2 Crônicas 9
Punjabi Bible (GL_PUNJABI) vs ARC
ARC Almeida Revista e Corrigida 2009
1 ਸ਼ਬਾ ਦੀ ਰਾਣੀ ਦਾ ਸੁਲੇਮਾਨ ਨੂੰ ਮਿਲਣਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ ਤਾਂ ਉਹ ਯਰੂਸ਼ਲਮ ਵਿੱਚ ਉਸ ਨੂੰ ਬੁਝਾਰਤਾਂ ਨਾਲ ਪਰੱਖਣ ਲਈ ਆਈ। ਸ਼ਬਾ ਦੀ ਰਾਣੀ ਦੇ ਨਾਲ ਲੋਕਾਂ ਦਾ ਇੱਕ ਵੱਡਾ ਸਮੂਹ ਵੀ ਸੀ। ਉਹ ਊਠਾਂ ਉੱਪਰ ਢੇਰ ਸਾਰੇ ਮਸਾਲੇ, ਬੜੀ ਤਾਦਾਤ ਵਿੱਚ ਸੋਨਾ ਅਤੇ ਹੋਰ ਕੀਮਤੀ ਪੱਥਰ ਆਪਣੇ ਨਾਲ ਲੈ ਕੇ ਆਈ ਸੀ ਉਸ ਨੇ ਆਕੇ ਸੁਲੇਮਾਨ ਨਾਲ ਉਸ ਸਭ ਕਾਸੇ ਬਾਰੇ ਗੱਲ ਕੀਤੀ ਜੋ ਉਸ ਦੇ ਮਨ ਤੇ ਸਨ।"
1 E, ouvindo a rainha de Sabá a fama de Salomão, veio a Jerusalém experimentar Salomão com enigmas, com uma mui grande comitiva de camelos carregados de especiarias, e ouro em abundância, e pedras preciosas; e veio a Salomão e falou com ele de tudo o que tinha no seu coração.
2 ਸੁਲੇਮਾਨ ਨੇ ਉਸ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਸੁਲੇਮਾਨ ਲਈ ਕਿਸੇ ਵੀ ਗੱਲ ਦਾ ਜਵਾਬ ਦੇਣ ’ਚ ਔਖ ਨਾ ਆਈ।"
2 E Salomão lhe explicou todas as suas palavras, e nenhuma coisa havia oculta que Salomão lhe não declarasse.
3 ਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਿਆਣਪ ਅਤੇ ਉਸ ਮਹਿਲ ਨੂੰ ਵੇਖਿਆ ਜੋ ਉਸ ਨੇ ਬਣਾਇਆ ਸੀ,"
3 Vendo, pois, a rainha de Sabá a sabedoria de Salomão, e a casa que edificara,
4 ਉਸ ਨੇ ਮੇਜ਼ ਤੇ ਸਜੇ ਭੋਜਨ ਨੂੰ ਵੇਖਿਆ ਉਸ ਦੇ ਕਾਰਜ ਅਧਿਕਾਰੀਆਂ ਦੀ ਆਓ-ਭਗਤ ਹੁੰਦੀ ਵੇਖੀ। ਉਸ ਨੇ ਇਹ ਵੀ ਵੇਖਿਆ ਕਿ ਉਸ ਦੇ ਨੌਕਰ ਕਿਵੇਂ ਦੀ ਪੋਸ਼ਾਕ ਪਾਂਦੇ ਅਤੇ ਕਿਹੋ ਜਿਹਾ ਕੰਮ ਕਰਦੇ ਹਨ। ਉਸ ਨੇ ਸੁਲੇਮਾਨ ਦੇ ਸਾਕੀ ਅਤੇ ਉਨ੍ਹਾਂ ਦੀ ਪੋਸ਼ਾਕ ਨੂੰ ਵੀ ਵੇਖਿਆ। ਜਦ ਉਸ ਨੇ ਪਰਮੇਸੁਰ ਦੇ ਮੰਦਰ ਵੱਲ ਉਸ ਦੇ ਰਾਹ ਤੇ ਜਲੂਸ ਵੇਖਿਆ ਉਹ ਹੈਰਾਨ ਰਹਿ ਗਈ।"
4 e as iguarias da sua mesa, e o assentar dos seus servos, e o estar dos seus criados, e as vestes deles, e os seus copeiros, e as vestes deles, e a sua subida pela qual ele subia à Casa do Senhor , ficou como fora de si.
