2 Reis 14
Punjabi Bible (GL_PUNJABI) vs VC
VC Versão Católica
1 ਅਮਸਯਾਹ ਦਾ ਯਹੂਦਾਹ ਵਿੱਚ ਆਪਣਾ ਰਾਜ ਸ਼ੁਰੂ ਕੀਤਾ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਦੂਜੇ ਸਾਲ, ਯਹੂਦਾਹ ਵਿੱਚ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਰਾਜ ਕਰਨ ਲੱਗਾ।"
1 No segundo ano do reinado de Joás, filho de Joacaz, rei de Israel, Amasias, filho de Joás, rei de Judá, tornou-se rei.
2 ਜਦੋਂ ਉਹ ਰਾਜ ਕਰਨ ਲੱਗਾ ਤਾਂ ਉਹ 25 ਵਰ੍ਹਿਆਂ ਦਾ ਸੀ। ਅਮਸਯਾਹ ਨੇ ਯਰੂਸ਼ਲਮ ਵਿੱਚ 29 ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਂ ਯਹੋਅੱਦੀਨ ਸੀ, ਜੋ ਯਰੂਸ਼ਲਮ ਤੋਂ ਸੀ।"
2 Tinha vinte e cinco anos quando começou a reinar, e reinou durante vinte e nove anos em Jerusalém. Sua mãe chamava-se Joadã, e era natural de Jerusalém.
3 ਅਮਸਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਸਨ ਪਰ ਉਸ ਨੇ ਆਪਣੇ ਪੁਰਖੇ ਦਾਊਦ ਵਾਂਗ ਪੂਰੀ ਤਰ੍ਹਾਂ ਯਹੋਵਾਹ ਨੇ ਮੰਨਿਆ।"
3 Fez o que é bom aos olhos do Senhor; mas não tanto como o seu antepassado Davi. Seguiu todas as pisadas de seu pai Joás.
4 ਉਸ ਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੀਕ ਲੋਕ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।"
4 Os lugares altos, porém, não desapareceram, e o povo continuava sacrificando e oferecendo incenso nos mesmos.
5 ਜਦੋਂ ਅਮਸਯਾਹ ਦੇ ਹੱਥ ਰਾਜ ਪੱਕਾ ਹੋ ਗਿਆ ਤਾਂ ਉਸ ਨੇ ਉਨ੍ਹਾਂ ਸਾਰੇ ਅਫ਼ਸਰਾਂ ਨੂੰ ਮਾਰ ਛੱਡਿਆ ਜਿਨ੍ਹਾਂ ਉਸ ਦੇ ਪਿਤਾ ਨੂੰ ਮਾਰਿਆ ਸੀ।"
5 Logo que se firmou o seu reinado, mandou matar todos os seus servos que tinham assassinado o rei, seu pai.
6 ਪਰ ਉਸ ਨੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਅੱਗੋਂ ਨਾ ਵੱਢਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਤੇ ਇਹ ਲਿਖਿਆ, “ਜੇਕਰ ਕੋਈ ਪੁੱਤਰ ਪਾਪ ਕਰੇ ਤਾਂ ਉਸ ਦੇ ਬਦਲੇ ਮਾਪੇ ਨਾ ਮਾਰੇ ਜਾਣ ਅਤੇ ਨਾ ਹੀ ਮਾਪਿਆਂ ਦੇ ਪਾਪ ਕਰਨ ਤੇ ਬੱਚਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸਿਰਫ਼ ਜਿਹੜਾ ਕੋਈ ਮਨੁੱਖ ਆਪ ਗ਼ਲਤ ਕੰਮ ਕਰਦਾ ਹੈ ਉਸਦਾ ਦੰਡ ਉਸ ਨੂੰ ਹੀ ਮਿਲਣਾ ਚਾਹੀਦਾ ਹੈ।”"
6 Mas não matou os filhos dos assassinos, conforme está escrito no livro da lei de Moisés, onde o Senhor deu este mandamento: Não morrerão os pais pelos filhos, nem os filhos pelos pais: cada um morrerá pelo seu próprio pecado.
