2 João 1

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਬਜ਼ੁਰਗ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਵੱਲੋਂ ਚੁਣੀ ਹੋਈ ਇਸ ਸੁਆਣੀ ਅਤੇ ਉਸ ਦੇ ਬੱਚਿਆਂ ਨੂੰ। ਮੈਂ ਸੱਚਾਈ ਵਿੱਚ ਤੁਹਾਨੂੰ ਸਾਰਿਆਂ ਨੂੰ ਪਿਆਰ ਕਰਦਾ ਹਾਂ। ਉਹ ਸਾਰੇ ਲੋਕ ਵੀ ਜਿਹੜੇ ਸੱਚਾਈ ਨੂੰ ਜਾਣਦੇ ਹਨ, ਤੁਹਾਨੂੰ ਪਿਆਰ ਕਰਦੇ ਹਨ।"
1 O presbítero à senhora eleita e aos seus filhos, a quem eu amo na verdade — e não somente eu, mas também todos os que conhecem a verdade —,
2 ਅਸੀਂ ਤੁਹਾਨੂੰ ਸੱਚ ਦੇ ਕਾਰਣ ਪਿਆਰ ਕਰਦੇ ਹਾਂ; ਜਿਹੜਾ ਸਾਡੇ ਅੰਦਰ ਵੱਸਦਾ ਹੈ। ਉਹ ਸੱਚ ਸਾਡੇ ਨਾਲ ਹਮੇਸ਼ਾ ਰਹੇਗਾ।"
2 por causa da verdade que permanece em nós e conosco estará para sempre.
3 ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ।"
3 Que a graça, a misericórdia e a paz, da parte de Deus Pai e de Jesus Cristo, o Filho do Pai, estejam conosco em verdade e amor.
4 ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ।"
4 Fiquei muito alegre por ter encontrado alguns de seus filhos que andam na verdade, de acordo com o mandamento que recebemos do Pai.
5 ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।"
5 E agora, senhora, peço-lhe, não como se escrevesse mandamento novo, mas o mesmo que temos tido desde o princípio: que nos amemos uns aos outros.
6 ਪਿਆਰ ਕਰਨ ਦਾ ਅਰਥ ਪਰਮੇਸ਼ੁਰ ਦੁਆਰਾ ਸਾਨੂੰ ਦਿੱਤੇ ਗਏ ਹੁਕਮ ਅਨੁਸਾਰ ਜਿਉਣਾ ਹੈ। ਪਰਮੇਸ਼ੁਰ ਦਾ ਹੁਕਮ ਇੱਕ ਪਿਆਰ ਦਾ ਜੀਵਨ ਜਿਉਣਾ ਹੈ। ਤੁਸੀਂ ਇਹ ਹੁਕਮ ਸ਼ੁਰੂ ਤੋਂ ਸੁਣਿਆ ਹੈ।"
6 E o amor é este: que andemos segundo os mandamentos de Deus. Este mandamento, como vocês ouviram desde o princípio, é que vocês vivam nesse amor.
7 ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜ਼ੂਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਰਾਰ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਣ ਗਿਆ। ਜਿਹੜਾ ਵਿਅਕਤੀ ਇਸ ਸੱਚ ਦਾ ਇਕਰਾਰ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ।"
7 Porque muitos enganadores têm saído mundo afora, os quais não confessam que Jesus Cristo veio em carne; este é o enganador e o anticristo.
8 ਹੁਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕੜੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸੱਕੇ।"
8 Tenham cuidado para que não percam aquilo que temos realizado com esforço, mas recebam plena recompensa.
9 ਇੱਕ ਵਿਅਕਤੀ ਨੂੰ ਯਿਸੂ ਮਸੀਹ ਦੇ ਉਪਦੇਸ਼ ਦਾ ਹੀ ਅਨੁਸਰਣ ਕਰਨਾ ਚਾਹੀਦਾ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਨੂੰ ਬਦਲਦਾ ਹੈ ਤਾਂ ਉਸ ਵਿਅਕਤੀ ਦੀ ਪਰਮੇਸ਼ੁਰ ਨਾਲ ਕੋਈ ਸੰਗਤ ਨਹੀਂ ਹੈ। ਜੇਕਰ ਕੋਈ ਵਿਅਕਤੀ ਮਸੀਹ ਦੇ ਉਪਦੇਸ਼ ਦਾ ਅਨੁਸਰਣ ਕਰਦਾ ਹੈ, ਤਾਂ ਉਹ ਵਿਅਕਤੀ ਪਿਤਾ ਅਤੇ ਪੁੱਤਰ ਨਾਲ ਦੋਹਾਂ ਸੰਗਤ ਰੱਖਦਾ ਹੈ।"
9 Todo aquele que vai além da doutrina de Cristo e nela não permanece não tem Deus; o que permanece na doutrina, esse tem tanto o Pai como o Filho.
10 ਜੇ ਉਹ ਵਿਅਕਤੀ ਜੋ ਤੁਹਾਡੇ ਕੋਲ ਆਉਂਦਾ ਹੈ, ਇਹ ਉਪਦੇਸ਼ ਨਹੀਂ ਲਿਆਉਂਦਾ, ਉਸ ਨੂੰ ਆਪਣੇ ਘਰ ਅੰਦਰ ਨਾ ਕਬੂਲੋ। ਉਸਦੀ ਆਓਭਗਤ ਨਾ ਕਰੋ"
10 Se alguém for até vocês e não levar esta doutrina, não o recebam em casa, nem lhe deem as boas-vindas.
11 ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸ ਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ।"
11 Porque aquele que lhe dá boas-vindas se faz cúmplice das suas obras más.
12 ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਹਮਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।"
12 Ainda tinha muitas coisas a lhes escrever, mas não quis fazê-lo com papel e tinta, pois espero ir visitá-los, e conversaremos pessoalmente, para que a nossa alegria seja completa.
13 ਪਰਮੇਸ਼ੁਰ ਦੁਆਰਾ ਚੁਣੇ ਗਏ ਤੁਹਾਡੀ ਭੈਣ ਦੇ ਬੱਚੇ ਤੁਹਾਨੂੰ ਆਪਣਾ ਪਿਆਰ ਭੇਜਦੇ ਹਨ।"
13 Os filhos da sua irmã eleita mandam saudações.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 João 1, comparar traduções ou montar um estudo — tudo direto pelo WhatsApp.