਤੇ ਉਨ੍ਹਾਂ ਨੇ ਯੋਆਸ਼ ਪਾਤਸ਼ਾਹ ਨੂੰ ਮੱਥਾ ਟੇਕਿਆ ਤਾਂ ਪਾਤਸ਼ਾਹ ਨੇ ਉਨ੍ਹਾਂ ਦੀ ਸੁਣੀ।"
17 Depois da morte de Jojada, os chefes de Judá vieram e se prostraram diante do rei, e o rei os ouviu.
18 ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮੰਦਰ ਨੂੰ ਛੱਡ ਦਿੱਤਾ ਅਤੇ ਬੁੱਤਾਂ ਅਤੇ ਅਸ਼ੇਰਾਹ ਦੇ ਥੰਮਾਂ ਦੀ ਉਪਾਸਨਾ ਕਰਨ ਲੱਗ ਪਏ। ਉਨ੍ਹਾਂ ਦੇ ਦੋਸ਼ ਕਾਰਣ, ਪਰਮੇਸ਼ੁਰ ਬਹੁਤ ਗੁੱਸੇ ਸੀ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਪਰ ਕਸ਼ਟ ਆਣ ਪਏ।"
18 Abandonaram o templo do Senhor, Deus de seus pais, e se puseram a adorar as imagens de asserá e outros ídolos, e tamanhas faltas atraíram a ira divina contra Judá e Jerusalém.
19 ਤਦ ਵੀ ਯਹੋਵਾਹ ਨੇ ਉਨ੍ਹਾਂ ਕੋਲ ਨਬੀਆਂ ਨੂੰ ਭੇਜਿਆ ਤਾਂ ਜੋ ਉਹ ਉਨ੍ਹਾਂ ਨੂੰ ਯਹੋਵਾਹ ਵੱਲ ਮੋੜ ਲਿਆਉਣ। ਨਬੀ ਉਨ੍ਹਾਂ ਨੂੰ ਚਿਤਾਵਨੀ ਦਿੰਦੇ ਰਹੇ, ਪਰ ਉਨ੍ਹਾਂ ਨੇ ਉਸਤੇ ਕੋਈ ਕੰਨ ਨਾ ਧਰਿਆ।"
19 Enviou-lhes o Senhor profetas para os converterem a ele; porém, pregaram em vão, e não foram escutados.
20 ਤਦ ਪਰਮੇਸ਼ੁਰ ਦਾ ਆਤਮਾ ਜ਼ਕਰਯਾਹ, ਯਹੋਯਾਦਾ ਜਾਜਕ ਦੇ ਪੁੱਤਰ ਉੱਤੇ ਆਇਆ। ਉਹ ਉੱਚੇ ਥਾਂ ਤੇ ਖਲੋ ਗਿਆ ਅਤੇ ਲੋਕਾਂ ਨੂੰ ਆਖਣ ਲੱਗ ਪਿਆ ਕਿ, ਪਰਮਮੇਸ਼ੁਰ ਆਖਦਾ, ਤੁਸੀਂ ਯਹੋਵਾਹ ਦੇ ਹੁਕਮਨਾਮਿਆਂ ਨੂੰ ਕਿਉਂ ਤੋੜਦੇ ਹੋ? ਤੁਸੀਂ ਤਰਕੀ ਨਹੀਂ ਕਰ ਸੱਕਦੇ ਕਿਉਂ ਕਿ ਤੁਸੀਂ ਯਹੋਵਾਹ ਵੱਲ ਆਪਣੀਆਂ ਪਿੱਠਾ ਮੋੜ ਲਈਆਂ ਹਨ, ਇਸ ਲਈ ਯਹੋਵਾਹ ਵੀ ਤੁਹਾਡੇ ਵੱਲ ਆਪਣੀ ਪਿੱਠ ਮੋੜ ਲਵੇਗਾ।"
20 Então o espírito de Deus apossou-se de Zacarias, filho do sacerdote Jojada, o qual se apresentou diante do povo: Eis, disse ele, o que diz o Senhor: Por que transgredis as ordens do Senhor? Nada conseguireis. Porque abandonastes o Senhor, o Senhor vos abandonará.
