2 Crônicas 35

Punjabi Bible (GL_PUNJABI) vs NVI

Sair da comparação
NVI Nova Versão Internacional
1 ਯੋਸੀਯਾਹ ਦਾ ਪਸਹ ਦਾ ਮਨਾਉਣਾ ਯੋਸੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਹ ਕੀਤੀ। ਉਨ੍ਹਾਂ ਨੇ ਪਹਿਲੇ ਮਹੀਨੇ ਦੀ 14ਤਰੀਕ ਨੂੰ ਪਸਹ ਦਾ ਲੇਲਾ ਵੱਢਿਆ।"
1 Josias celebrou a Páscoa do Senhor em Jerusalém, e o cordeiro da Páscoa foi abatido no dia catorze do primeiro mês.
2 ਪਾਤਸ਼ਾਹ ਨੇ ਜਾਜਕਾਂ ਨੂੰ ਉਨ੍ਹਾਂ ਦੀ ਜੁੰਮੇਵਾਰੀ ਉੱਪਰ ਖੜ੍ਹਾ ਕੀਤਾ। ਉਸ ਨੇ ਜਾਜਕਾਂ ਨੂੰ ਜਦੋਂ ਉਹ ਯਹੋਵਾਹ ਦੇ ਮੰਦਰ ਵਿੱਚ ਸੇਵਾ ਕਰ ਰਹੇ ਸਨ, ਉਤਸਾਹਿਤ ਕੀਤਾ।"
2 Ele nomeou os sacerdotes para as suas responsabilidades e os encorajou a dedicar-se ao serviço no templo do Senhor.
3 ਯੋਸੀਯਾਹ ਨੇ ਲੇਵੀਆਂ ਨੂੰ ਜਿਹੜੇ ਕਿ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿਹਾ: “ਪਵਿੱਤਰ ਸੰਦੂਕ ਨੂੰ ਉਸ ਮੰਦਰ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ, ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋਂਗੇ ਤਾਂ ਅਗਾਂਹ ਨੂੰ ਤੁਹਾਡੇ ਮੋਢਿਆਂ ਉੱਪਰ ਕੋਈ ਭਾਰ ਨਹੀਂ ਹੋਵੇਗਾ। ਇਸ ਲਈ ਬਾਰ-ਬਾਰ ਥਾਂ ਪਰ ਥਾਂ ਆਪਣੇ ਮੋਢਿਆਂ ਤੇ ਚੁੱਕਣ ਦੀ ਬਜਾਇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸਦੀ ਪਰਜਾ ਇਸਰਾਏਲ ਦੀ ਸੇਵਾ ਕਰੋ।"
3 Ele disse aos levitas que instruíam todo Israel e haviam sido consagrados ao Senhor: "Ponham a arca sagrada no templo construído por Salomão, filho de Davi, rei de Israel. Vocês não precisam mais levá-la de um lado para outro sobre os ombros. Agora sirvam ao Senhor, ao seu Deus, e ao povo dele, Israel.
4 ਆਪੋ-ਆਪਣੇ ਘਰਾਣਿਆਂ ਮੁਤਾਬਕ ਮੰਦਰ ਵਿੱਚ ਸੇਵਾ ਕਰਨ ਲਈ ਆਪਣੇ-ਆਪ ਨੂੰ ਤਿਆਰ ਰੱਖੋ। ਦਾਊਦ ਪਾਤਸ਼ਾਹ ਅਤੇ ਉਸ ਦੇ ਪੁੱਤਰ ਸੁਲੇਮਾਨ ਪਾਤਸ਼ਾਹ ਨੇ ਜਿਹੜੀਆਂ ਸੇਵਾਵਾਂ ਤੁਹਾਨੂੰ ਸੌਂਪੀਆਂ ਸਨ, ਉਹੀ ਕਰੋ।"
4 Preparem-se por famílias, em suas divisões, de acordo com a orientação escrita por Davi, rei de Israel, e por seu filho Salomão.
