2 Crônicas 8
Punjabi Bible (GL_PUNJABI) vs ARA
ARA Almeida Revista e Atualizada 1993
1 ਸੁਲੇਮਾਨ ਨੇ ਜਿਹੜੇ ਸ਼ਹਿਰ ਉਸਾਰੇ ਸੁਲੇਮਾਨ ਨੂੰ ਯਹੋਵਾਹ ਦਾ ਮੰਦਰ ਅਤੇ ਆਪਣਾ ਮਹਿਲ ਉਸਾਰਣ ਵਿੱਚ ਵੀਹ ਵਰ੍ਹੇ ਲੱਗੇ।"
1 Ao fim de vinte anos, tendo Salomão terminado a Casa do Senhor e a sua própria casa,
2 ਜਿਹੜੇ ਸ਼ਹਿਰ ਹੂਰਾਮ ਨੇ ਸੁਲੇਮਾਨ ਨੂੰ ਦਿੱਤੇ ਸਨ, ਸੁਲੇਮਾਨ ਉਨ੍ਹਾਂ ਸ਼ਹਿਰਾਂ ਨੂੰ ਦੁਬਾਰਾ ਬਨਾਉਣ ਲੱਗਾ ਅਤੇ ਸੁਲੇਮਾਨ ਨੇ ਇਸਰਾਏਲ ਦੇ ਕੁਝ ਲੋਕਾਂ ਨੂੰ ਉੱਥੇ ਵੱਸਣ ਦੀ ਆਗਿਆ ਦਿੱਤੀ।"
2 edificou as cidades que Hirão lhe tinha dado; e fez habitar nelas os filhos de Israel.
3 ਇਸ ਤੋਂ ਬਾਅਦ ਸੁਲੇਮਾਨ ਹਮਾਥ-ਸੋਬਾਹ ਨੂੰ ਗਿਆ ਅਤੇ ਉਸ ਨੂੰ ਵੀ ਜਿੱਤ ਲਿਆ।"
3 Depois, foi Salomão a Hamate-Zoba e a tomou.
4 ਸੁਲੇਮਾਨ ਨੇ ਉਜਾੜ ਵਿੱਚ ਵੀ ਤਦਮੋਰ ਸ਼ਹਿਰ ਉਸਾਰਿਆ ਅਤੇ ਹਮਾਥ ਵਿੱਚ ਸਾਰੀਆਂ ਵਸਤਾਂ ਸੰਭਾਲਣ ਲਈ ਭੰਡਾਰ ਦੇ ਸ਼ਹਿਰ ਬਣਵਾਏ।"
4 Também edificou a Tadmor no deserto e a todas as cidades-armazéns em Hamate.
5 ਉਸ ਨੇ ਉਤਲੇ ਬੈਤ-ਹੋਰੋਨ ਅਤੇ ਨੀਵੇਂ ਬੈਤ-ਹੋਰੋਨ ਨੂੰ ਬਣਵਾਇਆ। ਇਹ ਸ਼ਹਿਰ ਮਜ਼ਬੂਤ ਦੀਵਾਰਾਂ, ਫ਼ਾਟਕ ਅਤੇ ਫ਼ਾਟਕਾਂ ਤੇ ਅਰਲ ਲਗਾ ਕੇ ਪੱਕੇ ਕੀਤੇ ਗਏ।"
5 Edificou também a Bete-Horom, a de cima e a de baixo, cidades fortificadas com muros, portas e ferrolhos;
6 ਸੁਲੇਮਾਨ ਨੇ ਬਆਲਾਥ ਅਤੇ ਭੰਡਾਰ ਦੇ ਗੋਦਾਮ ਦੇ ਸਾਰੇ ਸ਼ਹਿਰ ਦੁਬਾਰਾ ਬਣਵਾਏ। ਉਸ ਨੇ ਉਹ ਸਾਰੇ ਸ਼ਹਿਰ ਜਿੱਥੇ ਰੱਥ ਰੱਖੇ ਜਾਂਦੇ ਸਨ ਅਤੇ ਘੁੜਸਵਾਰ ਰਹਿੰਦੇ ਸਨ ਉਹ ਵੀ ਬਣਵਾਏ। ਜੋ ਕੁਝ ਸੁਲੇਮਾਨ ਯਰੂਸ਼ਲਮ, ਲਬਾਨੋਨ ਅਤੇ ਆਪਣੇ ਰਾਜ ਦੇ ਸਾਰੇ ਦੇਸ ਵਿੱਚ ਚਾਹੁੰਦਾ ਸੀ ਉਹ ਕੁਝ ਉਸ ਨੇ ਬਣਵਾਇਆ।"
6 como também a Baalate, e todas as cidades-armazéns que Salomão tinha, e todas as cidades para os carros, e as cidades para os cavaleiros, e tudo o que desejou, enfim, edificar em Jerusalém, no Líbano e em toda a terra do seu domínio.
