2 Pedro 2

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਨਕਲੀ ਉਪਦੇਸ਼ ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।"
1 Assim como surgiram falsos profetas no meio do povo, também haverá falsos mestres entre vocês. Eles introduzirão heresias destruidoras, chegando a renegar o Soberano Senhor que os resgatou, trazendo sobre si mesmos repentina destruição.
2 ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿੱਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।"
2 E muitos seguirão as suas práticas libertinas, e, por causa deles, o caminho da verdade será difamado.
3 ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।"
3 Movidos por avareza, eles explorarão vocês com palavras fictícias. Mas, para eles, a condenação decretada há muito tempo não tarda, e a destruição deles não caiu no esquecimento.
4 ਜਦੋਂ ਦੂਤਾਂ ਨੇ ਪਾਪ ਕੀਤਾ ਸੀ ਤਾਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਵੀ ਸਜ਼ਾ ਤੋਂ ਨਹੀਂ ਬਖਸ਼ਿਆ ਅਤੇ ਸਜ਼ਾ ਦਿੱਤੀ। ਨਹੀਂ। ਪਰਮੇਸ਼ੁਰ ਨੇ ਉਨ੍ਹਾਂ ਨੂੰ ਦੋਜ਼ਖ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਅੰਧਕਾਰ ਦੀਆਂ ਗਰਾਂ ਵਿੱਚ ਸੁੱਟ ਦਿੱਤਾ ਸੀ। ਉਨ੍ਹਾਂ ਨੂੰ ਹਸ਼ਰ ਦੇ ਦਿਹਾੜੇ ਤੱਕ ਓੱਥੇ ਹੀ ਰੱਖਿਆ ਗਿਆ ਹੈ।"
4 Pois Deus não poupou anjos quando pecaram, mas, lançando-os no inferno, prendeu-os com correntes de escuridão, reservando-os para o juízo.
5 ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹੜੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹੜ੍ਹ ਲਿਆ ਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦੱਸਿਆ।"
5 E ele não poupou o mundo antigo, mas preservou Noé, pregador da justiça, e mais sete pessoas, quando fez vir o dilúvio sobre o mundo de ímpios.
6 ਪਰਮੇਸ਼ੁਰ ਨੇ ਸਦੂਮ ਅਤੇ ਅਮੂਰਾਹ ਦੇ ਸ਼ਹਿਰਾਂ ਨੂੰ ਸਾੜਕੇ ਸੁਆਹ ਕਰਕੇ ਉਨ੍ਹਾਂ ਨੂੰ ਤਬਾਹ ਕਰਕੇ ਸਜ਼ਾ ਦਿੱਤੀ। ਪਰਮੇਸ਼ੁਰ ਨੇ ਇਨ੍ਹਾਂ ਸ਼ਹਿਰਾਂ ਨੂੰ ਇੱਕ ਉਦਾਹਰਣ ਬਣਾ ਦਿੱਤਾ ਕਿ ਉਹ ਉਨ੍ਹਾਂ ਲੋਕਾਂ ਨਾਲ ਕੀ ਕਰਨ ਵਾਲਾ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਪਰਮੇਸ਼ੁਰ ਦੇ ਖਿਲਾਫ਼ ਮੁੜਨਗੇ।"
6 E, reduzindo a cinzas as cidades de Sodoma e Gomorra, condenou-as à ruína completa, tendo-as posto como exemplo do que viria a acontecer com os que vivessem impiamente;
7 ਪਰ ਪਰਮੇਸ਼ੁਰ ਨੇ ਲੂਤ ਨੂੰ ਚੰਗਾ ਮਨੁੱਖ ਹੋਣ ਕਰਕੇ ਇਨ੍ਹਾਂ ਸ਼ਹਿਰਾਂ ਤੋਂ ਬਚਾ ਲਿਆ। ਉਹ ਉਨ੍ਹਾਂ ਲੋਕਾਂ ਦੀਆਂ ਅਨੈਤਿਕ ਗੱਲਾਂ ਤੋਂ ਪਰੇਸ਼ਾਨ ਸੀ ਜਿਨ੍ਹਾਂ ਨੇ ਨੇਮ ਦੀ ਅਵੱਗਿਆ ਕਰਕੇ ਜੀਵਨ ਵਤੀਤ ਕੀਤਾ।"
7 mas livrou o justo Ló, que ficava aflito com a conduta libertina daqueles insubordinados.
