2 Pedro 1

Punjabi Bible (GL_PUNJABI) vs NVT

Sair da comparação
NVT Nova Versão Transformadora
1 ਸ਼ਮਊਨ ਪਤਰਸ, ਯਿਸੂ ਮਸੀਹ ਦੇ ਸੇਵਕ, ਅਤੇ ਇੱਕ ਰਸੂਲ ਵੱਲੋਂ ਸ਼ੁਭਕਾਮਨਾਵਾਂ, ਉਨ੍ਹਾਂ ਸਮੂਹ ਲੋਕਾਂ ਨੂੰ ਜਿਨ੍ਹਾਂ ਨੂੰ ਉਹੀ ਮੁੱਲਵਾਨ ਨਿਹਚਾ ਹੈ ਜਿਹੜੀ ਸਾਨੂੰ ਵੀ ਹੈ। ਤੁਸੀਂ ਇਹ ਵਿਸ਼ਵਾਸ ਇਸ ਲਈ ਪ੍ਰਾਪਤ ਕੀਤਾ ਹੈ ਕਿਉਂ ਕਿ ਸਾਡਾ ਪਰਮੇਸ਼ੁਰ ਅਤੇ ਮੁਕਤੀਦਾਤਾ, ਯਿਸੂ ਮਸੀਹ, ਨਿਰਪੱਖ ਹੈ।"
1 Eu, Simão Pedro, escravo e apóstolo de Jesus Cristo, escrevo esta carta a vocês que compartilham de nossa preciosa fé, concedida por meio da justiça de Jesus Cristo, nosso Deus e Salvador.
2 ਕਾਸ਼ ਤੁਸੀਂ ਭਰਪੂਰ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ ਕਿਉਂਕਿ ਤੁਸੀਂ ਸੱਚ ਮੁੱਚ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਨੂੰ ਜਾਣਦੇ ਹੋ।"
2 Que vocês tenham cada vez mais graça e paz à medida que crescem no conhecimento de Deus e de Jesus, nosso Senhor.
3 ਪਰਮੇਸ਼ੁਰ ਨੇ ਸਾਨੂੰ ਹਰ ਲੋੜੀਂਦੀ ਚੀਜ਼ ਦਿੱਤੀ ਹੈ ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸੱਦਿਆ ਹੈ।"
3 Deus, com seu poder divino, nos concede tudo de que necessitamos para uma vida de devoção, pelo conhecimento completo daquele que nos chamou para si por meio de sua glória e excelência.
4 ਉਸਦੀ ਮਹਿਮਾ ਅਤੇ ਚੰਗਿਆਈ ਕਾਰਣ, ਯਿਸੂ ਨੇ ਸਾਨੂੰ ਉਹ ਮਹਾਨ ਅਤੇ ਅਨਮੋਲ ਚੀਜ਼ਾਂ ਦਿੱਤੀਆਂ ਹਨ ਜਿਨ੍ਹਾਂ ਦਾ ਵਾਅਦਾ ਉਸ ਨੇ ਸਾਡੇ ਨਾਲ ਕੀਤਾ ਸੀ। ਇਨ੍ਹਾਂ ਚੀਜ਼ਾਂ ਨਾਲ, ਤੁਸੀਂ ਪਰਮੇਸ਼ੁਰ ਦੀ ਕੁਦਰਤ ਵਿੱਚ ਹਿੱਸਾ ਲੈ ਸੱਕਦੇ ਹੋ। ਇਉਂ, ਸਾਡਾ ਇਸ ਦੁਨੀਆਂ ਦੇ ਨਸ਼ਟ ਕਰਨ ਵਾਲੇ ਪ੍ਰਭਾਵਾਂ ਅਤੇ ਭ੍ਰਿਸ਼ਟ ਕਾਮਨਾਵਾਂ ਦੁਆਰਾ ਨੁਕਸਾਨ ਨਹੀਂ ਹੋਵੇਗਾ।"
4 E, por causa de sua glória e excelência, ele nos deu grandes e preciosas promessas. São elas que permitem a vocês participar da natureza divina e escapar da corrupção do mundo causada pelos desejos humanos.
