2 Reis 11

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਯਹੂਦਾਹ ’ਚ ਅਥਲਯਾਹ ਵੱਲੋਂ ਰਾਜੇ ਦੇ ਪੁੱਤਰਾਂ ਦੀ ਹੱਤਿਆ ਅਥਲਯਾਹ, ਅਹਜ਼ਯਾਹ ਦੀ ਮਾਤਾ ਨੇ ਵੇਖਿਆ ਕਿ ਉਸਦਾ ਪੁੱਤਰ ਮਰ ਗਿਆ ਹੈ, ਤਾਂ ਉਹ ਉੱਠੀ ਅਤੇ ਸਾਰੇ ਸ਼ਾਹੀ ਘਰਾਣੇ ਨੂੰ ਮਾਰ ਦਿੱਤਾ।"
1 Vendo Atalia, mãe de Acazias, que seu filho era morto, levantou-se e destruiu toda a descendência real.
2 ਪਰ ਯੋਰਾਮ ਪਾਤਸ਼ਾਹ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਉਸ ਨੇ ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਸ ਨੂੰ ਪਾਤਸ਼ਾਹ ਦੇ ਪੁੱਤਰਾਂ ਵਿੱਚੋਂ ਜੋ ਵੱਢੇ ਜਾ ਰਹੇ ਸਨ ਚੁਰਾ ਲਿਆ। ਉਸ ਨੇ ਯੋਆਸ਼ ਦੀ ਦਾਈ ਸਮੇਤ ਉਸ ਨੂੰ ਸੌਣ ਵਾਲੇ ਕਮਰੇ ਵਿੱਚ ਅਬਲਯਾਹ ਦੇ ਅੱਗੋ ਅਜਿਹਾ ਛੁਪਾਇਆ ਕਿ ਉਹ ਮਾਰਿਆ ਨਾ ਗਿਆ ਅਤੇ ਬਚ ਗਿਆ।"
2 Mas Jeoseba, filha do rei Jorão e irmã de Acazias, tomou a Joás, filho de Acazias, e o furtou dentre os filhos do rei, aos quais matavam, e pôs a ele e a sua ama numa câmara interior; e, assim, o esconderam de Atalia, e não foi morto.
3 ਯੋਆਸ਼ ਅਤੇ ਯਹੋਸ਼ਬਾ ਯਹੋਵਾਹ ਦੇ ਮੰਦਰ ਵਿੱਚ ਛੇ ਸਾਲ ਤੀਕ ਛੁੱਪੇ ਰਹੇ ਅਤੇ ਅਥਲਯਾਹ ਦੇਸ਼ ਉੱਪਰ ਰਾਜ ਕਰਦੀ ਰਹੀ।"
3 Jeoseba o teve escondido na Casa do Senhor seis anos; neste tempo, Atalia reinava sobre a terra.
4 ਸੱਤਵੇਂ ਸਾਲ ਪਰਧਾਨ ਜਾਜਕ ਯੋਹਯਾਦਾ ਨੇ ਕਰੇਬੀਆਂ ਤੇ ਪਹਿਰੇਦਾਰਾਂ ਤੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਮਿਲਣ ਲਈ ਸਦਿਅ। ਫ਼ੇਰ ਉਸ ਨੇ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ, ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਸੌਂਹ ਖੁਆਈ ਫੇਰ ਉਸ ਨੇ ਉਨ੍ਹਾਂ ਨੂੰ ਰਾਜੇ ਦਾ ਪੁੱਤਰ, ਯੋਆਸ ਦਿਖਾਇਆ।"
4 No sétimo ano, mandou Joiada chamar os capitães dos cários e da guarda e os fez entrar à sua presença na Casa do Senhor ; fez com eles aliança, e ajuramentou-os na Casa do Senhor , e lhes mostrou o filho do rei.