5 ਲੇਵੀਆਂ ਦੇ ਘਰਾਣੇ ਨਾਲ ਪਵਿੱਤਰ ਅਸਥਾਨ ਉੱਪਰ ਖੜ੍ਹੇ ਹੋਵੋ ਤਾਂ ਜੋ ਤੁਸੀਂ ਪਵਿੱਤਰ ਅਸਥਾਨ ਵਿੱਚ ਪਿੱਤਰਾਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਆਪਣੇ ਭਰਾਵਾਂ ਅਤੇ ਆਮ ਲੋਕਾਂ ਦੇ ਮੁਤਾਬਕ ਖੜ੍ਹੇ ਹੋਵੋ। ਤਾਂ ਜੋ ਤੁਸੀਂ ਉਨ੍ਹਾਂ ਦੀ ਮਦਦ ਕਰ ਸੱਕੋ।"
5 "Fiquem no lugar santo com um grupo de levitas para cada subdivisão das famílias do povo.
6 ਪਸਹ ਦੇ ਲੇਲੇ ਵੱਢੋ ਅਤੇ ਆਪਣੇ-ਆਪ ਨੂੰ ਯਹੋਵਾਹ ਦੇ ਸਾਹਮਣੇ ਪਵਿੱਤਰ ਕਰੋ ਅਤੇ ਇਸਰਾਏਲ ਦੇ ਲੋਕਾਂ ਅਤੇ ਆਪਣੇ ਭਰਾਵਾਂ ਲਈ ਵੀ ਲੇਲੇ ਤਿਆਰ ਰੱਖੋ। ਜੋ ਕੁਝ ਯਹੋਵਾਹ ਨੇ ਸਾਨੂੰ ਕਰਨ ਦਾ ਹੁਕਮ ਦਿੱਤਾ ਸੀ, ਉਹੀ ਕੁਝ ਕਰੋ। ਯਹੋਵਾਹ ਨੇ ਇਹ ਸਾਰੇ ਹੁਕਮ ਸਾਨੂੰ ਮੂਸਾ ਦੇ ਰਾਹੀਂ ਦਿੱਤੇ ਸਨ।”"
6 Abatam os cordeiros da Páscoa, consagrem-se e preparem os cordeiros para os seus irmãos israelitas, fazendo o que o Senhor ordenou por meio de Moisés".
7 ਯੋਸੀਯਾਹ ਨੇ ਇਸਰਾਏਲੀਆਂ ਨੂੰ ਪਸਹ ਲਈ 30,000 ਭੇਡਾਂ ਬੱਕਰੀਆਂ ਬਲੀ ਲਈ ਦਿੱਤੀਆਂ। ਉਸ ਨੇ ਲੋਕਾਂ ਨੂੰ 3,000 ਹੋਰ ਪਸ਼ੂ ਵੀ ਦਿੱਤੇ। ਇਹ ਸਾਰੇ ਜਾਨਵਰ ਯੋਸੀਯਾਹ ਪਾਤਸ਼ਾਹ ਦੇ ਆਪਣੇ ਸਨ ਜੋ ਉਸ ਨੇ ਲੋਕਾਂ ਨੂੰ ਦਿੱਤੇ।"
7 Josias deu a todo o povo que ali estava um total de trinta mil ovelhas e cabritos para as ofertas da Páscoa, além de três mil bois; tudo foi tirado dos bens pessoais do rei.
8 ਪਾਤਸ਼ਾਹ ਦੇ ਅਫ਼ਸਰਾਂ ਨੇ ਵੀ ਲੋਕਾਂ ਨੂੰ, ਅਤੇ ਜਾਜਕਾਂ ਨੂੰ ਅਤੇ ਲੇਵੀਆਂ ਨੂੰ ਪਸਹ ਲਈ ਆਪਣੇ ਵੱਲੋਂ ਮੁਫ਼ਤ ’ਚ ਪਸ਼ੂ ਦਿੱਤੇ ਅਤੇ ਹੋਰ ਵਸਤਾਂ ਵੀ ਦਿੱਤੀਆਂ। ਹਿਲਕੀਯਾਹ, ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਮੰਦਰ ਦੇ ਹਾਕਮ ਸਨ ਜਾਜਕਾਂ ਨੂੰ ਪਸਹ ਲਈ 2,600 ਭੇਡਾਂ, ਬੱਕਰੀਆਂ ਅਤੇ 300 ਬਲਦ ਦਿੱਤੇ।"
8 Seus oficiais também contribuíram voluntariamente para o povo, para os sacerdotes e para os levitas. Hilquias, Zacarias e Jeiel, os administradores do templo de Deus, deram aos sacerdotes duas mil e seiscentas ovelhas e cabritos e trezentos bois.
