2 Crônicas 36

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਯਹੂਦਾਹ ਦਾ ਪਾਤਸ਼ਾਹ ਯਹੋਆਹਾਜ਼ ਯਹੂਦਾਹ ਦੇ ਲੋਕਾਂ ਨੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਯਹੋਆਹਾਜ਼ ਨੂੰ ਚੁਣਿਆ। ਯਹੋਆਹਾਜ਼ ਯੋਸੀਯਾਹ ਦਾ ਪੁੱਤਰ ਸੀ।"
1 Então o povo da terra tomou a Jeoacaz, filho de Josias, e o fez rei em lugar de seu pai, em Jerusalém.
2 ਯਹੋਆਹਾਜ਼ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਉਸ ਵਕਤ ਉਹ 23ਵਰ੍ਹਿਆਂ ਦਾ ਸੀ। ਉਹ ਯਰੂਸ਼ਲਮ ਦੇ ਰਾਜ ਤੇ 3 ਮਹੀਨੇ ਰਿਹਾ।"
2 Tinha Jeoacaz a idade de vinte e três anos, quando começou a reinar; e três meses reinou em Jerusalém,
3 ਤਦ ਮਿਸਰ ਦੇ ਪਾਤਸ਼ਾਹ, ਨਕੋ ਨੇ ਯਹੋਆਹਾਜ਼ ਨੂੰ ਬੰਦੀ ਬਣਾ ਲਿਆ। ਉਸ ਨੇ ਯਹੂਦਾਹ ਦੇ ਲੋਕਾਂ ਉੱਤੇ 3,400 ਕਿਲੋ ਚਾਂਦੀ ਅਤੇ 34 ਕਿੱਲੋ ਸੋਨਾ ਦੰਡ ਲਾਇਆ।"
3 Porque o rei do Egito o depôs em Jerusalém, e condenou a terra à contribuição de cem talentos de prata e um talento de ouro.
4 ਨਕੋ ਨੇ ਯਹੋਆਹਾਜ਼ ਦੇ ਭਰਾ ਅਲਯਾਕੀਮ ਨੂੰ ਯਹੂਦਾਹ ਅਤੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਚੁਣਿਆ ਅਤੇ ਫ਼ਿਰ ਉਸ ਨੇ ਅਲਯਾਕੀਮ ਨੂੰ ਨਵਾਂ ਨਾਂ ਦਿੱਤਾ ਅਤੇ ਉਸ ਨੂੰ ਨਵੇਂ ਨਾਂ ਹੇਠ ਯਹੋਯਾਕੀਮ ਕਹਿ ਕੇ ਬੁਲਾਇਆ ਗਿਆ। ਪਰ ਨਕੋ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ।"
4 E o rei do Egito pôs a Eliaquim, irmão de Jeoacaz, rei sobre Judá e Jerusalém, e mudou-lhe o nome em Jeoiaquim; mas a seu irmão Jeoacaz tomou Neco, e levou-o para o Egito.
5 ਯਹੂਦਾਹ ਦਾ ਪਾਤਸ਼ਾਹ ਯਹੋਯਾਕੀਮ ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਯਹੋਯਾਕੀਮ ਨੇ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਜੋ ਬੁਰਾਈ ਸੀ, ਉਹੀ ਕੰਮ ਕੀਤੇ।"
5 Tinha Jeoiaquim vinte e cinco anos de idade, quando começou a reinar, e reinou onze anos em Jerusalém; e fez o que era mau aos olhos do Senhor seu Deus.
6 ਤਦ ਬਾਬਲ ਦੇ ਪਾਤਸ਼ਾਹ ਨਬੂਕਦਨੱਸਰ ਨੇ ਯਹੂਦਾਹ ਉੱਪਰ ਹਮਲਾ ਕੀਤਾ। ਉਸ ਨੇ ਯਹੋਯਾਕੀਮ ਨੂੰ ਬੰਦੀ ਬਣਾ ਲਿਆ ਅਤੇ ਉਸ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਬੰਨ੍ਹ ਬਾਬਲ ਲੈ ਗਿਆ।"
