2 Crônicas 2
Punjabi Bible (GL_PUNJABI) vs NVI
NVI Nova Versão Internacional
1 ਸੁਲੇਮਾਨ ਦੀ ਮੰਦਰ ਅਤੇ ਮਹਿਲ ਲਈ ਵਿਉਂਤ ਸੁਲੇਮਾਨ ਨੇ ਯਹੋਵਾਹ ਦੇ ਨਾਂ ਦੀ ਵਡਿਆਈ ਲਈ ਇੱਕ ਮੰਦਰ ਬਨਵਾਉਣ ਦੀ ਵਿਉਂਤ ਬਣਾਈ ਅਤੇ ਆਪਣੇ ਲਈ ਇੱਕ ਮਹਿਲ ਬਨਵਾਉਣ ਦੀ ਸੋਚੀ।"
1 Salomão deu ordens para a construção de um templo em honra do nome do Senhor e de um palácio para si mesmo.
2 ਸੁਲੇਮਾਨ ਨੇ 70,000 ਮਨੁੱਖ ਭਾਰ ਢੋਣ ਲਈ, 80,000 ਮਨੁੱਖ ਪੱਥਰ ਕੱਟਣ ਲਈ ਅਤੇ 3,600 ਮਨੁੱਖ ਉਨ੍ਹਾਂ ਦੀ ਨਿਗਰਾਨੀ ਲਈ ਰੱਖੇ।"
2 Ele designou setenta mil homens como carregadores, oitenta mil como cortadores de pedras nas colinas e três mil e seiscentos como capatazes.
3 ਤਦ ਸੁਲੇਮਾਨ ਨੇ ਹੂਰਾਮ ਨੂੰ ਜੋ ਕਿ ਸੂਰ ਦੇਸ ਦਾ ਰਾਜਾ ਸੀ ਸੁਨੇਹਾ ਭੇਜਿਆ, “ਮੇਰੀ ਵੀ ਉਵੇਂ ਮਦਦ ਕਰ ਜਿਵੇਂ ਤੂੰ ਮੇਰੇ ਪਿਤਾ ਦਾਊਦ ਦੀ ਕੀਤੀ ਸੀ। ਉਸ ਦੇ ਰਹਿਣ ਲਈ ਜਿਹੜਾ ਮਹਿਲ ਬਣਿਆ ਉਸ ਲਈ ਤੂੰ ਦਿਆਰ ਦੀ ਲੱਕੜ ਭੇਜੀ ਸੀ।"
3 Depois Salomão enviou esta mensagem a Hirão, rei de Tiro: "Envia-me cedros como fizeste para meu pai Davi, quando da construção do palácio dele.
4 ਮੈਂ ਵੀ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਮੰਦਰ ਬਨਾਉਣ ਲੱਗਾ ਹਾਂ। ਉਸ ਦੇ ਸਨਮਾਨ ਲਈ ਉਸ ਦੇ ਸਾਹਵੇਂ ਉਸ ਮੰਦਰ ਵਿੱਚ ਅਸੀਂ ਧੂਪ ਧੁਖਾਵਾਂਗੇ ਅਤੇ ਉਸ ਵਿਸ਼ੇਸ਼ ਮੇਜ਼ ਉੱਪਰ ਹਮੇਸ਼ਾ ਪਵਿੱਤਰ ਰੋਟੀ ਅਰਪਣ ਕਰਾਂਗੇ। ਹਰ ਸਵੇਰ-ਸ਼ਾਮ ਅਤੇ ਹਰ ਸਬਤ ਦੇ ਦਿਨ ਅਤੇ ਅਮੱਸਿਆ ਦੇ ਪਰਬ ਤੇ ਹੋਮ ਦੀਆਂ ਭੇਟਾਂ ਚੜ੍ਹਾਵਾਂਗੇ ਅਤੇ ਹੋਰ ਵੀ ਜਿਹੜੇ ਪਰਬ ਤੇ ਤਿਉਹਾਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨਾਉਣ ਦਾ ਆਦੇਸ਼ ਦਿੱਤਾ ਹੈ, ਉਨ੍ਹਾਂ ਨੂੰ ਮਨਾਵਾਂਗੇ। ਇਹ ਹੁਕਮ ਇਸਰਾਏਲ ਦੇ ਲੋਕਾਂ ਲਈ ਮੰਨਣਾ ਹਮੇਸ਼ਾ ਵਾਸਤੇ ਹੈ।"
4 Agora estou para construir um templo em honra do nome do Senhor, o meu Deus, e dedicá-lo a ele, para queimar incenso aromático diante dele, apresentar regularmente o pão consagrado e fazer holocaustos todas as manhãs e todas as tardes, nos sábados, nas luas novas e nas festas fixas do Senhor, o nosso Deus. Esse é um decreto perpétuo para Israel.