21 ਪਰ ਲੋਕਾਂ ਨੇ ਜ਼ਕਰਯਾਹ ਦੇ ਵਿਰੁੱਧ ਵਿਉਂਤਾ ਘੜ ਲਈਆਂ ਅਤੇ ਆਪਣੀਆਂ ਸਾਜਿਸ਼ਾਂ ਨਾਲ ਪਾਤਸ਼ਾਹ ਦੇ ਹੁਕਮ ਨਾਲ ਉਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੱਥਰਾਂ ਨਾਲ ਮਾਰ ਸੁੱਟਿਆ।"
21 Mas eles se revoltaram contra ele e o apedrejaram por ordem do rei no átrio do templo do Senhor.
22 ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਯੋਆਸ਼ ਉੱਪਰ ਕੀਤਾ ਸੀ, ਚੇਤੇ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਜ਼ਕਰਯਾਹ ਨੇ ਮਰਨ ਤੋਂ ਪਹਿਲਾਂ ਆਖਿਆ, “ਯਹੋਵਾਹ ਤੇਰੀ ਕਰਨੀ ਵੇਖੇ ਤੇ ਤੈਨੂੰ ਤੇਰੇ ਕੀਤੇ ਦਾ ਦੰਡ ਦੇਵੇ।”"
22 Joás, esquecido dos benefícios que Jojada lhe dispensara, mandou matar o filho. Porem, ao expirar, disse Zacarias: Que o Senhor o veja, e faça vingança!
23 ਉਸ ਸਾਲ ਦੇ ਅਖੀਰ ਵਿੱਚ ਅਰਾਮੀਆਂ ਦੀ ਫ਼ੋਜ ਨੇ ਯੋਆਸ਼ ਉੱਪਰ ਚੜ੍ਹਾਈ ਕਰ ਦਿੱਤੀ ਅਤੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਆਕੇ ਉਮੱਤ ਦੇ ਸਾਰੇ ਸਰਦਾਰਾਂ ਨੂੰ ਲੋਕਾਂ ਵਿੱਚੋਂ ਮਾਰ ਦਿੱਤਾ ਅਤੇ ਉਨ੍ਹਾਂ ਦਾ ਸਾਰਾ ਮਾਲ ਲੁੱਟ ਕੇ ਦੰਮਿਸਕ ਦੇ ਪਾਤਸ਼ਾਹ ਕੋਲ ਭੇਜ ਦਿੱਤਾ।"
23 Ao fim de um ano, o exército dos sírios atacou Joás; invadiu Judá e Jerusalém, massacrou os chefes do povo e enviou todo o seu despojo ao rei de Damasco.
24 ਅਰਾਮੀ ਫ਼ੌਜ ਦੀ ਅਜੇ ਇੱਕ ਛੋਟਾ ਜਿਹਾ ਦਲ ਹੀ ਆਇਆ ਸੀ, ਪਰ ਯਹੋਵਾਹ ਨੇ ਉਸ ਛੋਟੇ ਜਿਹੇ ਦਲ ਕੋਲੋਂ ਹੀ ਯਹੂਦਾਹ ਦੀ ਇੰਨੀ ਭਾਰੀ ਫ਼ੌਜ ਨੂੰ ਹਾਰ ਦਿੱਤੀ। ਯਹੋਵਾਹ ਨੇ ਇਉਂ ਇਸ ਲਈ ਕੀਤਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਯਹੋਵਾਹ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਸੀ, ਇਸ ਲਈ ਯੋਆਸ਼ ਨੂੰ ਇਹ ਦੰਡ ਮਿਲਿਆ।"
24 Embora os sírios tivessem vindo em pequeno número, o Senhor lhes entregou um enorme exército, porque Judá tinha abandonado o Senhor, Deus de seus pais. Assim os sírios fizeram justiça a Joás.
