2 Crônicas 28

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਯਹੂਦਾਹ ਦਾ ਪਾਤਸ਼ਾਹ ਆਹਾਜ਼ ਆਹਾਜ਼ 20 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ 16 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਆਹਾਜ਼ ਨੇ ਪਰ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਕਿ ਉਸ ਦੇ ਪੁਰਖਿਆਂ ਚੋ ਦਾਊਦ ਨੇ ਕੀਤਾ।"
1 Tinha Acaz vinte anos de idade quando começou a reinar e reinou dezesseis anos em Jerusalém; e não fez o que era reto perante o Senhor , como Davi, seu pai.
2 ਸਗੋਂ ਆਹਾਜ਼ ਨੇ ਇਸਰਾਏਲ ਦੇ ਮਾੜੇ ਰਾਹ ਚੱਲਣ ਵਾਲੇ ਪਾਤਸ਼ਾਹਾਂ ਦਾ ਅਨੁਸਰਣ ਕੀਤਾ ਅਤੇ ਬਆਲ ਦੇਵਤਿਆਂ ਦੇ ਢਾਲੇ ਹੋਏ ਬੁੱਤ ਵੀ ਬਣਵਾਏ।"
2 Andou nos caminhos dos reis de Israel e até fez imagens fundidas a baalins.
3 ਆਹਾਜ਼ ਨੇ ਬਿਨ ਹੀਨੋਮ ਦੀ ਵਾਦੀ ਵਿੱਚ ਧੂਪਾਂ ਧੁਖਾਈਆਂ ਅਤੇ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਸਾੜ ਕੇ ਉਨ੍ਹਾਂ ਦੀ ਬਲੀ ਦਿੱਤੀ। ਉਸ ਨੇ ਉੱਥੋਂ ਦੇ ਨਿਵਾਸੀਆਂ ਵਰਗੇ ਹੀ ਘਿਨਾਉਣੇ ਕੰਮ ਕੀਤੇ ਜੋ ਉਹ ਲੋਕ ਕਰਦੇ ਸਨ। ਜਦੋਂ ਇਸਰਾਏਲੀਆਂ ਨੇ ਉਸ ਧਰਤੀ ਵਿੱਚ ਪ੍ਰਵੇਸ਼ ਕੀਤਾ ਤਾਂ ਯਹੋਵਾਹ ਨੇ ਉੱਥੋਂ ਦੇ ਨਿਵਾਸੀਆਂ ਨੂੰ ਉਸ ਧਰਤੀ ਤੋਂ ਕੱਢ ਦਿੱਤਾ ਸੀ।"
3 Também queimou incenso no vale do filho de Hinom e queimou a seus próprios filhos, segundo as abominações dos gentios que o Senhor lançara de diante dos filhos de Israel.
4 ਆਹਾਜ਼ ਨੇ ਉਚਿਆਂ ਥਾਵਾਂ, ਟਿਲਿਆਂ ਉੱਪਰ ਅਤੇ ਹਰੇ ਰੁੱਖਾਂ ਦੇ ਹੇਠਾਂ ਬਲੀਆਂ ਚੜ੍ਹਾਈਆਂ ਅਤੇ ਧੂਪਾਂ ਧੁਖਾਈਆਂ।"
