2 Crônicas 31

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਪਾਤਸ਼ਾਹ ਹਿਜ਼ਕੀਯਾਹ ਸੁਧਾਰ ਕਰਦਾ ਹੈ ਜਦੋਂ ਪਸਹ ਦਾ ਪਰਬ ਸਮਾਪਤ ਹੋਇਆ ਤਾਂ ਸਾਰੇ ਇਸਰਾਏਲੀ ਜੋ ਹਾਜ਼ਰ ਸਨ, ਯਹੂਦਾਹ ਦੇ ਸ਼ਹਿਰਾਂ ਵਿੱਚ ਗਏ। ਅਤੇ ਉਨ੍ਹਾਂ ਸ਼ਹਿਰਾਂ ਵਿੱਚ ਜਿਹੜੇ ਪੱਥਰ ਦੇ ਬੁੱਤ ਦੇਵਤਿਆਂ ਦੇ ਬਣੇ ਹੋਏ ਸਨ ਉਨ੍ਹਾਂ ਨੇ ਚੂਰਾ-ਚੂਰਾ ਕਰ ਦਿੱਤੇ। ਉਨ੍ਹਾਂ ਲੋਕਾਂ ਨੇ ਅਸ਼ੀਰਾ ਦੇ ਥੰਮਾਂ ਨੂੰ ਵੀ ਢਾਹ ਸੁੱਟਿਆ। ਉੱਨ੍ਹਾਂ ਨੇ ਯਹੂਦਾਹ ਅਤੇ ਬਿਨਯਾਮੀਨ ਦੇ ਸ਼ਹਿਰਾਂ ਵਿੱਚੋਂ ਉਚਿਆਂ ਥਾਵਾਂ ਅਤੇ ਜਗਵੇਦੀਆਂ ਨੂੰ ਵੀ ਢਾਹ ਸੁੱਟਿਆ। ਲੋਕਾਂ ਨੇ ਅਫ਼ਰਈਮ ਅਤੇ ਮਨੱਸ਼ਹ ਦੇ ਸ਼ਹਿਰਾਂ ਵਿੱਚ ਵੀ ਅਜਿਹਾ ਹੀ ਕੀਤਾ। ਉਹ ਲੋਕ ਇਹ ਢਾਹਾ-ਢੁਹਾਈ ਤਦ ਤੀਕ ਕਰਦੇ ਰਹੇ ਜਦ ਤੀਕ ਸ਼ਹਿਰਾਂ ਵਿੱਚੋਂ ਝੂਠੇ ਦੇਵਤਿਆਂ ਦੀ ਉਪਾਸਨਾ ਦੇ ਥਾਵਾਂ ਨੂੰ ਉਨ੍ਹਾਂ ਖਤਮ ਨਾ ਕਰ ਦਿੱਤਾ। ਉਪਰੰਤ ਸਾਰੇ ਇਸਰਾਏਲੀ ਆਪਣੇ-ਆਪਣੇ ਸ਼ਹਿਰਾਂ ਵਿੱਚ ਆਪਣੇ ਘਰਾਂ ਨੂੰ ਪਰਤ ਗਏ।"
1 Acabando tudo isto, todos os israelitas que se achavam ali saíram às cidades de Judá, quebraram as estátuas, cortaram os postes-ídolos e derribaram os altos e altares por todo o Judá e Benjamim, como também em Efraim e Manassés, até que tudo destruíram; então, tornaram todos os filhos de Israel, cada um para sua possessão, para as cidades deles.
2 ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨ੍ਹਾਂ ਦਲਾਂ ਨੂੰ ਮੁੜ ਤੋਂ ਆਪੋ-ਆਪਣਾ ਕਾਰਜ ਸ਼ੁਰੂ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮੁੜ ਤੋਂ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਕਾਰਜ ਸ਼ੁਰੂ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿੱਚਲੀ ਸੇਵਾ, ਗਾਉਣ-ਵਜਾਉਣ ਅਤੇ ਪਰਮੇਸ਼ੁਰ ਦੇ ਜਸ ਦਾ ਗਾਨ ਯਹੋਵਾਹ ਦੇ ਭਵਨ ਤੋਂ ਫਾਟਕਾਂ ਤੀਕ ਦਾ ਕਾਰਜ ਸ਼ੁਰੂ ਕੀਤਾ।"
2 Estabeleceu Ezequias os turnos dos sacerdotes e dos levitas, turno após turno, segundo o seu mister: os sacerdotes e levitas, para o holocausto e para as ofertas pacíficas, para ministrarem e cantarem, portas a dentro, nos arraiais do Senhor .