5 ਤਦ ਯਹੋਯਾਦਾ ਨੇ ਉਨ੍ਹਾਂ ਨੂੰ ਇਹ ਹੁਕਮ ਦਿੱਤਾ ਅਤੇ ਕਿਹਾ, “ਤੁਸੀਂ ਇਹ ਕੰਮ ਹਨ ਜੋ ਜ਼ਰੂਰੀ ਕਰਨੇ ਹਨ। ਤੁਹਾਡੇ ਵਿੱਚ ਇੱਕ ਤਿਹਾਈ ਸਬਤ ਦੇ ਦਿਨ ਨੂੰ ਆਕੇ ਪਾਤਸ਼ਾਹ ਦੇ ਮਹਿਲ ਉੱਪਰ ਪਹਿਰਾ ਦੇਣਗੇ।"
5 Então, lhes deu ordem, dizendo: Esta é a obra que haveis de fazer: uma terça parte de vós, que entrais no sábado, fará a guarda da casa do rei;
6 ਅਤੇ ਇੱਕ ਤਿਹਾਈ, ਸੂਰ ਨਾਮੀ ਫ਼ਾਟਕ ਉੱਪਰ ਪਹਿਰਾ ਦੇਣਗੇ ਅਤੇ ਬਾਕੀ ਦੇ ਇੱਕ ਤਿਹਾਈ ਪਹਿਰੇਦਾਰਾਂ ਦੇ ਪਿੱਛਵਾੜੇ ਦੇ ਫ਼ਾਟਕ ਉੱਪਰ ਪਹਿਰਾ ਦੇਣਗੇ। ਇਸ ਤਰ੍ਹਾਂ ਤੁਸੀਂ ਯੋਆਸ਼ ਨੂੰ ਬਚਾਉਣ ਲਈ ਪਹਿਰੇਦਾਰੀ ਕਰਦੇ ਇੱਕ ਦੀਵਾਰ ਵਾਂਗੂ ਕਾਰਜ ਕਰੋਂਗੇ।"
6 e outra terça parte estará ao portão Sur; e a outra terça parte, ao portão detrás da guarda; assim, fareis a guarda e defesa desta casa.
7 ਹਰ ਸਬਤ ਦੇ ਦਿਨ ਦੇ ਅੰਤ ਤੇ ਤੁਹਾਡੇ ਦੋ ਜੱਥੇ ਪਾਤਸ਼ਾਹ ਦੇ ਨੇੜੇ ਰਹਿ ਕੇ ਯਹੋਵਾਹ ਦੇ ਮੰਦਰ ਦੀ ਰੱਖਵਾਲੀ ਕਰਨਗੇ।"
7 Os dois grupos que saem no sábado, estes todos farão a guarda da Casa do Senhor , junto ao rei.
8 ਇਸ ਤਰ੍ਹਾਂ ਤੁਸੀਂ ਆਪਣੇ-ਆਪਣੇ ਹਥਿਆਰ ਹੱਥ ਵਿੱਚ ਲੈ ਕੇ ਪਾਤਸ਼ਾਹ ਨੂੰ ਚਾਰ ਚੁਫ਼ੇਰਿਉਂ ਘੇਰੀ ਰੱਖਣਾ ਅਤੇ ਜੋ ਕੋਈ ਲਾਈਨਾਂ ਦੇ ਅੰਦਰ ਤੁਹਾਡੇ ਨਜ਼ਦੀਕ ਆਵੇ ਉਹ ਮਾਰਿਆ ਜਾਵੇ। ਸੋ ਤੁਸੀਂ ਪਾਤਸ਼ਾਹ ਦੇ ਅੰਦਰ-ਬਾਹਰ ਆਉਂਦੇ-ਜਾਂਦੇ ਉਸ ਦੇ ਨਾਲ ਹੀ ਰਹਿਣਾ।”"
8 Rodeareis o rei, cada um de armas na mão, e qualquer que pretenda penetrar nas fileiras, seja morto; estareis com o rei quando sair e quando entrar.
9 ਤਾਂ ਕਪਤਾਨਾਂ ਨੇ ਉਵੇਂ ਹੀ ਕੀਤਾ ਜਿਵੇਂ ਯਹੋਯਾਦਾ ਜਾਜਕ ਨੇ ਆਗਿਆ ਦਿੱਤੀ। ਹਰ ਕਪਤਾਨ ਨੇ ਆਪਣੇ ਆਦਮੀ ਲਏ ਅਤੇ ਇੱਕ ਜੱਥੇ ਨੇ ਪਾਤਸ਼ਾਹ ਦੀ ਸ਼ਨੀਵਾਰ ਦੇ ਦਿਨ ਰੱਖਵਾਲੀ ਕਰਨੀ ਸੀ ਅਤੇ ਦੂਜੇ ਜੱਥਿਆਂ ਨੇ ਹਫ਼ਤੇ ਦੇ ਬਾਕੀ ਦਿਨਾਂ ਵਿੱਚ ਪਾਤਸ਼ਾਹ ਦੀ ਰੱਖਵਾਲੀ ਕਰਨੀ ਸੀ। ਅਤੇ ਉਹ ਸਾਰੇ ਆਦਮੀ ਯਹੋਯਾਦਾ ਜਾਜਕ ਕੋਲ ਆਏ।"
9 Fizeram, pois, os capitães de cem segundo tudo quanto lhes ordenara o sacerdote Joiada; tomaram cada um os seus homens, tanto os que entravam como os que saíam no sábado, e vieram ao sacerdote Joiada.
