2 Reis 13
Punjabi Bible (GL_PUNJABI) vs VC
VC Versão Católica
1 ਯਹੋਆਹਾਜ਼ ਨੇ ਆਪਣਾ ਰਾਜ ਸ਼ੁਰੂ ਕੀਤਾ ਯਹੂਦਾਹ ਦੇ ਪਾਤਸ਼ਾਹ ਅਹਜ਼ਯਾਹ ਦੇ ਪੁੱਤਰ ਯੋਆਸ਼ ਦੇ 23ਵਰ੍ਹੇ ਤੋਂ ਯੇਹੂ ਦਾ ਪੁੱਤਰ ਯਹੋਆਹਾਜ਼ ਸਾਮਰਿਯਾ ਉੱਪਰ ਰਾਜ ਕਰਨ ਲੱਗਾ। ਉਸ ਨੇ 17 ਸਾਲ ਰਾਜ ਕੀਤਾ।"
1 No vigésimo terceiro ano do reinado de Joás, filho de Ocozias, rei de Judá, Joacaz, filho de Jeú, tornou-se rei de Israel em Samaria. Seu reinado durou dezessete anos.
2 ਯਹੋਆਹਾਜ਼ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਗ਼ਲਤ ਸਨ ਅਤੇ ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਦੇ ਅਨੁਸਾਰ ਕੀਤਾ ਜਿਹੜੇ ਕਿ ਉਸ ਨੇ ਇਸਰਾਏਲ ਤੋਂ ਕਰਵਾਏ ਸਨ। ਅਤੇ ਉਹ ਉਨ੍ਹਾਂ ਕੰਮਾਂ ਤੋਂ ਟਲਿਆ ਨਾ।"
2 Fez o mal aos olhos do Senhor, imitando os pecados de Jeroboão, filho de Nabat, que fizera pecar Israel; e não se desviou deles.
3 ਤਦ ਯਹੋਵਾਹ ਇਸਰਾਏਲ ਉੱਤੇ ਬੜਾ ਕ੍ਰੋਧਿਤ ਹੋਇਆ ਤਾਂ ਉਸ ਨੇ ਉਨ੍ਹਾਂ ਨੂੰ ਅਰਾਮ ਦੇ ਪਾਤਸ਼ਾਹ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਨੂੰ ਇਹ ਸੱਤਾ ਦੇ ਦਿੱਤੀ।"
3 Por isso a cólera do Senhor acendeu-se contra Israel, e ele entregou-o nas mãos de Hazael, rei da Síria, e de Ben-Hadad, filho de Hazael, durante todo esse período.
4 ਯਹੋਵਾਹ ਦੀ ਇਸਰਾਏਲ ਦੇ ਲੋਕਾਂ ਤੇ ਦਯਾ ਤਦ ਯਹੋਆਹਾਜ਼ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤੇ ਯਹੋਵਾਹ ਨੇ ਉਸ ਨੂੰ ਸੁਣ ਲਿਆ। ਕਿਉਂ ਕਿ ਯਹੋਵਾਹ ਨੇ ਇਸਰਾਏਲ ਦੇ ਦੁੱਖਾਂ ਅਤੇ ਕਿਵੇਂ ਅਰਾਮ ਦਾ ਪਾਤਸ਼ਾਹ ਉਨ੍ਹਾਂ ਨੂੰ ਕਸ਼ਟ ਦੇ ਰਿਹਾ ਸੀ ਵੇਖ ਲਿਆ ਸੀ।"
4 Mas Joacaz rogou ao Senhor; e o Senhor, vendo como os filhos de Israel eram oprimidos pelo rei da Síria, ouviu-o,
5 ਤਦ ਯਹੋਵਾਹ ਨੇ ਇਸਰਾਏਲ ਨੂੰ ਬਚਾਉਣ ਲਈ ਇੱਕ ਮਨੁੱਖ ਭੇਜਿਆ। ਤਦ ਉਹ ਅਰਾਮ ਦੇ ਹੱਥੋਂ ਬਚ ਨਿਕਲੇ ਅਤੇ ਇਸਰਾਏਲੀ ਮੁੜ ਅੱਗੇ ਵਾਂਗ ਆਪਣੇ ਤੰਬੂਆਂ ਵਿੱਚ ਰਹਿਣ ਲੱਗ ਪਏ।"
5 e mandou aos israelitas um libertador. Libertados do poder do rei da Síria, puderam de novo habitar nas suas tendas.