3 ਹਿਜ਼ਕੀਯਾਹ ਨੇ ਹੋਮ ਦੀਆਂ ਭੇਟਾਂ ਲਈ ਕੁਝ ਆਪਣੇ ਜਾਨਵਰ ਵੀ ਭੇਟ ਕੀਤੇ। ਇਹ ਜਾਨਵਰ ਸਵੇਰ ਅਤੇ ਸ਼ਾਮ ਦੀਆਂ ਹੋਮ ਭੇਟਾਂ ਲਈ ਵਰਤੇ ਜਾਂਦੇ ਸਨ। ਇਹ ਜਾਨਵਰ ਸਬਤ ਦੇ ਦਿਨ, ਅਮਸਿਆ ਦੇ ਪਰਬ ਅਤੇ ਹੋਰ ਖਾਸ ਪਰਬਾਂ ਤੇ ਭੇਟ ਕੀਤੇ ਜਾਂਦੇ ਸਨ। ਇਹ ਸਭ ਕੁਝ ਉਵੇਂ ਹੁੰਦਾ ਜਿਵੇਂ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ।"
3 A contribuição que fazia o rei da sua própria fazenda era destinada para os holocaustos, para os da manhã e os da tarde e para os holocaustos dos sábados, das Festas da Lua Nova e das festas fixas, como está escrito na Lei do Senhor .
4 ਲੋਕਾਂ ਨੂੰ ਆਪਣੀਆਂ ਫ਼ਸਲਾਂ ਅਤੇ ਹੋਰ ਵਸਤਾਂ ਵਿੱਚੋਂ ਕੁਝ ਹਿੱਸਾ ਜਾਜਕਾਂ ਅਤੇ ਲੇਵੀਆਂ ਨੂੰ ਵੀ ਦੇਣਾ ਪੈਂਦਾ ਸੀ। ਹਿਜ਼ਕੀਯਾਹ ਦਾ ਯਰੂਸ਼ਲਮ ਵਿੱਚ ਰਹਿੰਦੇ ਲੋਕਾਂ ਨੂੰ ਇਹ ਹੁਕਮ ਸੀ ਕਿ ਉਹ ਆਪਣੇ ਹਿੱਸੇ ਵਿੱਚੋਂ ਉਨ੍ਹਾਂ ਨੂੰ ਵੀ ਦੇਣ। ਇਸ ਤਰ੍ਹਾਂ ਜਾਜਕ ਅਤੇ ਲੇਵੀ ਯਹੋਵਾਹ ਦੀ ਬਿਵਸਥਾ ਵਿੱਚ ਸਾਰਾ ਦਿਨ ਉਸ ਬਿਵਸਥਾ ਅਨੁਸਾਰ ਕੰਮ ਕਰਦੇ ਸਨ।"
4 Além disso, ordenou ao povo, moradores de Jerusalém, que contribuísse com sua parte devida aos sacerdotes e aos levitas, para que pudessem dedicar-se à Lei do Senhor .
