2 Crônicas 7

Punjabi Bible (GL_PUNJABI) vs NVI

Sair da comparação
NVI Nova Versão Internacional
1 ਮੰਦਰ ਯਹੋਵਾਹ ਨੂੰ ਸਮਰਪਿਤ ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਪਰੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਅਤੇ ਬਲੀਆਂ ਸਭ ਨੂੰ ਭਸਮ ਕਰ ਗਈ ਤੇ ਸਾਰਾ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ।"
1 Assim que Salomão acabou de orar, desceu fogo do céu e consumiu o holocausto e os sacrifícios, e a glória do Senhor encheu o templo.
2 ਜਾਜਕ ਯਹੋਵਾਹ ਦੇ ਮੰਦਰ ਅੰਦਰ ਨਾ ਜਾ ਸੱਕੇ ਕਿਉਂ ਕਿ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਪੂਰ ਸੀ।"
2 Os sacerdotes não conseguiam entrar no templo do Senhor, porque a glória do Senhor o enchia.
3 ਇਸਰਾਏਲ ਦੇ ਸਾਰੇ ਲੋਕਾਂ ਨੇ ਅਕਾਸ਼ ਤੋਂ ਅੱਗ ਹੇਠਾਂ ਉਤਰਦੀ ਵੇਖੀ ਅਤੇ ਉਨ੍ਹਾਂ ਨੇ ਮੰਦਰ ਤੇ ਯਹੋਵਾਹ ਦਾ ਪਰਤਾਪ ਵੀ ਵੇਖਿਆ। ਉਨ੍ਹਾਂ ਨੇ ਧਰਤੀ ਉੱਪਰ ਮੱਥਾ ਟੇਕਿਆ ਤੇ ਯਹੋਵਾਹ ਦੀ ਉਪਾਸਨਾ ਕੀਤੀ ਤੇ ਉਸਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਹ ਭਜਨ ਗਾਇਆ ਕਿ “ਯਹੋਵਾਹ ਮਹਾਨ ਹੈ ਤੇ ਉਸਦੀ ਰਹਿਮਤ ਹਮੇਸ਼ਾ ਇਉਂ ਹੀ ਵਰਤਦੀ ਰਹੇੇ।”"
3 Quando todos os israelitas viram o fogo descendo e a glória do Senhor sobre o templo, ajoelharam-se no pavimento, chegando o rosto ao chão, adoraram e deram graças ao Senhor, dizendo: "Ele é bom; o seu amor dura para sempre".
4 ਤਦ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਯਹੋਵਾਹ ਦੇ ਸਾਹਮਣੇ ਬਲੀਆਂ ਚੜ੍ਹਾਈਆਂ।"
4 Então o rei e todo o Israel ofereceram sacrifícios ao Senhor.
5 ਤਦ ਪਾਤਸ਼ਾਹ ਨੇ 22,000 ਬਲਦ ਅਤੇ 1,20,000 ਭੇਡਾਂ ਚੜ੍ਹਾਈਆਂ। ਇਉਂ, ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੰਦਰ ਨੂੰ ਸਮਰਪਿਤ ਕੀਤਾ ਤੇ ਇਸਦੀ ਵਰਤੋਂ ਸਿਰਫ਼ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਹੀ ਕੀਤੀ ਜਾਂਦੀ ਸੀ।"
5 O rei Salomão ofereceu em sacrifício vinte e dois mil bois e cento e vinte mil ovelhas. Assim o rei e todo o povo fizeram a dedicação do templo de Deus.