7 ਅਮਸਯਾਹ ਨੇ ਲੂਣ ਦੀ ਵਾਦੀ ਵਿੱਚ 10,000 ਅਦੋਮੀ ਮਾਰੇ ਅਤੇ ਸਲਾ ਨੂੰ ਜੰਗ ਕਰਕੇ ਜਿੱਤ ਲਿਆ ਅਤੇ ਉਸਦਾ ਨਾਂ “ਯਾਕਤੇਲ” ਰੱਖਿਆ। ਇਸ ਜਗ੍ਹਾ ਨੂੰ ਅੱਜ ਤੀਕ ਵੀ “ਯਾਕਤੇਲ” ਦੇ ਨਾਂ ਨਾਲ ਬੁਲਾਇਆ ਜਾਂਦਾ ਹੈ।"
7 Amasias derrotou os edomitas no vale do Sal, matando-lhes dez mil homens. Tomou de assalto a cidade de Sela, e deu-lhe o nome de Jecteel, nome que conserva até o dia de hoje.
8 ਅਮਸਯਾਹ ਦੀ ਯਹੋਆਸ਼ ਦੇ ਵਿਰੁੱਧ ਜੰਗ ਦੀ ਖਾਹਿਸ਼ ਤਦ ਅਮਸਯਾਹ ਨੇ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਦੇ ਕੋਲ ਜੋ ਕਿ ਯਹੋਆਹਾਜ਼, ਇਸਰਾਏਲ ਦੇ ਪਾਤਸ਼ਾਹ ਯੇਹੂ ਦੇ ਪੁੱਤਰ ਕੋਲ ਸੰਦੇਸ਼ਵਾਹਕ ਭੇਜੇ। ਉਨ੍ਹਾਂ ਸੰਦੇਸ਼ਾ ਦਿੱਤਾ, “ਆਓ, ਅਸੀਂ ਇੱਕ ਦੂਜੇ ਦੇ ਆਮ੍ਹਣੇ-ਸਾਹਮਣੇ ਹੋਕੇ ਲੜੀਏ।”"
8 Amasias mandou mensageiros a Joás, filho de Joacaz, filho de Jeú, rei de Israel, para dizer-lhe: Vem, e nos veremos face a face!
9 ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜਵਾਬ ਭੇਜਿਆ ਅਤੇ ਆਖਿਆ, “ਲਬਾਨੋਨ ਦੀ ਛੋਟੀ ਜਿਹੀ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਵਿਸ਼ਾਲ ਰੁੱਖ ਨੂੰ ਸੁਨੇਹਾ ਭੇਜਿਆ: ‘ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।’ ਪਰ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਛੋਟੀ ਕੰਡਿਆਲੀ ਝਾੜੀ ਤੋਂ ਦੀ ਲੰਘਿਆ ਅਤੇ ਉਸ ਨੂੰ ਮਿੱਧ ਸੁੱਟਿਆ।"
9 Joás, rei de Israel, respondeu a Amasias, rei de Judá: O espinho do Líbano mandou dizer ao cedro do Líbano: Dá a tua filha por mulher ao meu filho. Mas os animais selvagens do Líbano passaram e esmagaram o espinho.
10 ਇਹ੍ ਸੱਚ ਹੈ ਤੂੰ ਅਦੋਮ ਨੂੰ ਹਰਾਇਆ ਹੈ ਪਰ ਤੂੰ ਅਦੋਮ ਨੂੰ ਜਿੱਤਣ ਤੋਂ ਬਾਅਦ ਘੁਮੰਡੀ ਹੋ ਗਿਆ ਹੈ। ਹੁਣ ਤੂੰ ਆਪਣੇ ਘਰ ਵਿੱਚ ਰਹਿ ਅਤੇ ਓੱਥੇ ਆਪਣਾ ਸਤਿਕਾਰ ਮਾਣ। ਆਪਣੇ ਆਪਨੂੰ ਮਸੀਬਤ ਵਿੱਚ ਨਾ ਪਾ। ਜੇਕਰ ਤੂੰ ਇਉਂ ਕਰੇਂਗਾ ਤੂੰ ਡਿੱਗੇਂਗਾ ਅਤੇ ਯਹੂਦਾਹ ਤੇਰੇ ਨਾਲ ਡਿੱਗੇਗਾ।”"
10 Porque bateste os edomitas, o teu coração inchou-se de orgulho. Contenta-te com essa glória e fica em tua casa. Por que queres ir ao encontro do mal, e arriscar perder-te, tu, e Judá contigo?
11 ਪਰ ਅਮਸਯਾਹ ਨੇ ਯਹੋਆਸ਼ ਦੀ ਚਿਤਾਵਨੀ ਵੱਲ ਕੋਈ ਧਿਆਨ ਨਾ ਦਿੱਤਾ। ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਅਮਸਯਾਹ ਪਾਤਸ਼ਾਹ ਨੂੰ ਜੋ ਯਹੂਦਾਹ ਵਿੱਚ ਬੈਤ-ਸ਼ਮਸ਼ ਵਿੱਚ ਚੜ੍ਹਾਈ ਕੀਤੀ।"
11 Mas Amasias de nada quis saber. Então o rei de Israel pôs-se a caminho, e encontraram-se ele e Amasias, rei de Judá, em Betsames, cidade de Judá.