5 ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ;"
5 Diante de tudo isso, esforcem-se ao máximo para corresponder a essas promessas. Acrescentem à fé a excelência moral; à excelência moral o conhecimento;
6 ਸਵੈਂ ਕਾਬੂ ਨੂੰ ਤੁਹਾਡੇ ਗਿਆਨ ਨਾਲ ਜੋੜੋ; ਤੁਹਾਡੇ ਸਬਰ ਨੂੰ ਸਵੈਂ ਕਾਬੂ ਨਾਲ ਜੋੜੋ ਅਤੇ ਪਰਮੇਸ਼ੁਰ ਲਈ ਸੇਵਾ ਨੂੰ ਤੁਹਾਡੇ ਸਬਰ ਨਾਲ ਜੋੜੋ;"
6 ao conhecimento o domínio próprio; ao domínio próprio a perseverança; à perseverança a devoção a Deus;
7 ਅਤੇ ਤੁਹਾਡੀ ਪਰਮੇਸ਼ੁਰ ਦੀ ਸੇਵਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਲਈ ਕਿਰਪਾ ਨੂੰ ਮਿਹਰਬਾਨੀ ਨਾਲ ਜੋੜੋ ਅਤੇ ਆਪਣੇ ਭਰਾਵਾਂ ਅਤੇ ਭੈਣਾਂ ਲਈ ਦਸ ਦਯਾ ਦੇ ਨਾਲ ਪਿਆਰ ਨੂੰ ਜੋੜ ਲਵੋ।"
7 à devoção a Deus a fraternidade; e à fraternidade o amor.
8 ਜੇ ਇਹ ਸਾਰੀਆਂ ਗੱਲਾਂ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਵਿੱਚ ਵੱਧ ਰਹੀਆਂ ਹਨ, ਤਾਂ ਇਹ ਚੀਜ਼ਾਂ ਤੁਹਾਨੂੰ ਕਦੇ ਵੀ ਬੇਕਾਰ ਨਾ ਹੋਣ ਵਿੱਚ ਮਦਦ ਕਰਨਗੀਆਂ। ਇਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਫ਼ਲਦਾਇੱਕ ਬਨਾਉਣਗੀਆਂ।"
8 Quanto mais crescerem nessas coisas, mais produtivos e úteis serão no conhecimento completo de nosso Senhor Jesus Cristo.
9 ਪਰ ਉਹ ਵਿਅਕਤੀ ਜਿਸ ਕੋਲ ਉੱਪਰਲੀਆਂ ਖੂਬੀਆਂ ਨਹੀਂ ਹਨ, ਸਪੱਸ਼ਟ ਵੇਖਣ ਦੇ ਕਾਬਿਲ ਨਹੀਂ ਹੈ। ਉਹ ਵਿਅਕਤੀ ਅੰਨ੍ਹਾ ਹੈ। ਉਹ ਭੁੱਲ ਚੁੱਕਿਆ ਹੈ, ਕਿ ਉਸ ਨੂੰ ਆਪਣੇ ਪਿੱਛਲੇ ਪਾਪਾਂ ਤੋਂ ਛੁਟਕਾਰਾ ਮਿਲ ਚੁੱਕਿਆ ਸੀ।"
9 Mas aqueles que não se desenvolvem desse modo são praticamente cegos, vendo apenas o que está perto, e se esquecem de que foram purificados de seus antigos pecados.
10 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ।"
10 Por isso, irmãos, trabalhem ainda mais arduamente para mostrar que, de fato, estão entre os que foram chamados e escolhidos. Façam essas coisas e jamais tropeçarão.