5 ਸਾਰੇ ਦੇਸ਼ ਵਿੱਚ ਇਸ ਹੁਕਮ ਦੀ ਖਬਰ ਫ਼ੈਲ ਗਈ। ਤਦ ਇਸਰਾਏਲ ਦੇ ਲੋਕਾਂ ਨੇ ਅਨਾਜ ਦੀ ਫ਼ਸਲ ਦਾ ਪਹਿਲਾ ਹਿੱਸਾ, ਅੰਗਰੂ, ਤੇਲ, ਸ਼ਹਿਦ ਅਤੇ ਹੋਰ ਜੋ ਕੁਝ ਵੀ ਉਹ ਆਪਣੇ ਖੇਤਾਂ ਵਿੱਚ ਪੈਦਾ ਕਰਦੇ ਸਨ ਦੇਣਾ ਸ਼ੁਰੂ ਕੀਤਾ। ਉਹ ਇਨ੍ਹਾਂ ਸਭਨਾਂ ਵਸਤਾਂ ਦਾ ਦਸਵੰਧ ਲੈ ਕੇ ਆਉਂਦੇ।"
5 Logo que se divulgou esta ordem, os filhos de Israel trouxeram em abundância as primícias do cereal, do vinho, do azeite, do mel e de todo produto do campo; também os dízimos de tudo trouxeram em abundância.
6 ਇਸਰਾਏਲ ਅਤੇ ਯਹੂਦਾਹ ਦੇ ਮਨੁੱਖ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਰਹਿੰਦੇ ਸਨ ਉਹ ਵੀ ਆਪਣੇ ਪਸ਼ੂਆਂ ਦਾ ਦਸਵੰਧ ਲੈ ਕੇ ਆਉਂਦੇ ਸਨ। ਉਹ ਉਨ੍ਹਾਂ ਪਵਿੱਤਰ ਵਸਤਾਂ ਦਾ ਦਸਵੰਧ ਜੋ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਲਈ ਪਵਿੱਤਰ ਕੀਤੀ ਹੋਈਆਂ ਸਨ ਉਹ ਵੀ ਲਿਆਏ ਅਤੇ ਲਿਆ ਕੇ ਉਨ੍ਹਾਂ ਦੇ ਢੇਰ ਲਗਾ ਦਿੱਤੇ।"
6 Os filhos de Israel e de Judá que habitavam nas cidades de Judá também trouxeram dízimos das vacas e das ovelhas e dízimos das coisas que foram consagradas ao Senhor , seu Deus; e fizeram montões e montões.
7 ਲੋਕਾਂ ਨੇ ਇਹ ਵਸਤਾਂ ਤੀਜੇ ਮਹੀਨੇ ਵਿੱਚ ਲਿਆਉਣੀਆਂ ਸ਼ੁਰੂ ਕੀਤੀਆਂ ਅਤੇ ਸੱਤਵੇਂ ਮਹੀਨੇ ਵਿੱਚ ਇਹ ਸਭ ਵਸਤਾਂ ਲਿਆਉਣੀਆਂ ਬੰਦ ਕਰ ਦਿੱਤੀਆਂ।"
7 No terceiro mês, começaram a fazer os primeiros montões; e, no sétimo mês, acabaram.
8 ਜਦੋਂ ਪਾਤਸ਼ਾਹ ਹਿਜ਼ਕੀਯਾਹ ਅਤੇ ਸਰਦਾਰ ਆਏ, ਤਾਂ ਉਨ੍ਹਾਂ ਨੇ ਵਸਤਾਂ ਦੇ ਅੰਬਾਰ ਲੱਗੇ ਦੇਖੇ। ਤਾਂ ਉਨ੍ਹਾਂ ਨੇ ਯਹੋਵਾਹ ਅਤੇ ਉਸ ਦੇ ਲੋਕਾਂ, ਇਸਰਾਏਲੀਆਂ ਦੀ ਉਸਤਤ ਕੀਤੀ।"
8 Vindo, pois, Ezequias e os príncipes e vendo aqueles montões, bendisseram ao Senhor e ao seu povo de Israel.
9 ਤਦ ਪਾਤਸ਼ਾਹ ਨੇ ਜਾਜਕਾਂ ਅਤੇ ਲੇਵੀਆਂ ਕੋਲੋਂ ਵਸਤਾਂ ਦੇ ਢੇਰਾਂ ਬਾਰੇ ਪੁੱਛਿਆ।"