6 Subiu, pois, contra ele Nabucodonosor, rei de babilônia, e o amarrou com cadeias, para o levar a babilônia.
7 ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਵੀ ਕੁਝ ਚੀਜ਼ਾਂ ਚੁੱਕ ਕੇ ਲੈ ਗਿਆ ਅਤੇ ਉਹ ਉਨ੍ਹਾਂ ਵਸਤਾਂ ਨੂੰ ਉੱਥੋਂ ਚੁਕਾਅ ਕੇ ਬਾਬਲ ਨੂੰ ਲੈ ਗਿਆ।"
7 Também alguns dos vasos da casa do SENHOR levou Nabucodonosor a babilônia, e pô-los no seu templo em babilônia.
8 ਹੁਣ ਯਹੋਯਾਕੀਮ ਦੇ ਸ਼ਾਸ਼ਨਕਾਲ ਦੀਆਂ ਬਾਕੀ ਦੀਆਂ ਘਟਨਾਵਾਂ ਜੋ ਬਦਕਰਨੀਆਂ ਉਸ ਨੇ ਕੀਤੀਆਂ, ਅਤੇ ਉਹ ਸਭ ਕੁਝ ਜਿਨ੍ਹਾਂ ਨੂੰ ਕਰਨ ਦਾ ਉਹ ਦੋਸ਼ੀ ਸੀ, ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹ ਦੀ ਪੋਥੀ ਵਿੱਚ ਦਰਜ ਹਨ।"
8 Quanto ao mais dos atos de Jeoiaquim, e as abominações que fez, e o mais que se achou nele, eis que estão escritos no livro dos reis de Israel e de Judá; e Joaquim, seu filho, reinou em seu lugar.
9 ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਯਹੋਯਾਕੀਨ 18ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਤੇ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਹੋਵਾਹ ਦੀ ਮਰਜ਼ੀ ਮੁਤਾਬਕ ਕੰਮ ਨਾ ਕੀਤੇ ਸਗੋਂ ਯਹੋਵਾਹ ਦੀ ਨਿਗਾਹ ਵਿੱਚ ਪਾਪ ਕੀਤੇ।"
9 Tinha Joaquim a idade de oito anos, quando começou a reinar; e reinou três meses e dez dias em Jerusalém; e fez o que era mau aos olhos do Senhor.
10 ਬਹਾਰ ਦੇ ਮੌਸਮ ਵਿੱਚ ਨਬੂਕਦਨੱਸਰ ਪਾਤਸ਼ਾਹ ਯਹੋਯਾਕੀਨ ਨੂੰ ਫ਼ੜਨ ਲਈ ਕੁਝ ਸੇਵਕਾਂ ਨੂੰ ਭੇਜਿਆ ਤਾਂ ਉਹ ਯਹੋਯਾਕੀਨ ਅਤੇ ਯੋਹਵਾਹ ਦੇ ਮੰਦਰ ਵਿੱਚੋਂ ਕੁਝ ਕੀਮਤੀ ਚੀਜ਼ਾਂ ਚੁੱਕ ਕੇ ਬਾਬਲ ਲੈ ਆਏ। ਫ਼ਿਰ ਨਬੂਕਦਨੱਸਰ ਨੇ ਯਹੋਯਾਕੀਨ ਦੇ ਸੰਬੰਧੀ ਨੂੰ ਉਸਦੀ ਥਾਵੇਂ ਯਹੂਦਾਹ ਅਤੇ ਯਰੂਸ਼ਲਮ ਦਾ ਪਾਤਸ਼ਾਹ ਚੁਣਿਆ, ਜਿਸ ਦਾ ਨਾਂ ਸੀ ਸਿਦਕੀਯਾਹ।"
10 E no decurso de um ano enviou o rei Nabucodonosor, e mandou trazê-lo a babilônia, com os mais preciosos vasos da casa do SENHOR; e pôs a Zedequias, seu irmão, rei sobre Judá e Jerusalém.
11 ਯਹੂਦਾਹ ਦਾ ਪਾਤਸ਼ਾਹ ਸਿਦਕੀਯਾਹ ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ।"
11 Tinha Zedequias a idade de vinte e um anos anos, quando começou a reinar; e onze anos reinou em Jerusalém.
12 ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸਨੇ ਉਸ ਨੂੰ ਯਹੋਵਾਹ ਦੇ ਸੰਦੇਸ਼ ਸੁਣਾਏ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ।"
12 E fez o que era mau aos olhos do Senhor seu Deus; nem se humilhou perante o profeta Jeremias, que falava da parte do Senhor.