7 ਜਿੱਥੇ ਇਸਰਾਏਲੀ ਰਹਿ ਰਹੇ ਸਨ, ਉੱਥੇ ਬਹੁਤ ਸਾਰੇ ਵਿਦੇਸ਼ੀ ਬਾਕੀ ਰਹਿ ਗਏ ਸਨ। ਉਹ ਹਿੱਤੀ, ਅਮੋਰੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀ ਸਨ। ਸੁਲੇਮਾਨ ਨੇ ਉਨ੍ਹਾਂ ਸਾਰੇ ਵਿਦੇਸੀਆਂ ਨੂੰ ਜਬਰਦਸਤੀ ਗੁਲਾਮ ਬਣਾਲਿਆ। ਇਹ ਲੋਕ ਇਸਰਾਏਲੀ ਨਹੀਂ ਸਨ। ਉਹ ਉਨ੍ਹਾਂ ਲੋਕਾਂ ਦੇ ਉੱਤਰਾਧਿਕਾਰੀ ਸਨ ਜਿਨ੍ਹਾਂ ਨੂੰ ਇਸਰਾਏਲੀਆਂ ਨੇ ਇਕਰਾਰ ਵਾਲੀ ਧਰਤੀ ਵਿੱਚ ਦਾਖਲ ਹੋਣ ਵੇਲੇ ਨਹੀਂ ਮਾਰਿਆ ਸੀ। ਇਹ ਅੱਜ ਤੀਕ ਇੰਝ ਹੀ ਜਾਰੀ ਹੈ।"
7 Quanto a todo o povo que restou dos heteus, amorreus, ferezeus, heveus e jebuseus e que não eram de Israel,
8 ਸੁਲੇਮਾਨ ਨੇ ਆਪਣੇ ਕੰਮ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਵੀ ਬੇਗਾਰੀ ਨਾ ਬਣਾਇਆ। ਸਗੋਂ ਇਸਰਾਏਲੀ ਲੋਕ ਉਸ ਦੇ ਯੋਧੇ ਸਨ ਅਤੇ ਉਸਦੀ ਫ਼ੌਜ ਦੇ ਅਫ਼ਸਰ ਸਨ। ਇਸਰਾਏਲੀ ਲੋਕ ਸੁਲੇਮਾਨ ਦੇ ਰੱਥਾਂ ਦੇ ਸਰਦਾਰ ਅਤੇ ਰੱਥੀ ਸਨ।"
8 a seus filhos, que restaram depois deles na terra, os quais os filhos de Israel não puderam destruir totalmente, a esses fez Salomão trabalhadores forçados, até hoje.
9 ਅਤੇ ਕੁਝ ਇਸਰਾਏਲੀ ਸੁਲੇਮਾਨ ਦੇ ਖਾਸ ਦਫ਼ਤਰੀ ਕੰਮ ਦੇ ਆਗੂ ਸਨ। ਅਜਿਹੇ ਨੇਤਾ 250 ਸਨ।"
9 Porém dos filhos de Israel não fez Salomão escravo algum; eram homens de guerra, seus comandantes, chefes dos seus carros e dos seus cavaleiros;
10 ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਲੈ ਆਇਆ ਜੋ ਉਸ ਨੇ ਉਸ ਲਈ ਬਣਵਾਇਆ ਸੀ ਕਿਉਂ ਕਿ ਸੁਲੇਮਾਨ ਨੇ ਆਖਿਆ ਸੀ, “ਮੇਰੀ ਪਤਨੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਕਿ ਉਹ ਅਸਥਾਨ ਪਵਿੱਤਰ ਹੈ ਜਿੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਆ ਗਿਆ ਹੈ।”"
10 estes eram os principais oficiais que tinha o rei Salomão, duzentos e cinquenta, que presidiam sobre o povo.