10 ਜਾਜਕ ਨੇ ਉਨ੍ਹਾਂ ਆਦਮੀਆਂ ਦੇ (ਸਰਦਾਰਾਂ) ਕਪਤਾਨਾਂ ਨੂੰ ਯਹੋਵਾਹ ਦੇ ਮੰਦਰ ਵਿੱਚੋਂ ਬਰਛੇ ਤੇ ਢਾਲਾਂ ਦਿੱਤੀਆਂ।"
10 O sacerdote entregou aos capitães de cem as lanças e os escudos que haviam sido do rei Davi e estavam na Casa do Senhor .
11 ਅਤੇ ਇਹ ਪਹਿਰੇਦਾਰ ਆਪਣੇ ਹਥਿਆਰਾਂ ਸਮੇਤ ਮੰਦਰ ਦੇ ਸੱਜੇ ਕੋਨੇ ਤੋਂ ਲੈ ਕੇ ਖੱਬੀ ਨੁਕਰ ਤੱਕ ਤੈਨਾਤ ਹੋ ਗਏ। ਉਹ ਜਗਵੇਦੀ ਅਤੇ ਮੰਦਰ ਦੇ ਆਲੇ-ਦੁਆਲੇ ਤੈਨਾਤ ਹੋਏ ਅਤੇ ਜਦ ਪਾਤਸ਼ਾਹ ਮੰਦਰ ਅੰਦਰ ਜਾਂਦਾ ਉਸ ਦੇ ਇਰਦ-ਗਿਰਦ ਹੁੰਦੇ।"
11 Os da guarda se puseram, cada um de armas na mão, desde o lado direito da casa real até ao lado esquerdo, e até ao altar, e até ao templo, para rodear o rei.
12 ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆਕੇ ਉਸ ਦੇ ਉੱਪਰ ਮੁਕਟ ਰੱਖਿਆ ਅਤੇ ਇਕਰਾਰਨਾਮਾ ਵੀ ਦਿੱਤਾ। ਇਉਂ ਉਨ੍ਹਾਂ ਨੇ ਉਸ ਨੂੰ ਪਾਤਸ਼ਾਹ ਬਣਾਇਆ ਅਤੇ ਉਸ ਨੂੰ ਮਸਹ ਕੀਤਾ ਅਤੇ ਤਾਲੀਆਂ ਵਜਾਈਆਂ ਅਤੇ ਆਖਿਆ, “ਪਾਤਸ਼ਾਹ ਜਿਉਂਦਾ ਰਹੇ।”"
12 Então, Joiada fez sair o filho do rei, pôs-lhe a coroa e lhe deu o Livro do Testemunho; eles o constituíram rei, e o ungiram, e bateram palmas, e gritaram: Viva o rei!
13 ਰਾਣੀ ਅਥਲਯਾਹ ਨੇ ਜਦੋਂ ਪਹਿਰੇਦਾਰਾਂ ਅਤੇ ਲੋਕਾਂ ਦਾ ਰੌਲਾ ਸੁਣਿਆ ਤਾਂ ਉਹ ਲੋਕਾਂ ਕੋਲ ਯਹੋਵਾਹ ਦੇ ਮੰਦਰ ਵਿੱਚ ਆਈ।"