12 ਇਸਰਾਏਲ ਨੇ ਯਹੂਦਾਹ ਨੂੰ ਹਾਰ ਦਿੱਤੀ। ਯਹੂਦਾਹ ਦਾ ਹਰ ਆਦਮੀ ਉੱਥੋਂ ਘਰ ਨੂੰ ਭੱਜ ਗਿਆ।"
12 Judá foi derrotado por Israel e cada um fugiu para a sua tenda.
13 ਫ਼ਿਰ ਬੈਤ-ਸ਼ਮਸ਼ ਵਿੱਚ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਰਾਜੇ ਅਮਸਯਾਹ ਨੂੰ ਘੇਰ ਲਿਆ ਜੋ ਅਹਜ਼ਯਾਹ ਦਾ ਪੋਤਾ ਤੇ ਯੋਆਸ਼ ਦਾ ਪੁੱਤਰ ਸੀ। ਯਹੋਆਸ਼ ਅਮਸਯਾਹ ਨੂੰ ਯਰੂਸ਼ਲਮ ਵਿੱਚ ਲੈ ਆਇਆ। ਉਸ ਨੇ ਯਰੂਸ਼ਲਮ ਦੀ ਕੰਧ ਇਫ਼ਰਾਈਮ ਦੇ ਫ਼ਾਟਕ ਤੋਂ ਲੈ ਕੇ ਨੁਕਰ ਵਾਲੇ ਫ਼ਾਟਕ ਤੀਕ 600 ਫੁੱਟ ਢਾਹ ਦਿੱਤੀ।"
13 Joás, rei de Israel, capturou em Betsames Amasias, rei de Judá, filho de Joás, filho de Ocozias. Foi a Jerusalém e abriu uma brecha de quatrocentos côvados nos muros da cidade, desde a porta de Efraim até a porta do ângulo.
14 ਤਦ ਯਹੋਆਸ਼ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਬਰਤਨ ਜੋ ਯਹੋਵਾਹ ਦੇ ਮੰਦਰ ਵਿੱਚ ਸਨ, ਤੇ ਪਾਤਸ਼ਾਹ ਦੇ ਖਜ਼ਾਨੇ ਵਿੱਚ ਸਨ ਲੈ ਲਏ। ਉਨ੍ਹਾਂ ਸਾਰੇ ਕੈਦੀਆਂ ਨੂੰ ਨਾਲ ਲਿਆ ਅਤੇ ਸਾਮਰਿਯਾ ਨੂੰ ਮੁੜਿਆ।"
14 Tomou todo o ouro e prata, e todos os utensílios que se encontravam no templo do Senhor e nas reservas do palácio real, e voltou para Samaria, levando reféns consigo.
15 ਯਹੋਆਸ਼ ਨੇ ਜੋ ਵੀ ਕਾਰਜ ਕੀਤੇ, ਇਹ ਵੀ ਕਿ ਕਿਵੇਂ ਉਹ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦੇ ਖਿਲਾਫ਼ ਲੜਿਆ ਇਹ ਸਭ ਕੁਝ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹੈ।"
15 O resto da história de Joás, seus atos e grandes feitos, a guerra que fez a Amasias, rei de Judá, tudo se acha consignado no livro das Crônicas dos reis de Israel.
16 ਯਹੋਆਸ਼ ਨੂੰ ਮਰਨ ਉਪਰੰਤ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਅਤੇ ਉਸ ਦੇ ਬਾਅਦ ਉਸਦਾ ਪੁੱਤਰ ਯਾਰਾਬੁਆਮ ਪਾਤਸ਼ਾਹ ਬਣਿਆ।"
16 Joás adormeceu com seus pais e foi sepultado em Samaria com os reis de Israel. Seu filho Jeroboão sucedeu-lhe no trono.