6 ਜਾਜਕ ਆਪਣੇ ਕਾਰਜ ਲਈ ਤੱਤਪਰ ਹੋ ਗਏ ਤੇ ਲੇਵੀ ਵੀ ਯਹੋਵਾਹ ਦੀ ਉਸਤਤ ਲਈ ਸਾਜ਼ ਚੁੱਕ ਕੇ ਤਿਆਰ ਹੋ ਗਏ। ਇਹ ਸਾਜ਼ ਪਰਮੇਸ਼ੁਰ ਦੇ ਧੰਨਵਾਦ ਵਜੋਂ ਦਾਊਦ ਪਾਤਸ਼ਾਹ ਨੇ ਬਣਵਾਏ ਸਨ। ਜਾਜਕ ਅਤੇ ਲੇਵੀ ਗਾ ਰਹੇ ਸਨ, ਯਹੋਵਾਹ ਦੀ ਉਸਤਤ ਕਰੋ ਤਾਂ ਜੋ ਉਸਦੀ ਕਿਰਪਾ ਹਮੇਸ਼ਾ ਵਰ੍ਹਦੀ ਰਵੇ। ਜਾਜਕ ਲੇਵੀਆਂ ਦੇ ਪਾਰ ਖੜੋਕੇ ਆਪਣੀਆਂ ਤੁਰ੍ਹੀਆਂ ਵਜਾਉਂਦੇ ਰਹੇ ਤੇ ਸਾਰੇ ਇਸਰਾਏਲੀ ਖੜ੍ਹੇ ਰਹੇ।"
6 Os sacerdotes tomaram seus lugares, bem como os levitas, com os instrumentos musicais do Senhor feitos pelo rei Davi para louvar o Senhor cantando: "O seu amor dura para sempre". No outro lado, de frente para os levitas, os sacerdotes tocavam suas cornetas. Todo o povo estava de pé.
7 ਸੁਲੇਮਾਨ ਨੇ ਵਿਹੜੇ ਦੇ ਵਿੱਚਲੇ ਭਾਗ ਨੂੰ ਜੋ ਕਿ ਯਹੋਵਾਹ ਦੇ ਮੰਦਰ ਦੇ ਸਾਹਮਣੇ ਸੀ ਪਵਿੱਤਰ ਕੀਤਾ। ਇਹ ਉਹ ਥਾਂ ਸੀ ਜਿੱਥੇ ਸੁਲੇਮਾਨ ਨੇ ਹੋਮ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ। ਸੁਲੇਮਾਨ ਨੇ ਵਿਹੜੇ ਦੇ ਵਿੱਚਲੀ ਜਗ੍ਹਾ ਇਸ ਲਈ ਵਰਤੋਂ ’ਚ ਲਿਆਂਦੀ ਕਿਉਂ ਕਿ ਜਿਹੜੀ ਪਿੱਤਲ ਦੀ ਜਗਵੇਦੀ ਉਸ ਨੇ ਬਣਾਈ ਸੀ ਉਸ ਵਿੱਚ ਅਨਾਜ ਦੀ ਭੇਟ, ਹੋਮ ਦੀ ਭੇਟ, ਤੇ ਚਰਬੀ ਦੀ ਭੇਟ ਲਈ ਥਾਂ ਘੱਟ ਸੀ ਤੇ ਅਜਿਹੀਆਂ ਭੇਟਾਂ ਦੀ ਤਾਦਾਤ ਵੱਧੇਰੇ ਸੀ।"
7 Salomão consagrou a parte central do pátio, que ficava na frente do templo do Senhor, e ali ofereceu holocaustos e a gordura das ofertas de comunhão, pois o altar de bronze que Salomão tinha construído não comportava os holocaustos, as ofertas de cereal e as porções de gordura.
8 ਸੁਲੇਮਾਨ ਅਤੇ ਹੋਰ ਸਾਰੇ ਇਸਰਾਏਲੀਆਂ ਨੇ ਇਹ ਪਰਬ ਸੱਤ ਦਿਨ ਮਨਾਇਆ। ਇਕੱਠੇ ਹੋਏ ਲੋਕਾਂ ਦਾ ਸਮੂਹ ਇੰਨਾ ਵਿਸ਼ਾਲ ਸੀ ਕਿ ਉਹ ਹਾਮਾਥ ਤੋਂ ਲੈ ਕੇ ਮਿਸਰ ਦੇ ਨਾਲੇ ਤੀਕ ਫ਼ੈਲ ਗਏ।"
8 Durante sete dias, Salomão, juntamente com todo o Israel, celebrou a festa; era uma grande multidão, gente vinda desde Lebo-Hamate até o ribeiro do Egito.
9 ਅੱਠਵੇਂ ਦਿਨ ਉਨ੍ਹਾਂ ਦੀ ਇੱਕ ਧਾਰਮਿਕ ਸਭਾ ਹੋਈ ਕਿਉਂ ਕਿ ਉਨ੍ਹਾਂ ਨੇ ਸੱਤ ਦਿਨ ਲਈ ਪਰਬ ਮਨਾਇਆ ਸੀ। ਉਨ੍ਹਾਂ ਨੇ ਜਗਵੇਦੀ ਨੂੰ ਸਮਰਪਿਤ ਕੀਤਾ ਜੋ ਕਿ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਵਰਤੋਂ ’ਚ ਲਿਆਂਦੀ ਗਈ। ਅਤੇ ਉਨ੍ਹਾਂ ਨੇ ਸੱਤ ਦਿਨ ਉਤਸਵ ਮਨਾਇਆ।"
9 No oitavo dia realizaram uma assembléia solene. Levaram sete dias para a dedicação do altar, e a festa se prolongou por mais sete dias.