5 ਤਦ ਉਸ ਨੇ ਸੁਲੇਮਾਨ ਪਾਤਸ਼ਾਹ ਨੂੰ ਆਖਿਆ, “ਜੋ ਗੱਲਾਂ ਮੈਂ ਆਪਣੇ ਦੇਸ ਵਿੱਚ ਤੇਰੀ ਬੁੱਧੀ ਅਤੇ ਤੇਰੇ ਮਹਾਨ ਕੰਮਾਂ ਬਾਰੇ ਸੁਣੀਆਂ ਸਨ ਉਹ ਸੱਚ ਨਿਕਲੀਆਂ।"
5 Então, disse ao rei: Foi verdadeira a palavra que ouvi na minha terra acerca dos teus feitos e da tua sabedoria.
6 ਜਦ ਤੀਕ ਮੈਂ ਉਨ੍ਹਾਂ ਕਹਾਣੀਆਂ ਨੂੰ ਆਪਣੀ ਅੱਖੀਂ ਨਹੀਂ ਡਿੱਠਾ ਮੈਨੂੰ ਯਕੀਨ ਨਹੀਂ ਆਇਆ। ਅਤੇ ਵੇਖ! ਜਿੰਨੀ ਤੇਰੀ ਸਿਆਣਪ ਹੈ ਉਸ ਮੁਤਾਬਕ ਤਾਂ ਮੈਨੂੰ ਤੇਰੇ ਬਾਬਤ ਅੱਧਾ ਵੀ ਨਹੀਂ ਦੱਸਿਆ ਗਿਆ ਸੀ। ਉਨ੍ਹਾਂ ਦੱਸੀਆਂ ਗਈਆਂ ਕਹਾਣੀਆਂ ਤੋਂ ਤੂੰ ਕਿਤੇ ਉੱਚਾ ਹੈਂ।"
6 Porém não cria nas suas palavras, até que vim, e meus olhos o viram; e eis que me não disseram a metade da grandeza da tua sabedoria; sobrepujaste a fama que ouvi.
7 ਤੇਰੇ ਸਾਰੇ ਆਦਮੀ ਅਤੇ ਸੇਵਕ ਸੱਚਮੁੱਚ ਕਿਸਮਤ ਵਾਲੇ ਹਨ। ਉਹ ਤੇਰੀ ਸੇਵਾ ਕਰਨ ’ਚ ਅਤੇ ਤੇਰੀਆਂ ਸਿਆਣਪ ਦੀਆਂ ਗੱਲਾਂ ਸੁਣਨ ’ਚ ਬੜੇ ਕਿਸਮਤ ਵਾਲੇ ਹਨ।"
7 Bem-aventurados os teus homens, e bem-aventurados estes teus servos, que estão sempre diante de ti e ouvem a tua sabedoria!
8 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰ, ਜੋ ਤੇਰੇ ਉੱਤੇ ਪ੍ਰਸੰਨ ਹੈ ਤੇ ਜਿਸਨੇ ਤੈਨੂੰ ਆਪਣੇ ਸਿੰਘਾਸਣ ਉੱਪਰ ਬਿਠਾਇਆ ਹੈ, ਤਾਂ ਜੋ ਤੂੰ ਉਸ ਵੱਲੋਂ ਨਿਯੁਕਤ ਕੀਤਾ ਪਾਤਸ਼ਾਹ ਹੋਵੇਂ। ਤੇਰਾ ਪਰਮੇਸ਼ੁਰ ਇਸਰਾਏਲ ਨੂੰ ਪਿਆਰ ਕਰਦਾ ਅਤੇ ਹਮੇਸ਼ਾ ਇਸ ਦਾ ਪੱਖ ਲੈਂਦਾ ਹੈ। ਇਸੇ ਲਈ ਉਸ ਨੇ ਤੈਨੂੰ ਇਸਰਾਏਲ ਉੱਤੇ ਪਾਤਸ਼ਾਹ ਠਹਿਰਾਇਆ।”"
8 Bendito seja o Senhor , teu Deus, que se agradou de ti para te pôr como rei sobre o seu trono, pelo Senhor , teu Deus, porquanto teu Deus ama a Israel, para o estabelecer perpetuamente; e pôs-te como rei sobre eles, para fazeres juízo e justiça.