4 Também sacrificou e queimou incenso nos altos e nos outeiros, como também debaixo de toda árvore frondosa.
5 ਆਹਾਜ਼ ਨੇ ਬੁਰੇ ਕੰਮ ਕੀਤੇ ਇਸ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਅਰਾਮ ਦੇ ਪਾਤਸ਼ਾਹ ਤੋਂ ਆਹਾਜ਼ ਨੂੰ ਹਾਰ ਦਿੱਤੀ। ਅਰਾਮ ਦੇ ਪਾਤਸ਼ਾਹ ਅਤੇ ਉਸਦੀ ਫ਼ੌਜ ਨੇ ਆਹਾਜ਼ ਨੂੰ ਹਰਾਇਆ। ਅਤੇ ਬਹੁਤ ਸਾਰੇ ਯਹੂਦੀਆਂ ਨੂੰ ਬੰਦੀ ਬਣਾ ਲਿਆ ਅਤੇ ਉਨ੍ਹਾਂ ਕੈਦੀਆਂ ਨੂੰ ਅਰਾਮ ਪਾਤਸ਼ਾਹ ਦੰਮਿਸਕ ਵਿੱਚ ਲੈ ਆਇਆ। ਯਹੋਵਾਹ ਨੇ ਫ਼ਕਹ ਪਾਤਸ਼ਾਹ ਤੋਂ ਵੀ ਆਹਾਜ਼ ਨੂੰ ਹਾਰ ਦਿੱਤੀ। ਫ਼ਕਹ ਇਸਰਾਏਲ ਦਾ ਪਾਤਸ਼ਾਹ ਅਤੇ ਰਮਲਯਾਹ ਦਾ ਪੁੱਤਰ ਸੀ। ਫ਼ਕਹ ਅਤੇ ਉਸ ਦੀ ਫ਼ੌਜ ਨੇ ਇੱਕੋ ਦਿਨ ਵਿੱਚ ਯਹੂਦਾਹ ਦੀ 1,20,000 ਸੈਨਾ ਨੂੰ ਕਤਲ ਕਰ ਦਿੱਤਾ। ਫ਼ਕਹ ਨੇ ਉਨ੍ਹਾਂ ਫ਼ੌਜਾਂ ਨੂੰ ਇਸ ਲਈ ਕਤਲ ਕੀਤਾ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਜੋ ਉਨ੍ਹਾਂ ਦੇ ਪੁਰਖਿਆਂ ’ਚ ਉਨ੍ਹਾਂ ਦੇ ਪੁਰਖਿਆਂ ਤੋਂ ਸੀ ਉਸ ਨੂੰ ਛੱਡ ਦਿੱਤਾ ਸੀ।"
5 Pelo que o Senhor , seu Deus, o entregou nas mãos do rei dos siros, os quais o derrotaram e levaram dele em cativeiro uma grande multidão de presos, que trouxeram a Damasco; também foi entregue nas mãos do rei de Israel, o qual lhe infligiu grande derrota.
6 ਜ਼ਿਕਰੀ ਅਫ਼ਰਾਈਮ ਦਾ ਬਹਾਦੁਰ ਸਿਪਾਹੀ ਸੀ। ਜ਼ਿਕਰੀ ਨੇ ਮਆਸੀਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ।"
6 Porque Peca, filho de Remalias, matou em Judá, num só dia, cento e vinte mil, todos homens poderosos, por terem abandonado o Senhor , Deus de seus pais.
7 ਇਸਰਾਏਲੀ ਆਪਣੇ ਰਿਸ਼ਤੇਦਾਰਾਂ ਵਿੱਚੋਂ 2,00,000 ਸੰਬੰਧੀਆਂ ਨੂੰ ਜੋ ਯਹੂਦਾਹ ਵਿੱਚ ਰਹਿੰਦੇ ਸਨ ਪਕੜ ਕੇ ਲੈ ਗਏ। ਉਹ ਯਹੂਦਾਹ ਵਿੱਚੋਂ ਔਰਤਾਂ ਬੱਚਿਆਂ ਅਤੇ ਬਹੁਤ ਸਾਰੇ ਕੀਮਤੀ ਸਮਾਨ ਨੂੰ ਵੀ ਲੈ ਗਏ ਅਤੇ ਇਸ ਸਾਰੇ ਲੁੱਟ ਦੇ ਸਮਾਨ ਨੂੰ ਸਾਮਰਿਯਾ ਵਿੱਚ ਲੈ ਆਏ।"
7 Zicri, homem valente de Efraim, matou a Maaseias, filho do rei, a Azricão, alto oficial do palácio, e a Elcana, o segundo depois do rei.