10 ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਸੁਲੇਮਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਤੋਰ ਦਿੱਤਾ। ਲੋਕ ਬੜੇ ਖੁਸ਼ ਸਨ ਅਤੇ ਉਨ੍ਹਾਂ ਦੇ ਦਿਲ ਖੁਸ਼ੀ ਨਾਲ ਝੂੰਮ ਰਹੇ ਸਨ ਕਿਉਂ ਕਿ ਯਹੋਵਾਹ ਦਾਊਦ ਉੱਪਰ, ਸੁਲੇਮਾਨ ਤੇ ਇਸਰਾਏਲ ਦੀ ਪਰਜਾ ਤੇ ਮਿਹਰਬਾਨ ਸੀ।"
10 No dia vinte e três do sétimo mês, ele mandou o povo para as suas casas. E todos se foram, jubilosos e de coração alegre pelas coisas boas que o Senhor havia feito por Davi e Salomão e por seu povo Israel.
11 ਯਹੋਵਾਹ ਦਾ ਸੁਲੇਮਾਨ ਕੋਲ ਆਉਣਾ ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸੰਪੂਰਨ ਕੀਤਾ ਅਤੇ ਉਸ ਨੇ ਮਹਿਲ ਅਤੇ ਮੰਦਰ ਜਿਵੇਂ ਬਨਵਾਉਣ ਦਾ ਸੋਚਿਆ ਸੀ ਉਸ ਵਿੱਚ ਉਹ ਸਫ਼ਲ ਹੋਇਆ"
11 Quando Salomão acabou de construir o templo do Senhor e o palácio real, executando bem tudo o que tinha em mente realizar no templo do Senhor e em seu próprio palácio,
12 ਤਾਂ ਰਾਤ ਨੂੰ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ, “ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ।"
12 o Senhor lhe apareceu de noite e disse: "Ouvi sua oração, e escolhi este lugar para mim, como um templo para sacrifícios.
13 ਜੇ ਮੈਂ ਕਦੇ ਅਕਾਸ਼ ਨੂੰ ਬੰਦ ਕਰ ਦੇਵਾਂ ਕਿ ਬਾਰਸ਼ ਨਾ ਹੋਵੇ ਜਾਂ ਮੈਂ ਟਿੱਡੀ ਦਲ ਨੂੰ ਆਖਾਂ ਕਿ ਧਰਤੀ ਦੀ ਫ਼ਸਲ ਨਸ਼ਟ ਕਰ ਦੇਵੋ ਜਾਂ ਲੋਕਾਂ ਵਿੱਚ ਮਹਾਂਮਾਰੀ ਫ਼ੈਲਾਵਾਂ।"
13 "Se eu fechar o céu para que não chova ou mandar que os gafanhotos devorem o país ou sobre o meu povo enviar uma praga,
14 ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਚੰਗਾ ਕਰ ਦਿਆਂਗਾ।"
14 se o meu povo, que se chama pelo meu nome, se humilhar e orar, buscar a minha face e se afastar dos seus maus caminhos, dos céus o ouvirei, perdoarei o seu pecado e curarei a sua terra.
15 ਤੇ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਤੇ ਕੀਤੀ ਜਾਵੇਗੀ ਉਸ ਲਈ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਕੰਨ ਉਸ ਵੱਲ ਲੱਗੇ ਰਹਿਣਗੇ।"
15 De hoje em diante os meus olhos estarão abertos e os meus ouvidos atentos às orações feitas neste lugar.
16 ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ।"
16 Escolhi e consagrei este templo para que o meu nome esteja nele para sempre. Meus olhos e meu coração nele sempre estarão.