9 ਤਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ 4,080 ਕਿੱਲੋ ਸੋਨਾ, ਢੇਰ ਸਾਰੇ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ। ਅਜਿਹੇ ਮਸਾਲੇ ਇਸਰਾਏਲ ਵਿੱਚ ਨਹੀਂ ਸਨ ਜੋ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ ਦਿੱਤੇ ਸਨ।"
9 E deu ao rei cento e vinte talentos de ouro, e especiarias em grande abundância, e pedras preciosas; e nunca houve tais especiarias como as que a rainha de Sabá deu ao rei Salomão.
10 ਹੂਰਾਮ ਅਤੇ ਸੁਲੇਮਾਨ ਦੇ ਸੇਵਕ ਓਫ਼ੀਰ ਤੋਂ ਸੋਨਾ ਲੈ ਆਏ। ਇਹੀ ਨਹੀਂ, ਉਹ ਚੰਦਨ ਦੀ ਲੱਕੜ ਅਤੇ ਕੀਮਤੀ ਨਗਾਂ ਦੇ ਪੱਥਰ ਵੀ ਲੈ ਕੇ ਆਏ।"
10 E também os servos de Hirão e os servos de Salomão, que de Ofir tinham trazido ouro, trouxeram madeira de algumins e pedras preciosas.
11 ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਤੇ ਪਾਤਸ਼ਾਹ ਦੇ ਮਹਿਲ ਦੀਆਂ ਪੌੜੀਆਂ ਬਨਾਉਣ ਲਈ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਉਸ ਨੇ ਸੰਗੀਤਕਾਰਾਂ ਦੇ ਸਾਜ਼ ਬਰਬਤਾਂ ਅਤੇ ਰਬਾਬਾਂ ਲਈ ਵੀ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਯਹੂਦਾਹ ਦੇ ਦੇਸ਼ ਵਿੱਚ ਚੰਦਨ ਦੀ ਲੱਕੜ ਤੋਂ ਬਣਿਆ ਅਜਿਹਾ ਖੂਬਸੂਰਤ ਸਮਾਨ ਕਿਸੇ ਨੇ ਨਹੀਂ ਸੀ ਵੇਖਿਆ।"
11 E fez o rei corredores de madeira de algumins, para a Casa do Senhor e para a casa do rei, como também harpas e alaúdes para os cantores, quais nunca dantes se viram na terra de Judá.
12 ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੇ ਜਿਸ ਵਸਤ ਤੇ ਹੱਥ ਧਰਿਆ, ਉਸ ਨੂੰ ਮੂੰਹ ਮੰਗੀ ਸ਼ੈਅ ਦਿੱਤੀ। ਉਸ ਨੇ ਸ਼ਬਾ ਦੀ ਰਾਣੀ ਜੋ ਸੌਗਾਤਾਂ ਆਪਣੇ ਨਾਲ ਲਿਆਈ ਸੀ ਉਸ ਤੋਂ ਕਿਤੇ ਵੱਧ ਪਾਤਸ਼ਾਹ ਨੇ ਉਸ ਨੂੰ ਭੇਟ ਕੀਤੀਆਂ ਤਦ ਰਾਣੀ ਅਤੇ ਉਸਦਾ ਕਾਫ਼ਲਾ ਆਪਣੇ ਦੇਸ ਨੂੰ ਵਾਪਸ ਚੱਲੇ ਗਏ।"
12 E o rei Salomão deu à rainha de Sabá tudo quanto lhe agradou e o que lhe pediu, além do que ela mesma trouxera ao rei. Assim, voltou e foi para sua terra, ela e os seus servos.