11 ਅਤੇ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਜ ਅੰਦਰ ਨਿੱਘਾ ਸਵਾਗਤ ਪ੍ਰਾਪਤ ਕਰੋਂਗੇ ਜਿਹੜਾ ਰਾਜ ਸਦੀਵੀ ਜਾਰੀ ਰਹਿੰਦਾ ਹੈ।"
11 Assim, sua entrada no reino eterno de nosso Senhor e Salvador Jesus Cristo será acompanhada de grande honra.
12 ਤੁਸੀਂ ਇਹ ਸਭ ਜਾਣਦੇ ਹੋ। ਉਸ ਸੱਚ ਵਿੱਚ ਦ੍ਰਿੜ ਰਹੋ ਜੋ ਹੁਣ ਤੁਹਾਡੇ ਵਿੱਚ ਹੈ। ਪਰ ਮੈਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਹਮੇਸ਼ਾ ਤੁਹਾਡੀ ਮਦਦ ਕਰਾਂਗਾ।"
12 Portanto, sempre lhes lembrarei estas coisas, embora já as saibam e estejam firmes na verdade que lhes foi ensinada.
13 ਮੈਂ ਸੋਚਦਾ ਹਾਂ ਕਿ ਮੇਰੇ ਲਈ ਇਹ ਸਹੀ ਹੈ ਕਿ ਜਿੰਨਾ ਚਿਰ ਇਸ ਧਰਤੀ ਤੇ ਜਿਉਂਦਾ ਹਾਂ ਇਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਤੁਹਾਡੀ ਮਦਦ ਕਰਾਂ।"
13 E é apropriado que, enquanto eu viver, continue a lembrá-los.
14 ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ।"
14 Pois nosso Senhor Jesus Cristo me mostrou que, em breve, partirei desta vida,
15 ਮੈਂ ਹਰ ਸੰਭਵ ਕੋਸ਼ਿਸ਼ ਕਰਾਂਗਾ ਕਿ ਇਸ ਜੀਵਨ ਨੂੰ ਛੱਡਣ ਤੋਂ ਬਾਅਦ ਵੀ ਤੁਹਾਨੂੰ ਇਹ ਗੱਲਾਂ ਯਾਦ ਕਰਨ ਵਿੱਚ ਤੁਹਾਡੀ ਸਹਾਇਤਾ ਕਰਾਂ।"
15 por isso me esforçarei para garantir que vocês sempre se lembrem destas coisas depois de minha partida.
16 ਅਸੀਂ ਮਸੀਹ ਦੀ ਮਹਿਮਾ ਦੇਖੀ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸ ਦੇ ਆਉਣ ਬਾਰੇ ਦੱਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦੱਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅੱਖਾਂ ਨਾਲ ਵੇਖਿਆ ਸੀ।"
16 Porque não inventamos histórias engenhosas quando lhes falamos da poderosa vinda de nosso Senhor Jesus Cristo. Vimos com os próprios olhos seu esplendor majestoso,
17 ਜਦੋਂ ਯਿਸੂ ਨੇ ਪਰਮੇਸ਼ੁਰ ਪਿਤਾ ਵੱਲੋਂ ਮਹਿਮਾ ਅਤੇ ਸ਼ਕਤੀ ਪ੍ਰਾਪਤ ਕੀਤੀ, ਉਸ ਨੇ ਤੇਜਸਵੀ ਮਹਿਮਾ ਵੱਲੋਂ ਇੱਕ ਅਵਾਜ਼ ਸੁਣੀ। ਇਸ ਅਵਾਜ਼ ਨੇ ਆਖਿਆ, “ਇਹ ਮੇਰਾ ਪੁੱਤਰ ਹੈ, ਮੈਂ ਉਸ ਨੂੰ ਪਿਆਰ ਕਰਦਾ ਹਾਂ, ਅਤੇ ਮੈਂ ਇਸ ਨਾਲ ਬਹੁਤ ਪ੍ਰਸੰਨ ਹਾਂ।”"
17 quando ele recebeu honra e glória da parte de Deus, o Pai. A voz da glória suprema de Deus lhe disse: “Este é meu Filho amado, que me dá grande alegria”.