11 ਤਦ ਸੁਲੇਮਾਨ ਨੇ ਯਹੋਵਾਹ ਦੀ ਜਗਵੇਦੀ ਦੇ ਅੱਗੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਈਆਂ। ਸੁਲੇਮਾਨ ਨੇ ਇਹ ਜਗਵੇਦੀ ਮੰਦਰ ਦੇ ਵਿਹੜੇ ਦੇ ਸਾਹਮਣੇ ਬਣਵਾਈ ਸੀ।"
11 Salomão fez subir a filha de Faraó da Cidade de Davi para a casa que a ela lhe edificara; porque disse: Minha esposa não morará na casa de Davi, rei de Israel, porque santos são os lugares nos quais entrou a arca do Senhor .
12 ਸੁਲੇਮਾਨ ਹਰ ਰੋਜ਼ ਦੇ ਕਰਤੱਵ ਮੁਤਾਬਕ ਜਿਵੇਂ ਕਿ ਮੂਸਾ ਨੇ ਹੁਕਮ ਦਿੱਤਾ ਸੀ ਕਿ ਸਬਤ ਦੇ ਦਿਨ, ਅਮਸਿਆ ਨੂੰ, ਅਤੇ ਸਾਲ ਵਿੱਚ ਤਿੰਨ ਮੁਕੱਰਰ ਪਰਬਾਂ ਉੱਤੇ ਭਾਵ ਪਤੀਰੀ ਰੋਟੀ ਦੇ ਪਰਬ ਉੱਤੇ ਅਤੇ ਹਫ਼ਤਿਆਂ ਦੇ ਪਰਬ ਉੱਤੇ ਅਤੇ ਡੇਰਿਆਂ ਦੇ ਪਰਬ ਉੱਪਰ ਬਲੀ ਚੜ੍ਹਾਉਂਦਾ ਸੀ।"
12 Então, Salomão ofereceu holocaustos ao Senhor , sobre o altar que tinha edificado ao Senhor diante do pórtico;
13 ਸੁਲੇਮਾਨ ਨੇ ਆਪਣੇ ਪਿਤਾ ਦਾਊਦ ਦੀਆਂ ਹਿਦਾਇਤਾਂ ਨੂੰ ਮੰਨਿਆ। ਉਸ ਨੇ ਜਾਜਕਾਂ ਦੇ ਸਮੂਹ ਉਨ੍ਹਾਂ ਦੀ ਸੇਵਾ ਅਨੁਸਾਰ ਅਤੇ ਲੇਵੀਆਂ ਦੇ ਸਮੂਹ ਉਨ੍ਹਾਂ ਦੀਆਂ ਜੁੰਮੇਵਾਰੀਆਂ ਅਨੁਸਾਰ ਚੁਣੇ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਹਰ ਰੋਜ਼ ਉਸਤਤ ਅਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਮੁਤਾਬਕ ਹਰ ਫ਼ਾਟਕ ਉੱਪਰ ਰੱਖਵਾਲੀ ਲਈ ਲਾਇਆ ਕਿਉਂ ਕਿ ਇਸੇ ਢੰਗ ਨਾਲ ਪਰਮੇਸ਼ੁਰ ਦੇ ਮਨੁੱਖ ਦਾਊਦ ਨੇ ਹਿਦਾਇਤ ਕੀਤੀ ਸੀ।"
13 e isto segundo o dever de cada dia, conforme o preceito de Moisés, nos sábados, nas Festas da Lua Nova, e nas festas fixas, três vezes no ano: na Festa dos Pães Asmos, na Festa das Semanas e na Festa dos Tabernáculos.