13 ਸੁਲੇਮਾਨ ਦਾ ਖਜ਼ਾਨਾ ਜਿੰਨਾ ਸੋਨਾ ਸੁਲੇਮਾਨ ਕੋਲ ਇੱਕ ਸਾਲ ਵਿੱਚ ਆਉਂਦਾ ਸੀ, ਉਸਦਾ ਭਾਰ 22,644 ਕਿੱਲੋ ਦੇ ਕਰੀਬ ਹੁੰਦਾ ਸੀ।"
13 E era o peso do ouro, que vinha em um ano a Salomão, de seiscentos e sessenta e seis talentos de ouro,
14 ਇਸ ਤੋਂ ਇਲਾਵਾ ਵਪਾਰੀ ਅਤੇ ਸੌਦਾਗਰ ਵੀ ਸੁਲੇਮਾਨ ਲਈ ਸੋਨਾ ਲੈ ਕੇ ਆਉਂਦੇ ਸਨ। ਅਰਬ ਦੇ ਸਾਰੇ ਰਾਜੇ ਅਤੇ ਉਸ ਰਾਜ ਦੇ ਸ਼ਾਸਕ ਸੁਲੇਮਾਨ ਕੋਲ ਸੋਨਾ-ਚਾਂਦੀ ਲੈ ਕੇ ਆਉਂਦੇ ਸਨ।"
14 afora o que os negociantes e mercadores traziam; também todos os reis da Arábia e os príncipes da mesma terra traziam a Salomão ouro e prata.
15 ਸੁਲੇਮਾਨ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ! ਹਰ ਢਾਲ ਸਾਢੇ ਸੱਤ ਪੌਂਡ ਸੋਨੇ ਤੋਂ ਬਣੀ ਹੋਈ ਸੀ।"
15 Também fez Salomão duzentos paveses de ouro batido; para cada pavês mandou pesar seiscentos siclos de ouro batido,
16 ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਛੋਟੀਆਂ ਢਾਲਾਂ ਵੀ ਬਣਵਾਈਆਂ। ਇਨ੍ਹਾਂ ਚੋ ਹਰ ਇੱਕ ਢਾਲ ਨੂੰ ਪੌਣੇ ਚਾਰ ਪੌਂਡ ਸੋਨਾ ਲੱਗਿਆ ਹੋਇਆ ਸੀ। ਸੁਲੇਮਾਨ ਨੇ ਇਨ੍ਹਾਂ ਢਾਲਾਂ ਨੂੰ “ਲਬਾਨੋਨ ਦੇ ਜੰਗਲ ਦੇ ਮਹਿਲ” ਵਿੱਚ ਰੱਖਿਆ।"
16 como também trezentos escudos de ouro batido; para cada escudo mandou pesar trezentos siclos de ouro; e Salomão os pôs na casa do bosque do Líbano.
17 ਪਾਤਸ਼ਾਹ ਨੇ ਹਾਥੀ ਦੇ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਪਰ ਕੁੰਦਨੀ ਸੋਨਾ ਮੜ੍ਹਵਾਇਆ।"
17 Fez mais o rei um grande trono de marfim e o cobriu de ouro puro.
18 ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇੱਕ ਸੋਨੇ ਦਾ ਪਾਇਦਾਨ। ਇਹ ਸਾਰੇ ਸਿੰਘਾਸਣ ਦੇ ਨਾਲ ਜੁੜੇ ਹੋਏ ਸਨ। ਸਿੰਘਾਸਣ ਤੇ ਬੈਠਣ ਦੇ ਦੋਨੋ ਪਾਸਿਆਂ ਵੱਲ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰਾਂ ਦੇ ਬੁੱਤ ਬਣੇ ਸਨ।"
18 E o trono tinha seis degraus, e um estrado de ouro, pegado ao trono, e encostos de ambas as bandas no lugar do assento; e dois leões estavam junto aos encostos.
19 ਉਨ੍ਹਾਂ ਛੇ ਪੌੜੀਆਂ ਦੇ ਸੱਜੇ ਖੱਬੇ ਪਾਸੇ ਕੁੱਲ ਬਾਰ੍ਹਾਂ ਬੱਬਰ ਸ਼ੇਰ ਖੜ੍ਹੇ ਸਨ ਕਿਸੇ ਵੀ ਰਾਜ ਵਿੱਚ ਕਿਸੇ ਵੀ ਪਾਤਸ਼ਾਹ ਦਾ ਅਜਿਹਾ ਸਿੰਘਾਸਣ ਕਦੇ ਨਹੀਂ ਸੀ ਬਣਿਆ।"