18 ਅਤੇ ਅਸੀਂ ਅਵਾਜ਼ ਸੁਣੀ, ਜਦੋਂ ਸਵਰਗ ਵਿੱਚੋਂ ਅਵਾਜ਼ ਆ ਰਹੀ ਸੀ ਅਸੀਂ ਯਿਸੂ ਨਾਲ ਪਵਿੱਤਰ ਪਰਬਤ ਉੱਪਰ ਖਲੋਤੇ ਸਾਂ।"
18 Nós mesmos ouvimos essa voz do céu quando estávamos com ele no monte santo.
19 ਇਹ ਗੱਲਾਂ ਸਾਨੂੰ ਹੋਰ ਵੱਧੇਰੇ ਪ੍ਰਪੱਕ ਕਰਦੀਆਂ ਹਨ ਕਿ ਜੋ ਗੱਲਾਂ ਨਬੀਆਂ ਨੇ ਆਖੀਆਂ ਉਹ ਸੱਚ ਹਨ। ਤੁਸੀਂ, ਜੋ ਨਬੀਆਂ ਨੇ ਆਖਿਆ ਉਸਦਾ ਸਖਤੀ ਨਾਲ ਅਨੁਸਰਣ ਕਰਨ ਕਾਰਣ, ਸਹੀ ਹੋਂ। ਉਨ੍ਹਾਂ ਦਾ ਸੰਦੇਸ਼ ਉਸ ਚਾਨਣ ਵਰਗਾ ਹੈ ਜੋ ਹਨੇਰੇ ਵਿੱਚ ਚਮਕਦਾ ਹੈ। ਇਹ ਚਾਨਣ ਸੂਰਜ ਚੜ੍ਹ੍ਹਨ ਤੱਕ ਅਤੇ ਸਵੇਰ ਦੇ ਤਾਰੇ ਦੇ ਤੁਹਾਡੇ ਦਿਲ ਵਿੱਚ ਚੜ੍ਹ੍ਹਨ ਤੱਕ ਰਹਿੰਦਾ ਹੈ।"
19 Além disso, temos a mensagem que os profetas proclamaram, que é digna de toda confiança. Prestem muita atenção ao que eles escreveram, pois suas palavras são como lâmpada que ilumina um lugar escuro, até que o dia clareie e a estrela da manhã brilhe no coração de vocês.
20 ਉਹ ਸਭ ਤੋਂ ਮਹੱਤਵਪੂਰਣ ਗੱਲ ਜੋ ਤੁਹਾਨੂੰ ਜਾਣ ਲੈਣੀ ਚਾਹੀਦੀ ਹੈ ਕਿ; ਕਿਸੇ ਵੀ ਵਿਅਕਤੀ ਨੂੰ ਪੋਥੀਆਂ ਵਿੱਚਲੀ ਕਿਸੇ ਵੀ ਦੈਵੀ ਬਾਣੀ ਦੀ ਆਪਣੇ ਤੌਰ ਤੇ ਵਿਆਖਿਆ ਨਹੀਂ ਕਰਨੀ ਚਾਹੀਦੀ।"
20 Acima de tudo, saibam que nenhuma profecia nas Escrituras surgiu do entendimento do próprio profeta,
21 ਕੋਈ ਵੀ ਅਗੰਮ ਵਾਕ ਉਵੇਂ ਨਹੀਂ ਹੋਏ ਜਿਵੇਂ ਕੋਈ ਵਿਅਕਤੀ ਚਾਹੁੰਦਾ ਸੀ। ਕਿਉਂਕਿ ਅਗੰਮ ਵਾਕ ਮਨੁੱਖ ਦੀ ਇੱਛਿਆ ਤੋਂ ਕਦੇ ਨਹੀਂ ਆਇਆ ਸਗੋਂ ਮਨੁੱਖ ਪਵਿੱਤਰ ਆਤਮਾ ਦੇ ਉਕਸਾਉਣ ਨਾਲ ਪਰਮੇਸ਼ੁਰ ਵੱਲੋਂ ਬੋਲਦੇ ਹਨ।"
21 nem de iniciativa humana. Esses homens foram impulsionados pelo Espírito Santo e falaram da parte de Deus.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Pedro 1, comparar traduções ou montar um estudo — tudo direto pelo WhatsApp.