14 ਇਸਰਾਏਲ ਦੇ ਲੋਕਾਂ ਨੇ ਸੁਲੇਮਾਨ ਦੀਆਂ ਹਿਦਾਇਤਾਂ ਨੂੰ ਮੰਨਿਆ। ਜਾਜਕਾਂ ਅਤੇ ਲੇਵੀਆਂ ਨੂੰ ਜੋ ਹਿਦਾਇਤਾਂ ਉਸ ਨੇ ਦਿੱਤੀਆਂ ਉਨ੍ਹਾਂ ਉਹ ਸਿਰੇ ਚੜ੍ਹਾਈਆਂ। ਉਨ੍ਹਾਂ ਨੇ ਕੋਈ ਹੁਕਮ ਦੇ ਖਿਲਾਫ਼ ਕਾਰਜ ਨਾ ਕੀਤਾ। ਜੋ ਹੁਕਮ ਉਸ ਨੇ ਲੇਵੀਆਂ ਨੂੰ ਖਜ਼ਾਨਿਆਂ ਬਾਰੇ ਦਿੱਤਾ ਉਹ ਉਸ ਤੋਂ ਵੀ ਬਾਹਰੇ ਨਾ ਹੋਏ।"
14 Também, segundo a ordem de Davi, seu pai, dispôs os turnos dos sacerdotes nos seus ministérios, como também os dos levitas para os seus cargos, para louvarem a Deus e servirem diante dos sacerdotes, segundo o dever de cada dia, e os porteiros pelos seus turnos a cada porta; porque tal era a ordem de Davi, o homem de Deus.
15 ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਤੋਂ ਲੈ ਕੇ ਉਸ ਦੇ ਤਿਆਰ ਹੋਣ ਤੱਕ ਸੁਚੱਜੀ ਵਿਉਂਤ ਨਾਲ ਤੇ ਸਹੀ ਢੰਗ ਨਾਲ ਮੁਕੰਮਲ ਹੋਇਆ ਤੇ ਹੁਣ ਯਹੋਵਾਹ ਦਾ ਮੰਦਰ ਤਿਆਰ ਸੀ।"
15 Não se desviaram do que ordenara o rei aos sacerdotes e levitas, em coisa nenhuma, nem acerca dos tesouros.
16 ਫ਼ਿਰ ਸੁਲੇਮਾਨ ਅਸਯੋਨ-ਗ਼ਬਰ ਅਤੇ ਏਲੋਥ ਸ਼ਹਿਰਾਂ ਨੂੰ ਗਿਆ। ਇਹ ਸ਼ਹਿਰ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਸਨ।"
16 Assim se executou toda a obra de Salomão, desde o dia da fundação da Casa do Senhor até se acabar; e assim se concluiu a Casa do Senhor .
17 ਹੂਰਾਮ ਨੇ ਆਪਣੇ ਬੰਦਿਆਂ ਦੇ ਹੱਥ ਜਹਾਜ਼ ਅਤੇ ਉਹ ਮੱਲਾਹ ਜੋ ਸਮੁੰਦਰ ਤੋਂ ਵਾਕਫ਼ ਸਨ ਉਸ ਕੋਲ ਭੇਜੇ ਅਤੇ ਉਹ ਸੁਲੇਮਾਨ ਦੇ ਨੌਕਰਾਂ ਦੇ ਨਾਲ ਓਫ਼ੀਰ ਵਿੱਚ ਆਏ ਅਤੇ ਉੱਥੇ 15,300 ਕਿੱਲੋ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਆਏ।"
17 Então, foi Salomão a Eziom-Geber e a Elate, à praia do mar, na terra de Edom.
18 — ausente —
18 Enviou-lhe Hirão, por intermédio de seus servos, navios e marinheiros práticos; foram com os servos de Salomão a Ofir e tomaram de lá quatrocentos e cinquenta talentos de ouro, que trouxeram ao rei Salomão.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 8, comparar traduções ou montar um estudo — tudo direto pelo WhatsApp.