5 “ਸਾਡਾ ਪਰਮੇਸ਼ੁਰ ਸਾਰੇ ਦੇਵਤਿਆਂ ਨਾਲੋਂ ਮਹਾਨ ਹੈ, ਇਸ ਲਈ ਮੈਂ ਉਸ ਲਈ ਮਹਾਨ ਮੰਦਰ ਬਣਾਵਾਂਗਾ।"
5 "O templo que vou construir será grande, pois o nosso Deus é maior do que todos os outros deuses.
6 ਪਰ ਉਸ ਲਈ ਮੰਦਰ ਬਨਵਾਉਣ ਦੇ ਸਮਰੱਥ ਕੌਣ ਹੈ? ਜਦੋਂ ਕਿ ਅਕਾਸ਼ ਅਤੇ ਸਭ ਤੋਂ ਉੱਚੇ ਅਕਾਸ਼ ਵੀ ਉਸ ਲਈ ਕਾਫ਼ੀ ਜਗ੍ਹਾ ਨਹੀਂ ਹਨ, ਤਾਂ ਭਲਾ ਉਸ ਲਈ ਮੰਦਰ ਬਨਾਉਣ ਵਾਲਾ ਮੈਂ ਕੌਣ ਹੁੰਦਾ ਹਾਂ? ਮੈਂ ਤਾਂ ਸਿਰਫ਼ ਉਸ ਦੇ ਮਾਨ ਵਿੱਚ ਧੂਫ਼ ਧੁਖਾਉਣ ਲਈ ਇੱਕ ਜਗ੍ਹਾ ਹੀ ਬਣਾ ਸੱਕਦਾ ਹਾਂ।"
6 Mas quem é capaz de construir um templo para ele, visto que os céus não podem contê-lo, nem mesmo os mais altos céus? Quem sou eu, então, para lhe construir um templo, a não ser como um lugar para queimar sacrifícios perante ele?
7 “ਸੋ, ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਕੋਲ ਅਜਿਹਾ ਮਨੁੱਖ ਭੇਜ ਜੋ ਸੋਨੇ, ਤੇ ਚਾਂਦੀ, ਪਿੱਤਲ ਅਤੇ ਲੋਹੇ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਕਿਰਮਚੀ ਕੱਪੜੇ ਉੱਪਰ ਕੰਮ ਕਰਨ ਵਿੱਚ ਮਾਹਿਰ ਹੋਵੇ। ਇਹ ਮਾਹਰ ਯਹੂਦਾਹ ਅਤੇ ਯਰੂਸ਼ਲਮ ਵਿੱਚ ਉਨ੍ਹਾਂ ਮਾਹਰਾ ਨਾਲ ਕੰਮ ਕਰੇਗਾ ਜਿਨ੍ਹਾਂ ਨੂੰ ਮੇਰੇ ਪਿਤਾ ਦਾਊਦ ਨੇ ਚੁਣਿਆ ਸੀ।"
7 "Por isso, manda-me um homem competente no trabalho com ouro, com prata, com bronze, com ferro e com tecido roxo, vermelho e azul, e experiente em esculturas, para trabalhar em Judá e em Jerusalém com os meus hábeis artesãos, preparados por meu pai Davi.
8 ਇਸ ਦੇ ਨਾਲ ਦਿਆਰ, ਸਰੂ ਅਤੇ ਅਲਗਮ ਲਬਾਨੋਨ ਵਿੱਚੋਂ ਭੇਜੀਂ। ਮੈਂ ਜਾਣਦਾ ਹਾਂ ਕਿ ਤੇਰੇ ਸੇਵਕ ਲਬਾਨੋਨ ਵਿੱਚ ਲੱਕੜਾਂ ਨੂੰ ਕੱਟਣ ’ਚ ਉਸਤਾਦ ਹਨ। ਮੇਰੇ ਆਦਮੀ ਤੇਰੇ ਆਦਮੀਆਂ ਦੀ ਮਦਦ ਕਰਨਗੇ।"
8 "Também envia-me do Líbano madeira de cedro, de pinho e de junípero, pois eu sei que os teus servos são hábeis em cortar a madeira de lá. Os meus servos trabalharão com os teus
9 ਜਿਹੜਾ ਮੰਦਰ ਮੈਂ ਬਨਾਉਣ ਜਾ ਰਿਹਾ ਹਾਂ ਉਹ ਬੜਾ ਵਿਸ਼ਾਲ ਅਤੇ ਖੂਬਸੂਰਤ ਹੋਵੇਗਾ, ਜਿਸ ਲਈ ਬਹੁਤ ਸਾਰੀ ਲੱਕੜ ਦੀ ਜ਼ਰੂਰਤ ਹੋਵੇਗੀ।"
9 para me fornecerem madeira em grande quantidade, pois é preciso que o templo que vou edificar seja grande e imponente.