6 ਫ਼ਿਰ ਵੀ ਇਸਰਾਏਲੀਆਂ ਨੇ ਯਾਰਾਬੁਆਮ ਦੇ ਘਰਾਣੇ ਦੇ ਉਨ੍ਹਾਂ ਪਾਪਾਂ ਨੂੰ ਨਾ ਛੱਡਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਇਹ ਉਨ੍ਹਾਂ ਉੱਪਰ ਚੱਲਦੇ ਰਹੇ, ਬਾਜ ਨਾ ਆਏ ਸਗੋਂ ਉਨ੍ਹਾਂ ਨੇ ਸਾਮਰਿਯਾ ਵਿੱਚੋਂ ਉਹ ਅਸ਼ੈਰਾਹ ਦੇ ਟੁੰਡ ਵੀ ਨਾ ਢਾਏ, ਜਿਹੜੇ ਕਿ ਉੱਥੇ ਥੰਮਾਂ ਵਾਂਗ ਖੜ੍ਹੇ ਸਨ।"
6 Entretanto, não se apartaram dos pecados aos quais a casa de Jeroboão arrastara Israel, mas continuaram a cometê-los. E até mesmo o ídolo de asserá ficou de pé em Samaria.
7 ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੇ ਘਰਾਣੇ ਨੂੰ ਹਰਾਇਆ ਅਤੇ ਉਸਦੀ ਸੈਨਾ ਦੇ ਬਹੁਤ ਸਾਰੇ ਆਦਮੀਆਂ ਨੂੰ ਮਾਰ ਦਿੱਤਾ। ਉਸ ਨੇ ਸਿਰਫ਼ 50 ਘੁੜਸਵਾਰ, 10 ਰੱਥ ਅਤੇ 10,000 ਪੈਦਲ ਸਿਪਾਹੀ ਹੀ ਛੱਡੇ। ਅਰਾਮ ਦੇ ਪਾਤਸ਼ਾਹ ਨੇ ਯਹੋਆਹਾਜ਼ ਦੀ ਸੈਨਾ ਨੂੰ ਇੰਝ ਤਬਾਹ ਕਰ ਦਿੱਤਾ ਜਿਵੇਂ ਗਾਹੁਣ ਵੇਲੇ ਤੂੜੀ ਹਵਾ ਵਿੱਚ ਉੱਡਦੀ ਹੋਵੇ।"
7 Com efeito, o Senhor só deixou a Joacaz, como exército, cinqüenta cavaleiros, dez carros e dez mil soldados de infantaria; o rei da Síria lhe tinha aniquilado o resto e reduzido ao estado de pó, que se calça aos pés.
8 ਯਹੋਆਹਾਜ਼ ਨੇ ਜਿਹੜੇ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਗਿਆ।"
8 O resto da história de Joacaz, seus atos e grandes feitos, tudo está consignado no livro das Crônicas dos reis de Israel.
9 ਯਹੋਆਹਾਜ਼ ਮਰਨ ਉਪਰੰਤ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਲੋਕਾਂ ਨੇ ਉਸ ਨੂੰ ਸਾਮਰਿਯਾ ਵਿੱਚ ਦਫ਼ਨਾਇਆ। ਉਸ ਉਪਰੰਤ ਉਸਦਾ ਪੁੱਤਰ ਯੋਆਸ਼ ਰਾਜ ਕਰਨ ਲੱਗਾ।"
9 Joacaz adormeceu com seus pais e foi sepultado em Samaria. Joás, seu filho, sucedeu-lhe no trono.
10 ਇਸਰਾਏਲ ਉੱਪਰ ਯਹੋਆਸ਼ ਦਾ ਰਾਜ ਯਹੋਆਹਾਜ਼ ਦਾ ਪੁੱਤਰ ਯਹੋਆਸ਼ ਸਾਮਰਿਯਾ ਵਿੱਚ ਇਸਰਾਏਲ ਉੱਪਰ ਨਵਾਂ ਪਾਤਸ਼ਾਹ ਬਣ ਗਿਆ। ਇਹ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਰਾਜ ਦੇ 37 ਵਰ੍ਹੇ ’ਚ ਹੋਇਆ। ਯਹੋਆਸ਼ ਨੇ ਇਸਰਾਏਲ ਉੱਪਰ 16ਵਰ੍ਹੇ ਰਾਜ ਕੀਤਾ।"
10 No trigésimo sétimo ano do reinado de Joás, rei de Judá, Joás, filho de Joacaz, tornou-se rei de Israel em Samaria. Seu reino durou dezesseis anos.