9 Perguntou Ezequias aos sacerdotes e aos levitas acerca daqueles montões.
10 ਤਾਂ ਅਜ਼ਰਯਾਹ ਜੋ ਪਰਧਾਨ ਜਾਜਕ ਅਤੇ ਜੋ ਸਾਦੋਕ ਦੇ ਘਰਾਣੇ ਦਾ ਸੀ, ਨੇ ਉਸ ਨੂੰ ਆਖਿਆ, “ਜਦੋਂ ਤੋਂ ਯਹੋਵਾਹ ਦੇ ਮੰਦਰ ਵਿੱਚ ਚੁੱਕਣ ਦੀਆਂ, ਭੇਟਾ ਲਿਆਉਣੀਆਂ ਸ਼ੁਰੂ ਕੀਤੀਆਂ ਹਨ, ਤਦ ਤੋਂ ਅਸੀਂ ਬਹੁਤ ਕੁਝ ਖਾਂਦੇ ਰਹੇ ਹਾਂ ਅਤੇ ਢੇਰ ਸਾਰਾ ਬਚ ਵੀ ਰਿਹਾ ਹੈ ਕਿਉਂ ਕਿ ਯਹੋਵਾਹ ਨੇ ਆਪਣੇ ਲੋਕਾਂ ਨੂੰ ਬਰਕਤ ਬਖਸ਼ੀ ਹੈ। ਇਹੀ ਕਾਰਨ ਹੈ ਕਿ ਅਜੇ ਵੀ ਇੰਨਾ ਢੇਰ ਬਚਿਆ ਪਿਆ ਹੈ।”"
10 Então, o sumo sacerdote Azarias, da casa de Zadoque, lhe respondeu: Desde que se começou a trazer à Casa do Senhor estas ofertas, temos comido e nos temos fartado delas, e ainda há sobra em abundância; porque o Senhor abençoou ao seu povo, e esta grande quantidade é o que sobra.
11 ਤਦ ਹਿਜ਼ਕੀਯਾਹ ਨੇ ਜਾਜਕਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਗੋਦਾਮ ਤਿਆਰ ਕਰਾਉਣ ਦਾ ਹੁਕਮ ਦਿੱਤਾ। ਤਾਂ ਅਜਿਹਾ ਹੀ ਕੀਤਾ ਗਿਆ।"
11 Então, ordenou Ezequias que se preparassem depósitos na Casa do Senhor .
12 ਉਹ ਚੁੱਕਣ ਦੀਆਂ ਭੇਟਾਂ ਅਤੇ ਦਸਵੰਧ ਅਤੇ ਪਵਿੱਤਰ ਕੀਤੀਆਂ ਹੋਈਆਂ ਚੀਜ਼ਾਂ ਸਿਆਣਪ ਨਾਲ ਯਹੋਵਾਹ ਦੇ ਮੰਦਰ ਦੇ ਗੋਦਾਮਾਂ ਵਿੱਚ ਸੰਭਾਲਿਆ ਗਿਆ। ਇਹ ਸਾਰੀ ਚੜ੍ਹਤ ਦਾ ਕਾਨਨਯਾਹ ਲੇਵੀ ਹਾਕਮ ਸੀ ਅਤੇ ਦੂਜੇ ਨੰਬਰ ਤੇ ਸ਼ਮਈ ਸੀ ਜੋ ਇਸ ਸਭ ਦਾ ਹਾਕਮ ਸੀ। ਸ਼ਮਈ ਕਾਨਨਯਾਹ ਦਾ ਭਰਾ ਸੀ।"
12 Uma vez preparados, recolheram neles fielmente as ofertas, os dízimos e as coisas consagradas; disto era intendente Conanias, o levita, e Simei, seu irmão, era o segundo.
13 ਕਾਨਨਯਾਹ ਅਤੇ ਉਸਦਾ ਭਰਾ ਸ਼ਮਈ ਇਨ੍ਹਾਂ ਲੋਕਾਂ ਉੱਪਰ ਹਾਕਮ ਸਨ: ਯਹੀਏਲ, ਅਜ਼ਜ਼ਯਾਹ, ਨਹਥ, ਅਸਾਹੇਲ, ਯਰੀਮੋਥ, ਯੋਜ਼ਾਬਾਦ, ਏਲੀਏਲ, ਯਿਸਮਕਯਾਹ, ਮਹਥ ਅਤੇ ਬਨਾਯਾਹ। ਹਿਜ਼ਕੀਯਾਹ ਪਾਤਸ਼ਾਹ ਅਤੇ ਯਹੋਵਾਹ ਦੇ ਮੰਦਰ ਦਾ ਕਰਮਚਾਰੀ ਅਜ਼ਰਯਾਹ ਨੇ ਉਨ੍ਹਾਂ ਆਦਮੀਆਂ ਨੂੰ ਚੁਣਿਆ।"
13 Jeiel, Azarias, Naate, Asael, Jerimote, Jozabade, Eliel, Ismaquias, Maate e Benaia eram superintendentes sob a direção de Conanias e Simei, seu irmão, nomeados pelo rei Ezequias e por Azarias, chefe da Casa de Deus.