8 ਪਰ ਉੱਥੇ ਯਹੋਵਾਹ ਦਾ ਇੱਕ ਨਬੀ ਸੀ, ਜਿਸ ਦਾ ਨਾਉਂ ਓਦੇਦ ਸੀ। ਓਦੇਦ ਉਸ ਇਸਰਾਏਲੀ ਫ਼ੌਜ ਨੂੰ ਮਿਲਿਆ ਜੋ ਸਾਮਰਿਯਾ ਵਿੱਚ ਆਈ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, “ਵੇਖੋ, ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਾਰਾਜ਼ ਸੀ, ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਦੇ ਦਿੱਤਾ ਪਰ ਤੁਸੀਂ ਉਨ੍ਹਾਂ ਨੂੰ ਇੰਨੇ ਬੁਰੇ ਤਰੀਕੇ ਨਾਲ ਮਾਰਿਆ ਹੈ ਕਿ ਉਨ੍ਹਾਂ ਦੀ ਦੁਹਾਈ ਅਕਾਸ਼ ਤਾਈਂ ਪਹੁੰਚੀ ਹੈ ਸੋ ਪਰਮੇਸ਼ੁਰ ਹੁਣ ਤੁਹਾਡੇ ਨਾਲ ਨਾਰਾਜ਼ ਹੈ।"
8 Os filhos de Israel levaram presos de Judá, seu povo irmão, duzentos mil: mulheres, filhos e filhas; e saquearam deles grande despojo e o trouxeram para Samaria.
9 ਤੁਸੀਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਪਣੇ ਗੁਲਾਮ ਬਨਾਉਣ ਦਾ ਮਤਾ ਪਕਾਇਆ ਹੈ ਪਰ ਤੁਸੀਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਵਿਰੁੱਧ ਪਾਪ ਕੀਤੇ ਹਨ।"
9 Mas estava ali um profeta do Senhor , cujo nome era Odede, o qual saiu ao encontro do exército que vinha para Samaria e lhe disse: Eis que, irando-se o Senhor , Deus de vossos pais, contra Judá, os entregou nas vossas mãos, e vós os matastes com tamanha raiva, que chegou até aos céus.
10 ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਜਿਹੜੇ ਆਪਣੇ ਭੈਣਾਂ-ਭਰਾਵਾਂ ਨੂੰ ਤੁਸੀਂ ਫ਼ੜਕੇ ਲਿਆਏ ਹੋ ਉਨ੍ਹਾਂ ਨੂੰ ਵਾਪਸ ਭੇਜ ਦੇਵੋ। ਇਉਂ ਇਸ ਲਈ ਕਰਨਾ ਹੈ ਕਿਉਂ ਕਿ ਯਹੋਵਾਹ ਤੁਹਾਡੇ ਤੇ ਬਹੁਤ ਕ੍ਰੋਧਿਤ ਹੈ।”"
10 Agora, cuidais em sujeitar os filhos de Judá e Jerusalém, para vos serem escravos e escravas; acaso, não sois vós mesmos culpados contra o Senhor , vosso Deus?
11 ਤਦ ਇਫ਼ਰਾਈਮ ਦੇ ਕੁਝ ਆਗੂਆਂ ਨੇ ਕੁਝ ਇਸਰਾਏਲੀ ਸਿਪਾਹੀਆਂ ਨੂੰ ਲੜਾਈ ਤੋਂ ਵਾਪਸ ਆਉਂਦਿਆਂ ਵੇਖਿਆ। ਉਨ੍ਹਾਂ ਆਗੂਆਂ ਨੇ ਇਸਰਾਏਲੀ ਫ਼ੌਜ ਨੂੰ ਮਿਲਕੇ ਖਬਰਦਾਰ ਕੀਤਾ। ਉਨ੍ਹਾਂ ਆਗੂਆਂ ਵਿੱਚ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ, ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਸੀ।"
11 Agora, pois, atendei-me e fazei voltar os presos que trouxestes cativos de vossos irmãos, porque o brasume da ira do Senhor está sobre vós.