8 ਲੂਤ ਉਨ੍ਹਾਂ ਮੰਦੇ ਲੋਕਾਂ ਦੇ ਵਿੱਚ ਰਹਿੰਦਾ ਸੀ। ਇਸ ਚੰਗੇ ਮਨੁੱਖ ਦਾ ਦਿਲ ਉਨ੍ਹਾਂ ਬਦ ਕਰਨੀਆਂ ਨਾਲ ਦਿਨ ਰਾਤ ਪਰੇਸ਼ਾਨ ਰਹਿੰਦਾ ਸੀ ਜੋ ਉਹ ਸੁਣਦਾ ਅਤੇ ਦੇਖਦਾ ਸੀ।"
8 Porque esse homem justo, pelo que via e ouvia ao morar entre eles, atormentava a sua alma justa, dia após dia, por causa das obras iníquas que aqueles praticavam.
9 ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।"
9 Assim, o Senhor sabe livrar da provação os piedosos e manter os injustos sob castigo, para o Dia do Juízo,
10 ਸਜ਼ਾ ਖਾਸ ਤੌਰ ਤੇ ਉਨ੍ਹਾਂ ਲੋਕਾਂ ਲਈ ਬਣੀ ਹੈ ਜਿਹੜੇ ਆਪਣੇ ਪਾਪੀ ਆਪਿਆਂ ਦੀਆਂ ਭਰਿਸ਼ਟ ਕਾਮਨਾਵਾਂ ਦੇ ਅਨੁਸਾਰ ਦੁਸ਼ਟ ਗੱਲਾਂ ਕਰਦੇ ਹਨ ਅਤੇ ਪ੍ਰਭੂ ਦੇ ਅਧਿਕਾਰ ਨੂੰ ਨਫ਼ਰਤ ਕਰਦੇ ਹਨ। ਉਹ ਬੇਪਰਵਾਹ ਹਨ ਅਤੇ ਆਪਣੀ ਮਨ ਮਰਜ਼ੀ ਕਰਦੇ ਹਨ। ਉਹ ਪ੍ਰਤਾਪੀ ਦੂਤਾਂ ਦੀ ਬੇਇੱਜ਼ਤੀ ਕਰਨ ਤੋਂ ਵੀ ਨਹੀਂ ਡਰਦੇ।"
10 especialmente aqueles que, seguindo a carne, andam em desejos impuros e desprezam qualquer autoridade. Atrevidos, arrogantes, não temem difamar os gloriosos seres celestiais,
11 ਦੂਤ ਇਨ੍ਹਾਂ ਝੂਠੇ ਉਪਦੇਸ਼ਕਾਂ ਨਾਲੋਂ ਕਿਤੇ ਵੱਧੇਰੇ ਤਾਕਤਵਰ ਅਤੇ ਸ਼ਕਤੀਸ਼ਾਲੀ ਹਨ। ਪਰ ਦੂਤ ਵੀ ਉਦੋਂ ਇਨ੍ਹਾਂ ਦੀ ਬੇਇੱਜ਼ਤੀ ਨਹੀਂ ਕਰਦੇ ਜਦੋਂ ਉਨ੍ਹਾਂ ਨੇ ਪ੍ਰਭੂ ਅੱਗੇ ਇਨ੍ਹਾਂ ਝੂਠੇ ਪ੍ਰਚਾਰਕਾਂ ਉੱਤੇ ਝੂਠੇ ਇਲਜ਼ਾਮ ਲਾਉਣੇ ਹੁੰਦੇ ਹਨ।"
11 ao passo que anjos, embora maiores em força e poder, não proferem contra essas autoridades sentença difamatória na presença do Senhor.