14 ਯਿਮਨਾਹ ਦਾ ਪੁੱਤਰ ਕੋਰੇ ਲੇਵੀ ਦੇ ਪੂਰਬੀ ਫ਼ਾਟਕ ਉੱਪਰ ਦਰਬਾਨ ਸੀ। ਉਹ ਯਹੋਵਾਹ ਦੀਆਂ ਖੁਸ਼ੀ ਦੀਆਂ ਭੇਟਾ, ਵੰਡਵਾਈ, ਦਾਨ ਅਤੇ ਯਹੋਵਾਹ ਨੂੰ ਚੜ੍ਹਾਈਆਂ ਪਵਿੱਤਰ ਸੁਗਾਤਾਂ ਦੀ ਦੇਖਭਾਲ ਕਰਨ ਲਈ ਨਿਯੁਕਤ ਕੀਤਾ ਗਿਆ ਸੀ।"
14 O levita Coré, filho de Imna e guarda da porta oriental, estava encarregado das ofertas voluntárias que se faziam a Deus, para distribuir as ofertas do Senhor e as coisas santíssimas.
15 ਅਦਨ, ਮਿਨਯਾਮੀਨ, ਯੇਸ਼ੂਆ, ਸ਼ਮਅਯਾਹ, ਅਮਰਯਾਹ ਅਤੇ ਸ਼ਕਨਯਾਹ ਕੋਰੇ ਦੀ ਮਦਦ ਲਈ ਸਨ। ਇਨ੍ਹਾਂ ਆਦਮੀਆਂ ਨੇ ਸ਼ਹਿਰਾਂ ਵਿੱਚ ਜਿੱਥੇ ਜਾਜਕ ਰਹਿੰਦੇ ਸਨ, ਬੜੀ ਵਫ਼ਾਦਾਰੀ ਨਾਲ ਸੇਵਾ ਕੀਤੀ। ਉਹ ਜਾਜਕਾਂ ਦੇ ਹਰ ਦਲ ਵਿੱਚ, ਉਨ੍ਹਾਂ ਦੇ ਸਬੰਧੀਆਂ ਨੂੰ ਚਾਹੇ ਉਹ ਵੱਡਾ ਸੀ ਜਾਂ ਛੋਟਾ ਸਭ ਨੂੰ ਬਰਾਬਰੀ ਨਾਲ ਵਾਰੀ ਮੁਤਾਬਕ ਵਫ਼ਾਦਾਰੀ ਨਾਲ਼ ਹਿੱਸਾ ਦਿੰਦੇ ਸਨ।"
15 Debaixo das suas ordens estavam Éden, Miniamim, Jesua, Semaías, Amarias e Secanias, nas cidades dos sacerdotes, para com fidelidade distribuírem as porções a seus irmãos, segundo os seus turnos, tanto aos pequenos como aos grandes;
16 ਇਨ੍ਹਾਂ ਤੋਂ ਇਲਾਵਾ ਉਨ੍ਹਾਂ ਨੇ ਤਿੰਨਾਂ ਸਾਲਾਂ ਦੇ ਜਾਂ ਤਿੰਨਾਂ ਸਾਲਾਂ ਦੇ ਉੱਪਰ ਜੋ ਆਦਮੀ ਸਨ ਅਤੇ ਜਿਨ੍ਹਾਂ ਦਾ ਲੇਵੀ ਘਰਾਣੇ ਦੇ ਇਤਹਾਸ ਵਿੱਚ ਨਾਂ ਦਰਜ ਸੀ, ਉਨ੍ਹਾਂ ਨੂੰ ਵੀ ਵਸਤਾਂ ਵਿੱਚੋਂ ਹਿੱਸਾ ਦਿੱਤਾ। ਇਨ੍ਹਾਂ ਸਾਰੇ ਆਦਮੀਆਂ ਨੂੰ ਯਹੋਵਾਹ ਦੇ ਮੰਦਰ ਵਿੱਚ ਰੋਜ਼ਾਨਾ ਸੇਵਾ ਕਰਨ ਲਈ ਜਾਣਾ ਹੁੰਦਾ ਸੀ, ਜਿਹੜੀ ਕਿ ਉਨ੍ਹਾਂ ਨੂੰ ਸੌਂਪੀ ਗਈ ਹੁੰਦੀ ਸੀ। ਹਰ ਲੇਵੀ ਦਲ ਦੀ ਆਪੋ-ਆਪਣੀ ਜੁੰਮੇਵਾਰੀ ਸੀ।"