13 ਯਰੂਸ਼ਲਮ ਦਾ ਨਾਸ ਸਿਦਕੀਯਾਹ ਨਬੂਕਦਨੱਸਰ ਪਾਤਸ਼ਾਹ ਦਾ ਵਿਰੋਧੀ ਹੋ ਗਿਆ ਜਦ ਕਿ ਪਹਿਲਾਂ ਨਬੂਕਦਨੱਸਰ ਨੇ ਸਿਦਕੀਯਾਹ ਕੋਲੋਂ ਉਸਦਾ ਵਫ਼ਾਦਾਰ ਰਹਿਣ ਦਾ ਵਚਨ ਦੇਣ ਲਈ ਉਸ ਨੂੰ ਮਜ਼ਬੂਰ ਕੀਤਾ ਸੀ ਅਤੇ ਸਿਦਕੀਯਾਹ ਨੇ ਪਰਮੇਸ਼ੁਰ ਦੀ ਸੌਂਹ ਖਾਕੇ ਨਬੂਕਦਨੱਸਰ ਨਾਲ ਵਫ਼ਾਦਾਰ ਰਹਿਣ ਦੀ ਸੌਂਹ ਖਾਧੀ ਸੀ। ਪਰ ਸਿਦਕੀਯਾਹ ਬੜਾ ਢੀਠ ਸੀ। ਸੋ ਉਸ ਨੇ ਆਕੜ ਕੇ ਆਪਣਾ ਰਾਹ ਨਾ ਮੋੜਿਆ ਅਤੇ ਨਾਹੀ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਮੰਨਿਆ।"
13 Além disto, também se rebelou contra o rei Nabucodonosor, que o tinha ajuramentado por Deus. Mas endureceu a sua cerviz, e tanto se obstinou no seu coração, que não se converteu ao Senhor Deus de Israel.
14 ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ।"
14 Também todos os chefes dos sacerdotes e o povo aumentavam de mais em mais as transgressões, segundo todas as abominações dos gentios; e contaminaram a casa do Senhor, que ele tinha santificado em Jerusalém.
15 ਯਹੋਵਾਹ ਉਨ੍ਹਾਂ ਦੇ ਪੁਰਖਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਨ੍ਹਾਂ ਨੂੰ ਯਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੰਦੇਸ਼ ਭੇਜਿਆ ਕਿਉਂ ਕਿ ਉਸ ਨੂੰ ਲੋਕਾਂ ਅਤੇ ਆਪਣੇ ਮੰਦਰ ਤੇ ਤਰਸ ਆਉਂਦਾ ਸੀ ਅਤੇ ਉਹ ਲੋਕਾਂ ਨੂੰ ਅਤੇ ਮੰਦਰ ਨੂੰ ਨਸ਼ਟ ਨਹੀਂ ਸੀ ਕਰਨਾ ਚਾਹੁੰਦਾ।"
15 E o Senhor Deus de seus pais, falou-lhes constantemente por intermédio dos mensageiros, porque se compadeceu do seu povo e da sua habitação.
16 ਪਰ ਪਰਮੇਸ਼ੁਰ ਦੇ ਲੋਕਾਂ ਨੇ ਪਰਮੇਸ਼ੁਰ ਦੇ ਨਬੀ ਦਾ ਮਖੌਲ ਉਡਾਇਆ ਅਤੇ ਉਸ ਨੂੰ ਸੁਣਨ ਜਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ਾਂ ਨੂੰ ਤਦ ਤੀਕ ਨਫ਼ਰਤ ਕੀਤੀ ਜਦ ਤੀਕ ਕਿ ਯਹੋਵਾਹ ਦਾ ਆਪਣੇ ਲੋਕਾਂ ਖਿਲਾਫ ਗੁੱਸਾ ਇੰਨਾ ਨਾ ਵੱਧ ਗਿਆ ਕਿ ਇਸਦਾ ਕੋਈ ਉਪਾ ਨਾ ਹੋਵੇ। ਹੁਣ ਉਸ ਨੂੰ ਆਪਣੇ ਲੋਕਾਂ ਤੇ ਕਰੋਧ ਆ ਗਿਆ ਜਿਸ ਨੂੰ ਹੁਣ ਕੋਈ ਰੋਕ ਨਹੀਂ ਸੀ ਪਾ ਸੱਕਦਾ।"
16 Eles, porém, zombaram dos mensageiros de Deus, e desprezaram as suas palavras, e mofaram dos seus profetas; até que o furor do Senhor tanto subiu contra o seu povo, que mais nenhum remédio houve.
