2 Crônicas 26

Punjabi Bible (GL_PUNJABI) vs BKJ

Sair da comparação
1 ਯਹੂਦਾਹ ਦਾ ਪਾਤਸ਼ਾਹ ਉਜ਼ੀਯਾਹ ਤਦ ਅਮਸਯਾਹ ਦੀ ਜਗ੍ਹਾ ਯਹੂਦਾਹ ਦੇ ਲੋਕਾਂ ਨੇ ਉਜ਼ੀਯਾਹ ਨੂੰ ਆਪਣਾ ਨਵਾਂ ਪਾਤਸ਼ਾਹ ਚੁਣਿਆ। ਉਜ਼ੀਯਾਹ ਅਮਸਯਾਹ ਦਾ ਪੁੱਤਰ ਸੀ ਅਤੇ ਜਦੋਂ ਇਹ ਸਭ ਵਾਪਰਿਆ ਉਹ ਸਿਰਫ਼ ਸੋਲ੍ਹਾਂ ਸਾਲਾਂ ਦਾ ਸੀ।"
1 Então, todo o povo de Judá tomou a Uzias, que tinha dezesseis anos de idade, e o fez rei em lugar do seu pai, Amazias.
2 ਉਜ਼ੀਯਾਹ ਨੇ ਮੁੜ ਤੋਂ ਏਲੋਥ ਸ਼ਹਿਰ ਉਸਾਰਿਆ ਅਤੇ ਯਹੂਦਾਹ ਨੂੰ ਮੋੜ ਦਿੱਤਾ। ਇਹ ਉਸ ਨੇ ਅਮਸਯਾਹ ਦੇ ਦਫ਼ਨਾਏ ਜਾਣ ਤੋਂ ਬਾਅਦ ਕੀਤਾ।"
2 Ele edificou Elate, e a restituiu a Judá, depois que, o rei dormiu com os seus pais.
3 ਉਜ਼ੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਸੋਲ੍ਹਾਂ ਵਰ੍ਹਿਆਂ ਦਾ ਸੀ। ਉਸ ਨੇ 52 ਵਰ੍ਹੇ ਯਰੂਸ਼ਲਮ ਵਿੱਚ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਯਕਾਲਯਾਹ ਸੀ, ਜੋ ਕਿ ਯਰੂਸ਼ਲਮ ਦੀ ਸੀ।"
3 Dezesseis anos de idade tinha Uzias quando começou a reinar; e reinou cinquenta e dois anos em Jerusalém. O nome da sua mãe era Jecolias, de Jerusalém.
4 ਉਸ ਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਜਿਵੇਂ ਕਿ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ।"
4 E ele fez aquilo que era reto aos olhos do SENHOR, segundo tudo o que o seu pai Amazias fez.
5 ਉਸ ਨੇ ਜ਼ਕਰਯਾਹ ਦੇ ਦਿਨਾਂ ਵਿੱਚ ਪਰਮੇਸ਼ੁਰ ਦਾ ਰਾਹ ਫ਼ੜਿਆ ਅਤੇ ਜ਼ਕਰਯਾਹ ਨੇ ਉਜ਼ੀਯਾਹ ਨੂੰ ਪਰਮੇਸ਼ੁਰ ਦਾ ਹੁਕਮ ਮੰਨਣਾ ਤੇ ਇੱਜ਼ਤ ਕਰਨਾ ਸਿੱਖਾਇਆ। ਜਦ ਤੀਕ ਉਜ਼ੀਯਾਹ ਪਰਮੇਸ਼ੁਰ ਦਾ ਤਾਲਿਬ ਰਿਹਾ, ਪਰਮੇਸ਼ੁਰ ਨੇ ਉਸ ਨੂੰ ਖੂਬ ਸਫ਼ਲਤਾ ਦਿੱਤੀ।"
5 E ele buscou a Deus nos dias de Zacarias, que tinha entendimento nas visões de Deus; e enquanto ele buscou ao SENHOR, Deus o fez prosperar.
