2 Crônicas 4

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਮੰਦਰ ਲਈ ਸਮਾਨ ਸੁਲੇਮਾਨ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਸ ਜਗਵੇਦੀ ਦੀ ਲੰਬਾਈ 20 ਹੱਥ ਅਤੇ ਚੌੜਾਈ ਵੀ 20 ਹੱਥ ਸੀ ਤੇ ਉਸ ਦੀ ਉੱਚਾਈ 10 ਹੱਥ ਸੀ।"
1 Também fez um altar de metal, de vinte côvados de comprimento, de vinte côvados de largura e de dez côvados de altura.
2 ਫ਼ਿਰ ਸੁਲੇਮਾਨ ਨੇ ਇੱਕ ਵਿਸ਼ਾਲ ਹੌਦ ਬਨਾਉਣ ਲਈ ਢਾਲਿਆ ਹੋਇਆ ਪਿੱਤਲ ਵਰਤਿਆ ਅਤੇ ਉਸ ਤਲਾਅ ਦਾ ਜੋ ਕਿ ਗੋਲ ਸੀ ਉਸਦਾ ਘੇਰਾ 10 ਹੱਥ ਸੀ। ਉਸਦੀ ਉਚਾਈ 5 ਹੱਥ ਅਤੇ ਘੇਰੇ ਦੀ ਮਿਣਤੀ 30 ਹੱਥ ਸੀ।"
2 Fez também o mar de fundição, de dez côvados de uma borda até a outra, redondo, e de cinco côvados de altura; cingia-o ao redor um cordão de trinta côvados.
3 ਕਾਂਸੇ ਦੇ ਵੱਡੇ ਹੌਦ ਦੇ ਰਿੰਮ ਹੇਠਾਂ ਬਲਦਾਂ ਦੀਆਂ ਮੂਰਤਾਂ ਘੜੀਆਂ ਗਈਆਂ ਸਨ। ਜਿਨ੍ਹਾਂ ਨੂੰ ਦੋ ਕਤਾਰਾਂ ਵਿੱਚ ਰੱਖਿਆ ਗਿਆ ਸੀ ਅਤੇ ਜਿਨ੍ਹਾਂ ਨੇ ਹੌਦ ਨੂੰ ਘੇਰਿਆ ਹੋਇਆ ਸੀ। ਇਨ੍ਹਾਂ ਬਲਦਾਂ ਨੂੰ ਵੀ ਉਸੇ ਥਾਵੇਂ ਘੜਿਆ ਗਿਆ ਸੀ ਜਦੋਂ ਹੌਦ ਨੂੰ ਅਕਾਰ ਦਿੱਤਾ ਗਿਆ ਸੀ।"
3 E por baixo dele havia figuras de bois, que cingiam o mar ao redor, dez em cada côvado, contornando-o; e tinha duas fileiras de bois, fundidos juntamente com o mar.
4 ਇਹ ਵੱਡਾ ਹੌਦ12 ਬਲਦਾਂ ਜੋ ਕਿ ਅਕਾਰ ਵਿੱਚ ਬੜੇ ਵੱਡੇ ਸਨ, ਉਨ੍ਹਾਂ ਉੱਪਰ ਰੱਖਿਆ ਗਿਆ। ਉੱਨ੍ਹਾਂ ਵਿੱਚੋਂ 3 ਬਲਦਾਂ ਦੇ ਮੂੰਹ ਉੱਤਰ ਦਿਸ਼ਾ ਵੱਲ, ਅਤੇ ਤਿੰਨਾਂ ਦੇ ਮੂੰਹ ਪੱਛਮ ਵੱਲ ਸਨ। ਤਿੰਨ ਬਲਦਾਂ ਦੇ ਮੂੰਹ ਦੱਖਣ ਦਿਸ਼ਾ ਵੱਲ ਤੇ ਬਾਕੀ ਦੇ ਤਿੰਨ ਬਲਦਾਂ ਦੇ ਮੁੱਖ ਪੂਰਬ ਵੱਲ ਨੂੰ ਸਨ। ਤੇ ਇਹ ਵੱਡਾ ਸਾਰਾ ਪਿੱਤਲ ਦਾ ਹੌਦ ਇਨ੍ਹਾਂ ਬਲਦਾਂ ਦੇ ਉੱਪਰ ਟਿਕਿਆ ਹੋਇਆ ਸੀ। ਇਨ੍ਹਾਂ ਸਾਰੇ ਬਲਦਾਂ ਦੇ ਪਿੱਛਲੇ ਅੰਗ ਅਤੇ ਹਿੱਸੇ ਅੰਦਰਲੇ ਪਾਸੇ ਸਨ।"
4 E o mar estava posto sobre doze bois; três que olhavam para o norte, três que olhavam para o ocidente, três que olhavam para o sul e três que olhavam para o oriente; e o mar estava posto sobre eles; e as suas partes posteriores estavam todas para o lado de dentro.