12 ਪਰ ਇਹ ਝੂਠੇ ਉਪਦੇਸ਼ਕ ਉਨ੍ਹਾਂ ਗੱਲਾਂ ਦੇ ਵਿਰੁੱਧ ਵੀ ਮੰਦਾ ਬੋਲਦੇ ਹਨ ਜਿਨ੍ਹਾਂ ਨੂੰ ਉਹ ਸਮਝ ਨਹੀਂ ਸੱਕਦੇ। ਇਹ ਝੂਠੇ ਉਪਦੇਸ਼ਕ ਉਨ੍ਹਾਂ ਜਾਨਵਰਾਂ ਵਰਗੇ ਹਨ ਜਿਹੜੇ ਸੋਚ ਨਹੀ ਸੱਕਦੇ। ਉਹ ਇੰਝ ਵਰਤਾਉ ਕਰਦੇ ਹਨ ਜਿਵੇਂ ਉਨ੍ਹਾਂ ਦੀ ਅਗਵਾਈ ਆਪਣੀ ਸਹਿਜ ਪ੍ਰੇਰਣਾ ਦੁਆਰਾ ਕੀਤੀ ਗਈ ਹੋਵੇ। ਉਹ ਫ਼ੜੇ ਜਾਣ ਅਤੇ ਮਰੇ ਜਾਣ ਲਈ ਹੀ ਜੰਮਦੇ ਹਨ। ਇਸ ਲਈ ਜੰਗਲੀ ਪਸ਼ੂਆਂ ਵਾਂਗ ਇਹ ਝੂਠੇ ਪ੍ਰਚਾਰਕ ਵੀ ਤਬਾਹ ਹੋ ਜਾਣਗੇ।"
12 Esses, porém, como animais irracionais, seres guiados pelo instinto e que nascem para serem capturados e mortos, falando mal daquilo que não entendem, na sua destruição também hão de ser destruídos,
13 ਇਹ ਝੂਠੇ ਪ੍ਰਚਾਰਕ ਕਈ ਲੋਕਾਂ ਨੂੰ ਤਸੀਹੇ ਦੇਣ ਦਾ ਕਾਰਣ ਬਣੇ ਹਨ। ਇਸ ਲਈ ਉਹ ਵੀ ਤਸੀਹੇ ਝੱਲਣਗੇ। ਇਹ ਉਨ੍ਹਾਂ ਦੇ ਬਦੀ ਕਰਨ ਦੀਆਂ ਤਨਖਾਹਾਂ ਹਨ। ਉਹ ਸੋਚਦੇ ਹਨ ਕਿ ਉਨ੍ਹਾਂ ਲਈ ਖੁਲ੍ਹੇਆਮ ਬਦੀ ਕਰਨਾ ਮੌਜ ਹੈ। ਉਹ ਦੁਸ਼ਟ ਗੱਲਾਂ ਕਰਕੇ ਅਨੰਦ ਮਾਣਦੇ ਹਨ ਜੋ ਉਨ੍ਹਾਂ ਨੂੰ ਪ੍ਰਸੰਨ ਕਰਦੀਆਂ ਹਨ। ਇਸ ਲਈ ਜਦੋਂ ਉਹ ਤੁਹਾਡੇ ਨਾਲ ਸਾਂਝੀਆਂ ਦਾਅਵਤਾਂ ਵਿੱਚ ਭੋਜਨ ਖਾਂਦੇ ਹਨ, ਤਾਂ ਉਹ ਤੁਹਾਡੇ ਵਿੱਚਕਾਰ ਭੱਦੇ ਦਾਗਾਂ ਅਤੇ ਧੱਬਿਆਂ ਵਰਗੇ ਹਨ।"
13 recebendo injustiça como pagamento pela injustiça que praticam. Encontram prazer na satisfação de seus desejos libertinos em pleno dia. Como manchas e defeitos, encontram satisfação nas suas próprias mentiras, enquanto se banqueteiam com vocês.