19 E doze leões estavam ali de ambas as bandas, sobre os seis degraus; outro tal se não fez em nenhum reino.
20 ਪਾਤਸ਼ਾਹ ਦੇ ਸਾਰੇ ਪੀਣ ਵਾਲੇ ਪਿਆਲੇ ਸੋਨੇ ਦੇ ਬਣੇ ਹੋਏ ਸਨ। ਲਬਾਨੋਨ ਦੇ ਜੰਗਲ ਮਹਿਲ ਵਿੱਚ ਘਰ ਦੀਆਂ ਜਿੰਨੀਆਂ ਵੀ ਵਸਤਾਂ ਸਨ ਸਭ ਸੋਨੇ ਦੀਆਂ ਬਣੀਆਂ ਹੋਈਆਂ ਸਨ। ਸੁਲੇਮਾਨ ਦੇ ਰਾਜ ਵਿੱਚ ਉਸਦਾ ਖਜ਼ਾਨਾ ਇੰਨਾ ਭਰਪੂਰ ਸੀ ਕਿ ਚਾਂਦੀ ਨੂੰ ਉਸ ਦੇ ਸਮੇਂ ਵਿੱਚ ਕੋਈ ਵੱਡਮੁੱਲੀ ਧਾਤ ਨਹੀਂ ਸੀ ਜਾਣਿਆਂ ਜਾਂਦਾ।"
20 Também todos os vasos de beber do rei Salomão eram de ouro, e todos os objetos da casa do bosque do Líbano, de ouro puro; a prata reputava-se por nada nos dias de Salomão.
21 ਕਿਉਂ ਕਿ ਪਾਤਸ਼ਾਹ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨ ਸਾਲਾਂ ਬਾਅਦ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਉੱਥੋਂ ਲੱਦ ਕੇ ਲਿਆਉਂਦੇ ਹੁੰਦੇ ਸਨ।"
21 Porque, indo os navios do rei, com os servos de Hirão, a Társis, tornavam os navios de Társis, uma vez em três anos e traziam ouro, e prata, e marfim, e bugios, e pavões.
22 ਸੁਲੇਮਾਨ ਪਾਤਸ਼ਾਹ ਧਰਤੀ ਉੱਪਰ ਸਾਰੇ ਪਾਤਸ਼ਾਹਾਂ ਨਾਲੋਂ ਧਨ ਅਤੇ ਬੁੱਧੀ ਵਿੱਚ ਅਮੀਰ ਸੀ।"
22 Assim, excedeu o rei Salomão a todos os reis da terra, tanto em riquezas como em sabedoria.
23 ਦੁਨੀਆਂ ਦੇ ਤਮਾਮ ਪਾਤਸ਼ਾਹ ਸੁਲੇਮਾਨ ਨੂੰ ਅਤੇ ਉਸ ਦੇ ਗਿਆਨ ਨੂੰ ਸੁਨਣ ਦੇ ਚਾਹਵਾਨ ਹੋਕੇ ਮਿਲਣ ਆਉਂਦੇ। ਜਿਹੜੀ ਬੁੱਧੀ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸਦੀ ਮਤ ਲੈਣ ਲਈ ਸਾਰੇ ਪਾਤਸ਼ਾਹ ਸੁਲੇਮਾਨ ਕੋਲ ਆਉਂਦੇ ਸਨ।"
23 E todos os reis da terra procuravam ver o rosto de Salomão, para ouvirem a sua sabedoria que Deus lhe dera no seu coração.
24 ਹਰ ਸਾਲ ਇਹ ਪਾਤਸ਼ਾਹ ਸੁਲੇਮਾਨ ਲਈ ਸੌਗਾਤਾਂ ਲਿਆਉਂਦੇ। ਉਹ ਉਸ ਲਈ ਸੋਨੇ-ਚਾਂਦੀ ਦੀਆਂ ਬਣੀਆਂ ਵਸਤਾਂ, ਵਸਤਰ-ਸ਼ਸਤਰ, ਗਰਮ ਮਸਾਲੇ ਘੋੜੇ ਤੇ ਖੱਚਰਾਂ ਆਦਿ ਲਿਆਉਂਦੇ।"
24 E eles traziam cada um o seu presente, vasos de ouro, e vestes, e armaduras, e especiarias, e cavalos, e mulos; cada coisa de ano em ano.
25 ਸੁਲੇਮਾਨ ਕੋਲ ਆਪਣੇ ਘੋੜਿਆਂ ਅਤੇ ਰੱਥਾਂ ਨੂੰ ਰੱਖਣ ਲਈ 4,000 ਤਬੇਲੇ ਸਨ ਅਤੇ ਉਸ ਕੋਲ 12,000 ਰੱਥਵਾਨ ਸਨ। ਉਸ ਨੇ ਇਨ੍ਹਾਂ ਨੂੰ ਆਪਣੇ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਕੁਝ ਇੱਕਨਾਂ ਨੂੰ ਯਰੂਸ਼ਲਮ ਵਿੱਚ ਆਪਣੇ ਕੋਲ ਰੱਖਿਆ।"
25 Teve também Salomão quatro mil estrebarias de cavalos e carros e doze mil cavaleiros e pô-los nas cidades dos carros e com o rei, em Jerusalém.