5 ਵੱਡੇ ਹੌਦ ਦੀ ਮੋਟਾਈ ਤਿੰਨ ਇੰਚ ਸੀ ਅਤੇ ਉਸਦਾ ਕੰਢਾ ਪਿਆਲੇ ਦੇ ਕੰਢੇ ਵਰਗਾ ਸੀ, ਜੋ ਕੁਮਦਿਨੀ ਵਰਗਾ ਲੱਗਦਾ ਸੀ। ਇਸ ਵਿੱਚ 17,500 ਗੈਲਨ ਪਾਣੀ ਪਾਇਆ ਜਾ ਸੱਕਦਾ ਸੀ।"
5 E tinha um palmo de grossura, e a sua borda foi feita como a borda de um copo, ou como uma flor-de-lis, da capacidade de três mil batos.
6 ਸੁਲੇਮਾਨ ਨੇ 10 ਹੌਦੀਆਂ ਬਣਵਾਈਆਂ ਜਿਹੜੀਆਂ ਕਿ ਪੰਜ-ਪੰਜ ਵੱਡੇ ਪਿੱਤਲ ਦੇ ਹੌਦ ਦੇ ਖੱਬੇ ਅਤੇ ਸੱਜੇ ਪਾਸੇ ਰੱਖੀਆਂ ਗਈਆਂ। ਇਹ 10 ਹੌਦੀਆਂ ਹੋਮ ਦੀਆਂ ਭੇਟਾਂ ਦੀਆਂ ਵਸਤਾਂ ਨੂੰ ਧੋਣ ਲਈ ਵਰਤੀਆਂ ਜਾਂਦੀਆਂ ਸਨ। ਪਰ ਵੱਡਾ ਪਿੱਤਲ ਦਾ ਤਲਾਅਨੁਮਾ ਹੌਦ ਬਲੀ ਭੇਂਟ ਤੋਂ ਪਹਿਲਾਂ ਅਸ਼ਨਾਨ ਲਈ ਵਰਤਿਆ ਜਾਂਦਾ ਸੀ।"
6 Também fez dez pias; e pôs cinco à direita e cinco à esquerda, para lavarem nelas; o que pertencia ao holocausto o lavavam nelas; porém o mar era para que os sacerdotes se lavassem nele.
7 ਸੁਲੇਮਾਨ ਨੇ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਦਸ ਸ਼ਮਾਦਾਨ ਬਣਵਾਏ ਅਤੇ ਉਸ ਨੇ ਇਨ੍ਹਾਂ ਸ਼ਮਾਦਾਨਾਂ ਨੂੰ ਮੰਦਰ ਵਿੱਚ ਰੱਖਵਾ ਦਿੱਤਾ। ਪੰਜ ਸ਼ਮਾਦਾਨ ਖੱਬੇ ਪਾਸੇ ਅਤੇ ਬਾਕੀ ਦੇ ਪੰਜ ਮੰਦਰ ਦੇ ਸੱਜੇ ਪਾਸੇ ਰੱਖੇ ਗਏ ਸਨ।"
7 Fez também dez castiçais de ouro, segundo a sua forma, e pô-los no templo, cinco à direita, e cinco à esquerda.
8 ਉਸ ਨੇ 10 ਮੇਜ਼ਾਂ ਬਣਵਾ ਕੇ ਵੀ ਮੰਦਰ ਅੰਦਰ ਰੱਖੀਆਂ ਜਿਹੜੀਆਂ ਕਿ ਮੰਦਰ ਦੇ ਸੱਜੇ-ਖੱਬੇ ਪੰਜ-ਪੰਜ ਰੱਖੀਆਂ ਗਈਆਂ ਅਤੇ 100 ਹੌਦੀਆਂ ਬਨਵਾਉਣ ਲਈ ਉਸ ਨੇ ਸੋਨਾ ਵਰਤਿਆ।"
8 Também fez dez mesas, e pô-las no templo, cinco à direita e cinco à esquerda; também fez cem bacias de ouro.
9 ਸੁਲੇਮਾਨ ਨੇ ਜਾਜਕਾਂ ਲਈ ਵਲਗਣ ਅਤੇ ਵਿਹੜੇ ਬਣਵਾਏ ਅਤੇ ਉਨ੍ਹਾਂ ਦੇ ਦਰਵਾਜ਼ਿਆਂ ਨੂੰ ਕਾਂਸੇ ਨਾਲ ਢੱਕ ਦਿੱਤਾ।"