14 ਹਰ ਵਕਤ ਉਹ ਭੋਗ ਵਿਲਾਸ ਕਰਨ ਲਈ ਔਰਤਾਂ ਨੂੰ ਲੱਭਦੇ ਰਹਿੰਦੇ ਹਨ। ਉਹ ਹਮੇਛਾਂ ਪਾਪ ਕਰਨ ਵਿੱਚ ਲਗੇ ਰਹਿੰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ, ਪਾਪ ਦੇ ਜਾਲ ਵਿੱਚ ਫ਼ਸਾਉਂਦੇ ਹਨ ਜਿਹੜੇ ਕਮਜ਼ੋਰ ਹਨ। ਉਹ ਲਾਲਚ ਨਾਲ ਭਰੇ ਹੋਏ ਹਨ ਅਤੇ ਸਰਾਪੇ ਹੋਏ ਹਨ।"
14 Eles têm os olhos cheios de adultério e são insaciáveis no pecado. Enganam almas inconstantes e têm o coração exercitado na avareza, essa gente maldita.
15 ਇਨ੍ਹਾਂ ਝੂਠੇ ਪ੍ਰਚਾਰਕਾਂ ਨੇ ਸਹੀ ਰਸਤਾ ਛੱਡ ਕੇ ਗਲਤ ਰਾਹ ਫ਼ੜ ਲਿਆ ਹੈ। ਉਨ੍ਹਾਂ ਨੇ ਉਹੀ ਰਸਤਾ ਫ਼ੜਿਆ ਹੈ ਜਿਹੜਾ ਬਿਲਆਮ ਨੇ ਫ਼ੜਿਆ ਸੀ। ਬਿਲਆਮ ਬਿਓਰ ਦਾ ਪੁੱਤਰ ਸੀ। ਬਿਲਆਮ ਗਲਤ ਕਰਨ ਲਈ ਪੈਸੇ ਕੁਮਾਉਣ ਨੂੰ ਚੰਗਾ ਸਮਝਦਾ ਸੀ।"
15 Tendo abandonado o reto caminho, desviaram-se e seguiram pelo caminho de Balaão, filho de Beor, que amou o pagamento pela injustiça.
16 ਪਰ ਇੱਕ ਗਧੇ ਨੇ ਬਿਲਆਮ ਨੂੰ ਦੱਸਿਆ ਕਿ ਉਹ ਗਲਤ ਕੰਮ ਕਰ ਰਿਹਾ ਸੀ। ਗਧਾ ਬੋਲ ਨਹੀਂ ਸੱਕਦਾ, ਪਰ ਇਹ ਇੱਕ ਮਨੁੱਖ ਦੀ ਅਵਾਜ਼ ਵਿੱਚ ਬੋਲਿਆ ਅਤੇ ਨਬੀ ਨੂੰ ਉਸ ਕਮਲੀ ਗੱਲ ਕਰਨ ਤੋਂ ਰੋਕਿਆ।"
16 Mas ele foi repreendido pela sua transgressão: um animal de carga mudo, falando com voz humana, refreou a insensatez do profeta.
17 ਇਹ ਝੂਠੇ ਪ੍ਰਚਾਰਕ ਪਾਣੀ ਦੇ ਸੁੱਕੇ ਹੋਏ ਝਰਨੇ ਹਨ। ਇਹ ਉਨ੍ਹਾਂ ਬੱਦਲਾਂ ਵਰਗੇ ਹਨ ਜਿਨ੍ਹਾਂ ਨੂੰ ਇੱਕ ਬੁੱਲਾ ਉਡਾ ਲੈ ਜਾਂਦਾ ਹੈ। ਘੋਰ ਅੰਧਕਾਰ ਵਾਲੀ ਥਾਂ ਇਨ੍ਹਾਂ ਲਈ ਜਮ੍ਹਾਂ ਕੀਤੀ ਗਈ ਹੈ।"
17 Esses tais são fontes sem água, névoas levadas pela tempestade, para os quais está reservada a mais profunda escuridão.