11 ਇਸਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰੇ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਮੂੰਹ ਨਾ ਮੋੜਿਆ। ਉਹ ਉਨ੍ਹਾਂ ਉੱਪਰ ਚੱਲਦਾ ਰਿਹਾ।"
11 Fez o mal aos olhos do Senhor, e não se afastou dos pecados de Jeroboão, filho de Nabat, que fizera pecar Israel, mas continuou a cometê-los.
12 ਯੋਆਸ਼ ਦੀ ਬਾਕੀ ਵਾਰਤਾ ਅਤੇ ਜੋ ਕੁਝ ਬਾਕੀ ਉਸ ਨੇ ਕੀਤਾ ਅਤੇ ਉਸਦੀ ਸਮਰੱਥਾ ਜੋ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਵਿਰੁੱਧ ਲੜਿਆ ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀ ਇਤਹਾਸ ਦੀ ਪੋਥੀ ਵਿੱਚ ਦਰਜ ਹੈ।"
12 O resto da história de Joás, seus atos e grandes feitos, a guerra que ele fez a Amasias, rei de Judá, tudo se acha consignado no livro das Crônicas dos reis de Israel.
13 ਯੋਆਸ਼ ਆਪਣੇ ਮਰਨ ਬਾਅਦ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਉਸ ਉਪਰੰਤ ਯਾਰਾਬੁਆਮ ਨਵਾਂ ਪਾਤਸ਼ਾਹ ਬਣਿਆ ਅਤੇ ਉਸ ਦੇ ਸਿੰਘਾਸਣ ਤੇ ਬੈਠਾ। ਯੋਆਸ਼ ਨੂੰ ਸਾਮਰਿਯਾ ਵਿੱਚ ਇਸਰਾਏਲ ਦੇ ਪਾਤਸ਼ਾਹ ਕੋਲ ਦਫ਼ਨਾਇਆ ਗਿਆ।"
13 Joás adormeceu com seus pais e Jeroboão sucedeu-lhe no trono. Joás foi sepultado em Samaria com os reis de Israel.
14 ਯੋਆਸ਼ ਦਾ ਅਲੀਸ਼ਾ ਕੋਲ ਫੇਰਾ ਫ਼ਿਰ ਅਲੀਸ਼ਾ ਬਿਮਾਰ ਹੋ ਗਿਆ ਜਿਸ ਬਿਮਾਰੀ ਨਾਲ ਉਹ ਮਰ ਵੀ ਸੱਕਦਾ ਸੀ। ਇਸਰਾਏਲ ਦਾ ਪਾਤਸ਼ਾਹ ਯੋਆਸ਼ ਉਸ ਨੂੰ ਮਿਲਣ ਲਈ ਗਿਆ। ਉਹ ਅਲੀਸ਼ਾ ਲਈ ਰੋਇਆ ਅਤੇ ਆਖਣ ਲੱਗਾ, “ਹੇ ਮੇਰੇ ਪਿਤਾ! ਕੀ ਇਸਰਾਏਲ ਦੇ ਰੱਥ ਤੇ ਇਸਦੇ ਘੋੜਿਆਂ ਦਾ ਇਹੀ ਵੇਲਾ ਹੈ?”"
14 Eliseu fora atingido pela enfermidade de que devia morrer. Joás, rei de Israel, desceu para visitá-lo. {Inclinado} sobre o rosto do profeta, disse-lhe, chorando: Meu pai! Meu pai! Carro e cavalaria de Israel!
15 ਅਲੀਸ਼ਾ ਨੇ ਯੋਆਸ਼ ਨੂੰ ਕਿਹਾ, “ਕੁਝ ਤੀਰ ਤੇ ਕਮਾਨ ਲੈ।” ਯੋਆਸ਼ ਨੇ ਕਮਾਨ ਤੇ ਕੁਝ ਤੀਰ ਚੁੱਕ ਲਏ।"