17 ਅਮਸਯਾਹ ਦੀ ਮੌਤ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਪਿੱਛੋਂ 15 ਵਰ੍ਹੇ ਜਿਉਂਦਾ ਰਿਹਾ।"
17 Amasias, filho de Joás, rei de Judá, viveu ainda quinze anos depois da morte de Joás, filho de Joacaz, rei de Israel.
18 ਅਮਸਯਾਹ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ।"
18 O resto da história de Amasias está consignado no livro das Crônicas dos reis de Judá.
19 ਜਦ ਲੋਕਾਂ ਨੇ ਯਰੂਸ਼ਲਮ ਵਿੱਚ ਉਸ ਦੇ ਵਿਰੁੱਧ ਮਤਾ ਪਕਾਇਆ ਤਾਂ ਉਹ ਲਕੀਸ਼ ਵੱਲ ਭਜਿਆ ਪਰ ਲੋਕਾਂ ਨੇ ਲਕੀਸ਼ ਉਸ ਦੇ ਪਿੱਛੇ ਆਦਮੀ ਭੇਜੇ ਤੇ ਉਸ ਨੂੰ ਮਾਰ ਸੁੱਟਿਆ।"
19 Tendo sido tramada contra ele uma conspiração em Jerusalém, Amasias fugiu para Laquis. Mas perseguiram-no até ali e ele foi morto.
20 ਲੋਕੀਂ ਉਸਦੀ ਲੋਥ ਘੋੜਿਆਂ ਤੇ ਚੁੱਕ ਕੇ ਵਾਪਸ ਲਿਆਏ ਤੇ ਅਮਸਯਾਹ ਨੂੰ ਦਾਊਦ ਦੇ ਸ਼ਹਿਰ ਉਸ ਦੇ ਪੁਰਖਿਆਂ ਦੇ ਕੋਲ ਯਰੂਸ਼ਲਮ ਵਿੱਚ ਦਫ਼ਨਾਇਆ ਗਿਆ।"
20 Transportaram depois o seu corpo a Jerusalém, em cima de cavalos, e sepultaram-no com seus pais na cidade de Davi.
21 ਅਜ਼ਰਯਾਹ ਨੇ ਯਹੂਦਾਹ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਤਦ ਯਹੂਦਾਹ ਦੇ ਸਾਰੇ ਲੋਕਾਂ ਨੇ ਅਜ਼ਰਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ। ਉਸ ਵਕਤ ਉਹ ਕੁੱਲ 16 ਸਾਲਾਂ ਦਾ ਸੀ।"
21 Então todo o povo de Judá tomou Azarias, que tinha a idade de dezesseis anos, e pô-lo como rei em lugar de seu pai Amasias.
22 ਇਉਂ ਜਦ ਪਾਤਸ਼ਾਹ ਅਮਸਯਾਹ ਮਰਿਆ ਤਾਂ ਉਹ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਫ਼ੇਰ ਉਸਤੋਂ ਬਾਅਦ ਅਜ਼ਰਯਾਹ ਨੇ ਏਲਥ ਨੂੰ ਇੱਕ ਵਾਰ ਫੇਰ ਉਸਾਰਿਆ ਅਤੇ ਇਸ ਨੂੰ ਯਹੂਦਾਹ ਵਿੱਚ ਪੁਨਰ-ਸਥਾਪਿਤ ਕਰ ਦਿੱਤਾ।"
22 Ele reconstruiu Elat e restituiu-a ao domínio de Judá, depois que o rei adormecera com seus pais.
23 ਦੂਜੇ ਯਾਰਾਬੁਆਮ ਨੇ ਇਸਰਾਏਲ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦੇ ਪੁੱਤਰ ਅਮਸਯਾਹ ਦੇ 15ਵਰ੍ਹੇ ਵਿੱਚ ਇਸਰਾਏਲ ਦੇ ਪਾਤਸ਼ਾਹ ਯੋਆਸ਼ ਦਾ ਪੁੱਤਰ ਯਾਰਾਬੁਆਮ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਸ ਨੇ 41ਵਰ੍ਹੇ ਰਾਜ ਕੀਤਾ।"
23 No décimo quinto ano do reinado de Amasias, filho de Joás, rei de Judá, Jeroboão, filho de Joás, tornou-se rei de Israel, em Samaria.
24 ਯਾਰਾਬੁਆਮ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜੇ ਸਨ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਸਾਰਿਆਂ ਪਾਪਾਂ ਵਿੱਚੋਂ ਕਿਸੇ ਤੋਂ ਵੀ ਮੂੰਹ ਨਾ ਮੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।"
24 Seu reino durou quarenta e um anos. Fez o mal aos olhos do Senhor, e não se apartou dos pecados de Jeroboão, filho de Nabat, que fizera pecar Israel.
