2 Pedro 3

Punjabi Bible (GL_PUNJABI) vs BKJ

Sair da comparação
1 ਯਿਸੂ ਫ਼ੇਰ ਆਵੇਗਾ ਮੇਰੇ ਮਿੱਤਰੋ ਤੁਹਾਡੇ ਵੱਲ ਇਹ ਮੇਰੀ ਦੂਜੀ ਚਿੱਠੀ ਹੈ। ਮੈਂ ਤੁਹਾਨੂੰ ਇਹ ਦੋਵੇਂ ਚਿੱਠੀਆਂ ਇਮਾਨਦਾਰੀ ਨਾਲ ਸੋਚਣ ਲਈ, ਹੌਂਸਲਾ ਦੇਣ ਲਈ, ਅਤੇ ਇਹ ਗੱਲਾਂ ਚੇਤੇ ਰੱਖਣ ਲਈ ਲਿਖੀਆਂ ਹਨ।"
1 Esta segunda carta, amados, escrevo-vos agora, em ambas as quais desperto vossas mentes puras por meio de recordações.
2 ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।"
2 Para que vos lembreis das palavras que foram ditas antes pelos santos profetas, e do nosso mandamento, os apóstolos do Senhor e Salvador.
3 ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।"
3 Sabendo disto primeiro, que virão, nos últimos dias, escarnecedores, andando conforme as suas próprias concupiscências,
4 ਉਹ ਲੋਕ ਆਖਣਗੇ, “ਉਸਨੇ ਫ਼ੇਰ ਆਉਣ ਦਾ ਵਾਅਦਾ ਕੀਤਾ ਸੀ। ਕਿੱਥੇ ਹੈ ਉਹ? ਸਾਡੇ ਪਿਉ ਦਾਦੇ ਮਰ ਚੁੱਕੇ ਹਨ। ਪਰ ਦੁਨੀਆਂ ਓਸੇ ਤਰ੍ਹਾਂ ਚੱਲ ਰਹੀ ਹੈ ਜਿਸ ਤਰ੍ਹਾਂ ਇਹ ਜਦੋਂ ਤੋਂ ਬਣਾਈ ਗਈ ਸੀ।”"
4 e dizendo: Onde está a promessa da sua vinda? Porque desde que os pais dormiram, todas as coisas continuam como eram desde o princípio da criação.
5 ਪਰ ਇਹ ਲੋਕ ਉਹ ਚੇਤੇ ਕਰਨਾ ਪਸੰਦ ਨਹੀਂ ਕਰਦੇ ਜੋ ਬਹੁਤ ਪਹਿਲਾਂ ਵਾਪਰਿਆ ਸੀ। ਅਕਾਸ਼ ਉੱਥੇ ਹੀ ਸੀ ਅਤੇ ਪਰਮੇਸ਼ੁਰ ਨੇ ਧਰਤੀ ਨੂੰ ਪਾਣੀ ਤੋਂ ਅਤੇ ਪਾਣੀ ਨਾਲ ਸਾਜਿਆ। ਇਹ ਸਭ ਕੁਝ ਉਸ ਦੇ ਬਚਨ ਨਾਲ ਸਾਜਿਆ ਗਿਆ ਹੈ।"
5 E nisto eles são voluntariamente ignorantes, que pela palavra de Deus os céus existiam desde a antiguidade, e a terra, que permanece fora da água e dentro da água.
6 ਉਸ ਦੁਨੀਆਂ ਵਿੱਚ ਹੜ੍ਹ ਆਏ ਅਤੇ ਪਾਣੀ ਦੁਆਰਾ ਨਸ਼ਟ ਹੋ ਗਈ।"