12 ਉਨ੍ਹਾਂ ਆਗੂਆਂ ਨੇ ਇਸਰਾਏਲੀ ਸਿਪਾਹੀਆਂ ਨੂੰ ਕਿਹਾ, “ਯਹੂਦਾਹ ਤੋਂ ਬੰਦੀਆਂ ਨੂੰ ਇੱਥੇ ਫ਼ੜ ਕੇ ਨਾ ਲਿਆਵੋ। ਜੇਕਰ ਤੁਸੀਂ ਅਜਿਹਾ ਕੀਤਾ ਤਾਂ ਅਸੀਂ ਯਹੋਵਾਹ ਦੇ ਅੱਗੇ ਪਾਪੀ ਹੋਵਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ, ਕਿਉਂ ਕਿ ਸਾਡੀ ਵੱਡੀ ਭੁੱਲ ਹੋਵੇਗੀ ਅਤੇ ਯਹੋਵਾਹ ਇਸਰਾਏਲ ਉੱਪਰ ਵੱਡਾ ਕਹਿਰ ਢਾਵੇਗਾ।”"
12 Então, se levantaram alguns homens dentre os cabeças dos filhos de Efraim, a saber, Azarias, filho de Joanã, Berequias, filho de Mesilemote, Jeizquias, filho de Salum, e Amasa, filho de Hadlai, contra os que voltavam da batalha
13 ਤਦ ਸਿਪਾਹੀਆਂ ਨੇ ਇਸਰਾਏਲੀਆਂ ਦੇ ਸਾਹਮਣੇ ਅਤੇ ਉਨ੍ਹਾਂ ਆਗੂਆਂ ਦੇ ਸਾਹਮਣੇ ਉਹ ਕੀਮਤੀ ਸਾਮਾਨ ਅਤੇ ਕੈਦੀਆਂ ਨੂੰ ਛੱਡ ਦਿੱਤਾ।"
13 e lhes disseram: Não fareis entrar aqui esses cativos, porque intentais acrescentar aos nossos pecados e à nossa culpa diante do Senhor ainda outros; a nossa culpa já é grande, e o brasume da ira do Senhor está sobre nós.
14 ਤਦ ਆਗੂਆਂ (ਅਜ਼ਰਯਾਹ, ਬਰਕਯਾਹ, ਯਾਜ਼ਕੀਯਾਹ ਅਤੇ ਅਮਾਸਾ) ਨੇ ਉੱਠ ਕੇ ਕੈਦੀਆਂ ਦੀ ਮਦਦ ਕੀਤੀ। ਇਨ੍ਹਾਂ ਚਾਰਾਂ ਆਗੂਆਂ ਨੇ ਉਹ ਕੱਪੜੇ ਜਿਹੜੇ ਇਸਰਾਏਲੀ ਚੁੱਕ ਕੇ ਲਿਆਏ ਸਨ ਉਨ੍ਹਾਂ ਨੰਗੇ ਕੈਦੀਆਂ ਨੂੰ ਦਿੱਤੇ ਅਤੇ ਉਨ੍ਹਾਂ ਨੂੰ ਪੈਰੀ ਪਾਣ ਲਈ ਜੁੱਤੇ ਵੀ ਦਿੱਤੇ। ਅਤੇ ਯਹੂਦੀ ਕੈਦੀਆਂ ਨੂੰ ਖਾਣ ਲਈ ਰੋਟੀ ਅਤੇ ਪੀਣ ਲਈ ਪਾਣੀ ਵੀ ਦਿੱਤਾ। ਜਿਹੜੇ ਉਨ੍ਹਾਂ ਚੋ ਜ਼ਖਮੀ ਸਨ ਉਨ੍ਹਾਂ ਦੇ ਜ਼ਖਮਾਂ ਤੇ ਤੇਲ ਦੀ ਮਾਲਿਸ਼ ਕੀਤੀ। ਉਨ੍ਹਾਂ ਕੈਦੀਆਂ ਵਿੱਚੋਂ ਜਿਹੜੇ ਕਮਜ਼ੋਰ ਸਨ ਉਨ੍ਹਾਂ ਨੂੰ ਖੋਤਿਆਂ ਤੇ ਚੜ੍ਹਾਕੇ ਖਜ਼ੂਰਾਂ ਦੇ ਬਿਰਛਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਘਰਾਂ ਵਿੱਚ, ਉਨ੍ਹਾਂ ਦੇ ਪਰਿਵਾਰਾਂ ਵਿੱਚ ਭੇਜ ਦਿੱਤਾ। ਫ਼ਿਰ ਉਹ ਚਾਰੋ ਆਗੂ ਸਾਮਰਿਯਾ ਵਿੱਚ ਆਪਣੇ ਘਰ ਨੂੰ ਮੁੜ ਗਏ।"