6 ਉਜ਼ੀਯਾਹ ਨੇ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕੀਤੀ ਅਤੇ ਗਥ, ਯਬਨਹ ਅਤੇ ਅਸ਼ਦੋਦ ਸ਼ਹਿਰਾਂ ਦੀਆਂ ਕੰਧਾਂ ਢਾਹ ਦਿੱਤੀਆਂ। ਉਸ ਨੇ ਅਸ਼ਦੋਦ ਵਿੱਚ ਅਤੇ ਫ਼ਲਿਸਤੀਆਂ ਦਰਮਿਆਨ ਹੋਰਨਾਂ ਥਾਵਾਂ ਤੇ ਸ਼ਹਿਰ ਬਣਾਏ।"
6 E ele saiu e guerreou contra os filisteus, e demoliu o muro de Gate, e o muro de Jabné, e o muro de Asdode, e edificou cidades junto a Asdode, e entre os filisteus.
7 ਪਰਮੇਸ਼ੁਰ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ ਬਆਲ ਸ਼ਹਿਰ ਵਿੱਚ ਵੱਸਦੇ ਸਨ ਅਤੇ ਮਊਨੀਮ ਵਿੱਚ ਉਨ੍ਹਾਂ ਦੇ ਵਿਰੁੱਧ ਉਜ਼ੀਯਾਹ ਦੀ ਮਦਦ ਕੀਤੀ।"
7 E Deus o ajudou contra os filisteus, e contra os árabes que habitavam em Gur-Baal, e contra os meunitas.
8 ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਜ਼ੀਯਾਹ ਦਾ ਨਾਉਂ ਮਿਸਰ ਦੀ ਸੀਮਾਂ ਤੀਕ ਪ੍ਰਸਿੱਧ ਹੋ ਗਿਆ। ਉਹ ਆਪਣੀ ਸ਼ਕਤੀ ਸਦਕਾ ਬਹੁਤ ਮਸ਼ਹੂਰ ਹੋ ਗਿਆ।"
8 E os amonitas deram presentes a Uzias; e o seu nome se espalhou, a saber, até a entrada do Egito; porque ele se fortaleceu sobejamente.
9 ਉਸ ਨੇ ਯਰੂਸ਼ਲਮ ਵਿੱਚ ਨੁਕਰ ਦੇ ਫ਼ਾਟਕ ਤੇ, ਵਾਦੀ ਦੇ ਫ਼ਾਟਕ ਅਤੇ ਕੰਧ ਦੇ ਮੋੜ ਉੱਪਰ ਬੁਰਜ ਬਣਵਾਏ। ਉਸ ਨੇ ਉਹ ਬੁਰਜ ਬੜੇ ਮਜ਼ਬੂਤ ਬਣਵਾਏ।"
9 Além disso, Uzias edificou torres em Jerusalém no portão do canto, e no portão do vale, e na esquina do muro, e os fortificou.
10 ਉਸ ਨੇ ਉਜਾੜ ਵਿੱਚ ਵੀ ਬੁਰਜ ਬਣਵਾਏ। ਉਸ ਨੇ ਬਹੁਤ ਸਾਰੇ ਖੂਹ ਪੁਟਵਾਏ ਕਿਉਂ ਕਿ ਪਹਾੜੀਆਂ ਅਤੇ ਉਪਜਾਊ ਜ਼ਮੀਨਾਂ ਵਿੱਚ ਉਹ ਬਹੁਤ ਸਾਰੇ ਜਾਨਵਰਾਂ ਦਾ ਮਾਲਕ ਸੀ। ਅੰਗੂਰਾਂ ਦੇ ਬਾਗ਼ਾਂ ਦਾ ਧਿਆਨ ਰੱਖਣ ਲਈ ਉਸ ਕੋਲ ਬਹੁਤ ਸਾਰੇ ਕਾਮੇ ਸਨ ਅਤੇ ਉਹ ਖੁਦ ਖੇਤੀ-ਬਾੜੀ ਨੂੰ ਪਿਆਰ ਕਰਦਾ ਸੀ।"
10 Ele também edificou torres no deserto, e cavou muitos poços; porquanto tinha muito gado, tanto na região baixa, quanto nas planícies; também lavradores e vinhateiros nos montes, e no Carmelo; porque ele amava a lavoura.