9 Fez mais o pátio dos sacerdotes, e o grande átrio; como também as portas para o pátio, as quais revestiu de cobre.
10 ਫ਼ਿਰ ਉਸ ਨੇ ਵੱਡੇ ਪਿੱਤਲ ਦੇ ਹੌਦ ਨੂੰ ਪੂਰਬ ਵੱਲ ਮੰਦਰ ਦੇ ਸੱਜੇ ਪਾਸੇ ਦੱਖਣ ਵਾਲੇ ਘੁਮਾ ਕੇ ਰੱਖਿਆ।"
10 E pôs o mar ao lado direito, para o lado do oriente, na direção do sul.
11 ਹੂਰਾਮ ਨੇ ਭਾਂਡੇ, ਬੇਲਚੇ ਅਤੇ ਹੌਦੀਆਂ ਬਣਾਈਆਂ। ਫ਼ਿਰ ਹੂਰਾਮ ਨੇ ਉਹ ਕੰਮ ਖਤਮ ਕੀਤਾ ਜੋ ਉਹ ਸੁਲੇਮਾਨ ਲਈ ਪਰਮੇਸ਼ੁਰ ਦੇ ਮੰਦਰ ਲਈ ਕਰਦਾ ਸੀ।"
11 Também Hirão fez as caldeiras, as pás e as bacias. Assim acabou Hirão de fazer a obra, que fazia para o rei Salomão, na casa de Deus.
12 ਹੂਰਾਮ ਨੇ ਦੋ ਥੰਮ ਅਤੇ ਉਨ੍ਹਾਂ ਥੰਮਾਂ ਦੇ ਉੱਪਰ ਦੋ ਵੱਡੇ ਮੁਕਟਨੁਮਾ ਕਟੋਰੇ ਬਣਾਏ ਸਨ। ਇਹੀ ਨਹੀਂ ਸਗੋਂ ਉਸ ਨੇ ਦੋ ਸਜਾਵਟੀ ਜਾਲੀਆਂ, ਜਿਹੜੀਆਂ ਕਿ ਉਨ੍ਹਾਂ ਥੰਮਾਂ ਦੇ ਮੁਕਟਾਂ ਨੂੰ ਕੱਜਦੀਆਂ ਸਨ, ਵੀ ਬਣਾਈਆਂ।"
12 As duas colunas, os globos, e os dois capitéis sobre as cabeças das colunas; e as duas redes, para cobrir os dois globos dos capitéis, que estavam sobre a cabeça das colunas.
13 ਹੂਰਾਮ ਨੇ ਉਨ੍ਹਾਂ ਦੋ ਸਜਾਵਟੀ ਜਾਲੀਆਂ ਲਈ ਵੀ 400 ਅਨਾਰ ਬਣਵਾਏ। ਹਰ ਜਾਲੀ ਲਈ ਦੋ ਕਤਾਰਾਂ ਸਨ ਜਿਨ੍ਹਾਂ ਵਿੱਚ ਅਨਾਰ ਜੜੇ ਗਏ ਸਨ ਅਤੇ ਇਹ ਜਾਲੀਆਂ ਖੰਭਿਆਂ ਦੇ ਉਪਰਲੇ ਮੁਕਟਾਂ ਨੂੰ ਕੱਜਦੀਆਂ ਸਨ।"
13 E as quatrocentas romãs para as duas redes; duas carreiras de romãs para cada rede, para cobrirem os dois globos dos capitéis que estavam em cima das colunas.
14 ਹੂਰਾਮ ਨੇ ਬੜੇ ਅਤੇ ਉਨ੍ਹਾਂ ਉੱਪਰ ਟਿਕਾਉਣ ਵਾਲੇ ਕਟੋਰੇ ਵੀ ਬਣਾਏ।"
14 Também fez as bases; e as pias pôs sobre as bases;
15 ਹੂਰਾਮ ਨੇ ਇੱਕ ਵੱਡਾ ਪਿੱਤਲ ਦਾ ਹੌਦ ਵੀ ਬਣਾਇਆ ਅਤੇ ਉਸ ਦੇ ਥੱਲੇ ਟਿਕਾਅ ਲਈ 12 ਬਲਦ ਵੀ ਬਣਾਏ।"
15 Um mar, e os doze bois debaixo dele;
16 ਉਸ ਨੇ ਭਾਂਡੇ, ਬੇਲਚੇ, ਚਮਚੇ ਅਤੇ ਹੋਰ ਕਈ ਅਜਿਹੀਆਂ ਵਸਤਾਂ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਮੰਦਰ ਲਈ ਬਣਾਈਆਂ। ਇਹ ਸਭ ਵਸਤਾਂ ਚਮਕਦੇ ਪਿੱਤਲ ਦੀਆਂ ਬਣਾਈਆਂ ਗਈਆਂ।"
16 Semelhantemente as caldeiras, as pás, os garfos e todos os seus utensílios, fez Hirão Abiú ao rei Salomão, para a casa do Senhor, de cobre polido.