14 Então, os homens armados deixaram os presos e o despojo diante dos príncipes e de toda a congregação.
15 ਉਸੇ ਵਕਤ ਅਦੋਮੀਆਂ ਨੇ ਫ਼ਿਰ ਤੋਂ ਹਮਲਾ ਕਰਕੇ ਯਹੂਦਾਹ ਦੇ ਲੋਕਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਕੈਦੀ ਬਣਾ ਕੇ ਲੈ ਗਏ। ਉਸ ਵਕਤ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਪਾਤਸ਼ਾਹ ਕੋਲੋਂ ਮਦਦ ਮੰਗੀ।"
15 Homens foram designados nominalmente, os quais se levantaram, e tomaram os cativos, e do despojo vestiram a todos os que estavam nus; vestiram-nos, e calçaram-nos, e lhes deram de comer e de beber, e os ungiram; a todos os que, por fracos, não podiam andar, levaram sobre jumentos a Jericó, cidade das Palmeiras, a seus irmãos. Então, voltaram para Samaria.
16 ਫ਼ਲਿਸਤੀਆਂ ਨੇ ਮੈਦਾਨਾਂ ਵਿੱਚਲੇ ਨਗਰਾਂ ਅਤੇ ਯਹੂਦਾਹ ਦੇ ਦੱਖਣੀ ਸ਼ਹਿਰਾਂ ਉੱਤੇ ਹਮਲਾ ਕਰਕੇ ਬੈਤ-ਸ਼ਮਸ਼, ਅਯਾਲੋਨ, ਗਦੇਰੋਥ, ਸੋਕੋ, ਤਿਮਨਾਹ, ਗਿਮਜ਼ੋ ਅਤੇ ਉਸ ਦੇ ਨੇੜੇ ਦੇ ਪਿੰਡਾਂ ਨੂੰ ਲੈ ਲਿਆ। ਫ਼ੇਰ ਫ਼ਲਿਸਤੀਆਂ ਨੇ ਉੱਥੇ ਰਹਿਣਾ ਵੀ ਸ਼ੁਰੂ ਕਰ ਦਿੱਤਾ।"
16 Naquele tempo, mandou o rei Acaz pedir aos reis da Assíria que o ajudassem.
17 ਯਹੋਵਾਹ ਨੇ ਯਹੂਦਾਹ ਉੱਪਰ ਕਹਿਰ ਕੀਤਾ ਕਿਉਂ ਕਿ ਯਹੂਦਾਹ ਦੇ ਪਾਤਸ਼ਾਹ ਆਹਾਜ਼ ਨੇ ਯਹੂਦੀਆਂ ਨੂੰ ਪਾਪ ਕਰਨ ਲਈ ਪ੍ਰੇਰਿਆ। ਉਸ ਨੇ ਯਹੋਵਾਹ ਨਾਲ ਬੇਵਫ਼ਾਈ ਕੀਤੀ।"