25 ਜਦੋਂ ਅਰਾਮੀਆਂ ਨੇ ਯੋਆਸ਼ ਨੂੰ ਛੱਡਿਆ, ਉਹ ਬੁਰੀ ਤਰ੍ਹਾਂ ਜ਼ਖਮੀ ਸੀ। ਯੋਆਸ਼ ਦੇ ਆਪਣੇ ਦਾਸ ਉਸ ਦੇ ਵਿਰੋਧੀ ਹੋ ਗਏ। ਉਹ ਯੋਆਸ਼ ਦੇ ਵੈਰੀ ਇਸ ਲਈ ਹੋਏ ਕਿਉਂ ਕਿ ਉਸ ਨੇ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਨੂੰ ਮਾਰਿਆ ਸੀ। ਯੋਆਸ਼ ਦੇ ਸੇਵਕਾਂ ਨੇ ਉਸ ਨੂੰ ਉਸ ਦੇ ਬਿਸਤਰ ਤੇ ਹੀ ਵੱਢ ਸੁੱਟਿਆ। ਜਦੋਂ ਯੋਆਸ਼ ਮਰਿਆ ਤਾਂ ਲੋਕਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ’ਚ ਦਫ਼ਨਾਇਆ, ਪਰ ਉਸ ਨੂੰ ਸ਼ਾਹੀ ਕਬਰਾਂ ਵਿੱਚ ਨਾ ਦਫ਼ਨਾਇਆ ਗਿਆ।"
25 Apenas se afastaram, deixando-o como presa de grandes sofrimentos, seus homens, revoltados contra ele por causa do assassínio do filho do sacerdote Jojada, assassinaram-no em seu leito. Assim morreu e sepultaram-no na cidade de Davi, mas não nos sepulcros dos reis.
26 ਜਿਹੜੇ ਸੇਵਕਾਂ ਨੇ ਯੋਆਸ਼ ਦੇ ਵਿਰੁੱਧ ਮਤਾ ਘੜਿਆ ਉਹ ਸਨ: ਅੰਮੋਨਣ ਸ਼ਿਮਆਥ ਦਾ ਪੁੱਤਰ ਜ਼ਾਬਾਦ, ਮੋਆਬਣ ਸ਼ਿਮਰੀਥ ਦਾ ਪੁੱਤਰ ਯਹੋਜ਼ਾਬਾਦ।"
26 Os conjurados eram Zabad, filho de Semaat, mulher amonita, e Jozabad, filho de Samarit, mulher moabita.
27 ਯੋਆਸ਼ ਦੇ ਪੁੱਤਰਾਂ ਦੀ ਕਹਾਣੀ, ਉਸ ਦੇ ਵਿਰੁੱਧ ਮਹਾਨ ਅਗੰਮੀ ਵਾਚ ਅਤੇ ਉਸ ਨੇ ਯਹੋਵਾਹ ਦਾ ਮੰਦਰ ਕਿਵੇਂ ਮੁੜ ਉਸਾਰਿਆ, ਇਹ ਸਭ ਕਾਰਜ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਉਸ ਉਪਰੰਤ ਅਮਸਯਾਹ ਨਵਾਂ ਪਾਤਸ਼ਾਹ ਬਣਿਆ। ਅਮਸਯਾਹ ਯੋਆਸ਼ ਦਾ ਪੁੱਤਰ ਸੀ।"
27 Tudo o que se refere a seus filhos, os numerosos oráculos proferidos contra ele e a restauração do templo estão relatados nas memórias do livro dos Reis. Seu filho Amasias sucedeu-lhe no trono.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 24, comparar traduções ou montar um estudo — tudo direto pelo WhatsApp.