16 exceto aos que estavam registrados nas genealogias dos homens, de três anos para cima, e que entravam na Casa do Senhor , para a obra de cada dia pelo seu ministério nos seus cargos, segundo os seus turnos.
17 ਜਾਜਕਾਂ ਨੂੰ ਵੀ ਉਨ੍ਹਾਂ ਦਾ ਹਿੱਸਾ ਬਰਾਬਰ ਮਿਲਦਾ। ਇਹ ਉਵੇਂ ਹੋਇਆ ਜਿਵੇਂ ਉਹ ਘਰਾਣਿਆਂ ਦੇ ਇਤਹਾਸ ਦੀ ਸੂਚੀ ਵਿੱਚ ਜੋ ਜਾਜਕਾਂ ਵਿੱਚ ਗਿਣੇ ਗਏ ਸਨ ਅਤੇ ਲੇਵੀਆਂ ਨੂੰ ਵੀ ਜੋ ਵੀਹਾਂ ਸਾਲਾਂ ਦੇ ਜਾਂ ਇਸ ਤੋਂ ਉੱਪਰ ਦੇ ਸਨ ਅਤੇ ਆਪਣੀ ਵਾਰੀ ਉੱਤੇ ਸੇਵਾ ਕਰਦੇ ਸਨ।"
17 Quanto ao registro dos sacerdotes, foi ele feito segundo as suas famílias, e o dos levitas de vinte anos para cima foi feito segundo os seus cargos nos seus turnos.
18 ਲੇਵੀਆਂ ਦੇ ਬਾਲਾਂ, ਤੀਵੀਆਂ, ਪੁੱਤਰਾਂ ਅਤੇ ਧੀਆਂ ਨੂੰ ਵੀ ਇਸ ਢੇਰ ਵਿੱਚੋਂ ਹਿੱਸਾ ਮਿਲਿਆ। ਇਹ ਹਿੱਸਾ ਉਨ੍ਹਾਂ ਸਾਰੇ ਲੇਵੀਆਂ ਨੂੰ ਮਿਲਿਆ, ਜਿਨ੍ਹਾਂ ਦਾ ਨਾਂ ਘਰਾਣੇ ਦੇ ਇਤਹਾਸ ਵਿੱਚ ਅੰਕਿਤ ਸੀ। ਕਿਉਂ ਕਿ ਲੇਵੀ ਹਮੇਸ਼ਾ ਆਪਣੇ-ਆਪ ਨੂੰ ਪਵਿੱਤਰ ਅਤੇ ਯਹੋਵਾਹ ਦੀ ਸੇਵਾ ਲਈ ਤਿਆਰ ਰੱਖਦੇ ਸਨ ਅਤੇ ਉਸ ਲਈ ਵਫਾਦਾਰੀ ਨਾਲ ਕੰਮ ਕਰਦੇ ਸਨ।"
18 Deles, foram registrados as crianças, as mulheres, os filhos e as filhas, uma grande multidão, porque com fidelidade se houveram santamente com as coisas sagradas.