17 Pois vieram, de novo, os edomitas, e derrotaram Judá, e levaram presos em cativeiro.
18 ਅੱਸ਼ੂਰ ਦਾ ਪਾਤਸ਼ਾਹ ਤਿਗਲਥ-ਪਿਲਨਾਸਰ ਉਸ ਕੋਲ ਆਇਆ ਪਰ ਉਸ ਨੇ ਆਹਾਜ਼ ਦੀ ਮਦਦ ਕਰਨ ਦੀ ਥਾਵੇਂ ਸਗੋਂ ਉਸ ਨੂੰ ਤੰਗ ਕੀਤਾ।"
18 Também os filisteus deram contra as cidades da campina e do sul de Judá, e tomaram Bete-Semes, Aijalom, Gederote, Socó e suas aldeias, Timna e suas aldeias e Ginzo e suas aldeias; e habitavam ali.
19 ਭਾਵੇਂ ਆਹਾਜ਼ ਨੇ ਯਹੋਵਾਹ ਦੇ ਮੰਦਰ ਅਤੇ ਰਾਜਕੁਮਾਰ ਦੇ ਮਹਿਲ ਵਿੱਚੋਂ ਕੀਮਤੀ ਵਸਤਾਂ ਚੁੱਕ ਕੇ ਅੱਸ਼ੂਰ ਦੇ ਪਾਤਸ਼ਾਹ ਨੂੰ ਦਿੱਤੀਆਂ ਪਰ ਤਾਂ ਵੀ ਉਸ ਨੇ ਆਹਾਜ਼ ਦੀ ਮਦਦ ਨਾ ਕੀਤੀ।"
19 Porque o Senhor humilhou a Judá por causa de Acaz, rei de Israel; porque este permitira que Judá caísse em dissolução, e ele, de todo, se entregou à transgressão contra o Senhor .
20 ਆਪਣੀ ਮੁਸੀਬਤ ਦੀ ਘੜੀ ਵਿੱਚ ਉਹ ਯਹੋਵਾਹ ਨਾਲ ਹੋਰ ਵੀ ਬੁਰਾ ਅਤੇ ਬੇਵਫ਼ਾ ਹੋ ਗਿਆ।"
20 Veio a ele Tiglate-Pileser, rei da Assíria; porém o pôs em aperto, em vez de fortalecê-lo.
21 ਉਸ ਨੇ ਜਿਨ੍ਹਾਂ ਦੇਵਤਿਆਂ ਦੀ ਉਪਾਸਨਾ ਦੰਮਿਸ਼ਕ ਦੇ ਲੋਕ ਕਰਦੇ ਸਨ, ਉਨ੍ਹਾਂ ਨੂੰ ਬਲੀਆਂ ਚੜ੍ਹਾਈਆਂ। ਦੰਮਿਸਕ ਦੇ ਲੋਕਾਂ ਨੇ ਉਸ ਨੂੰ ਹਰਾਇਆ ਸੀ। ਤਾਂ ਉਸ ਨੇ ਆਪਣੇ ਮਨ ਵਿੱਚ ਸੋਚਿਆ, “ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਮਦਦ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਆਂ ਚੜ੍ਹਾਵਾਂਗਾ ਤਾਂ ਕਿ ਉਹ ਮੇਰੀ ਵੀ ਮਦਦ ਕਰਨ।” ਪਰ ਉਹ ਆਹਾਜ਼ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਣ ਬਣੇ।"
21 Porque Acaz tomou despojos da Casa do Senhor , da casa do rei e da dos príncipes e os deu ao rei da Assíria; porém isso não o ajudou.