9 ਕਾਨਨਯਾਹ, ਸ਼ਮਆਯਾਹ ਅਤੇ ਨਥਨਏਲ, ਉਸ ਦੇ ਭਰਾਵਾਂ, ਹਸ਼ਬਯਾਹ, ਯਈੇਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਆਗੂਆਂ ਨੇ, ਪਸਹ ਦੀਆਂ ਬਲੀਆਂ ਲਈ 5,000 ਭੇਡਾਂ ਅਤੇ ਬੱਕਰੀਆਂ ਅਤੇ 500 ਬਲਦ ਲੇਵੀਆਂ ਨੂੰ ਦਿੱਤੇ।"
9 Também Conanias, junto com seus irmãos Semaías, Natanael e com os líderes dos levitas, Hasabias, Jeiel e Jozabade, ofereceram aos levitas cinco mil ovelhas e cabritos e quinhentos bois.
10 ਜਦੋਂ ਪਸਹ ਦੀ ਸੇਵਾ ਸ਼ੁਰੂ ਕਰਨ ਦਾ ਸਾਰਾ ਕਾਰਜ ਪੂਰਾ ਹੋ ਗਿਆ, ਤਾਂ ਜਾਜਕ ਅਤੇ ਲੇਵੀ ਆਪੋ-ਆਪਣੇ ਸਥਾਨਾਂ ਤੇ ਪਾਤਸ਼ਾਹ ਦੇ ਹੁਕਮ ਮੁਤਾਬਕ ਖਲੋ ਗਏ।"
10 O serviço foi organizado e os sacerdotes assumiram os seus lugares com os levitas em seus turnos, conforme o rei ordenara.
11 ਉਨ੍ਹਾਂ ਨੇ ਪਸਹ ਦੇ ਲੇਲਿਆਂ ਨੂੰ ਕੱਟਿਆ। ਫ਼ਿਰ ਲੇਵੀਆਂ ਨੇ ਖੱਲਾਂ ਲਾਹੀਆਂ ਅਤੇ ਉਨ੍ਹਾਂ ਦਾ ਖੂਨ ਜਾਜਕਾਂ ਨੂੰ ਦਿੱਤਾ। ਅਤੇ ਜਾਜਕਾਂ ਨੇ ਉਹ ਖੂਨ ਜਗਵੇਦੀ ਉੱਪਰ ਛਿੜਕਿਆ।"
11 Os cordeiros da Páscoa foram abatidos, e os sacerdotes aspergiram o sangue que lhes fora entregue, enquanto os levitas tiravam a pele dos animais.
12 ਫ਼ਿਰ ਉਹ ਹੋਮ ਦੀਆਂ ਭੇਟਾਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਬਜ਼ੁਰਗਾਂ ਦੇ ਪੁਰਖਿਆਂ ਦੇ ਪਰਿਵਾਰ-ਸਮੂਹਾਂ ਦੀ ਵੰਡ ਮੁਤਾਬਕ ਯਹੋਵਾਹ ਦੇ ਸਾਹਮਣੇ ਭੇਟਾਂ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ ਅਤੇ ਇਵੇਂ ਹੀ ਉਨ੍ਹਾਂ ਨੇ ਬਲਦਾਂ ਨਾਲ ਕੀਤਾ।"
12 Eles separaram também os holocaustos para dá-los aos grupos das famílias do povo, para que essas os oferecessem ao Senhor, conforme está escrito no livro de Moisés; e fizeram o mesmo com os bois.
13 ਲੇਵੀਆਂ ਨੇ ਪਸਹ ਦੀਆਂ ਬਲੀਆਂ ਨੂੰ ਹੁਕਮ ਮੁਤਾਬਕ ਅੱਗ ਉੱਪਰ ਭੁੰਨਿਆ ਅਤੇ ਪਵਿੱਤਰ ਭੇਟਾਂ ਨੂੰ ਦੇਗਾਂ, ਪਤੀਲਿਆਂ ਅਤੇ ਕੜਾਹਿਆਂ ਵਿੱਚ ਉਬਾਲਿਆ ਤੇ ਫ਼ਿਰ ਜਲਦੀ ਨਾਲ ਬਣਾਕੇ ਲੋਕਾਂ ਵਿੱਚ ਵੰਡ ਦਿੱਤਾ।"
13 Assaram os animais da Páscoa sobre o fogo, conforme prescrito, cozinharam as ofertas sagradas em potes, caldeirões e panelas, e serviram rapidamente a todo o povo.