10 ਬਦਲੇ ’ਚ ਮੈਂ ਤੇਰੇ ਆਦਮੀਆਂ ਨੂੰ 1,50,000 ਮਣ ਕਣਕ, 1,50,000 ਮਣ ਜੌਁ, 1,15,000 ਗੈਲਨ ਮੈਅ ਅਤੇ ਉਨ੍ਹਾਂ ਦੇ ਭੋਜਨ ਲਈ 1,15,000 ਗੈਲਨ ਤੇਲ, ਤਨਖਾਹ ਵਜੋਂ ਦੇਵਾਂਗਾ।”"
10 E eu darei como sustento a teus servos, os lenhadores, vinte mil tonéis de trigo, vinte mil tonéis de cevada, dois mil barris de vinho e dois mil barris de azeite".
11 ਤਦ ਹੂਰਾਮ ਨੇ ਸੁਲੇਮਾਨ ਨੂੰ ਜਵਾਬ ਵਿੱਚ ਸੰਦੇਸ਼ ਭੇਜਿਆ: “ਸੁਲੇਮਾਨ, ਯਹੋਵਾਹ ਨੂੰ ਆਪਣੇ ਲੋਕਾਂ ਨਾਲ ਪ੍ਰੇਮ ਹੈ, ਇਸੇ ਕਾਰਣ ਉਸ ਨੇ ਤੈਨੂੰ ਉਨ੍ਹਾਂ ਉੱਤੇ ਰਾਜਾ ਥਾਪਿਆ ਹੈ।”"
11 Hirão, rei de Tiro, respondeu por carta a Salomão: "O Senhor ama o seu povo, e por isso te fez rei sobre ele".
12 ਹੂਰਾਮ ਨੇ ਇਹ ਵੀ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਦੀ ਰਚਨਾ ਕੀਤੀ, ਮਹਾਨ ਹੈ। ਉਸ ਨੇ ਦਾਊਦ ਪਾਤਸ਼ਾਹ ਨੂੰ ਇੱਕ ਬਹੁਤ ਹੀ ਬੁੱਧੀਮਾਨ ਅਤੇ ਸਿਆਣਾ ਪੁੱਤਰ ਦਿੱਤਾ ਹੈ, ਤਾਂ ਜੋ ਉਹ ਯਹੋਵਾਹ ਲਈ ਇੱਕ ਮੰਦਰ ਅਤੇ ਆਪਣੇ ਲਈ ਇੱਕ ਮਹਿਲ ਬਣਾ ਸੱਕੇ।"
12 E acrescentou: "Bendito seja o Senhor, o Deus de Israel, que fez os céus e a terra, pois deu ao rei Davi um filho sábio, que tem inteligência e discernimento, e que vai construir um templo para o Senhor e um palácio para si.
13 ਸੋ ਮੈਂ ਹੁਣ ਇੱਕ ਕੁਸ਼ਲ ਕਾਰੀਗਰ ਜਿਸਦਾ ਨਾਂ ਹੂਰਾਮ ਅਬੀ ਹੈ ਨੂੰ ਭੇਜਾਂਗਾ।"
13 "Estou te enviando Hirão-Abi, homem de grande habilidade.