26 ਸੁਲੇਮਾਨ ਫ਼ਰਾਤ ਦਰਿਆ ਤੋਂ ਲੈ ਕੇ ਸਾਰਾ ਰਾਹ ਜਿਹੜਾ ਫ਼ਲਿਸਤੀਆਂ ਦੇ ਦੇਸ ਤੀਕ ਅਤੇ ਮਿਸਰ ਦੀ ਹੱਦ ਤੀਕ ਜਾਂਦਾ ਸੀ ਉੱਥੋਂ ਤੀਕ ਸਭ ਪਾਤਸ਼ਾਹਾਂ ਦਾ ਪਾਤਸ਼ਾਹ ਸੀ।"
26 E dominava sobre todos os reis, desde o rio até à terra dos filisteus e até ao termo do Egito.
27 ਉਸ ਕੋਲ ਇੰਨੀ ਚਾਂਦੀ ਸੀ ਕਿ ਉਹ ਯਰੂਸ਼ਲਮ ਵਿੱਚ ਚੱਟਾਨਾਂ ਜਿੰਨੀ ਹੀ ਆਮ ਸੀ। ਉਸ ਕੋਲ ਇੰਨੀ ਦਿਆਰ ਦੀ ਲੱਕੜ ਸੀ ਕਿ ਇਹ ਪਹਾੜੀ ਦੇਸ਼ ਵਿੱਚਲੇ ਗੁੱਲਰ ਦੇ ਰੁੱਖਾਂ ਜਿੰਨੀ ਵੱਧੇਰੇ ਹੋਵੇ।"
27 Também o rei fez que houvesse prata em Jerusalém como pedras e cedros em tanta abundância como as figueiras bravas que há pelas campinas.
28 ਲੋਕ ਮਿਸਰ ਤੋਂ ਅਤੇ ਸਾਰੇ ਹੋਰ ਦੇਸ਼ਾਂ ਵਿੱਚੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।"
28 E do Egito e de todas aquelas terras traziam cavalos a Salomão.
29 ਸੁਲੇਮਾਨ ਦੀ ਮੌਤ ਸੁਲੇਮਾਨ ਦੇ ਬਾਕੀ ਕੰਮ ਜੋ ਉਸ ਨੇ ਕੀਤੇ ਸਨ ਉਹ ਨਾਥਾਨ ਨਬੀ ਦੀਆਂ ਲਿਖਤਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਇੱਦੋ ਨਬੀ ਦੇ ਦਰਸ਼ਨਾਂ ਵਿੱਚ ਦਰਜ ਹਨ। ਇੱਦੋ ਉਹ ਨਬੀ ਸੀ ਜਿਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਭਵਿੱਖ ਬਾਣੀ ਕੀਤੀ ਸੀ।"
29 Os demais atos, pois, de Salomão, tanto os primeiros como os últimos, porventura, não estão escritos no livro da história de Natã, o profeta, e na profecia de Aías, o silonita, e nas visões de Ido, o vidente, acerca de Jeroboão, filhos de Nebate?
30 ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ।"
30 E reinou Salomão em Jerusalém quarenta anos sobre todo o Israel.
31 ਉਪਰੰਤ ਸੁਲੇਮਾਨ ਆਪਣੇ ਪੁਰਖਿਆਂ ਕੋਲ ਚਲਾਣਾ ਕਰ ਗਿਆ। ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਸੁਲੇਮਾਨ ਦੀ ਥਾਵੇਂ ਹੁਣ ਉਸਦਾ ਪੁੱਤਰ ਰਹਬੁਆਮ ਰਾਜ ਕਰਨ ਲੱਗਾ।"
31 E dormiu Salomão com seus pais, e o sepultaram na Cidade de Davi, seu pai; e Roboão, seu filho, reinou em seu lugar.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Crônicas 9, comparar traduções ou montar um estudo — tudo direto pelo WhatsApp.