15 Eliseu disse-lhe: Traze-me um arco e flechas. Joás trouxe-lhe um arco e flechas.
16 ਤਦ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, “ਕਮਾਨ ਤੇ ਆਪਣਾ ਹੱਥ ਧਰ।” ਸੋ ਉਸ ਨੇ ਆਪਣਾ ਹੱਥ ਉਸ ਉੱਪਰ ਧਰਿਆ ਫ਼ੇਰ ਅਲੀਸ਼ਾ ਨੇ ਆਪਣੇ ਹੱਥ ਪਾਤਸ਼ਾਹ ਦੇ ਹੱਥਾਂ ਉੱਪਰ ਰੱਖੇ।"
16 Põe a tua mão no arco. Tendo-o ele feito, Eliseu pôs suas mãos nas do rei,
17 ਅਲੀਸ਼ਾ ਨੇ ਕਿਹਾ, “ਪੂਰਬ ਵੱਲ ਦੀ ਖਿੜਕੀ ਖੋਲ੍ਹ।” ਯੋਆਸ਼ ਨੇ ਪੂਰਬੀ ਖਿੜਕੀ ਖੋਲ੍ਹੀ। ਤਦ ਅਲੀਸ਼ਾ ਨੇ ਆਖਿਆ, “ਨਿਸ਼ਾਨਾ ਦਾਗ।” ਤਦ ਯੋਆਸ਼ ਨੇ ਤੀਰ ਮਾਰਿਆ। ਤਦ ਅਲੀਸ਼ਾ ਬੋਲਿਆ, “ਉਹ ਯਹੋਵਾਹ ਦੀ ਫ਼ਤਹ ਦਾ ਬਾਣ ਹੈ। ਜੋ ਕਿ ਅਰਾਮ ਉੱਪਰ ਫ਼ਤਹ ਦਾ ਬਾਣ ਹੈ। ਤੂੰ ਅਰਾਮੀਆਂ ਨੂੰ ਅਫ਼ੇਕ ਵਿੱਚ ਹਾਰ ਦੇਵੇਂਗਾ ਅਤੇ ਉਨ੍ਹਾਂ ਨੂੰ ਨਸ਼ਟ ਕਰੇਂਗਾ।”"
17 dizendo: Abre a janela do lado do oriente. Joás abriu-a. Lança uma flecha, disse Eliseu. Ele lançou. Flecha de vitória para o Senhor, disse o profeta; flecha de vitória contra os sírios. Baterás os sírios em Afec até exterminá-los.
18 ਅਲੀਸ਼ਾ ਨੇ ਕਿਹਾ, “ਤੀਰਾਂ ਨੂੰ ਚੁੱਕ ਲੈ।” ਸੋ ਉਸ ਨੇ ਤੀਰ ਚੁੱਕ ਲਏ। ਤਦ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਕਿਹਾ, “ਜ਼ਮੀਨ ਤੇ ਮਾਰ।” ਸੋ ਉਸ ਨੇ ਧਰਤੀ ਉੱਪਰ ਤਿੰਨ ਵਾਰੀ ਮਾਰਿਆ ਫ਼ਿਰ ਰੁਕ ਗਿਆ।"
18 E ajuntou: Toma as flechas. Joás tomou-as. Fere a terra. O rei desfechou três golpes e parou.
19 ਫ਼ਿਰ ਪਰਮੇਸ਼ੁਰ ਦਾ ਮਨੁੱਖ (ਅਲੀਸ਼ਾ) ਉਸ ਉੱਪਰ ਕਰੋਧਵਾਨ ਹੋਕੇ ਬੋਲਿਆ, “ਤੈਨੂੰ ਪੰਜ ਜਾਂ ਛੇ ਵਾਰੀ ਮਾਰਨਾ ਚਾਹੀਦਾ ਸੀ। ਤਦ ਤੂੰ ਅਰਾਮ ਨੂੰ ਇੰਨਾ ਮਾਰਦਾ ਕਿ ਉਸ ਨੂੰ ਨਾਸ਼ ਕਰ ਦਿੰਦਾ ਪਰ ਹੁਣ ਤੂੰ ਤਿੰਨ ਵਾਰੀ ਹੀ ਅਰਾਮ ਨੂੰ ਮਾਰੇਗਾ।”"
19 O homem de Deus encolerizou-se contra ele, e disse: Seria preciso dar cinco ou seis golpes. Terias então batido os sírios até exterminá-los. Agora, porém, só os baterás três vezes!
20 ਅਲੀਸ਼ਾ ਦੀ ਕਬਰ ਤੇ ਅਦਭੁਤ ਘਟਨਾ ਫ਼ਿਰ ਅਲੀਸ਼ਾ ਮਰ ਗਿਆ ਅਤੇ ਲੋਕਾਂ ਨੇ ਉਸ ਨੂੰ ਦਫ਼ਨਾਅ ਦਿੱਤਾ। ਇੱਕ ਵਾਰੀ ਬਸੰਤ ਰੁੱਤ ਵਿੱਚ ਮੋਆਬੀਆਂ ਦੇ ਸਿਪਾਹੀ ਇਸਰਾਏਲ ਵਿੱਚ ਆ ਵੜੇ। ਉਹ ਜੰਗ ਦੀਆਂ ਵਸਤਾਂ ਚੁੱਕਣ ਲਈ ਆਏ ਸਨ।"