13 Ouvindo Atalia o clamor dos da guarda e do povo, veio para onde este se achava na Casa do Senhor .
14 ਉਸ ਨੇ ਵੇਖਿਆ ਕਿ ਪਾਤਸ਼ਾਹ ਉਸ ਥੰਮ ਕੋਲ ਖਲੋਤਾ ਸੀ। ਜਿੱਥੇ ਕਿ ਅਕਸਰ ਪਾਤਸ਼ਾਹ ਖਲੋਂਦੇ ਸਨ ਅਤੇ ਉਸ ਨੇ ਆਗੂਆਂ ਅਤੇ ਆਦਮੀਆਂ ਨੂੰ ਪਾਤਸ਼ਾਹ ਲਈ ਤੁਰ੍ਹੀਆਂ ਵਜਾਉਂਦਿਆਂ ਵੇਖਿਆ ਅਤੇ ਉਸ ਨੇ ਇਹ ਵੀ ਵੇਖਿਆ ਕਿ ਸਾਰੇ ਲੋਕ ਖੁਸ਼ੀ ਦਾ ਜਸ਼ਨ ਮਨਾ ਰਹੇ ਹਨ। ਜਦੋਂ ਉਸ ਨੇ ਇਹ ਸਭ ਵੇਖਿਆ ਅਤੇ ਤੁਰ੍ਹੀਆਂ ਵੱਜਣ ਦੀਆਂ ਆਵਾਜ਼ਾਂ ਸੁਣੀਆਂ ਤਾਂ ਅਥਲਯਾਹ ਨੇ ਆਪਣੇ ਕੱਪੜੇ ਫ਼ਾੜੇ ਤੇ ਉੱਚੀ ਆਵਾਜ਼ ਵਿੱਚ ਬੋਲੀ ਇਹ ਦਰਸਾਉਣ ਲਈ ਕਿ ਉਹ ਬਹੁਤ ਪਰੇਸ਼ਾਨ ਹੈ, “ਗ਼ਦਰ ਹੈ! ਗ਼ਦਰ ਹੈ!”"
14 Olhou, e eis que o rei estava junto à coluna, segundo o costume, e os capitães e os tocadores de trombetas, junto ao rei, e todo o povo da terra se alegrava, e se tocavam trombetas. Então, Atalia rasgou os seus vestidos e clamou: Traição! Traição!
15 ਤਦ ਯਹੋਯਾਦਾ ਜਾਜਕ ਨੇ ਸੈਨਾ ਦੇ ਕਪਤਾਨਾਂ ਨੂੰ ਆਗਿਆ ਦਿੱਤੀ ਅਤੇ ਉਨ੍ਹਾਂ ਨੂੰ ਆਖਿਆ, “ਅਥਲਯਾਹ ਨੂੰ ਮੰਦਰ ਦੇ ਅਸਥਾਨ ਤੋਂ ਬਾਹਰ ਲੈ ਜਾਵੋ ਅਤੇ ਜਿਹੜਾ ਕੋਈ ਹਿਮਾਇਤੀ ਉਸ ਦੇ ਪਿੱਛੇ ਆਵੇ ਉਸ ਨੂੰ ਮਾਰ ਸੁੱਟੋ। ਪਰ ਕਿਸੇ ਨੂੰ ਵੀ ਮੰਦਰ ਦੇ ਇਲਾਕੇ ਵਿੱਚ ਨਾ ਵੱਢਿਆ ਜਾਵੇ।”"
15 Porém o sacerdote Joiada deu ordem aos capitães que comandavam as tropas e disse-lhes: Fazei-a sair por entre as fileiras; se alguém a seguir, matai-o à espada. Porque o sacerdote tinha dito: Não a matem na Casa do Senhor .
16 ਤਾਂ ਸਿਪਾਹੀਆਂ ਨੇ ਅਥਲਯਾਹ ਨੂੰ ਘੇਰ ਲਿਆ। ਜਿਉਂ ਹੀ ਉਹ ਉਸ ਰਾਹੇ ਗਈ ਜਿਸ ਥਾਵੋਂ ਘੋੜੇ ਪਾਤਸ਼ਾਹ ਦੇ ਮਹਿਲ ਨੂੰ ਜਾਂਦੇ ਹਨ ਤਾਂ ਸਿਪਾਹੀਆਂ ਨੇ ਉਸ ਨੂੰ ਉੱਥੇ ਵੱਢ ਸੁੱਟਿਆ। ਤੇਉਹ ਉੱਥੇ ਹੀ ਮਾਰੀ ਗਈ।"
16 Lançaram mão dela; e ela, pelo caminho da entrada dos cavalos, foi à casa do rei, onde a mataram.
17 ਯਹੋਯਾਦਾ ਨੇ ਯਹੋਵਾਹ, ਪਾਤਸ਼ਾਹ ਅਤੇ ਲੋਕਾਂ ਦੇ ਵਿੱਚਕਾਰ ਇੱਕ ਨੇਮ ਬਨ੍ਹਿਆ ਕਿ ਉਹ ਯਹੋਵਾਹ ਦੀ ਪਰਜਾ ਹੋਣ ਅਤੇ ਪਾਤਸ਼ਾਹ ਅਤੇ ਲੋਕਾਂ ਦੇ ਵਿੱਚਕਾਰ ਵੀ ਨੇਮ ਬੰਨ੍ਹਿਆ। ਇਸ ਨੇਮ ਵਿੱਚ ਇਹ ਦਰਸਾਇਆ ਗਿਆ ਕਿ ਰਾਜਾ ਪਰਜਾ ਲਈ ਕੀ ਕਰੇਗਾ ਅਤੇ ਪਰਜਾ ਪਾਤਸ਼ਾਹ ਦਾ ਹੁਕਮ ਮੰਨੇਗੀ।"
17 Joiada fez aliança entre o Senhor , e o rei, e o povo, para serem eles o povo do Senhor ; como também entre o rei e o povo.