11 ਉਜ਼ੀਯਾਹ ਕੋਲ ਜੋਧਿਆਂ ਦੀ ਫ਼ੌਜ ਸੀ ਜੋ ਯੁੱਧ ਲਈ ਤਿਆਰ ਕੀਤੇ ਗਏ ਸਨ, ਉਹ ਇੱਕ ਦਲ ਵਜੋਂ ਗਿਣੇ ਗਏ ਸਨ, ਅਤੇ ਹਨਨਯਾਹ ਦੀ ਅਗਵਾਈ ਹੇਠਾਂ ਸਨ ਜੋ ਕਿ ਰਾਜੇ ਦੇ ਅਧਿਕਾਰੀਆਂ ਵਿੱਚੋਂ ਇੱਕ ਸੀ। ਇਹ ਲੋਕ ਸਕੱਤਰ ਯਈੇਲ ਅਤੇ ਮਅਸੇਯਾਹ ਦੁਆਰਾ ਗਿਣੇ ਗਏ ਸਨ। ਵਿੱਚ ਵੀ ਸਨ।"
11 Além disso, Uzias tinha um exército de homens de luta, que saíam à guerra em tropas, de acordo com a contagem feita pela mão de Jeiel, o escriba, e de Maaseias, o soberano, debaixo das mãos de Hananias, um dos capitães do rei.
12 ਸੂਰਵੀਰ ਸਿਪਾਹੀਆਂ ਦੇ ਆਗੂਆਂ ਦੀ ਗਿਣਤੀ 2,600 ਸੀ।"
12 O número total dos chefes dos pais, homens fortes e valentes, foram dois mil e seiscentos.
13 ਉਹ ਪਿਤਰੀ ਘਰਾਣਿਆਂ ਦੇ ਆਗੂ 3,07,500 ਆਦਮੀਆਂ ਜਿਹੜੇ ਬੜੀ ਸੂਰਬੀਰਤਾ ਨਾਲ ਲੜੇ ਸਨ, ਉਨ੍ਹਾਂ ਦੇ ਮੁਖੀਆ ਸਨ। ਇਹ ਸਿਪਾਹੀ ਪਾਤਸ਼ਾਹ ਦੇ ਵੈਰੀਆਂ ਦੇ ਵਿਰੁੱਧ ਪਾਤਸ਼ਾਹ ਦੀ ਸਹਾਇਤਾ ਕਰਦੇ ਸਨ।"
13 E debaixo da sua mão estava um exército, trezentos e sete mil e quinhentos, que faziam guerra com mui grande poder, para ajudar o rei contra o inimigo.
14 ਉਜ਼ੀਯਾਹ ਨੇ ਸਾਰੀ ਸੈਨਾ ਲਈ ਬਰਛੇ, ਢਾਲਾਂ, ਟੋਪ, ਕਵਚ, ਧਨੁੱਖ, ਤੀਰ ਅਤੇ ਗੁਲੇਲਾਂ ਲਈ ਪੱਥਰ ਤਿਆਰ ਕਰਵਾਏ।"
14 E preparou-lhes Uzias, para todo o exército, escudos e lanças, e elmos, e couraças, e arcos, e fundas para atirar pedras.
15 ਉਸ ਨੇ ਮਾਹਰ ਆਦਮੀਆਂ ਦੁਆਰਾ ਬਣਾਈਆਂ ਗਈਆਂ ਮਸ਼ੀਨਾਂ ਯਰੂਸ਼ਲਮ ਵਿੱਚ ਲਗਵਾਈਆਂ ਅਤੇ ਉਨ੍ਹਾਂ ਨੂੰ ਕੰਧਾਂ ਦੀਆਂ ਨੁਕਰਾਂ ਉੱਤੇ ਅਤੇ ਥੰਮਾਂ ਉੱਤੇ ਰੱਖਿਆ। ਇਹ ਮਸ਼ੀਨਾਂ ਵੱਡੇ-ਵੱਡੇ ਪੱਥਰ ਅਤੇ ਤੀਰ ਸੁੱਟਣ ਲਈ ਵਰਤੀਆਂ ਜਾਂਦੀਆਂ ਸਨ। ਉਜ਼ੀਯਾਹ ਬਹੁਤ ਮਸ਼ਹੂਰ ਹੋ ਗਿਆ। ਦੂਰ-ਦੂਰ ਤੀਕ ਉਸ ਦੇ ਨਾਂ ਦੀਆਂ ਧੂੰਮਾਂ ਪੈ ਗਈਆਂ ਕਿਉਂ ਜੋ ਉਸਦੀ ਬਹੁਤ ਸਹਾਇਤਾ ਹੋਈ, ਉਹ ਬਹੁਤ ਤਾਕਤਵਰ ਪਾਤਸ਼ਾਹ ਬਣ ਗਿਆ।"
15 E ele fez em Jerusalém máquinas, inventadas por homens peritos, para estarem sobre as torres e nos cantos dos muros, para se atirar com flechas e grandes pedras. E o seu nome se espalhou mui longe; porque ele foi maravilhosamente ajudado, até que se tornou forte.