14 ਜਦੋਂ ਇਹ ਸਭ ਕੰਮ ਮੁਕਿਆ ਤਾਂ ਲੇਵੀਆਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਮਾਸ ਤਿਆਰ ਕੀਤਾ ਕਿਉਂ ਕਿ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਦੀਆਂ ਭੇਟਾਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੀਕ ਲੱਗੇ ਰਹੇ। ਇਸ ਲਈ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ।"
14 Depois disso, os levitas prepararam a parte deles e a dos sacerdotes, pois estes, descendentes de Arão, ficaram sacrificando os holocaustos e as porções de gordura até o anoitecer. Foi por isso que os levitas prepararam a parte deles e a dos sacerdotes, descendentes de Arão.
15 ਫ਼ਿਰ ਆਸਾਫ਼ ਦੀ ਵੰਸ਼ ਦੇ ਗਵਈਏ ਦਾਊਦ ਅਤੇ ਆਸਾਫ਼, ਹੇਮਾਨ ਅਤੇ ਪਾਤਸ਼ਾਹ ਦੇ ਗ਼ੈਬਦਾਨ ਯਦੂਥੂਨ ਦੇ ਹੁਕਮ ਮੁਤਾਬਕ ਆਪੋ-ਆਪਣੀ ਜਗ੍ਹਾ ਉੱਤੇ ਖੜ੍ਹੇ ਹੋਏ ਸਨ। ਹਰ ਫ਼ਾਟਕ ਉੱਪਰ ਦਰਬਾਨ ਸਨ, ਜਿਨ੍ਹਾਂ ਨੂੰ ਆਪਣੀ ਥਾਂ ਤੋਂ ਹਟਣਾ ਨਾ ਪਿਆ ਕਿਉਂ ਕਿ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਲਈ ਪਸਹ ਵਾਸਤੇ ਸਭ ਕੁਝ ਤਿਆਰ ਕਰ ਦਿੱਤਾ ਸੀ।"
15 Os músicos, descendentes de Asafe, estavam nos locais prescritos por Davi, e por Asafe, Hemã e Jedutum, videntes do rei. Os porteiros que guardavam cada porta não precisaram deixar os seus postos, pois os seus colegas levitas prepararam as ofertas para eles.
16 ਇਉਂ ਪਾਤਸ਼ਾਹ ਯੋਸੀਯਾਹ ਦੇ ਹੁਕਮ ਨਾਲ ਉਸ ਦਿਨ ਯਹੋਵਾਹ ਦੀ ਉਪਾਸਨਾ ਲਈ ਸਭ ਕੁਝ ਤਿਆਰ ਹੋ ਗਿਆ। ਪਸਹ ਮਨਾਇਆ ਗਿਆ ਅਤੇ ਯਹੋਵਾਹ ਦੀ ਜਗਵੇਦੀ ਉੱਪਰ ਹੋਮ ਦੀਆਂ ਭੇਟਾਂ ਚੜ੍ਹਾਈਆਂ ਗਈਆਂ।"
16 Assim, naquele dia, todo o serviço do Senhor foi executado para a celebração da Páscoa e para a apresentação de holocaustos no altar do Senhor, conforme o rei Josias havia ordenado.
17 ਜਿਹੜੇ ਇਸਰਾਏਲੀ ਲੋਕ ਉੱਥੇ ਸਨ ਉਹ ਉਸ ਵੇਲੇ ਪਸਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤ ਦਿਨ ਤੀਕ ਮਨਾਉਂਦੇ ਰਹੇ।"
17 Os israelitas que estavam presentes celebraram a Páscoa naquele dia e durante sete dias celebraram a festa dos pães sem fermento.
18 ਇਹੋ ਜਿਹੀ ਪਸਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਸੀ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜਿਹੀ ਪਸਹ ਨਹੀਂ ਸੀ ਮਨਾਈ ਜਿਹੋ ਜਿਹੀ ਯੋਸੀਯਾਹ ਜਾਜਕਾਂ, ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਦੇ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਰਲ ਕੇ ਮਨਾਈ।"
18 A Páscoa não havia sido celebrada dessa maneira em Israel desde os dias do profeta Samuel; e nenhum dos reis de Israel havia celebrado uma Páscoa como esta, como o fez Josias, com os sacerdotes, os levitas e todo o Judá e Israel que estavam ali com o povo de Jerusalém.