17 ਇਸ ਲਈ ਹੁਣ, ਸੁਲੇਮਾਨ ਜੇਕਰ ਤੂੰ ਵੀ ਮੇਰੇ ਅੱਗੇ ਉਸ ਤਰਾੰ ਚਲੇਂਗਾ ਜਿਵੇਂ ਤੇਰੇ ਪਿਤਾ ਦਾਊਦ ਚਲਦਾ ਰਿਹਾ, ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰੇਂ ਅਤੇ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਮੇਰੇ ਨਿਆਵਾਂ ਨੂੰ ਮੰਨੇ"
17 "E se você andar segundo a minha vontade como fez seu pai Davi e fizer tudo o que eu lhe ordeno, obedecendo aos meus decretos e às minhas leis,
18 ਤਦ ਮੈਂ ਤੈਨੂੰ ਸ਼ਕਤੀਸ਼ਾਲੀ ਪਾਤਸ਼ਾਹ ਬਣਾਵਾਂਗਾ ਅਤੇ ਤੇਰਾ ਰਾਜ ਮਹਾਨ ਹੋਵੇਗਾ। ਇਹੀ ਨੇਮ ਮੈਂ ਤੇਰੇ ਪਿਤਾ ਦਾਊਦ ਨਾਲ ਵੀ ਕੀਤਾ ਸੀ ਤੇ ਮੈਂ ਉਸ ਨੂੰ ਆਖਿਆ ਸੀ, ‘ਦਾਊਦ, ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇੱਕ ਮਨੁੱਖ ਅਜਿਹਾ ਰਹੇਗਾ ਜੋ ਇਸਰਾਏਲ ਦਾ ਪਾਤਸ਼ਾਹ ਹੋਵੇਗਾ।’"
18 firmarei o seu trono, conforme a aliança que fiz com Davi, seu pai, quando lhe disse: ‘Você nunca deixará de ter um descendente para governar Israel’.
19 “ਪਰ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਤਿਆਗ ਦੇਵੇ ਜੋ ਮੈਂ ਤੈਨੂੰ ਦਿੱਤੇ ਹਨ ਤੇ ਜੇਕਰ ਝੂਠੇ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰੇਂਗਾ ਅਤੇ ਉਨ੍ਹਾਂ ਦੇ ਅੱਗੇ ਝੁਕੇਂਗਾ,"
19 "Mas, se vocês se afastarem de mim e abandonarem os decretos e os mandamentos que lhes dei, e prestarem culto a outros deuses e adorá-los,
20 ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੂਮੀ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੁੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ।"
20 desarraigarei Israel da minha terra, que lhes dei, e lançarei para longe da minha presença este templo que consagrei ao meu nome. Farei que ele se torne motivo de zombaria entre todos os povos.
21 ਜਿਹੜਾ ਵੀ ਇਸ ਮੰਦਰ ਅੱਗੋਂ ਗੁਜ਼ਰੇਗਾ ਤਾਂ ਹੈਰਾਨ ਹੋਕੇ ਆਖੇਗਾ ਕਿ ‘ਯਹੋਵਾਹ ਨੇ ਇਸ ਦੇਸ ਅਤੇ ਇਸ ਮੰਦਰ ਨਾਲ ਅਜਿਹਾ ਕੁਝ ਕਿਉਂ ਕੀਤਾ?’"
21 E embora agora este templo seja imponente, todos os que passarem por ele ficarão espantados e perguntarão: ‘Por que o Senhor fez uma coisa dessas a esta terra e a este templo? ’
22 ਤਦ ਲੋਕ ਉਨ੍ਹਾਂ ਨੂੰ ਆਖਣਗੇ, ‘ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਯਹੋਵਾਹ ਦਾ ਹੁਕਮ ਮੰਨਦੇ ਸਨ ਉਨ੍ਹਾਂ ਲੋਕਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਪਰਮੇਸ਼ੁਰ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਉਸ ਨੂੰ ਉਨ੍ਹਾਂ ਨੇ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਤੇ ਉਨ੍ਹਾਂ ਦੀ ਉਪਾਸਨਾ ਅਰਚਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਨੇ ਇਸਰਾਏਲੀਆਂ ਉੱਪਰ ਇਹ ਭਾਣਾ ਵਰਤਾਇਆ ਹੈ।’”"
22 E a resposta será: ‘Porque abandonaram o Senhor, o Deus dos seus antepassados, que os tirou do Egito, e se apegaram a outros deuses, adorando-os e prestando-lhes culto; por isso ele trouxe sobre eles toda esta desgraça’ ".

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Crônicas 7, comparar traduções ou montar um estudo — tudo direto pelo WhatsApp.