19 ਕੁਝ ਹਾਰੂਨ ਦੇ ਉੱਤਰਾਧਿਕਾਰੀਆਂ, ਜਾਜਕਾਂ ਦੇ ਸ਼ਹਿਰਾਂ ਕੋਲ ਖੇਤ ਸਨ ਜਿੱਥੇ ਕਿ ਲੇਵੀ ਰਹਿ ਰਹੇ ਸਨ ਅਤੇ ਕੁਝ ਹਾਰੂਨ ਦੇ ਉੱਤਰਾਧਿਕਾਰੀ ਸ਼ਹਿਰਾਂ ਵਿੱਚ ਵੀ ਰਹਿੰਦੇ ਸਨ। ਕਈਆਂ ਆਦਮੀਆਂ ਦੇ ਨਾਉਂ ਦਸ ਦਿੱਤੇ ਗਏ ਕਿ ਉਸ ਹਰ ਸ਼ਹਿਰ ਵਿੱਚ ਹਾਰੂਨ ਦੇ ਉੱਤਰਾਧਿਕਾਰੀਆਂ ਨੂੰ ਵੀ ਇਸ ਢੇਰ ਦਾ ਹਿੱਸਾ ਮਿਲੇ। ਤਾਂ ਉਨ੍ਹਾਂ ਸਾਰੇ ਆਦਮੀਆਂ ਅਤੇ ਉਨ੍ਹਾਂ ਸਾਰੇ ਮਨੁੱਖਾਂ ਜਿਨ੍ਹਾਂ ਦਾ ਲੇਵੀਆਂ ਦੇ ਘਰਾਣੇ ਦੇ ਇਤਹਾਸ ਵਿੱਚ ਨਾਂ ਅੰਕਿਤ ਸੀ, ਨੂੰ ਇਸ ਢੇਰ ਦਾ ਹਿੱਸਾ ਪ੍ਰਾਪਤ ਹੋਇਆ।"
19 Dentre os sacerdotes, filhos de Arão, que moravam nos campos dos arredores das suas cidades, havia, em cada cidade, homens que foram designados nominalmente para distribuírem as porções a todo homem entre os sacerdotes e a todos os levitas que foram registrados.
20 ਇਉਂ ਹਿਜ਼ਕੀਯਾਹ ਪਾਤਸ਼ਾਹ ਨੇ ਸਾਰੇ ਯਹੂਦਾਹ ਵਿੱਚੋਂ ਅਜਿਹੇ ਨੇਕ ਕੰਮ ਕੀਤੇ। ਉਸ ਨੇ ਜੋ ਕੰਮ ਨੇਕ ਅਤੇ ਠੀਕ ਸੀ ਉਹੀ ਕੀਤੇ ਅਤੇ ਯਹੋਵਾਹ ਉਸ ਦੇ ਪਰਮੇਸ਼ੁਰ ਅੱਗੇ ਹਮੇਸ਼ਾ ਵਫ਼ਾਦਾਰ ਰਿਹਾ।"
20 Assim fez Ezequias em todo o Judá; fez o que era bom, reto e verdadeiro perante o Senhor , seu Deus.
21 ਉਸ ਨੇ ਜਿਹੜਾ ਵੀ ਕੰਮ ਸ਼ੁਰੂ ਕੀਤਾ, ਉਸ ਨੂੰ ਸਫ਼ਲਤਾ ਮਿਲੀ। ਭਾਵ ਸੇਵਾ, ਬਿਵਸਥਾ, ਹੁਕਮ ਅਤੇ ਪਰਮੇਸ਼ੁਰ ਦੀ ਭਾਲ ਇਹ ਸਾਰੇ ਕਾਰਜ ਉਸ ਨੇ ਦਿਲੋਂ ਕੀਤੇ ਅਤੇ ਉਸ ਨੂੰ ਸਫ਼ਲਤਾ ਮਿਲੀ।"
21 Em toda a obra que começou no serviço da Casa de Deus, na lei e nos mandamentos, para buscar a seu Deus, de todo o coração o fez e prosperou.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 31, comparar traduções ou montar um estudo — tudo direto pelo WhatsApp.