19 ਇਹ ਪਸਹ ਯੋਸੀਯਾਹ ਦੇ ਰਾਜ ਦੇ 18ਵਰ੍ਹੇ ਮਨਾਈ ਗਈ।"
19 Esta Páscoa foi celebrada no décimo oitavo ano do reinado de Josias.
20 ਯੋਸੀਯਾਹ ਦੀ ਮੌਤ ਯੋਸੀਯਾਹ ਨੇ ਮੰਦਰ ਲਈ ਸਾਰੇ ਚੰਗੇ ਉਪਰਾਲੇ ਕੀਤੇ। ਬਾਅਦ ਵਿੱਚ ਮਿਸਰ ਦੇ ਰਾਜੇ ਨਕੋ ਨੇ ਕਰਕਮੀਸ਼ ਦੇ ਵਿਰੁੱਧ ਜੋ ਕਿ ਫ਼ਰਾਤ ਦਰਿਆ ਉੱਤੇ ਹੈ, ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸੀਯਾਹ ਉਸ ਦੇ ਮੁਕਾਬਲੇ ਲਈ ਬਾਹਰ ਨਿਕਲਿਆ।"
20 Depois de tudo o que Josias fez, e depois de colocar em ordem o templo, Neco, rei do Egito, saiu para lutar em Carquemis, junto ao Eufrates, e Josias marchou para combatê-lo.
21 ਪਰ ਨਕੋ ਨੇ ਯੋਸੀਯਾਹ ਕੋਲ ਹਲਕਾਰੇ ਭੇਜੇ। ਉਨ੍ਹਾਂ ਕਿਹਾ, “ਹੇ ਯਹੂਦਾਹ ਦੇ ਪਾਤਸ਼ਾਹ ਯੋਸੀਯਾਹ! ਇਸ ਜੰਗ ਵਿੱਚ ਤੇਰਾ ਕੀ ਕੰਮ? ਮੈਂ ਤੇਰੇ ਵਿਰੁੱਧ ਲੜਨ ਨਹੀਂ ਆਇਆ, ਮੈਂ ਤਾਂ ਆਪਣੇ ਦੁਸ਼ਮਨ ਨਾਲ ਲੜਨ ਲਈ ਆਇਆ ਹਾਂ। ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ ਸੋ ਤੂੰ ਪਰਮੇਸ਼ੁਰ ਦੇ ਵਿਰੁੱਧ, ਜਿਹੜਾ ਕਿ ਮੇਰੇ ਅੰਗ ਸੰਗ ਹੈ, ਟਾਕਰਾ ਨਾ ਕਰ ਕਿਤੇ ਅਜਿਹਾ ਨਾ ਹੋਵੇ ਕਿ ਉਹ ਤੈਨੂੰ ਮਾਰ ਸੁੱਟੇ।”"
21 Neco, porém, enviou-lhe mensageiros, dizendo: "Não interfiras nisso, ó rei de Judá. Desta vez não estou atacando a ti, mas a outro reino com o qual estou em guerra. Deus me disse que me apressasse; por isso pára de opor-se a Deus, que está comigo; caso contrário ele o destruirá".
22 ਪਰ ਯੋਸੀਯਾਹ ਨਾ ਮੰਨਿਆ। ਉਸ ਨੇ ਨਕੋ ਨਾਲ ਭਿੜਨ ਦੀ ਠਾਨ ਲਈ ਇਸ ਲਈ ਉਹ ਆਪਣਾ ਭੇਸ ਬਦਲ ਕੇ ਲੜਾਈ ਦੇ ਮੈਦਾਨ ਵਿੱਚ ਉਤਰ ਗਿਆ। ਯੋਸੀਯਾਹ ਨੇ ਉਹ ਸਭ ਮੰਨਣ ਤੋਂ ਇਨਕਾਰ ਕੀਤਾ ਜੋ ਨਕੋ ਨੇ ਪਰਮੇਸ਼ੁਰ ਦੇ ਹੁਕਮ ਬਾਰੇ ਆਖਿਆ। ਇਉਂ ਯੋਸੀਯਾਹ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ।"
22 Josias, contudo, não quis voltar atrás, e disfarçou-se para enfrentá-lo em combate. Ele não quis ouvir o que Neco lhe disse por ordem de Deus, mas foi combatê-lo na planície de Megido.