17 ਪਹਿਲਾਂ ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਵਸਤਾਂ ਨੂੰ ਚੀਕਣੀ ਮਿੱਟੀ ਦੇ ਸਾਂਚਿਆਂ ’ਚ ਪਾਇਆ। ਇਹ ਸਾਂਚੇ ਯਰਦਨ ਦੀ ਵਾਦੀ ਵਿੱਚ ਤਿਆਰ ਕੀਤੇ ਗਏ ਜੋ ਕਿ ਸੁਕੋਥ ਅਤੇ ਸਰੇਦਾਥਾਹ ਦੇ ਵਿੱਚਕਾਰ ਕਰਕੇ ਹੈ।"
17 Na campina do Jordão os fundiu o rei, na terra argilosa, entre Sucote e Zeredá.
18 ਸੁਲੇਮਾਨ ਪਾਤਸ਼ਾਹ ਨੇ ਇੰਨੀ ਤਾਦਾਤ ਵਿੱਚ ਇਹ ਸਭ ਕੁਝ ਬਣਵਾਇਆ ਕਿ ਕੋਈ ਵੀ ਮਨੁੱਖ ਇਸ ਪਿੱਤਲ ਨੂੰ ਤੋਲ ਨਹੀਂ ਸੀ ਸੱਕਦਾ।"
18 E fez Salomão todos estes objetos em grande abundância, que não se podia averiguar o peso do cobre.
19 ਸੁਲੇਮਾਨ ਨੇ ਪਰਮੇਸ਼ੁਰ ਦੇ ਮੰਦਰ ਲਈ ਵੀ ਬੜਾ ਕੁਝ ਬਣਵਾਇਆ। ਉਸ ਨੇ ਸੋਨੇ ਦੀ ਜਗਵੇਦੀ ਬਣਵਾਈ। ਜਿਨ੍ਹਾਂ ਮੇਜ਼ਾਂ ਉੱਪਰ ਹਜ਼ੂਰੀ ਰੋਟੀ ਹੁੰਦੀ ਸੀ, ਉਹ ਵੀ ਬਣਵਾਈਆਂ।"
19 Fez também Salomão todos os objetos que eram para a casa de Deus, como também o altar de ouro, e as mesas, sobre as quais estavam os pães da proposição.
20 ਉਸ ਨੇ ਸ਼ੁੱਧ ਸੋਨੇ ਦੇ ਸ਼ਮਾਦਾਨ ਅਤੇ ਦੀਵੇ ਵੀ ਬਣਵਾਏ ਤਾਂ ਜੋ ਉਹ ਰੀਤ ਮੁਤਾਬਕ ਪਵਿੱਤਰ ਅਸਥਾਨ ਦੇ ਅੱਗੇ ਬਲਦੇ ਰਹਿਣ।"
20 E os castiçais com as suas lâmpadas de ouro finíssimo, para as acenderem segundo o costume, perante o oráculo.
21 ਸੁਲੇਮਾਨ ਨੇ ਫ਼ੁੱਲ, ਦੀਵੇ ਅਤੇ ਚਿਮਟੇ ਆਦਿ ਬਨਵਾਉਣ ਲਈ ਸ਼ੁੱਧ ਸੋਨਾ ਵਰਤਿਆ।"
21 E as flores, as lâmpadas e os espevitadores eram de ouro, do mais finíssimo ouro.
22 ਉਸ ਨੇ ਗੁਲਤਰਾਸ਼ ਅਤੇ ਪਰਾਤਾਂ, ਕਟੋਰੀਆਂ ਅਤੇ ਧੂਫ਼ਦਾਨ ਸਭ ਸ਼ੁੱਧ ਸੋਨੇ ਦੇ ਬਣਵਾਏ। ਉਸ ਨੇ ਮੰਦਰ ਦੇ ਦਰਵਾਜ਼ਿਆਂ ਉੱਪਰ, ਅੱਤ ਪਵਿੱਤਰ ਸਥਾਨ ਦੇ ਅੰਦਰਲੇ ਦਰਵਾਜਿਆਂ ਉੱਪਰ ਅਤੇ ਮੁੱਖ ਵੰਡੇ ਕਮਰੇ ਦੇ ਦਰਵਾਜਿਆਂ ਉੱਪਰ ਵੀ ਸੌਨਾ ਚੜ੍ਹਾਇਆ।"
22 Como também os apagadores, as bacias, as colheres e os incensários de ouro finíssimo; e quanto à entrada da casa, as suas portas de dentro do lugar santíssimo, e as portas da casa do templo, eram de ouro.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 4, comparar traduções ou montar um estudo — tudo direto pelo WhatsApp.