20 Eliseu morreu e foi sepultado. Guerrilheiros moabitas faziam cada ano incursões na terra.
21 ਜਦੋਂ ਉਹ ਇਸਰਾਏਲੀ ਇੱਕ ਲਾਸ਼ ਨੂੰ ਦਫ਼ਨਾਅ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਜੱਥਾ ਵੇਖਿਆ ਸੋ ਉਨ੍ਹਾਂ ਨੇ ਜਲਦੀ ’ਚ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦੋਂ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾਕੇ ਛੋਹਿਆ ਤਾਂ ਉਹ ਜਿਉਂ ਪਿਆ ਅਤੇ ਆਪਣੇ ਪੈਰਾਂ ਉੱਪਰ ਖੜ ਗਿਆ।"
21 Ora, aconteceu que um grupo de pessoas, estando a enterrar um homem, viu uma turma desses guerrilheiros e jogou o cadáver no túmulo de Eliseu. O morto, ao tocar os ossos de Eliseu, voltou à vida, e pôs-se de pé.
22 ਯੋਆਸ਼ ਵੱਲੋਂ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਜਿਤ੍ਤਣਾ ਯੋਆਸ਼ ਦੇ ਸਾਰੇ ਰਾਜ ਵਿੱਚ ਅਰਾਮ ਦਾ ਰਾਜਾ ਹਜ਼ਾਏਲ ਉਸ ਨੂੰ ਸਤਾਉਂਦਾ ਰਿਹਾ।"
22 Hazael, rei da Síria, tinha oprimido os filhos de Israel durante toda a vida de Joacaz.
23 ਪਰ ਯਹੋਵਾਹ ਇਸਰਾਏਲੀਆਂ ਉੱਪਰ ਮਿਹਰਬਾਨ ਸੀ ਅਤੇ ਉਨ੍ਹਾਂ ਤੇ ਤਰਸ ਮਹਿਸੂਸ ਕੀਤਾ। ਅੱਜ ਦਿਨ ਤੀਕ, ਯਹੋਵਾਹ ਨੇ ਆਪਣੇ ਅਬਰਾਹਾਮ, ਇਸਹਾਕ, ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਕਾਰਣ ਨਾ ਤਾਂ ਇਸਰਾਏਲੀਆਂ ਨੂੰ ਤਬਾਹ ਕੀਤਾ ਤੇ ਨਾ ਹੀ ਆਪਣੀ ਹਾਜਰੀ ਵਿੱਚੋਂ ਫਨਾਹ ਕੀਤਾ ਹੈ।"
23 Mas o Senhor compadeceu-se deles e usou de misericórdia para com eles; e deu-lhes de novo a sua graça, por causa de sua aliança com Abraão, Isaac e Jacó. O Senhor não os quis aniquilar, nem rejeitá-los de sua face.
24 ਅਰਾਮ ਦਾ ਰਾਜਾ ਹਜ਼ਾਏਲ ਮਰ ਗਿਆ ਅਤੇ ਉਸ ਉਪਰੰਤ ਬਨ-ਹਦਦ ਨਵਾਂ ਪਾਤਸ਼ਾਹ ਬਣਿਆ।"
24 Hazael, rei da Síria, morreu, e seu filho Ben-Hadad sucedeu-lhe no trono.
25 ਆਪਣੇ ਮਰਨ ਤੋਂ ਪਹਿਲਾਂ ਹਜ਼ਾਏਲ ਨੇ ਲੜਾਈ ਵਿੱਚ ਯੋਆਸ਼ ਦੇ ਪਿਤਾ ਯਹੋਆਹਾਜ਼ ਤੋਂ ਕਈ ਸ਼ਹਿਰ ਖੋਹ ਲਏ ਸਨ ਪਰ ਹੁਣ ਯੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਤੋਂ ਇਹ ਸ਼ਹਿਰ ਵਾਪਸ ਲੈ ਲਏ ਸਨ। ਯੋਆਸ਼ ਨੇ ਬਨ-ਹਦਦ ਨੂੰ ਤਿੰਨ ਵਾਰੀ ਹਰਾਇਆ ਅਤੇ ਇਸਰਾਏਲ ਦੇ ਸ਼ਹਿਰ ਵਾਪਸ ਲੈ ਲਏ।"
25 Joás, filho de Joacaz, retomou das mãos de Ben-Hadad, filho de Hazael, as cidades que este havia arrebatado ao seu pai. Joás bateu-o três vezes, e reconquistou as cidades de Israel.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Reis 13, comparar traduções ou montar um estudo — tudo direto pelo WhatsApp.