23 ਜਦੋਂ ਯੋਸੀਯਾਹ ਲੜਾਈ ਦੇ ਮੈਦਾਨ ਵਿੱਚ ਸੀ ਤਾਂ ਉਹ ਤੀਰਾਂ ਨਾਲ ਮਾਰਿਆ ਗਿਆ। ਉਸ ਨੇ ਆਪਣੇ ਸੇਵਕਾਂ ਨੂੰ ਆਖਿਆ, “ਮੈਂ ਬੁਰੀ ਤਰ੍ਹਾਂ ਜ਼ਖਮੀ ਹੋਇਆ ਹਾਂ, ਮੈਨੂੰ ਇੱਥੋਂ ਲੈ ਚੱਲੋ।”"
23 E na batalha, flecheiros atingiram o rei Josias, pelo que disse aos seus oficiais: "Tirem-me daqui. Estou gravemente ferido".
24 ਸੋ ਉਸ ਦੇ ਸੇਵਕਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰੱਥ ਵਿੱਚ ਚੜ੍ਹਾਇਆ ਅਤੇ ਉਸ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਜਾ ਕੇ ਉਸਦੀ ਮੌਤ ਹੋ ਗਈ ਅਤੇ ਉਸ ਨੂੰ ਉਸ ਦੇ ਪੁਰਖਿਆਂ ਦੀ ਕਬਰ ’ਚ ਦਫ਼ਨਾਇਆ ਗਿਆ। ਤਦ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸੀਯਾਹ ਲਈ ਸੋਗ ਕੀਤਾ।"
24 Eles o tiraram do seu carro, colocaram-no em outro e o levaram para Jerusalém, onde morreu. Ele foi sepultado nos túmulos dos seus antepassados, e todos os moradores de Judá e de Jerusalém choraram por ele.
25 ਯਿਰਮਿਯਾਹ ਨੇ ਯੋਸੀਯਾਹ ਉੱਪਰ ਸੋਗ ਗੀਤ ਲਿਖੇ ਅਤੇ ਗਾਏ। ਅੱਜ ਤੀਕ ਵੀ ਉਨ੍ਹਾਂ ਕੀਰਨਿਆਂ-ਵੈਣਾਂ ਨੂੰ ਮਰਦ-ਔਰਤਾਂ ਗਾਉਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਹ ਸੋਗ ਗੀਤ ਗਾਉਣ ਦੀ ਇੱਕ ਰੀਤ ਬਣਾ ਲਈ ਅਤੇ ਇਹ ਵੈਣ ਮਾਤਮੀ ਗੀਤਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ।"
25 Jeremias compôs um cântico de lamento em homenagem a Josias, e até hoje todos os cantores e cantoras homenageiam Josias com cânticos de lamento. Estes se tornaram uma tradição em Israel e estão escritos na Coletânea das Lamentações.
26 ਜਦੋਂ ਉਹ ਪਾਤਸ਼ਾਹ ਸੀ, ਪਾਤਸ਼ਾਹ ਯੋਸੀਯਾਹ ਦੇ ਰਾਜ ਦੇ ਕੰਮ ਸ਼ੁਰੂ ਤੋਂ ਲੈ ਕੇ ਅੰਤ ਤੀਕ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਹ ਪੋਥੀ ਸਾਨੂੰ, ਯਹੋਵਾਹ ਪ੍ਰਤੀ ਉਸਦੀ ਵਫ਼ਾਦਾਰੀ ਅਤੇ ਕਿਵੇਂ ਉਸ ਨੇ ਯਹੋਵਾਹ ਦੀ ਬਿਵਸਥਾ ਮੰਨੀ ਬਾਰੇ ਦੱਸਦੀ ਹੈ।"
26 Os demais acontecimentos do reinado de Josias e os seus atos piedosos, de acordo com o que está escrito na Lei do Senhor,
27 — ausente —
27 todos os acontecimentos, do início ao fim, estão escritos nos registros históricos dos reis de Israel e de Judá.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 35, comparar traduções ou montar um estudo — tudo direto pelo WhatsApp.