22 ਤਦ ਆਹਾਜ਼ ਨੇ ਪਰਮੇਸ਼ੁਰ ਦੇ ਮੰਦਰ ਦੀਆਂ ਵਸਤਾਂ ਨੂੰ ਚੁੱਕ ਕੇ ਸੁੱਟਿਆ ਅਤੇ ਟੁਕੜੇ-ਟੁਕੜੇ ਕਰ ਦਿੱਤੇ ਫ਼ਿਰ ਉਸ ਨੇ ਯਹੋਵਾਹ ਦੇ ਮੰਦਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਅਤੇ ਉਸ ਨੇ ਜਗਵੇਦੀਆਂ ਬਣਵਾ ਕੇ ਯਰੂਸ਼ਲਮ ਦੀ ਹਰ ਗਲੀ ਦੇ ਨੁਕਰ ਵਿੱਚ ਰੱਖੀਆਂ।"
22 No tempo da sua angústia, cometeu ainda maiores transgressões contra o Senhor ; ele mesmo, o rei Acaz.
23 ਯਹੂਦਾਹ ਦੇ ਹਰ ਸ਼ਹਿਰ ਵਿੱਚ ਉਸ ਨੇ ਉੱਚੀਆਂ ਥਾਵਾਂ ਬਣਵਾਈਆਂ ਤਾਂ ਕਿ ਦੂਜੇ ਦੇਵਤਿਆਂ ਦੀ ਉਪਾਸਨਾ ਕੀਤੀ ਜਾ ਸੱਕੇ ਅਤੇ ਧੂਪ ਧੁਖਾਈ ਜਾ ਸੱਕੇ। ਜਿਸ ਯਹੋਵਾਹ ਪਰਮੇਸ਼ੁਰ ਦੀ ਆਹਾਜ਼ ਦੇ ਪੁਰਖੇ ਉਪਾਸਨਾ ਕਰਦੇ ਸਨ, ਉਸ ਨੂੰ ਆਹਾਜ਼ ਨੇ ਕ੍ਰੋਧਿਤ ਕਰ ਦਿੱਤਾ।"
23 Pois ofereceu sacrifícios aos deuses de Damasco, que o feriram, e disse: Visto que os deuses dos reis da Síria os ajudam, eu lhes oferecerei sacrifícios para que me ajudem a mim. Porém eles foram a sua ruína e a de todo o Israel.
24 ਸ਼ੁਰੂ ਤੋਂ ਲੈ ਕੇ ਅਖੀਰ ਤੀਕ ਜੋ ਕਾਰਨਾਮੇ ਆਹਾਜ਼ ਨੇ ਕੀਤੇ ਉਹ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।"
24 Ajuntou Acaz os utensílios da Casa de Deus, fê-los em pedaços e fechou as portas da Casa do Senhor ; e fez para si altares em todos os cantos de Jerusalém.
25 ਜਦੋਂ ਆਹਾਜ਼ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਆਹਾਜ਼ ਨੂੰ ਯਰੂਸ਼ਲਮ ਵਿੱਚ ਦਫ਼ਨਾਇਆ। ਪਰ ਉਨ੍ਹਾਂ ਨੇ ਆਹਾਜ਼ ਨੂੰ ਉੱਥੇ ਨਾ ਦਫ਼ਨਾਇਆ ਜਿੱਥੇ ਕਿ ਇਸਰਾਏਲ ਦੇ ਬਾਕੀ ਪਾਤਸ਼ਾਹਾਂ ਨੂੰ ਦਫ਼ਨਾਇਆ ਗਿਆ ਸੀ। ਆਹਾਜ਼ ਤੋਂ ਬਾਅਦ ਉਸਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਬਣਿਆ।"
25 Também, em cada cidade de Judá, fez altos para queimar incenso a outros deuses; assim, provocou à ira o Senhor , Deus de seus pais.
26 — ausente —
26 Quanto aos mais atos dele e a todos os seus caminhos, tanto os primeiros como os últimos, eis que estão escritos no Livro da História dos Reis de Judá e de Israel.
27 — ausente —
27 Descansou Acaz com seus pais, e o sepultaram na cidade, em Jerusalém, porém não o puseram nos sepulcros dos reis de Israel; e Ezequias, seu filho, reinou em seu lugar.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 28, comparar traduções ou montar um estudo — tudo direto pelo WhatsApp.