6 Por onde o mundo que estava então, sendo transbordado com água, pereceu.
7 ਪਰਮੇਸ਼ੁਰ ਦਾ ਉਹੀ ਬਚਨ ਅਕਾਸ਼ ਅਤੇ ਧਰਤੀ ਨੂੰ ਰੱਖਦਾ ਹੈ ਜਿਹੜਾ ਹੁਣ ਸਾਡੇ ਕੋਲ ਹੈ। ਉਹ ਅੱਗ ਦੁਆਰਾ ਤਬਾਹੀ ਲਈ ਰੱਖੇ ਜਾ ਰਹੇ ਹਨ। ਇਹ ਨਿਆਂ ਦੇ ਦਿਨ ਤੱਕ ਰੱਖੇ ਜਾਣਗੇ ਅਤੇ ਉਨ੍ਹਾਂ ਦੀ ਤਬਾਹੀ ਲਈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਮੁੜਦੇ ਹਨ।"
7 Mas os céus e a terra, que existem agora, pela mesma palavra estão reservados para o fogo, até o dia do juízo, e da perdição dos homens ímpios.
8 ਪਰ ਮੇਰੇ ਪਿਆਰੇ ਮਿੱਤਰੋ। ਇਹ ਇੱਕ ਗੱਲ ਨਾ ਭੁੱਲਿਓ। ਪ੍ਰਭੂ ਲਈ ਇੱਕ ਦਿਨ ਹਜ਼ਾਰਾਂ ਸਾਲਾਂ ਵਰਗਾ ਹੈ ਅਤੇ ਹਜ਼ਾਰਾਂ ਸਾਲ ਇੱਕ ਦਿਨ ਵਰਗੇ ਹਨ।"
8 Mas, amados, não ignoreis uma coisa, que um dia é para o Senhor como mil anos, e mil anos como um dia.
9 ਪ੍ਰਭੂ ਉਹ ਗੱਲ ਕਰਨ ਵਿੱਚ ਢਿੱਲ ਨਹੀਂ ਲਾ ਰਿਹਾ ਜਿਸ ਬਾਰੇ ਉਸ ਨੇ ਵਾਅਦਾ ਕੀਤਾ ਹੈ, ਜਿਵੇਂ ਕੁਝ ਲੋਕ ਸਮਝਦੇ ਹਨ। ਪਰ ਪਰਮੇਸ਼ੁਰ ਤੁਹਾਡੇ ਨਾਲ ਸਬਰ ਤੋਂ ਕੰਮ ਲੈ ਰਿਹਾ ਹੈ। ਪਰਮੇਸ਼ੁਰ ਨਹੀਂ ਚਾਹੁੰਦਾ ਕਿ ਕੋਈ ਵੀ ਵਿਅਕਤੀ ਤਬਾਹ ਹੋ ਜਾਵੇ। ਉਹ ਚਾਹੁੰਦਾ ਹੈ ਕਿ ਹਰ ਵਿਅਕਤੀ ਆਪਣੇ ਆਪ ਨੂੰ ਬਦਲ ਦੇਵੇ ਅਤੇ ਪਾਪ ਕਰਨਾ ਛੱਡ ਦੇਵੇ।"
9 O Senhor não é tardio a respeito de sua promessa, ainda que alguns homens a têm por tardia; mas é longânimo para conosco, não querendo que nenhum se perca, senão que todos cheguem ao arrependimento.
10 ਪ੍ਰਭੂ ਦੇ ਆਉਣ ਦਾ ਦਿਨ ਉਸੇ ਤਰ੍ਹਾਂ ਹੈਰਾਨੀਜਨਕ ਹੋਵੇਗਾ ਜਿਵੇਂ ਇੱਕ ਚੋਰ ਆਉਂਦਾ ਹੈ। ਇੱਕ ਉੱਚੀ ਅਵਾਜ਼ ਨਾਲ ਅਕਾਸ਼ ਅਲੋਪ ਹੋ ਜਾਵੇਗਾ ਅਤੇ ਅਕਾਸ਼ ਵਿੱਚਲੀ ਹਰ ਚੀਜ਼ ਅੱਗ ਦੁਆਰਾ ਤਬਾਹ ਕਰ ਦਿੱਤੀ ਜਾਵੇਗੀ। ਧਰਤੀ ਅਤੇ ਇਸ ਉਤਲੀ ਹਰ ਸ਼ੈਅ ਸਾੜ ਦਿੱਤੀ ਜਾਵੇਗੀ।"
10 Mas o dia do Senhor virá como o ladrão de noite; no qual os céus passarão com grande estrondo, e os elementos hão de derreter com calor intenso, e a terra e as obras que nela há se queimarão.