14 ਉਸ ਦੀ ਮਾਂ ਦਾਨ ਦੇ ਪਰਿਵਾਰ ਵਿੱਚੋਂ ਸੀ ਅਤੇ ਉਸ ਦਾ ਪਿਤਾ ਸੂਰ ਦੇ ਸ਼ਹਿਰ ਤੋਂ ਸੀ। ਹੂਰਾਮ ਅਬੀ ਸੋਨੇ, ਚਾਂਦੀ, ਪਿੱਤਲ, ਲੋਹੇ, ਪੱਥਰ ਅਤੇ ਲੱਕੜ ਦਾ ਕੰਮ ਕਰਨ ਵਿੱਚ ਅਤੇ ਨੀਲੇ, ਬੈਂਗਣੀ ਅਤੇ ਨਾਲ ਕੱਪੜੇ ਉੱਪਰ ਕੰਮ ਕਰਨ ਵਿੱਚ ਵੀ ਮਾਹਿਰ ਹੈ। ਉਹ ਹਰ ਕੰਮ ਜੋ ਉਸ ਨੂੰ ਸੋਪਿਆ ਗਿਆ ਹੋਵੇ, ਕਰਨ ਵਿੱਚ ਮਾਹਰ ਹੈ। ਉਹ ਤੇਰੇ ਮਾਹਰ ਕਾਮਿਆਂ ਅਤੇ ਉਨ੍ਹਾਂ ਨਾਲ ਜੋ ਤੇਰੇ ਪਿਤਾ ਦਾਊਦ, ਮੇਰੇ ਸੁਆਮੀ ਦੇ ਨਾਲ ਸਨ, ਕੰਮ ਕਰੇਗਾ।"
14 Sua mãe era de Dã e seu pai, de Tiro. Ele foi treinado para trabalhar com ouro e prata, bronze e ferro, pedra e madeira, e em tecido roxo, azul e vermelho, e em linho fino e em todo tipo de entalhe. Ele pode executar qualquer projeto que lhe for dado. Trabalhará com os teus artesãos e com os de meu senhor Davi, teu pai.
15 “ਸੋ ਹੁਣ ਕਣਕ ਤੇ ਜੌਂ, ਤੇਲ ਅਤੇ ਦਾਖ ਰਸ ਜਿਸਦਾ ਵੇਰਵਾ ਸ਼੍ਰੀ ਮਾਨ ਜੀ ਤੁਸੀਂ ਦਿੱਤਾ ਹੈ, ਉਹ ਮੇਰੇ ਟਹਿਲੂਆਂ ਨੂੰ ਭੇਜ ਦਿੱਤਾ ਜਾਵੇ।"
15 "Agora, envie meu senhor a seus servos o trigo, a cevada, o azeite e o vinho que prometeste,
16 ਅਤੇ ਤੈਨੂੰ ਜਿੰਨੀ ਲੱਕੜ ਲੋੜੀਂਦੀ ਹੈ, ਅਸੀਂ ਲਬਾਨੋਨ ਵਿੱਚੋਂ ਵੱਢਾਂਗੇ ਤੇ ਉਸ ਨੂੰ ਯਾਫ਼ਾ ਵਿੱਚ ਸਾਗਰ ਰਾਹੀਂ ਭੇਜ ਦੇਵਾਂਗੇ ਤੇ ਤੂੰ ਉਸ ਨੂੰ ਯਰੂਸ਼ਲਮ ਤੀਕ ਲੈ ਜਾਵੀਂ।”"
16 e cortaremos toda a madeira do Líbano necessária, e a faremos flutuar em jangadas pelo mar, descendo até Jope. De lá poderás levá-la a Jerusalém".
17 ਤਦ ਸੁਲੇਮਾਨ ਨੇ ਸਾਰੇ ਪਰਦੇਸੀਆਂ ਦੀ ਗਿਣਤੀ ਕੀਤੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਉਨ੍ਹਾਂ ਨੂੰ ਗਿਣਿਆ ਸੀ, ਤਾਂ ਉਹ 1,53,600 ਗਿਣਤੀ ਵਿੱਚ ਨਿਕਲੇ।"
17 Salomão fez um recenseamento de todos os estrangeiros que viviam em Israel, como o que fizera seu pai Davi; e descobriu-se que eram cento e cinqüenta e três mil e seiscentos.
18 ਸੁਲੇਮਾਨ ਨੇ ਉਨ੍ਹਾਂ ਵਿੱਚੋਂ 70,000 ਨੂੰ ਭਾਰ ਢੋਣ ਲਈ, 80,000 ਨੂੰ ਪਹਾੜ ਦੇ ਪੱਥਰ ਕੱਟਣ ਲਈ ਅਤੇ 3,600 ਨੂੰ ਨਿਗਰਾਨੀ ਲਈ ਤੇ ਕਾਰੀਗਰਾਂ ਦੀ ਦੇਖਭਾਲ ਲਈ ਠਹਿਰਾਇਆ।"
18 Ele designou setenta mil deles para serem carregadores e oitenta mil para serem cortadores de pedras nas colinas, com três mil e seiscentos capatazes para manter o povo trabalhando.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 2, comparar traduções ou montar um estudo — tudo direto pelo WhatsApp.