17 ਇਸ ਲਈ ਪਰਮੇਸ਼ੁਰ ਨੇ ਬਾਬਲ ਦੇ ਪਾਤਸ਼ਾਹ ਕੋਲੋਂ ਯਹੂਦਾਹ ਅਤੇ ਯਰੂਸਲਮ ਦੇ ਲੋਕਾਂ ਉੱਪਰ ਹਮਲਾ ਕਰਵਾਇਆ। ਬਾਬਲ ਦੇ ਪਾਤਸ਼ਾਹ ਨੇ ਉਨ੍ਹਾਂ ਦੇ ਜੁਆਨਾਂ ਨੂੰ ਪਵਿੱਤਰ ਅਸਥਾਨ ਵਿੱਚ ਤਲਵਾਰ ਨਾਲ ਵੱਢ ਸੁੱਟਿਆ। ਉਸ ਨੇ ਨਾ ਜੁਆਨ ਨਾ ਕੁਆਰੀ, ਨਾ ਕਿਸੇ ਬੁੱਢੇ ਤੇ ਨਾ ਹੀ ਵੱਡੀ ਉਮਰ ਵਾਲੇ ਤੇ ਤਰਸ ਖਾਧਾ। ਯਹੋਵਾਹ ਨੇ ਸਾਰਿਆਂ ਨੂੰ ਨਬੂਕਦਨੱਸਰ ਦੇ ਹੱਥ ਦੇ ਦਿੱਤਾ।"
17 Porque fez subir contra eles o rei dos caldeus, o qual matou os seus jovens à espada, na casa do seu santuário, e não teve piedade nem dos jovens, nem das donzelas, nem dos velhos, nem dos decrépitos; a todos entregou na sua mão.
18 ਪਾਤਸ਼ਾਹ ਪਰਮੇਸ਼ੁਰ ਦੇ ਮੰਦਰ ਦੇ ਸਾਰੇ ਵੱਡੇ-ਛੋਟੇ ਭਾਂਡੇ ਤੇ ਹੋਰ ਕੀਮਤੀ ਵਸਤਾਂ, ਯਹੋਵਾਹ ਦੇ ਮੰਦਰ ਦਾ ਖਜ਼ਾਨਾ, ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਅਤੇ ਉਸ ਦੇ ਸਰਦਾਰਾਂ ਦਾ ਸਾਰਾ ਖਜ਼ਾਨਾ ਬਾਬਲ ਨੂੰ ਲੈ ਗਿਆ।"
18 E todos os vasos da casa de Deus, grandes e pequenos, os tesouros da casa do SENHOR, e os tesouros do rei e dos seus príncipes, tudo levou para babilônia.
19 ਨਬੂਕਦਨੱਸਰ ਅਤੇ ਉਸਦੀ ਸੈਨਾ ਨੇ ਮੰਦਰ ਨੂੰ ਸਾੜ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਦੀ ਦੀਵਾਰ ਤੋੜ ਦਿੱਤੀ ਅਤੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ। ਉਨ੍ਹਾਂ ਯਰੂਸ਼ਲਮ ਦਾ ਕੁਝ ਸਾਮਾਨ ਨਸ਼ਟ ਕਰ ਦਿੱਤਾ।"
19 E queimaram a casa de Deus, e derrubaram os muros de Jerusalém, e todos os seus palácios queimaram a fogo, destruindo também todos os seus preciosos vasos.
20 ਨਬੂਕਦਨੱਸਰ ਨੇ ਬਾਕੀ ਜਿਉਂਦੇ ਲੋਕਾਂ ਨੂੰ ਬਾਬਲ ਵਿੱਚ ਲਿਆਕੇ ਆਪਣੇ ਗੁਲਾਮ ਬਣਾ ਲਿਆ। ਉਹ ਲੋਕ ਪਾਤਸ਼ਾਹ ਦੇ ਅਤੇ ਉਸ ਦੇ ਪੁੱਤਰਾਂ ਦੇ ਤਦ ਤੀਕ ਗੁਲਾਮ ਬਣਕੇ ਰਹੇ ਜਦ ਤੀਕ ਕਿ ਫ਼ਾਰਸ ਦੇ ਪਾਤਸ਼ਾਹ ਨੇ ਬਾਬਲ ਨੂੰ ਹਾਰ ਨਾ ਦੇ ਦਿੱਤੀ ਤੇ ਆਪਣਾ ਰਾਜ ਨਾ ਕਾਇਮ ਕੀਤਾ।"
20 E os que escaparam da espada levou para babilônia; e fizeram-se servos dele e de seus filhos, até ao tempo do reino da Pérsia.