11 ਇਸ ਤਰ੍ਹਾਂ ਹਰ ਚੀਜ਼ ਜਿਵੇਂ ਕਿ ਮੈਂ ਤੁਹਾਨੂੰ ਦੱਸਿਆ ਹੈ, ਤਬਾਹ ਹੋ ਜਾਵੇਗੀ। ਇਸ ਲਈ ਸੋਚੋ ਤੁਹਾਨੂੰ ਕਿਸ ਤਰ੍ਹਾਂ ਦੇ ਲੋਕ ਹੋਣਾ ਚਾਹੀਦਾ ਹੈ? ਤੁਹਾਨੂੰ ਇੱਕ ਪਵਿੱਤਰ ਜੀਵਨ ਜਿਉਣਾ ਚਾਹੀਦਾ ਹੈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਗੱਲਾਂ ਕਰਨੀਆਂ ਚਾਹੀਦੀਆਂ ਹਨ।"
11 Visto então que todas essas coisas serão dissolvidas, que tipo de pessoas deveis ser em toda santa conversação e piedade,
12 ਤੁਹਾਨੂੰ ਪਰਮੇਸ਼ੁਰ ਦੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਅਤੇ ਉਤਸੁਕਤਾ ਨਾਲ ਇਸ ਵਾਸਤੇ ਅਗਾਂਹ ਵੇਖੋ। ਜਦੋਂ ਉਹ ਦਿਨ ਆਵੇਗਾ, ਅਕਾਸ਼ ਅੱਗ ਦੁਆਰਾ ਤਬਾਹ ਹੋ ਜਾਵੇਗਾ, ਅਤੇ ਇਸ ਵਿੱਚਲਾ ਸਭ ਕੁਝ ਗਰਮੀ ਦੇ ਕਾਰਣ ਪਿਘਲ ਜਾਵੇਗਾ।"
12 aguardando, e apressando-vos para a vinda do dia de Deus, quando os céus, em fogo serão dissolvidos, e os elementos ao calor fervente derreter-se-ão?
13 ਪਰ ਜਿਵੇਂ ਪਰਮੇਸ਼ੁਰ ਨੇ ਵਾਅਦਾ ਕੀਤਾ ਸੀ, ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦਾ ਇੰਤਜ਼ਾਰ ਕਰ ਰਹੇ ਹਾਂ ਜਿੱਥੇ ਧਾਰਮਿਕਤਾ ਵੱਸੇਗੀ।"
13 Mas nós, de acordo com a sua promessa, aguardamos novos céus e uma nova terra, onde habita a justiça.
14 ਇਸ ਲਈ ਮੇਰੇ ਪਿਆਰੇ ਮਿੱਤਰੋ, ਕਿਉਂ ਕਿ ਤੁਸੀਂ ਇਨ੍ਹਾਂ ਗੱਲਾਂ ਦੇ ਵਾਪਰਨ ਦਾ ਇੰਤਜ਼ਾਰ ਕਰ ਰਹੇ ਹੋਂ ਪਰਮੇਸ਼ੁਰ ਅੱਗੇ ਸ਼ੁੱਧ ਅਤੇ ਨਿਰਦੋਸ਼ ਪ੍ਰਗਟ ਹੋਣ ਦੀ ਆਪਣੀ ਪੂਰੀ ਕੋਸ਼ਿਸ਼ ਕਰੋ। ਪਰਮੇਸ਼ੁਰ ਨਾਲ ਸ਼ਾਂਤੀ ਵਿੱਚ ਰਹਿਣ ਦੀ ਕੋਸ਼ਿਸ਼ ਕਰੋ।"
14 Por isso, amados, visto que aguardamos estas coisas, sede diligentes para que por ele sejais achados em paz, sem mácula e irrepreensíveis.