18 ਇਹ ਝੂਠੇ ਪ੍ਰਚਾਰਕ ਅਜਿਹੇ ਸ਼ਬਦਾਂ ਨਾਲ ਪਾਪ ਕਰਦੇ ਹਨ ਜਿਨ੍ਹਾਂ ਦਾ ਕੋਈ ਅਰਥ ਨਹੀਂ ਹੁੰਦਾ। ਇਹ ਉਨ੍ਹਾਂ ਲੋਕਾਂ ਨੂੰ ਭਟਕਾਉਂਦੇ ਹਨ, ਜਿਨ੍ਹਾਂ ਨੇ ਹੁਣੇ ਗਲਤ ਕਰਨ ਵਾਲਿਆਂ ਦੀ ਸੰਗਤ ਛੱਡੀ ਹੋਵੇ। ਉਹ ਅਜਿਹਾ ਆਪਣੇ ਪਾਪੀ ਆਪਿਆਂ ਦੀਆਂ ਦੁਸ਼ਟ ਇੱਛਾਵਾਂ ਦੁਆਰਾ ਕਰਦੇ ਹਨ।"
18 Porque, falando com arrogância palavras sem conteúdo, enganam com desejos libertinos de natureza carnal aqueles que de fato estavam se afastando dos que vivem no erro.
19 ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਆਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸ ਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।"
19 Prometem-lhes a liberdade, quando eles mesmos são escravos da corrupção, pois aquele que é vencido fica escravo do vencedor.
20 ਇਹ ਲੋਕ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਨੂੰ ਡੂੰਘਾਈ ਨਾਲ ਜਾਨਣ ਦੁਆਰਾ ਦੁਨੀਆਂ ਦੇ ਮੰਦੇ ਰਾਹਾਂ ਤੋਂ ਬਚਾਏ ਗਏ ਸਨ। ਪਰ ਜਦੋਂ ਇਹ ਲੋਕ ਇਨ੍ਹਾਂ ਮੰਦੀਆਂ ਗੱਲਾਂ ਵਿੱਚ ਵਾਪਸ ਮੁੜ ਪੈਂਦੇ ਹਨ ਅਤੇ ਫ਼ੇਰ ਇਸਦੇ ਨਿਯੰਤ੍ਰਣ ਹੇਠਾਂ ਆ ਜਾਂਦੇ ਹਨ, ਤਾਂ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧੇਰੇ ਖਰਾਬ ਹੋ ਜਾਂਦੀ ਹੈ।"
20 Portanto, se, depois de terem escapado das contaminações do mundo mediante o conhecimento do Senhor e Salvador Jesus Cristo, se deixam enredar de novo e são vencidos, o seu último estado se tornou pior do que o primeiro.
21 ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਏ ਇਸ ਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁੜ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।"
21 Pois teria sido melhor que eles nunca tivessem conhecido o caminho da justiça do que, após conhecê-lo, voltar atrás e se afastar do santo mandamento que lhes havia sido dado.
22 ਜੋ ਉਨ੍ਹਾਂ ਨੇ ਕੀਤਾ ਹੈ ਉਹ ਸਾਬਤ ਕਰਦਾ ਹੈ ਕਿ ਉਹ ਆਖਣੀਆਂ ਸੱਚ ਹਨ: “ਇੱਕ ਕੁੱਤਾ ਉਲਟੀ ਕਰਦਾ ਹੈ ਅਤੇ ਆਪਣੀ ਉਲਟੀ ਵੱਲ ਵਾਪਸ ਪਰਤਦਾ ਹੈ।” ਅਤੇ, “ਇੱਕ ਸੂਰ ਨੁਹਾਉਣ ਤੋਂ ਬਾਦ, ਮੁੜ ਚਿੱਕੜ ਵਿੱਚ ਲੇਟਣ ਲਈ ਵਾਪਸ ਚੱਲਿਆ ਜਾਂਦਾ ਹੈ।”"
22 Com eles aconteceu o que diz certo provérbio muito verdadeiro: “O cão volta ao seu próprio vômito.” E: “A porca lavada volta a rolar na lama.”

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Pedro 2, comparar traduções ou montar um estudo — tudo direto pelo WhatsApp.