16 ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮੰਡ ਹੀ ਉਸ ਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ।"
16 Porém, havendo-se fortalecido, o seu coração ficou exaltado para a sua destruição; porque ele transgrediu contra o SENHOR seu Deus, e adentrou o templo do SENHOR para queimar incenso sobre o altar do incenso.
17 ਤਦ ਅਜ਼ਰਯਾਹ ਜਾਜਕ ਉਸ ਦੇ ਪਿੱਛੇ ਗਿਆ ਅਤੇ ਉਸ ਨਾਲ ਯਹੋਵਾਹ ਦੇ 80 ਹੋਰ ਬਹਾਦੁਰ ਜਾਜਕ ਸਨ।"
17 E Azarias, o sacerdote, entrou após ele, e com ele oitenta sacerdotes do SENHOR, que eram homens valentes;
18 ਉਨ੍ਹਾਂ ਨੇ ਉਜ਼ੀਯਾਹ ਨੂੰ ਉਸ ਦੀ ਗ਼ਲਤੀ ਬਾਰੇ ਦੱਸਿਆ ਅਤੇ ਉਸ ਨੂੰ ਕਿਹਾ, “ਉਜ਼ੀਯਾਹ, ਯਹੋਵਾਹ ਅੱਗੇ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਹੈ। ਤੇਰੇ ਲਈ ਇਉਂ ਕਰਨਾ ਠੀਕ ਨਹੀਂ ਹੈ। ਸਿਰਫ਼ ਜਾਜਕ ਅਤੇ ਹਾਰਨ ਦੇ ਉੱਤਰਾਧਿਕਾਰੀਆਂ ਦਾ ਇਹ ਕੰਮ ਹੈ ਜੋ ਯਹੋਵਾਹ ਅੱਗੇ ਧੂਫ਼ ਧੂਖਾਉਂਦੇ ਹਨ। ਅਤੇ ਇਨ੍ਹਾਂ ਜਾਜਕਾਂ ਨੂੰ ਪਵਿੱਤਰ ਸੇਵਾ ਲਈ ਧੂਪ ਧੁਖਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਤੂੰ ਵਫ਼ਾਦਾਰੀ ਨਹੀਂ ਕੀਤੀ ਇਸ ਲਈ ਤੂੰ ਸਭ ਤੋਂ ਪਵਿੱਤਰ ਅਸਥਾਨ ਤੋਂ ਬਾਹਰ ਨਿਕਲ ਜਾਹ। ਯਹੋਵਾਹ ਪਰਮੇਸ਼ੁਰ ਤੈਨੂੰ ਇਸ ਕਾਰਣ ਲਈ ਬਖਸ਼ੇਗਾ ਨਹੀਂ।”"
18 e eles resistiram a Uzias, o rei, e disseram-lhe: Não compete a ti, Uzias, queimar incenso para o SENHOR, mas aos sacerdotes, aos filhos de Arão, que são consagrados para queimar incenso; sai do santuário; porque tu transgrediste; tampouco isto será para a tua honra da parte do SENHOR Deus.
19 ਪਰ ਉਜ਼ੀਯਾਹ ਨੂੰ ਕਰੋਧ ਆ ਗਿਆ ਤੇ ਉਸ ਵਕਤ ਉਸ ਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਧਾਨ ਸੀ। ਜਦੋਂ ਉਹ ਜਾਜਕਾਂ ਤੇ ਕਰੋਧ ਕਰ ਰਿਹਾ ਸੀ ਤਾਂ ਉਸ ਦੇ ਮੱਥੇ ਤੇ ਕੋੜ੍ਹ ਫੁੱਟ ਪਿਆ। ਇਹ ਸਭ ਕੁਝ ਜਾਜਕਾਂ ਦੇ ਸਾਹਮਣੇ ਯਹੋਵਾਹ ਦੇ ਮੰਦਰ ਵਿੱਚ ਜਗਵੇਦੀ ਦੇ ਕੋਲ ਜਿੱਥੇ ਧੂਪ ਧੁਖਾਉਂਦੇ ਸਨ, ਵਾਪਰਿਆ।"
19 Então, Uzias ficou irado, e tinha um incensário na sua mão para queimar incenso; e enquanto estava irado com os sacerdotes, nasceu-lhe a lepra na sua testa, diante dos sacerdotes na casa do SENHOR, do lado do altar de incenso.