15 ਯਾਦ ਰੱਖੋ ਕਿ ਪਰਮੇਸ਼ੁਰ ਦਾ ਸਬਰ ਬਚਣ ਦਾ ਇੱਕ ਮੌਕਾ ਹੈ। ਸਾਡੇ ਪਿਆਰੇ ਭਰਾ ਪੌਲੁਸ ਨੇ ਤੁਹਾਨੂੰ ਇਹੀ ਗੱਲ ਦੱਸੀ ਸੀ ਜਦੋਂ ਉਸ ਨੇ ਤੁਹਾਨੂੰ ਉਸ ਸਿਆਣਪ ਨਾਲ ਚਿੱਠੀ ਲਿਖੀ ਸੀ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਸੂਝ ਦਿੱਤੀ ਸੀ।"
15 E considere que a longanimidade de nosso Senhor é a salvação; como também o nosso amado irmão Paulo, segundo a sabedoria que lhe foi conferida, vos escreveu.
16 ਪੌਲੁਸ ਆਪਣੇ ਸਾਰੇ ਪੱਤਰਾਂ ਵਿੱਚ ਇਨ੍ਹਾਂ ਗੱਲਾਂ ਬਾਰੇ ਇਸੇ ਤਰ੍ਹਾਂ ਹੀ ਲਿਖਦਾ ਹੈ। ਉਸਦੀਆਂ ਲਿਖਤਾਂ ਵਿੱਚ, ਕੁਝ ਗੱਲਾਂ ਹਨ ਜਿਹੜੀਆਂ ਸਮਝਣ ਲਈ ਔਖੀਆਂ ਹਨ। ਅਣਜਾਣ ਲੋਕੀਂ ਅਤੇ ਉਹ ਲੋਕ ਜੋ ਨਿਹਚਾ ਵਿੱਚ ਕਮਜ਼ੋਰ ਹਨ, ਜਾਣ ਬੁੱਝਕੇ ਅਜਿਹੀਆਂ ਗੱਲਾਂ ਦਾ ਗਲਤ ਮਤਲਬ ਦਿੰਦੇ ਹਨ। ਉਹ ਦੂਸਰੀਆਂ ਪੋਥੀਆਂ ਨਾਲ ਵੀ ਉਹੀ ਸਲੂਕ ਕਰਦੇ ਹਨ। ਅਜਿਹਾ ਕਰਕੇ, ਉਹ ਆਪਣੇ ਆਪ ਨੂੰ ਤਬਾਹ ਕਰ ਰਹੇ ਹਨ।"
16 Como em todas as suas cartas, fala sobre estas coisas, nas quais há algumas coisas difíceis de entender, que os ignorantes e instáveis deturpam, e como também as outras escrituras, para sua própria destruição.
17 ਪਿਆਰੇ ਮਿੱਤਰੋ, ਤੁਸੀਂ ਇਸ ਬਾਰੇ ਪਹਿਲਾਂ ਹੀ ਜਾਣਦੇ ਹੋ। ਇਸ ਲਈ ਹੁਸ਼ਿਆਰ ਰਹੋ। ਮੰਦੇ ਲੋਕਾਂ ਨੂੰ ਇਨ੍ਹਾਂ ਗਲਤ ਅੰਦਾਜ਼ਿਆਂ ਨਾਲ ਤੁਹਾਨੂੰ ਸਹੀ ਰਾਹ ਤੋਂ ਭਟਕਾਉਣ ਅਤੇ ਤੁਹਾਨੂੰ ਅੜ੍ਹਕਾ ਕੇ ਆਪਣੀ ਮਜਬੂਤ ਨਿਹਚਾ ਤੋਂ ਡੇਗਣ ਦਾ ਮੌਕਾ ਨਾ ਦਿਉ।"
17 Vós, portanto, amados, visto que sabeis destas coisas de antemão, cuidai para que não vos deixeis levar pelo erro dos perversos, e acabeis caindo de vossa própria firmeza.
18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ।"
18 Porém crescei na graça e conhecimento de nosso Senhor e Salvador Jesus Cristo. A ele seja dada a glória, tanto agora, como para sempre. Amém.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Pedro 3, comparar traduções ou montar um estudo — tudo direto pelo WhatsApp.