21 ਤਾਂ ਯਹੋਵਾਹ ਦਾ ਬਚਨ ਜਿਹੜਾ ਯਿਰਮਿਯਾਹ ਨਬੀ ਦੇ ਮੂੰਹੋਂ ਨਿਕਲਿਆ ਸੀ ਜੋ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਜਦ ਉਹ ਵਾਪਰਿਆ, ਕਿ ਯਹੋਵਾਹ ਯਿਰਮਿਯਾਹ ਨੂੰ ਅਖਿਆ ਸੀ ਕਿ: “ਇਹ ਥਾਂ 70 ਵਰ੍ਹੇ ਤੀਕ ਬੰਜਰ ਤੇ ਉਜਾੜ ਰਹੇਗਾ। ਇਹ ਕੰਮ ਸਬਤ ਦੇ ਆਰਾਮ ਭੋਗਣ ਵਾਸਤੇ ਹੋਵੇਗਾ। ਜਿੰਨਾ ਚਿਰ ਲੋਕ ਸਬਤਾਂ ਦਾ ਆਰਾਮ ਨਾ ਭੋਗਣ।”"
21 Para que se cumprisse a palavra do Senhor, pela boca de Jeremias, até que a terra se agradasse dos seus sábados; todos os dias da assolação repousou, até que os setenta anos se cumpriram.
22 ਫ਼ਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿਕਲਿਆ ਸੀ ਪੂਰਾ ਹੋਵੇ, ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ। ਤਾਂ ਉਸ ਨੇ ਆਪਣੇ ਸਾਰੇ ਰਾਜ ਵਿੱਚ ਇਹ ਖਬਰ ਕਰਵਾਈ ਅਤੇ ਇਸ ਵਿਸ਼ੇ ਦਾ ਹੁਕਮ ਵੀ ਲਿਖਿਆ। ਉਸ ਨੇ ਸਾਰੇ ਥਾਂ ਹਲਕਾਰੇ ਭੇਜੇ। ਉਨ੍ਹਾਂ ਇਹ ਸੰਦੇਸ਼ ਪਹੁੰਚਾਇਆ:"
22 Porém, no primeiro ano de Ciro, rei da Pérsia (para que se cumprisse a palavra do Senhor pela boca de Jeremias), despertou o Senhor o espírito de Ciro, rei da Pérsia, o qual fez passar pregão por todo o seu reino, como também por escrito, dizendo:
23 ਫ਼ਾਰਸ ਦਾ ਪਾਤਸ਼ਾਹ ਕੋਰਸ ਆਖਦਾ ਹੈ: ਅਕਾਸ਼ ਦੇ ਯਹੋਵਾਹ ਪਰਮੇਸ਼ੁਰ ਨੇ ਮੈਨੂੰ ਧਰਤੀ ਦਾ ਪਾਤਸ਼ਾਹ ਥਾਪਿਆ ਹੈ। ਉਸ ਨੇ ਮੈਨੂੰ ਯਰੂਸ਼ਲਮ ਵਿੱਚ ਮੰਦਰ ਬਨਾਉਣ ਦੀ ਜੁੰਮੇਵਾਰੀ ਸੌਂਪੀ ਹੈ। ਸੋ ਹੁਣ ਤੁਸੀਂ ਸਾਰੇ ਜੋ ਪਰਮੇਸ਼ੁਰ ਦੇ ਲੋਕ ਹੋ, ਸਭ ਯਰੂਸ਼ਲਮ ਵਿੱਚ ਜਾਣ ਲਈ ਆਜ਼ਾਦ ਹੋ, ਅਤੇ ਯਹੋਵਾਹ ਉਸ ਦਾ ਪਰਮੇਸ਼ੁਰ ਤੁਹਾਡੇ ਨਾਲ ਹੋਵੇ।"
23 Assim diz Ciro, rei da Pérsia: O Senhor Deus dos céus me deu todos os reinos da terra, e me encarregou de lhe edificar uma casa em Jerusalém, que está em Judá. Quem há entre vós, de todo o seu povo, o Senhor seu Deus seja com ele, e suba.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 36, comparar traduções ou montar um estudo — tudo direto pelo WhatsApp.