20 ਪਰਧਾਨ ਜਾਜਕ ਅਜ਼ਰਯਾਹ ਅਤੇ ਬਾਕੀ ਦੇ ਜਾਜਕਾਂ ਨੇ ਉਸ ਵੱਲ ਤੱਕਿਆ। ਉੱਨ੍ਹਾਂ ਨੇ ਉਸ ਦੇ ਮੱਥੇ ਤੇ ਕੋੜ੍ਹ ਵੇਖਿਆ ਤਾਂ ਉਨ੍ਹਾਂ ਨੇ ਉਜ਼ੀਯਾਹ ਨੂੰ ਝਟ ਮੰਦਰ ਵਿੱਚੋਂ ਕੱਢ ਦਿੱਤਾ। ਉਜ਼ੀਯਾਹ ਖੁਦ ਵੀ ਉੱਥੋਂ ਭਜਿਆ ਕਿਉਂ ਕਿ ਯਹੋਵਾਹ ਨੇ ਉਸ ਨੂੰ ਸਜ਼ਾ ਦਿੱਤੀ ਸੀ।"
20 E Azarias, o sumo sacerdote, e todos os sacerdotes, olharam para ele, e eis que ele ficou leproso na sua testa, e o empurraram para fora dali; sim, ele mesmo se apressou em sair, porque o SENHOR lhe havia ferido.
21 ਉਜ਼ੀਯਾਹ ਪਾਤਸ਼ਾਹ ਸਾਰੀ ਬਾਕੀ ਦੀ ਉਮਰ ਕੋੜ੍ਹੀ ਰਿਹਾ ਉਹ ਬਾਕੀ ਘਰਾਂ ਤੋਂ ਦੂਰ ਅਲੱਗ ਘਰ ਵਿੱਚ ਰਿਹਾ ਅਤੇ ਮੁੜ ਯਹੋਵਾਹ ਦੇ ਮੰਦਰ ਪ੍ਰਵੇਸ਼ ਨਾ ਕਰ ਸੱਕਿਆ। ਉਜ਼ੀਯਾਹ ਦੇ ਪੁੱਤਰ ਯੋਥਾਮ ਨੇ ਰਾਜ ਮਹਿਲ ਤੇ ਸ਼ਾਸਨ ਕੀਤਾ ਅਤੇ ਲੋਕਾਂ ਦਾ ਨਿਆਉਂ ਵੀ।"
21 E o rei Uzias ficou leproso até o dia da sua morte, e sendo um leproso, habitou em uma casa separada; porque ele foi cortado da casa do SENHOR; e Jotão, o seu filho esteve sobre a casa do rei, julgando o povo da terra.
22 ਸ਼ੁਰੂ ਤੋਂ ਅਖੀਰ ਤੀਕ ਉਜ਼ੀਯਾਹ ਨੇ ਹੋਰ ਵੀ ਜੋ ਕੰਮ ਕੀਤੇ ਉਹ ਆਮੋਸ਼ ਦੇ ਪੁੱਤਰ ਯਸ਼ਾਯਾਹ ਨਬੀ ਨੇ ਲਿਖੇ।"
22 Ora, o restante dos atos de Uzias, os primeiros e os últimos, escreveu o profeta Isaías, o filho de Amoz.
23 ਜਦੋਂ ਉਜ਼ੀਯਾਹ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਉਸ ਨੂੰ ਸ਼ਾਹੀ ਕਬਰ ਉਸ ਦੇ ਪਿਉ ਦੀ ਕਬਰ ਵਾਲੇ ਖੇਤ ਦੇ ਕੋਲ ਦਫ਼ਨਾਇਆ ਗਿਆ ਕਿਉਂ ਕਿ ਲੋਕਾਂ ਨੇ ਕਿਹਾ, “ਉਜ਼ੀਯਾਹ ਕੋੜ੍ਹੀ ਹੈ।” ਫ਼ਿਰ ਉਜ਼ੀਯਾਹ ਦੀ ਥਾਵੇਂ ਉਸਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।"
23 Assim, Uzias dormiu com os seus pais, e eles o sepultaram com os seus pais no campo de sepultamento que pertencia aos reis; porque disseram: Ele é um leproso; e Jotão, o seu filho, reinou em seu lugar.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 26, comparar traduções ou montar um estudo — tudo direto pelo WhatsApp.