18 ਤਦ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ, ਅਤੇ ਬਆਲ ਦੇ ਬੁੱਤ ਨੂੰ ਨਸ਼ਟ ਕਰ ਦਿੱਤਾ ਅਤੇ ਉਸਦੀ ਜਗਵੇਦੀ ਦੇ ਵੀ ਟੁਕੜੇ-ਟੁਕੜੇ ਕਰ ਦਿੱਤਾ। ਉਨ੍ਹਾਂ ਬਆਲ ਦੇ ਜਾਜਕ ਮੱਤਾਨ ਨੂੰ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ। ਤਦ ਯਹੋਯਾਦਾ ਜਾਜਕ ਨੇ ਯਹੋਵਾਹ ਦੇ ਮੰਦਰ ਦੀ ਦੇਖਭਾਲ ਕਰਨ ਲਈ, ਇੰਚਾਰਜ ਹੋਣ ਲਈ, ਆਦਮੀ ਚੁਣੇ।"
18 Então, todo o povo da terra entrou na casa de Baal, e a derribaram; despedaçaram os seus altares e as suas imagens e a Matã, sacerdote de Baal, mataram perante os altares; então, o sacerdote pôs guardas sobre a Casa do Senhor .
19 ਜਾਜਕਾਂ ਨੇ ਸਭ ਲੋਕਾਂ ਦੀ ਅਗਵਾਈ ਕੀਤੀ ਅਤੇ ਉਹ ਸਭ ਯਹੋਵਾਹ ਦੇ ਮੰਦਰ ਤੋਂ ਪਾਤਸ਼ਾਹ ਦੇ ਭਵਨ ਵੱਲ ਗਏ। ਪਾਤਸ਼ਾਹ ਦੇ ਖਾਸ ਪਹਿਰੇਦਾਰ ਤੇ ਕਪਤਾਨ ਪਾਤਸ਼ਾਹ ਦੇ ਨਾਲ ਗਏ ਅਤੇ ਬਾਕੀ ਸਾਰੀ ਭੀੜ ਉਨ੍ਹਾਂ ਦੇ ਪਿੱਛੇ ਹੋ ਗਈ। ਉਹ ਪਾਤਸ਼ਾਹ ਦੇ ਮਹਿਲ ਦੇ ਪ੍ਰਵੇਸ਼ ਦੁਆਰ ਤੇ ਪਹੁੰਚੇ ਅਤੇ ਪਾਤਸ਼ਾਹ ਯੋਆਸ਼ ਸਿੰਘਾਸਣ ਤੇ ਬੈਠਾ।"
19 Tomou os capitães dos cários, os da guarda e todo o povo da terra, e todos estes conduziram da Casa do Senhor o rei e, pelo caminho da porta dos da guarda, vieram à casa real; e Joás sentou-se no trono dos reis.
20 ਸਾਰੇ ਲੋਕ ਬੜੇ ਖੁਸ਼ ਸਨ। ਸ਼ਹਿਰ ਵਿੱਚ ਅਮਨ-ਅਮਾਨ ਸੀ। ਅਤੇ ਮਹਾਰਾਣੀ ਅਥਲਯਾਹ ਨੂੰ ਪਾਤਸ਼ਾਹ ਦੇ ਮਹਿਲ ਦੇ ਕੋਲ ਤਲਵਾਰ ਨਾਲ ਉਹਨਾਂ ਵੱਢ ਸੁੱਟਿਆ।"
20 Alegrou-se todo o povo da terra, e a cidade ficou tranquila, depois que mataram Atalia à espada, junto à casa do rei.
21 ਜਦ ਯਹੋਆਸ਼ ਰਾਜ ਕਰਨ ਲੱਗਾ ਤਾਂ ਉਹ ਸਿਰਫ਼ ਸੱਤ ਸਾਲਾਂ ਦਾ ਸੀ।"
21 Era Joás da idade de sete anos quando o fizeram rei.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar 2 Reis 11, comparar traduções ou montar um estudo — tudo direto pelo WhatsApp.