25 ਉਸ ਨੇ ਇਸਰਾਏਲ ਦੇ ਯਹੋਵਾਹ ਦੇ ਉਸ ਬਚਨ ਮੁਤਾਬਕ ਜੋ ਉਸ ਨੇ ਅਮਿੱਤਈ ਦੇ ਪੁੱਤਰ ਆਪਣੇ ਸੇਵਕ ਯੂਨਾਹ ਨਬੀ ਦੇ ਰਾਹੀਂ ਜੋ ਗਥ ਹੇਫ਼ਰ ਦਾ ਸੀ, ਆਖਿਆ ਸੀ ਉਸ ਨੇ ਇਸਰਾਏਲ ਹੀ ਹੱਦ ਨੂੰ ਹਮਾਥ ਦੇ ਲਾਂਘੇ ਤੋਂ ਲੈ ਕੇ ਅਰਾਬਾਹ ਦੇ ਸਮੁੰਦਰ ਤੀਕ ਫ਼ਿਰ ਪਹੁੰਚਾ ਦਿੱਤਾ ਸੀ।"
25 Restabeleceu as fronteiras de Israel desde a entrada de Emat até o mar da Planície, conforme tinha o Senhor anunciado pela boca de seu servo Jonas, filho de Amati, que era natural de Get-Hefer.
26 ਤਦ ਯਹੋਵਾਹ ਨੇ ਵੇਖਿਆ ਕਿ ਸੱਚਮੁੱਚ ਇਸਰਾਏਲੀ ਬੜੇ ਕਸ਼ਟ ਵਿੱਚ ਸਨ, ਦੋਵੇਂ, ਨੌਕਰ ਅਤੇ ਅਜਾਦ ਆਦਮੀ, ਅਤੇ ਉੱਥੇ ਕੋਈ ਅਜਿਹਾ ਨਹੀਂ ਸੀ ਜੋ ਇਸਰਾਏਲ ਦੀ ਮਦਦ ਕਰ ਸੱਕਦਾ।"
26 O Senhor vira, com efeito, a amargosíssima aflição de Israel, que a todos tinha consumido, pequenos e grandes, e não havia ninguém para socorrer Israel.
27 ਯਹੋਵਾਹ ਨੇ ਇਹ ਵੀ ਨਹੀਂ ਆਖਿਆ ਸੀ ਕਿ ਮੈਂ ਅਕਾਸ਼ ਦੇ ਹੇਠੋਂ ਇਸਰਾਏਲ ਦਾ ਨਾਉਂ ਹੀ ਮਿਟਾ ਦੇਵਾਂਗਾ। ਇਸ ਲਈ ਉਸ ਨੇ ਉਨ੍ਹਾਂ ਨੂੰ ਯੋਆਸ਼ ਦੇ ਪੁੱਤਰ ਯਾਰਾਬੁਆਮ ਦੀ ਸ਼ਕਤੀ ਰਾਹੀਂ ਛੁਟਕਾਰਾ ਦਵਾਇਆ।"
27 O Senhor não tinha ainda resolvido apagar o nome de Israel de sob os céus, e por isso libertou-o pelas mãos de Jeroboão, filho de Joás.
28 ਯਾਰਾਬੁਆਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲੀ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ। ਇਸ ਵਿੱਚ ਯਾਰਾਬੁਆਮ ਨੇ ਜਦ ਇਸਰਾਏਲ ਲਈ ਦੰਮਿਸਕ ਅਤੇ ਹਮਾਥ ਨੂੰ ਜੋ ਯਹੂਦਾਹ ਦੇ ਸਨ ਜਿੱਤ ਲਿਆਂਦਾ ਇਹ ਕਹਾਣੀ ਵੀ ਉਸ ਵਿੱਚ ਸ਼ਾਮਿਲ ਹੈ।"
28 O resto da história de Jeroboão, seus atos e façanhas guerreiras, o modo como reconquistou Damasco e Emat de Judá para Israel, tudo isso se acha consignado no livro das Crônicas dos reis de Israel.
29 ਯਾਰਾਬੁਆਮ ਜਦ ਮਰਿਆ ਤਾਂ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ, ਜੋ ਕਿ ਇਸਰਾਏਲ ਦੇ ਪਾਤਸ਼ਾਹ ਸਨ। ਉਸ ਉਪਰੰਤ ਉਸਦਾ ਪੁੱਤਰ ਜ਼ਕਰਯਾਹ ਉਸਦੀ ਥਾਵੇਂ ਰਾਜ ਕਰਨ ਲੱਗਾ।"
29 Jeroboão adormeceu com seus pais, os reis de Israel. Seu filho Zacarias sucedeu-lhe no trono.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar 2 Reis 14, comparar traduções ou montar um estudo — tudo direto pelo WhatsApp.